Home Blog Page 1818

ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

0

ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ਸੋਹਾਣਾ ਵਿੱਚ ਬਣੇ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਬੀਤੇ ਕੱਲ੍ਹ ਸੋਹਾਣਾ ਵਿੱਚ ਦਮਦਮਾ ਝੀਲ ਕੋਲ ਬਣੇ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕੀਤਾ। ਨਗਰ ਯੋਜਨਾ ਸਬੰਧੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 5 AK-47 ਰਾਈਫਲਾਂ ਤੇ ਪਿਸਤੌਲ ਕੀਤੇ…

ਜ਼ਿਲ੍ਹਾ ਨਗਰ ਨਿਯੋਜਨ (ਡੀਟੀਪੀ) ਅਮਿਤ ਮਧੋਲਿਆ ਨੇ ਕਿਹਾ ਕਿ ਇਹ ਝੀਲ ਦੇ ਜਲਗ੍ਰਹਿਣ ਖੇਤਰ ਵਿੱਚ ਬਣਿਆ ਅਣਧਿਕਾਰਤ ਫਾਰਮ ਹਾਊਸ ਸੀ। ਇਨ੍ਹਾਂ ਤਿੰਨਾਂ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਹਾਊਸ ਬਿਨਾਂ ਕਿਸੇ ਮਨਜ਼ੂਰੀ ਦੇ ਅਰਾਵਲੀ ਰੇਂਜ ਵਿੱਚ ਬਣਾਏ ਗਏ ਸਨ।

ਪੰਜਾਬ ਸਰਕਾਰ ਨੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਦਿੱਤੀ ਤਰੱਕੀ

0

ਪੰਜਾਬ ਸਰਕਾਰ ਵੱਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਰਕਾਰ ਵੱਲੋਂ ਤਰੱਕੀ ਦੇ ਕੇ ਇਨ੍ਹਾਂ ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਨਿਰਜੀਤ ਸਿੰਘ, ਰਜਿੰਦਰ ਸਿੰਘ, ਵਰਿੰਦਰ ਭਾਟੀਆ, ਸੁਖਦੇਵ ਸਿੰਘ ਬੰਗੜ, ਗੁਰਸੇਵਕ ਚੰਦ, ਧਰਮਿੰਦਰ ਕੁਮਾਰ, ਵਿਸ਼ਵਜੀਤ ਸਿੰਘ ਸੰਧੂ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰੌਬਨਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 5 AK-47 ਰਾਈਫਲਾਂ ਤੇ ਪਿਸਤੌਲ ਕੀਤੇ ਬਰਾਮਦ

0

ਪੰਜਾਬ ਪੁਲਿਸ ਤੇ BSF ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 13 ਕਿੱਲੋ ਹੈਰੋਇਨ, 5 ਏਕੇ-47 ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਬਰਾਮਦਗੀ ਫ਼ਿਰੋਜ਼ਪੁਰ ਤੋਂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਕਤ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਇਆ 15 ਕਰੋੜ ਰੁਪਏ ਜੁਰਮਾਨਾ

0

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭਾਰੀ ਜੁਰਮਾਨਾ ਲਗਾਇਆ ਹੈ। ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾ ਵੀ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲਗਾਇਆ ਸੀ।

ਇਹ ਵੀ ਪੜ੍ਹੋ: ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਕੋਈ ਪਾਬੰਦੀ ਨਹੀਂ

ਇਸ ਤੋਂ ਇਲਾਵਾ ਅਦਾਲਤ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਦੇ ਨਾਲ ਏ.ਡੀ.ਜੀ.ਪੀ. (ਲਾਅ ਐਂਡ ਆਰਡਰ), ਡੀਸੀ ਫ਼ਿਰੋਜ਼ਪੁਰ ਅਤੇ ਐਸ.ਐਸ.ਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋਇਆ ਹੋਰ ਵਾਧਾ, ਵਿਜੀਲੈਂਸ ਨੇ ਘੁਟਾਲੇ…

ਇਹ ਪਟੀਸ਼ਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨੇ ਹਾਈਕੋਰਟ ਵਿੱਚ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਯੂਨਿਟ ਦੇ ਬਾਹਰ ਬੈਠੇ ਹਨ ਅਤੇ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਹੈ। ਉਸ ਦੀ ਯੂਨਿਟ ‘ਤੇ ਇਲਜ਼ਾਮ ਲਾਏ ਗਏ ਸਨ ਕਿ ਇਹ ਯੂਨਿਟ ਵਾਤਾਵਰਨ ਦੇ ਮਾਪਦੰਡਾਂ ਦੀ ਉਲੰਘਣਾ ਕਰਕੇ ਸਥਾਪਿਤ ਕੀਤਾ ਗਿਆ ਹੈ। ਜਦਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਨ੍ਹਾਂ ਦੀ ਜਾਂਚ ਕਰਕੇ ਮਨਜ਼ੂਰੀ ਦਿੱਤੀ ਹੈ।

ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇਸ ਯੂਨਿਟ ਦੇ ਐਨ.ਜੀ.ਟੀ. ਨਿਗਰਾਨ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ ਪਰ ਐਨ.ਜੀ.ਟੀ ਨਿਗਰਾਨ ਕਮੇਟੀ ਦੀ ਜਾਂਚ ਵਿੱਚ ਸਭ ਕੁਝ ਠੀਕ ਪਾਇਆ ਗਿਆ। ਹੁਣ ਤੱਕ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਾਈਕੋਰਟ ਨੇ ਸੇਵਾਮੁਕਤ ਜਸਟਿਸ ਆਰ.ਕੇ. ਨਹਿਰੂ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਇੱਕ ਸਰਕਾਰੀ ਨੁਮਾਇੰਦਾ ਅਤੇ ਇੱਕ ਸੀ.ਏ. ਸ਼ਾਮਲ ਕੀਤਾ ਗਿਆ ਹੈ। ਹਾਈ ਕੋਰਟ ਨੇ ਇਸ ਕਮੇਟੀ ਨੂੰ ਦੋ ਮਹੀਨਿਆਂ ਵਿੱਚ ਫੈਕਟਰੀ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋਇਆ ਹੋਰ ਵਾਧਾ, ਵਿਜੀਲੈਂਸ ਨੇ ਘੁਟਾਲੇ ਦਾ ਰਿਕਾਰਡ ED ਨਾਲ ਕੀਤਾ ਸਾਂਝਾ

0

ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਕਿਉਂਕਿ ਵਿਜੀਲੈਂਸ ਬਿਊਰੋ ਨੇ 2000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਦਸਤਾਵੇਜ਼ ਅਤੇ ਵੇਰਵੇ ਸਾਂਝੇ ਕੀਤੇ ਹਨ। ਈਡੀ ਨੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੁਣ ਸਾਬਕਾ ਮੰਤਰੀ ਤੇ ਨਜ਼ਦੀਕੀਆਂ ‘ਤੇ ਹੋਰ ਸਖ਼ਤੀ ਹੋ ਸਕਦੀ ਹੈ। ਇਸ ਦੇ ਨਾਲ ਹੀ ਫਰਾਰ ਹੋਏ ਦੋਸ਼ੀਆਂ ‘ਤੇ ਸ਼ਿਕੰਜਾ ਕੱਸਣ ਲਈ ਵਿਜੀਲੈਂਸ ਪੂਰੀ ਤਰ੍ਹਾਂ ਤਿਆਰ ਹੈ। ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਈਡੀ ਨੇ ਵਿਜੀਲੈਂਸ ਬਿਊਰੋ ਨੂੰ ਦਸਤਾਵੇਜ਼ ਅਤੇ ਹੋਰ ਵੇਰਵੇ ਉਨ੍ਹਾਂ ਨੂੰ ਸੌਂਪਣ ਲਈ ਕਿਹਾ ਸੀ।

ਵਿਜੀਲੈਂਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਦੀ ਜਾਂਚ ਮੁੱਢਲੇ ਪੜਾਅ ‘ਤੇ ਹੋਣ ਕਾਰਨ ਉਨ੍ਹਾਂ ਨੇ ਉਸ ਸਮੇਂ ਕੋਈ ਵੇਰਵਾ ਨਹੀਂ ਦਿੱਤਾ ਸੀ ਪਰ ਹੁਣ ਵਿਜੀਲੈਂਸ ਨੇ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਹੁਣ ਵਿਜੀਲੈਂਸ ਨੇ ਇਸ ਮਾਮਲੇ ਦਾ ਰਿਕਾਰਡ ਵੀ ਸੌਂਪ ਦਿੱਤਾ ਹੈ। ਈਡੀ ਦੇ ਅਧਿਕਾਰੀਆਂ ਨਾਲ ਰਿਕਾਰਡ ਸਾਂਝਾ ਕਰਨ ਤੋਂ ਬਾਅਦ ਹੁਣ ਈਡੀ ਆਪਣੇ ਪੱਧਰ ‘ਤੇ ਬੈਂਕਾਂ ਦੇ ਲੈਣ-ਦੇਣ ਅਤੇ ਜਾਇਦਾਦਾਂ ਆਦਿ ਦੀ ਜਾਂਚ ਕਰਨ ਜਾ ਰਹੀ ਹੈ। ਇਸ ਕਾਰਨ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਕੋਈ ਪਾਬੰਦੀ ਨਹੀਂ

0

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ ‘ਤੇ ਕੋਈ ਪਾਬੰਦੀ ਨਹੀਂ ਹੈ।

ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਨਵੇਂ ਅਸਲਾ ਲਾਇਸੈਂਸ ਚੰਗੀ ਤਰ੍ਹਾਂ ਤਸਦੀਕ ਕਰਨ ਉਪਰੰਤ ਕਿਸੇ ਵਿਅਕਤੀ ਨੂੰ ਖ਼ਤਰੇ ਸਬੰਧੀ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਰਿਟ ਦੇ ਆਧਾਰ ‘ਤੇ ਜਾਰੀ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਵਾਪਰਿਆ ਦਰਦਨਾਕ ਹਾਦਸਾ, ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 6 ਦੀ ਮੌਤ

ਜ਼ਿਕਰਯੋਗ ਹੈ ਕਿ ਹਥਿਆਰਾਂ ਦੇ ਦਿਖਾਵੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਸਬੰਧੀ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ। ਆਈ.ਜੀ.ਪੀ. ਨੇ ਕਿਹਾ ਕਿ ਇਸ ਦੇ ਨਾਲ ਹੀ ਨਫ਼ਰਤੀ ਅਪਰਾਧਾਂ ਸਬੰਧੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਫ਼ਰਤ ਫੈਲਾਉਣ ਵਾਲਿਆਂ, ਜੋ ਸਮਾਜਿਕ ਤੇ ਆਪਸੀ ਭਾਈਚਾਰੇ ਦੇ ਤਾਣੇ-ਬਾਣੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ਲਈ ਵੀ ਕਿਹਾ।

ਵਾਪਰਿਆ ਦਰਦਨਾਕ ਹਾਦਸਾ, ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 6 ਦੀ ਮੌਤ

0

ਉੱਤਰ ਪ੍ਰਦੇਸ਼ ‘ਚ ਇੱਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਦੁਕਾਨ ਦੇ ਉੱਪਰ ਬਣੇ ਘਰ ਵਿੱਚ ਅੱਗ ਲੱਗ ਗਈ। ਅੱਗ ਕਾਰਨ ਤਿੰਨ ਬੱਚਿਆਂ ਸਮੇਤ 6 ਵਿਅਕਤੀਆਂ ਦੀ ਜਾਨ ਚਲੀ ਗਈ।

ਇਹ ਵੀ ਪੜ੍ਹੋ: ਪੁਲਿਸ ਦੀ ਕ੍ਰੇਨ ਨੇ CM ਦੀ ਭੈਣ ਨੂੰ ਕਾਰ ਸਮੇਤ ਚੁੱਕਿਆ!

ਮਿਲੀ ਜਾਣਕਾਰੀ ਅਨੁਸਾਰ ਫਿਰੋਜਾਬਾਦ ਜ਼ਿਲ੍ਹੇ ਦੇ ਪਾੜਮ ਦੇ ਮੁੱਖ ਬਾਜ਼ਾਰ ਵਿੱਚ ਬਣੀ ਦੁਕਾਨ ਦੇ ੳੱਪਰ ਬਣੇ ਮਕਾਨ ਵਿੱਚ ਅਚਾਨਕ ਅੱਗ ਲਗ ਗਈ। ਉਸ ਸਮੇਂ 9 ਲੋਕ ਅੰਦਰ ਸਨ। ਇਸ ਸਬੰਧੀ ਐਸਐਸਪੀ ਆਸ਼ੀਸ਼ ਤਿਵਾੜੀ ਨੇ ਦੱਸਿਆ ਕਿ ਅੱਗ ਨੇ ਇੱਕ ਹੀ ਪਰਿਵਾਰ ਦੇ 9 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿੰਨਾਂ ਵਿੱਚ 3 ਬੱਚੇ ਸ਼ਾਮਲ ਸਨ। ਲੱਗੀ ਭਿਆਨਕ ਅੱਗ ਵਿੱਚ 3 ਬੱਚਿਆਂ ਸਮੇਤ 6 ਜਾਣਿਆਂ ਦੀ ਮੌਤ ਹੋ ਗਈ, ਜਦੋਂ ਕਿ 3 ਨੂੰ ਬਚਾਅ ਲਿਆ ਹੈ। ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੀਡੀਆ ਰਿਪੋਰਟ ਅਨੁਸਾਰ ਘਰ ਦੇ ਹੇਠਾਂ ਬਿਜਲੀ ਦੇ ਸਾਮਾਨ ਅਤੇ ਫਰਨੀਚਰ ਦੀ ਦੁਕਾਨ ਸੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਲੱਗ ਰਿਹਾ ਹੈ। ਅੱਗ ਉਤੇ ਕਾਬੂ ਪਾਉਣ ਲਈ ਆਗਰਾ, ਮੈਨਪੁਰੀ, ਏਟਾ ਅਤੇ ਫਿਰੋਜਾਬਾਦ ਤੋਂ ਫਾਇਰ ਬਿਗ੍ਰੇਡ ਦੀਆਂ 18 ਗੱਡੀਆਂ ਨੇ ਅੱਗ ‘ੁਤੇ ਕਾਬੂ ਪਾਇਆ। ਬਚਾਓ ਕੰਮਾਂ ਦੇ ਲਈ 12 ਥਾਣਿਆਂ ਦੀ ਪੁਲਿਸ ਨੂੰ ਲਗਾਇਆ ਗਿਆ ਸੀ। ਕਰੀਬ ਢਾਈ ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

 

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਵਸ ‘ਤੇ CM ਮਾਨ ਨੇ ਕੀਤਾ ਪ੍ਰਣਾਮ

0

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਵਸ ‘ਤੇ ਪ੍ਰਣਾਮ ਕੀਤਾ ਹੈ।

ਉਨ੍ਹਾਂ ਟਵੀਟ ਕਰਦਿਆ ਕਿਹਾ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ…ਜਿਨ੍ਹਾਂ ਸਿੱਖੀ ਸਿਦਕ ਨੂੰ ਤਨੋਂ-ਮਨੋਂ ਨਿਭਾਇਆ…

ਅੱਜ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ…ਬਾਬਾ ਜੀ ਸਦਾ ਸਿੱਖੀ ਸਿਦਕ ਦੀ ਅਨੋਖੀ ਮਿਸਾਲ ਤੇ ਸਮੂਹ ਸਿੱਖ ਸੰਗਤਾਂ ਲਈ ਪ੍ਰੇਰਣਾਸਰੋਤ ਰਹਿਣਗੇ।

 

ਪੁਲਿਸ ਦੀ ਕ੍ਰੇਨ ਨੇ CM ਦੀ ਭੈਣ ਨੂੰ ਕਾਰ ਸਮੇਤ ਚੁੱਕਿਆ!

0

ਹੈਦਰਾਬਾਦ ‘ਚ ਪੁਲਿਸ ਵੱਲੋਂ ਲਿਆਂਦੀ ਇਕ ਕ੍ਰੇਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਦੀ ਭੈਣ ਵਾਈਐਸ ਸ਼ਰਮੀਲਾ ਰੈੱਡੀ ਨੂੰ ਕਾਰ ਸਮੇਤ ਹਿਰਾਸਤ ‘ਚ ਲੈ ਲਿਆ।

ਤੇਲੰਗਾਨਾ ਵਿੱਚ ਵਾਈਐਸਆਰ ਤੇਲੰਗਾਨਾ ਪਾਰਟੀ (ਵਾਈਐਸਆਰਟੀਪੀ) ਅਤੇ ਸੱਤਾਧਾਰੀ ਪਾਰਟੀ ਟੀਆਰਐਸ (ਟੀਆਰਐਸ) ਦਰਮਿਆਨ ਟਕਰਾਅ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਹੈਦਰਾਬਾਦ ਪੁਲਿਸ ਕ੍ਰੇਨ ਦੀ ਮਦਦ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਦੀ ਭੈਣ ਸ਼ਰਮੀਲਾ ਰੈੱਡੀ ਨੂੰ ਕਾਰ ਸਮੇਤ ਚੁੱਕ ਕੇ ਲੈ ਗਈ।

ਜਾਣਕਾਰੀ ਮੁਤਾਬਕ ਵਾਈਐੱਸਆਰ ਤੇਲੰਗਾਨਾ ਪਾਰਟੀ (ਵਾਈਐੱਸਆਰਟੀਪੀ) ਦੀ ਮੁਖੀ ਸ਼ਰਮੀਲਾ ਰੈੱਡੀ ਸੂਬੇ ਦੇ ਮੁੱਖ ਮੰਤਰੀ ਕੇਸੀਆਰ ਖ਼ਿਲਾਫ਼ ਪ੍ਰਦਰਸ਼ਨ ਕਰਨ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਭੀੜ ਵਿਚੋਂ ਬਾਹਰ ਕੱਢ ਦਿੱਤਾ।

ਜਾਣਕਾਰੀ ਮੁਤਾਬਕ ਸ਼ਰਮੀਲਾ ਰੈੱਡੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪ੍ਰਗਤੀ ਭਵਨ ਜਾਣ ਦੀ ਕੋਸ਼ਿਸ਼ ਕਰ ਰਹੀ ਸੀ। ਫਿਰ ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਸ਼ਰਮੀਲਾ ਰੈੱਡੀ ਨੂੰ ਕਾਰ ਸਮੇਤ ਚੁੱਕ ਲਿਆ। ਦੱਸ ਦੇਈਏ ਕਿ ਸ਼ਰਮੀਲਾ ਰੈੱਡੀ ਨੂੰ ਸੋਮਾਜੀਗੁਡਾ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਮਗਰੋਂ ਪੁਲਿਸ ਉਸਨੂੰ ਸਥਾਨਕ ਪੁਲਿਸ ਸਟੇਸ਼ਨ ਲੈ ਗਈ।

ਅਦਰਕ ਦੇ ਸੇਵਨ ਨਾਲ ਗਠੀਏ ਦੇ ਦਰਦ ਤੋਂ ਮਿਲਦਾ ਹੈ ਛੁਟਕਾਰਾ, ਜਾਣੋ ਹੋਰ ਫਾਇਦੇ

0

ਅਦਰਕ ਸਾਡੀ ਸਿਹਤ ਲਈ ਬਹੁਤ ਹੀ ਚੰਗਾ ਮੰਨਿਆ ਜਾਂਦਾ ਹੈ। ਅਦਰਕ ਸਾਡੇ ਸਾਰਿਆਂ ਦੀ ਰਸੋਈ ਘਰ ‘ਚ ਇਸਤੇਮਾਲ ਹੋਣ ਵਾਲਾ ਮਸਾਲਾ ਹੈ। ਇਸ ‘ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ ‘ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਅਦਰਕ ਜਿਥੇ ਖਾਣੇ ਦਾ ਸੁਆਦ ਵਧਾਉਂਦਾ ਹੈ ਉਥੇ ਇਹ ਸਿਹਤ ਲਈ ਵੀ ਫ਼ਾਇਦੇਮੰਦ ਹੈ। ਅਦਰਕ ਦੇ ਸੇਵਨ ਨਾਲ ਬਹੁਤ ਸਾਰੇ ਫਾਇਦੇ ਮਿਲਦੇ ਹਨ।

ਪੇਟ ਦੀ ਗੈਸ : ਗਲਤ ਖਾਣ-ਪੀਣ ਕਰਕੇ ਪੇਟ ‘ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਅਦਰਕ  ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦਾ ਸੇਵਨ ਗਰਮ ਦੁੱਧ ਨਾਲ ਕਰਨ ਨਾਲ ਢਿੱਡ ਨਾਲ ਜੁੜੀਆ ਸਾਰੀਆਂ ਪਰੇਸ਼ਾਨੀਆਂ ਤੋਂ ਆਰਾਮ ਮਿਲਦਾ ਹੈ।

ਦਸਤ : ਦਸਤ ਹੋਣ ‘ਤੇ 100 ਗ੍ਰਾਮ ਅਦਰਕ , 3 ਛੋਟੇ ਚਮਚ ਲੂਣ, 4 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ ਚੂਰਨ ਨੂੰ ਇਕ ਚਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ।

ਕੰਨ ਦਰਦ : ਅੱਧਾ ਚਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ ‘ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ।

ਪੇਟ ਦੇ ਕੀੜੇ : ਅੱਧਾ ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।

ਮੂੰਹ ਦੀ ਬਦਬੂ : 1 ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

ਕਬਜ਼ ਦੂਰ ਕਰੇ : ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਢਿੱਡ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।

ਜ਼ੁਕਾਮ : ਜ਼ੁਕਾਮ ਹੋਣ ‘ਤੇ 1 ਚਮਚ ਸ਼ੁਧ ਦੇਸੀ ਘਿਓ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ ‘ਚ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਲੂਣ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ।

ਗਠੀਏ ਦੇ ਦਰਦ ਤੋਂ ਛੁਟਕਾਰਾ : ਅਦਰਕ ‘ਚ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ‘ਚ ਸਾਡੀ ਸਹਾਇਤਾ ਕਰਦਾ ਹੈ। ਅਦਰਕ ਖਾਣ ਨਾਲ ਜਾਂ ਇਸ ਦਾ ਲੇਪ ਲਗਾਉਣ ਨਾਲ ਦਰਦ ਖਤਮ ਹੁੰਦਾ ਹੈ। ਇਸ ਦਾ ਲੇਪ ਲਗਾਉਣ ਲਈ ਅਦਰਕ ਨੂੰ ਚੰਗੀ ਤਰ੍ਹਾਂ ਪੀਸ ਲਓ। ਉਸ ‘ਚ ਹਲਦੀ ਮਿਲਾ ਲਓ। ਇਸ ਪੇਸਟ ਨੂੰ ਦਿਨ ‘ਚ 2 ਬਾਰ ਲਗਾਓ। ਕੁਝ ਹੀ ਦਿਨਾਂ ‘ਚ ਫਰਕ ਨਜ਼ਰ ਆਉਣ ਲੱਗੇਗਾ।