Home Blog Page 1812

ਲੇਖਕ ਰੋਹਿਤ ਕਾਲੜਾ ਦੀ 14ਵੀ ਕਿਤਾਬ ਦਾ DC ਸ਼੍ਰੀ ਮੁਕਤਸਰ ਸਾਹਿਬ ਵਲੋ ਵਿਮੋਚਨ

0

ਮਲੋਟ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਇਤਿਹਾਸ ਸਮੇਤ ਮਲੋਟ ਸ਼ਹਿਰ ਵਿੱਚ ਮੋਬਾਈਲ ਫੋਨ ਡਾਇਰੈਕਟਰੀ ਦੇ ਪ੍ਰਚਲਨ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਲੇਖਕ ਰੋਹਿਤ ਕਾਲੜਾ ਦੀ ਮਲੋਟ ਤੇ ਆਧਾਰਿਤ 14ਵੀ ਕਿਤਾਬ ‘ਮਲੋਟ ਕਾਲਿੰਗ’ ਮੋਬਾਈਲ ਫੋਨ ਡਾਇਰੈਕਟਰੀ ਭਾਗ-8 ਦਾ ਵਿਮੋਚਨ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਫਤਰ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ IAS ਵਲੋ ਕੀਤਾ ਗਿਆ।

ਇਸ ਦੌਰਾਨ ਉਹਨਾਂ ਦੇ ਨਾਲ SDM ਮਲੋਟ ਕੰਵਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਸ ਕਿਤਾਬ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਸ ਮੋਬਾਈਲ ਫੋਨ ਡਾਇਰੈਕਟਰੀ ਦਾ ਆਪਣਾ ਮਹੱਤਵ ਹੈ। ਲੇਖਕ ਰੋਹਿਤ ਕਾਲੜਾ ਜੋ ਕਿ ਸਮੇਂ-ਸਮੇਂ ਤੇ ਮਲੋਟ ਦੇ ਇਤਿਹਾਸ ਤੋਂ ਲੈਕੇ ਹਰ ਵਿਸ਼ੇ ਤੇ ਕੋਈ ਨਾ ਕੋਈ ਪੇਸ਼ਕਾਰੀ ਕਰਦੇ ਰਹਿੰਦੇ ਹਨ ਜੋ ਕਿ ਸਲਾਘਾਯੋਗ ਉਪਰਾਲਾ ਹੈ।

ਲੇਖਕ ਰੋਹਿਤ ਕਾਲੜਾ ਨੇ ਆਪਣੀ ਇਸ ਕਿਤਾਬ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਹਰ 2-3 ਸਾਲ ਬਾਅਦ ਮੋਬਾਈਲ ਫੋਨ ਡਾਇਰੈਕਟਰੀ ਦੇ ਨਵੇਂ ਭਾਗ ਦਾ ਪ੍ਰਕਾਸ਼ਨ ਕਰਦੇ ਹਨ, ਕਿਉਕਿ ਮੋਬਾਈਲ ਫੋਨ ਡਾਇਰੈਕਟਰੀ ਦੀ ਮੰਗ ਹਮੇਸ਼ਾਂ ਬਹੁਤ ਜ਼ਿਆਦਾ ਰਹਿੰਦੀ ਹੈ ਅਤੇ ਇਸ ਕਿਤਾਬ ਵਿੱਚ ਮਲੋਟ ਦਾ ਸ਼ਾਇਦ ਹੀ ਕੋਈ ਇਹੋ ਜਿਹਾ ਖੇਤਰ ਹੋਵੇਗਾ ਜਿਸਦੇ ਸੰਪਰਕ ਨੰਬਰ ਪ੍ਰਕਾਸ਼ਿਤ ਨਾ ਕੀਤੇ ਗਏ ਹੋਣ ।

ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਸ ਨਾਲ ਲੋਕਾਂ ਦਾ ਆਪਸੀ ਸੰਪਰਕ ਹੋਰ ਜਿਆਦਾ ਮਜ਼ਬੂਤ ਹੋਵੇਗਾ। ਜਿਕਰਯੋਗ ਹੈ ਕਿ ਲੇਖਕ ਰੋਹਿਤ ਕਾਲੜਾ ਨੂੰ ਸਟੇਟ ਪੱਧਰ ‘ਤੇ ਨੋਬਲ ਫਾਊਂਡੇਸ਼ਨ ਲੁਧਿਆਣਾ ਵਲੋ ਸਵਾਭਿਮਾਨ ਐਵਾਰਡ ਨਾਲ ਵੀ ਨਵਾਜ਼ਿਆ ਜਾ ਚੁੱਕਿਆ ਹੈ, ਅਤੇ ਮਲੋਟ ਸ਼ਹਿਰ ਅਤੇ ਪਿੰਡਾਂ ਦੇ ਇਤਿਹਾਸ ਨੂੰ ਲਿਖਣ ਦਾ ਮਾਣ ਵੀ ਉਹਨਾਂ ਨੂੰ ਹਾਸਲ ਹੈ। ਇਸ ਮੌਕੇ ਹਰਵਿੰਦਰ ਪਾਲ ਸਿੰਘ ਸੀਚਾ, ਗੌਰਵ ਨਾਗਪਾਲ,ਜਸਪਾਲ ਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

ਪੰਜਾਬ ਸਰਕਾਰ ਨੇ ਮਾਨਸਿਕ ਰੋਗੀਆਂ ਦੇ MR ਹੋਮਜ਼ ਦੇ ਸੁਧਾਰ ਲਈ ਜਾਰੀ ਕੀਤੇ 267 ਲੱਖ ਰੁਪਏ

0

ਪੰਜਾਬ ਸਰਕਾਰ ਵੱਲੋਂ ਰਾਜ ਦੇ ਮਾਨਸਿਕ ਰੋਗੀਆਂ ਲਈ ਲੁਧਿਆਣਾ, ਰਾਜਪੁਰਾ(ਪਟਿਆਲਾ), ਕਪੂਰਥਲਾ ਅਤੇ ਅੰਮ੍ਰਿਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਚੱਲ ਰਹੇ ਐੱਮਆਰ ਹੋਮਜ਼ ਦੇ ਸੁਧਾਰ ਲਈ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਮਾਨਸਿਕ ਰੋਗੀਆਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੁਧਿਆਣਾ, ਪਟਿਆਲਾ, ਕਪੂਰਥਲਾ, ਅੰਮ੍ਰਿਤਸਰ ਸਾਹਿਬ ਮਾਨਸਿਕ ਰੋਗੀ ਘਰਾਂ ਵਿੱਚ ਸੁਧਾਰ ਕਰਨ ਲਈ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਾਜ ਵਿੱਚ ਚੱਲ ਰਹੇ ਮਾਨਸਿਕ ਰੋਗੀਆਂ ਲਈ 04 ਐੱਮਆਰ ਹੋਮਜ਼ ਦੀ ਅਪਡੇਸ਼ਨ ਕੀਤੀ ਜਾ ਰਹੀ ਹੈ, ਜਿਸ ‘ਤੇ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣਾ ਯਕੀਨੀ ਬਣਾਇਆ ਜਾਵੇ।

 

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਹੋਇਆ 21 ਫੀਸਦੀ ਵਾਧਾ: ਜਿੰਪਾ

0

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਹੋਈ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੁਲਿਸ ਬੱਬੂ ਮਾਨ ਸਮੇਤ ਇਨ੍ਹਾਂ ਕਲਾਕਾਰਾਂ ਤੋਂ ਕਰ ਸਕਦੀ ਹੈ…

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਨ੍ਹਾਂ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ।

ਜਿੰਪਾ ਨੇ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਨਵੰਬਰ 2022 ਵਿਚ 376.78 ਕਰੋੜ ਰੁਪਏ ਦੀ ਆਮਦਨ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਆਈ ਹੈ ਜਦਕਿ ਨਵੰਬਰ 2021 ਵਿਚ ਇਹ 260.87 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਨੇ ਬੱਚਾ ਚੋਰ ਗਿਰੋਹ ਦੇ 7 ਵਿਅਕਤੀ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 8 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਤਹਿਤ ਭਾਰਤ ਦੇ ਕਈ ਸ਼ਹਿਰਾਂ ਤੋਂ ਉਡਾਣਾਂ ਲਈ ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਸ੍ਰੀ ਅੰਮ੍ਰਿਤਸਰ ਨੂੰ ਅੱਖੋਂ ਪਰੋਖੇ ਕਰਕੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸੇ ਸਾਲ ਹੋਏ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਹਵਾਈ ਉਡਾਣਾਂ ਲਈ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਨੂੰ ਭੇਜਿਆ ਗਿਆ ਸੀ, ਪਰ ਫਿਰ ਵੀ ਸਰਕਾਰ ਨੇ ਜਾਣਬੁਝ ਕੇ ਪੰਜਾਬ ਨੂੰ ਹਵਾਈ ਉਡਾਣਾਂ ਦਾ ਬਣਦਾ ਹਿੱਸਾ ਨਹੀਂ ਦਿੱਤਾ। ਇਹ ਪੰਜਾਬੀਆਂ ਨਾਲ ਨਾਇਨਸਾਫੀ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਵੱਡੀ ਗਿਣਤੀ ਸਿੱਖ ਵੱਸੇ ਹੋਏ ਹਨ ਅਤੇ ਕੈਨੇਡਾ ਅੰਦਰ ਵੀ ਪੰਜਾਬੀਆਂ ਤੇ ਸਿੱਖਾਂ ਦੀ ਗਿਣਤੀ ਘੱਟ ਨਹੀਂ ਹੈ। ਪੰਜਾਬ ਨਾਲ ਸਬੰਧਤ ਕੈਨੇਡਾ ’ਚ ਵੱਸਦੇ ਲੋਕਾਂ ਨੂੰ ਆਵਾਜਾਈ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਪੁੱਜਣ ਲਈ ਜਿਥੇ ਆਪਣੇ ਕੀਮਤੀ ਸਮੇਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ, ਉਥੇ ਹੀ ਉਨ੍ਹਾਂ ’ਤੇ ਵੱਡਾ ਆਰਥਿਕ ਬੋਝ ਵੀ ਬਣਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨਾਲ ਇਹ ਵਿਤਕਰਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਕੈਨੇਡਾ ਭਾਰਤ ਉਡਾਣਾਂ ਵਿੱਚੋਂ ਬਣਦਾ ਹਿੱਸਾ ਜ਼ਰੂਰ ਦਿੱਤਾ ਜਾਵੇ।

ਲਖੀਮਪੁਰ ਖੀਰੀ ਮਾਮਲਾ: ਅਦਾਲਤ ਨੇ ਅਸ਼ੀਸ ਮਿਸ਼ਰਾ ਸਮੇਤ 14 ਲੋਕਾਂ ਖਿਲਾਫ ਦੋਸ਼ ਕੀਤੇ ਤੈਅ

0

ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ।

ਇਸ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਹਿੰਸਾ ਵਿੱਚ ਚਾਰ ਕਿਸਾਨ ਮਾਰੇ ਗਏ ਸਨ। ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ। ਇਸ ਲਈ ਅਸੀਂ ਪੂਰੀ ਤਰ੍ਹਾਂ ਬੇਕਸੂਰ ਹਾਂ,ਪਰ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 3 ਅਕਤੂਬਰ 2021 ਨੂੰ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ ‘ਤੇ ਆ ਗਏ ਸਨ। ਦੋਸ਼ ਹੈ ਕਿ ਕੇਂਦਰੀ ਮੰਤਰੀ ਅਤੇ ਸਥਾਨਕ ਸਾਂਸਦ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਹਿੰਸਾ ਹੋਈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕ ਮਾਰੇ ਗਏ ਸਨ।

ਪਟਿਆਲਾ ਪੁਲਿਸ ਨੇ ਬੱਚਾ ਚੋਰ ਗਿਰੋਹ ਦੇ 7 ਵਿਅਕਤੀ ਕੀਤੇ ਗ੍ਰਿਫ਼ਤਾਰ

0

ਪਟਿਆਲਾ ਪੁਲਿਸ ਨੇ ਬੱਚਿਆਂ ਨੂੰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਇਸ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਬੱਚੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 2 ਨਵ- ਜਨਮੇ ਬੱਚੇ ਵੀ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਇਨ੍ਹਾਂ ਕੋਲੋਂ 4 ਲੱਖ ਦੀ ਨਕਦੀ ਤੇ ਇਨੋਵਾ ਕਾਰ ਵੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚੋਂ ਵੀ 4 ਦਿਨਾਂ ਦਾ ਨਵਾਂ ਜਨਮਿਆਂ ਬੱਚਾ ਚੋਰੀ ਹੋ ਗਿਆ ਸੀ ਤੇ ਜਿਸ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਇਸ ਸੰਬੰਧੀ ਪੁੱਛੇ ਜਾਣ ‘ਤੇ ਪੁਲਿਸ ਵੱਲੋਂ ਕਿਹਾ ਗਿਆ ਕਿ ਇਸ ਘਟਨਾ ‘ਚ ਵੀ ਇਸ ਗਿਰੋਹ ਦਾ ਹੱਥ ਹੋ ਸਕਦਾ ਹੈ। ਦੱਸ ਦਈਏ ਕਿ ਅਜਿਹਾ ਹੀ ਇੱਕ ਮਾਮਲਾ 4 ਸਾਲ ਪਹਿਲਾਂ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਦਾ ਵੀ ਸਾਹਮਣੇ ਆਇਆ ਸੀ, ਉਸ ਸਮੇਂ ਵੀ ਹਸਪਤਾਲ ‘ਚੋਂ ਇੱਕ ਬੱਚਾ ਚੋਰੀ ਹੋ ਗਿਆ ਸੀ। ਪੁਲਿਸ ਨੇ ਕਿਹਾ ਕਿ ਅਜਿਹੇ ਸਾਰੇ ਮਾਮਲੇ ਜਲਦ ਹੀ ਸੁਲਝਾ ਲਏ ਜਾਣਗੇ।

ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੁਲਿਸ ਬੱਬੂ ਮਾਨ ਸਮੇਤ ਇਨ੍ਹਾਂ ਕਲਾਕਾਰਾਂ ਤੋਂ ਕਰ ਸਕਦੀ ਹੈ ਪੁੱਛਗਿੱਛ!

0

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਸਮੇਤ ਹੋਰਾਂ ਨੂੰ ਵੀ ਬੁਲਾ ਸਕਦੀ ਹੈ।

ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ, ਉਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਮਾਮਲੇ ‘ਚ ਜਾਂਚ ਕਰ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਈ ਵਾਰੀ ਭਾਸ਼ਣਾਂ ਰਾਹੀਂ ਹੋਮਲੈਂਡ ਦਾ ਵੀ ਜ਼ਿਕਰ ਕਰ ਚੁੱਕੇ ਹਨ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ ‘ਤੇ ਵੀ ਦੋਸ਼ ਲਗਾ ਚੁੱਕੇ ਹਨ, ਜਿਨ੍ਹਾਂ ਤੋਂ ਛੇਤੀ ਹੀ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਵਿੱਚ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਪਰੰਤੂ ਹੁਣ ਗੈਂਗਸਟਰ ਵੱਲੋਂ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਹੈ। ਗੈਂਗਸਟਰ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਹੈ।
2 ਦਸੰਬਰ ਨੂੰ ਖ਼ਬਰਾਂ ਆਈਆਂ ਸਨ ਕਿ ਕੈਲੀਫੋਰਨੀਆ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪੰਜਾਬ BJP ਵੱਲੋਂ ਕੋਰ ਤੇ ਵਿੱਤ ਕਮੇਟੀ ਦਾ ਐਲਾਨ

0

ਪੰਜਾਬ ਭਾਜਪਾ ਵੱਲੋਂ ਕੋਰ ਕਮੇਟੀ ਤੇ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ।

ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਰਾਕੇਸ਼ ਕੁਮਾਰ ਸਿੰਗਲਾ ਭਗੌੜਾ ਕਰਾਰ

0

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੋਮਵਾਰ ਨੂੰ ਅਨਾਜ ਮੰਡੀਆਂ ਵਿੱਚ ਬਦਨਾਮ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਨੇ ਉਸਨੂੰ ਭਗੌੜਾ ਅਪਰਾਧੀ ਐਲਾਨਿਆ ਹੈ।

ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਬਕਸੇ ਅਤੇ ਕਿਰਤ ਅਤੇ ਆਵਾਜਾਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਦਿੱਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਲਏ ਸਨ, ਜਿਸ ਨੇ ਬਦਲੇ ਵਿੱਚ ਲੇਬਰ ਅਤੇ ਵੱਖ-ਵੱਖ ਅਨਾਜ ਮੰਡੀਆਂ ਲਈ ਆਵਾਜਾਈ ਦੇ ਟੈਂਡਰ ਅਲਾਟ

ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬੋਰਡ ਉਸ ਦੀ ਗ੍ਰਿਫਤਾਰੀ ਨੂੰ ਲਾਗੂ ਕਰਨ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐੱਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ ਕਿਉਂਕਿ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵਡਮੁੱਲੀ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ 7, 8, 12, 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ 17 ਮੁਲਜ਼ਮਾਂ ਵਿੱਚੋਂ 6 ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਵਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਟ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ’ਚ ਫੇਲ੍ਹ ਹੋ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨਾਲ ਇੱਕ ਵਾਰ ਫਿਰ ਸਿੱਖਾਂ ਦੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਗਿਆ ਹੈ, ਕਿਉਂਕਿ ਕੋਈ ਵੀ ਮਨੁੱਖ ਧਾਰਮਿਕ ਅਸਥਾਨਾਂ ਦੀ ਬੇਹੁਰਮਤੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਬਹੁਤ ਵਾਰ ਅਜਿਹੇ ਮਾਮਲਿਆਂ ਵਿੱਚ ਸਰਕਾਰ ਵੱਲੋਂ ਜਾਂਚ ਅਤੇ ਸਜ਼ਾਵਾਂ ਵਿੱਚ ਢਿੱਲ ਕਰਕੇ ਦੋਸ਼ੀ ਬਰੀ ਹੋ ਜਾਂਦੇ ਹਨ, ਜਿਸ ਕਾਰਨ ਦੋਸ਼ੀਆਂ ਦੇ ਹੌਂਸਲੇ ਵੱਧ ਰਹੇ ਹਨ।

ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿੱਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।