Home Blog Page 1817

ਵਿਜੀਲੈਂਸ ਨੇ ਸੇਵਾਮੁਕਤ SMO ਵਿਰੁੱਧ ਰਿਸ਼ਵਤ ਲੈਣ ਦਾ ਮਾਮਲਾ ਕੀਤਾ ਦਰਜ

0

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1, 15, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1, 15, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਜਾਗਰੂਕਤਾ ਹੀ ਐੱਚ.ਆਈ.ਵੀ. ਦੇ ਫੈਲਾਅ ਨੂੰ ਕੰਟਰੋਲ ਕਰਨ ਦੀ ਕੁੰਜੀ ਹੈ: ਚੇਤਨ ਸਿੰਘ ਜੌੜਾਮਾਜਰਾ

0

ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ 1 ਦਸੰਬਰ ਨੂੰ ਦੁਨੀਆਂ ਭਰ ਵਿੱਚ ਹਰ ਸਾਲ ਇਕ ਨਵੇਂ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦਾ ਉਦੇਸ਼ ਹੈ : “ Equalize (ਸਮਾਨਤਾ)” । ਹਰ ਕਿਸੇ ਨੂੰ ਸਮਾਨਤਾ ਨਾਲ ਜ਼ਿੰਦਗੀ ਬਤੀਤ ਕਰਨ ਦਾ ਅਧਿਕਾਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਅਸਮਾਨਤਾਵਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ, ਜੋ ਏਡਜ਼ ਨੂੰ ਰੋਕਣ ਵਿੱਚ ਔਕੜਾਂ ਪੈਦਾ ਕਰਦੀਆਂ ਹਨ।

ਇਹ ਵੀ ਪੜ੍ਹੋ: NIA ਨੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਹੈਪੀ ਮਲੇਸ਼ੀਆ ਨੂੰ ਕੀਤਾ ਗ੍ਰਿਫਤਾਰ

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਐਚ.ਆਈ.ਵੀ. ਇੱਕ ਅਜਿਹਾ ਵਾਇਰਸ ਹੈ, ਜੋ ਆਮ ਲੋਕਾਂ ਨੂੰ ਉਸ ਸਮੇਂ ਤੱਕ ਪ੍ਰਭਾਵਿਤ ਨਹੀਂ ਕਰਦਾ, ਜਦੋਂ ਤੱਕ ਕੋਈ ਵਿਅਕਤੀ ਵਾਇਰਸ ਗ੍ਰਸਤ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਂਦਾ। ਭਾਰਤ ਵਿੱਚ ਐਚ.ਆਈ.ਵੀ. ਦਾ ਪਹਿਲਾ ਕੇਸ 1986 ਵਿੱਚ ਆਇਆ ਸੀ ਅਤੇ ਉਸ ਸਮੇਂ ਕੋਈ ਵੀ ਇਹ ਨਹੀਂ ਸੋਚ ਸਕਦਾ ਸੀ ਕਿ ਇਹ ਬਿਮਾਰੀ ਦੁਨੀਆਂ ਲਈ ਇੱਕ ਵੱਡੀ ਸਮੱਸਿਆ ਬਣ ਜਾਵੇਗੀ। ਅੱਜ ਇਹ ਬਿਮਾਰੀ ਐਚ.ਆਈ.ਵੀ. ਵਾਇਰਸ ਨਾਲ ਗ੍ਰਸਤ ਮਰੀਜਾਂ ਲਈ ਪਰੇਸ਼ਾਨੀ ਤਾਂ ਹੈ ਹੀ, ਇਸ ਦੇ ਨਾਲ ਨਾਲ ਸਮਾਜਿਕ ਅਤੇ ਆਰਥਿਕ ਸਮੱਸਿਆ ਨੂੰ ਵੀ ਵਧਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਭਾਰਤ ਵਿੱਚ 24 ਲੱਖ 1 ਹਜ਼ਾਰ ਦੇ ਲਗਭਗ ਐਚ.ਆਈ.ਵੀ. ਦੇ ਮਰੀਜ਼ ਹਨ। ਪੰਜਾਬ ਵਿੱਚ 89 ਹਜ਼ਾਰ 979 ਐਚ.ਆਈ.ਵੀ ਪਾਜ਼ੀਟਿਵ ਕੇਸ ਰਜਿਸਟਰ ਹੋਏ, ਜਿਨ੍ਹਾਂ ਨੂੰ ਏ.ਆਰ.ਟੀ. ਨਾਲ ਜੋੜ ਕੇ ਦਵਾਈ ਸ਼ੁਰੂ ਕੀਤੀ ਗਈ ਹੈ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 6057 ਸਰਕਾਰੀ ਸਕੂਲਾਂ ਅਤੇ 700 ਕਾਲਜਾਂ ਵਿੱਚ 14-24 ਸਾਲ ਦੀ ਨੌਜਵਾਨ ਪੀੜੀ ਲਈ ਐਚ.ਆਈ. ਵੀ ਦੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਨਾਲ ਨਾਲ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ। ਐਚ.ਆਈ.ਵੀ ਗ੍ਰਸਤ ਲੋਕਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਦੁਆਰਾ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਅਤ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਲਿਆ ਹਿਰਾਸਤ ‘ਚ!

ਸ. ਚੇਤਨ ਜੌੜਾਮਾਜਰਾ ਨੇ ਦੱਸਿਆ ਕਿ ਮਰੀਜਾਂ ਦੇ ਮੁਫ਼ਤ ਟੈਸਟ ਤੇ ਸਲਾਹ ਲਈ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿੱਚ 1069 ਇੰਨਟੀਗ੍ਰੇਟਿਡ ਕਾਊਸਲਿੰਗ ਟੈਸਟਿੰਗ ਸੈਂਟਰ (ਆਈ.ਸੀ.ਟੀ.ਸੀ) ਚਲਾਏ ਜਾ ਰਹੇ ਹਨ। ਜਾਂਚ ਵਿੱਚ ਪਾਜੀਟਿਵ ਆਏ ਮਰੀਜਾਂ ਦੇ ਮੁਫ਼ਤ ਇਲਾਜ ਲਈ ਪੰਜਾਬ ਵਿੱਚ 19 ਐਂਟੀਰੀਟਰੋਵਾਇਰਲ ਥੈਰੇਪੀ (ਏ.ਆਰ.ਟੀ) ਸੈਂਟਰ ਚਲਾਏ ਜਾ ਰਹੇ ਹਨ। ਐਚ.ਆਈ.ਵੀ. ਗ੍ਰਸਤ ਵਿਅਕਤੀ ਲਗਾਤਾਰ ਨਿਯਮਿਤ ਢੰਗ ਨਾਲ ਦਵਾਈਆਂ ਲੈ ਕੇ ਲੰਬੀ ਜਿੰਦਗੀ ਬਤੀਤ ਕਰ ਸਕਦਾ ਹੈ। ਜ਼ਿਆਦਾ ਜ਼ੋਖ਼ਿਮ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 64 ਟਾਰਗੈਟਿਡ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਨ੍ਹਾਂ ਦੇ ਨਾਲ ਨਾਲ ਟੀਕੇ ਨਾਲ ਨਸ਼ਾ ਕਰਨ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 41 ਓ.ਐਸ.ਟੀ. ਸੈਂਟਰ ਚਲਾਏ ਜਾ ਰਹੇ ਹਨ।

ਇਨ੍ਹਾਂ ਸੈਟਰਾਂ ਵਿੱਚ ਟੀਕੇ ਨਾਲ ਨਸ਼ਾ ਲੈਣ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਪੰਜਾਬ ਵਿੱਚ ਸੁਰੱਖਿਅਤ ਖੂਨ ਲਈ 161 ਬਲੱਡ ਸੈਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦਾਨ ਕੀਤੇ ਹੋਏ ਖ਼ੂਨ ਦਾ ਬਾਕੀ ਟੈਸਟਾਂ ਦੇ ਨਾਲ ਐਚ.ਆਈ.ਵੀ ਦਾ ਟੈਸਟ ਵੀ ਕੀਤਾ ਜਾਂਦਾ ਹੈ ਤਾਂ ਜੋ ਖ਼ੂਨ ਰਾਹੀਂ ਐਚ.ਆਈ.ਵੀ. ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ।

ਰਾਜ ਵਿੱਚ 31 ਐਸ.ਟੀ.ਆਈ./ਆਰ.ਟੀ.ਆਈ ਕਲੀਨਿਕ (ਸੁਰੱਖਿਆ ਕੇਂਦਰ) ਚਲਾਏ ਜਾ ਰਹੇ ਹਨ। ਕਿਉਂਕਿ ਗੁਪਤ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਐਚ.ਆਈ.ਵੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਐਸ.ਟੀ.ਆਈ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗੁਪਤ ਰੋਗੀਆਂ ਨੂੰ ਐਚ.ਆਈ.ਵੀ. ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਨੀਲਿਮਾ, ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀ ਅਮਿਤ ਤਲਵਾੜ, ਡਾਇਰੈਕਟਰ ਹੈਲਥ ਸਰਵਿਸਸ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਪਰਿਵਾਰ ਭਲਾਈ ਡਾ. ਰਵਿੰਦਰਪਾਲ ਕੌਰ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਐਸਪੀ ਸਿੰਘ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

NIA ਨੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਹੈਪੀ ਮਲੇਸ਼ੀਆ ਨੂੰ ਕੀਤਾ ਗ੍ਰਿਫਤਾਰ

0

NIA ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। NIA ਨੇ ਮੋਸਟ ਵਾਂਟੇਡ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਪ੍ਰੀਤ ਸਿੰਘ ਲੁਧਿਆਣਾ ਅਦਾਲਤ ਬੰਬ ​​ਬਲਾਸਟ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਹੈ। ਜਾਣਕਾਰੀ ਅਨੁਸਾਰ ਐਨਆਈਏ ਨੇ ਉਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਹੈਪੀ ਮਲੇਸ਼ੀਆ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਿਆਦੀ ਕਲਾ ਦਾ ਵਸਨੀਕ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਲਿਆ ਹਿਰਾਸਤ ‘ਚ!

ਦੱਸਣਯੋਗ ਹੈ ਕਿ ਦਸੰਬਰ 2021 ਵਿਚ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦਾ ਬਰਖਾਸਤ ਮੁਲਾਜ਼ਮ ਗਗਨਦੀਪ ਸਿੰਘ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਇਸ ਧਮਾਕੇ ‘ਚ 6 ਹੋਰ ਲੋਕ ਜ਼ਖਮੀ ਹੋ ਗਏ ਸਨ। ਇਸ ਸਬੰਧੀ ਮਾਮਲਾ 23 ਦਸੰਬਰ 2021 ਨੂੰ ਜ਼ਿਲ੍ਹਾ ਲੁਧਿਆਣਾ ਕਮਿਸ਼ਨਰੇਟ ਪੰਜਾਬ ਵਿਖੇ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਐਨਆਈਏ ਨੇ 13 ਜਨਵਰੀ 2021 ਨੂੰ ਕੇਸ ਦੁਬਾਰਾ ਦਰਜ ਕੀਤਾ ਸੀ।

ਜਾਂਚ ‘ਚ ਸਾਹਮਣੇ ਆਇਆ ਕਿ ਹੈਪੀ ਮਲੇਸ਼ੀਆ ਲਖਬੀਰ ਸਿੰਘ ਰੋਡੇ ਦਾ ਸਾਥੀ ਸੀ। ਲਖਬੀਰ ਸਿੰਘ ਰੋਡੇ ਪਾਕਿਸਤਾਨ ਸਥਿਤ ISYF (ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ) ਦਾ ਮੁਖੀ ਹੈ। ਹੈਪੀ ਰੋਡੇ ਦੇ ਨਾਲ-ਨਾਲ ਉਹ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਸੀ।

ਲਖਬੀਰ ਸਿੰਘ ਰੋਡੇ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਹੈਪੀ ਨੇ ਕਸਟਮ-ਮੇਡ ਆਈ.ਈ.ਡੀ. ਭੇਜੀ ਸੀ। ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਵਿਚ ਇਸ ਦੀ ਵਰਤੋਂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ ਹੈਪੀ ਮਲੇਸ਼ੀਆ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ। ਇਸ ਤੋਂ ਪਹਿਲਾਂ ਇਸ ਸਾਲ ਸਤੰਬਰ ‘ਚ NIA ਨੇ ਉਸ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਐਨਆਈਏ ਅਦਾਲਤ ਵੱਲੋਂ ਹੈਪੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਲਿਆ ਹਿਰਾਸਤ ‘ਚ!

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਇੱਕ ਵੱਡਾ ਇਨਪੁਟ ਮਿਲਿਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ, ਬਦਨਾਮ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਹੁਣ ਤੱਕ ਭਾਰਤ ਸਰਕਾਰ ਵੱਲੋਂ ਕੈਲੀਫੋਰਨੀਆ ਤੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਗੋਲਡੀ ਬਰਾੜ ਨੇ ਕੈਨੇਡਾ ਵਿੱਚ 3 ਥਾਂਵਾਂ ‘ਤੇ ਬਣਾਏ ਟਿਕਾਣੇ

ਖੁਫੀਆ ਵਿਭਾਗ ਰਾਅ, ਆਈ.ਬੀ., ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਇੰਟੈਲੀਜੈਂਸ ਨੂੰ ਯਕੀਨੀ ਤੌਰ ‘ਤੇ ਅਜਿਹੇ ਇਨਪੁਟ ਮਿਲੇ ਹਨ ਕਿ ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ‘ਚ ਵੱਡੀ ਹਲਚਲ ਮਚ ਗਈ ਹੈ ਅਤੇ ਉਸ ਨੂੰ ਉੱਥੇ ਫੜ ਲਿਆ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਗੋਲਡੀ ਬਰਾੜ ਨੇ ਕੈਨੇਡਾ ਤੋਂ ਕੈਲੀਫੋਰਨੀਆ ਵਿੱਚ ਆਪਣਾ ਨਵਾਂ ਘਰ ਬਣਾਇਆ ਹੈ ਅਤੇ ਇਸ ਦੌਰਾਨ ਉਸਨੇ ਕੈਲੀਫੋਰਨੀਆ ਦੇ ਸੈਕਰਾਮੈਂਟੋ, ਫਰਿਜ਼ੋ ਅਤੇ ਸਾਲਟ ਲੇਕ ਸ਼ਹਿਰਾਂ ਨੂੰ ਆਪਣਾ ਸੁਰੱਖਿਅਤ ਘਰ ਬਣਾਇਆ ਸੀ। ਗੋਲਡੀ ਬਰਾੜ ਕਾਫੀ ਸਮੇਂ ਤੋਂ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਰਹਿ ਰਿਹਾ ਸੀ।

ਭਾਰਤੀ ਜਵਾਨ ਗਲਤੀ ਨਾਲ ਪਹੁੰਚਿਆ ਪਾਕਿਸਤਾਨ

0

ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਜਵਾਨ ਵੀਰਵਾਰ ਸਵੇਰੇ ਕਰੀਬ 6:30 ਵਜੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਪਾਕਿਸਤਾਨੀ ਖੇਤਰ ‘ਚ ਪਹੁੰਚ ਗਿਆ। ਸੰਘਣੀ ਧੁੰਦ ਕਾਰਨ ਨੌਜਵਾਨ ਨੇ ਇਹ ਗਲਤੀ ਕੀਤੀ। ਇਸ ਜਵਾਨ ਨੂੰ ਪਾਕਿਸਤਾਨੀ ਇਲਾਕੇ ‘ਚ ਪਹੁੰਚਦੇ ਹੀ ਪਾਕਿ ਰੇਂਜਰਸ ਨੇ ਗ੍ਰਿਫਤਾਰ ਕਰ ਲਿਆ।

ਲਾਪਤਾ ਜਵਾਨ ਬੀਐਸਐਫ ਦੀ 66 ਬਟਾਲੀਅਨ ਦਾ ਹੈ। ਉਸ ਦੇ ਸਰਹੱਦ ਪਾਰ ਕਰਨ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਹਰਕਤ ਵਿੱਚ ਆ ਗਏ। ਇਸ ਸਬੰਧੀ ਜਦੋਂ ਪਾਕਿਸਤਾਨੀ ਰੇਂਜਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਬੀਐਸਐਫ ਜਵਾਨ ਉਨ੍ਹਾਂ ਦੇ ਕਬਜ਼ੇ ਵਿੱਚ ਹੈ।

ਇਸ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੇ ਪਾਕਿ ਰੇਂਜਰਾਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਜਵਾਨ ਨੂੰ ਰਿਹਾਅ ਕਰਨ ਲਈ ਕਿਹਾ। ਸ਼ੁਰੂਆਤੀ ਝਿਜਕ ਤੋਂ ਬਾਅਦ, ਪਾਕਿ ਰੇਂਜਰਾਂ ਨੇ ਬੀਐਸਐਫ ਜਵਾਨ ਨੂੰ ਰਿਹਾਅ ਕਰਨ ਲਈ ਸਹਿਮਤੀ ਦਿੱਤੀ। ਇਹ ਪੂਰੀ ਘਟਨਾ ਪੰਜਾਬ ਦੇ ਬੀ.ਐਸ.ਐਫ ਦੇ ਫ਼ਿਰੋਜ਼ਪੁਰ ਸੈਕਟਰ ਦੇ ਅਬੋਹਰ ਇਲਾਕੇ ਦੀ ਹੈ।

ਰੋਲ ਕਾਲ ਦੌਰਾਨ
ਧੁੰਦ ਇੰਨੀ ਸੰਘਣੀ ਸੀ ਕਿ ਬੀਐਸਐਫ ਨੂੰ ਇਹ ਅਹਿਸਾਸ ਨਹੀਂ ਹੋਇਆ ਕਿ ਉਨ੍ਹਾਂ ਦਾ ਇੱਕ ਸਾਥੀ ਤਿੰਨ ਘੰਟਿਆਂ ਤੋਂ ਲਾਪਤਾ ਹੈ। ਜਦੋਂ ਸਰਹੱਦ ‘ਤੇ ਗਸ਼ਤ ਕਰਨ ਗਏ ਜਵਾਨ ਸਵੇਰੇ 9.30 ਵਜੇ ਵਾਪਸ ਆਏ ਤਾਂ ਉਨ੍ਹਾਂ ਦੀ ਹਾਜ਼ਰੀ ਲਵਾਈ ਗਈ। ਇਸ ਦੌਰਾਨ ਇੱਕ ਜਵਾਨ ਛੋਟਾ ਨਿਕਲਿਆ। ਜਦੋਂ ਇਧਰ-ਉਧਰ ਤਲਾਸ਼ੀ ਲੈਣ ‘ਤੇ ਵੀ ਜਵਾਨ ਬਾਰੇ ਕੁਝ ਨਾ ਮਿਲਿਆ ਤਾਂ ਬਟਾਲੀਅਨ ‘ਚ ਹੜਕੰਪ ਮੱਚ ਗਿਆ।

ਕਾਹਲੀ ‘ਚ ਪੂਰੇ ਇਲਾਕੇ ‘ਚ ਤਲਾਸ਼ੀ ਸ਼ੁਰੂ ਕੀਤੀ ਗਈ ਪਰ ਜਵਾਨ ਬਾਰੇ ਕੁਝ ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਜਦੋਂ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਜਵਾਨ ਉਨ੍ਹਾਂ ਦੀ ਹਿਰਾਸਤ ਵਿੱਚ ਹੈ। ਪਾਕਿਸਤਾਨੀ ਰੇਂਜਰਾਂ ਵੱਲੋਂ ਦੱਸਿਆ ਗਿਆ ਕਿ ਇਸ ਜਵਾਨ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹ ਕੌਮਾਂਤਰੀ ਸਰਹੱਦ ਪਾਰ ਕਰਕੇ ਉਨ੍ਹਾਂ ਦੇ ਇਲਾਕੇ ਵਿੱਚ ਪਹੁੰਚ ਗਿਆ ਸੀ।

ਅਫਗਾਨਿਸਤਾਨ ਦੇ ਇੱਕ ਸਕੂਲ ‘ਚ ਹੋਇਆ ਬੰਬ ਬਲਾਸਟ, 15 ਦੀ ਹੋਈ ਮੌਤ

0

ਅਫਗਾਨਿਸਤਾਨ ‘ਚ ਅੱਜ ਇੱਕ ਸਕੂਲ ‘ਚ ਬੰਬ ਧਮਾਕਾ ਹੋ ਗਿਆ ਹੈ। ਇਸ ਧਮਾਕੇ ਵਿੱਚ ਘੱਟੋ ਘੱਟ 15 ਲੋਕ ਮਾਰੇ ਗਏ ਅਤੇ 24 ਜ਼ਖਮੀ ਹੋ ਗਏ। ਮੀਡੀਆ ਰਿਪੋਰਟ ਮੁਤਾਬਕ ਇਹ ਧਮਾਕਾ ਸਮਾਂਗਨ ਦੇ ਐਬਾਕ ਸ਼ਹਿਰ ਦੇ ਜਾਹਦੀਆ ਮਦਰਸੇ ਵਿੱਚ ਦੁਪਹਿਰ ਦੀ ਨਮਾਜ਼ ਦੌਰਾਨ ਹੋਇਆ। ਸਮਾਂਗਨ ਪ੍ਰੋਵਿੰਸ਼ੀਅਲ ਹਸਪਤਾਲ ਦੇ ਇੱਕ ਡਾਕਟਰ ਦਾ ਕਹਿਣਾ ਹੈ ਕਿ ਇਸ ਹਸਪਤਾਲ ਵਿੱਚ ਘੱਟੋ-ਘੱਟ 15 ਮ੍ਰਿਤਕ ਅਤੇ 27 ਜ਼ਖ਼ਮੀਆਂ ਨੂੰ ਲਿਆਂਦਾ ਗਿਆ ਹੈ।

Hockey Test Series: ਭਾਰਤ ਨੇ ਆਸਟ੍ਰੇਲੀਆ ਨੂੰ 4-3 ਨਾਲ ਹਰਾਇਆ

0

ਹਾਕੀ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤ ਨੂੰ ਸ਼ਾਨਦਾਰ ਜਿੱਤ ਮਿਲੀ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਹਾਕੀ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਖ਼ਿਲਾਫ਼ 4-3 ਦੀ ਰੋਮਾਂਚਕ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੂੰ ਲਗਾਤਾਰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਨੇ ਸੀਰੀਜ਼ ਜਿੱਤਣ ਦੀ ਉਮੀਦ ਬਰਕਰਾਰ ਰੱਖੀ ਹੈ। ਭਾਰਤ ਲਈ ਮਨਪ੍ਰੀਤ ਸਿੰਘ, ਅਭਿਸ਼ੇਕ, ਅਕਾਸ਼ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਜਦਕਿ ਆਸਟ੍ਰੇਲੀਆ ਲਈ ਵੇਲਚ ਜੈਕ, ਜੈਲੇਵਸਕੀ ਅਰੋਨ ਅਤੇ ਨਾਥਨ ਨੇ ਇਕ-ਇਕ ਗੋਲ ਕੀਤਾ।

ਆਸਟ੍ਰੇਲੀਆ ਖਿਲਾਫ਼ ਤੀਜੇ ਮੈਚ ‘ਚ ਟੀਮ ਇੰਡੀਆ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਿਖਾਈ। ਭਾਰਤ ਨੇ ਪਹਿਲਾ ਗੋਲ 12ਵੇਂ ਮਿੰਟ ਵਿੱਚ ਕੀਤਾ। ਟੀਮ ਇੰਡੀਆ ਦੇ ਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕੀਤਾ। ਇਸ ਤੋਂ ਬਾਅਦ ਆਸਟਰੇਲੀਆ ਨੇ ਮੈਚ ਵਿੱਚ ਵਾਪਸੀ ਦੀ ਕੋਸ਼ਿਸ਼ ਕੀਤੀ ਅਤੇ ਟੀਮ 25ਵੇਂ ਮਿੰਟ ਵਿੱਚ ਗੋਲ ਕਰਨ ਵਿੱਚ ਕਾਮਯਾਬ ਰਹੀ। ਆਸਟ੍ਰੇਲੀਆ ਲਈ ਜੈਕ ਵੇਲਚ ਨੇ ਗੋਲ ਕੀਤਾ। ਇਸ ਤੋਂ ਬਾਅਦ ਆਸਟਰੇਲੀਆ ਨੇ 32ਵੇਂ ਮਿੰਟ ਵਿੱਚ ਫਿਰ ਗੋਲ ਕਰਕੇ 2-1 ਦੀ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਮੁਕਾਬਲਾ ਰੋਮਾਂਚਕ ਹੋ ਗਿਆ। ਭਾਰਤ ਲਈ ਅਭਿਸ਼ੇਕ ਨੇ 47ਵੇਂ ਮਿੰਟ ਵਿੱਚ ਗੋਲ ਕੀਤਾ। ਇਸ ਤਰ੍ਹਾਂ ਦੋਵੇਂ ਟੀਮਾਂ 2-2 ਦੀ ਬਰਾਬਰੀ ‘ਤੇ ਪਹੁੰਚ ਗਈਆਂ।

ਟੀਮ ਇੰਡੀਆ ਲਈ ਦੋਵੇਂ ਹਾਫ ਵਧੀਆ ਰਹੇ। ਭਾਰਤ ਲਈ ਸ਼ਮਸ਼ੇਰ ਨੇ 57ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ 3-2 ਦੀ ਬੜ੍ਹਤ ਹਾਸਲ ਕੀਤੀ। ਇਸ ਤੋਂ ਬਾਅਦ ਆਸਟਰੇਲੀਆ ਨੇ ਖੇਡ ਵਿੱਚ ਵਾਪਸੀ ਕਰਦੇ ਹੋਏ ਇੱਕ ਹੋਰ ਗੋਲ ਕੀਤਾ। ਟੀਮ ਲਈ ਨਾਥਨ ਨੇ 59ਵੇਂ ਮਿੰਟ ‘ਚ ਗੋਲ ਕੀਤਾ ਅਤੇ ਦੋਵੇਂ ਟੀਮਾਂ 3-3 ਦੀ ਬਰਾਬਰੀ ‘ਤੇ ਪਹੁੰਚ ਗਈਆਂ। ਇਸ ਤੋਂ ਠੀਕ ਇੱਕ ਮਿੰਟ ਬਾਅਦ ਅਕਾਸ਼ਦੀਪ ਸਿੰਘ ਨੇ ਭਾਰਤ ਲਈ ਗੋਲ ਕਰ ਦਿੱਤਾ। ਭਾਰਤ ਨੇ 60ਵੇਂ ਮਿੰਟ ਵਿੱਚ ਗੋਲ ਕਰ ਕੇ ਅੰਤ ਤੱਕ ਇਸ ਨੂੰ ਬਰਕਰਾਰ ਰੱਖਿਆ। ਇਸ ਤਰ੍ਹਾਂ ਭਾਰਤ ਨੇ 4-3 ਨਾਲ ਜਿੱਤ ਦਰਜ ਕੀਤੀ।

ਭਾਰਤ ਨੂੰ ਪਹਿਲੇ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਟੀਮ ਨੇ ਆਸਟ੍ਰੇਲੀਆ ਨੂੰ ਸਖ਼ਤ ਟੱਕਰ ਦਿੱਤੀ। ਆਸਟ੍ਰੇਲੀਆ ਨੇ ਸੀਰੀਜ਼ ਦੇ ਪਹਿਲੇ ਮੈਚ ‘ਚ 5-4 ਨਾਲ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਦੂਜੇ ਮੈਚ ਵਿੱਚ 7-4 ਨਾਲ ਜਿੱਤ ਦਰਜ ਕੀਤੀ। ਹੁਣ ਭਾਰਤ ਨੇ ਸੀਰੀਜ਼ ‘ਚ ਵਾਪਸੀ ਕੀਤੀ ਅਤੇ ਮੈਚ 4-3 ਨਾਲ ਜਿੱਤ ਲਿਆ। ਹੁਣ ਸੀਰੀਜ਼ ਦਾ ਚੌਥਾ ਮੈਚ 3 ਦਸੰਬਰ ਨੂੰ ਅਤੇ ਪੰਜਵਾਂ ਮੈਚ 4 ਦਸੰਬਰ ਨੂੰ ਖੇਡਿਆ ਜਾਵੇਗਾ।

ਬੱਸ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, ਭਿਆਨਕ ਹਾਦਸੇ ਨੇ ਲਈ 6 ਲੋਕਾਂ ਦੀ ਜਾਨ

0

ਉੱਤਰ ਪ੍ਰਦੇਸ਼ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਯੂਪੀ ਦੇ ਬਹਿਰਾਇਚ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 5 ਯਾਤਰੀਆਂ ਸਮੇਤ 6 ਦੀ ਮੌਤ ਹੋ ਗਈ। 15 ਯਾਤਰੀ ਜ਼ਖਮੀ ਹਨ, ਜਿਨ੍ਹਾਂ ‘ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

ਜਾਣਕਾਰੀ ਅਨੁਸਾਰ ਬੱਸ ਜੈਪੁਰ ਤੋਂ ਬਹਿਰਾਇਚ ਦੇ ਰਸਤੇ ਲਖਨਊ, ਰੁਪੈਡੀਹਾ ਜਾ ਰਹੀ ਸੀ। ਉਧਰ ਟਰੱਕ ਲਖਨਊ ਵੱਲ ਆ ਰਿਹਾ ਸੀ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਡੀਐਮ ਅਤੇ ਐਸਪੀ ਮੌਕੇ ‘ਤੇ ਪਹੁੰਚ ਗਏ ਹਨ।ਇਹ ਹਾਦਸਾ ਜਰਵਾਲ ਥਾਣਾ ਖੇਤਰ ਦੇ ਘਾਘਰਾ ਘਾਟ ਨੇੜੇ ਸਵੇਰੇ 4 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਸਾਰਾ ਪਾਸਾ ਉੱਡ ਗਿਆ। ਟਰੱਕ ਦੀ ਰਫ਼ਤਾਰ ਬਹੁਤ ਤੇਜ਼ ਸੀ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

ਇਸ ਘਟਨਾ ਬਾਰੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਡਰਿੱਲ ਮਸ਼ੀਨ ਨਾਲ ਬੱਸ ਦੇ ਕੁਝ ਹਿੱਸਿਆਂ ਨੂੰ ਕੱਟ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। 6 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲੇ ਸਾਰੇ ਮਰਦ ਹਨ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬੱਸ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੈ। ਮੁੱਖ ਮੰਤਰੀ ਯੋਗੀ ਆਦਿਿਤਆਨਾਥ ਨੇ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੇਨੂੰ ਦੁੱਗਲ ਨੇ ਫਾਜ਼ਿਲਕਾ ਦੇ DC ਵਜੋਂ ਸੰਭਾਲਿਆ ਅਹੁਦਾ

0

ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ ਏ ਐਸ ਨੇ ਅੱਜ ਫਾਜ਼ਿਲਕਾ ਦੇ 11ਵੇਂ ਡਿਪਟੀ ਕਮਿਸ਼ਨਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹੇ ਦੀ ਅਗਵਾਈ ਕਰਨ ਵਾਲੇ ਤੀਜੇ ਮਹਿਲਾ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਅੱਗੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

ਰਣਨੀਤਕ ਤੌਰ ‘ਤੇ ਮੱਹਤਵਪੂਰਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਸੇਵਾ ਕਰਨ ਦਾ ਵਿਸ਼ਾਲ ਤਜਰਬਾ ਰੱਖਣ ਵਾਲੇ 2012 ਬੈਚ ਦੇ ਆਈ ਏ ਐਸ ਅਧਿਕਾਰੀ ਸੇਨੂੰ ਦੁੱਗਲ ਜਿੰਨ੍ਹਾਂ ਨੂੰ ਕਮਿਸ਼ਨਰ ਨਗਰ ਨਿਗਮ ਅਬੋਹਰ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ, ਨੂੰ ਅਨੁਸ਼ਾਸਨ, ਐਕਸਨ ਅਤੇ ਜਿੰਮੇਵਾਰੀ ਦੀ ਭਾਵਨਾ ਨਾਲ ਸਖ਼ਤ ਮਿਹਨਤ ਨਾਲ ਕੰਮ ਕਰਨ ਦੀਆਂ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

ਜ਼ਿਲ੍ਹਾ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾਉਣ ਲਈ ਫਾਜ਼ਿਲਕਾ ਜ਼ਿਲ੍ਹੇ ਦੇ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਅਤੇ ਮਾਰਗਦਰਸ਼ਨ ਚਾਹੁੰਦੇ ਹਨ, ਤਾਂਜੋ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੇ ਰੰਗਲੇ ਪੰਜਾਬ ਦੇ ਸੁਪਨੇ ਵਿਚ ਯਥਾਰਤ ਵਿਚ ਤਬਦੀਲ ਕਰ ਸਕੀਏ। ਉਨ੍ਹਾਂ ਨੇ ਆਪਣੀਆਂ ਤਰਜੀਹਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਵੱਛਤਾ, ਸਿੱਖਿਆ, ਸਿਹਤ, ਸੁਰੱਖਿਆ, ਸਾਡੇ ਬਜੁਰਗ ਨਾਗਰਿਕਾਂ ਦੀ ਤੰਦਰੁਸਤੀ, ਆਵਾਜਾਈ ਅਤੇ ਵਾਤਾਵਰਨ ਨਾਲ ਸਬੰਧਤ ਯੋਜਨਾਂਵਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

1968 ਵਿਚ ਜਨਮੇ ਸੇਨੂੰ ਦੁੱਗਲ ਗ੍ਰੈਜੁਏਸਨ, ਪੋਸਟ ਗ੍ਰੈਜੁਏਸਨ ਅਤੇ ਆਰਟਸ ਵਿਚ PHD ਦੌਰਾਨ ਗੋਲਡ ਮੈਡਲਿਸਟ ਰਹੇ ਹਨ। ਸੰਘ ਲੋਕ ਸੇਵਾ ਕਮਿਸ਼ਨ ਦੀ ਇੰਟਰਵਿਊ ਲਈ ਉਮੀਦਵਾਰ ਵਜੋਂ ਸਿਫਾਰਸ਼ ਲਈ ਉਨ੍ਹਾਂ ਦਾ ਰਾਜ ਯੋਗਤਾ ਮਾਪਦੰਡ ਵਿਚ ਮਿਸਾਲੀ ਸੇਵਾ ਰਿਕਾਰਡ, ਸਰਕਾਰੀ ਸੇਵਾ ਦੀ ਲੰਬਾਈ ਅਤੇ ਸਭ ਤੋਂ ਵੱਧ ਵਿਭਾਗੀ ਕੰਮ ਕਾਜ ਦੀ ਸੂਖਮ ਸਮਝ ਮੁੱਖ ਅਧਾਰ ਰਿਹਾ।

 

ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਦਲ ਦੇ 8 ਮੈਂਬਰੀ ਐਡਵਾਈਜ਼ਰੀ ਬੋਰਡ ਦਾ ਵੀ ਗਠਨ ਕੀਤਾ ਗਿਆ ਹੈ। ਇਸਦੇ ਨਾਲ ਹੀ ਕੋਰ ਕਮੇਟੀ ਮੈਂਬਰਾਂ ਦਾ ਵੀ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ।