Home Blog Page 1807

ਤਰਨਤਾਰਨ RPG ਅਟੈਕ ਨਾਲ ਜੁੜੀ ਵੱਡੀ ਖ਼ਬਰ , ਗ੍ਰੇਨੇਡ ਕੀਤਾ ਜਾ ਰਿਹਾ ਡਿਫਿਊਜ਼

0

ਤਰਨਤਾਰਨ RPG ਅਟੈਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਗੋਇੰਦਵਾਲ ਜੇਲ੍ਹ ‘ਚ ਬੰਦ ਹਵਾਲਾਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਹਾਲੀ ਥਾਣੇ ਦੇ SHO ਦਾ ਤਬਾਦਲਾ ਵੀ ਕਰ ਦਿੱਤਾ ਗਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਗ੍ਰੇਨੇਡ ਦੇ ਇੱਕ ਹਿੱਸਾ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਰੇਤ ਦੀਆਂ ਬੋਰੀਆਂ ਰੱਖ ਕੇ ਗ੍ਰੇਨੇਡ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਬੰਬ ਡਿਸਪੋਜ਼ਲ ਟੀਮ ਬੰਬ ਨੂੰ ਨਸ਼ਟ ਕਰਨ ਜਾ ਰਹੀ ਹੈ।

NIA ਨੇ ਜਾਂਚ ਤੇਜ਼ ਕਰ ਦਿੱਤੀ ਹੈ। ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਵਿਖੇ ਬੀਤੇ ਸ਼ੁੱਕਰਵਾਰ ਦੇਰ ਰਾਤ ਆਰ. ਪੀ. ਜੀ. ਅਟੈਕ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਕੈਮਰਿਆਂ ਦੀ ਮਦਦ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਦੇਸ਼ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਵਿਸ਼ੇਸ਼ ਟੀਮ ਵੱਲੋਂ ਥਾਣੇ ਦਾ ਦੌਰਾ ਕਰਦੇ ਹੋਏ ਸਬੂਤ ਇਕੱਤਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਬੀਤੇ ਸ਼ੁੱਕਰਵਾਰ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ ਉੱਪਰ ਮੌਜੂਦ ਥਾਣਾ ਸਰਹਾਲੀ ‘ਤੇ RPG ਅਟੈਕ ਹੋਇਆ ਸੀ।  ਐਤਵਾਰ ਸਵੇਰੇ ਥਾਣਾ ਸਰਹਾਲੀ ਵਿਖੇ ਐੱਨ. ਆਈ. ਏ. ਦੀ ਵਿਸ਼ੇਸ਼ ਟੀਮ ਵੱਲੋਂ ਦਸਤਕ ਦਿੱਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਜ਼ਿਲ੍ਹੇ ਵਿਚ ਮੌਜੂਦ ਗੈਂਗਸਟਰ ਲਖਬੀਰ ਸਿੰਘ ਲੰਡਾ ਨਿਵਾਸੀ ਹਰੀਕੇ ਪੱਤਣ ਸਮੇਤ ਕੁਝ ਹੋਰ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਐਤਵਾਰ ਸਵੇਰੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ, ਐੱਸ. ਪੀ. ਵਿਸ਼ਾਲਜੀਤ ਸਿੰਘ, ਡੀ. ਐੱਸ. ਪੀ. ਪੱਟੀ ਸਤਨਾਮ ਸਿੰਘ ਸਮੇਤ ਹੋਰ ਅਧਿਕਾਰੀਆਂ ਵੱਲੋਂ ਵੀ ਮੌਕੇ ਦਾ ਦੌਰਾ ਕੀਤਾ ਗਿਆ।

ਬਠਿੰਡਾ ‘ਚ ਵੱਡੀ ਵਾਰਦਾਤ! ਬਜ਼ੁਰਗ ਮਹਿਲਾ ਦਾ ਹੋਇਆ ਕਤਲ

0

ਬਠਿੰਡਾ ‘ਚ ਇੱਕ ਬਜ਼ੁਰਗ ਮਹਿਲਾ ਦਾ ਕਤਲ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਠਿੰਡਾ ਦੀ ਖੇਤਾ ਸਿੰਘ ਬਸਤੀ ‘ਚ ਸ਼ਨੀਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਇੱਕ ਘਰ ‘ਚ ਦਾਖਲ ਹੋ ਕੇ ਇੱਕ ਔਰਤ ਸਮੇਤ ਦੋ ਵਿਅਕਤੀਆਂ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਹਿਲਾ ਦਾ ਲੜਕਾ ਖੂਨ ਨਾਲ ਲੱਥਪੱਥ ਬੇਹੋਸ਼ ਹੋ ਗਿਆ। ਇਹ ਮਹਿਲਾ ਕਰਿਆਨੇ ਦੀ ਦੁਕਾਨ ਚਲਾਉਂਦੀ ਸੀ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਕਤਲ ਦਾ ਖੁਲਾਸਾ ਅੱਜ ਸਵੇਰੇ ਹੋਇਆ। ਔਰਤ ਸਮੇਤ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ।ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਲੜਕੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਸਮੇਤ ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਪੁਲਿਸ ਉਸ ਦੇ ਬਿਆਨ ਦਰਜ ਨਹੀਂ ਕਰ ਸਕੀ। ਮੁੱਢਲੀ ਜਾਂਚ ਮੁਤਾਬਕ ਮਾਮਲਾ ਲੁੱਟ ਦਾ ਜਾਪਦਾ ਹੈ। ਬਠਿੰਡਾ ਪੁਲਿਸ ਡੂੰਘਾਈ ਨਾਲ ਜਾਂਚ ਵਿੱਚ ਜੁਟੀ ਹੋਈ ਹੈ।

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ।

ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਆਧਾਰ ਕਾਰਡ ਨਾਲ ਲਿੰਕ ਨਾ ਹੋਣ ‘ਤੇ 1 ਅਪ੍ਰੈਲ ਤੋਂ ਪੈਨ ਕਾਰਡ ਹੋ ਜਾਵੇਗਾ ਇਨਵੈਲਿਡ

0

ਇਨਕਮ ਟੈਕਸ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਲਦੀ ਡੈੱਡਲਾਈਨ ਲੰਘਣ ਤੋਂ ਪਹਿਲਾਂ ਆਪਣੇ ਸਥਾਈ ਖਾਤਾ ਨੰਬਰ (PAN) ਨੂੰ ਆਪਣੇ ਵੱਖਰੇ ਆਧਾਰ ਬਾਇਓਮੈਟ੍ਰਿਕ ਪਛਾਣ ਨੰਬਰਾਂ ਨਾਲ ਲਿੰਕ ਕਰ ਲੈਣ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਕਾਂਡ ਦੇ ਮੁੱਖ ਗਵਾਹ ਪ੍ਰਭਜੋਤ ਸਿੰਘ ਦੇ ਭਰਾ ‘ਤੇ ਹੋਇਆ ਜਾਨਲੇਵਾ ਹਮਲਾ

1 ਅਪ੍ਰੈਲ, 2023 ਤੋਂ ਆਧਾਰ ਅਤੇ ਪੈਨ ਕਾਰਡ ਨੂੰ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਮਿਤੀ 31 ਮਾਰਚ 2023 ਹੈ। ਜੇ ਤੁਸੀਂ ਅਜੇ ਤੱਕ ਦੋਵਾਂ ਦਸਤਾਵੇਜ਼ਾਂ ਨੂੰ ਲਿੰਕ ਨਹੀਂ ਕੀਤਾ ਹੈ, ਤਾਂ ਤੁਹਾਡਾ ਪੈਨ ਕਾਰਡ ਇਨਵੈਲਿਡ ਕਰਾਰ ਕਰ ਦਿੱਤਾ ਜਾਵੇਗਾ। ਇਨਕਮ ਟੈਕਸ ਵਿਭਾਗ ਦੇ ਮੁਤਾਬਕ ਜੇ ਤੁਸੀਂ 31 ਮਾਰਚ 2023 ਤੱਕ ਆਪਣੇ ਆਧਾਰ ਕਾਰਡ ਅਤੇ ਪੈਨ ਕਾਰਡ ਨੂੰ ਲਿੰਕ ਨਹੀਂ ਕਰਦੇ ਤਾਂ ਤੁਹਾਡੇ ਪੈਨ ਕਾਰਡ ਦੀ ਮਿਆਦ ਖਤਮ ਹੋ ਜਾਵੇਗੀ। ਜਦੋਂ ਤੁਹਾਡਾ ਪੈਨ ਕਾਰਡ ਨਾ-ਸਰਗਰਮ ਹੋ ਜਾਂਦਾ ਹੈ, ਤਾਂ ਇਹ ਸਿਰਫ਼ ਪਲਾਸਟਿਕ ਦਾ ਇੱਕ ਟੁਕੜਾ ਹੋਵੇਗਾ, ਜਿਸਦਾ ਸਿੱਧਾ ਮਤਲਬ ਹੈ ਕਿ ਤੁਸੀਂ ਇਸਨੂੰ ਕਿਤੇ ਵੀ ਨਹੀਂ ਵਰਤ ਸਕੋਗੇ।

ਇਹ ਵੀ ਪੜ੍ਹੋ: ਭੂਪੇਂਦਰ ਪਟੇਲ ਭਲਕੇ ਦੂਜੀ ਵਾਰ ਚੁੱਕਣਗੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ

ਇਨਕਮ ਟੈਕਸ ਐਕਟ, 1961 ਦੇ ਅਨੁਸਾਰ, ਸਾਰੇ ਪੈਨ ਧਾਰਕਾਂ ਲਈ, ਜੋ ਛੋਟ ਪ੍ਰਾਪਤ ਸ਼੍ਰੇਣੀ ਵਿੱਚ ਨਹੀਂ ਆਉਂਦੇ, ਲਈ 31.03.2023 ਤੋਂ ਪਹਿਲਾਂ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਲਾਜ਼ਮੀ ਹੈ। ਜਿਹੜੇ ਪੈਨ ਆਧਾਰ ਨਾਲ ਲਿੰਕ ਨਹੀਂ ਹਨ, ਉਹ ਪੈਨ 01.04.2023 ਤੋਂ ਅਕਿਰਿਆਸ਼ੀਲ ਹੋ ਜਾਣਗੇ। ਜੋ ਜ਼ਰੂਰੀ ਹੈ ਉਹ ਜ਼ਰੂਰੀ ਹੈ।

 

ਕੈਨੇਡਾ ‘ਚ ਵੱਡੀ ਵਾਰਦਾਤ! ਸਿੱਖ ਨੌਜਵਾਨ ਦੀ ਗੋਲੀਆਂ ਮਾਰ ਕੇ ਲਈ ਜਾਨ

0

ਕੈਨੇਡਾ ‘ਚ ਲਗਾਤਾਰ ਕਤਲ ਦੀ ਵਾਰਦਾਤਾਂ ਹੋ ਰਹੀਆਂ ਹਨ। ਆਏ ਦਿਨ ਵਿਦੇਸ਼ ਗਏ ਭਾਰਤੀ ਨਾਗਰਿਕਾਂ ਦੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਦੇ ਸ਼ਹਿਰ ਐਡਮਿੰਟਨ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 24 ਸਾਲਾ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ ਤੇ ਪੁਲਿਸ ਵਲੋਂ ਹੁਣ ਸਨਰਾਜ ਸਿੰਘ ਦੀ ਪਛਾਣ ਜਾਰੀ ਕੀਤੀ ਗਈ ਹੈ।

ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪੁੱਜੀ ਪੁਲਿਸ ਨੂੰ ਉੱਥੇ ਜ਼ਖ਼ਮੀ ਹਾਲਤ ਵਿਚ ਇਕ ਨੌਜਵਾਨ ਮਿਲਿਆ , ਜਿਸ ਦੀ ਬਾਅਦ ਵਿਚ ਪਛਾਣ ਸਨਰਾਜ ਸਿੰਘ ਵਜੋਂ ਹੋਈ। ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਕਤਲੇਆਮ ਦੇ ਜਾਂਚਕਰਤਾਵਾਂ ਨੇ ਇਸ ਮਾਮਲੇ ਵਿੱਚ ਇੱਕ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜੋ ਕਤਲ ਦੇ ਸਮੇਂ ਉਸੇ ਖੇਤਰ ਵਿਚੋਂ ਲੰਘੀ ਸੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਜੋ ਵਾਹਨ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਲਖੀਮਪੁਰ ਖੀਰੀ ਕਾਂਡ ਦੇ ਮੁੱਖ ਗਵਾਹ ਪ੍ਰਭਜੋਤ ਸਿੰਘ ਦੇ ਭਰਾ ‘ਤੇ ਹੋਇਆ ਜਾਨਲੇਵਾ ਹਮਲਾ

0

ਲਖੀਮਪੁਰ ਖੀਰੀ ਕਾਂਡ ਦੇ ਮੁੱਖ ਗਵਾਹ ਦੇ ਭਰਾ ‘ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਯੂਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਗਵਾਹ ਪ੍ਰਭਜੋਤ ਸਿੰਘ ਦੇ ਛੋਟੇ ਭਰਾ ਸਰਵਜੀਤ ਸਿੰਘ ‘ਤੇ ਇਕ ਸਮਾਗਮ ਦੌਰਾਨ ਜਾਨਲੇਵਾ ਹਮਲਾ ਕੀਤਾ ਗਿਆ। ਕੇਸ ਦੇ ਮੁੱਖ ਗਵਾਹ ਪ੍ਰਭਜੋਤ ਨੇ ਦੋਸ਼ ਲਾਇਆ ਹੈ ਕਿ ਕੇਸ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਕਹਿਣ ’ਤੇ ਉਸ ਦੇ ਸਾਬਕਾ ਮੁਨੀਮ ਨੇ ਉਸ ਦੇ ਭਰਾ ’ਤੇ ਜਾਨਲੇਵਾ ਹਮਲਾ ਕੀਤਾ ਹੈ।

ਇਹ ਵੀ ਪੜ੍ਹੋ: ਅੱਜ ਹਿਮਾਚਲ ਪ੍ਰਦੇਸ਼ ਦੇ CM ਵਜੋਂ ਸੁਖਵਿੰਦਰ ਸੁੱਖੂ ਤੇ ਡਿਪਟੀ ਸੀਐੱਮ ਵਜੋਂ ਮੁਕੇਸ਼ ਅਗਨੀਹੋਤਰੀ…

ਇਹ ਮਾਮਲਾ ਲਖੀਮਪੁਰ ਖੀਰੀ ਦੇ ਤਿਕੁਨੀਆ ਕੋਤਵਾਲੀ ਇਲਾਕੇ ਦਾ ਹੈ, ਜਿੱਥੇ ਲਖੀਮਪੁਰ ਖੀਰੀ ਕਾਂਡ ਦਾ ਗਵਾਹ ਪ੍ਰਭਜੋਤ ਸਿੰਘ 9 ਦਸੰਬਰ ਨੂੰ ਆਪਣੇ ਛੋਟੇ ਭਰਾ ਨਾਲ ਸਮਾਰੋਹ ‘ਚ ਗਿਆ ਸੀ। ਉਸ ਨੇ ਦੋਸ਼ ਲਾਇਆ ਕਿ ਉਥੇ ਮੌਜੂਦ ਵਿਕਾਸ ਚਾਵਲਾ ਨੇ ਉਸ ਦੇ ਭਰਾ ’ਤੇ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਉਸ ਦਾ ਭਰਾ ਸਰਵਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਸਰਵਜੀਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਭੂਪੇਂਦਰ ਪਟੇਲ ਭਲਕੇ ਦੂਜੀ ਵਾਰ ਚੁੱਕਣਗੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ

ਪ੍ਰਭਜੋਤ ਸਿੰਘ ਦਾ ਕਹਿਣਾ ਹੈ ਕਿ ਇਸ ਕੇਸ ਦੀ ਸੁਣਵਾਈ 16 ਤਰੀਕ ਤੋਂ ਸ਼ੁਰੂ ਹੋਣੀ ਹੈ। ਇਸ ਕਾਰਨ ਛੋਟੇ ਭਰਾ ‘ਤੇ ਦਬਾਅ ਬਣਾਉਣ ਲਈ ਹਮਲਾ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਉਸ ‘ਤੇ ਹਮਲਾ ਹੋਇਆ ਸੀ।

ਹੁਣ ਉਸ ਦੇ ਛੋਟੇ ਭਰਾ ‘ਤੇ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਸਾਬਕਾ ਲੇਖਾਕਾਰ ਵਿਕਾਸ ਚਾਵਲਾ ਨੇ ਆਪਣੇ ਸਾਥੀ ਨਾਲ ਮਿਲ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਸ ਦਾ ਛੋਟਾ ਭਰਾ ਗੰਭੀਰ ਜ਼ਖ਼ਮੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਭੂਪੇਂਦਰ ਪਟੇਲ ਭਲਕੇ ਦੂਜੀ ਵਾਰ ਚੁੱਕਣਗੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ

0

ਭੂਪੇਂਦਰ ਪਟੇਲ 12 ਦਸੰਬਰ ਨੂੰ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਸ਼ਨੀਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਭਾਜਪਾ ਸੂਬੇ ‘ਚ ਲਗਾਤਾਰ ਸੱਤਵੀਂ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਪਟੇਲ ਅਤੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਰਾਜਪਾਲ ਆਚਾਰੀਆ ਦੇਵਵਰਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਇਸ ਤੋਂ ਪਹਿਲਾਂ ਕੇਂਦਰੀ ਨਿਗਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਬੀਐਸ ਯੇਦੀਯੁਰੱਪਾ ਅਤੇ ਅਰਜੁਨ ਮੁੰਡਾ ਦੀ ਮੌਜੂਦਗੀ ਵਿੱਚ ਵਿਧਾਇਕਾਂ ਦੀ ਮੀਟਿੰਗ ਵਿੱਚ ਪਟੇਲ ਨੂੰ ਨੇਤਾ ਚੁਣਿਆ ਗਿਆ।ਸੋਮਵਾਰ ਨੂੰ ਦੁਪਹਿਰ 2 ਵਜੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ ਅਤੇ ਸੀਨੀਅਰ ਨੇਤਾ ਸ਼ਾਮਲ ਹੋਣਗੇ।

ਅੱਜ ਹਿਮਾਚਲ ਪ੍ਰਦੇਸ਼ ਦੇ CM ਵਜੋਂ ਸੁਖਵਿੰਦਰ ਸੁੱਖੂ ਤੇ ਡਿਪਟੀ ਸੀਐੱਮ ਵਜੋਂ ਮੁਕੇਸ਼ ਅਗਨੀਹੋਤਰੀ ਚੁੱਕਣਗੇ ਸਹੁੰ

0

ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਦਕਿ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਜਾਣਕਾਰੀ ਅਨੁਸਾਰ ਸਹੁੰ ਚੁੱਕ ਸਮਾਗਮ ਅੱਜ ਦੁਪਹਿਰ 1.30 ਵਜੇ ਹੋਵੇਗਾ।

ਦੱਸ ਦਈਏ ਕਿ ਬੀਤੇ ਦਿਨ ਕਾਂਗਰਸ ਵਿਧਾਇਕ ਦਲ ਦੀ ਬੈਠਕ ਕੀਤੀ ਗਈ ਸੀ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਸੀ। ਸੀਐੱਮ ਚੁਣੇ ਜਾਣ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਨੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ ਸੀ। ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।

ਸੁਖਵਿੰਦਰ ਸੁੱਖੂ ਨੇ ਸੀਐੱਮ ਵੱਜੋਂ ਚੁਣੇ ਜਾਣ ਤੋਂ ਬਾਅਦ ਪਾਰਟੀ ਅਤੇ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।

ਮਾਨ ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣ ਦੀ ਮੁੜ ਕੀਤੀ ਸ਼ੁਰੂਆਤ : ਮੀਤ ਹੇਅਰ

0

ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰਕੇ ਉਨ੍ਹਾਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਂਦੇ ਹੋਏ ਅੱਗੇ ਵੱਧਣ ਲਈ ਪ੍ਰੇਰਤ ਕਰਦੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਹਰ ਵਰ੍ਹੇ ਅਜਿਹੇ ਮੇਲੇ ਹੋਰ ਵਧੀਆ ਢੰਗ ਨਾਲ ਕਰਵਾਏਗੀ।

ਕਰੀਬ 10 ਸਾਲਾਂ ਬਾਅਦ ਕਿਸੇ ਸਰਕਾਰੀ ਯੂਨੀਵਰਸਿਟੀ ਵਿੱਚ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਦੇ ਉਦਾਘਾਟਨ ਮਗਰੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਰਾਜ ਵਿੱਚ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸੀ ਅਤੇ ਹੁਣ ਹਰ ਜ਼ਿਲ੍ਹੇ ‘ਚੋਂ ਦੋ ਨੌਜਵਾਨਾਂ ਨੂੰ ਇਹ ਐਵਾਰਡ ਤੇ 50 ਹਜ਼ਾਰ ਰੁਪਏ ਦਾ ਨਗ਼ਦ ਪੁਰਸਕਾਰ ਦਿੱਤਾ ਜਾਵੇਗਾ, ਜਿਸ ਲਈ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਜਾਂ ਬਹਾਦਰੀ ਵਾਲਾ ਕੰਮ ਕਰਨ ਵਾਲੇ ਨੌਜਵਾਨਾਂ ਇਸ ਐਵਾਰਡ ਲਈ ਜਰੂਰ ਆਨਲਾਈਨ ਅਪਲਾਈ ਕਰਨ।

ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਬੀਨੂ ਢਿੱਲੋਂ, ਰਾਣਾ ਰਣਬੀਰ ਤੇ ਦਿੱਵਿਆ ਦੱਤਾ ਆਦਿ ਕਲਾਕਾਰਾਂ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਇਹ ਯੁਵਕ ਮੇਲਾ ਸਾਡੇ ਨੌਜਵਾਨਾਂ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰ ਰਿਹਾ ਹੈ, ਜਿੱਥੇ ਉਹ ਪੁਰਾਤਨ ਵਿਰਸੇ ਨੂੰ ਸੰਭਾਲਦੇ ਹੋਏ ਕਰੋਸ਼ੀਆ, ਨਾਲੇ, ਪੱਖੀਆਂ ਦੀ ਬੁਣਾਈ ਕਰਦੇ ਹੋਏ ਕਢਾਈ ਕੱਢਕੇ ਤੇ ਗੁੱਡੀਆਂ-ਪਟੋਲੇ ਬਣਾ ਕੇ ਜਿੱਥੇ ਕਲਾ, ਸੱਭਿਆਚਾਰ ਤੇ ਆਪਣੇ ਪਿਛੋਕੜ ਨਾਲ ਜੁੜ ਰਹੇ ਹਨ ਉਥੇ ਹੀ ਵੱਖ-ਵੱਖ ਲੋਕ ਕਲਾਵਾਂ ਵਿੱਚ ਹਿੱਸਾ ਲੈਕੇ ਆਪਣੀ ਪ੍ਰਤਿਭਾ ਵੀ ਦਿਖਾ ਰਹੇ ਹਨ।

ਯੁਵਕ ਮੇਲੇ ਵਿੱਚ ਹਿੱਸਾ ਲੈ ਰਹੇ ਬੱਚਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਹ ਯੁਵਕ ਮੇਲਾ ਨੌਜਵਾਨਾਂ ਵਿੱਚ ਆਤਮ ਵਿਸ਼ਵਾਸ਼ ਪੈਦਾ ਕਰਦਾ ਹੈ, ਇਸ ਲਈ ਜਿਹੜੇ ਕਿਸੇ ਵਾਧੂ ਸਰਗਰਮੀ ‘ਚ ਅਜੇ ਭਾਗ ਨਹੀਂ ਲੈ ਰਹੇ, ਉਹ ਵੀ ਕਿਸੇ ਨਾ ਕਿਸੇ ਵੰਨਗੀ ‘ਚ ਜਰੂਰ ਹਿੱਸਾ ਲਿਆ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬਹੁਤ ਉਦਮੀ ਹਨ, ਉਨ੍ਹਾਂ ਨੇ ਇਕੱਲੇ ਆਪਣੇ ਮੁਲਕ ‘ਚ ਹੀ ਨਹੀਂ ਤਰੱਕੀ ਨਹੀਂ ਕੀਤੀ ਸਗੋਂ ਬਾਹਰਲੇ ਮੁਲਕਾਂ ‘ਚ ਵੀ ਹਰ ਪੱਖੋਂ ਤਰੱਕੀ ਕਰਦੇ ਹੋਏ ਆਪਣੇ ਸੱਭਿਆਚਾਰ ਤੇ ਅਮੀਰ ਵਿਰਸੇ ਨੂੰ ਵੀ ਸੰਭਾਲਿਆ ਹੈ।

ਵਾਈਸ ਚਾਂਸਲਰ ਪੋ. ਅਰਵਿੰਦ ਨੇ ਇਹ ਯੁਵਕ ਮੇਲੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਕਲਾਵਾਂ ਨੂੰ ਪ੍ਰਫੁੱਲਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ।

ਇਸ ਮੌਕੇ ਵਿਧਾਇਕ ਡਾ. ਬਲਬੀਰ ਸਿੰਘ, ਯੁਵਕ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਜਰ ਆਰ.ਪੀ.ਐਸ. ਮਲਹੋਤਰਾ, ਆਪ ਦੇ ਐਸ.ਸੀ. ਸੈਲ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਲੋਕ ਸਭਾ ਹਲਕੇ ਦੇ ਸਹਿ-ਇੰਚਾਰਜ ਪ੍ਰੀਤੀ ਮਲਹੋਤਰਾ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਪ੍ਰੋ. ਭੀਮਇੰਦਰ ਸਿੰਘ, ਡਾ. ਨਿਵੇਦਿਤਾ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ ਲੋਕ ਸੰਪਰਕ ਦਲਜੀਤ ਅਮੀ, ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਗਗਨ ਥਾਪਾ ਸਮੇਤ ਰਾਜ ਭਰ ਤੋਂ ਪੁੱਜੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤ ਵਿਦਿਆਰਥੀ ਮੌਜੂਦ ਸਨ।

ਇਸ ਅੰਤਰ-ਵਰਸਿਟੀ ਯੁਵਕ ਮੇਲੇ ‘ਚ ਰਵਾਇਤੀ ਪਹਿਰਾਵਾ, ਗਿੱਧਾ, ਲੰਮੀਆਂ ਹੇਕਾਂ ਵਾਲੇ ਲੋਕ ਗੀਤ, ਲੋਕ ਗੀਤ, ਗਰੁੱਪ ਲੋਕ ਗੀਤ, ਫੋਕ ਆਰਕੈਸਟਰਾ, ਭੰਗੜਾ, ਕਵੀਸ਼ਰੀ, ਕਲੀ ਗਾਇਣ, ਵਾਰ ਗਾਇਣ, ਭੰਡ, ਮਮਿਕਰੀ, ਭਾਸ਼ਣ ਕਲਾ, ਵਾਦ-ਵਿਵਾਦ, ਕਲਾਸੀਕਲ ਵੋਕਲ, ਇੰਸਟਰੂਮੈਂਟ, ਲੋਕ ਨਾਚ, ਕਰੋਸ਼ੀਏ, ਨਾਲਾ, ਪੱਖੀ, ਗੁੱਡੀਆਂ ਪਟੋਲੇ, ਪਰਾਂਦਾ, ਕਢਾਈ, ਰੱਸਾ ਵੱਟਣਾ, ਪੀੜ੍ਹੀ, ਟੋਕਰੀ, ਛਿੱਕੂ, ਮਿੱਟੀ ਦੇ ਖਿਡੌਣੇ, ਇੰਨੂ ਬਣਾਉਣਾ, ਰੰਗੋਲੀ, ਕਲੇਅ ਮਾਡਲਿੰਗ, ਸਟਿੱਲ ਲਾਈਵ, ਮਹਿੰਦੀ, ਮੌਕੇ ‘ਤੇ ਚਿੱਤਰਕਾਰੀ, ਪੋਸਟਰ ਮੇਕਿੰਗ, ਕਾਰਟੂਨਿੰਗ, ਕੋਲਾਜ ਬਣਾਉਣਾ ਤੇ ਇੰਸਟਾਲੇਸ਼ਨ ਆਦਿ ਦੇ 39 ਵੰਨਗੀਆਂ ਦੇ ਮੁਕਾਬਿਲਆਂ ਵਿੱਚ ਰਾਜ ਦੀਆਂ 13 ਯੂਨੀਵਰਸਿਟੀਆਂ ਤੋਂ 1200 ਤੋਂ ਵਧੇਰੇ ਵਿਦਿਆਰਥੀ ਭਾਗ ਲੈ ਰਹੇ ਹਨ।

 

ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਜਗਮੀਤ ਬਰਾੜ ਦੀ ਪਾਰਟੀ ‘ਚੋਂ ਮੁੱਢਲੀ ਮੈਂਬਰਸ਼ਿਪ ਕੀਤੀ ਖ਼ਾਰਿਜ

0

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸ਼ਿਪ ਖ਼ਾਰਿਜ ਕਰ ਦਿੱਤੀ ਹੈ। ਜਗਮੀਤ ਬਰਾੜ ਅਨੁਸ਼ਾਸਨੀ ਕਮੇਟੀ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ ‘ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਅਨੁਸਾਸ਼ਨੀ ਕਮੇਟੀ ਨੇ ਜਗਮੀਤ ਬਰਾੜ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਸਖ਼ਤ ਕਾਰਵਾਈ ਕੀਤੀ ਹੈ।

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਮੇਟੀ ਨੇ ਬਰਾੜ ਨੂੰ ਪਾਰਟੀ ਨੇ ਬਹੁਤ ਮਾਣ-ਤਾਣ ਦਿੱਤਾ। ਹਾਲਾਂਕਿ ਬਰਾੜ ਦੀ ਪਾਰਟੀ ਨੂੰ ਕੋਈ ਦੇਣ ਨਹੀਂ ਸੀ। ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ, ਕੋਰ ਕਮੇਟੀ ਮੈਂਬਰ ਬਣਾਇਆ ਪਰ ਉਹ ਪਿਛਲੇ ਸੁਭਾਅ ਮੁਤਾਬਿਕ ਟਿਕ ਕੇ ਨਹੀਂ ਰਹਿ ਸਕੇ। ਉਨ੍ਹਾਂ ਕਿਹ‍ਾ ਕਿ ਕਿਸੇ ਖਿਲਾਫ਼ ਕਾਰਵਾਈ ਕਰਨੀ ਸੌਖੀ ਪਰ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਚੱਲਦੀ ਨਹੀਂ। ਉਨ੍ਹਾਂ ਕਿਹਾ ਕਿ ਬਰਾੜ ਸਮਾਂ ਲੈ ਕੇ ਵੀ ਨਹੀਂ ਪੁੱਜੇ। ਉਨ੍ਹਾਂ ਨੂੰ ਕਈ ਮੌਕੇ ਦਿੱਤੇ ਗਏ।

ਵਿਰਸਾ ਸਿੰਘ ਵਲਟੋਹ‍ਾ ਨੇ ਕਿਹਾ ਕਿ ਬਰਾੜ ਨੇ ਬੀਬੀ ਜਗੀਰ ਕੌਰ ਵੱਲੋਂ ਰੱਖੀ ਮੀਟਿੰਗ ‘ਚ ਸ਼ਾਮਲ ਹੋ ਕੇ ਇਕ ਹੋਰ ਅਨੁਸ਼ਾਸ਼ਨਹੀਣਤਾ ਦਾ ਕੰਮ ਕੀਤਾ ਸੀ। ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ 6 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ। ਉਨ੍ਹਾਂ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਫੋਨ ਕਰਕੇ ਮੀਟਿੰਗ ਦਾ ਸਮਾਂ ਵਧਾਉਣ ਦੀ ਬੇਨਤੀ ਕੀਤੀ। ਇਸ ‘ਤੇ ਉਨ੍ਹਾਂ ਨੂੰ 6 ਦਸੰਬਰ ਦੀ ਬਜਾਏ 10 ਦਸੰਬਰ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ ਪਰ ਉਹ ਮਿੱਥੇ ਸਮੇਂ ਅਨੁਸਾਰ ਅੱਜ ਵੀ ਹਾਜ਼ਰ ਨਹੀਂ ਹੋਏ।