Home Blog Page 1816

ਰਾਜਸਥਾਨ ‘ਚ ਗੈਂਗਵਾਰ, ਗੈਂਗਸਟਰ ਰਾਜੂ ਠੇਠ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਰਾਜਸਥਾਨ ‘ਚ ਗੈਂਗਵਾਰ ਦੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸੀਕਰ ‘ਚ ਗੈਂਗਸਟਰ ਰਾਜੂ ਠੇਠ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੁੱਝ ਬਦਮਾਸ਼ਾਂ ਨੇ ਰਾਜੂ ਠੇਠ ਨੂੰ ਉਸਦੇ ਘਰ ਨੇੜੇ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਰਾਜੂ ਠੇਠ ਦੀ ਆਨੰਦਪਾਲ ਗੈਂਗ ਅਤੇ ਬਿਸ਼ਨੋਈ ਗੈਂਗ ਨਾਲ ਦੁਸ਼ਮਣੀ ਚੱਲ ਰਹੀ ਸੀ। ਲਾਰੇਂਸ ਬਿਸ਼ਨੋਈ ਦੇ ਰੋਹਿਤ ਗੋਦਾਰਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਰੋਹਿਤ ਗੋਦਾਰਾ ਨੇ ਲਿਖਿਆ ਕਿ ਉਸ ਨੇ ਆਨੰਦਪਾਲ ਅਤੇ ਬਲਬੀਰ ਦੇ ਕਤਲ ਦਾ ਬਦਲਾ ਲਿਆ ਹੈ।

ਰਾਜੂ ਠੇਠ ਦੇ ਕਤਲ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ । ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕਰ ਦਿੱਤੀ ਹੈ। ਰਾਜੂ ਠੇਠ ਦੇ ਤਿੰਨ ਗੋਲੀਆਂ ਲੱਗਣ ਦੀ ਸੂਚਨਾ ਮਿਲੀ ਹੈ। ਹਰਿਆਣਾ ਅਤੇ ਝੁੰਝਨੂ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਗੈਂਗਸਟਰ ਆਨੰਦਪਾਲ ਸਿੰਘ ਨਾਲ ਰਾਜੂ ਠੇਠ ਦਾ ਨਾਂ ਅਪਰਾਧ ਦੀ ਦੁਨੀਆ ‘ਚ ਪਹਿਲਾਂ ਹੀ ਫੈਲਿਆ ਹੋਇਆ ਸੀ। ਆਨੰਦਪਾਲ ਸਿੰਘ ਦੀ ਮੌਤ ਤੋਂ ਬਾਅਦ ਵੀ ਰਾਜੂ ਠੇਠ ਦੀ ਧੱਕੇਸ਼ਾਹੀ ਘੱਟ ਨਹੀਂ ਹੋਈ। ਗੈਂਗਸਟਰ ਰਾਜੂ ਠੇਠ ਨੇ 1995 ਵਿੱਚ ਅਪਰਾਧ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ ਸੀ।ਰਾਜੂ ਠੇਠ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਵੀ ਕਰਦਾ ਸੀ।

ਮੁੱਖ ਸਕੱਤਰ ਵੱਲੋਂ ਸਾਰੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਨਿਰਦੇਸ਼

0

ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ ’ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ।

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ- ਕਮ- ਰਜਿਸਟਰਾਰ, ਯੂ.ਆਈ.ਡੀ., ਪੰਜਾਬ ਘਨਸ਼ਿਆਮ ਥੋਰੀ ਨੇ ਕਮੇਟੀ ਨੂੰ ਪੇਸ਼ਕਾਰੀ ਦਿੱਤੀ। ਇਸ ਦੌਰਾਨ ਦੱਸਿਆ ਗਿਆ ਕਿ ਸੇਵਾ ਕੇਂਦਰਾਂ, ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਆਧਾਰ ਐਨਰੋਲਮੈਂਟ ਸਬੰਧੀ ਗਤੀਵਿਧੀਆਂ ਚੱਲ ਰਹੀਆਂ ਹਨ।

ਇਹ ਵੀ ਦੱਸਿਆ ਗਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਵਿੱਢੀ ਮੁਹਿੰਮ ਤਹਿਤ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਲਗਭਗ 80 ਹਜ਼ਾਰ ਬੱਚਿਆਂ ਦੇ ਨਾਮ ਆਧਾਰ ਕਾਰਡ ਲਈ ਦਰਜ ਕੀਤੇ ਗਏ ਹਨ। ਭਵਿੱਖ ਵਿੱਚ ਬੱਚਿਆਂ ਦੇ ਨਾਮਾਂਕਨ ਦੇ ਬੈਕਲਾਗ ਨੂੰ ਘੱਟ ਕਰਨ ਲਈ ਰਾਜ ਵਿੱਚ ਆਧਾਰ-ਲਿੰਕਡ ਜਨਮ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।

ਕਮੇਟੀ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸਰਕਾਰੀ ਹਸਪਤਾਲਾਂ ਵਿੱਚ ਆਧਾਰ ਨਾਮਾਂਕਣ ਸ਼ੁਰੂ ਕਰਨ ਲਈ ਨਵੀਆਂ ਟੈਬਲੇਟਾਂ ਦੀ ਖਰੀਦ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਆਧਾਰ ਨਾਮਾਂਕਨ ਲਈ ਵਧਦੀ ਗਿਣਤੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਲਈ 350 ਕਿੱਟਾਂ ਵੀ ਖਰੀਦੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਗਾਇਕ ਸੁਖਮਨ ਹੀਰ ਸਮੇਤ 7 ਅਣਪਛਾਤਿਆਂ ‘ਤੇ…

ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡੀ.ਡੀ.ਜੀ. ਭਾਵਨਾ ਗਰਗ ਨੇ ਦੱਸਿਆ ਕਿ ਦੇਸ਼ ਦੀ ਬਾਲਗ ਆਬਾਦੀ ਪਹਿਲਾਂ ਹੀ ਕਵਰ ਕੀਤੀ ਜਾ ਚੁੱਕੀ ਹੈ। ਹੁਣ ਯੂ.ਆਈ.ਡੀ.ਏ.ਆਈ. ਦਾ ਇਰਾਦਾ ਨਵੇਂ ਨਾਮਾਂਕਣਾਂ ਨੂੰ ਸੀਮਤ ਕਰਨ ’ਤੇ ਹੈ। ਇਸ ਤਰ੍ਹਾਂ ਇੱਕ ਉਪਾਅ ਵਜੋਂ ਬਾਲਗਾਂ ਲਈ ਨਵੀਆਂ ਸੁਵਿਧਾਵਾਂ ਨੂੰ ਸਿਰਫ 10 ਫੀਸਦ ਸਥਾਨਾਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਧਾਰ ਲਈ ਨਿਵਾਸੀ ਦੀ ਯੋਗਤਾ ਦੀ ਪੁਸ਼ਟੀ ਕਰਨ ਵਾਸਤੇ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ-ਡਵੀਜ਼ਨਾਂ ਦੇ ਸੇਵਾ ਕੇਂਦਰਾਂ ਸਮੇਤ ਘੱਟੋ-ਘੱਟ 100 ਸੇਵਾ ਕੇਂਦਰਾਂ ਵਿੱਚ ਨਵੀਂ ਨਾਮਾਂਕਣ ਸਹੂਲਤ ਉਪਲਬਧ ਕਰਵਾਈ ਜਾਵੇਗੀ।

ਖ਼ੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਨੂੰ ਸੂਬੇ ਵਿੱਚ ਆਧਾਰ ਤਸਦੀਕ ਪ੍ਰਕਿਰਿਆ ਲਈ ਸਟੇਟ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ’ਤੇ ਆਧਾਰ ਪ੍ਰਾਜੈਕਟ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਫਰਾਰ ਹੋਏ 2 ਗੈਂਗਸਟਰਾਂ ਨੂੰ ਕੀਤਾ ਕਾਬੂ

ਇਹ ਵੀ ਦੱਸਿਆ ਗਿਆ ਕਿ ਯੂ.ਆਈ.ਡੀ.ਏ.ਆਈ. ਨੇ ਹਾਲ ਹੀ ਵਿੱਚ ਨੋਟੀਫਾਈ ਕੀਤਾ ਹੈ ਕਿ ਜਿਨ੍ਹਾਂ ਵਸਨੀਕਾਂ ਨੇ ਪਿਛਲੇ 10 ਸਾਲਾਂ ਵਿੱਚ ਆਪਣਾ ਆਧਾਰ ਅੱਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਆਪਣੇ ਦਸਤਾਵੇਜ਼ ਨੇੜਲੇ ਆਧਾਰ ਨਾਮਾਂਕਣ ਕੇਂਦਰਾਂ ਵਿੱਚ ਜਮ੍ਹਾਂ ਕਰਾਉਣ ਦੀ ਲੋੜ ਹੈ। ਸੂਬਾ ਸਰਕਾਰ ਇਸ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ।

ਯੂ.ਆਈ.ਡੀ.ਏ.ਆਈ. ਦੇ ਡੀਡੀਜੀ ਨੇ ਅੱਗੇ ਦੱਸਿਆ ਕਿ ਵਿਭਾਗਾਂ ਵੱਲੋਂ ਸਰਕਾਰੀ ਸੇਵਾਵਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਆਧਾਰ ਪ੍ਰਮਾਣਿਕਤਾ ਕੀਤੀ ਜਾਵੇਗੀ। ਜੇਕਰ ਆਨਲਾਈਨ ਤਸਦੀਕ ਸੰਭਵ ਨਹੀਂ ਹੈ, ਤਾਂ ਆਧਾਰ ਕਾਰਡ ਜਾਂ ਆਧਾਰ ਪੱਤਰ ’ਤੇ ਪ੍ਰਿੰਟ ਹੋਏ ਸੁਰੱਖਿਅਤ ਕਿਊ.ਆਰ. ਕੋਡ ਦੀ ਵਰਤੋਂ ਕਰਕੇ ਆਫਲਾਈਨ ਤਸਦੀਕ ਕੀਤੀ ਜਾਵੇਗੀ।

ਆਧਾਰ ਦੀ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਤਸਦੀਕ ਧੋਖਾਧੜੀ ਨੂੰ ਰੋਕਣ ਅਤੇ ਲੋਕਾਂ ਦੇ ਨਾਲ-ਨਾਲ ਸਰਕਾਰੀ ਅਥਾਰਟੀਆਂ ਅਤੇ ਵਿੱਤੀ ਸੰਸਥਾਵਾਂ ਨੂੰ ਵਾਧੂ ਮੁਸੀਬਤਾਂ ਤੋਂ ਬਚਾਉਣ ਵਿੱਚ ਮਦਦ ਕਰੇਗਾ। ਕਮੇਟੀ ਨੇ ਵਿਭਾਗਾਂ ਨੂੰ ਸਰਕਾਰੀ ਕੰਮਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਵੈਰੀਫਿਕੇਸ਼ਨ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ. ਪ੍ਰਸਾਦ, ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ ਹਾਜ਼ਰ ਸਨ।

ਅੰਮ੍ਰਿਤਸਰ ਪੁਲਿਸ ਨੇ ਫਰਾਰ ਹੋਏ 2 ਗੈਂਗਸਟਰਾਂ ਨੂੰ ਕੀਤਾ ਕਾਬੂ

0

ਅੰਮ੍ਰਿਤਸਰ ਪੁਲਿਸ ਨੇ ਫਰਾਰ ਹੋਏ ਗੈਂਗਸਟਰਾਂ ‘ਚੋਂ 2 ਨੂੰ ਕਾਬੂ ਕਰ ਲਿਆ ਹੈ। ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਪਾਰਟੀ ‘ਤੇ ਹਮਲਾ ਕਰਕੇ ਭੱਜੇ ਗੈਂਗਸਟਰਾਂ ਵਿਚੋਂ 2 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 1 ਦਸੰਬਰ ਨੂੰ ਦਿਨ ਦਿਹਾੜੇ ਭਰੇ ਬਾਜ਼ਾਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁਠਭੇੜ ਹੋਈ ਸੀ। ਪੁਲਿਸ ਨੇ ਪੰਜ ਗੈਂਗਸਟਰਾਂ ‘ਚੋਂ 2 ਨੂੰ ਕਾਬੂ ਕਰ ਲਿਆ ਸੀ ਤੇ ਤਿੰਨ ਗੈਂਗਸਟਰ ਫਰਾਰ ਹੋ ਗਏ ਸਨ ਜਿਨ੍ਹਾਂ ‘ਚੋਂ 2 ਹੋਰ ਨੂੰ ਬੀਤੀ ਰਾਤ ਕਾਬੂ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪਿੰਡ ਸਰਾਈ ਤੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ 1 ਬੱਚੇ ਦੀ ਮੌਤ

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਛੇਹਰਟਾ ਵਿਚ ਬੀਤੇ ਦਿਨੀਂ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਸੀ। ਦੋਵੇਂ ਗੈਂਗਸਟਰਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ 5 ਹਥਿਆਰ ਵੀ ਬਰਾਮਦ ਹੋਏ ਹਨ। ਅੱਜ ਵੀ ਪੁਲਿਸ ਵੱਲੋਂ ਦਿਹਾਤੀ ਇਲਾਕੇ ਦੇ ਪਿੰਡ ਸਰਾਏ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਤੀਜੇ ਗੈਂਗਸਟਰਾਂ ਨੂੰ ਵੀ ਫੜ ਲਿਆ ਜਾਵੇਗਾ।

ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਗਾਇਕ ਸੁਖਮਨ ਹੀਰ ਸਮੇਤ 7 ਅਣਪਛਾਤਿਆਂ ‘ਤੇ ਕੇਸ ਦਰਜ

0

ਪੰਜਾਬ ਸਰਕਾਰ ਗੰਨ ਕਲਚਰ ਨੂੰ ਪਰਮੋਟ ਕਰਨ ਵਾਲਿਆਂ ‘ਤੇ ਲਗਾਤਾਰ ਐਕਸ਼ਨ ਲੈ ਰਹੀ ਹੈ। ਇਸ ਲਈ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਸੁਖਮਨ ਹੀਰ, ਗਾਇਕ ਜੈਸਮੀਨ ਅਖ਼ਤਰ ਸਣੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਖਮਾਣੋਂ ਰਮਿੰਦਰ ਸਿੰਘ ਸਿੰਘ ਕਾਹਲੋਂ ਨੇ ਦੱਸਿਆ ਕਿ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਗਾਇਕ ਸੁਖਮਨ ਹੀਰ ਤੇ ਜੈਸਮੀਨ ਅਖਤਰ ਸਮੇਤ 7 ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ 1 ਬੱਚੇ ਦੀ ਮੌਤ

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗਾਇਕ ਦੇ ਯੂਟਿਊਬ ਉਪਰ ਗੀਤ ਨੂੰ ਲੈ ਕੇ ਕੇਸ ਦਰਜ ਕੀਤਾ ਹੈ, ਜਿਸ ਵਿੱਚ ਗਾਇਕ ਅਤੇ ਉਸ ਨਾਲ ਇੱਕ ਸਹਾਇਕ ਗਾਇਕਾ ਹੈ। ਗਾਇਕ ਨੇ ਗੀਤ ਵਿੱਚ ਬੰਦੂਕ ਫੜੀ ਹੋਈ। ਦੱਸ ਦੇਈਏ ਕਿ ਬੀਤੇ ਦਿਨ ਵੀ ਇੱਕ ਗਾਇਕ ‘ਤੇ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ’ਚ ਗੰਨ ਕਲਚਰ ਨੂੰ ਲੈ ਕੇ ਬਹੁਤ ਸਖ਼ਤ ਹੋ ਗਈ ਹੈ। ਇਸੇ ਦੇ ਚੱਲਦਿਆਂ ਹੀ ਸੋਸ਼ਲ ਮੀਡੀਆ ’ਤੇ ਫੋਟੋਆਂ ਜਾਂ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਅੱਜ ਇਸ ਪੰਜਾਬੀ ਗਾਇਕ ਤੇ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਤਰਨਤਾਰਨ ‘ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ 1 ਬੱਚੇ ਦੀ ਮੌਤ

0

ਤਰਨਤਾਰਨ ‘ਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਡਰਾਈਵਰ ਸਮੇਤ 1 ਬੱਚੇ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਕੂਲ ਬੱਸ ਪਿੰਡ ਉਸਮਾ ਦੇ ਇੱਕ ਸਕੂਲ ‘ਚ ਜਾ ਰਹੀ ਸੀ। ਇਸ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਦੁਰਘਟਨਾ ‘ਚ ਕਈ ਬੱਚੇ ਜ਼ਖਮੀ ਵੀ ਹੋ ਗਏ ਹਨ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਚੀਕ-ਚਿਹਾੜਾ ਮਚ ਗਿਆ ਹੈ।

BSF ਵੱਲੋਂ ਫ਼ਿਰੋਜ਼ਪੁਰ ਸਰਹੱਦ ਤੋਂ 7.5 ਕਿਲੋ ਹੈਰੋਇਨ, ਪਿਸਤੌਲ ਤੇ ਕਾਰਤੂਸ ਬਰਾਮਦ

0

BSF ਜਵਾਨਾਂ ਨੇ ਨਸ਼ਾ ਤਸਕਰਾਂ ਦੀ ਕੋਸ਼ਿਸ਼ਾਂ ਨਾਕਾਮ ਕੀਤੀਆਂ ਹਨ। ਫਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 7.5 ਕਿਲੋ ਹੈਰੋਇਨ, ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਨਸ਼ੀਲੇ ਪਦਾਰਥ ਅਤੇ ਹਥਿਆਰ ਡਰੋਨ ਰਾਹੀਂ ਸੁੱਟੇ ਗਏ ਸਨ। ਜਿਸ ਨੂੰ ਬੀਐਸਐਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਇਹ ਖੇਪ ਫਾਜ਼ਿਲਕਾ ਦੇ ਪਿੰਡ ਚੂਰੀਵਾਲਾ ਚੁਸਤੀ ਤੋਂ ਜ਼ਬਤ ਕੀਤੀ ਗਈ ਹੈ।

ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਰਾਤ 12 ਵਜੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਧੁੰਦ ਕਾਰਨ ਸਹੀ ਥਾਂ ਦਾ ਪਤਾ ਨਹੀਂ ਲੱਗ ਸਕਿਆ। ਹਾਲਾਂਕਿ ਬੀਐਸਐਫ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਡਰੋਨ ਦੀ ਆਵਾਜ਼ ਤੋਂ ਬਾਅਦ ਪਿੰਡ ਚੂਰੀਵਾਲਾ ਚੁਸਤੀ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਦੌਰਾਨ ਖੇਤਾਂ ਵਿੱਚੋਂ ਇੱਕ ਥੈਲਾ ਮਿਲਿਆ। ਪਿਛਲੇ ਚਾਰ ਦਿਨਾਂ ਵਿੱਚ ਇਹ ਤੀਜਾ ਮਾਮਲਾ ਹੈ, ਜਦੋਂ ਸਰਹੱਦ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ। ਕਾਊਂਟਰ ਇੰਟੈਲੀਜੈਂਸ ਪੰਜਾਬ ਤੋਂ ਬਾਅਦ ਹੁਣ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਪੰਜਾਬ ਦੇ ਨੌਜਵਾਨ ਨੇ ਵਿਦੇਸ਼ ‘ਚ ਕੀਤਾ ਨਾਂ ਰੌਸ਼ਨ, ਹਰਪ੍ਰੀਤ ਸਿੰਘ ਆਸਟਰੇਲੀਆ ‘ਚ ਬਣਿਆ ਪੁਲਿਸ ਅਫਸਰ

0

ਪੰਜਾਬ ਦੇ ਰਹਿਣ ਵਾਲੇ ਨੌਜਵਾਨ ਨੇ ਵਿਦੇਸ਼ ‘ਚ ਜਾ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਜਿੱਥੇ ਅਜੋਕੇ ਸਮੇਂ ਵਿੱਚ ਜ਼ਿਆਦਾਤਰ ਵਿਦਿਆਰਥੀਆਂ  ਦੀ ਸੋਚ ਹੈ ਕੀ ਉਹ ਕਿਸੇ ਨਾਂ ਕਿਸੇ ਤਰੀਕੇ ਨਾਲ ਵਿਦੇਸ਼ ਚਲੇ ਜਾਣ, ਬਹੁਤ ਘੱਟ ਵਿਦਿਆਰਥੀ ਅਜਿਹੇ ਹੁੰਦੇ ਨੇ ਜੋ ਆਪਣਾ ਟੀਚਾ ਨਿਰਧਾਰਿਤ ਕਰ ਕੇ ਵਿਦੇਸ਼ ਜਾਂਦੇ ਹਨ। ਦੱਸ ਦਈਏ ਕਿ ਪਰ ਟੀਚਾ ਮਿੱਥ ਕੇ ਵਿਦੇਸ਼ ਜਾਣ ਵਾਲਾ ਇੱਕ ਅਜਿਹਾ ਨੌਜਵਾਨ ਜੋ ਦਸੂਹਾ ਦਾ ਰਹਿਣ ਵਾਲਾ ਹੈ। ਜਿਸਦਾ ਨਾਂ ਹਰਪ੍ਰੀਤ ਸਿੰਘ ਹੈ। ਉਸ ਨੇ ਆਸਟ੍ਰੇਲੀਅਨ ਪੁਲਿਸ ਦੇ ਵਿੱਚ ਅਫ਼ਸਰ ਬਣ ਕੇ ਆਪਣਾ , ਆਪਣੇ ਮਾਤਾ ਪਿਤਾ , ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਵੱਲੋ ਰਾਜ ਸਰਕਾਰ ਨੂੰ ਭੇਜੀ ਕਣਕ ਦੇ ਗਾਇਬ ਹੋਣ ਦਾ ਮਾਮਲਾ ਪਹੁੰਚਿਆ…

ਦੱਸ ਦੇਈਏ ਕੀ ਹਰਪ੍ਰੀਤ ਸਿੰਘ ਮਿਆਣੀ ਰੋਡ ਦਸੂਹਾ ਸਥਿਤ ਚਰਨਜੀਤ ਪਲਾਈਵੁੱਡ ਦਸੂਹਾ ਦੇ ਮਾਲਿਕ ਪਰਮਜੀਤ ਸਿੰਘ ਦਾ ਬੇਟਾ ਹੈ, ਜਿਨ੍ਹਾਂ ਦਾ ਜੱਦੀ ਪਿੰਡ ਨਰਾਇਣਗੜ੍ਹ ਹੈ ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਆਪ ਵੀ ਲੰਬਾ ਸਮਾਂ ਪੰਜਾਬ ਪੁਲਿਸ ਵਿੱਚ ਰਹੇ ਹਨ ਜਿਨ੍ਹਾਂ ਤੋਂ ਪ੍ਰੇਰਨਾ ਲੈ ਕੈ ਹਰਪ੍ਰੀਤ ਨੇ ਆਪਣਾ ਟੀਚਾ ਨਿਰਧਾਰਿਤ ਕੀਤਾ।

ਜ਼ਿਕਰ ਕਰ ਦਈਏ ਕਿ ਹਰਪ੍ਰੀਤ ਸਿੰਘ 2007 ਵਿੱਚ ਕਾਨਵੈਂਟ ਸਕੂਲ ਤੋਂ ਆਪਣੀ ਪੜਾਈ ਪੂਰੀ ਕਰਨ ਉਪਰੰਤ ਆਈਲੈਟਸ ਕਰਕੇ ਮੈਲਬੌਰਨ (ਆਸਟ੍ਰੇਲੀਆ) ਗਿਆ ਸੀ ਤੇ ਜਿੱਥੇ ਉਸ ਨੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਆਪਣੀ ਪੜਾਈ ਪੂਰੀ ਕਰਕੇ ਅਸਟ੍ਰੇਲੀਆ ਪੁਲਿਸ ਵਿੱਚ ਨੌਕਰੀ ਸ਼ੁਰੂ ਕੀਤੀ ਤੇ ਅੱਜ ਉਹ ਆਸਟ੍ਰੇਲੀਆ ਪੁਲਿਸ ਵਿੱਚ ਬਤੌਰ ਡਿਟੈਕਟਿਵ ਅਫ਼ਸਰ ਆਪਣੀਆ ਸੇਵਾਵਾਂ ਨਿਭਾ ਰਿਹਾ ਹੈ।

ਇਹ ਵੀ ਪੜ੍ਹੋ:ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆ ਕੇ ਸਜ਼ਾ ਦਿੱਤੀ ਜਾਵੇ: ਬਲਕੌਰ ਸਿੰਘ

2011 ਵਿਚ ਪੀ. ਆਰ. ਤੋਂ ਬਾਅਦ ਉਹ ਆਸਟ੍ਰੇਲੀਆ ਪੁਲਿਸ ਵਿੱਚ ਭਰਤੀ ਹੋਣ ਲਈ ਯਤਨ ਕਰਦਾ ਰਿਹਾ। ਜਿਸ ਲਈ ੳਸ ਨੂੰ ਕਈ ਸਰੀਰਕ ਅਤੇ ਲਿਖਤੀ ਟੈਸਟ ਦੇਣੇ ਪਏ। ਜਿਸ ਤੋਂ ਬਾਅਦ ਉਸ ਦੀ ਮਿਹਨਤ ਰੰਗ ਲਿਆਈ ਅਤੇ ਵੈਕਟੋਰੀਆ ਮੈਲਬਾਰਨ ਵਿਚ ਸਖ਼ਤ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਉਸ ਦੀ ਨਿਯੁਕਤੀ ਪੁਲਿਸ ਅਧਿਕਾਰੀ ਵੱਜੋਂ ਹੋਈ ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਆਪਣੇ ਬੇਟੇ ਦੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰ ਰਹੇ ਹਨ।

ਪਿੰਡ ਦੇ ਨੌਜਵਾਨ ਨੇ ਸਾਥੀਆਂ ਨਾਲ ਮਿਲਕੇ ਬਣਾਇਆ ਅਨੋਖਾ ਇਲੈਕਟ੍ਰਿਕ ਸਾਈਕਲ, ਆਨੰਦ ਮਹਿੰਦਰਾ ਵੀ ਦੇਖ ਕੇ ਹੋਏ ਹੈਰਾਨ

0

ਦੇਸ਼ ਦੇ ਨੌਜਵਾਨਾਂ ਦੇ ਹੁਨਰ ਨੂੰ ਦੇਖ ਕੇ ਸਲੇਬ੍ਰਿਟੀਜ਼ ਦੇ ਰਿਐਕਸ਼ਨ ਅਕਸਰ ਹੀ ਵੇਖਣ ਨੂੰ ਮਿਲਦੇ ਹਨ ਤੇ ਹਾਲ ਹੀ ਵਿਚ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਦਾ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਵਿਚ ਉਹ ਇੱਕ ਨੌਜਵਾਨ ਵੱਲੋਂ ਤਿਆਰ ਕੀਤੀ ਗਈ ਇਲੈਕਟ੍ਰਿਕ ਸਾਈਕਲ ਨੂੰ ਦੇਖ ਕੇ ਹੈਰਾਨ ਹੋ ਰਹੇ ਹਨ। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਇੱਕ ਨੌਜਵਾਨ ਇਲੈਕਟ੍ਰਿਕ ਸਾਈਕਲ ਚਲਾ ਰਿਹਾ ਹੈ ਤੇ ਇਕ ਜਾਂ 2 ਸੀਟਾਂ ਵਾਲੀ ਨਹੀਂ ਬਲਕਿ 6 ਸੀਟਾਂ ਵਾਲੀ ਸਾਈਕਲ ਹੈ। ਇਹ ਸਾਈਕਲ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ ਤੇ ਉਸਦੇ ਦੋਸਤਾਂ ਵੱਲੋਂ ਬਣਾਈ ਗਈ ਹੈ। ਜਿਸਨੂੰ ਦੇਖ ਕੇ ਖੁਦ ਆਨੰਦ ਮਹਿੰਦਰਾ ਨੇ ਵੀ ਤਾਰੀਫ ਕੀਤੀ ਤੇ ਸਾਈਕਲ ਨੂੰ ਟੂਰ ਬੱਸ ਦੇ ਤੋਰ ‘ਤੇ ਵਰਤਣ ਦੀ ਗੱਲ ਵੀ ਆਖੀ ਹੈ।

ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰਕੇ ਲਿਖਿਆ- ਕੁੱਝ ਛੋਟੇ-ਮੋਟੇ ਬਦਲਾਵ ਕਰਕੇ ਇਸ ਸਾਈਕਲ ਨੂੰ ਗਲੋਬਲ ਲੇਵਲ ਤੇ ਕੰਮ ਵਿਚ ਲੈ ਕੇ ਆਇਆ ਜਾ ਸਕਦਾ ਹੈ। ਯੂਰੋਪ ਦੇ ਭੀੜ ਭੜਾਕੇ ਵਾਲੇ ਟੂਰਿਸਟ ਸਪਾਟ ਤੇ ਗੱਡੀ ਨੂੰ ਟੂਰ ਬੱਸ ਦੀ ਤਰਾਂ ਇਸਤੇਮਾਲ ਕੀਤਾ ਜਾ ਸਕਦਾ ਹੈ। ਮੈਂ ਹਮੇਸ਼ਾ ਪੇਂਡੂ ਇਲਾਕਿਆਂ ਵਿੱਚ ਟਰਾਂਸਪੋਰਟ ਦੀ ਖੋਜਾਂ ਨੂੰ ਦੇਖ ਕੇ ਹੈਰਾਨ ਹੋ ਜਾਂਦਾ ਹਾਂ।

ਆਨੰਦ ਦਾ ਇਹ ਟਵੀਟ ਕਾਫੀ ਵਾਇਰਲ ਵੀ ਹੋ ਰਿਹਾ ਹੈ। ਸਾਈਕਲ ਦੇ ਫੀਚਰਸ ਬਾਰੇ ਨੌਜਵਾਨ ਖੁਦ ਹੀ ਵੀਡੀਓ ਵਿੱਚ ਦੱਸ ਰਿਹਾ ਹੈ। ਸਾਈਕਲ ‘ਤੇ 6 ਲੋਕ ਬੈਠ ਸਕਦੇ ਹਨ। ਇਸਦੇ ਅੱਗੇ ਐਲਈਡੀ ਲਾਈਟ ਲੱਗੀ ਹੋਈ ਹੈ। ਇਸ ‘ਤੇ 10 ਤੋਂ 12 ਹਜ਼ਾਰ ਰੁਪਏ ਦਾ ਖਰਚ ਆਇਆ ਹੈ।

ਇਸਦੇ ਨਾਲ ਹੀ ਇਸਨੂੰ ਚਾਰਜ ਕਰਨ ‘ਚ 8 ਤੋਂ 10 ਰੁਪਏ ਦਾ ਹੀ ਖਰਚਾ ਆਉਂਦਾ ਹੈ। ਸਿੰਗਲ ਚਾਰਜ ਤੇ ਸਾਈਕਲ 150 ਕਿਲੋਮੀਟਰ ਤੱਕ ਚੱਲਦੀ ਹੈ।

 

ਕੇਂਦਰ ਸਰਕਾਰ ਵੱਲੋ ਰਾਜ ਸਰਕਾਰ ਨੂੰ ਭੇਜੀ ਕਣਕ ਦੇ ਗਾਇਬ ਹੋਣ ਦਾ ਮਾਮਲਾ ਪਹੁੰਚਿਆ ਹਾਈਕੋਰਟ

0

ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਨੂੰ ਭੇਜੀ ਗਈ ਕਣਕ ਦੀ ਕਟੌਤੀ ਨੂੰ ਲੈ ਕੇ ਪੰਜਾਬ ਦੇ ਡਿਪੂ ਹੋਲਡਰਸ ਇਕ ਵਾਰ ਫੇਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਜਿਹਨਾਂ ਦੀ ਯਾਚਿਕਾ ‘ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਦੱਸ ਦੇਈਏ ਕਿ ਕੇਂਦਰ ਨੇ ਰਾਜ ਸਰਕਾਰ ਨੂੰ 2,36,511.495 ਮੀਟ੍ਰਿਕ ਟਨ ਕਣਕ ਮੁਫ਼ਤ ਗਰੀਬ ਪਰਿਵਾਰਾਂ ਨੂੰ ਵੰਡਣ ਲਈ ਭੇਜੀ ਸੀ। ਜਿਹੜੀ ਕਿ 1 ਕਰੋੜ 57 ਲੱਖ 67 ਹਜ਼ਾਰ 433 ਕਾਰਡ ਧਾਰਕਾਂ ਨੂੰ ਡਿਪੂ ਹੋਲਡਰਸ ਵੱਲੋਂ ਪ੍ਰਤੀ ਪਰਿਵਾਰ 5 ਕਿਲੋ ਵੰਡੀ ਜਾਣੀ ਸੀ। ਜ਼ਿਕਰਯੋਗ ਹੈ ਕਿ ਮਾਰਚ 2020 ਵਿਚ ਦੇਸ਼ ਭਰ ਵਿਚ ਕੋਰੋਨਾ ਮਹਾਂਮਾਰੀ ਦੇ ਚਲਦੇ ਹੋਏ ਕੇਂਦਰ ਸਰਕਾਰ ਨੇ ਪ੍ਰਧਾਨਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸ਼ੁਰੂ ਕੀਤੀ। ਜਿਸ ਵਿਚ ਗਰੀਬ ਪਰਿਵਾਰਾਂ ਨੂੰ 5 ਕਿਲੋ ਕਣਕ ਹਰ ਮਹੀਨੇ ਮੁਫ਼ਤ ਵੰਡਣ ਦੀ ਘੋਸ਼ਣਾ ਸੀ ਜੋਕਿ ਵਰਤਮਾਨ ‘ਚ ਵੀ ਜਾਰੀ ਹੈ।

ਮੀਡੀਆ ਰਿਪੋਰਟ ਮੁਤਾਬਿਕ ਸਰਕਾਰ ਨੇ ਕੇਂਦਰ ਤੋਂ ਮਿਲੀ ਕਣਕ ਦਾ 10.24 ਫੀਸਦੀ ਹਿੱਸਾ ਘਟਾਕੇ ਜ਼ਿਲ੍ਹਾ ਵਾਰ ਵਿਤਰਣ ਮੀਮੋ ਜਾਰੀ ਕਰ ਦਿੱਤਾ ਹੈ। ਜਿੰਨੀ ਕਟੋਤੀ ਕਣਕ ਦੀ ਕੀਤੀ ਗਈ, ਉਸਦੀ ਕੀਮਤ ਕਰੋੜਾਂ ‘ਚ ਹੈ। ਇਸ ਮਾਮਲੇ ‘ਤੇ ਪੰਜਾਬ ਦੇ ਡਿਪੂ ਹੋਲਡਰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਪੀਲ ਦਿੱਤੀ ਸੀ।

ਇਸ ਤੇ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਕੇਂਦਰ ਵੱਲੋਂ ਪਹੁੰਚੀ ਕਣਕ ਦਾ ਵਿਤਰਣ ਕਰਨ ਲਈ 7 ਨਵੰਬਰ ਨੂੰ ਪੰਜਾਬ ਸਰਕਾਰ ਦੇ ਫੂਡ, ਸਿਵਲ ਸਪਲਾਈਜ ਐਂਡ ਕੰਜ਼ਿਊਮਰ ਡਿਪਾਰਟਮੈਂਟ ਦੇ ਨਿਰਦੇਸ਼ਕ ਵੱਲੋਂ ਡਿਪਾਰਟਮੈਂਟ ਦੇ ਕੰਟਰੋਲਰ ਨੂੰ ਭੇਜ ਮੈਮੋ ਨੰਬਰ 1382 ਵਿਚ ਜ਼ਿਲ੍ਹਾ ਵਾਰ ਵੰਡਣ ਲਈ ਭੇਜੀ ਜਾਨ ਵਾਲੀ ਕਣਕ ਦਾ ਵਿਵਰਣ ਦਿੱਤਾ ਸੀ। ਜਿਸ ਵਿਚ ਕੁੱਲ 2,12, 269. 530 ਮੀਟ੍ਰਿਕ ਟਨ ਕਣਕ ਵੰਡਣ ਲਈ ਭੇਜਿਆ ਦਿਖਾਇਆ ਗਿਆ ਹੈ। ਜਿਹੜਾ ਕਿ ਕੇਂਦਰ ਤੋਂ ਆਈ ਕਣਕ ਤੋਂ 2,43,41,965 ਮੀਟ੍ਰਿਕ ਟਨ ਘੱਟ ਹੈ। ਇਸਦੀ ਕੀਮਤ ਕਰੋੜਾਂ ਚ ਹੈ।

ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆ ਕੇ ਸਜ਼ਾ ਦਿੱਤੀ ਜਾਵੇ: ਬਲਕੌਰ ਸਿੰਘ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਹਿਰਾਸਤ ਤੋਂ ਬਾਅਦ ਪਿਤਾ ਬਲਕੌਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੰਗ ਹੈ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਅਤੇ ਗੋਲਡੀ ਬਰਾੜ ਨੂੰ ਜੱਗੂ ਅਤੇ ਲਾਰੇਂਸ ਦੇ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਗੋਲਡੀ, ਜੱਗੂ ਅਤੇ ਲਾਰੇਂਸ ਦੇ ਸਾਹਮਣੇ ਪੁੱਛਗਿੱਛ ਕਰਕੇ ਇਹ ਵੀ ਪਤਾ ਲਗਾਇਆ ਜਾਵੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸੰਗੀਤ ਜਗਤ ਦੇ ਕਿਹੜੇ ਲੋਕ ਸ਼ਾਮਲ ਹਨ?

ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦੀ ਹਿਰਾਸਤ ਉਨ੍ਹਾਂ ਲਈ ਵੱਡੀ ਪ੍ਰਾਪਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਅਤੇ ਉਸ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਖ਼ਬਰ ਨੂੰ ਹਲਕੇ ਵਿੱਚ ਲੈ ਰਹੀ ਹੈ। ਇਹ ਇਕੱਲੇ ਮੇਰੇ ਪੁੱਤਰ ਦੀ ਮੌਤ ਦਾ ਸਵਾਲ ਨਹੀਂ ਹੈ। ਲੋਕ ਲਾਰੈਂਸ ਅਤੇ ਗੋਲਡੀ ਵਰਗੇ ਲੋਕਾਂ ਤੋਂ ਡਰੇ ਅਤੇ ਸਹਿਮੇ ਹੋਏ ਹਨ।

ਲੋਕ ਇਨ੍ਹਾਂ ਲੋਕਾਂ ਤੋਂ ਬਹੁਤ ਪਰੇਸ਼ਾਨ ਹਨ। ਸਰਕਾਰ ਨੂੰ ਇਹ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਲੋਕ ਕੀ ਚਾਹੁੰਦੇ ਹਨ। ਸਰਕਾਰ ਗੋਲਡੀ ਨੂੰ ਭਾਰਤ ਲਿਆ ਕੇ ਉਸਦਾ ਨਾਰਕੋ ਟੈਸਟ ਕਰਵਾਏ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।

ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਗੰਨ ਕਲਚਰ ਤੇ ਗੈਂਗਸਟਰਾਂ ਕਲਚਰ ‘ਤੇ ਰੋਕ ਲਗਾਉਣਾ ਸ਼ੁਰੁ ਕੀਤਾ ਤੇ ਹੁਣ ਤੱਕ ਬਹੁਤ ਸਾਰੇ ਗੈਂਗਸਟਰ ਫੜ੍ਹੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਨੇਡਾ ‘ਚ ਬੈਠ ਜੋ ਗੋਲਡੀ ਬਰਾੜ ਸਮਾਜ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ ਅਤੇ ਇਨ੍ਹਾਂ ਗਤੀਵਧੀਆਂ ਲਈ ਪੈਸੇ ਵਗੇਰਾ ਭੇਜ ਰਿਹਾ ਹੈ। ਉਸਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਬਹੁਤ ਜਲਦ ਉਸਨੂੰ ਭਾਰਤ ਲਿਆਂਦਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੋਸ਼ਲ ਬੌਡਿੰਗ ਨੂੰ ਟੁੱਟਣ ਨਹੀਂ ਦੇਵਾਂਗੇ। ਬਹੁਤ ਸਾਰੇ ਦੁਸ਼ਮਣਾਂ ਨੇ ਇਸਨੂੰ ਤੋੜਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਸੋਸ਼ਲ ਬੌਡਿੰਗ ਐਨੀ ਮਜ਼ਬੂਤ ਹੈ ਕਿ ਇਸਨੂੰ ਕੋਈ ਵੀ ਤੋੜ ਨਹੀਂ ਸਕਦਾ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ‘ਚ ਗੈਂਗਸਟਰ ਕਲਚਰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਇੱਥੇ ਲਿਆਂਦਾ ਜਾਵੇਗਾ ਤੇ ਬਹੁਤ ਜਲਦ ਉਹ ਪੰਜਾਬ ਪੁਲਿਸ ਦੀ ਗ੍ਰਿਫਤ ‘ਚ ਹੋਵੇਗਾ।