Home Blog Page 1824

ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਤਿੰਨ ਪੁਲਿਸ ਮੁਲਾਜ਼ਮਾਂ ‘ਤੇ ਮਾਮਲਾ ਦਰਜ

0

ਲੁਧਿਆਣਾ ‘ਚ ਤਿੰਨ ਪੁਲਿਸ ਮੁਲਾਜ਼ਮਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 25 ਸਾਲਾਂ ਬਾਅਦ ਲੁਧਿਆਣਾ ਦੀ ਦਿਹਾਤੀ ਪੁਲਿਸ ਨੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਤਿੰਨ ਪੁਲਿਸ ਮੁਲਾਜ਼ਮਾਂ ‘ਤੇ ਇੱਕ ਸਟੇਨਗਨ ਅਤੇ 20 ਰੌਂਦ ਗਾਇਬ ਹੋਣ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚੋਂ ਦੋ ਪੁਲਿਸ ਮੁਲਾਜ਼ਮ ਸੇਵਾਮੁਕਤ ਹੋ ਚੁੱਕੇ ਹਨ, ਜਦੋਂ ਕਿ ਇੱਕ ਮੁਲਜ਼ਮ ਹਾਲੇ ਵੀ ਹੈੱਡ ਕਾਂਸਟੇਬਲ ਵਜੋਂ ਸੇਵਾਵਾਂ ਨਿਭਾ ਰਿਹਾ ਹੈ।

ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਜਗਰੂਪ ਸਿੰਘ (ਹੁਣ ਸੇਵਾਮੁਕਤ), ਹੈੱਡ ਕਾਂਸਟੇਬਲ ਰਜਿੰਦਰ ਪਾਲ ਸਿੰਘ (ਹੁਣ ਸੇਵਾਮੁਕਤ) ਅਤੇ ਐਸਪੀਓ ਅਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਦਿਲਚਸਪ ਗੱਲ ਇਹ ਹੈ ਕਿ ਲੁਧਿਆਣਾ ਦਿਹਾਤੀ ਪੁਲਿਸ ਨੇ ਇਸ ਤੋਂ ਪਹਿਲਾਂ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਪੁਲਿਸ ਮੁਲਾਜ਼ਮਾਂ ਨੇ ਸਟੇਨਗਨ ਅਤੇ ਗੋਲੀਆਂ ਖੋ ਜਾਣ ਵਿੱਚ ਲਾਪਰਵਾਹੀ ਵਰਤੀ ਪਰ ਹਥਿਆਰ ਖੋ ਜਾਣ ਦਾ ਉਨ੍ਹਾਂ ਦਾ ਕੋਈ ਹੋਰ ਇਰਾਦਾ ਨਹੀਂ ਸੀ।

ਹਰਜੋਤ ਬੈਂਸ ਦੇ ਹੁਕਮਾਂ ‘ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਮ ਨੂੰ ਬਦਲਣ ਲਈ ਪ੍ਰਕਿਰਿਆ ਆਰੰਭ

0

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਸਦੀਆਂ ਤੋਂ ਵਰਤੇ ਜਾਂਦੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ ਯਾਨੀ ਡੀ ਪੀ ਆਈ ਦਾ ਨਾਂ ਬਦਲਣ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ਨਾਂ ਡੀ ਪੀ ਆਈ ਵਜੋਂ ਅੰਗੇਰਜ਼ਾਂ ਵੇਲੇ ਤੋਂ ਪਰਤਿਆ ਜਾ ਰਿਹਾ ਹੈ ਤੇ ਕਿਸੇ ਨੇ ਵੀ ਇਸ ਗੈਰ ਤਰਕਸੰਗਤ ਨਾਂ ਨੂੰ ਬਦਲਣ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਡੀ ਪੀ ਆਈ ਦਾ ਨਾਂ ਬਦਲ ਕੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਕੀਤਾ ਗਿਆ ਹੈ ਪਰ ਪੰਜਾਬ ਵਿਚ ਉਹੀ ਪੁਰਾਣਾ ਨਾਂ ਵਰਤਿਆ ਜਾ ਰਿਹਾ ਹੈ।

ਉਹਨਾਂ ਕਿਹਾ ਸਕੂਲ ਸਿੱਖਿਆ ਵਿਭਾਗ ਦਾ ਕੰਮ ਸਕੂਲਾਂ ਵਿਚ ਬੱਚਿਆਂ ਨੂੰ ਸਿੱਖਿਆ ਦੇਣਾ ਹੈ ਪਰ ਅੰਗੇਰਜ਼ਾਂ ਨੇ ਅਜਿਹਾ ਨਾਂ ਰੱਖ ਦਿੱਤਾ ਕਿ ਇਹ ਵਿਭਾਗ ਸਿਰਫ ਹਦਾਇਤਾਂ ਹੀ ਦਿੱਤੀਆਂ ਹਨ। ਉਹਨਾਂ ਕਿਹਾ ਕਿ ਮੁੱਖ ਸਕੱਤਰ ਤੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਲਿਖਤੀ ਤੌਰ ’ਤੇ ਹੁਕਮ ਦਿੱਤੇ ਗਏ ਹਨ ਕਿ ਉਹ ਨਾਂ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਹੁਣ ਇਸਦਾ ਨਾਂ ਡਾਇਰੈਕਟੋਰੇਟ ਆਫ ਸਕੂਲ ਸਿੱਖਿਆ ਵਜੋਂ ਹੋਵੇਗਾ।

ਗੰਨ ਕਲਚਰ ‘ਤੇ ਵੱਡੀ ਖਬਰ, ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਉਣ ਲਈ 72 ਘੰਟੇ ਦਾ ਦਿੱਤਾ ਸਮਾਂ

0

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ 72 ਘੰਟਿਆਂ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਇਆ ਜਾਵੇ। ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 3 ਦਿਨਾਂ ਤੱਕ ਕੋਈ FIR ਦਰਜ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਿਸ ਵਿਅਕਤੀ ਨੇ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਨਹੀਂ ਹਟਾਇਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਸਖਤ ਐਕਸ਼ਨ ਲਿਆ ਜਾਵੇਗਾ।

 

CM ਮਾਨ ਅੱਜ PSPCL ਵਿਭਾਗ ‘ਚ ਨਵੀਂ ਭਰਤੀਆਂ ਲਈ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

0

ਮੁੱਖ ਮੰਤਰੀ ਭਗਵੰਤ ਮਾਨ ਅੱਜ PSPCL ਵਿਭਾਗ ‘ਚ ਲਗਭਗ 600 ਨਵੀਂ ਭਰਤੀਆਂ ਲਈ ਨਿਯੁਕਤੀ ਪੱਤਰ ਸੌਂਪਣਗੇ। CM ਭਗਵੰਤ ਮਾਨ ਅੱਜ 26 ਨਵੰਬਰ ਨੂੰ ਸਵੇਰੇ 11 ਵਜੇ PSPCL ਦੇ ਇਕ ਸਮਾਗਮ ‘ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।

ਕਿਸਾਨਾਂ ਵੱਲੋਂ ਅੱਜ ਰਾਜਪਾਲ ਨੂੰ ਸੌਂਪੇ ਜਾਣਗੇ ਮੰਗ ਪੱਤਰ

0

ਅੱਜ ਦਿੱਲੀ ਮਾਰਚ ਦੇ 2 ਸਾਲ ਪੂਰੇ ਹੋ ਗਏ ਹਨ। ਅੱਜ ਕਿਸਾਨੀ ਅੰਦੋਲਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਰਾਜ ਭਵਨਾਂ ਵੱਲ ਕੂਚ ਕਰਦਿਆਂ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਆਪੋ-ਆਪਣੇ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨਪਾਲ, ਇੰਡੀਅਨ ਫਰਾਮਰਜ ਐਸ਼ੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਸਵੇਰੇ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਣਗੇ। ਇਹ ਮਾਰਚ ਸਵੇਰੇ 11 ਵਜੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਰਵਾਨਾ ਹੋ ਕੇ ਰਾਜ ਭਵਨ ਤੱਕ ਜਾਵੇਗਾ ਅਤੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗਾ। ਇੱਥੇ ਕਿਸਾਨਾਂ ਦੀਆਂ ਮੰਗਾਂ ਤੇ ਸੂਬੇ ਦੇ ਹੋਰ ਭਖਦੇ ਮਸਲਿਆਂ ’ਤੇ ਵਿਚਾਰ ਚਰਚਾ ਕਰਨ ਮਗਰੋਂ ਬਾਅਦ ਦੁਪਹਿਰ ਇੱਕ ਵਜੇ ਪੰਜਾਬ ਰਾਜ ਭਵਨ ਵੱਲ ਸ਼ਾਂਤਮਈ ਤਰੀਕੇ ਨਾਲ ਰੋਸ ਮਾਰਚ ਕੀਤਾ ਜਾਵੇਗਾ।

ਕਿਸਾਨ ਆਗੂ ਜੁਗਿੰਦਰ ਸਿੰਘ ਉਗਰਾਹਾ ਦਾ ਕਹਿਣਾ ਹੈ ਕਿ ਜਿਹੜੇ ਕਿਸਾਨਾਂ ਉੱਤੇ ਅੰਦੋਲਨ ਦੌਰਾਨ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮਾਂ ਨੂੰ ਸਜਾ ਨਹੀ ਮਿਲੀ ਇਸ ਦਾ ਵਿਰੋਧ ਕਰਦੇ ਹਾਂ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ 26 ਨਵੰਬਰ ਤੋਂ ਕਿਸਾਨੀ ਅੰਦੋਲਨ ਦਾ ਦੂਜਾ ਪੜਾ ਸ਼ੁਰੂ ਹੋਵੇਗਾ। ਇਸ ਲਈ ਕਿਸਾਨਾਂ ਨੇ ਦੋ ਕਮੇਟੀਆਂ ਦਾ ਗਠਨ ਕੀਤਾ ਹੈ ਇਕ ਕਮੇਟੀ ਵਿੱਚ 6 ਮੈਂਬਰ ਹਨ ਅਤੇ ਦੂਜੀ ਵਿੱਚ 8 ਮੈਂਬਰ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਗੱਲਬਾਤ ਕਰਨ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿਚ ਜੋਗਿੰਦਰ ਉਗਰਾਹਾ, ਦਰਸ਼ਨਪਾਲ, ਹਰਮੀਤ ਕਾਦੀਆਂ, ਬਲਦੇਵ ਨਿਹਾਲਗੜ, ਸਤਨਾਮ ਸਿੰਘ ਅਜਨਾਲਾ, ਹਰਿੰਦਰ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਮਲੂਕ ਸਿੰਘ ਆਦਿ ਹਨ।

UP ਦੀ ਸ਼ਹਾਨਾ ਬੇਗਮ ਦੀ ਤਸਵੀਰ ਨੂੰ ਐਡਿਟ ਕਰ MLA ਬਲਜਿੰਦਰ ਕੌਰ ‘ਤੇ ਸਾਧੇ ਜਾ ਰਹੇ ਨਿਸ਼ਾਨੇ

0

ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਲਗਾਤਾਰ ਐਕਸ਼ਨ ਲੈ ਰਹੀ ਹੈ। ਇਸ ਲਈ ਗੰਨ ਕਰਨ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਮਾਮਲੇ ਵੀ ਦਰਜ ਕਰ ਰਹੀ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਮਹਿਲਾ ਨੂੰ ਹਥਿਆਰ ਫੜ੍ਹੇ ਦੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੀ ਹੈ। ਇਸਦੇ ਨਾਲ ਹੀ ਇਸ ਤਸਵੀਰ ਨੂੰ ਵਾਇਰਲ ਕਰ ਬਲਜਿੰਦਰ ਕੌਰ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ‘ਚ 3 ਮਹੀਨਿਆਂ ਅੰਦਰ ਹਥਿਆਰਾਂ ਦੇ ਸਾਰੇ ਲਾਇਸੈਂਸ ਨੂੰ ਰੀਵਿਊ ਕਰਨ ਦਾ ਫੈਸਲਾ ਲਿਆ ਹੈ। ਇਸਦੇ ਨਾਲ ਹੀ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਨਾਲ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਸਖ਼ਤੀ ਮਨਾਹੀ ਹੋਵੇਗੀ।ਇਸਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤਸਵੀਰ ਦੀ ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ‘ਚ ਇਹ ਤਸਵੀਰ ਉੱਤਰ ਪ੍ਰਦੇਸ਼ ਦੀ ਸ਼ਹਾਨਾ ਬੇਗਮ ਦੀ ਹੈ ਜਿਸਨੂੰ ਐਡਿਟ ਕਰਕੇ MLA ਬਲਜਿੰਦਰ ਕੌਰ ਦੇ ਚਿਹਰੇ ਨੂੰ ਚਿਪਕਾਇਆ ਗਿਆ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜਰ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਜੇ ਅਸਲ ਪਿਓ ਦੇ ਓ ਤਾਂ ਕਰੋ ਇਸਤੇ ਪਰਚਾ ਜਿਹੜੀ ਫੂਲਨ ਦੇਵੀ ਵਾਲੀਆ ਫੀਲਿੰਗਾਂ ਲੈ ਰਹੀ ਏ। ਵੇਖਦੇ ਆ ਕਿੰਨੇ ਕੁ ਇਨਸਾਫ ਪਸੰਦ ਹੋ ਤੁਸੀਂ। ‘

ਮੀਡੀਆ ਰਿਪੋਰਟ ਵਿਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸ਼ਹਾਨਾ ਬੇਗਮ ਬਾਰੇ ਦੱਸਿਆ ਗਿਆ। ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਰਹਿਣ ਵਾਲੀ ਸ਼ਹਾਨਾ ਬੇਗਮ ਦੀ ਉਮਰ 42 ਸਾਲ ਹੈ ਜੋ ਹੱਥਾਂ ਵਿਚ ਬੰਦੂਕਾਂ ਲੈ ਕੇ ਸੜਕਾਂ ‘ਤੇ ਗਸ਼ਤ ਕਰਦੀ ਹੈ। ਪਿੰਡ ਦੀਆਂ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸ਼ਹਾਨਾ ਦੀ ਹੈ। ਸ਼ਹਾਨਾ ਪੁਲਿਸ ਜਾਂ ਸੁਰੱਖਿਆ ਗਾਰਡ ਵਜੋਂ ਕੰਮ ਨਹੀਂ ਕਰਦੀ ਸਗੋਂ ਸ਼ਹਾਨਾ ਨੇ ਔਰਤਾਂ ਵਿਰੁੱਧ ਵੱਧ ਰਹੇ ਅਪਰਾਧਾਂ ਨੂੰ ਰੋਕਣ ਲਈ ਇੱਕ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ।

CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

0

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਖਾਲਸਾ ਪੰਥ ਦੇ ਸਿਰਜਨਹਾਰੇ, ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਵਾਰਨ ਵਾਲੇ…ਸੰਤ-ਸਿਪਾਹੀ, ਮਹਾਨ ਰਹਿਬਰ, ਕਲਗੀਧਰ ਪਾਤਸ਼ਾਹ, ਦਸਮੇਸ਼ ਪਿਤਾ, ਸਾਹਿਬ-ਏ-ਕਮਾਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ : ਅਮਨ ਅਰੋੜਾ

0

ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।

ਇਹ ਵੀ ਪੜ੍ਹੋ: ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ

ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਨਿਊਜ਼ੀਲੈਂਡ ਨੇ ਭਾਰਤ ਨੂੰ ਪਹਿਲੇ ਵਨਡੇ ‘ਚ 7 ਵਿਕਟਾਂ ਨਾਲ ਹਰਾਇਆ

0

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਪਹਿਲੇ ਵਨਡੇ ਮੈਚ ‘ਚ ਨਿਊਜ਼ੀਲੈਂਡ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਲਈ ਟਾਮ ਲੈਥਮ ਅਤੇ ਕੇਨ ਵਿਲੀਅਮਸਨ ਨੇ ਸ਼ਾਨਦਾਰ ਪਾਰੀਆਂ ਖੇਡੀਆਂ ਅਤੇ ਟੀਮ ਨੂੰ 7 ਵਿਕਟਾਂ ਨਾਲ ਜਿੱਤ ਦਿਵਾਈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ‘ਤੇ 306 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਨਿਊਜ਼ੀਲੈਂਡ ਨੇ 3 ਵਿਕਟਾਂ ਗੁਆ ਕੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਭਾਰਤੀ ਟੀਮ ਨੂੰ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਕਲੈਂਡ ‘ਚ ਹੋਏ ਇਸ ਵਨਡੇ ਮੈਚ ‘ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ ਨੇ 47.1 ਓਵਰਾਂ ‘ਚ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਕਪਤਾਨ ਕੇਨ ਵਿਲੀਅਮਸਨ ਨੇ ਟਾਮ ਲੈਥਮ ਨਾਲ ਮਿਲ ਕੇ 164 ਗੇਂਦਾਂ ‘ਤੇ 221 ਦੌੜਾਂ ਦੀ ਅਜੇਤੂ ਸਾਂਝੇਦਾਰੀ ਕਰਕੇ ਆਪਣੀ ਟੀਮ ਨੂੰ ਜਿੱਤ ਦਿਵਾਈ।

ਟਾਮ ਲੈਥਮ ਨੇ 104 ਗੇਂਦਾਂ ਵਿੱਚ 145 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ ‘ਚ 19 ਚੌਕੇ ਅਤੇ 5 ਸ਼ਾਨਦਾਰ ਛੱਕੇ ਲਗਾਏ। ਇਸ ਦੇ ਨਾਲ ਹੀ ਕੇਨ ਵਿਲੀਅਮਸਨ ਨੇ 98 ਗੇਂਦਾਂ ਵਿੱਚ 94 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਉਸ ਨੇ 7 ਚੌਕੇ ਅਤੇ 1 ਛੱਕਾ ਲਗਾਇਆ।

ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ, ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।

ਇਹ ਵੀ ਪੜ੍ਹੋ: ਗੰਨ ਕਲਚਰ ‘ਤੇ ਐਕਸ਼ਨ! ਪੰਜਾਬ ਪੁਲਿਸ ਨੇ 10 ਸਾਲ ਦੇ ਬੱਚੇ ਸਮੇਤ ਚਾਰ ਲੋਕਾਂ…

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਸਾਬਕਾ ਉਪ ਮੁੱਖ ਮੰਤਰੀ OP Soni ਤਲਬ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟਾਇਲਟ ਵਿਚ ਸਰੀਰਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਲਈ ਵੀ ਟਾਇਲਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ‘ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਇਸ ਸਹੂਲਤ ਦੀ ਜਲਦ ਹੀ ਵਿਵਸਥਾ ਕੀਤੀ ਜਾਵੇਗੀ।

ਇਹ ਵੀ ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਆਦੇਸ਼ਾਂ ਦੇ ਸਨਮੁੱਖ ਨਗਰ ਕੌਸਲਰ ਸੰਤੋਸ਼ ਮਹੰਤ ਵਾਰਡ ਨੰ. 38 ਨੇ ਬਠਿੰਡਾ ਨਗਰ ਨਿਗਮ ਵੱਲੋਂ ਟਰਾਂਸਜੈਡਰਾਂ ਲਈ ਬਣਾਏ ਗਏ ਟਾਇਲਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸੁਵਿਧਾ ਸ਼ੁਰੂ ਹੋ ਗਈ ਹੈ।