Home Blog Page 1831

Gangster Goldy Brar ਨੂੰ ਕੈਨੇਡਾ ਤੋਂ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

0

ਪੰਜਾਬ ਪੁਲਿਸ ਹੁਣ ਗੈਂਗਸਟਰ ਗੋਲਡੀ ਬਰਾੜ ‘ਤੇ ਸ਼ਿਕੰਜ਼ਾ ਕੱਸਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਪੰਜਾਬ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।

ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੈੱਟ ਕਿਲਿੰਗ ’ਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ ਪ੍ਰਦੀਪ ਨੂੰ 10 ਨਵੰਬਰ 2022 ਨੂੰ ਕੋਟਕਪੂਰਾ ’ਚ ਉਸ ਦੀ ਦੁਕਾਨ ਦੇ ਬਾਹਰ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਡੀ.ਜੀ.ਪੀ. ਪੰਜਾਬ ਨੇ ਦੱਸਿਆ ਕਿ ਇਸ ਟਾਰਗੈੱਟ ਕਿਲਿੰਗ ਦਾ ਮਾਸਟਰਮਾਈਂਡ ਗੋਲਡੀ ਬਰਾੜ ਹੈ, ਜਿਸ ਦਾ ਰੈੱਡ ਕਾਰਨਰ ਨੋਟਿਸ ਜਾਰੀ ਹੋ ਗਿਆ ਹੈ ਤੇ ਉਸ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ। ਇਸ ਆਪ੍ਰੇਸ਼ਨ ਨੂੰ ਕੇਂਦਰੀ ਏਜੰਸੀਆਂ ਤੇ ਰਾਜਸਥਾਨ ਪੁਲਸ ਟੀਮਾਂ ਦੇ ਤਾਲਮੇਲ ਨਾਲ ਸਫ਼ਲ ਬਣਾਇਆ ਗਿਆ। ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਨੂੰ ਅਪਰਾਧ, ਨਸ਼ਾ ਅਤੇ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।

ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਲਗਾਈ ਪਾਬੰਦੀ

0

ਗੁਰਦਾਸਪੁਰ: ਭਾਰਤ -ਪਾਕਿ ਸਰਹੱਦ ‘ਤੇ ਆਏ ਦਿਨ ਡਰੋਨ ਦਿਖਾਈ ਦੇਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ (ਆਈ.ਏ.ਐੱਸ.) ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਹਿਮ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: ਪੂਜਾ ਕਰ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਮੌਤ, ਕਈ ਜ਼ਖਮੀ

ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਬੰਦੀ ਦਾ ਇਹ ਹੁਕਮ 22 ਨਵੰਬਰ 2022 ਤੋਂ 20 ਜਨਵਰੀ 2023 ਤੱਕ ਲਾਗੂ ਰਹੇਗਾ।

ਨਵਾਂ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਕਰਨੀ ਪਵੇਗੀ ਉਡੀਕ

0

ਵਿਦੇਸ਼ ਜਾਣ ਵਾਲਿਆਂ ਲਈ ਪਾਸਪੋਰਟ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਸਟੱਡੀ, ਟੂਰਿਸਟ ਵੀਜ਼ੇ ਵਾਸਤੇ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਵੇਗੀ। ਇਸਦਾ ਕਾਰਨ ਇਹ ਹੈ ਕਿ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਜਾਣਕਾਰੀ ਅਨੁਸਾਰ ਇਸ ਤੋਂ ਬਿਨਾ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਤਾਰੀਖ ਉਪਲਬਧ ਨਹੀਂ ਹੈ।

ਇਸ ਕਾਰਨ ਹੁਣ ਉਨ੍ਹਾਂ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੇ ਪਾਸਪੋਰਟ ਨਹੀਂ ਬਣਾਇਆ ਹੈ ਅਤੇ ਉਨ੍ਹਾਂ ਨੇ ਪਹਿਲੀ ਵਾਰ ਸਟੱਡੀ ਵੀਜ਼ਾ ਜਾਂ ਵਿਦੇਸ਼ ਜਾਣ ਲਈ ਪਾਸਪੋਰਟ ਬਣਾਉਣਾ ਹੈ।    ਲੋਕਾਂ ਨੂੰ ਆਮ ਤਰੀਕੇ ਨਾਲ ਪਾਸਪੋਰਟ ਬਣਵਾਉਣ ਲਈ 9 ਫਰਵਰੀ 2023 ਦੀ ਤਾਰੀਖ ਦਿੱਤੀ ਜਾ ਰਹੀ ਹੈ ਜਦਕਿ ਤਤਕਾਲ ਕੋਟੇ ਵਿੱਚ ਪਾਸਪੋਰਟ ਬਣਵਾਉਣ ਲਈ 16 ਜਨਵਰੀ 2023 ਦੀ  ਤਾਰੀਖ ਦਿੱਤੀ ਜਾ ਰਹੀ ਹੈ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸੰਦੀਪ ਨੰਗਲ ਅੰਬੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

0

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਗਏ ਹੋਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਤੇ ਮਾਤਾ ਚਰਨ ਕੌਰ ਨੇ ਇੰਗਲੈਂਡ ‘ਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਹ ਸੰਦੀਪ ਨੰਗਲ ਅੰਬੀਆ ਦੀ ਪਤਨੀ ਅਤੇ ਉਸਦੇ ਦੋਵੇਂ ਬੱਚਿਆਂ ਨੂੰ ਮਿਲੇ। ਸੰਦੀਪ ਦਾ ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ‘ਤੇ ਮਾਰਚ ਮਹੀਨੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਪੂਜਾ ਕਰ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਮੌਤ, ਕਈ ਜ਼ਖਮੀ

0

ਬਿਹਾਰ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਬਿਹਾਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਬਿਹਾਰ ਦੇ ਵੈਸ਼ਾਲੀ ਦੇ ਥਾਣਾ ਦੇਸਰੀ ਖੇਤਰ ਵਿੱਚ ਐਤਵਾਰ ਦੀ ਰਾਤ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸੁਲਤਾਨਪੁਰ ਪਿੰਡ ਦੇ ਨੇੜੇ ਇੱਕ ਤੇਜ਼ ਰਫਤਾਰ ਟਰੱਕ ਕੰਟਰੋਲ ਤੋਂ ਬਾਹਰ ਹੋ ਕੇ ਇਕ ਧਾਰਮਿਕ ਪ੍ਰੋਗਰਾਮ ਕਰ ਰਹੇ ਲੋਕਾਂ ‘ਤੇ ਚੜ੍ਹ ਗਿਆ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨਫ਼ਰਤੀ ਭਾਸ਼ਣ ਦੇਣ ਤੇ ਕਿਸੇ ਵੀ ਭਾਈਚਾਰੇ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ‘ਤੇ…

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲੋਕ ਕਰੀਬ ਨੌ ਵਜੇ ਇੱਕ ਸਥਾਨਕ ਦੇਵਤਾ ‘ਭੂਮਿਆ ਬਾਬਾ’ ਦੀ ਪੂਜਾ ਕਰਨ ਲਈ ਸੜਕ ਕਿਨਾਰੇ ਇੱਕ ਪਿੱਪਲ ਦੇ ਦਰਖੱਤ ਸਾਹਮਣੇ ਇਕੱਠੇ ਹੋਏ ਸਨ। ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਦੁੱਖ ਪ੍ਰਗਟਾਇਆ ਹੈ। ਬਿਹਾਰ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮਦਦ ਵਜੋਂ ਦੇਣ ਅਤੇ ਜ਼ਖਮੀਆਂ ਦੇ ਇਲਾਜ ਕਰਾਉਣ ਦਾ ਐਲਾਨ ਕੀਤਾ ਹੈ।

ਅਮਰੀਕਾ: ਕੋਲੋਰਾਡੋ ਦੇ ਕਲੱਬ ’ਚ ਗੋਲੀਬਾਰੀ, 5 ਮੌਤਾਂ

0

ਅਮਰੀਕਾ ਵਿੱਚ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਹ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।ਹੁਣ ਅਮਰੀਕਾ ਦੇ ਕੋਲੋਰਾਡੋ ਵਿੱਚ ਇਕ ਐਲਜੀਬੀਟੀਕਿਊ (LGBTQ) ਨਾਈਟ ਕਲੱਬ ਵਿੱਚ ਗੋਲੀ ਚੱਲਣ ਦੀ ਖਬਰ ਹੈ। ਇਸ ਘਟਨਾ ਵਿੱਚ ਘੱਟੋ ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 18 ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨਫ਼ਰਤੀ ਭਾਸ਼ਣ ਦੇਣ ਤੇ ਕਿਸੇ ਵੀ ਭਾਈਚਾਰੇ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ‘ਤੇ…

ਕੋਲੋਰਾਡੋ ਦੇ ਲੈਫਟੀਨੈਂਟ ਪਾਮੇਲਾ ਕਾਸਤਰੋ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਧੀ ਰਾਤ ਨੂੰ ਘਟਨਾ ਸਬੰਧੀ ਜਾਣਕਾਰੀ ਮਿਲੀ ਸੀ। ਇਸ ਸਬੰਧੀ ਨਾਈਟ ਕਲੱਬ ਨੇ ਵੀ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਸੀ। ਉਨ੍ਹਾਂ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ।

ਪੰਜਾਬ ਪੁਲਿਸ ਨਫ਼ਰਤੀ ਭਾਸ਼ਣ ਦੇਣ ਤੇ ਕਿਸੇ ਵੀ ਭਾਈਚਾਰੇ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ‘ਤੇ ਕਰੇਗੀ ਪਰਚੇ ਦਰਜ

0

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਸਖ਼ਤ ਰੁਖ ਅਪਣਾ ਰਹੀ ਹੈ। ਤਿੰਨ ਮਹੀਨਿਆਂ ਵਿੱਚ ਹਥਿਆਰਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਨਫ਼ਰਤ ਭਰੀ ਭਾਸ਼ਾ/ਅਪਸ਼ਬਦ ਵਰਤਣ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਜਾਣਗੇ।ਪੁਲਿਸ ਨੇ ਇਸ ਦੇ ਲਈ ਪੂਰੇ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਹੈ, ਜੋ 90 ਦਿਨਾਂ ਤੱਕ ਜਾਰੀ ਰਹੇਗੀ। ਇਸ ਦੌਰਾਨ ਸਾਰੇ ਜਿਲ੍ਹਿਆਂ ਵਿੱਚ ਪੁਲਿਸ ਦੀਆਂ ਵੱਖਰੀਆਂ ਟੀਮਾਂ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਕੰਮ ਕਰਨਗੀਆਂ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਫੈਲਾਉਣ ਦੀ ਸੂਰਤ ਵਿੱਚ ਕੇਸ ਦਰਜ ਕੀਤੇ ਜਾਣਗੇ। ਸੋਸ਼ਲ ਮੀਡੀਆ ‘ਤੇ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਦੇ ਖਾਤਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ-ਪ੍ਰਸ਼ਾਸਨ ਵੱਲੋਂ ਅਸਲਾ ਲਾਇਸੰਸ ਧਾਰਕਾਂ ਦੇ ਹਥਿਆਰਾਂ ਅਤੇ ਹੋਰ ਸਬੰਧਤ ਕਾਗਜ਼ਾਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਨ੍ਹਾਂ ਲਾਇਸੈਂਸ ਧਾਰਕਾਂ ਦੇ ਪਤੇ ਜਾਅਲੀ ਪਾਏ ਗਏ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਜਿਹੜੇ ਨੌਜਵਾਨ ਗੀਤਾਂ ਜਾਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਸਬੰਧਤ ਪੋਸਟਾਂ ਪਾਉਂਦੇ ਹਨ, ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਕਿਸਾਨ ਆਪਣੀ ਆਮਦਨ ਦੇ ਸਰੋਤ ਵਧਾਉਣ: ਲਾਲਜੀਤ ਭੁੱਲਰ

0

ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਦੁਨੀਆ ਭਰ ਵਿੱਚ 21 ਨਵੰਬਰ ਨੂੰ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ-ਐਡਵੋਕੇਟ ਧਾਮੀ

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਨਿਰੰਤਰ ਪ੍ਰਗਤੀ ਕਰ ਰਿਹਾ ਹੈ ਅਤੇ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ ਜਿਸ ਤੋਂ 1,89,647 ਟਨ ਮੱਛੀ ਦਾ ਉਤਪਾਦਨ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁੱਲ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਦੇ ਕਾਤਲ ਦਾ ਐਨਕਾਊਂਟਰ

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ ਵਧੀਆ ਮੱਛੀ ਪੂੰਗ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ 15 ਸਰਕਾਰੀ ਮੱਛੀ ਪੂੰਗ ਫ਼ਾਰਮ ਕਾਰਜਸ਼ੀਲ ਹਨ ਜਦਕਿ ਪਿੰਡ ਕਿੱਲਿਆਂਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇੱਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਦੇ ਸਾਫ਼-ਸੁਥਰੇ ਮੰਡੀਕਰਨ ਲਈ ਲੁਧਿਆਣਾ ਵਿਖੇ ਇੱਕ ਹੋਲਸੇਲ-ਕਮ-ਰਿਟੇਲ ਸਰਕਾਰੀ ਮੱਛੀ ਮੰਡੀ ਚਲ ਰਹੀ ਹੈ ਅਤੇ ਪਟਿਆਲਾ ਵਿਖੇ ਇੱਕ ਹੋਰ ਨਵੀਂ ਮੱਛੀ ਮੰਡੀ ਉਸਾਰੀ ਅਧੀਨ ਹੈ, ਜੋ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਮੱਛੀ/ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ.ਏ.ਐਸ. ਅਤੇ ਬਾਇਉਫ਼ਲੋਕ ਸਿਸਟਮ ਦੀ ਸਥਾਪਨਾ, ਮੱਛੀ ਫ਼ੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਟਰਾਂਸਪੋਰਟ ਵਾਹਨਾਂ ਦੀ ਖ਼ਰੀਦ ਆਦਿ ਲਈ ਪ੍ਰਾਜੈਕਟ ਦੀ ਕੁੱਲ ਲਾਗਤ ‘ਤੇ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇਣ।

ਭਾਰਤ ਨੇ ਦੂਜੇ T20 ਮੈਚ ‘ਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

0

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਟੀ20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਮਾਊਂਟ ਮੌਂਗਾਨੁਈ ਦੇ ਬੇ ਓਵਲ ਸਟੇਡੀਅਮ ‘ਚ ਖੇਡਿਆ ਗਿਆ। ਇਸ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਨੂੰ ਨਿਊਜ਼ੀਲੈਂਡ ਹਰਾ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

ਇਸ ਤਰ੍ਹਾਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੂਰਯਕੁਮਾਰ ਯਾਦਵ ਦੀਆਂ ਸ਼ਾਨਦਾਰ 111 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 191 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 18 ਓਵਰਾਂ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 126 ਦੌੜਾਂ ਹੀ ਬਣਾ ਸਕੀ ਤੇ 65 ਦੌੜਾਂ ਨਾਲ ਮੈਚ ਹਾਰ ਗਈ।

Mother Dairy ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

0

ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਵਿੱਚ ਫੁੱਲ ਕਰੀਮ ਦੁੱਧ ਦੀ ਕੀਮਤ ਵਿੱਚ 1 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

ਟੋਕਨਾਈਜ਼ਡ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 64 ਰੁਪਏ ਪ੍ਰਤੀ ਲੀਟਰ ਅਤੇ ਟੋਕਨ ਦੁੱਧ ਦੀ ਕੀਮਤ 48 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 50 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਨਵੀਆਂ ਦਰਾਂ ਸੋਮਵਾਰ 21 ਨਵੰਬਰ ਤੋਂ ਲਾਗੂ ਹੋਣਗੀਆਂ। ਕੰਪਨੀ ਦਾ ਕਹਿਣਾ ਹੈ ਕਿ ਲਾਗਤ ਵਧਣ ਕਾਰਨ ਦੁੱਧ ਦੀ ਕੀਮਤ ਵਧਾਈ ਗਈ ਹੈ। ਮਦਰ ਡੇਅਰੀ ਤੋਂ ਬਾਅਦ ਹੁਣ ਹੋਰ ਕੰਪਨੀਆਂ ਵੀ ਦੁੱਧ ਦੀ ਕੀਮਤ ਵਧਾ ਸਕਦੀਆਂ ਹਨ।