Home Blog Page 1829

ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਸਿੱਖ ਸੰਗਤ ‘ਚ ਭਾਰੀ ਰੋਸ

0

ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੁੱਗਰੀ ਨਹਿਰ ਕਿਨਾਰੇ ਇੱਕ ਢੇਰ ‘ਤੇ ਗੁਟਕਾ ਸਾਹਿਬ ਸੁੱਟੇ ਹੋਏ ਮਿਲੇ। ਇਸ ਤੋਂ ਇਲਾਵਾ ਹਿੰਦੂ ਦੇਵੀ-ਦੇਵਤਿਆਂ ਨਾਲ ਸਬੰਧਿਤ ਪੱਤਰੀਆਂ ਵੀ ਬਰਾਮਦ ਹੋਈਆਂ ਹਨ।

ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੌਕੇ ‘ਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਪੁੱਜੇ ਹੋਏ ਹਨ। ਇਸਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਟਕਾ ਸਾਹਿਬ ਨੂੰ ਜਵੱਦੀ ਟਕਸਾਲ ਪਹੁੰਚਾ ਦਿੱਤਾ ਗਿਆ ਹੈ। ਸੰਗਤਾਂ ਨੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਰੋਜ਼ਗਾਰ ਮੇਲਾ: PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੁਜ਼ਗਾਰ ਮੇਲੇ ਦੇ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10 ਲੱਖ ਮੁਲਾਜ਼ਮਾਂ ਦੀ ਭਰਤੀ ਮੁਹਿੰਮ ਰੁਜ਼ਗਾਰ ਮੇਲੇ ਤਹਿਤ ਅੱਜ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਰਾਹੀਂ ਨਿਯੁਕਤੀ ਪੱਤਰ ਦੇਣ ਦੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।PM ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ‘ਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਰਾਜਾਂ ਤੋਂ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ। ਇਹ ਪ੍ਰੋਗਰਾਮ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਦੇਸ਼ ਭਰ ਦੇ 45 ਸ਼ਹਿਰਾਂ ਵਿੱਚ ਹੋਇਆ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਸਿਪਾਹੀ ਨੂੰ ਵਿਆਹ ‘ਚ ਫ਼ਾਇਰ ਕਰਨੇ ਪਏ ਮਹਿੰਗੇ, FIR ਹੋਈ ਦਰਜ

ਉਨ੍ਹਾਂ ਨੇ ਕਿਹਾ ਕਿ ਭਾਰਤ ਅੱਜ ਸੇਵਾ ਨਿਰਯਾਤ ਦੇ ਮਾਮਲੇ ਵਿੱਚ ਦੁਨੀਆ ਦੀ ਇੱਕ ਵੱਡੀ ਤਾਕਤ ਬਣ ਗਿਆ ਹੈ। ਹੁਣ ਮਾਹਿਰਾਂ ਵੱਲੋਂ ਭਰੋਸਾ ਪ੍ਰਗਟਾਇਆ ਜਾ ਰਿਹਾ ਹੈ ਕਿ ਭਾਰਤ ਵੀ ਵਿਸ਼ਵ ਦਾ ਨਿਰਮਾਣ ਸ਼ਕਤੀ ਘਰ ਬਣ ਜਾਵੇਗਾ।

ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਇਸ ਵਾਰ ਘੱਟ ਪਰਾਲੀ ਸਾੜੀ ਗਈ: ਖੇਤੀਬਾੜੀ ਮੰਤਰੀ

0

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਕਿਹਾ ਕਿ ਪਰਾਲੀ ਕਈ ਸਾਲ ਪੁਰਾਣੀ ਅਤੇ ਵੱਡੀ ਸਮੱਸਿਆ ਹੈ ਪਰ ਮੈਨੂੰ ਖੁਸ਼ੀ ਹੈ ਕਿ ਕਿਸਾਨ ਭਰਾਵਾਂ ਨੇ ਮੇਰੀ ਬੇਨਤੀ ਮੰਨ ਲਈ ਹੈ। ਇਸ ਵਾਰ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਘੱਟ ਪਰਾਲੀ ਸਾੜੀ ਗਈ ਅਤੇ ਅਗਲੇ ਸਾਲ ਅਸੀਂ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਕੋਸ਼ਿਸ਼ ਕਰਾਂਗੇ।

ਹਰਿਆਣਾ ‘ਚ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ

0

ਹਰਿਆਣਾ ਦੇ ਸੋਨੀਪਤ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੋਨੀਪਤ ਵਿਖੇ ਗੋਹਾਨਾ ਦੇ ਸ਼ਾਮਦੀ ਪਿੰਡ ‘ਚ ਜ਼ਹਿਰਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਹਾਲਤ ਵਿਗੜ ਗਈ। ਜਿਨ੍ਹਾਂ ‘ਚੋਂ ਚਾਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਤਿੰਨ ਪਿੰਡ ਸ਼ਾਮਦੀ ਦੇ ਵਸਨੀਕ ਹਨ, ਜਦੋਂ ਕਿ ਚੌਥਾ ਉਨ੍ਹਾਂ ਰਿਸ਼ਤੇਦਾਰ ਪਿੰਡ ਬੁਧਸ਼ਾਮ ਦਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ‘ਚ ਸ਼ਰਾਬ ਪੀਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਲੈ ਕੇ ਆਏ ਸਨ।

ਸ਼ਾਮਦੀ ਪਿੰਡ ਦੇ ਰਹਿਣ ਵਾਲੇ ਸੁਰਿੰਦਰ (41), ਸੁਨੀਲ (38), ਅਜੇ (37) ਅਤੇ ਬੰਟੀ ਅਤੇ ਇਕ ਹੋਰ ਨੇ ਸੋਮਵਾਰ ਰਾਤ ਇਕੱਠੇ ਸ਼ਰਾਬ ਪੀਤੀ ਸੀ। ਮ੍ਰਿਤਕਾਂ ਵਿੱਚ ਚੌਥਾ ਵਿਅਕਤੀ ਪਿੰਡ ਬੁੱਧਸ਼ਾਮ ਵਾਸੀ ਅਜੈ ਦਾ ਰਿਸ਼ਤੇਦਾਰ ਸੀ। ਸ਼ਰਾਬ ਪੀ ਕੇ ਪੰਜੇ ਘਰ ਜਾ ਕੇ ਸੌਂ ਗਏ ਸਨ। ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਸੁਰੇਂਦਰ, ਸੁਨੀਲ, ਅਜੈ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਮੰਗਲਵਾਰ ਸਵੇਰੇ ਮ੍ਰਿਤਕ ਪਾਏ ਗਏ। ਬੰਟੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਭਗਤ ਫੂਲ ਸਿੰਘ ਸਰਕਾਰੀ ਮਹਿਲਾ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਚਾਰ ਵਿਅਕਤੀਆਂ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਸਦਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

0

ਸ਼੍ਰੋਮਣੀ ਅਕਾਲੀ ਦਲ ਨੇ ਅਹਿਮ ਮੀਟਿੰਗ ਬੁਲਾਈ ਹੈ। ਹਰਿਆਣਾ ਵਲੋਂ ਵਿਧਾਨ ਸਭਾ ਲਈ ਚੰਡੀਗੜ੍ਹ ਵਿਚ ਜ਼ਮੀਨ ਦੇਣ ਦੀ ਮੰਗ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਵਿਧਾਨ ਸਭਾ ਮੁੱਦੇ ‘ਤੇ ਬੈਠਕ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

ਪੰਜਾਬ ਪੁਲਿਸ ਦੇ ਸਿਪਾਹੀ ਨੂੰ ਵਿਆਹ ‘ਚ ਫ਼ਾਇਰ ਕਰਨੇ ਪਏ ਮਹਿੰਗੇ, FIR ਹੋਈ ਦਰਜ

0

ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਲਈ ਪੁਲਿਸ ਵੱਲੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਖਤਮ ਕਰਨ ਲਈ ਵਿਆਹ ਸ਼ਾਦੀਆਂ ਅਤੇ ਧਾਰਮਿਕ ਸਮਾਗਮਾਂ ‘ਚ ਹਥਿਆਰਾਂ ਦੀ ਨੁਮਾਇਸ਼ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ ਪਰ ਅੰਮ੍ਰਿਤਸਰ ‘ਚ ਆਪਣੇ ਹੀ ਵਿਆਹ ‘ਤੇ ਪੁਲਿਸ ਮੁਲਾਜ਼ਮ ਵੱਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਹੋ ਗਈ, ਜਿਸ ਨੂੰ ਦੇਖਦੇ ਹੋਏ ਥਾਣਾ ਮਜੀਠਾ ਦੀ ਪੁਲਿਸ ਨੇ ਉਕਤ ਸਿਪਾਹੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਵਾਇਰਲ ਵੀਡੀਓ ‘ਚ ਗੋਲੀ ਚਲਾਉਣ ਵਾਲਾ ਕਾਂਸਟੇਬਲ ਦਿਲਜੋਧ ਸਿੰਘ ਹੈ ਜੋ ਕੱਥੂਨੰਗਲ ਥਾਣੇ ‘ਚ ਤਾਇਨਾਤ ਹੈ। ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਭੰਗਾਲੀ ਕਲਾਂ ਦਾ ਰਹਿਣ ਵਾਲਾ ਦਿਲਜੋਧ ਆਪਣੇ ਹੀ ਘਰ ‘ਚ ਵਿਆਹ ਦੀ ਡੀਜੇ ਪਾਰਟੀ ‘ਚ ਦੋਵਾਂ ਹੱਥਾਂ ‘ਚ ਪਿਸਤੌਲ ਨਾਲ ਗੋਲੀਆਂ ਚਲਾ ਰਿਹਾ ਸੀ। ਉਸ ਨੇ ਕਈ ਰਾਉਂਡ ਫਾਇਰ ਕੀਤੇ, ਜਿਸ ਦੀ ਵੀਡੀਓ ਨੂੰ ਕਿਸੇ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਵੀਡੀਓ ਵਾਇਰਲ ਹੁੰਦੇ ਹੀ ਦਿਲਜੋਧ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਮਜੀਠਾ ਦੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ, ਜਿਸ ‘ਚ ਸਾਹਮਣੇ ਆਇਆ ਕਿ ਵੀਡੀਓ ਪਿੰਡ ਭੰਗਾਲੀ ਕਲਾਂ ਦੀ ਹੈ। ਫਾਇਰਿੰਗ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਪੁਲਿਸ ਵਿਭਾਗ ਦਾ ਕਾਂਸਟੇਬਲ ਹੈ। ਇਸ ਮਗਰੋਂ ਪੁਲੀਸ ਨੇ ਦਿਲਜੋਧ ਖ਼ਿਲਾਫ਼ ਆਈਪੀਸੀ 188 ਅਤੇ 336 ਤਹਿਤ ਕੇਸ ਦਰਜ ਕਰ ਲਿਆ ਹੈ।

ਪੰਜਾਬ ਸਰਕਾਰ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਸਥਾਪਤ ਕਰੇਗੀ ਖਿਡੌਣਿਆਂ ਦੀਆਂ ਲਾਇਬ੍ਰੇਰੀਆਂ : ਹਰਜੋਤ ਬੈਂਸ

0

ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ 300 ਮੈਗਾਵਾਟ ਦੇ ਕੈਨਾਲ ਟਾਪ ਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ IAS ਅਧਿਕਾਰੀਆਂ ਦਾ ਕੀਤਾ ਤਬਾਦਲਾ

ਉਹਨਾਂ ਅੱਗੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

ਪੰਜਾਬ ‘ਚ 300 ਮੈਗਾਵਾਟ ਦੇ ਕੈਨਾਲ ਟਾਪ ਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ : ਅਮਨ ਅਰੋੜਾ

0

ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀ.ਵੀ.) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ ਤੇ ਝੀਲਾਂ ਉਤੇ ਲਾਏ ਜਾਣ ਵਾਲੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਸ਼ਾਮਲ ਹਨ।

ਇਹ ਅਹਿਮ ਫ਼ੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਸਤਾਵਿਤ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪ੍ਰਾਜੈਕਟ ਪੜਾਅਵਾਰ ਲਗਾਏ ਜਾਣਗੇ, ਜਿਸ ਤਹਿਤ ਪਹਿਲੇ ਪੜਾਅ ਵਿੱਚ 50 ਮੈਗਾਵਾਟ ਦੀ ਸਮਰੱਥਾ ਦਾ ਪ੍ਰਾਜੈਕਟ ਲਗਾਇਆ ਜਾਵੇਗਾ ਜਦੋਂਕਿ ਬਾਕੀ ਪ੍ਰਾਜੈਕਟ ਅਗਲੇ ਪੜਾਵਾਂ ਵਿੱਚ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਲਡ, ਆਪਰੇਟ ਐਂਡ ਓਨ (ਬੀ.ਓ.ਓ.) ਮੋਡ ਤਹਿਤ ਲਗਾਏ ਜਾਣਗੇ।

ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਅਧੀਨ ਵਿੱਤੀ ਮਾਮਲਿਆਂ ਬਾਰੇ ਵਿਭਾਗ ਕੋਲ ਉਨ੍ਹਾਂ ਦੀ ਸਕੀਮ ਤਹਿਤ ਵਾਇਆਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਲਈ ਦਾਅਵਾ ਪੇਸ਼ ਕਰਨ ਦੀ ਤਜਵੀਜ਼ ਹੈ।

ਕੈਨਾਲ ਟਾਪ ਸੋਲਰ ਪਾਵਰ ਪ੍ਰਾਜੈਕਟ ਘੱਟ ਚੌੜ੍ਹਾਈ ਵਾਲੇ ਛੋਟੇ ਰਜਬਾਹਿਆਂ ’ਤੇ ਲਗਾਏ ਜਾਣਗੇ ਤਾਂ ਜੋ ਇਹ ਪ੍ਰਾਜੈਕਟ ਲਗਾਉਣ ਉਤੇ ਘੱਟ ਤੋਂ ਘੱਟ ਨਿਰਮਾਣ ਕਾਰਜਾਂ ਦੀ ਲੋੜ ਪਵੇ। 20 ਫ਼ੀਸਦੀ ਵੀ.ਜੀ.ਐਫ. ਨੂੰ ਧਿਆਨ ’ਚ ਰੱਖਦਿਆਂ ਕੈਨਾਲ ਟਾਪ ਸੋਲਰ ਪੀ.ਵੀ. ਪ੍ਰਾਜੈਕਟ ਦੀ ਲਾਗਤ ਤਕਰੀਬਨ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਪੈਣ ਦੀ ਆਸ ਹੈ। 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪ੍ਰਾਜੈਕਟਾਂ ਨੂੰ ਲਗਾਉਣ ਨਾਲ 1000 ਏਕੜ ਦੇ ਕਰੀਬ ਕੀਮਤੀ ਖੇਤੀਯੋਗ ਜ਼ਮੀਨ ਦੀ ਬੱਚਤ ਹੋਵੇਗੀ। ਇਸ ਨਾਲ ਸਥਾਨਕ ਪੱਧਰ ਉਤੇ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਨਹਿਰੀ ਪਾਣੀ ਦਾ ਵਾਸ਼ਪੀਕਰਣ ਵੀ ਘਟੇਗਾ।

ਇਸੇ ਤਰ੍ਹਾਂ ਜਲ ਸਰੋਤਾਂ ਅਤੇ ਝੀਲਾਂ ਦੇ ਸੰਭਾਵੀਂ ਖੇਤਰ ਦੀ ਸੁਚੱਜੀ ਵਰਤੋਂ ਕਰਦਿਆਂ ਫਲੋਟਿੰਗ ਸੋਲਰ ਪੀ.ਵੀ. ਪ੍ਰਾਜੈਕਟ ਲਗਾਏ ਜਾਣਗੇ ਜੋ ਇੱਕ ਨਿਵੇਕਲਾ ਤੇ ਉਸਾਰੂ ਵਿਚਾਰ ਹੈ ਅਤੇ ਇਸ ਨਾਲ ਹਜ਼ਾਰਾਂ ਏਕੜ ਖੇਤੀਯੋਗ ਜ਼ਮੀਨ ਦੀ ਬੱਚਤ ਵੀ ਹੋਵੇਗੀ। 20 ਫ਼ੀਸਦੀ ਵੀ.ਜੀ.ਐਫ. ਨੂੰ ਧਿਆਨ ’ਚ ਰੱਖਦਿਆਂ ਫਲੋਟਿੰਗ ਸੋਲਰ ਪੀ.ਵੀ. ਪ੍ਰਾਜੈਕਟਾਂ ਦੀ ਲਾਗਤ ਤਕਰੀਬਨ 4.80 ਕਰੋੜ ਰੁਪਏ ਪ੍ਰਤੀ ਮੈਗਾਵਾਟ ਪਵੇਗੀ।

ਇਸ ਮੀਟਿੰਗ ਵਿੱਚ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ, ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਵਿਭਾਗ ਦੇ ਏ.ਸੀ.ਐਸ. ਸ੍ਰੀ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਬਿਜਲੀ ਵਿਭਾਗ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਸ੍ਰੀ ਬਲਦੇਵ ਸਿੰਘ ਸਰਾਂ, ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਸ. ਐਮ ਪੀ ਸਿੰਘ ਹਾਜ਼ਰ ਸਨ।

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ T-20 ਸੀਰੀਜ਼ ਦਾ ਅੱਜ ਆਖ਼ਰੀ ਮੈਚ

0

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ ਨੇਪੀਅਰ ‘ਚ ਖੇਡਿਆ ਜਾਵੇਗਾ। ਸੀਰੀਜ਼ ਦਾ ਤੀਜਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਸਵੇਰੇ 11.30 ਵਜੇ ਹੋਵੇਗਾ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਵੈਲਿੰਗਟਨ ‘ਚ ਹੋਏ ਪਹਿਲੇ ਟੀ-20 ‘ਚ ਟਾਸ ਵੀ ਨਹੀਂ ਹੋ ਸਕਿਆ ਸੀ। ਇਸ ਦੇ ਨਾਲ ਹੀ ਦੂਜੇ ਟੀ-20 ਮੈਚ ਵਿੱਚ ਭਾਰਤੀ ਟੀਮ ਨੇ 65 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਇਸ ਮੈਚ ‘ਚ ਜੇਕਰ ਭਾਰਤ ਜਿੱਤਦਾ ਹੈ, ਤਾਂ ਉਹ ਲਗਾਤਾਰ ਦੂਜੀ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ ‘ਤੇ ਹਰਾ ਦੇਵੇਗਾ। ਨਿਊਜ਼ੀਲੈਂਡ ਨੂੰ ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਟੀਮ ਦੇ ਕਪਤਾਨ ਕੇਨ ਵਿਲੀਅਮਸਨ ਮੈਡੀਕਲ ਸਮੱਸਿਆਵਾਂ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ। ਇਸ ਮੈਚ ‘ਚ ਟੀਮ ਦੀ ਅਗਵਾਈ ਟਿਮ ਸਾਊਦੀ ਕਰਨਗੇ। ਇਸ ਤੋਂ ਪਹਿਲਾਂ 2020 ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ ‘ਤੇ ਟੀ-20 ਸੀਰੀਜ਼ ਹਰਾਇਆ ਸੀ।

ਟੀਮ ਇਸ ਤਰ੍ਹਾਂ ਹੈ: –
ਨਿਊਜ਼ੀਲੈਂਡ : ਫਿਰਨ ਏਲੇਨ, ਮਾਈਕਲ ਬ੍ਰੇਸਵੇਲ, ਡੇਵੋਨ ਕਾਨਵੇ, ਲਾਕੀ ਫਗਯੁਰਸਨ, ਡੇਰਿਲ ਮਿਸ਼ੇਲ, ਐਡਮ ਮਿਲਨੇ, ਜਿੰਮੀ ਨੀਸ਼ਾਮ, ਗਲੇਨ ਫਿਲਿਪਸ, ਮਿਸ਼ੇਲ ਸੇਂਟਨਰ, ਟਿਮ ਸਾਊਥੀ (ਕਪਤਾਨ), ਈਸ਼ ਸੋਢੀ, ਬਲੇਅਰ ਟਿਕਨਰ, ਮਾਰਕ ਚੈਪਮੈਨ।

ਭਾਰਤ : ਹਾਰਦਿਕ ਪੰਡਯਾ (ਕਪਤਾਨ), ਰਿਸ਼ਭ ਪੰਤ, ਈਸ਼ਾਨ ਕਿਸ਼ਨ, ਸ਼ੁਭਮਨ ਗਿੱਲ, ਦੀਪਕ ਹੁੱਡਾ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਸੰਜੂ ਸੈਮਸਨ, ਵਾਸ਼ਿੰਗਟਨ ਸੁੰਦਰ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਉਮਰਾਨ ਮਲਿਕ।

ਕੌਮਾਂਤਰੀ ਯਾਤਰੀਆਂ ਨੂੰ ਭਾਰਤ ਦੀ ਯਾਤਰਾ ਲਈ ਹੁਣ ਨਹੀਂ ਭਰਨਾ ਪਵੇਗਾ ਇਹ ਫਾਰਮ

0

ਭਾਰਤ ਸਰਕਾਰ ਵੱਲੋਂ ਕੌਮਾਂਤਰੀ ਯਾਤਰੀਆਂ ਲਈ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਏਅਰ ਸੁਵਿਧਾ ਫਾਰਮ ਭਰਨ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਸਰਕਾਰ ਨੇ ਇਕ ਨੋਟਿਸ ਵਿੱਚ ਕਿਹਾ ਹੈ ਕਿ ਭਾਰਤ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਹੁਣ ਸੈਲਫ ਡਿਕਲੇਰੇਸ਼ਨ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

ਏਅਰ ਸੁਵਿਧਾ ਮੂਲ ਰੂਪ ਵਿੱਚ ਇੱਕ ਸਵੈ ਘੋਸ਼ਣਾ ਪੱਤਰ ਹੈ ਜੋ ਭਾਰਤ ਵਿੱਚ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੁਆਰਾ ਲਾਜ਼ਮੀ ਤੌਰ ‘ਤੇ ਭਰਿਆ ਜਾਂਦਾ ਹੈ ਜਿਸ ਵਿੱਚ ਉਹਨਾਂ ਨੂੰ ਆਪਣੀ ਮੌਜੂਦਾ ਸਿਹਤ ਸਥਿਤੀ, ਹਾਲੀਆ ਯਾਤਰਾ ਵੇਰਵਿਆਂ ਅਤੇ ਹੋਰਾਂ ਦਾ ਖੁਲਾਸਾ ਕਰਨ ਦੀ ਲੋੜ ਹੁੰਦੀ ਹੈ। ਇਹ ਫੈਸਲਾ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ। ਹੁਣ ਤੱਕ ਬੋਰਡਿੰਗ ਤੋਂ ਪਹਿਲਾਂ ਇਹ ਫਾਰਮ ਭਰਨਾ ਲਾਜ਼ਮੀ ਸੀ। ਫ੍ਰੀਕਵੇਂਟ ਕਲੀਅਰਸ ਅਤੇ ਟਰੈਵਲ ਇੰਡਸਟਰੀ ਭਾਰਤ ਲਈ ਉਡਾਨ ਭਰਨ ਤੋਂ ਪਹਿਲਾਂ ਏਅਰ ਸੁਵਿਧਾ ਫਾਰਮ ਭਰਨ ਅਤੇ ਜਮ੍ਹਾਂ ਕਰਾਉਣ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ IAS ਅਧਿਕਾਰੀਆਂ ਦਾ ਕੀਤਾ ਤਬਾਦਲਾ

ਸ਼ਹਿਰੀ ਹਵਾਵਾਜ਼ੀ ਵਿਭਾਗ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਸ਼ਵ ਅਤੇ ਰਾਸ਼ਟਰੀ ਪੱਧਰ ਉਤੇ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਨੂੰ ਦੇਖਦੇ ਹੋਏ ਅਤੇ ਕੋਵਿਡ 19 ਦੇ ਟੀਕਾਕਰਨ ਕਵਰੇਜ ਵਿੱਚ ਮਹੱਤਵਪੂਰਨ ਪ੍ਰਗਤੀ ਵਿੱਚ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ‘ਵਿਦੇਸ਼ਾਂ ਤੋਂ ਆਉਣ ਵਾਲਿਆਂ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਦੇ ਸੋਧੇ ਦਿਸ਼ਾ ਨਿਰਦੇਸ਼ਾ ਦੇ ਤਹਿਤ ਆਨਲਾਈਨ ਏਅਰ ਸਹੂਲਤ ਪੋਰਟਲ ਉਤੇ ਸਵੈ ਘੋਸਣਾ ਫਾਰਮ ਜਮ੍ਹਾਂ ਕਰਨਾ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗ ਨੇ ਅੱਗੇ ਜੋੜਾ ਕੋਵਿਡ 19 ਦੀ ਸਥਿਤੀ ਦੇ ਮੱਦੇਨਜ਼ਰ ਅੱਗੇ ਜ਼ਰੂਰਤ ਪੈਣ ਉਤੇ ਇਸ ਨਿਯਮ ਦੀ ਸਮੀਖਿਆ ਕੀਤੀ ਜਾ ਸਕਦੀ ਹੈ