Home Blog Page 1820

ਵਿਜੀਲੈਂਸ ਨੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਕੀਤਾ ਤਲਬ

0

ਵਿਜੀਲੈਂਸ ਵੱਲੋਂ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਅੱਜ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ। ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ, ਜੋ 2007-2012 ਅਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਹਨ, ਇਸ ਘੁਟਾਲੇ ਦੇ ਮੁੱਖ ਦੋਸ਼ੀ ਹਨ।

ਵਿਜੀਲੈਂਸ ਇਸ ਮਾਮਲੇ ਵਿੱਚ ਢਿੱਲੋਂ ਅਤੇ ਸੇਖੋਂ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਅਤੇ ਸਾਬਕਾ ਸਕੱਤਰ ਕੇ.ਐਸ. ਪੰਨੂ ਖਿਲਾਫ ਲੁੱਕ ਆਉਟ ਨੋਟਿਸ ਜਾਰੀ ਕਰ ਚੁੱਕੀ ਹੈ। ਇਨ੍ਹਾਂ ਲੋਕਾਂ ‘ਤੇ ਇਕ ਠੇਕੇਦਾਰ ਤੋਂ ਰਿਸ਼ਵਤ ਲੈ ਕੇ ਸਿੰਚਾਈ ਵਿਭਾਗ ‘ਚ 1200 ਕਰੋੜ ਰੁਪਏ ਦਾ ਕੰਮ ਦੇਣ ਦਾ ਦੋਸ਼ ਹੈ।

ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, 2 ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਸਤ 2017 ਵਿੱਚ ਇਹ ਬਿਆਨ ਦਰਜ ਕੀਤੇ ਸਨ। ਵਿਭਾਗੀ ਸੂਤਰਾਂ ਅਨੁਸਾਰ ਸ਼ਰਨਜੀਤ ਸਿੰਘ ਢਿੱਲੋਂ ਅਤੇ ਆਈਏਐਸ ਸਰਵੇਸ਼ ਕੌਸ਼ਲ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਸਾਬਕਾ ਅਧਿਕਾਰੀਆਂ ਤੇ ਆਗੂਆਂ ਦੇ ਨਾਂ ਸਾਹਮਣੇ ਆਉਣਗੇ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

NIA ਦਾ ਵੱਡਾ ਐਕਸ਼ਨ, ਪੰਜਾਬ ਸਮੇਤ ਕਈ ਰਾਜਾਂ ‘ਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

0

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਸਵੇਰੇ 5 ਰਾਜਾਂ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਹਰਿਆਣਾ ਅਤੇ ਦਿੱਲੀ ਦੇ ਛੇ ਜਿਲਿਆਂ ਵਿਚ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਛਾਪੇਮਾਰੀ ਸ਼ੁਰੂ ਕੀਤੀ ਹੈ। NIA ਦੀ ਕਾਰਵਾਈ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਚੱਲ ਰਹੀ ਹੈ। ਏਜੰਸੀ ਗੈਂਗਸਟਰਾਂ ਦੇ ਗਠਜੋੜ ਦਾ ਰਿਕਾਰਡ ਖੰਗਾਲ ਰਹੀ ਹੈ। ਏਜੰਸੀ ਦੀ ਨਜ਼ਰ ਲਾਰੈਂਸ ਅਤੇ ਉਸਦੇ ਸਾਥੀਆਂ ਦੇ ਪਾਕਿਸਤਾਨ ਅਤੇ ਹੋਰ ਦੇਸ਼ਾਂ ‘ਚ ਬੈਠੇ ਅੱਤਵਾਦੀਆਂ ਨਾਲ ਸਬੰਧ ‘ਤੇ ਹੈ।

ਦਰਅਸਲ ਕਈ ਮਹੀਨੇ ਪੰਜਾਬ ਪੁਲਿਸ ਦੀ ਹਿਰਾਸਤ ‘ਚ ਰਹਿਣ ਤੋਂ ਬਾਅਦ NIA ਨੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਦੀ ਬਠਿੰਡਾ ਸੈਂਟਰਲ ਜੇਲ ‘ਚੋਂ ਰਿਮਾਂਡ ‘ਤੇ ਲੈ ਕੇ ਦਿੱਲੀ ਪਹੁੰਚੀ ਸੀ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਗੈਂਗਸਟਰਾਂ ‘ਤੇ UAPA ਤਹਿਤ ਐਫਆਈਆਰ ਦਰਜ ਕੀਤੀ ਸੀ। ਲਾਰੈਂਸ ਅਤੇ ਗੋਲਡੀ ਬਰਾੜ ਤੋਂ ਇਲਾਵਾ ਪਾਕਿਸਤਾਨ ਵਿੱਚ ਕੁਝ ਹੋਰ ਗੈਂਗਸਟਰਾਂ ਦੇ ਅੱਤਵਾਦੀਆਂ ਨਾਲ ਸਬੰਧ ਹੋਣ ਕਾਰਨ ਐਨਆਈਏ ਨੇ ਪਿਛਲੇ ਸਮੇਂ ਵਿੱਚ ਵੀ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਸਤੰਬਰ ਅਤੇ ਅਕਤੂਬਰ ਵਿੱਚ ਵੀ ਐਨਆਈਏ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਸਨ।

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ।

ਉਨ੍ਹਾਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਨੇ ਵੀ ਹਾਜ਼ਰੀ ਭਰੀ। ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤੇ ਗਏ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਂਦਿਆਂ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੰਗਤ ਨੂੰ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਨਾਲ ਰਬਾਬ ਵਜਾ ਕੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਹੋਣ ਦਾ ਮਾਨ ਪ੍ਰਾਪਤ ਕੀਤਾ। ਸਮਾਗਮ ਵਿਚ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਨਿਸ਼ਾਨ ਸਿੰਘ, ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ ਰਜਿੰਦਰ ਸਿੰਘ, ਮੀਤ ਪ੍ਰਧਾਨ ਜਤਿ ਖਾਨ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਸ. ਜਸਵੰਤ ਸਿੰਘ , ਸ. ਮਹਿੰਦਰ ਸਿੰਘ,ਮੁਸ਼ਤਾਦ ਅਲੀ, ਦਿਲਸ਼ਾਦ, ਬੂਟਾ ਸ਼ਾਹ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ‘ਚ 3 ਲੋਕਾਂ ਦੀ ਮੌਤ

0

ਉੱਤਰ ਪ੍ਰਦੇਸ਼ ਦੇ ਰਾਏਬਰੇਲੀ ‘ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਮਿਲ ਖੇਤਰ ਥਾਣਾ ਇਲਾਕੇ ਦੇ ਰਾਹੀ ਪਿੰਡ ‘ਚ ਵਾਪਰਿਆ ਹੈ। ਇੱਥੇ ਸੁਲਤਾਨਪੁਰ ਵਾਲੇ ਪਾਸੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਰਾਏਬਰੇਲੀ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਖੇਤਾਂ ‘ਚੋਂ ਅਚਾਨਕ ਇੱਕ ਗਾਂ ਸੜਕ ‘ਤੇ ਆ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਗਾਂ ਨੂੰ ਬਚਾਉਣ ਲਈ ਦੋਵੇਂ ਟਰੱਕ ਆਪਸ ‘ਚ ਟਕਰਾ ਗਏ।

ਇਸ ਹਾਦਸੇ ‘ਚ ਟੱਕਰ ਕਾਰਨ ਇੱਕ ਟਰੱਕ ਦੇ ਡਰਾਈਵਰ ਅਤੇ ਦੂਜੇ ਟਰੱਕ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦਾ ਡਰਾਈਵਰ ਸਾਹਮਣੇ ਗਾਂ ਆਉਣ ਕਾਰਨ ਵਾਹਨ ‘ਤੇ ਕਾਬੂ ਨਹੀਂ ਰੱਖ ਸਕਿਆ। ਪੁਲਿਸ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਕਰ ਸਕੀ ਹੈ।

ਸੀਓ ਸਦਰ ਵੰਦਨਾ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਬ ਤਹਿਸੀਲ ਕੰਪਲੈਕਸ: ਅਮਨ ਅਰੋੜਾ

0

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਬਹੁ ਗਿਣਤੀ ਵਿੱਚ ਪ੍ਰੋਜੈਕਟ ਉਲੀਕਦਿਆਂ ਪੜਾਅਵਾਰ ਤਰੀਕੇ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਚੀਮਾ ਵਿਖੇ ਇਸ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕਾਰਜ ਜਲਦੀ ਹੀ ਆਰੰਭ ਕਰ ਦਿੱਤੇ ਜਾਣਗੇ ਅਤੇ ਨਿਰਧਾਰਿਤ ਸਮੇਂ ਅੰਦਰ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੀਮਾ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਇਥੇ ਸਬ ਤਹਿਸੀਲ ਕੰਪਲੈਕਸ ਬਣਾਉਣ ਦੀ ਮੰਜੂਰੀ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਰ ਕਰਵਾਉਣ ਲਈ ਦੂਰ ਦੁਰਾਡੇ ਨਾ ਜਾਣਾ ਪਵੇ ਅਤੇ ਉਹ ਪਾਰਦਰਸ਼ਤਾ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਹਾਸਲ ਕਰ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਬ ਤਹਿਸੀਲ ਪ੍ਰਬੰਧਕੀ ਕੰਪਲੈਕਸ ਦੀ ਮੰਗ ਦੇ ਪੂਰਾ ਹੋਣ ਨਾਲ ਸਬ ਤਹਿਸੀਲ ਚੀਮਾ ਵਿੱਚ ਪੈਂਦੇ ਪਿੰਡਾਂ ਦੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਹਲਕਾ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਦ੍ਰਿੜਤਾ ਨਾਲ ਵਚਨਬੱਧ ਹਾਂ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਰਾਜ ਭਰ ਵਿੱਚ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ ਆਧੁਨਿਕ ਸਬ ਡਵੀਜ਼ਨਲ, ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀਆਂ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ 4 ਦੋਸ਼ੀ ਕੀਤੇ ਗ੍ਰਿਫਤਾਰ

0

ਰੂਪਨਗਰ : ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਰੂਪਨਗਰ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ।

SSP ਰੂਪਨਗਰ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਦੋਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਡਿਟੈਕਟਿਵ) ਮਨਵਿੰਦਰਵੀਰ ਸਿੰਘ ਅਤੇ ਉਪ ਪੁਲਿਸ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਸ਼੍ਰੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਦੋਸ਼ੀਅਨ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 03 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ।

SSP ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

14 ਦਸੰਬਰ ਤੋਂ ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਸ਼ੁਰੂ

0

ਪੰਜਾਬੀ ਯੂਨੀਵਰਸਿਟੀ ‘ਚ ਸਮੈਸਟਰ ਪ੍ਰੀਖਿਆਵਾਂ 14 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਹਾਲ ਹੀ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਪ੍ਰੀਖਿਆਵਾਂ ਦੀ ਘੋਸ਼ਣਾ ਕੀਤੀ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਡਿਪਲੋਮਾ ਦੇ ਸਮੈਸਟਰ 3, 5, 7, 9 ਅਤੇ 11 ਦੀ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ।

ਪ੍ਰੀਖਿਆਵਾਂ ਕਰਵਾਉਣ ਲਈ 250 ਸੈਂਟਰ ਬਣਾਏ ਗਏ ਹਨ। ਕੰਟਰੋਲਰ ਐਗਜਾਮਿਨੈਸ਼ਨ ਡਾ. ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰੈਜੂਏਸ਼ਨ, ਸਨਾਤਕ, ਪੋਸਟ ਗ੍ਰੈਜੂਏਟ ਅਤੇ ਡਿਪਲੋਮਾ ਦੇ ਸਮੈਸਟਰ-1 ਦੀ ਪਰੀਖਿਆ 2 ਜਨਵਰੀ ਤੋਂ ਸ਼ੁਰੂ ਹੋਵੇਗੀ। ਜਦਕਿ 25 ਦਸੰਬਰ ਤੋਂ ਲੈ ਕੇ 1 ਜਨਵਰੀ ਤਕ ਕੋਈ ਪਰੀਖਿਆ ਨਹੀਂ ਹੋਵੇਗੀ। । ਉਹਨਾਂ ਦੱਸਿਆ ਕਿ 14 ਦਸੰਬਰ ਤੋਂ ਇੰਟਰਮੀਡੀਐਟ ਤੇ 2 ਜਨਵਰੀ ਤੋਂ ਐਂਟਰੀ ਪੁਆਇੰਟ ਦੀ ਪਰੀਖਿਆ ਹੋਵੇਗੀ। ਟੀਚਰਜ਼ ਦੀ ਛੁੱਟੀ ਦੇ ਦੌਰਾਨ ਪਰੀਖਿਆ ਨਹੀਂ ਕਰਵਾਈ ਜਾਵੇਗੀ। ।

ਐਸੋਸੀਏਸ਼ਨ ਦੀ ਮੰਗ ਤੇ ਛੁੱਟੀਆਂ ‘ਚ ਨਹੀਂ ਹੋਵੇਗੀ ਪਰੀਖਿਆ

ਛੁੱਟੀਆਂ ਚ ਪਰੀਖਿਆ ਨਾ ਕਰਾਉਣ ਨੂੰ ਲੈ ਕੇ ਕਾਲਜ ਟੀਚਰਜ਼ ਐਸੋਸੀਏਸ਼ਨ ਨੇ ਪਿਛਲੇ ਦਿਨੀ ਯੂਨੀਵਰਸਿਟੀ ਅਥਾਰਟੀ ਨੂੰ ਮੰਗ ਪੱਤਰ ਵੀ ਦਿੱਤਾ ਸੀ। ਜਿਸ ਵਿਚ ਅਥਾਰਟੀ ਨੇ ਪ੍ਰੀਖਿਆ ਸ਼ਡਿਊਲ ਚ ਕਿਹਾ ਸੀ ਕਿ ਇਕ ਹਫਤੇ ਦੀ ਛੁੱਟੀ ਵਿਚ ਪਰੀਖਿਆ ਨਹੀਂ ਹੋਵੇਗੀ। ਹਾਲਾਂਕਿ ਇਸ ਦੌਰਾਨ ਸਰਕਾਰੀ ਕਾਲਜ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਮਾਲਵਾ ਜੋਨ ਦੇ ਪ੍ਰਧਾਨ ਹੁਕਮ ਚੰਦ ਨੇ ਦੱਸਿਆ ਕਿ ਸਾਰੇ ਟੀਚਰਜ਼ 25 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਵਿਚ ਡਿਊਟੀ ਨਹੀਂ ਦੇਣਗੇ ।

ਸਰਕਾਰੀ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ. ਅੰਮ੍ਰਿਤ ਸਮਰਾ ਨੇ ਦੱਸਿਆ ਕਿ ਟੀਚਰਜ਼ ਛੁੱਟੀਆਂ ਚ ਕੰਮ ਕਰਨ ਤੋਂ ਨਹੀਂ ਪਿੱਛੇ ਹਟਦੇ ਪਰ ਕੰਮ ਨਿਯਮਾਂ ਦੇ ਮੁਤਾਬਿਕ ਹੋਵੇ। ਛੁੱਟੀਆਂ ਚ ਕੰਮ ਕਰਾਉਣ ਦੇ ਲਈ ਅਰਨ ਲੀਵ ਦੇ ਬਰਾਬਰ ਪੈਸੇ ਦਿੱਤੇ ਜਾਣੇ ਚਾਹੀਦੇ ਹਨ। ਜੋ ਕਿ ਯੂਨੀਵਰਸਿਟੀ UGC ਅਤੇ ਪੰਜਾਬ ਸਰਕਾਰ ਦੇ ਨਿਯਮ ਹਨ। ਜੇ ਨਿਯਮਾਂ ਦੇ ਮੁਤਾਬਿਕ ਪੈਸੇ ਨਾ ਮਿਲੇ ਤਾਂ ਪਰੀਖਿਆ ਦਾ ਬਾਈਕਾਟ ਹੋਵੇਗਾ

VIP ਕਲਚਰ ਨੂੰ ਲੈ ਕੇ CM ਭਗਵੰਤ ਮਾਨ ਦੇ ਨਵੇਂ ਆਦੇਸ਼

0

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਕਲਚਰ ਤੇ ਬ੍ਰੇਕ ਲਾਉਣ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਸੀਐੱਮ ਮਾਨ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ਵਿੱਚ ਰਹਿਣ ਲਈ ਕਿਹਾ ਹੈ।

ਇਸ ਹੁਕਮ ਤੋਂ ਬਾਅਦ ਜਿੱਥੇ ਵੀ.ਆਈ.ਪੀ ਕਲਚਰ ‘ਤੇ ਰੋਕ ਲੱਗੇਗੀ, ਉੱਥੇ ਹੀ ਸੂਬਾ ਸਰਕਾਰ ਦੇ ਫੰਡਾਂ ਦਾ ਖਰਚਾ ਵੀ ਘੱਟ ਜਾਵੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਤਰੀਆਂ ਅਤੇ ਅਫਸਰਾਂ ਦੇ ਠਹਿਰਨ ਲਈ ਸਰਕਟ ਹਾਊਸ ਸਮੇਤ ਹੋਰ ਸਰਕਾਰੀ ਗੈਸਟ ਹਾਊਸ ਬਣਾਏ ਗਏ ਹਨ। ਫਿਰ ਵੀ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨਿੱਜੀ ਹੋਟਲਾਂ ਵਿੱਚ ਠਹਿਰਦੇ ਹਨ।

ਜਿਸ ਕਾਰਨ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪੈ ਰਿਹਾ ਹੈ। ਪਿਛਲੇ ਦਿਨੀਂ ਭਗਵੰਤ ਮਾਨ ਸਰਕਾਰ ‘ਤੇ ਵੀ.ਆਈ.ਪੀ ਕਲਚਰ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ। ਜਿਸ ਕਾਰਨ ਪਾਰਟੀ ਦਾ ਅਕਸ ਵੀ ਖਰਾਬ ਹੋਇਆ। ਇਸ ‘ਤੇ ਲੋਕਾਂ ਨੇ ਸਵਾਲ ਵੀ ਉਠਾਏ ਹਨ। ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਪਾਰਟੀ ਦਾ ਅਕਸ ਵੀ ਸੁਧਰੇਗਾ।

ਪੰਜਾਬੀ ਫਿਲਮ Snowman ਚਾਰ ਦਿਨਾਂ ਬਾਅਦ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼

0

ਪੰਜਾਬੀ ਫਿਲਮ “ਸਨੋਅਮੈਨ” ਦੀ ਸ਼ੂਟਿੰਗ ਕੈਨੇਡਾ ‘ਚ ਹੋਈ ਹੈ। ਜਿੱਥੇ ਦੇ ਇੱਕ ਸ਼ਹਿਰ ‘ਚ ਸੀਰੀਅਲ ਕਿੱਲਰ ਦਾ ਖੌਫ ਛਾਇਆ ਹੋਇਆ ਹੈ। ਫਿਲਮ ਦੇ ਟਰੇਲਰ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਰਾਣਾ ਰਣਬੀਰ ਹੀ ਉਹ ਕਿੱਲਰ ਹਨ, ਜੋ ਸ਼ਹਿਰ ਦੇ ਮਾਸੂਮ ਲੋਕਾਂ ਨੂੰ ਮਾਰ ਰਹੇ ਹਨ। ਜੀ ਹਾਂ, ਰਣਬੀਰ ਰਾਣਾ ਸਨੋਮੈਨ ਫ਼ਿਲਮ ‘ਚ ਵਿਲਨ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ। ਬਹੁਤ ਜਲਦ ਇਹ ਫਿਲਮ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਚਾਰ ਦਿਨਾਂ ਬਾਅਦ ਇਹ ਫਿਲਮ ਸਿਨੇਮਾਘਰਾਂ ‘ਚ ਰਿਲੀਜ਼ ਹੋ ਜਾਵੇਗੀ। ਇਹ ਫਿਲਮ ਆਸਟ੍ਰੇਲੀਆਂ ‘ਚ ਵੀ ਵੱਖ- ਵੱਖ ਸਿਨੇਮਾ ਘਰਾਂ ‘ਚ ਦੇਖੀ ਜਾ ਸਕੇਗੀ। ਇਸਦੀ ਇੱਕ ਲਿਸਟ ਵੀ ਬਣਾਈ ਗਈ ਹੈ ਜਿਸ ‘ਚ ਵੱਖ -ਵੱਖ ਸਿਨੇਮਾ ਘਰਾਂ ਦਾ ਜ਼ਿਕਰ ਕੀਤਾ ਗਿਆ ਹੈ। ਜਿੱਥੇ ਇਹ ਫਿਲਮ ਦਰਸ਼ਕ ਦੇਖ ਸਕਣਗੇ।

“ਸਨੋਅਮੈਨ” ਫਿਲਮ ਦੀ ਸੂਟਿੰਗ ਕੈਨੇਡਾ ਦੇ ਬਰਫ਼ੀਲੇ ਮੌਸਮ ਅਤੇ ਜੰਗਲਾਂ ਵਿੱਚ ਬਹੁਤ ਹੀ ਔਖੇ ਹਾਲਾਤਾਂ ‘ਚ ਪੂਰੀ ਹੋਈ। -34 ਡਿਗਰੀ ਦੇ ਤਪਮਾਨ ਵਿੱਚ ਫਿਲਮ ਦੀ ਪ੍ਰੋਡਕਸ਼ਨ ਟੀਮ ਨੇ ਬਹੁਤ ਹਿੰਮਤ ਅਤੇ ਸਿਰੜ ਨਾਲ ਇਸ ਫਿਲਮ ਦੀ ਸ਼ੂਟਿੰਗ ਨੂੰ ਮੁਕੰਮਲ ਕੀਤਾ। ਨੀਰੂ ਬਾਜਵਾ ਦੀ ਬਾ ਕਮਾਲ ਅਦਾਕਾਰੀ ਇਸ ਵਾਰ ਇੱਕ ਵੱਖਰੇ ਰੰਗ ‘ਚ ਨਜ਼ਰ ਆਵੇਗੀ ।

ਇੱਕ ਹਿੰਮਤੀ ਔਰਤ ਦਾ ਕਿਰਦਾਰ ਕੈਨੇਡਾ ਦੇ ਲਚਕਦਾਰ ਕਾਨੂੰਨਾਂ ਦੀ ਪੋਲ ਖੋਲ੍ਹੇਗਾ। ਜੈਜ਼ੀ ਬੀ ਤੁਹਾਨੂੰ ਕੈਨੇਡੀਅਨ ਪੁਲਿਸ ਦੀ ਵਰਦੀ ‘ਚ ਦਿਖਾਈ ਦੇਣਗੇ। ਡਿਊਟੀ ਸਭ ਤੋਂ ਪਹਿਲਾਂ ਹੁੰਦੀ ਹੈ, ਉਹ ਇਸ ਕਿਰਦਾਰ ਰਾਹੀਂ ਪਤਾ ਲੱਗੇਗਾ। ਰਾਣਾ ਰਣਬੀਰ ਵੱਲੋਂ ਲਿਖੀ ਕਹਾਣੀ ‘ਤੇ ਉਸ ਵੱਲੋਂ ਖੁਦ ਨਿਭਾਏ ਗਏ ਕਿਰਦਾਰ ਨੂੰ ਵੇਖ ਜਿੱਥੇ ਲੋਕ ਸਹਿਮਣਗੇ, ਉੱਥੇ ਹੀ ਇੱਕ ਸੋਚਣ ਦਾ ਵਿਸ਼ਾ ਵੀ ਉੱਭਰੇਗਾ ਜੋ ਸ਼ਾਇਦ ਸਾਡੇ ਸਮਾਜ ਵਿੱਚ ਹੈ ਤਾਂ ਬੜੇ ਚਿਰ ਤੋਂ, ਪਰ ਉਸ ਵੱਲ੍ਹ ਕਦੀ ਧਿਆਨ ਨਹੀਂ ਦਿੱਤਾ ਗਿਆ।

ਇਸ ਫਿਲਮ ਰਾਹੀਂ ਇੱਕ ਨਵਾਂ ਚਿਹਰਾ ਅਰਸ਼ੀ ਖਟਕੜ ਪੰਜਾਬੀ ਫਿਲਮ ਜਗਤ ਵਿੱਚ ਉੱਤਰ ਰਿਹੈ, ਜੋ ਕੈਨੇਡਾ ‘ਚ ਪੰਜਾਬੀਆਂ ਦੀ ਅਗਲੀ ਪੀੜ੍ਹੀ ਦੀ ਨੁਮਾਇੰਦਗੀ ਕਰੇਗਾ। ਕੈਨੇਡਾ ਦੇ ਜੰਮਪਲ ਅਰਸ਼ੀ ਖਟਕੜ ਨੇ ਇਸ ਫਿਲਮ ਲਈ ਬਹੁਤ ਮਿਹਨਤ ਕੀਤੀ ਹੈ। ਸਿਨੇਮਾ ਦੀ ਦੁਨੀਆਂ ‘ਚ ਨਵੀਆਂ ਪੈੜਾਂ ਪਾਉਣ ਵਾਲੇ ਅਮਨ ਖਟਕੜ ਇਸ ਫਿਲਮ ਦੇ ਨਿਰਦੇਸ਼ਕ ਹਨ। ਅੱਜ ਦੇ ਸਮੇਂ ਦੀ ਲੋੜ ਮੁਤਾਬਿਕ ਇਹ ਫਿਲਮ “ਸਨੋਅਮੈਨ” ਦਰਸ਼ਕਾਂ ਨੂੰ ਵੱਖਰਾ ਵਿਸ਼ਾ, ਦਿੱਖ ਅਤੇ ਫਿਲਮਾਂਕਣ ਦੇਵੇਗੀ।

 

ਜੈਜ਼ੀ ਬੀ ਫਿਲਮ ‘ਚ ਇੱਕ ਪੁਲਿਸ ਅਫਸਰ ਦਾ ਕਿਰਦਾਰ ਨਿਭਾ ਰਹੇ ਹਨ, ਫ਼ਿਲਮ ‘ਚ ਸਨੋਮੈਨ ਨੂੰ ਗ੍ਰਿਫਤਾਰ ਕਰਨ ਦੀ ਜ਼ਿੰਮੇਵਾਰੀ ਜੈਜ਼ੀ ਬੀ ਨੂੰ ਸੌਂਪੀ ਗਈ ਹੈ। ਦਸ ਦਈਏ ਕਿ ਫਿਲਮ ਨੂੰ ਅਮਨ ਖਟਕੜ ਤੇ ਗਿੱਪੀ ਗਰੇਵਾਲ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ। ਫਿਲਮ ‘ਚ ਡਾਇਰੈਕਸ਼ਨ ਅਮਨ ਖਟਕੜ ਦੀ ਹੈ। ਫਿਲਮ ਦਾ ਟਰੇਲਰ ਦੇਖ ਤਾਂ ਇੰਜ ਲਗਦਾ ਹੈ ਕਿ ਫਿਲਮ ਪੂਰੀ ਤਰ੍ਹਾਂ ਸਸਪੈਂਸ ਤੇ ਰੋਮਾਂਚ ਨਾਲ ਭਰਪੂਰ ਹੋਣ ਵਾਲੀ ਹੈ। ਪਰ ਫਿਲਮ ਦਾ ਅਸਲੀ ਰਿਪੋਰਟ ਕਾਰਡ ਤਾਂ ਉਸ ਦਿਨ ਸਾਹਮਣੇ ਆਵੇਗਾ ਜਿਸ ਦਿਨ ਇਹ ਫ਼ਿਲਮ ਰਿਲੀਜ਼ ਹੋਵੇਗੀ। ਦਸ ਦਈਏ ਕਿ ਇਹ ਫ਼ਿਲਮ 2 ਦਸੰਬਰ 2022 ਨੂੰ ਸਿਨੇਮਾਘਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।

ਦਿੱਲੀ ‘ਚ ਖੌਫਨਾਕ ਵਾਰਦਾਤ! ਪਤਨੀ ਨੇ ਬੇਟੇ ਨਾਲ ਮਿਲ ਪਤੀ ਦਾ ਕੀਤਾ ਕਤਲ, 22 ਟੁਕੜੇ ਕਰ ਰੱਖੇ ਫਰਿੱਜ ‘ਚ

0

ਦਿੱਲੀ ਦੇ ਪਾਂਡਵ ਨਗਰ ‘ਚ ਸ਼ਰਧਾ ਕਤਲ ਵਰਗਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਆਪਣੇ ਬੇਟੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਉਨ੍ਹਾਂ ਨੇ ਉਸਦੇ 22 ਟੁਕੜੇ ਕੀਤੇ ਤੇ ਫਰਿੱਜ ‘ਚ ਰੱਖ ਦਿੱਤੇ। ਮਾਂ-ਪੁੱਤ ਹਰ ਰੋਜ਼ ਰਾਤ ਨੂੰ ਟੁਕੜੇ ਸੁੱਟਣ ਜਾਂਦੇ ਸਨ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸਦੀ ਇੱਕ ਸੀਸੀਟੀਵੀ ਫੁਟੇਜ ਜਾਰੀ ਹੋਈ ਹੈ। ਇਹ ਕਤਲ ਕਰੀਬ ਛੇ ਮਹੀਨੇ ਪਹਿਲਾਂ ਜੂਨ ਵਿੱਚ ਹੋਇਆ ਸੀ। ਦਿੱਲੀ ਕ੍ਰਾਈਮ ਬ੍ਰਾਂਚ ਨੇ ਮਾਂ-ਪੁੱਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਰੀ ਕੀਤੀ ਗਈ ਸੀਸੀਟੀਵੀ ਫੁਟੇਜ 1 ਜੂਨ, 2022 ਦੀ ਹੈ। ਫੁਟੇਜ ‘ਚ ਕਰੀਬ 12.44 ‘ਤੇ ਦੀਪਕ ਹੱਥ ‘ਚ ਬੈਗ ਲੈ ਕੇ ਨਜ਼ਰ ਆ ਰਿਹਾ ਹੈ। ਉਸ ਦੇ ਪਿੱਛੇ ਮਾਂ ਪੂਨਮ ਵੀ ਨਜ਼ਰ ਆ ਰਹੀ ਹੈ। ਪੁਲਿਸ ਨੇ ਕਿਹਾ ਕਿ ਇਹ ਇੱਕ ਫੁਟੇਜ ਹੈ ਜਿਸ ‘ਚ ਉਹ ਟੁਕੜਿਆਂ ਨੂੰ ਸੁੱਟਣ ਲਈ ਰਾਤ ਨੂੰ ਜਾ ਰਹੇ ਸਨ। ਦਿਨ ਦੀ ਇੱਕ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਉਹ ਟੁਕੜਿਆਂ ਨੂੰ ਸੁੱਟਣ ਲਈ ਜਗ੍ਹਾ ਲੱਭਣ ਲਈ ਨਿਕਲੇ ਸਨ।

ਜਦੋਂ ਟੁਕੜੇ ਮਿਲੇ ਤਾਂ ਉਹ ਬੁਰੀ ਤਰ੍ਹਾਂ ਸੜ ਗਏ ਸਨ ਅਤੇ ਇਸ ਕਾਰਨ ਉਨ੍ਹਾਂ ਦੀ ਪਛਾਣ ਮੁਸ਼ਕਲ ਹੋ ਗਈ ਸੀ।
ਇਸੇ ਦੌਰਾਨ ਸ਼ਰਧਾ ਕਤਲ ਕਾਂਡ ਨਾਲ ਜੁੜੀ ਜਾਣਕਾਰੀ ਸਾਹਮਣੇ ਆਉਣ ਲੱਗੀ ਅਤੇ ਪੁਲੀਸ ਨੇ ਇਸ ਮਾਮਲੇ ਨੂੰ ਇਸ ਨਾਲ ਜੋੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਲਾਸ਼ ਤ੍ਰਿਲੋਕਪੁਰੀ ਦੇ ਰਹਿਣ ਵਾਲੇ ਅੰਜਨ ਦਾਸ ਦੀ ਹੈ, ਕਤਲ ਵੀ ਉਥੇ ਹੀ ਕੀਤਾ ਗਿਆ ਸੀ।

ਨਜਾਇਜ਼ ਸਬੰਧਾਂ ਦੇ ਸ਼ੱਕ ‘ਚ ਕੀਤਾ ਕਤਲ, ਪਹਿਲਾਂ ਖੁਆਈ ਨੀਂਦ ਦੀ ਗੋਲੀ
ਪੁਲਿਸ ਨੇ ਦੱਸਿਆ ਕਿ ਪੂਨਮ ਨੇ ਆਪਣੇ ਬੇਟੇ ਦੀਪਕ ਨਾਲ ਮਿਲ ਕੇ ਅੰਜਨ ਦਾ ਕਤਲ ਕੀਤਾ ਹੈ। ਪੂਨਮ ਨੂੰ ਸ਼ੱਕ ਸੀ ਕਿ ਅੰਜਨ ਦੇ ਨਾਜਾਇਜ਼ ਸਬੰਧ ਹਨ। ਪਹਿਲਾਂ ਔਰਤ ਨੇ ਆਪਣੇ ਪਤੀ ਨੂੰ ਨੀਂਦ ਦੀਆਂ ਗੋਲੀਆਂ ਦਿੱਤੀਆਂ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਬੇਟੇ ਨਾਲ ਮਿਲ ਕੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਫਰਿੱਜ ‘ਚ ਰੱਖ ਦਿੱਤਾ। ਇਸ ਤੋਂ ਬਾਅਦ ਪਾਂਡਵ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਚੱਕਰ ਲਗਾ ਕੇ ਟੁਕੜੇ ਸੁੱਟ ਦਿੱਤੇ।