Home Blog Page 1804

CM ਭਗਵੰਤ ਮਾਨ ਨੇ ਅਚਨਚੇਤ ਕੀਤਾ ਨਾਭਾ ਜੇਲ੍ਹ ਦਾ ਦੌਰਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਨਚੇਤ ਨਾਭਾ ਜੇਲ੍ਹ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਜੇਲ੍ਹ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਜੇਲ੍ਹ ਵਿੱਚ ਸਪਲਾਈ ਹੋ ਰਹੇ ਨਸ਼ਿਆਂ, ਫੋਨ ਨੂੰ ਰੋਕਣ ਲਈ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਰਾਣੇ ਸਮੇਂ ਦੀਆਂ ਜੇਲ੍ਹਾਂ ਬਣੀਆਂ ਹੋਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹਾਂ ਦੇ ਨਾਲ ਲੱਗੀਆਂ ਨਿੱਜੀ ਜਾਇਦਾਦਾਂ ਦੇ ਕਾਰਨ ਵੀ ਫੋਨ, ਨਸ਼ੇ ਸਪਲਾਈ ਰੋਕਣ ਵਿੱਚ ਮੁਸ਼ਕਿਲ ਆ ਰਹੀ ਹੈ।

ਨਵੇਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ‘ਤੇ ਭਰਤੀ ਜਲਦ: ਜਿੰਪਾ

0
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ । ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ। ਮਾਲ ਮੰਤਰੀ ਅਨੁਸਾਰ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ।

ਮਨਕੀਰਤ ਔਲਖ ਨੇ ਮਾਂ ਨਾਲ ਸਾਂਝੀ ਕੀਤੀ ਆਪਣੇ ਪੁੱਤ ਦੀ ਕਿਊਟ ਵੀਡੀਓ

0

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੇ ਪੁੱਤਰ ਦਾ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜੋ ਕਿ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਗਾਇਕ ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਦਾ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਮਨਕੀਰਤ ਦੀ ਮਾਤਾ ਪੋਤੇ ਨੂੰ ਗੋਦੀ ‘ਚ ਬਿਠਾ ਪਾਠ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਵੀਡੀਓ ‘ਚ ਇਮਤਿਆਜ਼ ਕੁਝ ਕਿਊਟ ਜਿਹੇ ਪੋਜ਼ ਦਿੰਦਾ ਵੀ ਨਜ਼ਰ ਆ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਕੁਮੈਂਟ ਕਰਕੇ ਖ਼ੂਬ ਪਿਆਰ ਲੁੱਟਾ ਰਹੇ ਹਨ।

ਦੱਸ ਦਈਏ ਕਿ ਮਨਕੀਰਤ ਔਲਖ ਦਾ ਨਾਂ ਉਸ ਸਮੇਂ ਸੁਰਖੀਆਂ ‘ਚ ਆ ਗਿਆ ਜਦੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਦਾ ਨਾਂ ਸਾਹਮਣੇ ਆਇਆ। ਹਾਲ ‘ਚ ਪੁਲਸ ਨੇ ਵੀ ਮਨਕੀਰਤ ਨਾਲ ਪੁੱਛਗਿੱਛ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਇੰਟਰਵਿਊ ਰਾਹੀਂ ਆਪਣੇ ਦਿਲ ਦੇ ਜ਼ਜਬਾਤ ਖੋਲ੍ਹੇ। ਇਸ ਦੌਰਾਨ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸ਼ੇਅਰ ਕੀਤਾ ਸੀ।

ਬੱਚਾ ਮੋਬਾਈਲ ਫੋਨ ‘ਤੇ ਖੇਡ ਰਿਹਾ ਸੀ ਗੇਮ, ਅਚਾਨਕ ਹੋ ਗਿਆ ਧਮਾਕਾ

0

ਸਮਾਰਟ ਫੋਨ ‘ਚ ਬਲਾਸਟ ਦੀਆਂ ਵੱਧ ਰਹੀਆਂ ਘਟਨਾਵਾਂ ‘ਚ ਇਕ ਹੋਰ ਘਟਨਾ ਜੁੜ ਗਈ ਹੈ। ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਵੀਡੀਓ ਗੇਮ ਖੇਡਦੇ ਹੋਏ ਅਚਾਨਕ ਮੋਬਾਇਲ ‘ਚ ਧਮਾਕਾ ਹੋ ਗਿਆ। ਇਸ ਕਾਰਨ ਲੜਕਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਫਿਲਹਾਲ ਉਸਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਰਿਪੋਰਟ ਮੁਤਾਬਕ 13 ਸਾਲ ਦਾ ਲੜਕਾ ਰੈੱਡਮੀ ਫੋਨ ‘ਤੇ ਵੀਡੀਓ ਗੇਮ ਖੇਡ ਰਿਹਾ ਸੀ। ਅਚਾਨਕ ਕਮਰੇ ਵਿੱਚੋਂ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਕਮਰੇ ‘ਚ ਗਏ ਤਾਂ ਦੇਖਿਆ ਕਿ ਫੋਨ ‘ਚ ਧਮਾਕਾ ਹੋਇਆ ਸੀ ਅਤੇ ਲੜਕਾ ਜ਼ਖਮੀ ਹੋ ਗਿਆ ਸੀ। ਫ਼ੋਨ ਦੇ ਧਮਾਕੇ ਕਾਰਨ ਉਸ ਦਾ ਚਿਹਰਾ ਅਤੇ ਹੱਥ ਸੜ ਗਏ। ਫਿਲਹਾਲ ਉਸਦਾ ਸਥਾਨਕ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਜਿਕਰਯੋਗ ਹੈ ਕਿ ਮੋਬਾਈਲ ‘ਚ ਧਮਾਕੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ । ਇਸ ਤੋਂ ਪਹਿਲਾਂ ਵੀ ਕਈ ਵਾਰ ਫੋਨ ਫਟਣ ਦੀਆਂ ਖਬਰਾਂ ਆ ਚੁੱਕੀਆਂ ਹਨ। ਇਸ ਵਿੱਚ ਕਈ ਵਾਰ ਫੋਨ ਬਣਾਉਣ ਵਾਲੀ ਕੰਪਨੀ ਦੀ ਗਲਤੀ ਹੋ ਜਾਂਦੀ ਹੈ ਤਾਂ ਕਈ ਵਾਰ ਯੂਜ਼ਰ ਦੀ ਗਲਤ ਵਰਤੋਂ ਕਾਰਨ ਸਮਾਰਟਫੋਨ ਬਲਾਸਟ ਹੋ ਸਕਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਵੀ ਫੋਨ ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਹੋਵੇਗਾ। ਤੁਹਾਡੀ ਇੱਕ ਗਲਤੀ ਕਾਰਨ ਫੋਨ ਬਲਾਸਟ ਹੋ ਸਕਦਾ ਹੈ। ਇੱਥੇ ਅਸੀਂ ਉਨ੍ਹਾਂ ਕਾਰਨਾਂ ਬਾਰੇ ਦੱਸਾਂਗੇ ਜਿਨ੍ਹਾਂ ਕਾਰਨ ਫੋਨ ਫਟ ਜਾਂਦਾ ਹੈ।

ਚਾਰਜਿੰਗ ਦੌਰਾਨ ਫੋਨ ਦੀ ਵਰਤੋਂ

ਜੇਕਰ ਤੁਸੀਂ ਵੀ ਫੋਨ ਨੂੰ ਚਾਰਜ ‘ਤੇ ਲਗਾ ਕੇ ਇਸਤੇਮਾਲ ਕਰਦੇ ਹੋ ਤਾਂ ਤੁਸੀਂ ਹਾਦਸੇ ਦਾ ਸ਼ਿਕਾਰ ਹੋ ਸਕਦੇ ਹੋ। ਫ਼ੋਨ ਚਾਰਜ ਕਰਨ ਵੇਲੇ ਗਰਮ ਹੋ ਜਾਂਦਾ ਹੈ। ਇਸ ਸਮੇਂ ਦੌਰਾਨ ਵਰਤੋਂ ਇਸ ਨੂੰ ਜ਼ਿਆਦਾ ਗਰਮ ਕਰ ਸਕਦੀ ਹੈ ਅਤੇ ਇਹ ਫਟ ਸਕਦਾ ਹੈ।

ਸਹੀ ਚਾਰਜਰ ਦੀ ਵਰਤੋਂ ਕਰੋ

ਫੋਨ ਨੂੰ ਚਾਰਜ ਕਰਨ ਲਈ ਅਸਲੀ ਚਾਰਜਰ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਹਾਲਾਂਕਿ, ਅਸਲੀ ਚਾਰਜਰ ਹਰ ਵਾਰ ਨਹੀਂ ਵਰਤਿਆ ਜਾ ਸਕਦਾ ਹੈ। ਇਸ ਕਾਰਨ ਤੁਹਾਨੂੰ ਜਿੱਥੋਂ ਤੱਕ ਹੋ ਸਕੇ ਅਸਲੀ ਚਾਰਜਰ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਅਸਲੀ ਚਾਰਜਰ ਉਪਲਬਧ ਨਹੀਂ ਹੈ ਤਾਂ ਵਧੀਆ ਅਨੁਕੂਲ ਚਾਰਜਰ ਦੀ ਵਰਤੋਂ ਕਰੋ।

ਓਵਰਲੋਡਿੰਗ ਸਮੱਸਿਆਵਾਂ ਪੈਦਾ ਕਰ ਸਕਦੀ ਹੈ

ਫ਼ੋਨ ਓਵਰਲੋਡ ਹੋਣ ਨਾਲ ਵੀ ਹਾਦਸਾ ਵਾਪਰ ਸਕਦਾ ਹੈ। ਜ਼ਿਆਦਾ ਲੋਡ ਹੋਣ ਕਾਰਨ ਫੋਨ ਗਰਮ ਹੋਣ ਲੱਗਦਾ ਹੈ। ਚਾਰਜ ਦੌਰਾਨ ਓਵਰਲੋਡਡ ਐਪਸ ਦੇ ਕਾਰਨ, ਫੋਨ ਓਵਰਹੀਟ ਹੋਣ ਕਾਰਨ ਫਟ ਸਕਦਾ ਹੈ। ਇਸ ਕਾਰਨ ਫੋਨ ਦੀ ਮੈਮੋਰੀ ਨੂੰ 70-80 ਫੀਸਦੀ ਤੱਕ ਖਾਲੀ ਰੱਖੋ ਅਤੇ ਘੱਟ ਸਪੈਸੀਫਿਕੇਸ਼ਨ ਵਾਲੇ ਫੋਨ ‘ਚ ਹੈਵੀ ਗੇਮ ਨਾ ਖੇਡੋ।

ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਫੈਸਲਾ, ਚੰਡੀਗੜ੍ਹ ‘ਚ ਨਿੱਜੀ ਬੱਸਾਂ ਦੀ ਐਂਟਰੀ ਬੈਨ

0

ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ‘ਤੇ ਢਾਹ ਲਾਈ ਲਗਦੀ ਰਹੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ “ਪੰਜਾਬ ਟਰਾਂਸਪੋਰਟ ਸਕੀਮ-2018” ਵਿੱਚ ਸੋਧ ਕਰਕੇ ਇਸ ਨੂੰ “ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022” ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੀ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ‘ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ ‘ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।

ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ – ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਹਰਿਆਣਾ ਅਤੇ ਨਵ ਨਿਯੁਕਤ ਮੈਂਬਰਾਂ ਨੇ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣ ਦਾ ਕੀਤਾ ਐਲਾਨ। ਇਸ ਤੋਂ ਇਲਾਵਾ 21 ਦਸੰਬਰ ਨੂੰ ਕਾਰਜਕਾਰਨੀ ਕਮੇਟੀ ਚੁਣੀ ਜਾਵੇਗੀ ।

ਪਾਵਰਕਾਮ ਨੇ ਵਿਭਾਗ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਦੀ ਰੱਖੀ ਨਵੀਂ ਸ਼ਰਤ

0

ਪਾਵਰਕਾਮ ਨੇ ਵਿਭਾਗ ਦੇ 6144 ਮ੍ਰਿਤਕਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਦੀ ਨਵੀਂ ਸ਼ਰਤ ਰੱਖੀ ਹੈ। ਦੱਸ ਦੇਈਏ ਕਿ ਪਾਵਰਕਾਮ ਨੇ ਇਕ ਨੋਟੀਫਿਕੇਸ਼ਨ ਰਾਹੀਂ ਤਰਸ ਦੇ ਆਧਾਰ ‘ਤੇ ਨੌਕਰੀ ਲੈਣ ਲਈ ਪਹਿਲਾਂ ਵਿਸ਼ੇਸ਼ ਪੈਨਸ਼ਨ ਨੂੰ 12 ਫ਼ੀਸਦੀ ਵਿਆਜ ਸਮੇਤ ਸਰਕਾਰੀ ਖਜ਼ਾਨੇ ‘ਚ ਜਮ੍ਹਾਂ ਕਰਵਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਫਿਰੌਤੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ

ਉੱਥੇ ਹੀ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਬਹੁਤ ਮੁਸ਼ਕਿਲਾਂ ‘ਚ ਘਿਰੇ ਹੋਏ ਹਨ, ਹੁਣ ਉਹ 10 ਤੋਂ 15 ਲੱਖ ਰੁਪਏ ਕਿੱਥੋਂ ਲੈ ਕੇ ਆਉਂਣਗੇ, ਜਦਕਿ ਪੈਨਸ਼ਨ ਵੇਲੇ ਅਜਿਹੀ ਸ਼ਰਤ ਨਹੀਂ ਸੀ। ਪਰਿਵਾਰ ਵਾਲਿਆਂ ਨੇ ਕਿਹਾ ਕਿ ਇਹ ਨੌਕਰੀ ਵੇਚਣ ਵਰਗਾ ਹੈ ਤੇ ਉਹ ਇਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕਰਨਗੇ। ਦੱਸ ਦੇਈਏ ਕਿ ਇਸ ਨਵੀਂ ਨੋਟੀਫਿਕੇਸ਼ਨ ਦਾ ਅਸਰ ਸੂਬੇ ਦੇ 6144 ਪਰਿਵਾਰਾਂ ਦੇ ਵਾਰਸਾਂ ‘ਤੇ ਪਵੇਗਾ, ਜੋ 2004 ਤੋਂ ਪਾਵਰਕਾਮ ‘ਚ ਤਰਸ ਦੇ ਆਧਾਰ ‘ਤੇ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਵਲੋਂ ਫੀਲਡ ‘ਚ ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ‘ਚ ਤੈਨਾਤ ਕਰਨ…

ਜ਼ਿਕਰਯੋਗ ਹੈ ਕਿ 2004 ਤੋਂ 2010 ਤੱਕ ਮੁਲਾਜ਼ਮਾਂ ਦੀ ਮੌਤ ਹੋਣ ‘ਤੇ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਵਰਕਾਮ ਵਿੱਚ 2004 ਵਿੱਚ ਰੂਲ (ਸੋਲੂਸੀਅਮ ਪਾਲਿਸੀ) ਬਣਾਈ ਗਈ ਸੀ ਅਤੇ ਉਸ ਵੇਲੇ ਇਸ ਪਾਲਿਸੀ ਦਾ ਵਿਰੋਧ ਹੋਇਆ ਸੀ ਕਿਉਂਕਿ ਪਾਲਿਸੀ ਨੂੰ ਧੱਕੇ ਨਾਲ ਲਾਗੂ ਕੀਤਾ ਗਿਆ ਸੀ।

ਦੱਸ ਦੇਈਏ ਕਿ ਇਸ ਸਕੀਮ ਤਹਿਤ ਪਾਵਰਕਾਮ ਦੇ ਅਧਿਕਾਰੀ ਦੀ ਮੌਤ ਹੋ ਜਾਣ ਤੋਂ ਬਾਅਦ ਕਿਸੇ ਪਰਿਵਾਰਕ ਮੈਂਬਰ ਨੂੰ ਨੌਕਰੀ ਨਹੀਂ ਦਿੱਕੀ ਜਾਵੇਗੀ ਸਗੋਂ ਅਧਿਕਾਰੀ ਦੀ ਬਾਕੀ ਰਹਿੰਦੀ ਨੌਕਰੀ ਦੀ ਪੂਰੀ ਤਨਖ਼ਾਹ ਅਤੇ ਪਰਿਵਾਰ ਨੂੰ 3 ਲੱਖ ਰੁਪਏ ਦਿੱਤੇ ਜਾਂਦੇ ਸਨ। ਇਹ ਸਕੀਮ 2010 ਤੱਕ ਲਾਗੂ ਰਹੀ ਤੇ ਇਸ ਸਕੀਮ ਤਹਿਤ 6144 ਪਰਿਵਾਰ ਆਏ , ਜਿਨ੍ਹਾਂ ਨੂੰ ਨੌਕਰੀਆਂ ਨਹੀ ਦਿੱਤੀਆਂ ਗਈਆਂ ਸਗੋਂ ਇਸ ਦੇ ਬਜਾਏ ਮ੍ਰਿਤਕ ਕਰਮਚਾਰੀ ਦੇ ਵਾਰਸਾਂ ਨੂੰ 3 ਲੱਖ ਰੁਪਏ ਅਤੇ ਉਸਦੀ ਬਾਕੀ ਰਹਿੰਦੀ ਨੌਕਰੀ ਦੀ ਤਨਖ਼ਾਹ ਦਿੱਤੀ ਗਈ।

ਸਿੱਖਿਆ ਮੰਤਰੀ ਵਲੋਂ ਫੀਲਡ ‘ਚ ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ‘ਚ ਤੈਨਾਤ ਕਰਨ ਦੇ ਹੁਕਮ

0

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (ਬੀ.ਐਮ. ਅਤੇ ਡੀ.ਐਮ.) ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤੈਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ KBS ਸਿੱਧੂ

ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਬੈਂਸ ਅਨੁਸਾਰ ‘ਮਿਸ਼ਨ-100 ਫੀਸਦੀ’ ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ।

ਬੈਂਸ ਨੇ ਕਿਹਾ ਕਿ ਉਹਨਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਇਹ ਤੈਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤੈਨਾਤ ਨਾਂ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤੈਨਾਤ ਕੀਤਾ ਜਾ ਸਕਦਾ ਹੈ। ਇਸੇ ਤਰਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤੈਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ।

ਸਿੱਖਿਆ ਮੰਤਰੀ ਅਨੁਸਾਰ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ, ਸ਼ਹਿਰੀ ਖੇਤਰ ਜਾਂ ਸ਼ਹਿਰਾਂ ਦੇ ਨੇੜਲੇ ਸਕੂਲਾਂ ਵਿੱਚ ਇਹ ਤੈਨਾਤੀਆਂ ਬਿਲਕੁਲ ਨਾਂ ਕੀਤੀਆਂ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਤੈਨਾਤੀਆਂ ਅਗਲੇ ਹੁਕਮਾਂ ਤੱਕ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਲਿਖਤੀ ਹੁਕਮ ਸੈਕੰਡਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਅੱਜ ਹੀ ਜਾਰੀ ਕੀਤੇ ਜਾਣਗੇ ਜੋ ਕਿ ਇਹਨਾਂ ਤੈਨਾਤੀਆਂ ਨੂੰ ਪਾਰਦਰਸ਼ੀ ਬਣਾਉਣ ਅਤੇ ਲਾਗੂ ਕਰਨ ਦੇ ਨਿਰੋਲ ਜ਼ਿੰਮੇਵਾਰ ਹਨ।

ਇਹ ਵੀ ਪੜ੍ਹੋ: ਫਿਰੌਤੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ

ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਅੱਧੀ ਛੁੱਟੀ ਤੋਂ ਪਹਿਲਾਂ ਕਿਸੇ ਵੀ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਸਬੰਧੀ ਆਨ-ਡਿਊਟੀ ਨਹੀਂ ਜਾਵੇਗਾ ਅਤੇ ਜੇਕਰ ਕਿੱਧਰੇ ਜ਼ਰੂਰੀ ਕਾਰਨਾਂ ਕਰਕੇ ਜਾਣਾ ਵੀ ਹੈ ਤਾਂ ਉਸਦੀ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ।

ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਵੀ ਘੱਟ ਨਤੀਜਿਆਂ ਵਾਲੇ ਸਕੂਲਾਂ ਤੇ ਆਪਣਾ ਧਿਆਨ ਕੇਂਦਰਿਤ ਕਰਨਗੀਆਂ ਅਤੇ ਸੁਧਾਰ ਟੀਮ ਦੇ ਸਾਰੇ ਮੈਂਬਰ ਜਿਸ ਵੀ ਸਕੂਲ ਵਿੱਚ ਜਾਣਗੇ, ਉਸ ਸਕੂਲ ਦੀਆਂ ਜਮਾਤਾਂ ਨੂੰ ਪੜ੍ਹਾਉਣਗੇ ਅਤੇ ਹਦਾਇਤਾਂ ਦੇਣ ਦੀ ਬਜਾਏ ਅਧਿਆਪਕਾਂ ਤੇ ਵਿਦਿਆਰਥੀਆਂ ਸਾਹਮਣੇ ਵਿਲੱਖਣ ਪੇਸ਼ਕਾਰੀ ਕਰਕੇ ਮਾਡਲ ਅਧਿਆਪਕ ਵਜੋਂ ਪੇਸ਼ ਆਉਣਗੇ। ਬੈਂਸ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਉਹ ਪੂਰੀ ਤਰਾਂ ਵਚਨਬੱਧ ਹਨ।

ਫਿਰੌਤੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ

0

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ 6 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਲਾਰੈਂਸ ਨੂੰ 16 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਦੁਬਾਰਾ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਪੁਲਿਸ ਨੇ ਅੱਜ 8 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ‘ਤੇ ਮਾਣਯੋਗ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ। ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ 2021 ਦੇ ਫਿਰੌਤੀ ਮਾਮਲੇ ਵਿੱਚ ਲਿਆਂਦਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ KBS ਸਿੱਧੂ

ਜ਼ਿਕਰਯੋਗ ਹੈ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਸ ਦੇ ਲੜਕੇ ਨੂੰ ਮਾਰ ਦਿੱਤਾ ਜਾਵੇਗਾ। ਜੇਕਰ ਉਸਨੇ 30 ਲੱਖ ਰੁਪਏ ਨਹੀਂ ਦਿੱਤੇ।

ਇਹ ਵੀ ਪੜ੍ਹੋ: SSP ਕੁਲਦੀਪ ਸਿੰਘ ਚਾਹਲ ਚੰਡੀਗੜ੍ਹ ਤੋਂ ਰਿਲੀਵ, ਮਨੀਸ਼ਾ ਚੌਧਰੀ ਨੂੰ ਮਿਲਿਆ ਵਾਧੂ ਚਾਰਜ

ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਲਾਰੇਂਸ ਬਿਸ਼ਨੋਈ ਵਜੋਂ ਹੋਈ ਹੈ। 21 ਮਾਰਚ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਉਹ 23 ਮਾਰਚ ਨੂੰ ਫਰੀਦਕੋਟ ਵਿੱਚ ਪੇਸ਼ ਹੋ ਰਿਹਾ ਹੈ, ਜਿਸ ਤੋਂ ਪਹਿਲਾਂ ਫਿਰੌਤੀ ਅਦਾ ਕੀਤੀ ਜਾਵੇ। ਇਸ ਸਬੰਧੀ ਪੁਲਿਸ ਨੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ‘ਚ ਧਾਰਾ 387, 506 ਦੇ ਤਹਿਤ ਲਾਰੈਂਸ ਬਿਸ਼ਨੋਈ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ KBS ਸਿੱਧੂ

0

ਪੰਜਾਬ ਵਿਜੀਲੈਂਸ ਨੇ ਕੇ.ਬੀ.ਐਸ.ਸਿੱਧੂ ਨੂੰ ਅੱਜ ਸਵੇਰੇ 10 ਵਜੇ ਵਿਜੀਲੈਂਸ ਦਫ਼ਤਰ ਬੁਲਾ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਸਿੱਧੂ ਤੋਂ ਪੁੱਛਗਿੱਛ ਹੋਣੀ ਹੈ। ਇਸ ਦੇ ਲਈ ਉਨ੍ਹਾਂ ਨੂੰ ਦੁਬਾਰਾ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਬੀਤੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਸਿੰਚਾਈ ਘੁਟਾਲੇ ਸਬੰਧੀ ਪੰਜਾਬ ਦੇ ਸਾਬਕਾ ਸਪੈਸ਼ਲ ਚੀਫ਼ ਸੈਕਟਰੀ ਕੇਬੀਐਸ ਸਿੱਧੂ ਨੂੰ ਤਲਬ ਕੀਤਾ ਸੀ ਅਤੇ ਪੇਸ਼ ਹੋਣ ਦੇ ਲਈ ਕਿਹਾ ਗਿਆ ਸੀ ਪਰ ਅੱਜ ਸਿੱਧੂ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ।

ਇਹ ਵੀ ਪੜ੍ਹੋ: 14 ਦਸੰਬਰ ਨੂੰ ਸਥਾਪਨਾ ਦਿਵਸ ਸਮੇਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ :…

ਉਨ੍ਹਾਂ ਇਸ ਦਾ ਮੁੱਖ ਕਾਰਨ ਬਹੁਤ ਦੇਰ ਰਾਤ ਮਿਲਿਆ ਨੋਟਿਸ ਦੱਸਿਆ ਹੈ, ਪਰ ਨਾਲ ਹੀ ਉਨ੍ਹਾਂ ਨੇ ਇਸ ਇੰਨਕੁਆਰੀ ਸਬੰਧੀ ਹਾਈਕੋਰਟ ਵਿਚ ਚੱਲ ਰਹੀ ਸੁਣਵਾਈ ਦਾ ਹਵਾਲਾ ਦਿੰਦਿਆਂ ਕਈ ਕਾਨੂੰਨੀ ਨੁਕਤੇ ਵੀ ਉਠਾ ਕੇ, ਇੰਨਕੁਆਰੀ ਬਾਰੇ ਸਪੱਸ਼ਟੀਕਰਨ ਵੀ ਮੰਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਵਿਜੀਲੈਂਸ ਨੂੰ ਭੇਜੀ ਇਕ ਈਮੇਲ ਵਿਚ ਇਹ ਗੱਲਾਂ ਲਿਖੀਆਂ ਹਨ। ਉਨ੍ਹਾਂ ਵਲੋਂ ਉਠਾਏ ਗਏ ਮੁੱਖ ਨੁਕਤੇ ਇਸ ਪ੍ਰਕਾਰ ਹਨ।

ਇਹ ਵੀ ਪੜ੍ਹੋ: SSP ਕੁਲਦੀਪ ਸਿੰਘ ਚਾਹਲ ਚੰਡੀਗੜ੍ਹ ਤੋਂ ਰਿਲੀਵ, ਮਨੀਸ਼ਾ ਚੌਧਰੀ ਨੂੰ ਮਿਲਿਆ ਵਾਧੂ ਚਾਰਜ

ਵਿਜੀਲੈਂਸ ਨੂੰ ਭੇਜੀ ਈਮੇਲ ਵਿਚ ਕਾਨੂੰਨੀ ਨੁਕਤਿਆਂ ਦਾ ਜਿਕਰ ਕਰਦਿਆਂ ਹੋਇਆ ਕੇਬੀਐਸ ਸਿੱਧੂ ਨੇ ਵਿਜੀਲੈਂਸ ਨੂੰ ਲਿਖਿਆ ਹੈ ਕਿ, ਇੱਕ ਤਾਂ ਸ਼ਾਰਟ ਨੋਟਿਸ ਸੀ, ਦੂਜਾ ਇਸ ਮਾਮਲੇ ਦੀ ਇੰਨਕੁਆਰੀ ਹਾਈਕੋਰਟ ਵਿਚ ਸੁਣਵਾਈ ਅਧੀਨ ਹੈ ਅਤੇ ਹਾਈਕੋਰਟ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਵਿਰੁੱਧ ਕਿਸੇ ਵੀ ਕਾਰਵਾਈ ‘ਤੇ ਰੋਕ ਲਗਾਈ ਹੋਈ ਹੈ, ਜਿਸ ਦੀ ਸੁਣਵਾਈ ਅਗਲੇ ਸਾਲ 8 ਫਰਵਰੀ ਤੱਕ ਮੁਲਤਵੀ ਵੀ ਕੀਤੀ ਹੋਈ ਹੈ।