Home Blog Page 1808

ਭਿਆਨਕ ਸੜਕ ਹਾਦਸੇ ‘ਚ 5 ਵਿਦਿਆਰਥੀਆਂ ਦੀ ਹੋਈ ਮੌਤ

0

ਮਹਾਰਾਸ਼ਟਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ’ ‘ਚ ਕਈ ਵਿਦਿਆਰਥੀਆਂ ਦੀ ਜਾਨ ਚਲੀ ਗਈ ਹੈ।ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਇਕ ਭਿਆਨਕ ਸੜਕ ਹਾਦਸੇ ‘ਚ ਕਾਲਜ ਦੇ 5 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖਮੀ ਹੋ ਗਏ। ਟਾਇਰ ਫਟਣ ਕਾਰਨ ਕਾਰ ਵਿੱਚ ਸਵਾਰ ਵਿਦਿਆਰਥੀਆਂ ਦੇ ਇੱਕ ਗਰੁੱਪ ਦੀ ਕਾਰ ਡਿਵਾਈਡਰ ਤੋੜ ਕੇ ਦੂਜੀ ਲੇਨ ਵਿੱਚ ਜਾ ਵੜੀ ਅਤੇ ਦੋ ਵਾਹਨਾਂ ਨਾਲ ਟਕਰਾ ਗਈ।

ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੋਹਦਰੀ ਘਾਟ ਨੇੜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਕਾਲਜ ਦੇ ਅੱਠ ਵਿਦਿਆਰਥੀਆਂ ਦਾ ਇੱਕ ਸਮੂਹ ਨਾਸਿਕ ਤੋਂ ਸਿਨਾਰ ਵੱਲ ਜਾ ਰਿਹਾ ਸੀ। ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਨੇ ਲੇਨ ਪਾਰ ਕਰਦਿਆਂ ਦੂਜੇ ਪਾਸੇ ਤੋਂ ਆ ਰਹੀਆਂ ਦੋ ਹੋਰ ਕਾਰਾਂ ਨੂੰ ਟੱਕਰ ਮਾਰ ਦਿੱਤੀ।

ਸਾਰੇ ਵਿਦਿਆਰਥੀਆਂ ਦੀ ਉਮਰ 18-20 ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ 5 ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਸਾਹਮਣੇ ਤੋਂ ਆ ਰਹੀ ਇੱਕ ਕਾਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ‘ਚ ਕਾਰ ਚਕਨਾਚੂਰ ਹੋ ਗਈ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ‘ਚ ਮਰਨ ਵਾਲੇ 5 ਲੋਕਾਂ ‘ਚ 3 ਲੜਕੀਆਂ ਅਤੇ 2 ਲੜਕੇ ਸ਼ਾਮਲ ਹਨ।

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ‘ਚ ਫੇਰਬਦਲ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

0

ਪੰਜਾਬ ਦੇ ਮਾਲ ਵਿਭਾਗ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 12 ਤਹਿਸੀਲਦਾਰਾਂ ਅਤੇ 3 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।

CM ਮਾਨ ਨੇ ਕੇਂਦਰ ਸਰਕਾਰ ਨੂੰ RDF ਦਾ 3000 ਕਰੋੜ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।

ਕੇਂਦਰੀ ਮੰਤਰੀ ਨੂੰ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਸਾਉਣੀ ਖ਼ਰੀਦ ਸੀਜ਼ਨ-2021-22, ਹਾੜ੍ਹੀ ਖ਼ਰੀਦ ਸੀਜ਼ਨ 2022-23, ਸਾਉਣੀ ਖ਼ਰੀਦ ਸੀਜ਼ਨ 2022-23 ਦੇ ਆਰ.ਡੀ.ਐਫ. ਦੇ 2880 ਕਰੋੜ ਰੁਪਏ ਅਤੇ ਐਮ.ਡੀ.ਐਫ. ਦੇ 215 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਖ਼ਾਸ ਤੌਰ ਉਤੇ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਵਰਤੇ ਜਾਂਦੇ ਹਨ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਫੰਡ ਜਾਰੀ ਨਾ ਹੋਣ ਕਾਰਨ ਸੂਬੇ ਵਿਸ਼ੇਸ਼ ਤੌਰ ਉਤੇ ਪੇਂਡੂ ਇਲਾਕਿਆਂ ਦੇ ਵਿਕਾਸ ਉਤੇ ਮਾੜਾ ਅਸਰ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ 1987 ਦੀ ਧਾਰਾ 7 ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇ ਤਿੰਨ ਫੀਸਦੀ ਦੀ ਦਰ ਨਾਲ ਆਰ.ਡੀ.ਐਫ. ਦਾ ਭੁਗਤਾਨ ਸੂਬਾ ਸਰਕਾਰ ਦੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਹੋਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਾਈ ਕੀਤੀ ਦਰ (ਘੱਟੋ-ਘੱਟ ਸਮਰਥਨ ਮੁੱਲ ਦਾ ਤਿੰਨ ਫੀਸਦੀ) ਮੁਤਾਬਕ 1987 ਤੋਂ ਹਾੜ੍ਹੀ ਖ਼ਰੀਦ ਸੀਜ਼ਨ 2020-21 ਤੱਕ ਆਰ.ਡੀ.ਐਫ. ਦੀ ਬਾਕਾਇਦਾ ਅਦਾਇਗੀ ਹੁੰਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੰਡ ਦਾ ਮੰਤਵ ਮੁੱਢਲੇ ਤੌਰ ਉਤੇ ਖੇਤੀਬਾੜੀ ਤੇ ਪੇਂਡੂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਹੁੰਦਾ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ਼ ਸਹੂਲਤਾਂ ਦਾ ਵਿਸਤਾਰ, ਭੌਂ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਤੇ ਹੋਰ ਥਾਵਾਂ ਦਾ ਮਸ਼ੀਨੀਕਰਨ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਫੰਡਾਂ ਦੇ ਮੰਤਵ ਦੀ ਜਾਂਚ ਦਾ ਤਰਕ ਦੇ ਕੇ ਸਾਉਣੀ ਖ਼ਰੀਦ ਸੀਜ਼ਨ 2020-21 ਤੋਂ ਆਰਜ਼ੀ ਲਾਗਤ ਸ਼ੀਟ ਵਿੱਚ ਆਰ.ਡੀ.ਐਫ. ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਇਕ ਫੀਸਦੀ ਤੱਕ ਸੀਮਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖ਼ਰਚੇ ਬਾਰੇ ਸਾਰੇ ਸਪੱਸ਼ਟੀਕਰਨ, ਲੋੜੀਂਦੇ ਦਸਤਾਵੇਜ਼ ਤੇ ਵੇਰਵੇ ਦੇਣ ਮਗਰੋਂ ਸਾਉਣੀ ਖ਼ਰੀਦ ਸੀਜ਼ਨ 2020-21 ਅਤੇ ਹਾੜ੍ਹੀ ਖ਼ਰੀਦ ਸੀਜ਼ਨ 2021-22 ਲਈ ਪੇਂਡੂ ਵਿਕਾਸ ਫੰਡ ਦੀ ਇਸ ਸ਼ਰਤ ਉਤੇ ਪ੍ਰਵਾਨਗੀ ਦਿੱਤੀ ਗਈ ਕਿ ਸਾਉਣੀ ਖ਼ਰੀਦ ਸੀਜ਼ਨ 2021-22 ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਪੰਜਾਬ ਨੂੰ ਆਰ.ਡੀ.ਐਫ. ਐਕਟ ਵਿੱਚ ਸੋਧ ਕਰਨੀ ਪਵੇਗੀ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਉਤੇ ਸੂਬੇ ਨੇ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੇਂਡੂ ਵਿਕਾਸ ਐਕਟ, 1987 ਵਿੱਚ ਸਬੰਧਤ ਸੋਧ ਕਰਨ ਮਗਰੋਂ ਹੁਣ ਤੱਕ ਵੀ ਸਾਉਣੀ ਖ਼ਰੀਦ ਸੀਜ਼ਨ 2021-22, ਹਾੜ੍ਹੀ ਖ਼ਰੀਦ ਸੀਜ਼ਨ 2022-23 ਅਤੇ ਸਾਉਣੀ ਖ਼ਰੀਦ ਸੀਜ਼ਨ 2022-23 ਦੀਆਂ ਆਰਜ਼ੀ ਖ਼ਰਚਾਂ ਸ਼ੀਟਾਂ ਵਿੱਚ ਆਰ.ਡੀ.ਐਫ. ਦੇ 2880 ਕਰੋੜ ਰੁਪਏ ਮਨਜ਼ੂਰ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਉਣੀ ਖ਼ਰੀਦ ਸੀਜ਼ਨ 2021-22 ਤੱਕ ਭਾਰਤ ਸਰਕਾਰ ਵੱਲੋਂ ਤਿੰਨ ਫੀਸਦੀ ਦੇ ਹਿਸਾਬ ਨਾਲ ਸੂਬੇ ਨੂੰ ਐਮ.ਡੀ.ਐਫ. ਦਾ ਭੁਗਤਾਨ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਭਾਰਤ ਸਰਕਾਰ ਨੇ ਇਕ ਫੀਸਦੀ ਦੀ ਦਰ ਨਾਲ ਐਮ.ਡੀ.ਐਫ. ਜਿਹੜਾ 215 ਕਰੋੜ ਰੁਪਏ ਬਣਦਾ ਹੈ, ਨੂੰ ਰੋਕਿਆ ਹੋਇਆ ਹੈ। ਮੁੱਖ ਮੰਤਰੀ ਨੇ ਪਿਊਸ਼ ਗੋਇਲ ਨੂੰ ਅਪੀਲ ਕੀਤੀ ਕਿ ਆਰ.ਡੀ.ਐਫ. ਤੇ ਐਮ.ਡੀ.ਐਫ. ਦੋਵਾਂ ਦੇ ਬਕਾਇਆ ਫੰਡ ਤੁਰਤ ਜਾਰੀ ਕਰਵਾਏ ਜਾਣ ਤਾਂ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।

ਲੁਧਿਆਣਾ ਕੇਂਦਰੀ ਜੇਲ੍ਹ ‘ਚੋਂ ਪੇਸ਼ੀ ਲਈ ਆਏ 2 ਹਵਾਲਾਤੀ ਹੋਏ ਫਰਾਰ

0

ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਪੇਸ਼ੀ ਲਈ ਆਏ 2 ਹਵਾਲਾਤੀਆਂ ਦੇ ਫਰਾਰ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ  ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਕੇਂਦਰੀ ਜੇਲ੍ਹ ਵਿੱਚੋਂ ਪੇਸ਼ੀ ਲਈ ਆਏ ਦੋ ਹਵਾਲਾਤੀ ਪੇਸ਼ੀ ਭੁਗਤਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਚੱਲਦੀ ਬੱਸ ਵਿੱਚੋਂ ਫਰਾਰ ਹੋ ਗਏ। ਮੁਲਾਜ਼ਮਾਂ ਨੇ ਪਿੱਛਾ ਕਰਕੇ ਇਕ ਕੈਦੀ ਨੂੰ ਫੜ ਲਿਆ। ਜਦਕਿ ਦੂਜਾ ਦੋਸ਼ੀ ਅਜੇ ਫਰਾਰ ਹੈ। ਫਰਾਰ ਦੋਸ਼ੀ ਦੀ ਪਛਾਣ ਦੀਪਕ ਕੁਮਾਰ ਉਰਫ ਦੀਪੂ ਵਜੋਂ ਹੋਈ ਹੈ।

ਫੜੇ ਗਏ ਹਵਾਲਾਤੀ ਦਾ ਨਾਂ ਹਰਜਿੰਦਰ ਸਿੰਘ ਹੈ। ਦੋਵੇਂ ਮੁਲਜ਼ਮ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵੱਖ-ਵੱਖ ਥਾਣਿਆਂ ਵਿੱਚ ਨਾਮਜ਼ਦ ਹਨ। ਥਾਣਾ ਕੋਤਵਾਲੀ ਅਤੇ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਮੌਕੇ ’ਤੇ ਪੁੱਜੀ। ਘਟਨਾ ਥਾਣਾ ਡਿਵੀਜ਼ਨ ਨੰਬਰ 2 ਦੇ ਏਰੀਏ ਵਿੱਚ ਹੋਈ। ਐਸਐਚਓ ਅਰਸ਼ਪ੍ਰੀਤ ਕੌਰ ਨੇ ਟੀਮਾਂ ਬਣਾ ਕੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਇੱਕ ਬੱਸ ਕੇਂਦਰੀ ਜੇਲ੍ਹ ਤੋਂ ਕੈਦੀਆਂ ਨੂੰ ਪੇਸ਼ੀ ਲਈ ਲੈ ਕੇ ਆਈ ਸੀ। ਬੱਸ ਵਿੱਚ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਕੁੱਲ 37 ਹਵਾਲਾਤੀ ਸਨ।

ਇਨ੍ਹਾਂ ਸਾਰਿਆਂ ਨੂੰ ਮੁਕੱਦਮੇ ਲਈ ਲਿਆਂਦਾ ਗਿਆ। ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ, ਸਾਰੇ ਹਵਾਲਾਤੀਆਂ ਨੂੰ ਬੱਸ ਵਿੱਚ ਬੈਠਾਇਆ ਗਿਆ ਸੀ। ਸ਼ਾਮ ਨੂੰ ਜਿਉਂ ਹੀ ਬੱਸ ਵਾਪਸ ਜੇਲ੍ਹ ਨੂੰ ਜਾਣ ਲੱਗੀ ਤਾਂ ਜਗਰਾਉਂ ਪੁਲ ਦੇ ਹੇਠਾਂ ਯੂ-ਟਰਨ ਲੈਂਦੇ ਸਮੇਂ ਦੋ ਹਵਾਲਾਤੀਆਂ ਨੇ ਬੱਸ ਦੇ ਦਰਵਾਜ਼ੇ ਨੂੰ ਜ਼ੋਰ ਨਾਲ ਧੱਕਾ ਮਾਰਿਆ।ਇਸ ਤੋਂ ਬਾਅਦ 2 ਹਵਾਲਾਤੀਆਂ ਨੇ ਬੱਸ ਤੋਂ ਛਾਲ ਮਾਰ ਦਿੱਤੀ। ਫਿਲਮੀ ਸਟਾਈਲ ‘ਚ ਪੁਲਸ ਮੁਲਾਜ਼ਮਾਂ ਨੇ ਸੜਕ ਦੇ ਵਿਚਕਾਰ ਫ਼ਰਾਰ ਹਵਾਲਾਤੀਆਂ ਦਾ ਪਿੱਛਾ ਕੀਤਾ। ਇੱਕ ਹਵਾਲਾਤੀ ਹਰਜਿੰਦਰ ਸਿੰਘ ਨੂੰ ਪੁਲਿਸ
ਨੇ ਕਾਬੂ ਕਰ ਲਿਆ ਜਦਕਿ ਉਸ ਦਾ ਸਾਥੀ ਦੀਪਕ ਭੱਜਣ ਵਿੱਚ ਕਾਮਯਾਬ ਹੋ ਗਿਆ।

ਪੰਜਾਬ ਸਰਕਾਰ ਨੇ ਦਿਵਿਆਂਗਜਨ ਕਰਮਚਾਰੀਆਂ ਲਈ ਲਾਗੂ ਕੀਤਾ ਭੱਤਾ

0

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਲਈ ਭੱਤਾ ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਂਡੀਕੈਪਡ ਭੱਤਾ ਮਿਤੀ 01.01.2023 ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।

ਮਸ਼ਹੂਰ ਅਦਾਕਾਰਾ ਦਾ ਪੁੱਤ ਨੇ ਬੈਟ ਮਾਰ ਕੇ ਕੀਤਾ ਕਤਲ , ਫਰਿੱਜ ‘ਚ ਰੱਖੀ ਲਾਸ਼

0

ਮੁੰਬਈ ਦੇ ਪਾਸ਼ ਇਲਾਕੇ ਜੁਹੂ ‘ਚ ਦਿਲ ਕੰਬਾਊ ਘਟਨਾ ਵਾਪਰੀ ਹੈ, ਜਿਸ ਨੇ ਟੀਵੀ ਇੰਡਸਟਰੀ ‘ਚ ਹਲਚਲ ਮਚਾ ਦਿੱਤੀ ਹੈ। ਮਸ਼ਹੂਰ ਅਦਾਕਾਰਾ ਵੀਨਾ ਕਪੂਰ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਵੀਨਾ ਕਪੂਰ ਦੇ ਬੇਟੇ ਨੇ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਹੈ। ਬੇਰਹਿਮੀ ਨਾਲ ਕਤਲ ਦਾ ਕਾਰਨ ਜਾਇਦਾਦ ਸੀ। ਬੇਟੇ ਨੇ ਜਾਇਦਾਦ ਲਈ ਆਪਣੀ ਬਜ਼ੁਰਗ ਮਾਂ ਦਾ ਕਤਲ ਕਰ ਦਿੱਤਾ। ਇਹ ਘਟਨਾ ਸੱਚਮੁੱਚ ਸ਼ਰਮਨਾਕ ਹੈ।

ਇੱਥੋਂ ਦੇ ਇੱਕ ਫਲੈਟ ਵਿੱਚ ਪੁੱਤਰ ਨੇ ਆਪਣੀ 70 ਸਾਲਾ ਮਾਂ ਦਾ ਬੈਟ ਮਾਰ ਕੇ ਕਤਲ ਕਰ ਦਿੱਤਾ। ਜਿਸ ਮਹਿਲਾ ਦਾ ਕਤਲ ਹੋਇਆ ਹੈ, ਉਹ ਕੋਈ ਹੋਰ ਨਹੀਂ ਸਗੋਂ ਮਸ਼ਹੂਰ ਅਦਾਕਾਰਾ ਵੀਨਾ ਕਪੂਰ (Veena Kapoor) ਹੈ। ਇਹ ਜਾਣਕਾਰੀ ਮਸ਼ਹੂਰ ਟੀਵੀ ਅਦਾਕਾਰਾ ਨੀਲੂ ਕੋਹਲੀ ਨੇ ਦਿੱਤੀ ਹੈ।

ਦਰਅਸਲ, ਨੀਲੂ ਨੇ ਇਕ ਨਿਊਜ਼ ਪੋਰਟਲ ਨਾਲ ਗੱਲਬਾਤ ‘ਚ ਦੱਸਿਆ ਕਿ ਉਨ੍ਹਾਂ ਨੇ ਵੀਨਾ ਜੀ ਨਾਲ ਟੀਵੀ ਸ਼ੋਅ ‘ਮੇਰੀ ਭਾਬੀ’ ‘ਚ ਕਰੀਬ 5 ਸਾਲ ਕੰਮ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸੀਰੀਅਲ ਤੋਂ ਬਾਅਦ ਵੀ ਦੋਹਾਂ ਨੇ ਇਕ ਹੋਰ ਸੀਰੀਅਲ ‘ਚ ਇਕੱਠੇ ਕੰਮ ਕੀਤਾ ਸੀ।

ਨੀਲੂ ਨੇ ਇਹ ਵੀ ਦੱਸਿਆ ਕਿ ਕੋਰੋਨਾ ਤੋਂ ਬਾਅਦ ਉਸ ਦਾ ਵੀਨਾ ਜੀ ਨਾਲ ਸੰਪਰਕ ਟੁੱਟ ਗਿਆ, ਕਿਉਂਕਿ ਉਹ ਆਪਣੇ ਪ੍ਰੋਜੈਕਟ ਵਿੱਚ ਰੁੱਝ ਗਈ ਸੀ, ਹੁਣ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਵੀਨਾ ਕਪੂਰ ਹੁਣ ਇਸ ਦੁਨੀਆ ਵਿੱਚ ਨਹੀਂ ਹੈ।

ਜੁਹੂ ਇਲਾਕੇ ‘ਚ ਪੁੱਤ ਨੇ ਬੈਟ ਨਾਲ ਆਪਣੀ 70 ਸਾਲਾ ਮਾਂ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ ‘ਚ ਉਸ ਦੀ ਲਾਸ਼ ਨੂੰ ਮਾਥੇਰਾਨ ‘ਚ ਸੁੱਟ ਦਿੱਤਾ। ਉਸ ਦੇ ਅਮਰੀਕਾ ਵੱਸਦੇ ਬੇਟੇ ਨੂੰ ਸ਼ੱਕ ਹੋਇਆ ਅਤੇ ਉਸ ਨੇ ਜੁਹੂ ਪੁਲਿਸ ਨੂੰ ਸੂਚਿਤ ਕੀਤਾ।

ਉਸ ਨੇ ਆਪਣੀ ਪੋਸਟ ‘ਚ ਅੱਗੇ ਲਿਖਿਆ, ‘ਪੁੱਛਗਿੱਛ ਦੌਰਾਨ ਪੁੱਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਗੁੱਸੇ ‘ਚ ਆ ਕੇ ਆਪਣੀ ਮਾਂ ਦੇ ਸਿਰ ‘ਤੇ ਬੇਸਬਾਲ ਦੇ ਬੈਟ ਨਾਲ ਕਈ ਵਾਰ ਮਾਰ ਕੇ ਹੱਤਿਆ ਕਰ ਦਿੱਤੀ।”

ਮੁੰਬਈ ਪੁਲਿਸ ਮੁਤਾਬਕ ਪੁੱਤਰ ਨੇ ਮੁੰਬਈ ਦੇ ਪਾਸ਼ ਇਲਾਕੇ ਜੁਹੂ ‘ਚ 12 ਕਰੋੜ ਦੇ ਫਲੈਟ ‘ਤੇ ਕਬਜ਼ਾ ਕਰਨ ਲਈ ਆਪਣੀ ਮਾਂ ਦਾ ਕਤਲ ਕਰ ਦਿੱਤਾ। ਮਾਂ ਦਾ ਕਤਲ ਕਰਨ ਤੋਂ ਬਾਅਦ ਪੁੱਤਰ ਨੇ ਲਾਸ਼ ਨੂੰ ਡੱਬੇ ‘ਚ ਪਾ ਕੇ ਮੁੰਬਈ ਤੋਂ 90 ਕਿਲੋਮੀਟਰ ਦੂਰ ਮਾਥੇਰਾਨ ਦੇ ਜੰਗਲਾਂ ‘ਚ ਸੁੱਟ ਦਿੱਤਾ।

ਪੁਲਿਸ ਮੁਤਾਬਕ ਵੀਨਾ ਦੇ ਛੋਟੇ ਬੇਟੇ ਸਚਿਨ ਕਪੂਰ ਨੇ 12 ਕਰੋੜ ਦੇ ਇਸ ਘਰ ਦੇ ਅੰਦਰ ਹੀ ਉਸ ਦਾ ਕਤਲ ਕੀਤਾ ਹੈ। ਕਤਲ ਡੰਡੇ ਨਾਲ ਵਾਰ ਕਰਕੇ ਕੀਤਾ ਗਿਆ ਹੈ। ਕਤਲ ਕਰਨ ਤੋਂ ਬਾਅਦ ਪੁੱਤਰ ਨੇ ਆਪਣੀ ਮਾਂ ਦੀ ਲਾਸ਼ ਨੂੰ ਫਰਿੱਜ ਦੇ ਡੱਬੇ ‘ਚ ਪੈਕ ਕਰ ਦਿੱਤਾ, ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਇੰਨਾ ਵੱਡਾ ਡੱਬਾ ਇਕੱਲੇ ਰੱਖਣ ਲਈ ਪੁੱਤਰ ਨੇ ਘਰ ਦੇ ਨੌਕਰ ਦਾ ਸਹਾਰਾ ਲਿਆ।

India vs Bangladesh 3rd ODI: ਭਾਰਤ ਤੇ ਬੰਗਲਾਦੇਸ਼ ਵਿਚਾਲੇ ਵਨਡੇ ਸੀਰੀਜ਼ ਦਾ ਅੱਜ ਆਖਰੀ ਮੈਚ

0

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਸ਼ਨੀਵਾਰ ਨੂੰ ਚਟਗਾਂਵ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ ‘ਚ 0-2 ਨਾਲ ਪਿੱਛੇ ਹੈ। ਬੰਗਲਾਦੇਸ਼ ਨੇ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਅਜਿਹੇ ‘ਚ ਭਾਰਤੀ ਟੀਮ ਦੀ ਨਜ਼ਰ ਜਿੱਤ ਨਾਲ ਸੀਰੀਜ਼ ਖਤਮ ਕਰਨ ‘ਤੇ ਹੋਵੇਗੀ। ਜ਼ਖਮੀ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਕੇਐੱਲ ਰਾਹੁਲ ਇਸ ਮੈਚ ‘ਚ ਕਪਤਾਨੀ ਕਰਨਗੇ।

ਇਹ ਵੀ ਪੜ੍ਹੋ:ਜ਼ਿੰਦਗੀ ਦੀ ਜੰਗ ਹਾਰ ਗਿਆ ਡੂੰਘੇ ਬੋਰਵੈੱਲ ‘ਚ ਡਿੱਗਿਆ ਮਾਸੂਮ ਤਨਮਯ

ਭਾਰਤ ਇਸ ਸਾਲ ਦੂਜੀ ਵਾਰ ਵਨਡੇ ਸੀਰੀਜ਼ ‘ਚ ਕਲੀਨ ਸਵੀਪ ਤੋਂ ਬਚਣਾ ਚਾਹੇਗਾ। ਜਨਵਰੀ ਵਿਚ ਦੱਖਣੀ ਅਫਰੀਕਾ ਦੇ ਦੌਰੇ ‘ਤੇ ਤਿੰਨ ਮੈਚਾਂ ਦੀ ਲੜੀ ਵਿਚ ਉਸ ਨੂੰ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ 2020 ‘ਚ ਨਿਊਜ਼ੀਲੈਂਡ ਨੇ ਟੀਮ ਇੰਡੀਆ ਨੂੰ ਆਪਣੇ ਘਰੇਲੂ ਮੈਦਾਨ ‘ਤੇ ਤਿੰਨ ਮੈਚਾਂ ਦੀ ਸੀਰੀਜ਼ ‘ਚ 3-0 ਨਾਲ ਹਰਾਇਆ ਸੀ।ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਮੈਚ ਚਟਗਾਂਵ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਪੁਲਿਸ ਸਾਂਝ ਕੇਂਦਰ ‘ਤੇ ਰਾਕੇਟ ਲਾਂਚਰ ਨਾਲ ਹੋਇਆ ਹਮਲਾ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤੀਜਾ ਵਨਡੇ ਸਵੇਰੇ 11:30 ਵਜੇ ਭਾਰਤੀ ਸਮੇਂ ਅਨੁਸਾਰ ਸ਼ੁਰੂ ਹੋਵੇਗਾ। ਸੋਨੀ ਸਪੋਰਟਸ ਨੈੱਟਵਰਕ ਕੋਲ ਭਾਰਤ ਬਨਾਮ ਬੰਗਲਾਦੇਸ਼ ਵਨਡੇ ਸੀਰੀਜ਼ ਦੇ ਟੈਲੀਕਾਸਟ ਅਧਿਕਾਰ ਹਨ।ਇਸ ਮੈਚ ‘ਚ ਭਾਰਤ ਵੱਲੋਂ ਕੇਐਲ ਰਾਹੁਲ (ਕਪਤਾਨ) (ਵਿਕਟਕੀਪਰ), ਸ਼ਿਖਰ ਧਵਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸ਼੍ਰੇਅਸ ਅਈਅਰ, ਰਾਹੁਲ ਤ੍ਰਿਪਾਠੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਾਹਬਾਜ਼ ਅਹਿਮਦ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਉਮਰਾਨ ਮਲਿਕ ਤੇ ਕੁਲਦੀਪ ਯਾਦਵ ਟੀਮ ‘ਚ ਸ਼ਾਮਲ ਹਨ।

ਜ਼ਿੰਦਗੀ ਦੀ ਜੰਗ ਹਾਰ ਗਿਆ ਡੂੰਘੇ ਬੋਰਵੈੱਲ ‘ਚ ਡਿੱਗਿਆ ਮਾਸੂਮ ਤਨਮਯ

0

ਮੱਧ ਪ੍ਰਦੇਸ਼ ‘ਚ ਬੋਰਵੈੱਲ ‘ਚ ਡਿੱਗੇ 8 ਸਾਲ ਦੇ ਮਾਸੂਮ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲੇ ਦੇ ਪਿੰਡ ਮਾਂਡਵੀ ‘ਚ ਖੇਡਦੇ ਹੋਏ 55 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਣ ਵਾਲੇ 8 ਸਾਲਾ ਲੜਕੇ ਤਨਮਯ ਸਾਹੂ ਨੂੰ 4 ਦਿਨਾਂ ਤੱਕ ਚੱਲੇ ਮੈਰਾਥਨ ਬਚਾਅ ਮੁਹਿੰਮ ਤੋਂ ਬਾਅਦ ਬਾਹਰ ਕੱਢ ਲਿਆ ਗਿਆ ਪਰ ਉਸ ਦੀ ਜਾਨ ਬਚਾਈ ਨਹੀਂ ਜਾ ਸਕੀ।

ਬੈਤੂਲ ਪ੍ਰਸ਼ਾਸਨ ਨੇ ਦੱਸਿਆ ਕਿ 84 ਘੰਟਿਆਂ ਬਾਅਦ ਤਨਮਯ ਦੀ ਲਾਸ਼ ਨੂੰ ਬੋਰਵੈੱਲ ਤੋਂ ਬਾਹਰ ਕੱਢਿਆ ਗਿਆ। ਬੋਰਵੈੱਲ ਤੋਂ ਬਾਹਰ ਕੱਢਣ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਨਿਅਮ ਨੂੰ ਮ੍ਰਿਤਕ ਐਲਾਨ ਦਿੱਤਾ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਅਥਨੇਰ ਦੇ ਸਟੇਸ਼ਨ ਹਾਊਸ ਅਫਸਰ ਅਜੇ ਸੋਨੀ ਨੇ ਦੱਸਿਆ ਕਿ ਮੰਡਵੀ ਦੇ ਸੁਨੀਲ ਸਾਹੂ ਦਾ 8 ਸਾਲਾ ਪੁੱਤਰ ਤਨਮਯ 6 ਦਸੰਬਰ ਦੀ ਸ਼ਾਮ ਕਰੀਬ 5 ਵਜੇ ਬੋਰਵੈੱਲ ਵਿੱਚ ਡਿੱਗ ਗਿਆ ਸੀ।

ਸੂਚਨਾ ਮਿਲਦੇ ਹੀ ਐਸਡੀਆਰਐਫ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਤਨਮਯ ਕਰੀਬ 50 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ ਹੋਇਆ ਸੀ ਅਤੇ ਗੱਲਾਂ ਕਰ ਰਿਹਾ ਸੀ। ਬੋਰਵੈੱਲ ਤੋਂ ਕਰੀਬ 30 ਫੁੱਟ ਦੀ ਦੂਰੀ ‘ਤੇ ਬੁਲਡੋਜ਼ਰ ਅਤੇ ਪੋਕਲੇਨ ਮਸ਼ੀਨ ਦੀ ਮਦਦ ਨਾਲ ਸੁਰੰਗ ਬਣਾਉਣ ਲਈ ਖੁਦਾਈ ਸ਼ੁਰੂ ਕੀਤੀ ਗਈ। ਪੋਕਲੇਨ ਮਸ਼ੀਨ ਨਾਲ ਕਰੀਬ 50 ਫੁੱਟ ਦੀ ਡੂੰਘਾਈ ਤੱਕ ਖੁਦਾਈ ਕੀਤੀ ਗਈ, ਜਿਸ ਤੋਂ ਬਾਅਦ ਬੋਰਵੈੱਲ ‘ਚ ਫਸੇ ਬੱਚੇ ਤੱਕ ਪਹੁੰਚਣ ਲਈ ਸਮਾਨਾਂਤਰ ਸੁਰੰਗ ਬਣਾਈ ਗਈ। ਬਚਾਅ ਟੀਮਾਂ ਨੇ ਪਹੁੰਚ ਕੇ ਤਨਮਯ ਨੂੰ ਬਾਹਰ ਕੱਢਿਆ ਪਰ ਅੰਦਰ ਉਸ ਦੀ ਮੌਤ ਹੋ ਚੁੱਕੀ ਸੀ।

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਦੇਣ ਲਈ ਇਕ ਹੋਰ ਕੇਂਦਰ ਸਥਾਪਤ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿਛ ਕੇਂਦਰ ਸਥਾਪਤ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਸਹਾਇਤਾ ਕੇਂਦਰ ਕਾਰਜਸ਼ੀਲ ਹੈ। ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੋੜੇ ਗਏ ਹਨ। ਅੱਜ ਕਾਰਜਸ਼ੀਲ ਕੀਤੇ ਗਏ ਪੁੱਛਗਿਛ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਵਾਲੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇਥੇ ਸਥਿਤ ਅਸਥਾਨਾਂ, ਸਰਾਵਾਂ ਤੇ ਲੰਗਰ ਆਦਿ ਬਾਰੇ ਜਾਣਕਾਰੀ ਇਨ੍ਹਾਂ ਕੇਂਦਰਾਂ ਰਾਹੀਂ ਦਿੱਤੀ ਜਾਵੇਗੀ। ਇਥੇ ਸਿੱਖੀ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸੰਗਤ ਨੂੰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਵਿਖੇ ਸੂਚਨਾ ਅਫ਼ਸਰ ਤੇ ਗਾਈਡ ਨਿਰੰਤਰ ਸੇਵਾਵਾਂ ਦੇ ਰਹੇ ਹਨ, ਪਰੰਤੂ ਵੱਖ-ਵੱਖ ਪਾਸਿਆਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵੇਸ਼ ਕਰਨ ਵਾਲੀ ਸੰਗਤ ਲਈ ਇਹ ਸਹਾਇਤਾ ਕੇਂਦਰ ਫਾਇਦੇਮੰਦ ਸਾਬਤ ਹੋਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਾਬਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ ਹਰਿਆਣਾ, ਸਾਬਕਾ ਮੀਤ ਸਕੱਤਰ ਸ. ਭਰਪੂਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੇ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

ਤਰਨਤਾਰਨ ‘ਚ ਪੁਲਿਸ ਸਾਂਝ ਕੇਂਦਰ ‘ਤੇ ਰਾਕੇਟ ਲਾਂਚਰ ਨਾਲ ਹੋਇਆ ਹਮਲਾ

0

ਤਰਨਤਾਰਨ ਜ਼ਿਲੇ ‘ਚ ਪੁਲਿਸ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ।  ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ ‘ਚ ਸਥਿਤ ਸਾਂਝ ਕੇਂਦਰ ‘ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ ‘ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਉਪਰ ਅੱਧੀ ਰਾਤ ਨੂੰ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਰਾਕੇਟ ਲਾਂਚ ਥਾਣੇ ਦੇ ਦਰਵਾਜੇ ਵਿੱਚ ਵੱਜਿਆ ਅਤੇ ਸਾਂਝ ਕੇਂਦਰ ਦੀ ਇਮਾਰਤ ਵਿੱਚ ਜਾ ਡਿੱਗਿਆ, ਜਿਸ ਕਾਰਨ ਇਮਾਰਤ ਦੇ ਸ਼ੀਸ਼ੇ ਅਤੇ ਬਾਰੀਆਂ ਨੁਕਸਾਨੀਆਂ ਗਈਆਂ।

ਇਸ ਹਮਲੇ ਸਮੇਂ ਥਾਣੇ ਦੇ ਇੰਚਾਰਜ ਪ੍ਰਕਾਸ਼ ਸਿੰਘ ਤੋਂ ਇਲਾਵਾ 8 ਪੁਲਿਸ ਮੁਲਾਜ਼ਮ ਠਾਣੇ ਵਿੱਚ ਮੌਜੂਦ ਸਨ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸ ਦੇਈਏ ਕਿ ਪਾਕਿਸਤਾਨੀ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਲਗਾਤਾਾਰ ਕੋਸਿ਼ਸ਼ਾਂ ਜਾ ਰਹੀਆਂ ਹਨ। ਬੀਤੇ ਅਗਸਤ ਮਹੀਨੇ ਵਿੱਚ ਵੀ ਪੰਜਾਬ ਪੁਲਿਸ ਦੇ ਮੁੱਖ ਇੰਟੈਲੀਜੈਂਸ ਹੈਡ ਕੁਆਰਟਰ ਮੁਹਾਲੀ ਉਪਰ ਹਮਲਾ ਹੋਇਆ ਸੀ।

ਸਰਹਾਲੀ ਪੁਲਿਸ ਸਾਂਝ ਕੇਂਦਰ ਉਪਰ ਰਾਤ ਲਗਭਗ 1 ਵਜੇ ਦੇ ਕਰੀਬ ਜਿਵੇਂ ਹੀ ਹਮਲੇ ਦੀ ਸੂਚਨਾ ਉਚ ਪੁਲਿਸ ਅਧਿਕਾਰੀਆਂ ਨੂੰ ਮਿਲੀ ਤਾਂ ਤੁਰੰਤ ਮੌਕੇ ਉਪਰ ਪੁੱਜੇ ਅਤੇ ਜਾਂਚ ਆਰੰਭ ਦਿੱਤੀ ਹੈ। ਅਜੇ ਕੋਈ ਵੀ ਅਧਿਕਾਰੀ ਸਪੱਸ਼ਟ ਤੌਰ ਉਪਰ ਜਾਣਕਾਰੀ ਦੇਣ ਲਈ ਤਿਆਰ ਨਹੀਂ ਹੈ।