Home Blog Page 1811

ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

0

ਸੂਬੇ ਦੇ ਜੰਗਲਾਤ ਕਾਮਿਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਮੋਹਾਲੀ ਦੇ ਸੈਕਟਰ-68 ਵਿਖੇ ਵਣ ਕੰਪਲੈਕਸ ਵਿੱਚ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਦੇ ਕਾਮਿਆਂ ਨਾਲ ਮੀਟਿੰਗ ਕੀਤੀ।

ਜੰਗਲਾਤ ਕਾਮਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਇਹ ਦੱਸਿਆ ਕਿ ਜਿਥੋਂ ਤੱਕ ਕਾਮਿਆਂ ਨੂੰ ਪਿਛਲੇ ਬਕਾਏ ਨਾ ਮਿਲਣ ਦੀ ਗੱਲ ਹੈ ਤਾਂ ਇਸ ਸਬੰਧੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੱਲੋਂ ਚਿੱਠੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ ਜਿਸ ਦੇ ਮਿਲਦਿਆਂ ਹੀ ਇਹ ਬਕਾਏ ਅਦਾ ਕਰ ਦਿੱਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਾਮਿਆਂ ਨੂੰ ਉਹਨਾਂ ਦੀਆਂ ਤਨਖਾਹਾਂ ਹਰ ਮਹੀਨੇ ਦੀ 10 ਤਾਰੀਖ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ।

ਹੋਰ ਮੁੱਦਿਆਂ ਉੱਤੇ ਚਾਨਣਾ ਪਾਉਂਦਿਆਂ ਉਹਨਾਂ ਕਿਹਾ ਕਿ ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਸਵਾਲ ਹੈ ਤਾਂ ਸਰਕਾਰ ਵੱਲੋਂ ਇਸ ਸਬੰਧੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਕ ਠੋਸ ਨੀਤੀ ਤਿਆਰ ਕੀਤੀ ਜਾ ਰਹੀ ਹੈ। ਸੀਨੀਆਰਤਾ ਸੂਚੀ ਬਾਰੇ ਸ੍ਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਇਹ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਹ ਭਰਪੂਰ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਮੁਲਾਜ਼ਮ ਇਸ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਸਰਕਾਰੀ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮੁੱਖ ਵਣਪਾਲ ਆਰ.ਕੇ. ਮਿਸ਼ਰਾ, ਵਧੀਕ ਪ੍ਰਮੁੱਖ ਵਣਪਾਲ ਸ੍ਰੀ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।

 

ਦਿੱਲੀ ਨਗਰ ਨਿਗਮ ਚੋਣਾਂ: AAP ਤੇ BJP ਵਿਚਾਲੇ ਟੱਕਰ ਜਾਰੀ, ਆਪ ਜਿੱਤ ਦੇ ਬੇਹੱਦ ਕਰੀਬ

0

ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਆਪ ਤੇ ਬੀਜੇਪੀ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਆਪ ਜਿੱਤ ਵੱਲ ਵਧ ਰਹੀ ਹੈ ਜਦ ਕਿ ਬੀਜੇਪੀ ਪਿੱਛੇ ਚੱਲ ਰਹੀ ਹੈ। ਹੁਣ ਤੱਕ ਆਮ ਆਦਮੀ ਪਾਰਟੀ (ਆਪ) ਨੇ 113, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 93 ਅਤੇ ਕਾਂਗਰਸ ਨੇ 6 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਇਨ੍ਹਾਂ ਚੋਣਾਂ ‘ਚ ਜਿੱਤ ਲਈ 126 ਸੀਟਾਂ ਚਾਹੀਦੀਆਂ ਹਨ।

 

RBI ਨੇ ਰੈਪੋ ਰੇਟ ‘ਚ 0.35 ਫ਼ੀਸਦੀ ਕੀਤਾ ਵਾਧਾ

0

RBI ਨੇ ਰੈਪੋ ਰੇਟ ਵਿੱਚ ਮੁੜ 0.35 ਫੀਸਦੀ ਦਾ ਵਾਧਾ ਕੀਤਾ ਹੈ। ਰੈਪੋ ਰੇਟ ਦੇੇ ਵਧਣ ਨਾਲ ਹਰ ਤਰ੍ਹਾਂ ਦੇ ਕਰਜ਼ੇ ਮਹਿੰਗੇ ਹੋਣ ਦੇ ਆਸਾਰ ਹਨ ਅਤੇ ਲੋਕਾਂ ‘ਤੇ ਜ਼ਿਆਦਾ EMI ਦੇਣ ਦਾ ਦਬਾਅ ਹੋਵੇਗਾ। ਇਹ ਬੈਂਕਾਂ ‘ਤੇ ਨਿਰਭਰ ਕਰੇਗਾ। ਇਸ ਨਾਲ ਰੈਪੋ ਦਰ 6.25 ਫੀਸਦੀ ਹੋ ਗਈ ਹੈ।

ਇਸ ਐਲਾਨ ਦੇ ਨਾਲ ਹੀ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਵਿਸ਼ਵ ਅਰਥਵਿਵਸਥਾ ਵਿੱਚ ਲਗਾਤਾਰ ਅਨਿਸ਼ਚਿਤਤਾ ਬਣੀ ਹੋਈ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਤਿੰਨ ਦਿਨਾਂ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੇ ਨਤੀਜੇ ਬੁੱਧਵਾਰ ਸਵੇਰੇ ਸਾਹਮਣੇ ਆਏ। ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਮਹਿੰਗਾਈ ਦੇ ਦਬਾਅ ਨੂੰ ਦੇਖਦੇ ਹੋਏ ਇਕ ਵਾਰ ਫਿਰ ਰੈਪੋ ਰੇਟ ‘ਚ 0.35 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਫੈਸਲੇ ਨਾਲ ਆਉਣ ਵਾਲੇ ਸਮੇਂ ‘ਚ ਹਰ ਤਰ੍ਹਾਂ ਦੇ ਕਰਜ਼ੇ ਮਹਿੰਗੇ ਹੋ ਜਾਣਗੇ।

ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ

ਰਿਜ਼ਰਵ ਬੈਂਕ ਨੇ ਅੱਜ ਲਗਾਤਾਰ ਪੰਜਵੀਂ ਵਾਰ ਰੈਪੋ ਦਰ ਵਿੱਚ ਵਾਧਾ ਕੀਤਾ ਹੈ। ਇਸ ਸਾਲ ਪਹਿਲੀ ਵਾਰ ਮਈ ‘ਚ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਰੈਪੋ ਰੇਟ ਵਿੱਚ 1.90 ਫੀਸਦੀ ਦਾ ਵਾਧਾ ਹੋਇਆ ਹੈ। ਅੱਜ ਦੇ ਵਾਧੇ ਤੋਂ ਪਹਿਲਾਂ, ਪ੍ਰਭਾਵੀ ਰੈਪੋ ਦਰ 5.90 ਪ੍ਰਤੀਸ਼ਤ ਸੀ। ਹੁਣ ਰਿਜ਼ਰਵ ਬੈਂਕ ਦੀ ਪ੍ਰਭਾਵੀ ਰੈਪੋ ਦਰ 6.25 ਫੀਸਦੀ ਹੋ ਗਈ ਹੈ। ਰੇਪੋ ਦਰ ਉਹ ਦਰ ਹੈ ਜਿਸ ‘ਤੇ ਰਿਜ਼ਰਵ ਬੈਂਕ ਦੂਜੇ ਬੈਂਕਾਂ ਨੂੰ ਕਰਜ਼ਾ ਦਿੰਦਾ ਹੈ। ਜ਼ਾਹਿਰ ਹੈ ਕਿ ਜੇਕਰ ਬੈਂਕਾਂ ਲਈ ਆਰਬੀਆਈ ਤੋਂ ਕਰਜ਼ਾ ਲੈਣਾ ਮਹਿੰਗਾ ਹੋਵੇਗਾ ਤਾਂ ਬੈਂਕ ਇਸ ਦਾ ਬੋਝ ਆਮ ਆਦਮੀ ‘ਤੇ ਵੀ ਪਾਉਣਗੇ।

ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਖੈਰ ਨਹੀਂ!

0

ਪੰਜਾਬ ਵਿੱਚ ਹੁਣ ਸ਼ਰਾਬ ਪੀ ਗੱਡੀ ਚਲਾਉਣ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਹੁਣ ਮੈਰਿਜ ਪੈਲਿਸਾਂ ਦੇ ਬਾਹਰ ਪੁਲਿਸ ਵੱਲੋਂ ਨਾਕੇ ਲਗਾਏ ਜਾਣਗੇ, ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਅੱਜ ਕੱਲ ਵਿਆਹਾਂ ਦਾ ਸੀਜ਼ਨ ਹੈ ਅਤੇ ਧੁੰਦ ਕਾਰਨ Accidents ਦਾ ਖ਼ਤਰਾ ਵਧ ਜਾਂਦਾ ਹੈ।
ਮਾਣਯੋਗ ਮੁੱਖ ਮੰਤਰੀ ਜੀ ਨੇ ਆਦੇਸ਼ ਦਿੱਤਾ ਹੈ ਕਿ Drunken Driving ਰਾਹੀਂ ਹੋ ਰਹੇ Accidents
2. ਨੂੰ ਰੋਕਣ ਵਾਸਤੇ ਇੱਕ ਮੁਹਿੰਮ ਚਲਾਈ ਜਾਵੇ ਜਿਸ ਤਹਿਤ Marriage Palaces ਦੇ ਬਾਹਰ Breath Analyzers ਰਾਹੀਂ ਚੈਕਿੰਗ ਕੀਤੀ ਜਾਵੇ।
3. ਇਸ ਮੁਹਿੰਮ ਬਾਰੇ ਪਬਲਿਕ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਜਿਸ ਵਿਅਕਤੀ ਨੇ ਸ਼ਰਾਬ ਪੀਤੀ ਹੋਵੇ ਉਹ ਗੱਡੀ ਨਾ ਚਲਾਵੇ।
4. ਇਸ ਚੈਕਿੰਗ ਸਬੰਧੀ ਨਾਲ ਨੱਥੀ ਪ੍ਰੋਫਾਰਮੇ ਵਿੱਚ ਹਰ ਸੋਮਵਾਰ ਸਰਕਾਰ ਨੂੰ ਰਿਪੋਰਟ ਭੇਜੀ ਜਾਵੇ।

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ

0

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ ਕੁੱਲ 23 ਦਿਨਾਂ ਦਾ ਹੋਵੇਗਾ, ਜਿਸ ਵਿੱਚ 17 ਬੈਠਕਾਂ ਹੋਣਗੀਆਂ। ਇਸ ਮੌਕੇ ਸਰਕਾਰ ਵੱਲੋਂ ਕੁੱਲ 16 ਬਿੱਲ ਪੇਸ਼ ਕੀਤੇ ਜਾਣਗੇ। ਵਿਰੋਧੀ ਧਿਰ ਸੈਸ਼ਨ ਦੌਰਾਨ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ‘ਤੇ ਚਰਚਾ ਕਰਨ ਦੀ ਰਣਨੀਤੀ ਬਣਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸੰਸਦ ਦੇ ਸੈਸ਼ਨ ਦੌਰਾਨ ਔਰਤਾਂ ਦੇ ਰਾਖਵੇਂਕਰਨ ਦਾ ਮੁੱਦਾ ਫਿਰ ਉਠ ਸਕਦਾ ਹੈ।

ਇਸ ਤੋਂ ਇਲਾਵਾ ਮੋਰਬੀ ਕਾਂਡ, ਮਹਿੰਗਾਈ, ਬੇਰੁਜ਼ਗਾਰੀ, ਚੋਣ ਕਮਿਸ਼ਨ ਅਰੁਣ ਗੋਇਲ ਦੀ ਨਿਯੁਕਤੀ ਅਤੇ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਤੇ ਕੌਲਿਜੀਅਮ ਪ੍ਰਣਾਲੀ ਨੂੰ ਲੈ ਕੇ ਵਿਰੋਧੀ ਧਿਰ ਕੇਂਦਰ ਨੂੰ ਘੇਰ ਸਕਦੀ ਹੈ। ਸਦਨ ਦੀ ਕਾਰਵਾਈ 29 ਦਸੰਬਰ ਨੂੰ ਖਤਮ ਹੋਵੇਗੀ।ਇਸ ਤੋਂ ਪਹਿਲਾਂ ਬੀਤੇ ਕੱਲ੍ਹ ਮੰਗਲਵਾਰ ਨੂੰ ਆਲ ਪਾਰਟੀ ਮੀਟਿੰਗ ਹੋਈ।

ਜਿਸ ਵਿੱਚ ਵਿਰੋਧੀ ਪਾਰਟੀਆਂ ਨੇ ਵਧਦੀਆਂ ਕੀਮਤਾਂ, ਬੇਰੁਜ਼ਗਾਰੀ ਅਤੇ ਈਡਬਲਿਊਐਸ ਰਿਜ਼ਰਵੇਸ਼ਨ ‘ਤੇ ਚਰਚਾ ਦੀ ਮੰਗ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਦਿਨ ਵਿਚ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮੁੱਦਾ ਉਠਾਇਆ। ਟੀਐਮਸੀ ਨੇਤਾ ਡੇਰੇਕ ਓ ਬ੍ਰਾਇਨ ਨੇ ਕਿਹਾ ਕਿ ਸੈਸ਼ਨ ਦੌਰਾਨ ਵਿਰੋਧੀ ਧਿਰ ਨੂੰ ਆਪਣੀ ਆਵਾਜ਼ ਉਠਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਸੰਸਦ ‘ਚ ਹੰਗਾਮੇ ਕਾਰਨ ਦੇਸ਼ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਸਾਰੇ ਸਿਆਸੀ ਦਲਾਂ ਤੋਂ ਸਰਦ ਰੁੱਤ ਸੈਸ਼ਨ ਨੂੰ ਵੱਧ ਤੋਂ ਵੱਧ ਸਾਰਥਕ ਬਣਾਉਣ ਦੀ ਦਿਸ਼ਾ ‘ਚ ਸਮੂਹਿਕ ਕੋਸ਼ਿਸ਼ ਕਰਨ ਦੀ ਅਪੀਲ ਕੀਤੀ। ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਮਿਲਣਾ ਇਕ ਬਹੁਤ ਵੱਡਾ ਮੌਕਾ ਹੈ।

ਸਾਰੀਆਂ ਸਿਆਸੀ ਪਾਰਟੀਆਂ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਸੁਖਾਵੇਂ ਮਾਹੌਲ ‘ਚ ਹੋਈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਦਾ ਪ੍ਰਤੀਬਿੰਬ ਸੈਸ਼ਨ ਦੌਰਾਨ ਦੇਖਣ ਨੂੰ ਮਿਲੇਗਾ। ਮੋਦੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ, ਖਾਸ ਤੌਰ ‘ਤੇ ਨੌਜਵਾਨ ਸੰਸਦ ਮੈਂਬਰ, ਜੋ ਅਕਸਰ ਉਨ੍ਹਾਂ ਨੂੰ ਮਿਲਦੇ ਹਨ, ਦੱਸਦੇ ਹਨ ਕਿ ਸਦਨ ‘ਚ ਹੰਗਾਮੇ ਕਾਰਨ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ।

ਬੋਰਵੈੱਲ ‘ਚ ਡਿੱਗਿਆ 6 ਸਾਲਾ ਬੱਚਾ, ਬਚਾਅ ਕਾਰਜ ਜਾਰੀ

0

ਮੱਧ ਪ੍ਰਦੇਸ਼ ‘ਚ ਇੱਕ ਬੱਚੇ ਦੇ ਬੋਰਵੈੱਲ ‘ਚ ਡਿੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਅਧੀਨ ਆਉਂਦੇ ਮਾਂਡਵੀ ਪਿੰਡ ‘ਚ 6 ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗ ਗਿਆ। ਬੱਚਾ 53 ਫੁੱਟ ਦੀ ਡੂੰਘਾਈ ‘ਤੇ ਬੋਰ ‘ਚ ਫਸਿਆ ਹੋਇਆ ਹੈ। ਹੁਣ ਤੱਕ 30 ਫੁੱਟ ਡੂੰਘਾ ਟੋਆ ਪੁੱਟਿਆ ਜਾ ਚੁੱਕਾ ਹੈ। ਬੱਚੇ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਤਿੰਨ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬੋਰਵੈੱਲ ਤੋਂ 30 ਫੁੱਟ ਦੂਰ ਇਕ ਸਮਾਨਾਂਤਰ ਟੋਆ ਪੁੱਟਿਆ ਜਾ ਰਿਹਾ ਹੈ।

ਕੁਲੈਕਟਰ ਅਮਨਵੀਰ ਸਿੰਘ ਬੈਂਸ ਨੇ ਦੱਸਿਆ ਕਿ ਬੱਚੇ ਨੂੰ ਹੱਥ ਵਿੱਚ ਰੱਸੀ ਬੰਨ੍ਹ ਕੇ ਉੱਪਰ ਖਿੱਚਣ ਦੀ ਕੋਸ਼ਿਸ਼ ਕੀਤੀ ਗਈ ਤੇ ਉਹ ਕਰੀਬ 12 ਫੁੱਟ ਉੱਪਰ ਆ ਵੀ ਗਿਆ ਸੀ। ਪਰ ਇਸ ਦੌਰਾਨ ਰੱਸੀ ਖੁੱਲ੍ਹ ਗਈ ਅਤੇ ਉਹ ਉੱਥੇ ਹੀ ਫਸ ਗਿਆ। ਰਾਤ 12 ਵਜੇ ਤੋਂ ਸਾਈਡ ’ਚ ਨਵਾਂ ਟੋਆ ਪੁੱਟਣ ਦਾ ਕੰਮ ਸ਼ੁਰੂ ਕਰਵਾ ਕੇ ਬੱਚੇ ਨੂੰ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ।

ਫਿਲਹਾਲ ਬੱਚੇ ਵਿੱਚ ਕੋਈ ਵੀ ਹਿਲਜੁਲ ਨਜ਼ਰ ਨਹੀਂ ਆ ਰਹੀ ਹੈ।ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5 ਵਜੇ ਬੈਤੁਲ ਜ਼ਿਲ੍ਹੇ ਦੇ ਅਥਨੇਰ ਦੇ ਮਾਂਡਵੀ ਪਿੰਡ ‘ਚ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ ਤਨਮਯ ਖੇਤ ਵਿੱਚ ਖੇਡ ਰਿਹਾ ਸੀ। ਸ਼ਾਇਦ ਇਸੇ ਦੌਰਾਨ ਉਸ ਨੇ ਬੋਰਵੈੱਲ ਵਿੱਚ ਝਾਕਣ ਦੀ ਕੋਸ਼ਿਸ਼ ਕੀਤੀ ਅਤੇ ਆਪਣਾ ਸੰਤੁਲਨ ਗੁਆ ਬੈਠਾ ਤੇ ਉਸ ਵਿੱਚ ਡਿੱਗ ਗਿਆ। ਜਦੋਂ ਬੱਚਾ ਆਸੇ-ਪਾਸੇ ਨਜ਼ਰ ਨਹੀਂ ਆਇਆ ਤਾਂ ਸਾਰੇ ਬੋਰਵੈੱਲ ਵੱਲ ਭੱਜੇ। ਆਵਾਜ਼ ਮਾਰਨ ‘ਤੇ ਬੋਰਵੈੱਲ ਦੇ ਅੰਦਰੋਂ ਬੱਚੇ ਦੀ ਆਵਾਜ਼ ਆਈ। ਇਸ ‘ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਬੈਤੂਲ ਅਤੇ ਅਥਨੇਰ ਪੁਲਸ ਨੂੰ ਸੂਚਨਾ ਦਿੱਤੀ।

ਦਿੱਲੀ MCD ਚੋਣਾਂ: ਵੋਟਾਂ ਦੀ ਗਿਣਤੀ ਜਾਰੀ, ‘ਆਪ’ ਦੀ ਲੀਡ ਬਰਕਰਾਰ

0

ਦਿੱਲੀ MCD ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ ਦੂਜੇ ਨੰਬਰ ਉਪਰ ਹੈ। ਨਗਰ ਨਿਗਮ ਦਿੱਲੀ ਦੀਆਂ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਤੇ ਭਾਜਪਾ ਵਿਚ ਫਸਵਾਂ ਮੁਕਾਬਲਾ ਬਣ ਗਿਆ ਹੈ।

ਦਿੱਲੀ ਨਗਰ ਨਿਗਮ (MCD) ’ਚ 250 ਵਾਰਡ ਹਨ ਅਤੇ ਇਸ ਚੋਣਾਂ ’ਚ 1349 ਉਮੀਦਵਾਰ ਨੇ ਆਪਣੀ ਕਿਸਮਤ ਅਜਮਾਈ ਹੈ। ਆਪ ਤੇ ਬੀਜੇਪੀ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਰਿਹਾ ਹੈ। ਤਾਜ਼ਾ ਅਪਡੇਟ ਅਨੁਸਾਰ ਆਪ ਤੇ ਬੀਜੇਪੀ ਦੋਵਾਂ ਨੇ ਹੀ ਕਈ ਸੀਟਾਂ ‘ਤੇ ਜਿੱਤ ਹਾਸਿਲ ਕਰ ਲਈ ਹੈ। ਜਾਣਕਾਰੀ ਅਨੁਸਾਰ ਬੀਜੇਪੀ 11 ਤੇ ਆਪ ਨੇ 6 ਸੀਟਾਂ ‘ਤੇ ਜਿੱਤ ਹਾਸਿਲ ਕਰ ਲਈ ਹੈ।

ਹੁਣ ਤੱਕ ਦੇ ਰੁਝਾਨ …

ਵਿਜੀਲੈਂਸ ਬਿਊਰੋ ਵੱਲੋਂ ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

MCD Election 2022 Result: AAP ਤੇ BJP ਨੇ 100 ਦਾ ਅੰਕੜਾ ਕੀਤਾ ਪਾਰ, ਦੋਵਾਂ ਵਿਚਾਲੇ ਜ਼ਬਰਦਸਤ ਮੁਕਾਬਲਾ

0

ਦਿੱਲੀ ਨਗਰ ਨਿਗਮ ਦੀਆਂ 4 ਦਸੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ ਦੂਜੇ ਨੰਬਰ ਉਪਰ ਹੈ। ਨਗਰ ਨਿਗਮ ਦਿੱਲੀ ਦੀਆਂ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਤੇ ਭਾਜਪਾ ਵਿਚ ਫਸਵਾਂ ਮੁਕਾਬਲਾ ਬਣ ਗਿਆ ਹੈ। ਦਿੱਲੀ ਨਗਰ ਨਿਗਮ (MCD) ’ਚ 250 ਵਾਰਡ ਹਨ ਅਤੇ ਇਸ ਚੋਣਾਂ ’ਚ 1349 ਉਮੀਦਵਾਰ ਨੇ ਆਪਣੀ ਕਿਸਮਤ ਅਜਮਾਈ ਹੈ।

ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿਚਾਲੇ ਤ੍ਰਿਕੋਣਾ ਮੁਕਾਬਲਾ ਹੈ। ਓਧਰ ਰਾਜ ਚੋਣ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਵੋਟਾਂ ਦੀ ਗਿਣਤੀ ਲਈ ਪੂਰੀ ਤਿਆਰ ਕਰ ਲਈ ਹੈ। 42 ਵੋਟਿੰਗ ਕੇਂਦਰ ਬਣਾਏ ਗਏ ਹਨ। ਸਖ਼ਤ ਸੁਰੱਖਿਆ ਦਰਮਿਆਨ ਵੋਟਾਂ ਦੀ ਗਿਣਤੀ ਜਾਰੀ ਹੈ।

ਹੁਣ ਤੱਕ ਦੇ ਰੁਝਾਨ ਇਸ ਪ੍ਰਕਾਰ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੰਘੀ 1 ਦਸੰਬਰ ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਤਹਿਤ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਹਰਿਆਣਾ, ਉਤਰ ਪ੍ਰਦੇਸ਼ ਅਤੇ ਦਿੱਲੀ ਆਦਿ ਥਾਵਾਂ ’ਤੇ ਵੀ ਲੋਕਾਂ ਵੱਲੋਂ ਪ੍ਰੋਫਾਰਮੇ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਅੰਦਰ ਵੀ ਇਸ ਮੁਹਿੰਮ ਨਾਲ ਸੰਗਤਾਂ ਜੁੜ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਤੋਂ ਦਸਤਖ਼ਤੀ ਮੁਹਿੰਮ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਪੜਾਅ ਤਹਿਤ 25 ਦੇ ਕਰੀਬ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰੋਫਾਰਮੇ ਭਰਨ ਦਾ ਕਾਰਜ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਤਰ ਪ੍ਰਦੇਸ਼ ਅਤੇ ਦਿੱਲੀ ਵਿਖੇ ਵੀ ਸਿੱਖ ਮਿਸ਼ਨਾਂ ਰਾਹੀਂ ਦਸਤਖ਼ਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਲਗਾਤਾਰਤਾ ਵਿਚ ਦੇਸ਼ ਦੇ ਬਾਕੀ ਥਾਵਾਂ ’ਤੇ ਸਥਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਨੂੰ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਤਿਆਰ ਕੀਤੇ ਪ੍ਰੋਫਾਰਮੇ ਭੇਜੇ ਜਾ ਰਹੇ ਹਨ।

ਇਸ ਦੇ ਨਾਲ ਹੀ ਆਨਲਾਈਨ ਮਾਧਿਅਮ ਦੁਆਰਾ ਵੀ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਜਾਰੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬੀਤੇ ਕੱਲ੍ਹ ਤੱਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ 1 ਲੱਖ 20 ਹਜ਼ਾਰ ਤੋਂ ਵੱਧ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ 5 ਹਜ਼ਾਰ ਦੇ ਕਰੀਬ ਆਨਲਾਈਨ ਇਦਰਾਜ਼ ਵੀ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿਚ ਵਿਦਿਅਕ ਅਦਾਰਿਆਂ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਪਿੰਡ ਪੱਧਰ ਤੱਕ ਵੀ ਇਹ ਮੁਹਿੰਮ ਪਹੁੰਚਾਈ ਜਾਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਸਟ੍ਰੇਲੀਆ ਤੋਂ ਵੀ ਦਸਤਖ਼ਤੀ ਮੁਹਿੰਮ ਨਾਲ ਲੋਕਾਂ ਨੂੰ ਜੋੜਨ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਸਥਾਨਕ ਲੋਕਾਂ ਨਾਲ ਇਕੱਤਰਤਾਵਾਂ ਕੀਤੀਆਂ ਹਨ। ਉਨ੍ਹਾਂ ਨੇ ਆਸਟ੍ਰੇਲੀਆ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਸਟ੍ਰੇਲੀਆ ਅੰਦਰ ਦਸਤਖ਼ਤੀ ਮੁਹਿੰਮ ਪ੍ਰਤੀ ਪੰਜਾਬੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਨ੍ਹਾਂ ਇਕੱਤਰਤਾਵਾਂ ਦੌਰਾਨ ਸੰਗਤ ਨੂੰ ਆਨਲਾਈਨ ਵਿਧੀ ਰਾਹੀਂ ਫਾਰਮ ਭਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਇਸ ਲਹਿਰ ਨੂੰ ਦੇਸ਼ ਅੰਦਰ ਸਰਗਰਮੀ ਨਾਲ ਅੱਗੇ ਵਧਾਉਣ ਦੀ ਵਚਨਬੱਧਤਾ ਪ੍ਰਗਟਾਈ ਹੈ।