Home Blog Page 1821

ਵਿਜੀਲੈਂਸ ਵੱਲੋਂ ਰਿਸ਼ਵਤਾਂ ਲੈ ਕੇ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ ‘ਚ 3 ਭਗੌੜੇ ਏਜੰਟ ਗ੍ਰਿਫ਼ਤਾਰ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਿਊਰੋ ਨੇ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਏ ਹਨ ਅਤੇ ਇਸ ਕੇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਇਹਨਾਂ ਨੂੰ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਢੀਂਗਰਾ ਉਰਫ਼ ਭੋਲੂ ਵਾਸੀ ਨਿਊ ਕੈਲਾਸ਼ ਨਗਰ, ਸੋਡਲ ਰੋਡ ਜਲੰਧਰ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਵਾਸੀ ਕ੍ਰਿਸ਼ਨਾ ਨਗਰ, ਜਲੰਧਰ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਵਾਸੀ ਉਪਕਾਰ ਨਗਰ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਬਾਰੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੁਲਿਸ ਨੇ ਬੰਟੀ ਜੋਗੀ ਖਿਲਾਫ FIR ਕੀਤੀ ਦਰਜ

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ

ਇਸ ਮਾਮਲੇ ਵਿੱਚ ਕੁੱਲ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਨੇ ਬੰਟੀ ਜੋਗੀ ਖਿਲਾਫ FIR ਕੀਤੀ ਦਰਜ

0

ਪੰਜਾਬ ਸਰਕਾਰ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਵਾਲਿਆਂ ‘ਤੇ ਲਗਾਤਾਰ ਐਕਸ਼ਨ ਲੈ ਰਹੀ ਹੈ। ਪੰਜਾਬ ਪੁਲਿਸ ਸੂਬੇ ‘ਚ ਜਿੱਥੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਐਕਸ਼ਨ ਲੈ ਰਹੀ ਹੈ। ਉੱਥੇ ਹੀ ਹੇਟ ਸਪੀਚ ਦੇਣ ਵਾਲਿਆ ‘ਤੇ ਵੀ ਐਕਸ਼ਨ ਹੋ ਰਿਹਾ ਹੈ।

ਇਸ ਲਈ ਪੰਜਾਬ ਅੰਦਰ ਅਮਨ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਪੁਲਿਸ ਵੱਲੋਂ ਮੁਕੇਰੀਆਂ ਨਿਵਾਸੀ ਕਮਲਦੀਪ ਬੰਟੀ ਜੋਗੀ ਖਿਲਾਫ ਸੋਸ਼ਲ ਮੀਡੀਆ ਉੱਪਰ ਨਫਰਤੀ ਭਾਸ਼ਣ ਵਾਲੀ ਵੀਡੀਓ ਸ਼ੇਅਰ ਕਰਨ ‘ਤੇ ਸਖਤ ਐਕਸ਼ਨ ਲੈਂਦੇ ਹੋਏ ਥਾਣਾ ਮੁਕੇਰੀਆਂ ਵਿਚ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਮਾਨ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ

0

ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮਿੱਲ ਨਾਲ ਸਬੰਧਤ ਕਿਸਾਨਾਂ ਦੀ ਪੇਮੈਂਟ ਸਕਿਓਰ ਕਰਨ ਲਈ ਇੱਕ ਅੰਤਰ ਵਿਭਾਗੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ।ਇਸ ਕਮੇਟੀ ਵਿੱਚ ਐਸ.ਡੀ.ਐਮ ਫਗਵਾੜਾ, ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ, ਡੀ.ਸੀ.ਐਫ਼.ਏ. (ਅੰਦਰੂਨੀ ਪੜਤਾਲ ਸੰਸਥਾ) ਕਪੂਰਥਲਾ, ਸਹਾਇਕ ਗੰਨਾ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਸਤਨਾਮ ਸਿੰਘ ਸਾਹਨੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਸ੍ਰੀ ਕ੍ਰਿਪਾਲ ਸਿੰਘ ਮੂਸਾਪੁਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਆਦਿ ਸ਼ਾਮਲ ਹੋਣਗੇ।

ਸ. ਧਾਲੀਵਾਲ ਨੇ ਦੱਸਿਆ ਕਿ ਇਹ ਕਮੇਟੀ ਗੰਨਾ ਮਿੱਲ ਵਿੱਚ ਆਉਣ ਵਾਲੇ ਗੰਨੇ, ਸ਼ੂਗਰ ਰਿਕਵਰੀ ਅਤੇ ਉਤਪਾਦਾਂ ਦੀ ਵਿਕਰੀ ‘ਤੇ ਪੂਰਨ ਨਿਗਰਾਨੀ ਰੱਖੇਗੀ ਅਤੇ ਕਿਸਾਨਾਂ ਨੂੰ ਗੰਨੇ ਦੀ 15 ਦਿਨੀਂ ਪੇਮੈਂਟ ਸਬੰਧੀ ਰਿਪੋਰਟ ਕੇਨ ਕਮਿਸ਼ਨਰ ਨੂੰ ਸੌਂਪੇਗੀ।

ਉਨ੍ਹਾਂ ਦੱਸਿਆ ਕਿ ਕੇਨ ਕਮਿਸ਼ਨਰ ਇਸ ਸਬੰਧੀ ਸੂਬਾ ਸਰਕਾਰ ਨੂੰ ਰਿਪੋਰਟ ਕਰਨਗੇ ਅਤੇ ਜੇਕਰ ਮਿੱਲ ਇਕਰਾਰ ਅਨੁਸਾਰ ਸਮੇਂ ਸਿਰ ਪੇਮੈਂਟ ਨਹੀਂ ਕਰਦੀ ਤਾਂ ਮਿੱਲ ਦਾ ਲਾਇਸੰਸ ਰੱਦ ਕਰਕੇ ਗੰਨਾ ਹੋਰਨਾ ਮਿੱਲਾਂ ਨੂੰ ਅਲਾਟ ਕਰ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਸਾਬਕਾ ਮੰਤਰੀ ਆਸ਼ੂ ਵਿਰੁੱਧ ਮੁਕੱਦਮਾ ਚਲਾਉਣ ਦੀ ਦਿੱਤੀ ਇਜਾਜ਼ਤ

0

ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ‘ਆਪ’ ਸਰਕਾਰ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ। 22 ਅਗਸਤ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਸ਼ੂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹੈ।

ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਲੁਧਿਆਣਾ ਰੇਂਜ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੁਕੱਦਮੇ ਦੀ ਮਨਜ਼ੂਰੀ ਲਈ ਸਰਕਾਰ ਨੂੰ ਅਰਜ਼ੀ ਦਿੱਤੀ ਸੀ, ਜੋ ਉਨ੍ਹਾਂ ਨੂੰ ਮਿਲੀ। ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਤਿੰਨ ਠੇਕੇਦਾਰ ਅਤੇ ਕਮਿਸ਼ਨ ਏਜੰਟ ਹਨ ਅਤੇ ਉਨ੍ਹਾਂ ਲਈ ਮੁਕੱਦਮੇ ਲਈ ਮਨਜ਼ੂਰੀ ਦੀ ਲੋੜ ਨਹੀਂ ਹੈ।

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ CM ਅਰਵਿੰਦ ਕੇਜਰੀਵਾਲ ਨੇ ਕੀਤਾ ਕੋਟਾਨਿ-ਕੋਟਿ ਪ੍ਰਣਾਮ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ ਪ੍ਰਣਾਮ ਕੀਤਾ ਹੈ। ਉਨ੍ਹਾ ਨੇ ਲਿਖਿਆ ਹੈ ਕਿ ਬਲਿਦਾਨ, ਤਿਆਗ ਅਤੇ ਬਹਾਦਰੀ ਦੀ ਅਦੁੱਤੀ ਮਿਸਾਲ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਕੋਟਾਨਿ-ਕੋਟਿ ਪ੍ਰਣਾਮ

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਹਿੰਦ ਦੀ ਚਾਦਰ’, ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਕੋਟਿ-ਕੋਟਿ ਪ੍ਰਣਾਮ ਕੀਤਾ ਹੈ।

 

 

ਭਾਰਤ-ਪਾਕਿ ਸਰਹੱਦ ‘ਤੇ STF ਨੇ ਹੈਰੋਇਨ ਤੇ ਹਥਿਆਰਾਂ ਦੀ ਖੇਪ ਸਮੇਤ ਤਸਕਰ ਨੂੰ ਕੀਤਾ ਕਾਬੂ

0

ਅੰਮ੍ਰਿਤਸਰ ਸੀਮਾ ਤੇ ਡਰੋਨ ਰਾਹੀਂ ਘੁਸਪੈਠ ਨੂੰ ਨਾਕਾਮ ਕਰਨ ਤੋਂ ਬਾਅਦ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਭਾਰਤ ਪਾਕ ਸੀਮਾ ਦੇ ਰਮਦਾਸ ਸੈਕਟਰ ਤੇ ਹੈਰੋਇਨ ਤੇ ਹਥਿਆਰਾਂ ਦੀ ਵੱਡੀ ਖੇਪ ਕਾਬੂ ਕੀਤੀ ਹੈ। ਸਰਹੱਦ ਤੇ ਪੈਂਦੇ ਪਿੰਡ ਹਵੇਲੀਆਂ ਦਾ ਤਸਕਰ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਦੇਣ ਜਾ ਰਿਹਾ ਸੀ। ਜਿਸਦੀ ਭਣਕ STF ਨੂੰ ਲਗ ਗਈ। STF ਨੇ ਜਾਲ ਵਿਛਾ ਕੇ ਤਸਕਰ ਦੀ ਕਾਰ ਤੋਂ 8 ਵਿਦੇਸ਼ੀ ਪਿਸਤੌਲ ਤੇ 2 ਕਿਲੋ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 22 IAS ਤੇ 10 PCS ਅਫ਼ਸਰਾਂ ਦਾ ਕੀਤਾ ਤਬਾਦਲਾ

ਇਹ ਖੇਪ ਕੰਡੇ ਵਾਲੀ ਤਾਰ ਦੇ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦੌਰਾਨ STF ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਤਸਕਰ ਦੀ ਪਛਾਣ ਪਰਮਜੀਤ ਸਿੰਘ ਪੰਮਾ ਦੇ ਤੌਰ ‘ਤੇ ਹੋਈ ਹੈ। ਇਹ ਸੀਮਾ ‘ਤੇ ਹੀ ਪੈਂਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ। ਇਹ ਪਿੰਡ ਤਸਕਰੀ ਅਤੇ ਤਸਕਰਾਂ ਲਈ ਬਦਨਾਮ ਹੈ। ਪੰਮਾ ਦਾ ਰਿਸ਼ਤੇਦਾਰ ਵੀ ਤਸਕਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੋ 535 ਕਿਲੋ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਆਈ, ਉਸਦਾ ਮੁਖ ਅਰੋਪੀ ਬੁਲਗਾਰੀਆ ‘ਚ ਬੈਠਾ ਇਕਬਾਲ ਸਿੰਘ ਉਰਫ ਸ਼ੇਰਾ ਦੇ ਨਾਲ ਇਸ ਖੇਪ ਵਿਚ ਨਾਮਜਦ ਬਿੱਲਾ ਸਰਪੰਚ ਵੀ ਇਸਦਾ ਰਿਸ਼ਤੇਦਾਰ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਐਸਟੀਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਚ ਓਹਨਾ ਨੂੰ ਕਈ ਦਿਨਾਂ ਤੋਂ ਜਾਣਕਾਰੀ ਸੀ। ਉਦੋਂ ਤੋਂ ਹੀ ਸਰਹਦੀ ਇਲਾਕੇ ‘ਚ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਸੀ। ਸੂਚਨਾ ਮਿਲਣ ਤੋਂ ਬਾਅਦ ਜਿਸ ਰਸਤੇ ‘ਤੇ ਆਰੋਪੀ ਨੇ ਸਪਲਾਈ ਲੈ ਕੇ ਜਾਣਾ ਸੀ, ਉਥੇ ਟ੍ਰੈਪ ਲਗਾਇਆ ਗਿਆ। ਜਦੋ ਆਰੋਪੀ ਦੀ ਵਰਨਾ ਕਾਰ ਰੋਕੀ ਗਈ ਤਾਂ ਤਸਕਰ ਪੰਮਾ ਆਪ ਹੀ ਕਾਰ ਤੋਂ ਬਾਹਰ ਆ ਗਿਆ। ਪੰਮੇ ਨੇ ਦੱਸ ਦਿੱਤਾ ਕਿ ਗੱਡੀ ਚ ਹਥਿਆਰ ਤੇ ਹੈਰੋਇਨ ਹੈ। ਹੁਣ ਪੰਮੇ ਨੂੰ ਕੋਰਟ ਵਿਚ ਪੇਸ਼ ਕਰਕੇ ਉਸਦਾ ਰਿਮਾਂਡ ਲਿਆ ਜਾਵੇਗਾ। ਰਿਮਾਂਡ ਦੇ ਦੌਰਾਨ ਹੀ ਪਤਾ ਲੱਗੇਗਾ ਕਿ ਉਹ ਹਥਿਆਰ ਤੇ ਹੈਰੋਇਨ ਦੀ ਸਪਲਾਈ ਕਿਸਨੂੰ ਦੇਣ ਜਾ ਰਿਹਾ ਸੀ।

ਖੇਪ ਦਾ ਕਨੈਕਸ਼ਨ ਦੁਬਈ ਨਾਲ

ਅਧਿਕਾਰੀਆਂ ਨੇ ਦੱਸਿਆ ਕਿ ਨਸ਼ੇ ਦੀ ਖੇਪ ਦੁਬਈ ‘ਚ ਬੈਠੇ ਕੁਲਦੀਪ ਸਿੰਘ ਨੇ ਪਾਕਿਸਤਾਨ ਦੇ ਰਸਤੇ ਪੰਜਾਬ ਵਿਚ ਭੇਜੀ ਸੀ। ਪਰਮਜੀਤ ਸਿੰਘ ਪੰਮਾ ਦੀ ਕੁਲਦੀਪ ਸਿੰਘ ਨਾਲ ਹਿਸਾਰ ਜੇਲ ‘ਚ ਮੁਲਾਕਾਤ ਹੋਈ ਸੀ। ਦੋਨਾਂ ਦੇ ਜੇਲ ‘ਚ ਹੀ ਰਿਸ਼ਤੇ ਬਣੇ ਸੀ। ਕੁਲਦੀਪ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੁਬਈ ਚ ਸੈਟਲ ਹੋ ਗਿਆ। ਉਸਨੇ ਹੀ ਇਹ ਖੇਪ ਪਾਕਿਸਤਾਨ ਚ ਆਪਣੇ ਜਾਣਨ ਵਾਲਿਆਂ ਦੇ ਜਰੀਏ ਡਰੋਨ ਰਾਹੀਂ ਭੁਜੀ ਸੀ। ਇਹ ਸਪਲਾਈ ਡਰੋਨ ਰਾਹੀਂ ਬੀਤੀ ਰਾਤ ਆਈ ਸੀ।

ਬਾਰਡਰ ਤੋਂ ਹਥਿਆਰ ਤੇ ਹੈਰੋਇਨ ਲੈ ਕੇ ਕੋਈ ਹੋਰ ਆਇਆ ਸੀ। ਸਪਲਾਇਰ ਨੇ ਖੇਪ ਹਵੇਲੀਆਂ ਦੇ ਪੰਮਾ ਨੂੰ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬਾਰਡਰ ਤੋਂ ਸਪਲਾਈ ਲੈ ਕੇ ਆਉਣ ਵਾਲਾ ਵਿਅਕਤੀ STF ਦੇ ਰਾਡਾਰ ‘ਤੇ ਹੈ ਤੇ ਉਸਨੂੰ ਛੇਤੀ ਹੀ ਗਿਰਫ਼ਤਾਰ ਕਰ ਲਿਆ ਜਾਵੇਗਾ । ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਬਾਰਡਰ ਤੋਂ ਸਪਲਾਈ ਲੈ ਕੇ ਆਉਣ ਵਾਲੇ ਤਸਕਰ ਦਾ ਨਾਮ ਫਿਲਹਾਲ ਨਹੀਂ ਦੱਸ ਸਕਦੇ।

ਚਾਕਲੇਟ ਖਾਣ ਨਾਲ 8 ਸਾਲ ਦੇ ਬੱਚੇ ਦੀ ਹੋਈ ਮੌਤ

0

ਤੇਲੰਗਾਨਾ ‘ਚ ਚਾਕਲੇਟ ਖਾਣ ਨਾਲ ਇੱਕ ਬੱਚੇ ਦੀ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਤੇਲੰਗਾਨਾ ਦੇ ਵਾਰੰਗਲ ‘ਚ ਚਾਕਲੇਟ ਖਾਣ ਨਾਲ 8 ਸਾਲ ਦੇ ਬੱਚੇ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਵਾਰੰਗਲ ਦਾ ਰਹਿਣ ਵਾਲਾ ਕੰਘਨ ਸਿੰਘ ਵਿਦੇਸ਼ ਤੋਂ ਆਪਣੇ ਪੁੱਤਰ ਲਈ ਚਾਕਲੇਟ ਲੈ ਕੇ ਆਇਆ ਸੀ। ਸੰਦੀਪ ਦੇ ਪਿਤਾ ਕੰਘਨ ਸਿੰਘ ਵਾਰੰਗਲ ‘ਚ ਇਲੈਕਟ੍ਰਿਕ ਦੀ ਦੁਕਾਨ ਚਲਾਉਂਦੇ ਹਨ।

ਇਹ ਵੀ ਪੜ੍ਹੋ: ਬਿਹਾਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, 18 ਹੋਏ ਜ਼ਖ਼ਮੀ

ਉਹ 20 ਸਾਲ ਪਹਿਲਾਂ ਰਾਜਸਥਾਨ ਤੋਂ ਇੱਥੇ ਆਇਆ ਸੀ। ਉਸ ਦੇ ਚਾਰ ਬੱਚੇ ਹਨ। ਉਹ ਹਾਲ ਹੀ ‘ਚ ਆਸਟ੍ਰੇਲੀਆ ਦੀ ਯਾਤਰਾ ‘ਤੇ ਗਿਆ ਸੀ, ਜਿੱਥੋਂ ਉਹ ਆਪਣੇ ਬੱਚਿਆਂ ਲਈ ਚਾਕਲੇਟ ਲੈ ਕੇ ਆਇਆ ਸੀ। ਜਦੋਂ ਸੰਦੀਪ ਨੇ ਚਾਕਲੇਟ ਖਾਧੀ ਤਾਂ ਇਹ ਉਸ ਦੇ ਗਲੇ ‘ਚ ਫਸ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਚਲੀ ਗਈ।

ਪੁਲਿਸ ਮੁਤਾਬਕ ਦੂਜੀ ਜਮਾਤ ਦਾ ਵਿਦਿਆਰਥੀ ਸੰਦੀਪ ਸ਼ਨੀਵਾਰ ਨੂੰ ਘਰੋਂ ਕੁਝ ਚਾਕਲੇਟ ਲੈ ਕੇ ਸਕੂਲ ਗਿਆ ਸੀ। ਚਾਕਲੇਟ ਖਾਣ ਤੋਂ ਬਾਅਦ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਅਧਿਆਪਕ ਨੇ ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਡਾਕਟਰਾਂ ਨੇ ਦਮ ਘੁਟਣ ਨੂੰ ਮੌਤ ਦਾ ਕਾਰਨ ਦੱਸਿਆ ਹੈ।

 

Hero MotoCorp ਦੇ Two wheeler 1 ਦਸੰਬਰ ਤੋਂ ਹੋਣਗੇ ਮਹਿੰਗੇ

0

1 ਦਸੰਬਰ ਤੋਂ ਹੀਰੋ ਕੰਪਨੀ ਦੀ ਟੂ ਵ੍ਹੀਲਰ ਦੀਆਂ ਕੀਮਤਾਂ ‘ਚ ਇਜਾਫਾ ਹੋਣ ਜਾ ਰਿਹਾ ਹੈ। ਇਸਦੇ ਨਾਲ ਹੀ ਹੀਰੋ ਮੋਟੋਰਕਾਰਪ ਦੀ ਗੱਡੀਆਂ ਨੂੰ ਖਰੀਦਣ ਦੇ ਚਾਹਵਾਨ ਲੋਕਾਂ ਨੂੰ ਹੁਣ ਕੁਝ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਕੰਪਨੀ ਨੇ ਆਪਣੀ ਡਿਲ੍ਹਕਸ, ਸਪਲੈਂਡਰ ਤੇ ਪੈਸ਼ਨ ਸਮੇਤ ਹੋਰ ਵਹੀਕਲਾਂ ਦੇ ਰੇਟ ਵਧਾ ਦਿੱਤੇ ਹਨ। ਦਸੰਬਰ ਤੋਂ ਇਹ ਵਾਹਨ ਵਧੀ ਹੋਈ ਕੀਮਤਾਂ ਤੇ ਮਿਲਣਗੇ। ਕੰਪਨੀ ਨੇ 1500 ਰੂਪਏ ਤਕ ਦੀ ਕੀਮਤ ਵਧਾਈ ਹੈ। ਹਾਲਾਂਕਿ ਸਾਰੀ ਗੱਡੀਆਂ ਦੀ ਕੀਮਤਾਂ ‘ਚ ਵੱਖੋ-ਵੱਖ ਇਜਾਫਾ ਹੋਇਆ ਹੈ। ਕੰਪਨੀ ਦੀ ਸਪਲੈਂਡਰ ਦੀ ਗੱਲ ਕਰੀਏ ਤਾਂ ਪਿਛਲੇ ਕਈ ਮਹੀਨਿਆਂ ਤੋਂ ਇਹ ਨੰਬਰ ਇੱਕ ਬਾਈਕ ਬਣੀ ਹੋਈ ਹੈ। ਅਕਤੂਬਰ ‘ਚ ਹੀਰੋ ਨੇ ਇਸ ਬਾਈਕ ਦੀ 2,61, 721 ਯੂਨਿਟ ਵੇਚੀਆਂ ਹਨ।

ਮਹਿੰਗਾਈ ਦੇ ਕਰਕੇ ਵਧਾਈ ਗਈ ਕੀਮਤ

ਹੀਰੋ ਮੋਟੋਕੋਰਪ ਦੇ ਮੁਤਾਬਿਕ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਕਰਕੇ ਹੀ ਕੀਮਤਾਂ ਚ ਵਾਧਾ ਕੀਤਾ ਹੈ। ਕੰਪਨੀ ਦੇ ਚੀਫ ਫਾਇਨੈਨਸ਼ੀਅਲ ਅਫਸਰ ਨਿਰੰਜਨ ਗੁਪਤਾ ਨੇ ਮੀਡੀਆ ਆਫੀਸ਼ਲ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮੋਟੋਰਸਾਈਕਲ ਤੇ ਸਕੂਟਰ ਦੀ ਕੀਮਤ ਚ ਵਾਧਾ ਜਰੂਰੀ ਹੋ ਗਿਆ ਸੀ। ਵੱਖ-ਵੱਖ ਕੰਪੋਨੈਂਟਸ ਦੀ ਲਾਗਤ ਲਗਾਤਾਰ ਵੱਧ ਰਹੀ ਹੈ। ਇਸ ਕਰਕੇ ਓਵਰ ਆਲ ਮੇਕਿੰਗ ਕੀਮਤ ਵੀ ਵਧੀ ਹੈ।

ਪਿਛਲੇ ਸਾਲ 4 ਵਾਰ ਵਧੀਆਂ ਸੀ ਕੀਮਤਾਂ

ਕੰਪਨੀ ਨੇ ਪਿਛਲੇ ਸਾਲ 4 ਵਾਰ ਕੀਮਤਾਂ ਚ ਵਾਧਾ ਕੀਤਾ ਸੀ। 2021 ‘ਚ ਜਨਵਰੀ, ਅਪ੍ਰੈਲ, ਜੁਲਾਈ ਅਤੇ ਸਤੰਬਰ ‘ਚ ਆਪਣੀ ਗੱਡੀਆਂ ਮਹਿੰਗੀਆਂ ਕੀਤੀਆਂ ਸੀ। ਉਸ ਦੌਰਾਨ 3000 ਹਜ਼ਾਰ ਰੁਪਏ ਤਕ ਰੇਟ ਵਧੇ ਸੀ। ਇਸ ਸਾਲ ਸਤੰਬਰ ਮਹੀਨੇ ‘ਚ ਵੀ ਗੱਡੀਆਂ ਦੀ ਕੀਮਤ ਵਧਾਈ ਗਈ ਸੀ।

ਕੀਰਤਪੁਰ ਸਾਹਿਬ ‘ਚ ਵਾਪਰਿਆ ਵੱਡਾ ਰੇਲ ਹਾਦਸਾ, 3 ਬੱਚਿਆਂ ਦੀ ਹੋਈ ਮੌਤ

0

ਕੀਰਤਪੁਰ ਸਾਹਿਬ ‘ਚ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ‘ਚ ਕਈਆਂ ਮਾਸੂਮਾਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਰੇਲ ਪੱਟੜੀ ‘ਤੇ ਜਾ ਰਹੇ ਬੱਚੇ ਟ੍ਰੇਨ ਦੀ ਚਪੇਟ ‘ਚ ਆ ਗਏ। ਕੀਰਤਪੁਰ ਸਾਹਿਬ ਦੇ ਨਜ਼ਦੀਕ ਲੋਹੰਡ ਪੁਲ ਦੇ ਨੇੜੇ ਟ੍ਰੇਨ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 4 ਬੱਚੇ ਟ੍ਰੇਨ ਦੀ ਚਪੇਟ ‘ਚ ਆ ਗਏ। ਇਸ ਹਾਦਸੇ ‘ਚ 3 ਬੱਚਿਆਂ ਦੀ ਮੌਤ ਹੋ ਗਈ ਹੈ ਤੇ ਇੱਕ ਬੱਚਾ ਬਾਲ-ਬਾਲ ਬਚਿਆ। ਇਹ ਸਾਰੇ ਹੀ ਬੱਚੇ ਮਜ਼ਦੂਰ ਪਰਿਵਾਰਾਂ ਦੇ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਸਹਾਰਨਪੁਰ ਤੋਂ ਊਨਾ ਹਿਮਾਚਲ ਜਾ ਰਹੀ ਟ੍ਰੇਨ ਨਾਲ ਇਹ ਹਾਦਸਾ ਹੋਇਆ। 2 ਬੱਚਿਆਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਤੇ ਇੱਕ ਬੱਚਾ ਜੋ ਕਿ ਗੰਭੀਰ ਜ਼ਖਮੀ ਸੀ ਉਸ ਨੂੰ ਹਸਪਤਾਲ ਲਿਜਾਇਆ ਗਿਆ ਤੇ ਉਸ ਨੇ ਵੀ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਇਹ ਬੱਚੇ ਅੱਜ ਸਕੂਲ ਦੀ ਛੁੱਟੀ ਹੋਣ ਕਾਰਨ ਰੇਲ ਪੱਟੜੀ ਦੇ ਕਿਨਾਰੇ ਲੱਗੀਆਂ ਝਾੜੀਆਂ ਕੋਲ ਬੇਰ ਖਾਣ ਲਈ ਇਸ ਪੁਲ ਤੋਂ ਗੁਜ਼ਰ ਰਹੇ ਸਨ ਕਿ ਅਚਾਨਕ ਟ੍ਰੇਨ ਆ ਗਈ ਤੇ ਇਹ ਵੱਡਾ ਹਾਦਸਾ ਵਾਪਰ ਗਿਆ।

ਦੱਖਣੀ ਕੋਰੀਆ ‘ਚ ਹੈਲੀਕਾਪਟਰ ਹੋਇਆ ਕ੍ਰੈਸ਼, 5 ਲੋਕਾਂ ਦੀ ਮੌਤ

0

ਦੱਖਣੀ ਕੋਰੀਆ ‘ਚ ਇੱਕ ਹੈਲੀਕਾਪਟਰ ਦੇ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਖਣੀ ਕੋਰੀਆ ਦੇ ਯਾਂਗਯਾਂਗ ਵਿੱਚ ਇੱਕ ਬੋਧੀ ਮੰਦਰ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਸ਼ੁਰੂਆਤ ਵਿਚ ਮੰਨਿਆ ਕਿ ਜਹਾਜ਼ ਵਿਚ ਸਿਰਫ ਦੋ ਲੋਕ ਸਨ, 71 ਸਾਲਾ ਪਾਇਲਟ ਅਤੇ 54 ਸਾਲਾ ਮਕੈਨਿਕ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਰਵੇਖਣ ਦੌਰਾਨ ਇੱਕ S-58T ਹੈਲੀਕਾਪਟਰ ਜੋ ਕਿ ਸੋਕਚੋ, ਗੋਸੇਂਗ ਅਤੇ ਯਾਂਗਯਾਂਗ ਦੀਆਂ ਸਥਾਨਕ ਸਰਕਾਰਾਂ ਦੁਆਰਾ ਸਾਂਝੇ ਤੌਰ ‘ਤੇ ਕਿਰਾਏ ‘ਤੇ ਲਿਆ ਗਿਆ ਸੀ ਸਵੇਰੇ ਲਗਭਗ 10:50 ਵਜੇ ਇੱਕ ਪਹਾੜ ਨਾਲ ਟਕਰਾ ਗਿਆ। ਅਮਰੀਕੀ ਹੈਲੀਕਾਪਟਰ ਨਿਰਮਾਤਾ ਕੰਪਨੀ ਸਿਕੋਰਸਕੀ ਦੇ ਇਸ ਹੈਲੀਕਾਪਟਰ ਨੂੰ ਨੁਕਸਾਨ ਪਹੁੰਚਣ ਤੋਂ ਬਾਅਦ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ।