Home Blog Page 1825

ਦਿੱਲੀ ਹਾਈਕੋਰਟ ਨੇ ਬਿਨਾਂ ਇਜਾਜ਼ਤ ਤੋਂ Amitabh Bachchan ਦੇ ਨਾਮ, ਆਵਾਜ਼ ਤੇ ਫੋਟੋ ਦੀ ਵਰਤੋਂ ‘ਤੇ ਲਗਾਈ ਪਾਬੰਦੀ

0

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਆਪਣੇ ਨਿੱਜੀ ਅਧਿਕਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਦੱਸ ਦੇਈਏ ਕਿ ਦਿੱਲੀ ਹਾਈਕੋਰਟ ‘ਚ ਇਸਦੀ ਸੁਣਵਾਈ ਚੱਲ ਰਹੀ ਹੈ। ਦਿੱਲੀ ਹਾਈਕੋਰਟ ਨੇ ਅਮਿਤਾਭ ਬੱਚਨ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਇਜ਼ਾਜਤ ਤੋਂ ਬਿਨਾਂ ਕੋਈ ਵੀ ਉਨ੍ਹਾਂ ਦੀ ਆਵਾਜ਼, ਤਸਵੀਰ ਤੇ ਨਾਮ ਦੀ ਵਰਤੋਂ ਨਹੀਂ ਕਰ ਸਕੇਗਾ।

ਦਰਅਸਲ ਹੁਣ ਇਜਾਜ਼ਤ ਤੋਂ ਬਿਨਾਂ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਆਵਾਜ਼, ਨਾਮ ਅਤੇ ਚਿਹਰੇ ਨਾਲ ਸਬੰਧਤ ਕਿਸੇ ਵੀ ਬੌਧਿਕ ਜਾਇਦਾਦ ਦੀ ਵਰਤੋਂ ਕੋਈ ਨਹੀਂ ਕਰ ਸਕੇਗਾ। ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਦੂਰਸੰਚਾਰ ਮੰਤਰਾਲੇ ਸਮੇਤ ਸਬੰਧਤ ਵਿਭਾਗਾਂ ਨੂੰ ਅਮਿਤਾਭ ਬੱਚਨ ਨਾਲ ਜੁੜੀ ਸਮੱਗਰੀ ਨੂੰ ਹਟਾਉਣ ਲਈ ਕਿਹਾ, ਜੋ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਵਰਤੀ ਜਾ ਰਹੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਜਸਟਿਸ ਨਵੀਨ ਚਾਵਲਾ ਦੀ ਬੈਂਚ ਨੇ ਅਮਿਤਾਭ ਬੱਚਨ ਦੇ ਸ਼ਖਸੀਅਤ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਅਨੁਸਾਰ ਅਮਿਤਾਭ ਬੱਚਨ ਦੇਸ਼ ਦੇ ਸਭ ਤੋਂ ਮਸ਼ਹੂਰ ਵਿਅਕਤੀਆਂ ਵਿੱਚੋਂ ਇੱਕ ਹਨ ਅਤੇ ਵੱਖ-ਵੱਖ ਇਸ਼ਤਿਹਾਰਾਂ ਵਿੱਚ ਉਨ੍ਹਾਂ ਦੇ ਨਾਮ ਅਤੇ ਚਿਹਰੇ ਦੀ ਵਰਤੋਂ ਹੁੰਦੀ ਰਹਿੰਦੀ ਹੈ। ਕਈ ਵਾਰ ਉਨ੍ਹਾਂ ਦੀ ਆਵਾਜ਼, ਚਿਹਰੇ ਦੀ ਵਰਤੋਂ ਲੋਕ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੇ ਸਾਮਾਨ ਅਤੇ ਕਾਰੋਬਾਰ ਨੂੰ ਪ੍ਰਮੋਟ ਕਰਨ ਲਈ ਕਰਦੇ ਹਨ, ਜਿਸ ਕਾਰਨ ਬਿੱਗ ਬੀ ਪਰੇਸ਼ਾਨ ਹਨ। ਅਜਿਹੇ ‘ਚ ਉਨ੍ਹਾਂ ਨੇ ਅਦਾਲਤ ਦੇ ਸਾਹਮਣੇ ਆਪਣੀ ਸਮੱਸਿਆ ਰੱਖੀ।

ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ

0

ਮੁਹਾਲੀ: ਫਰਜ਼ੀ ਪਾਸਪੋਰਟ ਮਾਮਲੇ ‘ਚ ਪੰਜਾਬ ਪੁਲਿਸ ਨੇ ਅੱਜ ਗੈਂਗਸਟਰ ਦੀਪਕ ਟੀਨੂੰ ਨੂੰ ਮੁਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਸਬੰਧਤ ਮਾਮਲੇ ਵਿੱਚ ਹੋਰ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ 4 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਨੇ ਉਸ ਨੂੰ 29  ਤਾਰੀਖ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਸਟੇਟ ਕ੍ਰਾਈਮ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 2 ਆਰੋਪੀਆਂ ਨੂੰ ਫਰਜ਼ੀ ਪਾਸਪੋਰਟ ਦੀ ਵਿਵਸਥਾ ਕਰਕੇ ਦੇਸ਼ ਤੋਂ ਭਜਾਉਣ ‘ਚ ਮਦਦ ਕਰਨ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਪਹਿਲਾਂ ਤੋਂ ਦਰਜ ਕੇਸ ‘ਚ ਨਾਮਜ਼ਦ ਕੀਤਾ ਹੈ। ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਤੋਂ ਪ੍ਰੋਡਕਸ਼ਨ ਹਾਊਸ ‘ਤੇ ਲਿਆਂਦਾ ਗਿਆ ਸੀ।

ਗੈਂਗਸਟਰ ਦੀਪਕ ਟੀਨੂੰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਰਾਜਸਥਾਨ, ਉੱਤਰਾਖੰਡ ਅਤੇ ਯੂਪੀ ਪੁਲਿਸ ਨੇ ਨੇਪਾਲ ਸਰਹੱਦ ‘ਤੇ ਸਖ਼ਤੀ ਨਾਲ ਕਾਰਵਾਈ ਕੀਤੀ। ਇਸ ਦੇ ਨਾਲ ਹੀ ਹਰਿਆਣਾ-ਪੰਜਾਬ ਅਤੇ ਦਿੱਲੀ ਦੀ ਪੁਲਿਸ ਦੀ ਸਰਗਰਮੀ ਕਾਰਨ ਉਹ ਵਿਦੇਸ਼ ਭੱਜਣ ਵਿੱਚ ਨਾਕਾਮ ਰਿਹਾ।

ਦੀਪਕ ਟੀਨੂੰ 2 ਅਕਤੂਬਰ ਨੂੰ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਦੀ ਸਰਕਾਰੀ ਰਿਹਾਇਸ਼ ਤੋਂ ਉਸ ਸਮੇਂ ਫਰਾਰ ਹੋ ਗਿਆ ਸੀ ਜਦੋਂ ਪ੍ਰਿਤਪਾਲ ਟੀਨੂੰ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਲੈ ਗਿਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਟੀਨੂੰ ਨੂੰ 19 ਅਕਤੂਬਰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਗੰਨ ਕਲਚਰ ‘ਤੇ ਐਕਸ਼ਨ! ਪੰਜਾਬ ਪੁਲਿਸ ਨੇ 10 ਸਾਲ ਦੇ ਬੱਚੇ ਸਮੇਤ ਚਾਰ ਲੋਕਾਂ ਖਿਲਾਫ FIR ਕੀਤੀ ਦਰਜ

0

ਪੰਜਾਬ ਪੁਲਿਸ ਗੰਨ ਕਲਚਰ ‘ਤੇ ਨੱਥ ਪਾਉਣ ਲਈ ਲਗਾਤਾਰ ਐਕਸ਼ਨ ਲੈ ਰਹੀ ਹੈ। ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਪੰਜਾਬ ਦੇ ਅੰਮ੍ਰਿਤਸਰ ‘ਚ ਇਕ 10 ਸਾਲ ਦੇ ਬੱਚੇ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ। 10 ਸਾਲਾ ਬੱਚੇ ਸਮੇਤ 4 ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਸਾਬਕਾ ਉਪ ਮੁੱਖ ਮੰਤਰੀ OP Soni ਤਲਬ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪਿੰਡ ਚਵਿੰਡਾ ਦੇਵੀ ਦੇ ਇਕ ਲਾਇਸੰਸੀ ਧਾਰਕ ਉੱਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਲਾਇਸੰਸੀ ਧਾਰਕ ਨੇ 2015 ਵਿੱਚ ਆਪਣੇ ਬੱਚੇ ਦੀ ਰਾਈਫਲ ਨਾਲ ਤਸਵੀਰ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਸੀ ਹੁਣ 7 ਸਾਲ ਬਾਅਦ ਪੁਲਿਸ ਨੇ 23 ਨਵੰਬਰ 2022 ਨੂੰ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਦਿੱਤਾ ਹੈ। ਥਾਣਾ ਕੱਥੂਨੰਗਲ ਵਿੱਚ ਬੱਚੇ ਅਤੇ ਉਸ ਦੇ ਪਿਤਾ ਭੁਪਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਥਿਆਰਾਂ ਨੂੰ ਸ਼ਰੇਆਮ ਦਿਖਾਉਣ ਅਤੇ ਸ਼ੋਸ਼ਲ ਮੀਡੀਆ ‘ਤੇ ਫੋਟੋ ਅਪਲੋਡ ਕਰਨ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ਦੇ ਚਲਦਿਆਂ ਪੰਜਾਬ ਪੁਲਿਸ ਨੇ ਫੇਸਬੁੱਕ, ਇਸਟਾਗਰਾਮ ਤੇ ਹੋਰ ਸੋਸ਼ਲ ਸਾਈਟਾਂ ਤੇ ਹਥਿਆਰਾਂ ਸਮੇਤ ਫੋਟੋਆਂ ਅਪਲੋਡ ਕਰਨ ਵਾਲਿਆਂ ਵਿਰੁੱਧ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।

ਜਰਮਨੀ ‘ਚ ਪੰਜਾਬੀ ਮੂਲ ਦੇ ਗੁਰਦੀਪ ਸਿੰਘ ਰੰਧਾਵਾ ਦੀ ਸੀ.ਡੀ.ਯੂ. ਪਾਰਟੀ ਦੇ ਪ੍ਰਧਾਨਗੀ ਮੰਡਲ ‘ਚ ਹੋਈ ਨਿਯੁਕਤੀ

0

ਬਰਲਿਨ – ਭਾਰਤੀ ਅਤੇ ਪੰਜਾਬੀ ਮੂਲ ਦੇ ਸਿੱਖ ਜਰਮਨ ਨਾਗਰਿਕ ਗੁਰਦੀਪ ਸਿੰਘ ਰੰਧਾਵਾ ਨੂੰ ਥੁਰਿੰਗੀਆ ਸਟੇਟ ਕ੍ਰਿਸ਼ਚੀਅਨ ਡੈਮੋਕ੍ਰੇਟਿਕ ਯੂਨੀਅਨ (ਸੀ.ਡੀ.ਯੂ.) ਪਾਰਟੀ ਦੇ ਪ੍ਰਧਾਨਗੀ ਮੰਡਲ ‘ਚ ਨਿਯੁਕਤੀ ਹਾਸਲ ਹੋਈ ਹੈ।

ਇਹ ਵੀ ਪੜ੍ਹੋ: ਚੀਨ ‘ਚ ਵਾਪਰਿਆ ਭਿਆਨਕ ਹਾਦਸਾ, ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਰੰਧਾਵਾ ਸੀ.ਡੀ.ਯੂ. ਦੇ ਸਰਗਰਮ ਮੈਂਬਰ ਹਨ, ਅਤੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਸੇਵਾ ਨਿਭਾ ਰਹੇ ਹਨ। ਸੀ.ਡੀ.ਯੂ. ਲੀਡਰਸ਼ਿਪ ਨੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਨੂੰ ਸਨਮਾਨ ਪ੍ਰਦਾਨ ਕੀਤਾ ਹੈ, ਅਤੇ ਅਗਸਤ 2022 ਵਿੱਚ ਉਹ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਪਹਿਲੇ ਪ੍ਰਤੀਨਿਧੀ ਵਜੋਂ ਚੁਣੇ ਗਏ ਸਨ।

ਇਹ ਵੀ ਪਹਿਲੀ ਵਾਰ ਹੈ ਕਿ ਸੀ.ਡੀ.ਯੂ. ਦੁਆਰਾ ਕਿਸੇ ਭਾਰਤੀ ਨੂੰ ਜਰਮਨੀ ਵਿੱਚ ਕਿਸੇ ਸੂਬੇ ਦੇ ਪ੍ਰਧਾਨਗੀ ਮੰਡਲ ‘ਚ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਰੰਧਾਵਾ ਏਐਮਟੀ ਵਾਚਸਨਬਰਗ ਤੋਂ ਕੌਂਸਲਰ ਅਤੇ ਜ਼ਿਲ੍ਹਾ ਐੱਲ.ਐੱਲ.ਐੱਮ. ਤੋਂ ਸੀ.ਡੀ.ਯੂ. ਦੇ ਪ੍ਰਧਾਨਗੀ ਮੰਡਲ ਮੈਂਬਰ ਵਜੋਂ ਚੁਣੇ ਗਏ ਸਨ। ਜਰਮਨ ਵਸਦੇ ਭਾਰਤੀ ਭਾਈਚਾਰੇ ਨਾਲ ਉਹ ਨੇੜਿਓਂ ਜੁੜੇ ਰਹੇ ਹਨ, ਅਤੇ ਭਾਈਚਾਰੇ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਸੀ.ਡੀ.ਯੂ. ਲੀਡਰਸ਼ਿਪ ਤੱਕ ਆਪਣੀ ਅਵਾਜ਼ ਪਹੁੰਚਾਉਂਦੇ ਰਹੇ ਹਨ।

ਇਹ ਵੀ ਪੜ੍ਹੋ: Canada ‘ਚ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਕੀਤਾ ਕਤਲ

ਇੱਕ ਤਰ੍ਹਾਂ ਨਾਲ, ਇਹ ਗਤੀਵਿਧੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਥੁਰਿੰਗੀਆ ਵਿੱਚ ਸੀ.ਡੀ.ਯੂ. ਦੇ ਮਾਮਲਿਆਂ ਵਿੱਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੀ ਸਿੱਧੀ ਤੇ ਸਾਰਥਕ ਮੌਜੂਦਗੀ ਹੈ। ਰੰਧਾਵਾ ਦੀ ਨਿਯੁਕਤੀ ਦੇ ਤਾਜ਼ਾ ਘਟਨਾਕ੍ਰਮ ਨਾਲ, ਥੁਰਿੰਗੀਆ ਵਿੱਚ ਸੀ.ਡੀ.ਯੂ. ਲੀਡਰਸ਼ਿਪ ਨਾਲ ਜੁੜਨ ਸਦਕਾ ਭਾਰਤੀ ਭਾਈਚਾਰਾ ਹੋਰ ਮਜ਼ਬੂਤੀ ਨਾਲ ਉੱਭਰ ਕੇ ਆਵੇਗਾ।

ਨਿਯੁਕਤੀ ਤੋਂ ਬਾਅਦ ਇੱਕ ਸੰਖੇਪ ਸੰਦੇਸ਼ ਵਿੱਚ ਰੰਧਾਵਾ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੀ ਨਿਯੁਕਤੀ, ਭਾਰਤੀਆਂ ਵੱਲੋਂ ਸਾਲਾਂ ਦਰ ਸਾਲ ਜਰਮਨ ਦੀ ਆਰਥਿਕਤਾ ਅਤੇ ਸਮਾਜ ਨਿਰਮਾਣ ਵਿੱਚ ਨਿਭਾਈ ਉਸਾਰੂ ਭੂਮਿਕਾ ਨੂੰ ਮਿਲਿਆ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਮਜ਼ਬੂਤ ਜਰਮਨ ਦੇ ਮੁੱਦਈ ਹਨ, ਅਤੇ ​​ਭਾਰਤ-ਜਰਮਨ ਦੇ ਆਪਸੀ ਮਜ਼ਬੂਤ ਸੰਬੰਧਾਂ ਵਿੱਚ ਯੋਗਦਾਨ ਪਾਉਣ ਲਈ, ਭਾਰਤੀ ਮੂਲ ਦੇ ਨੌਜਵਾਨ ਜਰਮਨ ਨਾਗਰਿਕਾਂ ਲਈ ਇੱਕ ਮਿਸਾਲ ਕਾਇਮ ਕਰਨਾ ਚਾਹੁੰਦੇ ਹਨ।

ਵਿਜੀਲੈਂਸ ਵੱਲੋਂ ਸਾਬਕਾ ਉਪ ਮੁੱਖ ਮੰਤਰੀ OP Soni ਤਲਬ

0

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸੀ ਆਗੂ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਵਾਬ ਤਲਬ ਕੀਤਾ ਹੈ।

ਇਹ ਵੀ ਪੜ੍ਹੋ: ਗੰਨ ਕਲਚਰ ‘ਤੇ ਐਕਸ਼ਨ! ਪੰਜਾਬ ਪੁਲਿਸ ਨੇ 10 ਸਾਲ ਦੇ ਬੱਚੇ ਸਮੇਤ ਚਾਰ ਲੋਕਾਂ…

ਐਸਐਸਪੀ ਵਰਿੰਦਰ ਸਿੰਘ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਨੀਵਾਰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਵਿਜੀਲੈਂਸ ਸੋਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕਰ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਨੂੰ ਮਨਜੂਰੀ ਦੇ ਦਿੱਤੀ ਹੈ।

 

ਸੋਸ਼ਲ ਮੀਡੀਆ ਸਟਾਰ ਢਿੱਲੋਂ ਪ੍ਰੀਤ ਦੇ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

0

ਗੰਨ ਕਲਚਰ ‘ਤੇ ਨੱਥ ਪਾਉਣ ਲਈ ਪੰਜਾਬ ਪੁਲਿਸ ਐਕਸ਼ਨ ਮੋਡ ‘ਚ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਸੁਰਖੀਆਂ ‘ਚ ਰਹਿਣ ਵਾਲੇ ਢਿੱਲੋਂ ਪ੍ਰੀਤ ਦੇ ਖ਼ਿਲਾਫ਼ FIR ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਜਲੰਧਰ ਦੇ ਮਸ਼ਹੂਰ ‘ਕੁੱਲ੍ਹੜ ਪੀਜ਼ਾ’ ਕੱਪਲ ਦੇ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਸੀ।

ਢਿੱਲੋਂ ਪ੍ਰੀਤ ਦੇ ਇੰਸਟਾਗ੍ਰਾਮ ‘ਤੇ ਲੱਖਾਂ ‘ਚ ਫਾਲੋਅਰਜ਼ ਹਨ। ਮਿਲੀ ਜਾਣਕਾਰੀ ਮੁਤਾਬਕ ਢਿੱਲੋਂ ਪ੍ਰੀਤ ਦੇ ਖ਼ਿਲਾਫ਼ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਦੇ ਇਲਜ਼ਾਮ ਹਨ ਜਿਸ ਕਰਕੇ ਤਰਨ ਤਾਰਨ ਵਿਖੇ ਉਨ੍ਹਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਰਹਿਣ ਵਾਲੇ ‘ਕੁੱਲੜ੍ਹ ਪੀਜ਼ਾ’ ਕੱਪਲ ਦੇ ਖ਼ਿਲਾਫ਼ ਹਥਿਆਰਾਂ ਦੀ ਨੁਮਾਇਸ਼ ਕਰਨ ‘ਤੇ FIR ਦਰਜ ਕੀਤੀ ਗਈ ਸੀ। ਇੰਨ੍ਹੀ ਦਿਨੀਂ ਪੰਜਾਬ ਸਰਕਾਰ ਹਥਿਆਰਾਂ ਦੀ ਨੁਮਾਇਸ਼ ਨੂੰ ਲੈ ਕੇ ਐਕਸ਼ਨ ਵਿੱਚ ਹੈ ਕਿਉਂਕਿ ਉਨ੍ਹਾਂ ਵੱਲੋਂ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

‘ਕੁਲੜ੍ਹ ਪੀਜ਼ਾ’ ਕੱਪਲ ਦੀ ਵੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ ਜਿਸ ਵਿੱਚ ਉਹ ਹਥਿਆਰਾਂ ਦੀ ਨੁਮਾਇਸ਼ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ ਉਨ੍ਹਾਂ ਵੱਲੋਂ ਬਾਅਦ ‘ਚ ਇੱਕ ਸਪਸ਼ਟੀਕਰਨ ਵੀ ਦਿੱਤਾ ਗਿਆ ਸੀ ਕਿ ਤਸਵੀਰ ਵਿੱਚ ਜੋ ਹਥਿਆਰ ਦਿਖਾਈ ਦੇ ਰਿਹਾ ਹੈ ਉਹ ਖਿਲੌਣੇ ਵਾਲੀ ਬੰਦੂਕ ਹੈ ਅਤੇ ਇਹ ਬਹੁਤ ਪੁਰਾਣੀ ਵੀਡੀਓ ਹੈ।

‘ਕੁੱਲ੍ਹੜ ਪੀਜ਼ਾ’ ਕੱਪਲ ਨੇ ਦੱਸਿਆ ਕਿ ਇਹ ਵੀਡੀਓ ਪੰਜਾਬ ਦੇ ਮੁੱਖ ਮੰਤਰੀ ਭਾਗਵੰਤ ਮਾਨ ਵੱਲੋਂ ਗੰਨ ਕਲਚਰ ਦੇ ਖ਼ਿਲਾਫ਼ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਜਾਰੀ ਕਰਨ ਤੋਂ ਪਹਿਲਾਂ ਬਣਾਇਆ ਗਿਆ ਸੀ।

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਨਜਾਇਜ਼ ਹਥਿਆਰਾਂ ਸਮੇਤ ਕਾਬੂ

0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ।

ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ

ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।

ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ।
ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

ਅੱਤਵਾਦੀ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਨੂੰ NIA ਨੇ ਕੀਤਾ ਗ੍ਰਿਫ਼ਤਾਰ

0

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਉਨ੍ਹਾਂ ਨੇ ਦਿੱਲੀ ਏਅਰਪੋਰਟ ਤੋਂ ਪੰਜ ਲੱਖ ਰੁਪਏ ਦੇ ਇਨਾਮੀ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਕੁਲਵਿੰਦਰਜੀਤ ਸਿੰਘ ਉਰਫ ”ਖਾਨਪੁਰੀਆ” ਨੂੰ ਗ੍ਰਿਫਤਾਰ ਕੀਤਾ। ਦੱਸ ਦਈਏ ਕਿ NIA ਦੇ ਅਧਿਕਾਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਕਿ ਫੜੇ ਗਏ ਅੱਤਵਾਦੀ ਦਾ ਨਾਂ ਕੁਲਵਿੰਦਰਜੀਤ ਸਿੰਘ ਉਰਫ ”ਖਾਨਪੁਰੀਆ” ਹੈ।

ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀ ਖਾਨਪੁਰੀਆ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਵਰਗੀਆਂ ਅੱਤਵਾਦੀ ਜਥੇਬੰਦੀਆਂ ਨਾਲ ਜੁੜਿਆ ਹੈ। ਖਾਨਪੁਰੀਆ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

NIA ਮੁਤਾਬਕ ਖਾਨਪੁਰੀਆ ਪੰਜਾਬ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਸਮੇਤ ਕਈ ਅੱਤਵਾਦੀ ਮਾਮਲਿਆਂ ਵਿੱਚ ਸ਼ਾਮਲ ਅਤੇ ਲੋੜੀਂਦਾ ਸੀ। ਉਹ 2019 ਤੋਂ ਫਰਾਰ ਸੀ। ਐਨਆਈਏ ਨੇ ਉਸ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੋਇਆ ਸੀ। ਉਹ ਸ਼ੁੱਕਰਵਾਰ ਨੂੰ ਬੈਂਕਾਕ ਤੋਂ ਭਾਰਤ ਆਇਆ ਸੀ। ਜਿਵੇਂ ਹੀ NIA ਨੂੰ ਇਸਦੀ ਸੂਚਨਾ ਮਿਲੀ ਤਾਂ ਟੀਮ ਨੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।

ਪੰਜਾਬੀ ਫਿਲਮ SNOWMAN ਦੁਨੀਆਂ ਭਰ ਦੇ ਸਿਨੇਮਾ ਘਰਾਂ ‘ਚ 2 ਦਸੰਬਰ ਨੂੰ ਹੋਵੇਗੀ ਰਿਲੀਜ਼

0

ਪੰਜਾਬੀ ਫਿਲਮ ‘ਸਨੋਅਮੈਨ’ ਦੁਨੀਆਂ ਭਰ ਦੇ ਸਿਨੇਮਾ ਘਰਾਂ ‘ਚ 2 ਦਸੰਬਰ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। “ਸਨੋਅਮੈਨ” ਫਿਲਮ ਦੀ ਸੂਟਿੰਗ ਕੈਨੇਡਾ ਦੇ ਬਰਫ਼ੀਲੇ ਮੌਸਮ ਅਤੇ ਜੰਗਲਾਂ ਵਿੱਚ ਬਹੁਤ ਹੀ ਔਖੇ ਹਾਲਾਤਾਂ ‘ਚ ਪੂਰੀ ਹੋਈ। -34 ਡਿਗਰੀ ਦੇ ਤਪਮਾਨ ਵਿੱਚ ਫਿਲਮ ਦੀ ਪ੍ਰੋਡਕਸ਼ਨ ਟੀਮ ਨੇ ਬਹੁਤ ਹਿੰਮਤ ਅਤੇ ਸਿਰੜ ਨਾਲ ਇਸ ਫਿਲਮ ਦੀ ਸ਼ੂਟਿੰਗ ਨੂੰ ਮੁਕੰਮਲ ਕੀਤਾ। ਨੀਰੂ ਬਾਜਵਾ ਦੀ ਬਾ ਕਮਾਲ ਅਦਾਕਾਰੀ ਇਸ ਵਾਰ ਇੱਕ ਵੱਖਰੇ ਰੰਗ ‘ਚ ਨਜ਼ਰ ਆਵੇਗੀ ।

ਇੱਕ ਹਿੰਮਤੀ ਔਰਤ ਦਾ ਕਿਰਦਾਰ ਕੈਨੇਡਾ ਦੇ ਲਚਕਦਾਰ ਕਾਨੂੰਨਾਂ ਦੀ ਪੋਲ ਖੋਲ੍ਹੇਗਾ। ਜੈਜ਼ੀ ਬੀ ਤੁਹਾਨੂੰ ਕੈਨੇਡੀਅਨ ਪੁਲਿਸ ਦੀ ਵਰਦੀ ‘ਚ ਦਿਖਾਈ ਦੇਣਗੇ। ਡਿਊਟੀ ਸਭ ਤੋਂ ਪਹਿਲਾਂ ਹੁੰਦੀ ਹੈ, ਉਹ ਇਸ ਕਿਰਦਾਰ ਰਾਹੀਂ ਪਤਾ ਲੱਗੇਗਾ। ਰਾਣਾ ਰਣਬੀਰ ਵੱਲੋਂ ਲਿਖੀ ਕਹਾਣੀ ‘ਤੇ ਉਸ ਵੱਲੋਂ ਖੁਦ ਨਿਭਾਏ ਗਏ ਕਿਰਦਾਰ ਨੂੰ ਵੇਖ ਜਿੱਥੇ ਲੋਕ ਸਹਿਮਣਗੇ, ਉੱਥੇ ਹੀ ਇੱਕ ਸੋਚਣ ਦਾ ਵਿਸ਼ਾ ਵੀ ਉੱਭਰੇਗਾ ਜੋ ਸ਼ਾਇਦ ਸਾਡੇ ਸਮਾਜ ਵਿੱਚ ਹੈ ਤਾਂ ਬੜੇ ਚਿਰ ਤੋਂ, ਪਰ ਉਸ ਵੱਲ੍ਹ ਕਦੀ ਧਿਆਨ ਨਹੀਂ ਦਿੱਤਾ ਗਿਆ।

ਇਸ ਫਿਲਮ ਰਾਹੀਂ ਇੱਕ ਨਵਾਂ ਚਿਹਰਾ ਅਰਸ਼ੀ ਖਟਕੜ ਪੰਜਾਬੀ ਫਿਲਮ ਜਗਤ ਵਿੱਚ ਉੱਤਰ ਰਿਹੈ, ਜੋ ਕੈਨੇਡਾ ‘ਚ ਪੰਜਾਬੀਆਂ ਦੀ ਅਗਲੀ ਪੀੜ੍ਹੀ ਦੀ ਨੁਮਾਇੰਦਗੀ ਕਰੇਗਾ। ਕੈਨੇਡਾ ਦੇ ਜੰਮਪਲ ਅਰਸ਼ੀ ਖਟਕੜ ਨੇ ਇਸ ਫਿਲਮ ਲਈ ਬਹੁਤ ਮਿਹਨਤ ਕੀਤੀ ਹੈ। ਸਿਨੇਮਾ ਦੀ ਦੁਨੀਆਂ ‘ਚ ਨਵੀਆਂ ਪੈੜਾਂ ਪਾਉਣ ਵਾਲੇ ਅਮਨ ਖਟਕੜ ਇਸ ਫਿਲਮ ਦੇ ਨਿਰਦੇਸ਼ਕ ਹਨ। ਇਸ ਤੋਂ ਪਹਿਲਾਂ ਵੀ ਗੋਰਿਆਂ ਨੂੰ ਦਫ਼ਾ ਕਰੋ,ਅੰਗਰੇਜ਼, ਅਰਦਾਸ ਵਰਗੀਆਂ ਫਿਲਮਾਂ ਦਾ ਨਿਰਮਾਣ ਕਰਕੇ ਸਫਲਤਾ ਦੇ ਝੰਡੇ ਗੱਡ ਚੁੱਕੇ ਅਮਨ ਖਟਕੜ ਹੁਰਾਂ ਦਾ ਦਾਅਵਾ ਹੈ ਇਸ ਫਿਲਮ ਦੇ ਆਉਣ ਨਾਲ ਇੱਕ ਵਾਰ ਫਿਰ ਪੰਜਾਬੀ ਸਿਨੇਮਾ ਨਵਾਂ ਮੋੜ ਕੱਟੇਗਾ। ਅੱਜ ਦੇ ਸਮੇਂ ਦੀ ਲੋੜ ਮੁਤਾਬਿਕ ਇਹ ਫਿਲਮ “ਸਨੋਅਮੈਨ” ਦਰਸ਼ਕਾਂ ਨੂੰ ਵੱਖਰਾ ਵਿਸ਼ਾ, ਦਿੱਖ ਅਤੇ ਫਿਲਮਾਂਕਣ ਦੇਵੇਗੀ।

ਸਕੂਲ ਆਫ ਐਮੀਨੈਸ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਦੇਣਗੇ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

0

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ।

ਸਕੂਲ ਆਫ ਐਮੀਨੈੱਸ ਦੀ ਸਮੁੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ”ਸਕੂਲ ਆਫ ਐਮੀਨੈੱਸ” ਦਾ ਨੀਂਹ ਪੱਥਰ ਰੱਖਣ ਗ ਕਰਨਗੇ ।

ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦਾ ਵਿੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।

ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦੀ ਪੜਾਈ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਹਨਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। ਸਿੱਖਿਆ ਮੰਤਰੀ ਅਨੁਸਾਰ ਉਹ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਨੂੰ ਪੂਰੇ ਦੇਸ਼ ਵਿੱਚੋਂ ਨਮੂਨੇ ਦੀ ਸਿੱਖਿਆ ਬਣਾਉਣ ਵਾਸਤੇ ਵਚਨਬੱਧ ਹੈ ਅਤੇ ਸਿੱਖਿਆ ਪ੍ਰਬੰਧ ਦੇ ਸੁਧਾਰਾਂ ਵਾਸਤੇ ਉਹ ਕੋਈ ਵੀ ਕਸਰ ਬਾਕੀ ਨਹੀਂ ਛੱੱਡਣਗੇ।