Home Blog Page 1805

SSP ਕੁਲਦੀਪ ਸਿੰਘ ਚਾਹਲ ਚੰਡੀਗੜ੍ਹ ਤੋਂ ਰਿਲੀਵ, ਮਨੀਸ਼ਾ ਚੌਧਰੀ ਨੂੰ ਮਿਲਿਆ ਵਾਧੂ ਚਾਰਜ

0

ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਦੇਰ ਰਾਤ ਚੰਡੀਗੜ੍ਹ ਵਿੱਚ ਬਤੌਰ ਐੱਸਐੱਸਪੀ ਤਾਇਨਾਤ ਕੁਲਦੀਪ ਸਿੰਘ ਚਾਹਲ ਨੂੰ ਰਿਲੀਵ ਕਰਕੇ ਪੰਜਾਬ ਵਾਪਸ ਭੇਜ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਜਾਰੀ ਕੀਤੇ ਹਨ।

ਯੂਟੀ ਪ੍ਰਸ਼ਾਸਨ ਨੇ ਦੇਰ ਰਾਤ ਆਦੇਸ਼ ਜਾਰੀ ਕਰਦਿਆਂ ਤੁਰੰਤ ਪ੍ਰਭਾਵ ਤੋਂ ਐੱਸਐੱਸਪੀ ਨੂੰ ਰਿਲੀਵ ਕਰ ਦਿੱਤਾ ਹੈ ਜਦੋਂ ਕਿ ਐੱਸਐੱਸਪੀ ਟਰੈਫ਼ਿਕ ਵਜੋਂ ਤਾਇਨਾਤ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਚੰਡੀਗੜ੍ਹ ਵਿੱਚ ਐਸਐਸਪੀ ਦਾ ਅਹੁਦਾ ਪੰਜਾਬ ਕੇਡਰ ਦੇ ਅਧਿਕਾਰੀ ਲਈ ਰਾਖਵਾਂ ਹੈ। ਸਾਲ 2009 ਬੈਚ ਦੇ ਆਈਪੀਐਸ ਕੁਲਦੀਪ ਸਿੰਘ ਚਾਹਲ ਨੂੰ ਸਤੰਬਰ 2021 ਵਿੱਚ ਚੰਡੀਗੜ੍ਹ ਵਿੱਚ ਨਿਯੁਕਤ ਕੀਤਾ ਗਿਆ ਸੀ। ਚੰਡੀਗੜ੍ਹ ਵਿੱਚ ਤਿੰਨ ਸਾਲ ਡੈਪੂਟੇਸ਼ਨ ’ਤੇ ਰਹੇ ਚਾਹਲ ਦਾ ਕਾਰਜਕਾਲ ਸਤੰਬਰ 2023 ਵਿੱਚ ਖ਼ਤਮ ਹੋਣਾ ਸੀ।

14 ਦਸੰਬਰ ਨੂੰ ਸਥਾਪਨਾ ਦਿਵਸ ਸਮੇਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ : ਡਾ. ਦਲਜੀਤ ਚੀਮਾ

0

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਪਾਰਟੀ ਦੀ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਸ੍ਰੀ ਅਕਾਲ ਤਖਤ ਸਾਹਿਬ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ ਜਿਹਨਾਂ ਦੇ ਭੋਗ 14 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਪੈਣਗੇ ।

11 ਵਜੇ ਤੱਕ ਕੀਰਤਨ ਅਤੇ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਡਾ. ਚੀਮਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ।

50 ਫੀਸਦੀ ਅੰਕਾਂ ਦੇ ਨਾਲ ਪਾਸ ਕਰਨਾ ਹੋਵੇਗਾ ਪੰਜਾਬੀ ਦਾ ਪੇਪਰ, ਤਾਂ ਹੀ ਮਿਲੇਗੀ ਨੌਕਰੀ

0

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਸ਼ਰਤ ਲਾਗੂ ਕਰ ਦਿੱਤੀ ਹੈ। ਹੁਣ ਵਿਭਾਗ ਵਿੱਚ ਗਰੁੱਪ-ਸੀ ਸੇਵਾਵਾਂ ਵਿੱਚ ਭਰਤੀ ਲਈ ਉਮੀਦਵਾਰਾਂ ਨੂੰ ਪੰਜਾਬੀ ਭਾਸ਼ਾ ਵਿੱਚ 10ਵੀਂ ਜਮਾਤ ਦੇ ਬਰਾਬਰ ਦੀ ਪ੍ਰੀਖਿਆ ਪਾਸ ਕਰਨੀ ਪਵੇਗੀ।

ਪੰਜਾਬ ਸਰਕਾਰ ਨੇ ਇਸ ਸਬੰਧੀ 28 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਹੁਣ ਇਸ ਨੂੰ ਸਕੂਲ ਸਿੱਖਿਆ ਵਿਭਾਗ ਨੇ ਲਾਗੂ ਕਰ ਦਿੱਤਾ ਹੈ। ਨਿਯਮਾਂ ਅਨੁਸਾਰ, ਇਹ ਪ੍ਰੀਖਿਆ ਸਬੰਧਤ ਭਰਤੀ ਏਜੰਸੀਆਂ ਦੁਆਰਾ ਕਰਵਾਈ ਜਾਵੇਗੀ। ਉਮੀਦਵਾਰਾਂ ਨੂੰ ਲਾਜ਼ਮੀ ਤੌਰ ‘ਤੇ ਇਹ ਪ੍ਰੀਖਿਆ 50% ਅੰਕਾਂ ਨਾਲ ਪਾਸ ਕਰਨੀ ਪਵੇਗੀ। ਨਹੀਂ ਤਾਂ ਉਨ੍ਹਾਂ ਨੂੰ ਨੌਕਰੀ ਲਈ ਅਯੋਗ ਕਰਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਅੰਕਾਂ ਦੇ ਆਧਾਰ ‘ਤੇ ਅੰਤਿਮ ਮੈਰਿਟ ਸੂਚੀ ਵੀ ਤਿਆਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਸੰਭਾਲਣ ਦੇ ਮਕਸਦ ਨਾਲ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਿਵਲ ਸਰਵਿਸ ਰੂਲਜ਼ 2022 ਵਿੱਚ ਸੋਧ ਕਰਦਿਆਂ ਇਹ ਨਿਯਮ ਲਾਗੂ ਕਰ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵਿਭਾਗ ਵਿੱਚ ਨਵਾਂ ਨਿਯਮ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ, ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਅਤੇ ਸਬੰਧਤ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਗਿਆ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ

0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ ਹੈ। ਉਹ ਅਕਾਲੀ ਦਲ ਦੇ ਸਰਪ੍ਰਸਤ ਸਨ। ਜਾਣਕਾਰੀ ਅਨੁਸਾਰ ਉਹ 5 ਦਿਨਾਂ ਤੋਂ ਜ਼ੇਰੇ ਇਲਾਜ ਸਨ। ਉਹ ਕਾਫੀ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਚੰਡੀਗੜ੍ਹ PGI ‘ਚ ਆਖਰੀ ਸਾਹ ਲਏ। ਕੱਲ੍ਹ ਜੱਦੀ ਪਿੰਡ ਬ੍ਰਹਮਪੁਰਾ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕੱਲ੍ਹ ਦੁਪਹਿਰ 2 ਵਜੇ ਸਸਕਾਰ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ।

ਅੰਮ੍ਰਿਤਸਰ ਪੁਲਿਸ ਨੇ ਹਾਈਕੋਰਟ ਦੇ ਫਰਜ਼ੀ ਜੱਜ ਨੂੰ ਕੀਤਾ ਗ੍ਰਿਫ਼ਤਾਰ, ਗੱਡੀ ਤੇ ਲਾਈ ਫਿਰਦਾ ਸੀ ਨੀਲੀ ਬੱਤੀ

0

ਅੰਮ੍ਰਿਤਸਰ ਪੁਲਿਸ ਵੱਲੋਂ ਇਕ ਨਕਲੀ ਜੱਜ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਆਪਣੇ ਆਪ ਨੂੰ ਹਾਈਕੋਰਟ ਦਾ ਜੱਜ ਦੱਸਦਾ ਸੀ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਸ ਨਕਲੀ ਜੱਜ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕੀਤਾ ਹੈ।

ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ‘ਚ ਫਰਜ਼ੀ ਜੱਜ ਬਣ ਕੇ ਘੁੰਮ ਰਹੇ ਦਿੱਲੀ ਹਾਈ ਕੋਰਟ ਦੇ ਜੱਜ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਫਰਜ਼ੀ ਜੱਜ ਅੰਮ੍ਰਿਤਸਰ ਦੇ ਏ.ਸੀ.ਪੀ ਨਾਰਥ ਵਰਿੰਦਰ ਖੋਸਾ ਨੂੰ ਫੋਨ ਕਰਕੇ ਜਾਲ ‘ਚ ਫਸ ਗਿਆ। ਏ.ਸੀ.ਪੀ ਵਰਿੰਦਰ ਖੋਸਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੂੰ ਫਰਜ਼ੀ ਜੱਜ ‘ਤੇ ਸ਼ੱਕ ਹੋਇਆ, ਜਦੋਂ ਜਾਂਚ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ।

ਮੁਲਜ਼ਮ ਦੀ ਪਛਾਣ ਵਿਸ਼ੂ ਧੀਰ ਵਾਸੀ ਸ਼ਾਸਤਰੀ ਨਗਰ, ਮਜੀਠਾ ਰੋਡ ਵਜੋਂ ਹੋਈ ਹੈ। ਮੁਲਜ਼ਮ ਵਿਸ਼ੂ ਨੇ ਆਪਣੇ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਏਸੀਪੀ ਉੱਤਰੀ ਵਰਿੰਦਰ ਖੋਸਾ ਨੂੰ ਫ਼ੋਨ ਕੀਤਾ ਸੀ। ਮੁਲਜ਼ਮ ਨੇ ਆਪਣੀ ਪਛਾਣ ਦਿੱਲੀ ਹਾਈ ਕੋਰਟ ਦੇ ਜਸਟਿਸ ਵਿਸ਼ੂ ਧੀਰ ਵਜੋਂ ਦਿੱਤੀ ਪਰ ਗੱਲਬਾਤ ਦੌਰਾਨ ਉਸ ਨੇ ਅਜਿਹੀਆਂ ਗੱਲਾਂ ਕਹੀਆਂ, ਜਿਸ ‘ਤੇ ਏਸੀਪੀ ਨਾਰਥ ਨੂੰ ਸ਼ੱਕ ਹੋ ਗਿਆ।

ਆਪਣੇ ਆਪ ਨੂੰ ਜੱਜ ਕਹਾਉਣ ਵਾਲੇ ਵਿਸ਼ੂ ਨੇ ਏਸੀਪੀ ਨਾਰਥ ਨੂੰ ਵੀ ਫੋਨ ‘ਤੇ ਆਪਣੀ ਸੁਰੱਖਿਆ ਬਾਰੇ ਦੱਸਿਆ। ਮੁਲਜ਼ਮ ਨੇ ਦੱਸਿਆ ਕਿ ਉਸ ਕੋਲ 8 ਸੁਰੱਖਿਆ ਮੁਲਾਜ਼ਮ ਹਨ, ਪਰ ਉਸ ਨੂੰ ਅੰਮ੍ਰਿਤਸਰ ਵਿੱਚ ਰਹਿਣ ਵਾਲੀ ਆਪਣੀ ਮਾਂ ਦੀ ਸੁਰੱਖਿਆ ਦੀ ਲੋੜ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੋਈ ਪੀਸੀਆਰ ਵੀ ਇਲਾਕੇ ਵਿੱਚ ਚੱਕਰ ਨਹੀਂ ਲਗਾ ਰਿਹਾ ਹੈ।

ਜਦੋਂ ਪੁਲਿਸ ਨੇ ਮੁਲਜ਼ਮ ਦੇ ਘਰ ਛਾਪਾ ਮਾਰਿਆ ਤਾਂ ਉਸ ਕੋਲ ਜੱਜ ਦਾ ਪਛਾਣ ਪੱਤਰ ਨਹੀਂ ਸੀ। ਮੁਲਜ਼ਮ ਦੇ ਘਰ ਜੋ ਕਾਰ ਖੜ੍ਹੀ ਸੀ, ਉਸ ’ਤੇ ਨੀਲੀ ਬੱਤੀ ਲੱਗੀ ਹੋਈ ਸੀ। ਇਸ ਤੋਂ ਇਲਾਵਾ ਕਾਰ ਦੇ ਅੱਗੇ ਜੁਡੀਸ਼ੀਅਲ ਮੈਜਿਸਟਰੇਟ ਦੀ ਨੇਮ ਪਲੇਟ ਵੀ ਲੱਗੀ ਹੋਈ ਸੀ।

ਪੁਲਿਸ ਨੇ ਮੁਲਜ਼ਮ ਵਿਸ਼ੂ ਖ਼ਿਲਾਫ਼ ਆਈਪੀਸੀ ਦੀ ਧਾਰਾ 420, 467, 468 ਅਤੇ 471 ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗੱਡੀ ਵੀ ਜ਼ਬਤ ਕਰ ਲਈ ਗਈ ਹੈ, ਜਿਸ ’ਤੇ ਉਹ ਜੁਡੀਸ਼ੀਅਲ ਮੈਜਿਸਟਰੇਟ ਦੀ ਪਲੇਟ ਲਗਾ ਕੇ ਘੁੰਮਦਾ ਸੀ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

0

ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜਿਲਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ (219/ਐਸ.ਬੀ.ਐਸ. ਨਗਰ) ਨੂੰ 1, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਕੀਤਾ ਪੂਰਾ! ਫਿਰ ਦਿੱਲੀ ਆਉਣ ਲਈ ਮਜਬੂਰ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨਲਾਈਨ ‘ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀਮਤੀ ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਖੇ ਦਰਜ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 5, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ ਵਿੱਚ ਉਸਦੀ ਮਾਂ ਕੋਲੋਂ 1000 ਰੁਪਏ ਰਿਸ਼ਵਤ ਵੀ ਵਸੂਲੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਵੀ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ: ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ-…

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਆਸਟ੍ਰੇਲੀਆ ‘ਚ ਪੁਲਿਸ ਟੀਮ ‘ਤੇ ਹਮਲਾ, ਦੋ ਪੁਲਿਸ ਅਧਿਕਾਰੀਆਂ ਸਮੇਤ 6 ਵਿਅਕਤੀਆਂ ਦੀ ਮੌਤ

0

ਆਸਟ੍ਰੇਲੀਆ ਵਿਚ ਲਾਪਤਾ ਵਿਅਕਤੀ ਦੀ ਭਾਲ ਵਿਚ ਜੁੱਟੀ ਪੁਲਿਸ ਦੀ ਟੀਮ ‘ਤੇ ਹਮਲਾ ਕੀਤਾ ਗਿਆ, ਜਿਸ ਵਿਚ ਦੋ ਪੁਲਿਸ ਅਧਿਕਾਰੀਆਂ ਸਮੇਤ 6 ਲੋਕ ਮਾਰੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਆਸਟ੍ਰੇਲੀਆ ਦੇ ਇੱਕ ਪੇਂਡੂ ਖੇਤਰ ਵਿੱਚ ਦੋ ਪੁਲਿਸ ਅਧਿਕਾਰੀਆਂ ਸਮੇਤ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਅਧਿਕਾਰੀ ਲਾਪਤਾ ਵਿਅਕਤੀ ਦੀ ਸ਼ਿਕਾਇਤ ਦੀ ਜਾਂਚ ਦੇ ਸਬੰਧ ਵਿੱਚ ਮੌਕੇ ’ਤੇ ਪੁੱਜੇ ਸਨ।

ਪੁਲਿਸ ਨੇ ਕਿਹਾ ਕਿ ਹਿੰਸਾ ਸੋਮਵਾਰ ਸ਼ਾਮ 5.45 ਵਜੇ ਦੇ ਕਰੀਬ ਸ਼ੁਰੂ ਹੋਈ ਜਦੋਂ ਚਾਰ ਅਧਿਕਾਰੀ ਕੁਈਨਜ਼ਲੈਂਡ ਰਾਜ ਵਿੱਚ ਇੱਕ ਜਗ੍ਹਾ ‘ਤੇ ਪਹੁੰਚੇ।ਅਧਿਕਾਰੀਆਂ ਨੇ ਦੱਸਿਆ ਕਿ ਵਿੰਬੀਲਾ ਦੇ ਇੱਕ ਪੇਂਡੂ ਖੇਤਰ ਵਿੱਚ ਘੱਟੋ-ਘੱਟ ਦੋ ਹਮਲਾਵਰਾਂ ਨੇ ਪੁਲਿਸ ਅਧਿਕਾਰੀਆਂ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਦੋ ਅਧਿਕਾਰੀ ਗੰਭੀਰ ਜ਼ਖਮੀ ਹੋ ਗਏ ਅਤੇ ਮੌਕੇ ‘ਤੇ ਹੀ ਦਮ ਤੋੜ ਗਏ। ਮੌਕੇ ‘ਤੇ ਮੌਜੂਦ ਇਕ ਹੋਰ ਵਿਅਕਤੀ ਦੀ ਵੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ- ਐਡਵੋਕੇਟ ਧਾਮੀ

0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਸਾਂਝਾ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਸਖਤ ਵਿਰੋਧ ਕਰਦਿਆਂ ਇਸ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਹੈ।

ਅੰਤ੍ਰਿੰਗ ਕਮੇਟੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਘੱਟ ਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਇਹ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੰਤ੍ਰਿੰਗ ਕਮੇਟੀ ਦੀ ਇਹ ਮੀਟਿੰਗ ਇੱਥੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ।

ਸਿੱਖ ਸੰਸਥਾ ਦੇ ਮੁੱਖ ਦਫਤਰ ਵਿੱਚ ਹੋਈ ਇਸ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸਾਂਝਾ ਸਿਵਲ ਕੋਡ ਦਾ ਬਿੱਲ ਰਾਜ ਸਭਾ ਵਿਚ ਪੇਸ਼ ਕੀਤਾ ਗਿਆ, ਜਿੱਥੇ ਭਾਜਪਾ ਮੈਂਬਰਾਂ ਨੇ ਇਸ ਦੀ ਹਮਾਇਤ ਕੀਤੀ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੇਸ਼ ਵਿੱਚ ਘਟ ਗਿਣਤੀਆਂ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਵਿਰੁੱਧ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਸਾਂਝੇ ਸਿਵਲ ਕੋਡ ਰਾਹੀਂ ਰਾਜਾਂ ਦੇ ਅਧਿਕਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵੱਖ ਵੱਖ ਕੌਮਾਂ ਤੇ ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ’ਚ ਵੀ ਦਖ਼ਲਅੰਦਾਜ਼ੀ ਹੋਵੇਗੀ।

ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਿਰੁੱਧ ਮਤਾ ਲਿਆਉਣ। ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਇਸ ਮਾਮਲੇ ਉਤੇ ਚੁੱਪ ਰਹਿਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਨ ਦੀ ਥਾਂ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਬਣੇ ਹੋਏ ਹਨ।

ਅੰਤ੍ਰਿੰਗ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਿਆਂ ਵਿੱਚ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫ਼ੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਦਾ ਵਿਰੋਧ, ਘੱਟ ਗਿਣਤੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ

0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਸਾਂਝਾ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਸਖਤ ਵਿਰੋਧ ਕਰਦਿਆਂ ਇਸ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਹੈ।

ਅੰਤ੍ਰਿੰਗ ਕਮੇਟੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਘੱਟ ਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਇਹ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੰਤ੍ਰਿੰਗ ਕਮੇਟੀ ਦੀ ਇਹ ਮੀਟਿੰਗ ਇੱਥੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ।

ਸਿੱਖ ਸੰਸਥਾ ਦੇ ਮੁੱਖ ਦਫਤਰ ਵਿੱਚ ਹੋਈ ਇਸ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸਾਂਝਾ ਸਿਵਲ ਕੋਡ ਦਾ ਬਿੱਲ ਰਾਜ ਸਭਾ ਵਿਚ ਪੇਸ਼ ਕੀਤਾ ਗਿਆ, ਜਿੱਥੇ ਭਾਜਪਾ ਮੈਂਬਰਾਂ ਨੇ ਇਸ ਦੀ ਹਮਾਇਤ ਕੀਤੀ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੇਸ਼ ਵਿੱਚ ਘਟ ਗਿਣਤੀਆਂ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਵਿਰੁੱਧ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਸਾਂਝੇ ਸਿਵਲ ਕੋਡ ਰਾਹੀਂ ਰਾਜਾਂ ਦੇ ਅਧਿਕਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵੱਖ ਵੱਖ ਕੌਮਾਂ ਤੇ ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ’ਚ ਵੀ ਦਖ਼ਲਅੰਦਾਜ਼ੀ ਹੋਵੇਗੀ।

ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਿਰੁੱਧ ਮਤਾ ਲਿਆਉਣ। ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਇਸ ਮਾਮਲੇ ਉਤੇ ਚੁੱਪ ਰਹਿਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਨ ਦੀ ਥਾਂ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਬਣੇ ਹੋਏ ਹਨ।

ਅੰਤ੍ਰਿੰਗ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਿਆਂ ਵਿੱਚ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫ਼ੈਸਲਾ ਕੀਤਾ ਹੈ।

ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਕੀਤਾ ਪੂਰਾ! ਫਿਰ ਦਿੱਲੀ ਆਉਣ ਲਈ ਮਜਬੂਰ : ਹਰਸਿਮਰਤ ਬਾਦਲ

0

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਐੱਮਐੱਸਪੀ ਦਾ ਮੁੱਦਾ ਚੁੱਕਿਆ ਤੇ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐੱਮਐੱਸਪੀ ਕਮੇਟੀ ਦਾ ਤੁਰਤ ਪੁਨਰਗਠਨ ਕੀਤਾ ਜਾਵੇ ਅਤੇ ਐੱਮਐੱਸਪੀ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਲਿਖਤੀ ਵਾਅਦੇ ਕੀਤੇ ਸਨ ਪਰ ਸਰਕਾਰ ਨੇ ਜੁਬਾਨ ਦੇ ਕੇ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਕਿਸਾਨ ਇਕ ਵਾਰ ਫਿਰ ਅੰਦੋਲਨ ਲਈ ਦਿੱਲੀ ਆਉਣ ਲਈ ਮਜਬੂਰ ਹੋ ਰਹੇ ਹਨ।

ਉਨ੍ਹਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐੱਮਐੱਸਪੀ ਉਸ ਅਨੁਸਾਰ ਤੈਅ ਕਰਨ ਦੀ ਮੰਗ ਕੀਤੀ। ਸੰਸਦ ’ਚ ਇਹ ਮਾਮਲਾ ਉਠਾਉਂਦਿਆਂ ਬਠਿੰਡਾ ਦੀ ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ ਕਿ ਉਹ ਐੱਮਐੱਸਪੀ ਤੈਅ ਕਰਨ ਵਾਲੀ ਕਮੇਟੀ ਵਿੱਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸ ਦਾ ਪੁਨਰਗਠਨ ਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਲਿਖਤੀ ਵਾਅਦਾ ਕਰ ਕੇ ਉਸ ਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਬਿਜਲੀ ਸੋਧ ਬਿੱਲ ਦਾ ਹਵਾਲਾ ਵੀ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ।

ਇਸਦੇ ਨਾਲ ਹੀ ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ।