Home Blog Page 1826

Canada ‘ਚ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਕੀਤਾ ਕਤਲ

0

ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦਾ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਰੀ ਦੇ 66 ਐਵੇਨਿਊ 126 ਸਟਰੀਟ ਸਥਿਤ ਟਮਾਨਾਵਿਸ ਸੈਕੰਡਰੀ ਸਕੂਲ ਵਿੱਚ ਪੜ੍ਹਦੇ ਛੋਟੇ ਭਰਾ ਨੂੰ ਲੈਣ ਗਏ ਮਹਿਕਪ੍ਰੀਤ ਸਿੰਘ ਸੇਠੀ (18) ਦੀ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟ ਅਨੁਸਾਰ ਪੁਲਿਸ ਨੇ ਕਾਤਲ ਦੀ ਪਛਾਣ ਕਰਕੇ 17 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਉਸ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ। ਪੁਲਿਸ ਸਾਰਜੈਂਟ ਟਿਮੋਥੀ ਪੀਅਰੋਟੀ ਅਨੁਸਾਰ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਘਟਨਾ ਮੌਕੇ ਸਕੂਲ ਲੱਗਾ ਹੋਇਆ ਸੀ ਤੇ ਛੁੱਟੀ ਹੋਣ ਵਿਚ ਥੋੜ੍ਹਾ ਸਮਾਂ ਰਹਿ ਗਿਆ ਸੀ।

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਤੇ ਐਂਬੂਲੈਂਸ ਟੀਮ ਨੇ ਵੇਖਿਆ ਕਿ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿਚ ਤੜਪ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਗਿਆ। ਜਾਂਚ ਟੀਮ ਨੂੰ ਲੋਕਾਂ ਤੋਂ ਮਿਲੇ ਸਹਿਯੋਗ ਕਾਰਨ ਮੁਲਜ਼ਮ ਨੂੰ ਘਟਨਾ ਸਥਾਨ ਦੇ ਨੇੜਿਓਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਜੋ ਅਜੇ ਨਾਬਾਲਗ ਹੈ। ਪੁਲਿਸ ਬੁਲਾਰੇ ਅਨੁਸਾਰ ਮਾਮਲੇ ਦਾ ਗੈਂਗਵਾਰ ਨਾਲ ਕੋਈ ਸਬੰਧ ਨਹੀਂ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਕਿਸੇ ਭੜਕਾਹਟ ਕਾਰਨ ਵਾਪਰੀ ਲੱਗਦੀ ਹੈ। ਸ਼ਹਿਰ ਦੀ ਮੇਅਰ ਬੀਬੀ ਬਰੈਂਡਾ ਲੌਕ ਨੇ ਇਸ ਹਿੰਸਕ ਘਟਨਾ ਦੀ ਸਖਤ ਨਿੰਦਾ ਕੀਤੀ ਹੈ।

ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀ ਕੀਤਾ ਕਾਬੂ

0

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਹੋਈ ਖ਼ਤਮ

0

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਅੱਜ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਸੁਨਾਰੀਆ ਜੇਲ ਲੈ ਕੇ ਜਾਵੇਗੀ। ਇਸ ਦੇ ਲਈ ਪੁਲਿਸ ਨੇ ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ 15 ਅਕਤੂਬਰ ਨੂੰ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਪੈਰੋਲ ‘ਤੇ ਆਇਆ ਸੀ।ਇਸ ਦੌਰਾਨ ਹਨੀਪ੍ਰੀਤ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਨਾਲ ਆਏ ਸਨ।

ਰਾਮ ਰਹੀਮ ਨੇ ਦੀਵਾਲੀ ਦਾ ਤਿਉਹਾਰ ਅਤੇ ਡੇਰੇ ਦੇ ਸੰਸਥਾਪਕ ਦਾ ਜਨਮ ਦਿਨ ਵੀ ਡੇਰੇ ‘ਚ ਰਹਿ ਕੇ ਮਨਾਇਆ।ਡੇਰਾ ਮੁੱਖੀ ਨੇ ਯੂਟਿਊਬ ਅਕਾਊਂਟ ‘ਤੇ ਹਰ ਰੋਜ਼ ਆਨਲਾਈਨ ਸਤਿਸੰਗ ਕੀਤਾ।ਇਸ ਦੌਰਾਨ ਇਸ ਪੈਰੋਲ ਨੂੰ ਲੈ ਕੇ ਵਿਰੋਧ ਵੀ ਹੁੰਦਾ ਰਿਹਾ। ਪੁਲਿਸ ਦੀ ਇਕ ਟੀਮ ਅੱਜ ਸ਼ੁੱਕਰਵਾਰ ਸਵੇਰੇ ਬਾਗਪਤ ਲਈ ਰਵਾਨਾ ਹੋਵੇਗੀ। ਐਸਪੀ ਉਦੈ ਸਿੰਘ ਮੀਨਾ ਨੇ ਦੱਸਿਆ ਕਿ ਜਿਵੇਂ ਹੀ ਹੈੱਡਕੁਆਰਟਰ ਤੋਂ ਹੁਕਮ ਆਏ ਤਾਂ ਟੀਮ ਤੁਰੰਤ ਰਵਾਨਾ ਹੋ ਜਾਵੇਗੀ।

 

DGP ਪੰਜਾਬ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ

0

ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਜੇਕਰ ਤੁਸੀਂ ਪੁਲਿਸ ਕਲੀਅਰੈਂਸ ਸਰਟੀਫਿਕੇਟ (P.C.C.) ਜਾਂ ਕਿਸੀ ਹੋਰ ਪੁਲਿਸ ਵੈਰੀਫਿਕੇਸ਼ਨ ਲਈ ਅਪਲਾਈ ਕੀਤਾ ਹੈ ਅਤੇ ਤੁਹਾਡੇ ਤੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਇਸ ਸਬੰਧੀ ਤੁਸੀਂ ਪੰਜਾਬ ਪੁਲਿਸ ਦੇ ਨੰਬਰ : +91 7696 -181-181 ਜਾਂ
ਈਮੇਲ : cad.pphq@punjabpolice.gov.in ਤੇ ਸੰਪਰਕ ਕਰ ਸਕਦੇ ਹੋ।

DGP

ਚੀਨ ‘ਚ ਵਾਪਰਿਆ ਭਿਆਨਕ ਹਾਦਸਾ, ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

0

ਚੀਨ ‘ਚ ਇੱਕ ਇਮਾਰਤ ‘ਚ ਅੱਗ ਲੱਗ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਸੂਬੇ ‘ਚ ਇਕ ਅਪਾਰਟਮੈਂਟ ‘ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 9 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅਧਿਕਾਰੀਆਂ ਮੁਤਾਬਕ ਸੂਬਾਈ ਰਾਜਧਾਨੀ ਉਰੂਮਕੀ ‘ਚ ਵੀਰਵਾਰ ਦੇਰ ਰਾਤ ਇਕ ਅਪਾਰਟਮੈਂਟ ‘ਚ ਅੱਗ ਲੱਗ ਗਈ। ਇਸ ਅੱਗ ‘ਤੇ ਕਾਬੂ ਪਾਉਣ ਲਈ ਫਾਇਰਫਾਈਟਰਜ਼ ਨੂੰ 3 ਘੰਟੇ ਤੋਂ ਵੱਧ ਦਾ ਸਮਾਂ ਲੱਗਾ।

ਮੌਸਮ ਦੇ ਬਦਲਣ ਨਾਲ ਰਾਤ ਨੂੰ ਇੱਥੇ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਜਾਂਦਾ ਹੈ। ਅੱਗ ਬੁਝਾਉਣ ਅਤੇ ਰਾਹਤ ਕਾਰਜਾਂ ਵਿੱਚ ਫਾਇਰ ਫਾਈਟਰਾਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। ਸੂਬਾਈ ਸਰਕਾਰ ਦਾ ਕਹਿਣਾ ਹੈ ਕਿ ਹਾਦਸੇ ‘ਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਸਰਕਾਰ ਨੇ ਉਮੀਦ ਜਤਾਈ ਹੈ ਕਿ ਇਹ ਲੋਕ ਜਲਦੀ ਹੀ ਆਪਣੇ ਪਰਿਵਾਰਾਂ ਵਿੱਚ ਸ਼ਾਮਲ ਹੋਣਗੇ।

ਮੀਡੀਆ ਰਿਪੋਰਟ ਅਨੁਸਾਰ ਸਰਕਾਰ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਅੱਗ ਵੈਲਡਿੰਗ ਦੀ ਚੰਗਿਆੜੀ ਨਾਲ ਲੱਗੀ ਸੀ। ਅਧਿਕਾਰੀਆਂ ਮੁਤਾਬਕ ਇਸ ਇਲਾਕੇ ‘ਚ ਸਥਿਤ ਇੰਡਸਟਰੀਅਲ ਟਰੇਡਿੰਗ ਕੰਪਨੀ ‘ਚ ਉਸ ਸਮੇਂ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਉੱਥੋਂ ਨਿਕਲੀ ਚੰਗਿਆੜੀ ਤੋਂ ਸੂਤੀ ਕੱਪੜੇ ਨੂੰ ਅੱਗ ਲੱਗ ਗਈ ਅਤੇ ਹੌਲੀ-ਹੌਲੀ ਇਸ ਨੇ ਵੱਡੇ ਖੇਤਰ ਅਤੇ ਅਪਾਰਟਮੈਂਟ ਨੂੰ ਆਪਣੀ ਲਪੇਟ ਵਿਚ ਲੈ ਲਿਆ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚੀਨ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 38 ਲੋਕਾਂ ਦੀ ਮੌਤ ਹੋ ਗਈ ਸੀ। ਚੀਨ ਵਿੱਚ ਕੁਝ ਦਿਨਾਂ ਵਿੱਚ ਅੱਗ ਲੱਗਣ ਦੀ ਇਹ ਤੀਜੀ ਘਟਨਾ ਹੈ।

ਅਨਯਾਂਗ ਸ਼ਹਿਰ ਵਿਚ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸਥਾਨਕ ਅਧਿਕਾਰੀਆਂ ਨੇ ਵੀ ਵਿਆਪਕ ਸੁਰੱਖਿਆ ਜਾਂਚ ਦੇ ਆਦੇਸ਼ ਦਿੱਤੇ ਹਨ।

ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਪਰਚਾ ਦਰਜ, ਰਾਜਾ ਵੜਿੰਗ ਨੂੰ ਦਿੱਤੀ ਸੀ ਧਮਕੀ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ Social Media ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਵੱਲੋਂ ਇਹ ਮੋਗਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਮੇਹੋਂ ਨਾਂਅ ਦੇ ਵਿਅਕਤੀ ਵਿਰੁੱਧ ਦਰਜ ਕੀਤਾ ਗਿਆ ਹੈ। ਇਹ ਮਾਮਲਾ ਏਸੀਪੀ ਸੁਮੀਤ ਸੂਦ ਦੇ ਬਿਆਨਾਂ ‘ਤੇ ਡਵੀਜਨ ਨੰਬਰ 5 ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

 

ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਬੱਚਿਆਂ ਨੂੰ Tour ‘ਤੇ ਲਿਜਾਉਣ ਸਬੰਧੀ PSEB ਨੇ ਜਾਰੀ ਕੀਤੇ ਨਵੇਂ ਹੁਕਮ

0

ਪੰਜਾਬ ਵਿੱਚ ਸਕੂਲੀ ਬੱਚਿਆਂ ਨੂੰ ਟੂਰ ‘ਤੇ ਲੈ ਕੇ ਜਾਣ ਸਬੰਧੀ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਹੁਕਮ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਸਮੂਹ ਜਿ਼ਲ੍ਹਾ ਅਧਿਕਾਰੀਆਂ (ਐਲੀਮੈਂਟਰੀ ਸੈਕੰਡਰੀ) ਨੂੰ ਬੱਚਿਆਂ ਦੀ ਸੁਰੱਖਿਆ ਲਈ ਖਾਸ ਨਿਰਦੇਸ਼ ਵੀ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਸਕੂਲ ਦੇ ਮੁਖੀ ਵੱਲੋਂ ਬੱਚਿਆਂ ਨੂੰ ਟੂਰ ‘ਤੇ ਲੈ ਕੇ ਜਾਣ ਲਈ ਹੁਣ ਆਪਣੇ ਜਿ਼ਲ੍ਹੇ ਦੇ ਸਿੱਖਿਆ ਅਧਿਕਾਰੀ ਤੋਂ ਮਨਜੂਰੀ ਲੈਣੀ ਹੋਵੇਗੀ। ਇਸਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਤੋਂ ਵੀ ਇਸ ਸਬੰਧੀ ਲਿਖਤੀ ਰੂਪ ਵਿੱਚ ਮਨਜੂਰੀ ਜ਼ਰੂਰੀ ਹੋਵੇਗੀ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਟੂਰ ਖ਼ਾਸ ਤੌਰ ‘ਤੇ ਬੱਚਿਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲਾ ਵੀ ਹੋਣਾ ਚਾਹੀਦਾ ਹੈ। ਬੱਚਿਆਂ ਕੋਲ ਪਛਾਣ ਪੱਤਰ ਵੀ ਲਾਜ਼ਮੀ ਕੀਤਾ ਗਿਆ ਹੈ। ਨਾਲ ਹੀ ਇੱਕ ਪ੍ਰੋਫਾਰਮੇ ਰਾਹੀਂ ਬੱਚਿਆਂ ਦੇ ਮਾਤਾ ਪਿਤਾ ਦੇ ਨਾਂਅ ਤੋਂ ਲੈ ਕੇ ਘਰ ਦਾ ਪਤਾ ਟੂਰ ‘ਤੇ ਨਾਲ ਜਾਣ ਵਾਲੇ ਅਧਿਆਪਕ ਕੋਲ ਹੋਣਾ ਯਕੀਨੀ ਬਣਾਇਆ ਜਾਵੇ।

ਜਾਰੀ ਹੁਕਮਾਂ ਅਨੁਸਾਰ ਜਿਹੜੀ ਥਾਂ ‘ਤੇ ਟੂਰ ਲੈ ਕੇ ਜਾਣਾ ਹੈ ਪਹਿਲਾਂ ਉਸ ਇਲਾਕੇ ਦੀ ਸਬੰਧਤ ਅਥਾਰਿਟੀ ਨੂੰ ਵੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਬੱਚਿਆਂ ਲਈ ਸਵੈ ਘੋਸ਼ਣਾ ਵੀ ਜ਼ਰੂਰੀ ਬਣਾਇਆ ਜਾਵੇ ਕਿ ਉਹ ਇਸ ਦੌਰਾਨ ਨਿਯਮਾਂ ਦੀ ਪਾਲਣਾ ਜ਼ਰੂਰੀ ਕਰਨਗੇ।

NIA ਨੂੰ ਲਾਰੈਂਸ ਬਿਸ਼ਨੋਈ ਦਾ ਮਿਲਿਆ ਰਿਮਾਂਡ, ਕੋਰਟ ਨੇ 10 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

0

NIA ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। NIA ਵੱਲੋਂ ਲਾਰੇਂਸ ਨੂੰ  ਆਪਣੇ ਨਾਲ ਲੈ ਕੇ ਜਾਣ ਦੀ ਤਿਆਰੀ ਕਰ ਲਈ ਗਈ ਹੈ । ਬਠਿੰਡਾ ਜੇਲ੍ਹ ‘ਚ ਬਖਤਰਬੰਦ ਗੱਡੀਆਂ ਦੇ ਰਾਹੀਂ ਲਾਰੇਂਸ ਨੂੰ NIA ਆਪਣੇ ਨਾਲ ਦਿੱਲੀ ਲੈ ਕੇ ਜਾ ਸਕਦੀ ਹੈ। ਜਿਸ ਲਈ ਜੇਲ੍ਹ ‘ਚ ਬਖਤਰਬੰਦ ਗੱਡੀਆਂ ਪਹੁੰਚ ਗਈਆਂ ਹਨ। ਦਰਅਸਲ ਬਿਸ਼ਨੋਈ ਦੇ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ।ਕਿਉਂਕਿ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਦੇ ਨਾਲ ਵੀ ਸਬੰਧ ਦੱਸੇ ਜਾ ਰਹੇ ਸਨ ਕਿਉਂਕਿ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਤਹਿਤ ਐੱਨ.ਆਈ.ਏ. ਨੇ ਉਸ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ।

ਸਕੂਲ ਜਾ ਰਹੀ ਮਾਸੂਮ ਬੱਚੀ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

0

ਖੰਨਾ ‘ਚ ਸਕੂਲ ਜਾ ਰਹੀ ਮਾਸੂਮ ਬੱਚੀ ਦੀ ਇੱਕ ਤੇਜ਼ ਰਫਤਾਰ ਵਾਹਨ ਨੇ ਜਾਨ ਲੈ ਲਈ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਅਮਲੋਹ ਰੋਡ ‘ਤੇ ਸਥਿਤ ਕਾਨਪੁਰ ਪਿੰਡ ਦੇ ਸਰਕਾਰੀ ਸਕੂਲ ਬਾਹਰ ਤੇਜ਼ ਰਫ਼ਤਾਰ ਬੁਲੇਟ ਸਵਾਰ ਨੇ ਪਹਿਲੀ ਜਮਾਤ ‘ਚ ਪੜ੍ਹਦੀ ਬੱਚੀ ਨੂੰ ਦਰੜ ਦਿੱਤਾ। ਇਸ ਹਾਦਸੇ ਤੋਂ ਬਾਅਦ ਬੁਲੇਟ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਸਕੂਲ ਦੇ ਅਧਿਆਪਕ ਜਦੋਂ ਬੱਚੀ ਨੂੰ ਹਸਪਤਾਲ ਲੈ ਕੇ ਪੁੱਜੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ…

ਜਾਣਕਾਰੀ ਮੁਤਾਬਕ ਮ੍ਰਿਤਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਕੰਮ ਲਈ ਘਰੋਂ ਚਲਾ ਗਿਆ ਸੀ ਅਤੇ ਬੱਚੀ ਅੱਜ ਇਕੱਲੀ ਹੀ ਸਕੂਲ ਨੂੰ ਗਈ ਸੀ। ਸਕੂਲ ਇੰਚਾਰਜ ਇੰਦਰਜੀਤ ਕੌਰ ਨੇ ਦੱਸਿਆ ਕਿ ਸਕੂਲ ਅੰਦਰ ਸਵੇਰ ਦੀ ਪ੍ਰਾਰਥਨਾ ਹੋ ਰਹੀ ਸੀ ਤਾਂ ਬਾਹਰੋਂ ਜ਼ੋਰਦਾਰ ਆਵਾਜ਼ ਆਈ। ਜਦੋਂ ਉਹ ਸਕੂਲ ਦੇ ਬਾਹਰ ਨਿਕਲੇ ਤਾਂ ਪਿੰਡ ਦੇ ਕੁੱਝ ਨੌਜਵਾਨਾਂ ਨੇ ਉਨ੍ਹਾਂ ਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਤੁਰੰਤ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਪੰਜਾਬ ਸਰਕਾਰ ਟਰੱਕ ਯੂਨੀਅਨਾਂ ਖਿਲਾਫ ਹੋਈ ਸਖਤ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼

0

ਪੰਜਾਬ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ‘ਚ ਕੰਮ ਕਰਨ ਵਾਲੇ ਅਧਿਆਪਕਾਂ…

ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਰਵਾਈਆਂ ਨਾਲ ਉਦਯੋਗਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ।

ਮੁੱਖ ਸਕੱਤਰ ਨੇ ਟਰਾਂਸਪੋਰਟ ਤੇ ਪੁਲਿਸ ਵਿਭਾਗ ਨੂੰ 2017 ਵਿੱਚ ਭੰਗ ਦੇ ਕੀਤੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਪਰਮਿਟ ਰੱਦ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਵਿੱਚ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ 2017 ਵਿੱਚ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਹਰ ਹੀਲੇ ਕੀਤੀ ਜਾਵੇ।ਜੇਕਰ ਕੋਈ ਟਰੱਕ ਆਪਰੇਟਰ ਕਿਸੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਪੁਲਿਸ ਤੁਰੰਤ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਕੋਈ ਵੀ ਟਰੱਕ ਯੂਨੀਅਨ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ…

ਮੀਟਿੰਗ ਵਿੱਚ ਡੀ.ਜੀ.ਪੀ. ਗੌਰਵ ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਦਿਲੀਪ ਕੁਮਾਰ, ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਸੇਤੀਆ, ਏ.ਡੀ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਤੋਂ ਇਲਾਵਾ ਵੀਡਿਓ ਕਾਨਫਰੰਸ ਰਾਹੀਂ ਸੂਬੇ ਦੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ਕਮਿਸ਼ਨਰ, ਕਮਿਸ਼ਨਰ ਪੁਲਿਸ, ਐਸ.ਐਸ.ਪੀ., ਜ਼ਿਲਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਅਤੇ ਜ਼ਿਲਾ ਟਰਾਂਸਪੋਰਟ ਅਫਸਰ ਹਾਜ਼ਰ ਹੋਏ।