Home Blog Page 1801

ਫ਼ਿਲਮ ‘ਪਠਾਨ’ ਵਿਵਾਦ ‘ਤੇ ਸ਼ਾਹਰੁਖ ਖ਼ਾਨ ਦਾ ਵੱਡਾ ਬਿਆਨ, ਕਿਹਾ- ਕੁੱਝ ਲੋਕ ਸੋਸ਼ਲ ਮੀਡੀਆ ‘ਤੇ ਫੈਲਾ ਰਹੇ ਨਫ਼ਰਤ

0

ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਦੇ ਗੀਤ ‘ਬੇਸ਼ਰਮ ਰੰਗ’ ਨੂੰ ਲੈ ਕੇ ਕੁਝ ਲੋਕ ਲਗਾਤਾਰ ਵਿਰੋਧ ਕਰ ਰਹੇ ਹਨ। ਇੱਥੋਂ ਤੱਕ ਕਿ ਫ਼ਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਵੀ ਉਠਾਈ ਗਈ ਹੈ। ਹੁਣ ਸ਼ਾਹਰੁਖ ਨੇ ਕੋਲਕਾਤਾ ਫ਼ਿਲਮ ਫੈਸਟੀਵਲ ਦੌਰਾਨ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸੋਸ਼ਲ ਮੀਡੀਆ ‘ਤੇ ਨਕਾਰਾਤਮਕਤਾ ਫੈਲਾ ਰਹੇ ਹਨ। ਸਿਨੇਮਾ ਸਮਾਜ ਨੂੰ ਬਦਲਣ ਦਾ ਸਾਧਨ ਹੈ।

ਕੀ ਹੈ ਵਿਵਾਦ?

ਫ਼ਿਲਮ ‘ਪਠਾਨ’ ਦਾ ਪਹਿਲਾ ਗੀਤ ‘ਬੇਸ਼ਰਮ ਰੰਗ’ 12 ਦਸੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ‘ਚ ਦੀਪਿਕਾ ਪਾਦੂਕੋਣ ਅਤੇ ਸ਼ਾਹਰੁਖ ਖ਼ਾਨ ਦੀ ਹੌਟ ਕੈਮਿਸਟਰੀ ਦੇਖਣ ਨੂੰ ਮਿਲੀ ਸੀ। ਵੀਡੀਓ ਗੀਤ ‘ਚ ਦੀਪਿਕਾ ਦਾ ਗਲੈਮਰਸ ਅਤੇ ਬੋਲਡ ਲੁੱਕ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਦੀਪਿਕਾ ਗੀਤ ‘ਚ ਭਗਵੇਂ ਰੰਗ ਦੀ ਬਿਕਨੀ ਪਹਿਨੀ ਨਜ਼ਰ ਆਈ ਸੀ, ਜਿਸ ਤੋਂ ਬਾਅਦ ਸਾਰਾ ਵਿਵਾਦ ਸ਼ੁਰੂ ਹੋ ਗਿਆ ਸੀ।

ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ‘ਬੇਸ਼ਰਮ ਰੰਗ’ ਗੀਤ ‘ਚ ਦੀਪਿਕਾ ਪਾਦੂਕੋਣ ਦੇ ਕੱਪੜਿਆਂ ‘ਤੇ ਇਤਰਾਜ਼ ਜਤਾਇਆ ਹੈ।  ਉਨ੍ਹਾਂ ਨੇ ਦੀਪਿਕਾ ਪਾਦੂਕੋਣ ਨੂੰ ਟੁਕੜੇ-ਟੁਕੜੇ ਗੈਂਗ ਦਾ ਸਮਰਥਕ ਵੀ ਦੱਸਿਆ ਸੀ। ਨਰੋਤਮ ਮਿਸ਼ਰਾ ਨੇ ਟਵੀਟ ਕੀਤਾ, ‘ਫ਼ਿਲਮ ‘ਪਠਾਨ’ ਦੇ ਗੀਤ ‘ਚ ਟੁਕੜੇ-ਟੁਕੜੇ ਗੈਂਗ ਦੀ ਸਮਰਥਕ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਪਹਿਰਾਵਾ ਬਹੁਤ ਇਤਰਾਜ਼ਯੋਗ ਹੈ ਅਤੇ ਗੀਤ ਨੂੰ ਭ੍ਰਿਸ਼ਟ ਮਾਨਸਿਕਤਾ ਨਾਲ ਫਿਲਮਾਇਆ ਗਿਆ ਹੈ। ਗੀਤਾਂ ਦੇ ਸੀਨ ਅਤੇ ਪਹਿਰਾਵੇ ਨੂੰ ਤੈਅ ਕੀਤਾ ਜਾਣਾ ਚਾਹੀਦਾ ਹੈ ਨਹੀਂ ਤਾਂ ਮੱਧ ਪ੍ਰਦੇਸ਼ ‘ਚ ਫ਼ਿਲਮ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਨਾ ਇਹ ਵਿਚਾਰ ਦਾ ਵਿਸ਼ਾ ਹੋਵੇਗਾ।

ਮੇਰੀ ਮੌਤ ਨਹੀਂ ਹੋਈ, ਮੇਰੇ ਕਤਲ ਦੀ ਖ਼ਬਰ ਸਿਰਫ਼ ਅਫ਼ਵਾਹ: ਅਦਾਕਾਰਾ ਵੀਨਾ ਕਪੂਰ

0

ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਮਸ਼ਹੂਰ ਟੀ. ਵੀ. ਅਦਾਕਾਰਾ ਵੀਨਾ ਕਪੂਰ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪੁੱਤਰ ‘ਤੇ ਹੀ ਕਤਲ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ ਪਰ ਹੁਣ ਅਦਾਕਾਰਾ ਵੀਨਾ ਕਪੂਰ ਨੇ ਖ਼ੁਦ ਅੱਗੇ ਆ ਕੇ ਕਿਹਾ ਹੈ ਕਿ ਮੇਰੀ ਮੌਤ ਨਹੀਂ ਹੋਈ, ਮੈਂ ਜ਼ਿੰਦਾ ਹਾਂ ਅਤੇ ਮੇਰੇ ਕਤਲ ਦੀ ਖ਼ਬਰ ਸਿਰਫ਼ ਅਫ਼ਵਾਹ ਸੀ।

ਬੀਤੇ ਕੁਝ ਦਿਨ ਪਹਿਲਾਂ ਮੁੰਬਈ ਦੇ ਪਾਸ਼ ਜੁਹੂ ‘ਚ ਅਜਿਹੀ ਘਟਨਾ ਵਾਪਰੀ ਸੀ, ਜਿਸ ਨੇ ਟੀ. ਵੀ. ਇੰਡਸਟਰੀ ‘ਚ ਹਲਚਲ ਮਚਾ ਦਿੱਤੀ ਸੀ। ਇੱਥੋਂ ਦੇ ਇੱਕ ਫਲੈਟ ‘ਚ ਪੁੱਤਰ ਨੇ ਆਪਣੀ 70 ਸਾਲਾ ਮਾਂ ਨੂੰ ਡੰਡੇ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦੋਂ ਕਿ ਮਰਨ ਵਾਲੀ ਸੀਨੀਅਰ ਸਿਟੀਜ਼ਨ ਵੀਨਾ ਕਪੂਰ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਅਫਵਾਹਾਂ ਉਡਣ ਲੱਗੀਆਂ ਕਿ ਉਹ ਕੋਈ ਹੋਰ ਨਹੀਂ ਸਗੋਂ ਮਸ਼ਹੂਰ ਅਦਾਕਾਰਾ ਵੀਨਾ ਕਪੂਰ ਹੈ। ਇਹ ਜਾਣਕਾਰੀ ਮਸ਼ਹੂਰ ਟੀ. ਵੀ. ਅਦਾਕਾਰਾ ਨੀਲੂ ਕੋਹਲੀ ਨੇ ਵੀ ਆਪਣੇ ਇੰਸਟਾਗ੍ਰਾਮ ਪੋਸਟ ਰਾਹੀਂ ਸਾਂਝੀ ਕੀਤੀ ਸੀ ਪਰ ਲੱਗਦਾ ਹੈ ਕਿ ਇਹ ਸਾਰੀ ਉਲਝਣ ਦੋਵਾਂ ਦੇ ਇੱਕੋ ਨਾਂ ਹੋਣ ਕਾਰਨ ਪੈਦਾ ਹੋਈ ਹੈ।

ਖ਼ਬਰਾਂ ਮੁਤਾਬਕ ਅਦਾਕਾਰਾ ਵੀਨਾ ਕਪੂਰ ਨੇ ਖ਼ੁਦ ਪੁਲਸ ਸਟੇਸ਼ਨ ਜਾ ਕੇ ਜਾਣਕਾਰੀ ਦਿੱਤੀ ਕਿ ਉਹ ਜ਼ਿੰਦਾ ਹੈ, ਹਾਲਾਂਕਿ ਇੱਕ ਮ੍ਰਿਤਕ ਔਰਤ ਵੱਲੋਂ ਇਸ ਤਰ੍ਹਾਂ ਪੁਲਸ ਸ਼ਿਕਾਇਤ ਦਰਜ ਕਰਵਾਉਣਾ ਸੁਣਨਾ ਅਜੀਬ ਲੱਗਦਾ ਹੈ ਪਰ ਅਸਲ ‘ਚ ਅਜਿਹਾ ਹੀ ਹੋਇਆ ਹੈ। ਇਸ ਦੌਰਾਨ ਕਈ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਅਦਾਕਾਰਾ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ। ਇੰਨਾ ਹੀ ਨਹੀਂ ਉਨ੍ਹਾਂ ਦੇ ਪੁੱਤਰ ਨੂੰ ਵੀ ਖੂਬ ਟਰੋਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ :ਪੰਜਾਬ ਭਰ ‘ਚ ਰੋਡਵੇਜ਼ ਦੇ ਕੱਚੇ ਕਾਮਿਆ ਵੱਲੋਂ ਪ੍ਰਦਰਸ਼ਨ, ਅੱਜ 4 ਵਜੇ ਹੋਵੇਗੀ ਮੀਟਿੰਗ

ਦੱਸਣਯੋਗ ਹੈ ਕਿ ਹੁਣ ਅਦਾਕਾਰਾ ਵੀਨਾ ਕਪੂਰ ਦੀ ਸ਼ਿਕਾਇਤ ‘ਤੇ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਦਾਕਾਰਾ ਨੀਲੂ ਕੋਹਲੀ ਨੇ ਵੀ ਵੀਨਾ ਕਪੂਰ ਨੂੰ ਆਪਣੇ ਇੰਸਟਾਗ੍ਰਾਮ ਪੋਸਟ ਰਾਹੀਂ ਸ਼ਰਧਾਂਜਲੀ ਦਿੱਤੀ ਸੀ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ, ”ਵੀਨਾ ਜੀ ਤੁਸੀਂ ਇਸ ਤੋਂ ਬਿਹਤਰ ਦੇ ਹੱਕਦਾਰ ਸੀ। ਮੇਰਾ ਦਿਲ ਟੁੱਟ ਗਿਆ, ਤੁਹਾਡੇ ਲਈ ਇਹ ਪੋਸਟ ਕਰ ਰਹੀ ਹਾਂ, ਕੀ ਕਹਿਣਾ ਹੈ? ਅੱਜ ਮੇਰੇ ਕੋਲ ਸ਼ਬਦ ਨਹੀਂ ਹਨ।

ਮੈਨੂੰ ਉਮੀਦ ਹੈ ਕਿ ਤੁਸੀਂ ਇੰਨੇ ਸਾਲਾਂ ਦੇ ਸੰਘਰਸ਼ ਤੋਂ ਬਾਅਦ ਆਖਰਕਾਰ ਸ਼ਾਂਤੀ ਨਾਲ ਆਰਾਮ ਕਰ ਰਹੇ ਹੋ।” ਨੀਲੂ ਕੋਹਲੀ ਨੇ ਅੱਗੇ ਲਿਖਿਆ, ”ਇਹ ਜੁਹੂ ਸਥਿਤ ਉਹੀ ਬੰਗਲਾ ਹੈ, ਜਿਥੇ ਇਹ ਦੁੱਖ ਭਰੀ ਘਟਨਾ ਵਾਪਰੀ। ਜੁਹੂ ਦੇ ਇਸ ਪਾਸ਼ ਇਲਾਕੇ ’ਚ ਇਕ ਸ਼ਖ਼ਸ ਨੇ ਆਪਣੀ ਹੀ 74 ਸਾਲ ਦੀ ਮਾਂ ਦਾ ਬੇਸਬਾਲ ਦੇ ਬੈਟ ਨਾਲ ਕਤਲ ਕਰ ਦਿੱਤਾ ਤੇ ਬਾਅਦ ’ਚ ਉਸ ਦੀ ਮ੍ਰਿਤਕ ਦੇਹ ਨੂੰ ਨਹਿਰ ’ਚ ਸੁੱਟ ਦਿੱਤਾ।

ਬਹੁ-ਕਰੋੜੀ ਟੈਂਡਰ ਘਪਲਾ: ਸਾਬਕਾ ਮੰਤਰੀ ਆਸ਼ੂ ਦੇ PA ਨੇ ਕੀਤਾ ਆਤਮ ਸਮਰਪਣ

0

ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ. ਏ. ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਐੱਸ. ਐੱਸ. ਪੀ. ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਦੱਸਣਯੋਗ ਹੈ ਕਿ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਸਨ। ਇਸ ਮਾਮਲੇ ‘ਚ 24 ਦਸੰਬਰ ਨੂੰ ਸੁਣਵਾਈ ਹੋਣੀ ਹੈ।

ਦੱਸਣਯੋਗ ਹੈ ਕਿ ਫੂਡ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਆਸ਼ੂ ਇਸ ਸਮੇਂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਇਹ ਵੀ ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ‘ਚੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ‘ਚ ਰੋਡਵੇਜ਼ ਦੇ ਕੱਚੇ ਕਾਮਿਆ ਵੱਲੋਂ ਪ੍ਰਦਰਸ਼ਨ, ਅੱਜ 4 ਵਜੇ ਹੋਵੇਗੀ ਮੀਟਿੰਗ

ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਦਿੱਤੇ ਬਿਆਨ ‘ਚ ਕਿਹਾ ਸੀ ਕਿ ਉਸ ਨੇ ਸਾਬਕਾ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ। ਇਸੇ ਆਧਾਰ ‘ਤੇ ਆਸ਼ੂ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰਕੇ 22 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

11 ਸਿੱਖਾਂ ਦੇ ਕੀਤੇ ਫਰਜ਼ੀ ਐਨਕਾਉਂਟਰ ਮਾਮਲੇ ‘ਚ ਇਲਾਹਾਬਾਦ HC ਨੇ ਬਦਲਿਆ CBI ਕੋਰਟ ਦਾ ਫੈਸਲਾ

0

ਪੀਲੀਭੀਤ ਵਿਚ 12 ਜੁਲਾਈ 1991 ਨੂੰ ਯੂ ਪੀ ਪੁਲਿਸ ਵੱਲੋਂ 11 ਸਿੱਖਾਂ ਦੇ ਬਣਾਏ ਫਰਜ਼ੀ ਐਨਕਾਉਂਟਰ ਮਾਮਲੇ ਵਿਚ ਸੀ ਬੀ ਆਈ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ 47 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਇਲਾਹਾਬਾਦ ਹਾਈਕੋਰਟ ਨੇ ਪਲਟ ਦਿੱਤਾ ਹੈ। ਹਾਈ ਕੋਰਟ ਨੇ ਇਹਨਾਂ ਮੁਲਾਜ਼ਮਾਂ ਦੀ ਸਜ਼ਾ ਘਟਾ ਕੇ 7-7 ਸਾਲ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ 12 ਜੁਲਾਈ 1991 ਨੂੰ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਤੋਂ ਸਿੱਖ ਸ਼ਰਧਾਲੂ ਪਰਤ ਰਹੇ ਸਨ ਜਿਹਨਾਂ ਵਿਚੋਂ 11 ਸਿੱਖਾਂ ਨੂੰ ਬੱਸਾਂ ਵਿਚੋਂ ਉਤਾਰ ਕੇ ਯੂ ਪੀ ਪੁਲਿਸ ਨੇ ਪੀਲੀਭੀਤ ਵਿਚ ਐਨਕਾਉਂਟਰ ਕੀਤਾ ਸੀ।

ਮਈ 1992 ਨੁੰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ। ਸਾਲ 2016 ਵਿਚ ਲਖਨਊ ਵਿਚ ਸੀ ਬੀ ਆਈ ਕੋਰਟ ਨੇ 47 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸਨੂੰ ਇਲਾਹਾਬਾਦ ਹਾਈਕੋਰਟ ਨੇ 7 ਸਾਲ ਦੀ ਸਜ਼ਾ ਵਿਚ ਬਦਲ ਦਿੱਤਾ ਹੈ।

ਪੰਜਾਬ ਭਰ ‘ਚ ਰੋਡਵੇਜ਼ ਦੇ ਕੱਚੇ ਕਾਮਿਆ ਵੱਲੋਂ ਪ੍ਰਦਰਸ਼ਨ, ਅੱਜ 4 ਵਜੇ ਹੋਵੇਗੀ ਮੀਟਿੰਗ

0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣੇ ਸਨ ਪਰ ਉਹ ਮੁਲਤਵੀ ਕੀਤੇ ਗਏ ਹਨ ਹੁਣ ਸਿਰਫ਼ 10 ਵਜੇ ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਰੱਖੇ ਗਏ। ਯੂਨੀਅਨ ਦੀ ਪੰਜਾਬ ਸਰਕਾਰ ਦੇ ਸੈਕਟਰੀ ਰਵੀ ਭਗਤ ਨਾਲ ਅੱਜ 4 ਵਜੇ ਮੀਟਿੰਗ ਹੋਵੇਗੀ । ਇਸ ਮੀਟਿੰਗ ਤੋਂ ਬਾਅਦ 20 ਤਰੀਕ ਨੂੰ ਪ੍ਰਿੰਸੀਪਲ ਸੈਕਟਰੀ ਵੇਣੂ ਪ੍ਰਸ਼ਾਦ ਨਾਲ ਮੀਟਿੰਗ ਫਾਈਨਲ ਹੋਈ ਹੈ।

ਯੂਨੀਅਨਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕੀਤਾ ਜਾਣਾ ਸੀ ਜੋ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਇਕ ਹੋਰ ਫੈਸਲਾ ਲਿਆ ਹੈ ਕਿ ਪੰਜਾਬ ਦੇ 18 ਡਿੱਪੂਆਂ ਤੋਂ ਬੱਸਾਂ ਚਲਾਈਆ ਜਾਣਗੀਆਂ। ਪੰਜਾਬ ਦੇ 18 ਡਿੱਪੂਆਂ ਉੱਤੇ 10 ਵਜੇ ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਕੀਤੇ ਜਾਣਗੇ।

ਚੰਡੀਗੜ੍ਹ ਦੇ ਬੱਸ ਸਟੈਂਡ ਉਤੇ ਵੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ ਹੈ। ਬੱਸ ਕਾਮਿਆ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਲੁਧਿਆਣਾ ਬੱਸ ਸਟੈਂਡ ਵਿੱਚ ਵੀ ਸਵਾਰੀਆਂ ਪੜਤਾਲ ਕਾਰਨ ਪਰੇਸ਼ਾਨ ਹੋ ਰਹੀਆ ਹਨ। ਬੱਸ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਲੁਧਿਆਣਾ ਵਿੱਚ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ 28 ਡਰਾਈਵਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਭਰਤੀ ਕੀਤਾ ਗਿਆ ਹੈ ਉਸ ਨੂੰ ਰੱਦ ਕੀਤਾ ਜਾਵੇ।

ਮੋਗਾ ਵਿੱਚ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਵਰਕਰਾਂ ਵੱਲੋਂ ਬੱਸ ਅੱਡਾ ਬੰਦ ਕੀਤਾ ਗਿਆ ਹੈ ਜਿਸ ਕਾਰਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੰਨ੍ਹਾਂ ਦੀਆਂ ਮੰਗਾਂ ਮੰਨੀਆਂ ਚਾਹੀਦੀਆ ਹਨ ਤਾਂ ਕਿ ਹੜਤਾਲ ਖਤਮ ਹੋ ਸਕੇ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੀਟਿੰਗ ਤੋਂ ਬਾਅਦ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ 10 ਤੋਂ 12 ਵਜੇ ਤੱਕ ਬੱਸ ਅੱਡੇ ਬੰਦ ਕੀਤੇ ਗਏ ਹਨ। ਅੰਮ੍ਰਿਤਸਰ ਵਿੱਚ ਬੱਸਾਂ ਦਾ ਚੱਕਾ ਜਾਮ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹੋਵੇਗਾ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੁੱਖ ਮੰਗਾਂ 

1.ਆਉਟਸੋਰਸ ਰਾਹੀ ਗ਼ੈਰ ਕਾਨੂੰਨੀ ਭਰਤੀ ਨੂੰ ਤਰੁੰਤ ਰੱਦ ਕਰਕੇ ਕੋਈ ਨੀਤੀ ਬਣਾਕੇ ਵਿਭਾਗ ਖ਼ੁਦ ਭਰਤੀ ਕਰੇ।

2. ਕੰਡੀਸਨਾਂ ਲਾ ਕੇ ਕੱਢੇਂ ਮੁਲਾਜ਼ਮਾਂ ਨੂੰ ਬਹਾਲ ਕੀਤਾਂ ਜਾਵੇਂ ਅਤੇ ਸ਼ਰਤਾਂ ਰੱਦ ਕੀਤੀਆਂ ਜਾਣ।

3. 01/10/2022 ਤੋਂ 5% ਇੰਕਰੀਮੈਂਟ ਲਾਗੂ ਤਰੁੰਤ ਬਕਾਇਆ ਸਮੇਂਤ ਵਰਕਰਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।

4. 15/09/2021 ਤੋਂ ਬਾਅਦ ਬਹਾਲ ਹੋ‌‌ਏ ਅਤੇ ਨਵੇਂ ਭਰਤੀ ਹੋਏ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਤੇ ਤਨਖਾਹ ਵਾਧਾ ਲਾਗੂ ਕੀਤਾ ਜਾਵੇ।

5. ਪਨਬੱਸ ਦੇ ਡਾਟਾ ਐਂਟਰੀ ਉਪਰੇਟਰ ਅਤੇ ਪੀ ਆਰ ਟੀ ਸੀ ਦੇ ਅਡਵਾਸ ਬੁਕਰਾ ਤੇ ਤਨਖਾਹ ਵਾਧਾ ਲਾਗੂ ਕੀਤਾ ਜਾਵੇ।

6.ਬਟਾਲੇ ਡਿਪੂ ਦੇ ਕਡੰਕਟਰ ਦੀ ਨਜਾਇਜ਼ ਤਰੀਕੇ ਨਾਲ ਇਨਕੁਆਰੀ ਕਰਕੇ ਦੋਸੀ ਪਾਉਣ ਤੇ ਨਜਾਇਜ਼ ਧੱਕੇਸ਼ਾਹੀ ਬੰਦ ਕਰਕੇ ਬਹਾਲ ਕੀਤਾ ਜਾਵੇ।

7.ਸਮੂਹ ਪਨਬੱਸ/ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਨਾਲ ਰੈਗੂਲਰ ਕੀਤਾ ਜਾਵੇ।

 

ਪਟਿਆਲਾ ‘ਚ ਘਰ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ

0

ਪਟਿਆਲਾ ‘ਚ ਇੱਕ ਘਰ ਦੀ ਛੱਤ ਡਿੱਗ ਜਾਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਸ਼ਨ ਨਗਰ ਗਲੀ ਨੰਬਰ-7 ਵਿੱਚ ਅੱਜ ਸਵੇਰੇ 4.30 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ 25 ਸਾਲਾ ਸੁਰਜੀਤ ਸਿੰਘ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇਥੇ ਕਿਰਾਏਦਾਰ ਸੀ ਅਤੇ ਮਜ਼ਦੂਰੀ ਕਰਦਾ ਸੀ।

ਮਕਾਨ ਮਾਲਕ ਤੇਲੂ ਰਾਮ ਦਾ ਕਹਿਣਾ ਹੈ ਕਿ ਇਹ ਲੈਟਰ ਕਾਫ਼ੀ ਸਾਲ ਪੁਰਾਣਾ ਸੀ। ਇਸ ਤੋਂ ਇਲਾਵਾ ਇਸ ਦੇ ਨਾਲ ਹੀ ਲੱਗਦਾ ਮਕਾਨ ਵੀ ਹਾਲ ਹੀ ’ਚ ਢਾਹਿਆ ਗਿਆ ਸੀ, ਜਿਸ ਦੀਆਂ ਕੱਢੀਆ ਗਈਆਂ ਨੀਹਾਂ ਇਸ ਘਰ ਦੇ ਨਾਲ ਹੀ ਲੱਗਦੀਆਂ ਸਨ। ਇਸ ਕਰਕੇ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਕਿਤੇ ਇਹ ਲੈਟਰ ਇਸੇ ਕਾਰਨ ਹੀ ਨਾ ਡਿੱਗਿਆ ਗਿਆ ਹੋਵੇ ਪਰ ਇਸ ਗੱਲ ਦੀ ਜਾਂਚ ਕਰਨੀ ਬਾਕੀ ਹੈ।

ਰਿਸ਼ਵਤਖੋਰੀ ਦੇ ਮਾਮਲਿਆਂ ‘ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਦੋਸ਼ੀ ਨੂੰ ਸਜ਼ਾ ਦੇਣ ਲਈ ਹਾਲਾਤੀ ਸਬੂਤ ਕਾਫੀ ਹਨ

0

ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹੁਣ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸਰਕਾਰੀ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਲਈ ਪ੍ਰਤੱਖ ਸਬੂਤਾਂ ਦਾ ਹੋਣਾ ਜ਼ਰੂਰੀ ਨਹੀਂ ਹੈ।  ਭ੍ਰਿਸ਼ਟਾਚਾਰ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਹੁਣ ਖੈਰ ਨਹੀਂ ਹੋਵੇਗੀ, ਕਿਉਂਕਿ ਸੁਪਰੀਮ ਕੋਰਟ ਨੇ ਅਜਿਹਾ ਫੈਸਲਾ ਦਿੱਤਾ ਹੈ ਕਿ ਭ੍ਰਿਸ਼ਟ ਸਰਕਾਰੀ ਅਧਿਕਾਰੀਆਂ ਨੂੰ ਤੁਰੰਤ ਸਜ਼ਾ ਦਿੱਤੀ ਜਾਵੇਗੀ। ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ ਕਿ ਜੇਕਰ ਹਾਲਾਤਾਂ ਦੇ ਆਧਾਰ ‘ਤੇ ਇਹ ਸਾਬਤ ਹੋ ਜਾਂਦਾ ਹੈ ਕਿ ਦੋਸ਼ੀ ਨੇ ਰਿਸ਼ਵਤ ਦੀ ਰਕਮ ਮੰਗੀ ਅਤੇ ਪ੍ਰਾਪਤ ਕੀਤੀ ਸੀ, ਤਾਂ ਉਸ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ।

ਸੁਪਰੀਮ ਕੋਰਟ ਦੇ ਜਸਟਿਸ ਅਬਦੁਲ ਨਜ਼ੀਰ, ਬੀ.ਆਰ. ਗਵਈ, ਏ.ਐਸ. ਬੋਪੰਨਾ, ਵੀ. ਰਾਮਸੁਬ੍ਰਾਹਮਣੀਅਮ ਅਤੇ ਬੀਵੀ ਨਾਗਰਥਨ ਦੀ ਬੈਂਚ ਨੇ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਭ੍ਰਿਸ਼ਟਾਚਾਰ ਨੇ ਅਥਾਹ ਰੂਪ ਧਾਰਨ ਕਰ ਲਿਆ ਹੈ। ਇਸ ਨਾਲ ਸਰਕਾਰੀ ਤੰਤਰ ਪ੍ਰਭਾਵਿਤ ਹੋਇਆ ਹੈ ਅਤੇ ਇਮਾਨਦਾਰ ਅਫਸਰਾਂ ਦਾ ਪ੍ਰਭਾਵ ਘਟਿਆ ਹੈ।

ਬੈਂਚ ਨੇ ਕਿਹਾ, ਸ਼ਿਕਾਇਤਕਰਤਾ ਦੀ ਮੌਤ, ਉਸ ਦੇ ਕੇਸ ਦਾ ਵਿਰੋਧ ਜਾਂ ਕੋਈ ਹੋਰ ਕਾਰਨ ਕੇਸ ਦੀ ਸੁਣਵਾਈ ਨੂੰ ਹੌਲੀ ਨਹੀਂ ਕਰੇਗਾ ਜਾਂ ਸਰਕਾਰੀ ਅਧਿਕਾਰੀ ਨੂੰ ਬਰੀ ਨਹੀਂ ਕਰੇਗਾ। ਉਸ ਵਿਰੁੱਧ ਕਿਸੇ ਹੋਰ ਸਬੂਤ ਜਾਂ ਗਵਾਹ ਦੀ ਮੌਜੂਦਗੀ ਨਾਲ ਭ੍ਰਿਸ਼ਟਾਚਾਰ ਦਾ ਕੇਸ ਜਾਰੀ ਰਹੇਗਾ। ਦੱਸ ਦਈਏ ਕਿ ਸੁਪਰੀਮ ਕੋਰਟ ਦੀ ਬੈਂਚ ਨੇ ਇਹ ਫੈਸਲਾ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਇਸ ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਪੁੱਛਿਆ ਗਿਆ ਸੀ ਕਿ ਜੇਕਰ ਰਿਸ਼ਵਤ ਦੇਣ ਵਾਲੇ ਆਪਣੇ ਬਿਆਨ ਦਰਜ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ ਜਾਂ ਕੇਸ ਤੋਂ ਮੂੰਹ ਨਹੀਂ ਮੋੜਦੇ ਤਾਂ ਕੀ ਸਰਕਾਰੀ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਚਲਾਇਆ ਜਾਵੇਗਾ।

ਅੱਜ ਟ੍ਰੇਨ ਰਾਹੀਂ ਝਾਰਖੰਡ ਤੋਂ ਰੋਪੜ ਥਰਮਲ ਪਲਾਂਟ ਵਿਖੇ ਪਹੁੰਚੇਗੀ ਕੋਲੇ ਦੀ ਪਹਿਲੀ ਖੇਪ

0

ਅੱਜ ਟ੍ਰੇਨ ਰਾਹੀਂ ਝਾਰਖੰਡ ਤੋਂ ਰੋਪੜ ਥਰਮਲ ਪਲਾਂਟ ਵਿਖੇ ਕੋਲੇ ਦੀ ਪਹਿਲੀ ਖੇਪ ਪਹੁੰਚੇਗੀ। ਝਾਰਖੰਡ ਦੀ ਪਛਵਾੜਾ ਕੋਲਾ ਖਾਣ ਤੋਂ ਕਰੀਬ ਪੌਣੇ ਅੱਠ ਵਰ੍ਹਿਆਂ ਮਗਰੋਂ ਕੋਲੇ ਦੀ ਪਹਿਲੇ ਖੇਪ ਅੱਜ ਤਾਪ ਬਿਜਲੀ ਘਰ ਰੋਪੜ ਵਿਖੇ ਪੁੱਜ ਰਹੀ ਹੈ ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਰੋਪੜ ਥਰਮਲ ’ਚ ਰਸੀਵ ਕਰਨਗੇ। ਪਛਵਾੜਾ ਕੋਲਾ ਖਾਣ ਤੋਂ ਕੋਲਾ ਦੋ ਦਸੰਬਰ ਤੋਂ ਪਾਕੁਰ ਰੇਲਵੇ ਸਟੇਸ਼ਨ ਲਾਗੇ ਭੰਡਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ 12 ਦਸੰਬਰ ਨੂੰ ਪਹਿਲੀ ਟਰੇਨ ਪੰਜਾਬ ਲਈ ਰਵਾਨਾ ਹੋਈ ਹੈ।  ਪਾਵਰਕੌਮ ਵੱਲੋਂ ਪਛਵਾੜਾ ਕੋਲਾ ਖਾਣ ਨੂੰ ਚਲਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ।

ਮਾਹਿਰ ਦੱਸਦੇ ਹਨ ਕਿ ਪਛਵਾੜਾ ਕੋਲਾ ਖਾਣ ਦੇ ਕੋਲੇ ਦੀ ਖ਼ੂਬੀ ਹੈ ਕਿ ਇਸ ’ਚ ਸੁਆਹ ਘੱਟ ਹੈ ਅਤੇ ਘੱਟ ਕੋਲੇ ਨਾਲ ਵੱਧ ਬਿਜਲੀ ਬਣਦੀ ਹੈ। ਇਸ ਕੋਲੇ ਦੀ ਕਲੈਰੋਫਿਕ ਵੈਲਿਊ ਕਰੀਬ 4300 ਤੋਂ ਉਪਰ ਹੈ ਅਤੇ ਹੁਣ ਵਿਦੇਸ਼ੀ ਕੋਲੇ ਤੋਂ ਵੀ ਪੰਜਾਬ ਦਾ ਛੁਟਕਾਰਾ ਹੋ ਜਾਣਾ ਹੈ। ਪਾਵਰਕੌਮ ਦੇ ਆਪਣੇ ਤਾਪ ਬਿਜਲੀ ਘਰਾਂ ਵਿਚ ਹੁਣ ਕੋਲੇ ਦੇ ਭੰਡਾਰ ਨਹੀਂ ਮੁੱਕਣਗੇ। ਅੱਜ ਪਹਿਲੀ ਖੇਪ ’ਚ ਕਰੀਬ ਚਾਰ ਹਜ਼ਾਰ ਮੀਟਰਿਕ ਟਨ ਕੋਲਾ ਰੋਪੜ ਥਰਮਲ ਪਲਾਂਟ ਵਿਚ ਪੁੱਜੇਗਾ।

ਮਾਹਿਰ ਆਖਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਪਛਵਾੜਾ ਕੋਲਾ ਖਾਣ ਦਾ ਕੋਲਾ ਪ੍ਰਾਈਵੇਟ ਤਾਪ ਬਿਜਲੀ ਘਰਾਂ ਵਿਚ ਵਰਤਣ ਦੀ ਪ੍ਰਵਾਨਗੀ ਦੇਣ ਦੀ ਸੂਰਤ ਵਿਚ ਪੰਜਾਬ ਦਾ ਕੋਲੇ ਦਾ ਮਸਲਾ ਸਦਾ ਲਈ ਹੱਲ ਹੋ ਜਾਵੇਗਾ। ਪਛਵਾੜਾ ਕੋਲਾ ਖਾਣ ਤੋਂ ਕਰੀਬ 70 ਲੱਖ ਮੀਟਰਿਕ ਟਨ ਕੋਲਾ ਸਾਲਾਨਾ ਪ੍ਰਾਪਤ ਹੋਵੇਗਾ। ਇਹ ਕੋਲਾ ਸਸਤਾ ਵੀ ਪਵੇਗਾ ਅਤੇ ਪਾਵਰਕੌਮ ਦਾ ਕਰੀਬ 600 ਕਰੋੜ ਦਾ ਵਿੱਤੀ ਖਰਚਾ ਵੀ ਘਟੇਗਾ। ਚੇਤੇ ਰਹੇ ਕਿ ਪਛਵਾੜਾ ਕੋਲਾ ਖਾਣ ਪਾਵਰਕੌਮ ਨੂੰ ਦਸੰਬਰ 2001 ਵਿਚ ਅਲਾਟ ਹੋਈ ਸੀ। ਪਛਵਾੜਾ ਤੋਂ ਖੁਦਾਈ ਕਰਨ ਦੀ ਪ੍ਰਵਾਨਗੀ ਪਾਵਰਕੌਮ ਨੂੰ ਤੀਹ ਵਰ੍ਹਿਆਂ ਲਈ ਦਿੱਤੀ ਗਈ ਹੈ ਜੋ ਕਿ ਵਰ੍ਹਾ 2049 ਤੱਕ ਬਣਦੀ ਹੈ।

ਮਾਰਚ 2015 ਤੱਕ ਪਛਵਾੜਾ ਕੋਲਾ ਖਾਣ ਦਾ ਕੋਲਾ ਪੰਜਾਬ ਨੂੰ ਮਿਲਦਾ ਰਿਹਾ ਹੈ। ਸੁਪਰੀਮ ਕੋਰਟ ਨੇ ਦੂਸਰੇ ਬਲਾਕਾਂ ਦੇ ਨਾਲ ਪਛਵਾੜਾ ਕੋਲਾ ਖਾਣ ਦੀ ਅਲਾਟਮੈਂਟ 24 ਸਤੰਬਰ 2014 ਨੂੰ ਰੱਦ ਕਰ ਦਿੱਤੀ ਸੀ। ਇਹ ਮਾਮਲਾ ਪਹਿਲਾਂ ਹਾਈਕੋਰਟ ਅਤੇ ਮਗਰੋਂ ਸੁਪਰੀਮ ਕੋਰਟ ਤੱਕ ਵੀ ਚੱਲਿਆ ਸੀ। ਅਖੀਰ ਸੁਪਰੀਮ ਕੋਰਟ ਦਾ ਫੈਸਲਾ ਪਾਵਰਕੌਮ ਦੇ ਹੱਕ ਵਿਚ ਆ ਗਿਆ ਜਿਸ ਨਾਲ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਖੁਦਾਈ ਲਈ ਰਾਹ ਪੱਧਰਾ ਹੋ ਗਿਆ।

ਪਾਵਰਕੌਮ ਹੁਣ ਪਛਵਾੜਾ ਕੋਲਾ ਖਾਣ ਤੋਂ 15 ਲੱਖ ਮੀਟਰਿਕ ਟਨ ਸਲਾਨਾ ਸਮਰੱਥਾ ਵਧਾਉਣ ਦੇ ਰਾਹ ਵੀ ਪਿਆ ਹੈ। ਭਵਿੱਖ ਦੀਆਂ ਲੋੜਾਂ ਦੇ ਹਿਸਾਬ ਨਾਲ ਸਮਰੱਥਾ ਵਧਾਈ ਜਾਵੇਗੀ। ਅੱਜ ਰੋਪੜ ਤਾਪ ਬਿਜਲੀ ਘਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾ ਵੀ ਹਾਜ਼ਰ ਹੋਣਗੇ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ETO ਤੇ ਆਬਕਾਰੀ ਇੰਸਪੈਕਟਰ ਰੰਗੇ ਹੱਥੀਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5, 00, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5, 00, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਟੋਲ ਪਲਾਜ਼ਾ ‘ਤੇ ਫੰਡਾਂ ਦਾ ਗ਼ਬਨ ਕਰਨ ਵਾਲੀ ਕੰਪਨੀ ਵਿਰੁੱਧ FIR ਦਰਜ

0

ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ‘ਤੇ ਬੋਝ ਪਾਉਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਤੋਂ ਨਿਜ਼ਾਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦਾ ਠੇਕਾ ਖ਼ਤਮ ਹੋ ਚੁੱਕਾ ਹੈ ਪਰ ਕੰਪਨੀ ਇਸ ਨੂੰ ਵਧਾਉਣ ਲਈ ਕਈ ਢੰਗ-ਤਰੀਕੇ ਅਪਣਾ ਰਹੀ ਸੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਕਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ 522 ਦਿਨਾਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਕੋਈ ਹੋਰ ਵਿਅਕਤੀ ਕੰਪਨੀ ਦੀਆਂ ਤਜਵੀਜ਼ਾਂ ਨਾਲ ਸਹਿਮਤ ਹੋ ਵੀ ਜਾਂਦਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਜਨਤਾ ਦੇ ਪੈਸੇ ਦੀ ਸ਼ਰੇਆਮ ਲੁੱਟ ਹੈ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਅਤੇ ਲੋਕਾਂ ਦੀ ਭਲਾਈ ਲਈ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੱਤਾ ਵਿੱਚ ਹੁੰਦੇ ਹਨ ਤਾਂ ਉਹ ਸਾਰੀਆਂ ਰਵਾਇਤਾਂ ਤੋੜ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲੋਕਾਂ ਦੀ ਭਲਾਈ ਦੀ ਫਿਕਰ ਛੱਡ ਕੇ ਅਜਿਹੇ ਵਾਧੇ ਕਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਅਤੇ ਪ੍ਰੇਸ਼ਾਨੀ ਨੂੰ ਖਤਮ ਕਰਨ ਲਈ ਲੋਕ ਪੱਖੀ ਸਟੈਂਡ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲਾਚੋਵਾਲ ਵਿਖੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਨੇ 2007 ਤੋਂ ਨਿਯਮਾਂ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਨੇ ਸਮਝੌਤੇ ਦੀ ਇਕ ਧਾਰਾ ਦੀ ਵੀ ਪਾਲਣਾ ਨਹੀਂ ਕੀਤੀ ਪਰ 2007 ਤੋਂ ਬਾਅਦ ਦੀਆਂ ਸਰਕਾਰਾਂ ਨੇ ਇਸ ਪਾਸਿਉਂ ਅੱਖਾਂ ਮੀਚ ਲਈਆਂ ਸਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੰਪਨੀ ਨੇ ਸੜਕ ਦਾ ਨਿਰਮਾਣ ਕੀਤੇ ਬਿਨਾਂ ਹੀ ਇਸ ਸੜਕ ਤੋਂ 105 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਸ਼ਰ੍ਹੇਆਮ ਉਲੰਘਣਾ ਕਰਦਿਆਂ ਟੋਲ ਤੋਂ ਇਕੱਠੇ ਕੀਤੇ ਫੰਡ ਨੂੰ ਨਿੱਜੀ ਖਾਤੇ ਵਿੱਚ ਪਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਵਿਰੁੱਧ ਧਾਰਾ 420, 465, 466, 467, 471 ਅਤੇ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬਾ ਸਰਕਾਰ ਇਸ ਕੰਪਨੀ ਨੂੰ ਬਲੈਕਲਿਸਟ ਕਰੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਲੁੱਟ ਨਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਈ ਸਾਲਾਂ ਤੋਂ ਲੋਕ ਇਸ ਟੋਲ ਪਲਾਜ਼ਾ ਤੋਂ ਲੰਘਣ ਲਈ ਆਪਣੀਆਂ ਜੇਬ੍ਹਾਂ ਵਿੱਚੋਂ ਮੋਟੀਆਂ ਰਕਮਾਂ ਖਰਚ ਕਰ ਰਹੇ ਸਨ। ਇਸ ਨੂੰ ਲੋਕਾਂ ਲਈ ਵੱਡੀ ਰਾਹਤ ਦੱਸਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਵੀਰਵਾਰ ਤੋਂ ਇਸ ਟੋਲ ਪਲਾਜ਼ਾ `ਤੇ ਬਿਨਾਂ ਕੋਈ ਟੋਲ ਅਦਾ ਕੀਤੇ ਸਫ਼ਰ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਅਜਿਹੇ ਟੋਲ ਪਲਾਜ਼ਿਆਂ ਕਾਰਨ ਆਮ ਵਸਤੂਆਂ ਦੀਆਂ ਕੀਮਤਾਂ ਵਧ ਰਹੀਆਂ ਹਨ ਕਿਉਂਕਿ ਹਰ ਟੋਲ ਪਾਰ ਕਰਨ ਤੋਂ ਬਾਅਦ ਇਨ੍ਹਾਂ ਵਸਤਾਂ ਦੇ ਟਰਾਂਸਪੋਰਟ ਖਰਚੇ ਵੱਧ ਜਾਂਦੇ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਟੋਲ ਪਲਾਜ਼ਾ ਮਾਲਕ ਆਪਣੀ ਮਨਮਰਜ਼ੀ ਨਾਲ ਦਰਾਂ ਵਧਾ ਦਿੰਦੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ੍ਹ `ਤੇ ਭਾਰੀ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ ਨਹੀਂ ਹੋਣ ਦੇਵੇਗੀ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।