Home Blog Page 1834

ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ‘ਚ ਤੈਰਦੀ ਮਿਲੀ ਨਵ-ਵਿਆਹੁਤਾ ਦੀ ਲਾਸ਼

0

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਨਵ-ਵਿਆਹੁਤਾ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ।  ਮ੍ਰਿਤਕ ਕੁੜੀ ਦੀਆਂ ਬਾਹਾਂ ‘ਚ ਚੂੜਾ ਪਾਇਆ ਹੋਇਆ ਹੈ ਅਤੇ ਉਸ ਦੀ ਉਮਰ ਕਰੀਬ 23 ਤੋਂ 24 ਸਾਲ ਦੇ ਵਿੱਚ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਮੁਕਤਸਰ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੁਝ ਸ਼ਰਧਾਲੂ ਮੱਥਾ ਟੇਕਣ ਆਏ।

ਇਸ ਦੌਰਾਨ ਜਦੋਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਸਰੋਵਰ ਦੀ ਪਰਿਕਰਮਾ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਸਰੋਵਰ ‘ਚ ਇਕ ਕੁੜੀ ਦੀ ਲਾਸ਼ ਤੈਰਦੀ ਦੇਖੀ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਇਸ ਦੀ ਸੂਚਨਾ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਦਿੱਤੀ ਅਤੇ ਫਿਰ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਆ ਕੇ ਸਰੋਵਰ ਦੇ ਆਸ-ਪਾਸ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਸਰੋਵਰ ‘ਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਫਿਲਹਾਲ ਕੁੜੀ ਦੀ ਪਛਾਣ ਨਹੀਂ ਹੋ ਸਕੀ।

ਰਾਮ ਰਹੀਮ ਦੇ ਸਤਿਸੰਗ ’ਚ ਹੋਇਆ ਜ਼ਬਰਦਸਤ ਹੰਗਾਮਾ

0

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਆਨਲਾਇਨ ਸਤਿਸੰਗ ਪ੍ਰੋਗਰਾਮ ’ਚ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਅਤੇ ਬਜਰੰਗ ਦਲ ਦੇ ਕਾਰਕੁੰਨਾਂ ਨੇ ਹੰਗਾਮਾ ਕਰਦੇ ਹੋਏ ਬੈਨਰ ਫਾੜ ਦਿੱਤੇ। ਬਾਅਦ ’ਚ ਪੁਲਸ ਨੇ ਇਜਾਜ਼ਤ ਪੱਤਰ ਨਾ ਦਿਖਾ ਸਕਣ ’ਤੇ ਪ੍ਰੋਗਰਾਮ ਨੂੰ ਬੰਦ ਕਰਵਾ ਦਿੱਤਾ। ਪੁਲਸ ਅਧਿਕਾਰੀ ਅਖੰਡ ਪ੍ਰਤਾਪ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਰੋਜਾ ਥਾਣਾ ਇਲਾਕੇ ਸਥਿਤ ਇਕ ਮੈਰਿਜ ਹਾਲ ਦੇ ਲਾਅਨ ’ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਸਤਿਸੰਗ ਚੱਲ ਰਿਹਾ ਸੀ। ਇਸ ਦੌਰਾਨ ਵਿਹਿਪ ਨੇਤਾ ਰਾਜੇਸ਼ ਅਵਸਥੀ ਆਪਣੇ ਕਾਰਕੁੰਨਾਂ ਨਾਲ ਉਥੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਸਤਿਸੰਗ ’ਚ ਬੱਚਿਆਂ ਤੇ ਔਰਤਾਂ ਦਾ ਬ੍ਰੇਨਵਾਸ਼ ਕੀਤਾ ਜਾ ਰਿਹਾ ਸੀ, ਇਸ ਲਈ ਅਸੀਂ ਇਸ ਦਾ ਵਿਰੋਧ ਕੀਤਾ ਅਤੇ ਬਿਨਾ ਇਜਾਜ਼ਤ ਹੋ ਰਹੇ ਸਤਿਸੰਗ ਨੂੰ ਬੰਦ ਕਰਵਾ ਦਿੱਤਾ। ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ 2017 ‘ਚ ਆਪਣੀਆਂ ਸਾਧਵੀਆਂ ਨਾਲ ਜਬਰ ਜ਼ਿਨਾਹ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ 2 ਸਾਲ ਪਹਿਲਾਂ ਇਕ ਪੱਤਰਕਾਰ ਦੇ ਕਤਲ ਕੇਸ ‘ਚ ਉਮਰ ਕੈਦ ਅਤੇ 18 ਅਕਤੂਬਰ 2021 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ‘ਚ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

Meta ਦੀ ਨਿਊ ਇੰਡੀਆ ਹੈੱਡ ਬਣੀ Sandhya Devanathan

0

ਫੇਸਬੁੱਕ ਦੀ ਪੇਰੈਂਟ ਕੰਪਨੀ ਮੈਟਾ ਨੇ ਸੰਧਿਆ ਦੇਵਾਨਾਥਨ ਨੂੰ ਆਪਣੇ ਬਿਜ਼ਨਸ ਦਾ ਇੰਡੀਆ ਹੈਡ ਨਿਯੁਕਤ ਕੀਤਾ ਹੈ। ਦੇਵਾਨਾਥਨ ਇਕ ਗਲੋਬਲ ਬਿਜ਼ਨਸ ਲੀਡਰ ਹੈ ਜਿਹਨਾਂ ਕੋਲ 22 ਸਾਲ ਦਾ ਤਜਰ਼ਬਾ ਹੈ ਤੇ ਉਹਨਾਂ ਨੂੰ ਬੈਂਕਿੰਗ, ਪੇਅਮੈਂਟਸ ਤੇ ਟੈਕਨਾਲੋਜੀ ਵਿਚ 22 ਸਾਲ ਦਾ ਤਜ਼ਰਬਾ ਹੈ। ਉਹਨਾਂ ਸਾਲ 2000 ਵਿਚ ਦਿੱਲੀ ਯੂਨੀਵਰਸਿਟੀ ਤੋਂ ਐਮ ਬੀ ਏ ਪਾਸ ਕੀਤੀ ਸੀ।

ਉਹ 2016 ਵਿੱਚ ਮੇਟਾ ਵਿੱਚ ਸ਼ਾਮਲ ਹੋਏ ਅਤੇ ਦੱਖਣ-ਪੂਰਬੀ ਏਸ਼ੀਆ ਵਿੱਚ ਸਿੰਗਾਪੁਰ ਅਤੇ ਵੀਅਤਨਾਮ ਦੇ ਕਾਰੋਬਾਰਾਂ ਅਤੇ ਟੀਮਾਂ ਦੇ ਨਾਲ-ਨਾਲ ਤਕਨੀਕੀ ਦਿੱਗਜ ਦੀਆਂ ਈ-ਕਾਮਰਸ ਪਹਿਲਕਦਮੀਆਂ ਨੂੰ ਬਣਾਉਣ ਵਿੱਚ ਮਦਦ ਕੀਤੀ। ਆਪਣੀ ਨਵੀਂ ਭੂਮਿਕਾ ਵਿੱਚ ਦੇਵਨਾਥਨ ਮੈਟਾ ਏਸ਼ੀਆ-ਪ੍ਰਸ਼ਾਂਤ ਦੇ ਉਪ ਪ੍ਰਧਾਨ ਡੈਨ ਨੇਰੀ ਨੂੰ ਰਿਪੋਰਟ ਕਰੇਗੀ।

‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ, ਖੇਡਾਂ ਦੇ ਖੇਤਰ ‘ਚ ਸੂਬੇ ਦੀ ਪੁਰਾਤਨ ਸ਼ਾਨ ਕਰਾਂਗੇ ਬਹਾਲ : CM ਮਾਨ

0

ਲੁਧਿਆਣਾ: ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।

ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਦੀ ਭਰਤੀ ਨੂੰ ਪਹਿਲ ਦੇਵੇਗੀ।

ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਘੁਮੰਡ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਨੌਜਵਾਨਾਂ ਨੇ ਖੇਡਾਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਕੁਝ ਥਾਈਂ ਇਕ ਪਰਿਵਾਰ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਖੇਡ ਪ੍ਰੇਮੀ ਹਨ, ਜਿਸ ਕਾਰਨ ਉਹ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹਰ ਖੇਡ ਵਿੱਚ ਪਹਿਲੇ ਤਿੰਨ ਨੰਬਰ ਪੰਜਾਬੀ ਖਿਡਾਰੀਆਂ ਦੇ ਹਿੱਸੇ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਐਵਾਰਡ ਕਰੀਬ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਅਹਿਦ ਲਿਆ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਾਂਝੇ ਯਤਨਾਂ ਦੇ ਸਾਰਥਕ ਸਿੱਟੇ ਨਿਕਲਣਗੇ ਅਤੇ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦਾ ਆਗਾਜ਼ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਰਚ-2023 ਵਿੱਚ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹੋਣ ਵਾਲਾ ਜੀ-20 ਸਿਖਰ ਸੰਮੇਲਨ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਰਸਾਉਣ ਲਈ ਮੰਚ ਵੀ ਪ੍ਰਦਾਨ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਕਿਸਮਤੀ ਹੈ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਸਾਰਥਕ ਕਦਮ ਹੈ ਕਿਉਂਕਿ ਇਸ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੱਧ ਤੋਂ ਵੱਧ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਪੂਰੀ ਵਾਹ ਲਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਖੇਡਾਂ ਦਾ ਆਪਸ ਵਿੱਚ ਮਜ਼ਬੂਤ ਅਤੇ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਵਿਰਾਸਤ ਵਿਚ ਮਿਲੀ ਹੈ ਪਰ ਪਿਛਲੀਆਂ ਸਰਕਾਰਾਂ ਉਨ੍ਹਾਂ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਖੇਡ ਮੇਲੇ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਭਾਈ ਗਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਇਤਿਹਾਸ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖੀ ਹੈ।

ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਭਗਵੰਤ ਮਾਨ ਨੇ ਹਰੇਕ ਸਾਲ ਖੇਡਾਂ ਕਰਵਾਉਣ ਲਈ ਖੇਡ ਵਿਭਾਗ ਨੂੰ ਝੰਡੀ ਦਿੱਤੀ।

ਇਸ ਦੌਰਾਨ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਅਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ।

ਇਸ ਮੌਕੇ ‘ਤੇ ਸ਼ਾਨਦਾਰ ਰਵਾਇਤੀ ਨਾਚ ‘ਗਿੱਧਾ’ ਅਤੇ ‘ਭੰਗੜਾ’ ਦੇ ਨਾਲ ਖੇਡਾਂ ਬਾਰੇ ਇੱਕ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਟੁੰਬ ਲਿਆ ਅਤੇ ਉਨ੍ਹਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਹਾਜ਼ਰ ਲੋਕਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਮੌਕੇ ਖੜ੍ਹੇ ਹੋ ਕੇ ਤਾੜੀਆਂ ਵੀ ਮਾਰੀਆਂ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ UK ਲਈ ਹੋਏ ਰਵਾਨਾ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਉਹ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਹੈ, ਜਿਸ ਕਾਰਨ ਸਿੱਧੂ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾ ਵੱਲੋਂ ਇਨਸਾਫ ਮਾਰਚ ਕੱਢਿਆ ਜਾਵੇਗਾ। ਬ੍ਰਿਟਿਸ਼ ਪਾਰਲੀਮੈਂਟ ਅੱਗੇ ਸਾਈਕਲ ਮਾਰਚ ਕੱਢਿਆ ਜਾਵੇਗਾ। ਜਾਣਕਾਰੀ ਅਨੁਸਾਰ ਉਹ 24 ਨਵੰਬਰ ਨੂੰ ਵਾਪਸ ਭਾਰਤ ਪਰਤਣਗੇ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ ਅਤੇ ਡੀਜੀਪੀ ਕੋਲੋਂ ਇਨਸਾਫ਼ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਐਤਵਾਰ ਨੂੰ ਘਰ ਆਏ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਕੇ ਕਿਹਾ ਸੀ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਖਤਮ ਹੋ ਗਿਆ ਹੈ ਇੱਥੇ ਹਰ ਵਿਅਕਤੀ ਨੂੰ ਆਪਣੀ ਸੁਰੱਖਿਆ ਖੁਦ ਕਰਨੀ ਹੋਵੇਗੀ। ਉਨ੍ਹਾਂ ਨੇ ਇਨਸਾਫ ਲਈ ਇਕ ਦਸਤਖਤ ਮੁਹਿੰਮ ਚਲਾਈ ਸੀ ਜਿਸ ਤੋਂ ਬਾਅਦ ਹੀ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ।

ਦੱਸ ਦੇਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ ਉਸ ਤੋਂ ਬਾਅਦ ਪਿਤਾ ਦੇ ਬਿਆਨਾਂ ਆਧਰਿਤ ਮਾਮਲਾ ਦਰਜ ਕੀਤਾ ਗਿਆ ਸੀ।

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ‘ਚ ਬਿਹਤਰ ਢਾਂਚਾ ਸਥਾਪਤ ਕਰਨ ਲਈ ਜਾਰੀ ਕੀਤੀ ਕਰੋੜਾਂ ਦੀ ਗਰਾਂਟ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਸ. ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿੱਚ ਖਰਾਬ ਹੋ ਚੁੱਕੇ ਸਾਜੋ-ਸਮਾਨ ਦੀ ਥਾਂ ‘ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਪੁਲਿਸ ਮੁਲਾਜ਼ਮ ਤੇ ਇੱਕ ਨਿੱਜੀ ਵਿਅਕਤੀ ਨੂੰ…

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਜੋ-ਸਾਮਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਹਨਾਂ ਵਿੱਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਸ. ਬੈਂਸ ਨੇ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕਰਨਗੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ।

ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਪੁਲਿਸ ਮੁਲਾਜ਼ਮ ਤੇ ਇੱਕ ਨਿੱਜੀ ਵਿਅਕਤੀ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅਤੇ ਇੱਕ ਵਿਅਕਤੀ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਸਿਪਾਹੀ ਗੁਰਦੀਪ ਸਿੰਘ (ਨੰਬਰ 1665/ਅੰਮ੍ਰਿਤਸਰ), ਜੋ ਕਿ ਏ.ਸੀ.ਪੀ. ਪੂਰਬੀ ਅੰਮ੍ਰਿਤਸਰ ਦੇ ਦਫਤਰ ਵਿੱਚ ਨਾਇਬ ਰੀਡਰ ਵਜੋਂ ਤਾਇਨਾਤ ਹੈ, ਅਤੇ ਪ੍ਰਾਈਵੇਟ ਵਿਅਕਤੀ ਮਯੂਰ, ਵਾਸੀ ਕਰੀਮਪੁਰਾ, ਅੰਮ੍ਰਿਤਸਰ ਨੂੰ ਸੁੱਚਾ ਸਿੰਘ ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਹੈ ਕਿ ਸਥਾਨਕ ਪੁਲਿਸ ਨੇ ਉਸਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਉਕਤ ਪੁਲਿਸ ਕਰਮਚਾਰੀ ਅਤੇ ਪ੍ਰਾਈਵੇਟ ਵਿਅਕਤੀ ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨਾਲ ਪੁਲਿਸ ਕੇਸ ਵਿੱਚ ਸਮਝੌਤਾ ਕਰਵਾਉਣ ਬਦਲੇ 15, 000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ, ਪਰ ਸੌਦਾ 10, 000 ਰੁਪਏ ਵਿੱਚ ਹੋਇਆ ਹੈ।

ਪ੍ਰਾਪਤ ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜਮ ਅਤੇ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

0

ਪੰਜਾਬ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ। ਪਿਛਲੇ ਦਿਨੀਂ ਓਪੀਐਸ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਸਰਕਾਰ ਅੱਜ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ। ਇਹ ਨੋਟੀਫਿਕੇਸ਼ਨ ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜਰ ਜਾਰੀ ਕੀਤਾ ਜਾ ਰਿਹਾ ਹੈ।ਜਿੱਥੇ ‘ਆਪ’ ਸਰਕਾਰ ਦੇ ਇਸ ਕਦਮ ਨੂੰ ਮੁਲਾਜ਼ਮਾਂ ਦੇ ਹਿੱਤ ‘ਚ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ, ਉਥੇ ਹੀ ਗੁਜਰਾਤ ਚੋਣਾਂ ‘ਚ ਸਰਕਾਰ ਦਾ ਇਹ ਫੈਸਲਾ ਸੱਤਾਧਾਰੀ ਧਿਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ।

ਕਿਡਨੀ ‘ਚ ਖ਼ਰਾਬੀ ਹੋਣ ‘ਤੇ ਦਿਖਾਈ ਦਿੰਦੇ ਹਨ ਇਹ ਲੱਛਣ, ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਹੋ ਸਕਦਾ ਹੈ ਜਾਨਲੇਵਾ

0

ਸਾਡੇ ਸਰੀਰ ਦਾ ਕਿਡਨੀ ਇੱਕ ਬਹੁਤ ਮਹੱਤਵਪੂਰਨ ਅੰਗ ਹੈ। ਕਿਡਨੀ ਸਾਡੇ ਖੂਨ ‘ਚ ਮੌਜੂਦ ਖ਼ਰਾਬ ਤੱਤਾਂ ਨੂੰ ਫਿਲਟਰ ਕਰਕੇ ਸਰੀਰ ਤੋਂ ਵੱਖ ਕਰਦੀ ਹੈ। ਜੇਕਰ ਕਿਸੇ ਕਾਰਨ ਕਿਡਨੀ ਦੇ ਇਸ ਕੰਮ ਵਿੱਚ ਰੁਕਾਵਟ ਆ ਜਾਂਦੀ ਹੈ ਜਾਂ ਇਹ ਖਰਾਬ ਹੋ ਜਾਂਦੀ ਹੈ ਤਾਂ ਇਹ ਮਰੀਜ਼ ਦੀ ਜਾਨ ਨੂੰ ਵੀ ਖਤਰੇ ਵਿੱਚ ਪਾ ਸਕਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਵੀ ਕਿਡਨੀ ‘ਚ ਖ਼ਰਾਬੀ ਆਉਣ ਲਗਦੀ ਹੈ ਤਾਂ ਸਰੀਰ ਪਹਿਲਾਂ ਹੀ ਕੋਈ ਨਾ ਕੋਈ ਸੰਕੇਤ ਦੇਣਾ ਸ਼ੁਰੂ ਕਰ ਦਿੰਦਾ ਹੈ। ਸਾਨੂੰ ਇਨ੍ਹਾਂ ਲੱਛਣਾਂ ਨੂੰ ਸਮੇਂ ਸਿਰ ਪਛਾਣ ਕੇ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿਡਨੀ ਦੀ ਖ਼ਰਾਬੀ ਦੇ ਉਹ ਕਿਹੜੇ ਸੰਕੇਤ ਹਨ।

ਥੋੜ੍ਹੀ ਦੂਰ ਤਕ ਤੁਰਨ ਜਾਂ ਪੌੜੀਆਂ ਚੜ੍ਹਨ ‘ਤੇ ਸਾਹ ਚੜ੍ਹਨਾ
ਜੇਕਰ ਥੋੜ੍ਹੀ ਦੂਰ ਤਕ ਤੁਰਨ ਜਾਂ ਪੌੜੀਆਂ ਚੜ੍ਹਨ ਤੋਂ ਬਾਅਦ ਤੁਹਾਨੂੰ ਸਾਹ ਚੜ੍ਹਨ ਲੱਗ ਜਾਵੇ ਤਾਂ ਇਹ ਕਿਡਨੀ ਦੀ ਖ਼ਰਾਬੀ ਦਾ ਲੱਛਣ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਕਿਡਨੀ ਖ਼ਰਾਬ ਹੋਣ ਕਾਰਨ ਰੈਥਰੋਪੋਏਟਿਨ ਨਾਮਕ ਹਾਰਮੋਨ ਦਾ ਬਣਨਾ ਪ੍ਰਭਾਵਿਤ ਹੁੰਦਾ ਹੈ। ਇਹ ਹਾਰਮੋਨ ਰੈੱਡ ਬਲੱਡ ਸੈੱਲ ਭਾਵ RBC ਪੈਦਾ ਕਰਦਾ ਹੈ। ਇਸ ਦੀ ਘਾਟ ਕਾਰਨ ਥੋੜ੍ਹਾ ਜਿਹਾ ਸਰੀਰਕ ਕੰਮ ਕਰਨ ‘ਤੇ ਵੀ ਛੇਤੀ ਸਾਹ ਚੜ੍ਹਨ ਲਗਦਾ ਹੈ।

ਸਰੀਰ ‘ਚ ਜ਼ਿਆਦਾ ਖਾਰਸ਼ ਹੋਣਾ
ਜਦੋਂ ਕਿਸੇ ਕਾਰਨ ਕਿਡਨੀ ਨੂੰ ਆਪਣਾ ਕੰਮ ਕਰਨ ਵਿੱਚ ਦਿੱਕਤ ਆਉਣ ਲੱਗਦੀ ਹੈ ਤਾਂ ਸਰੀਰ ਵਿੱਚ ਮੌਜੂਦ ਜ਼ਹਿਰੀਲੇ ਪਦਾਰਥ ਬਾਹਰ ਨਹੀਂ ਨਿਕਲ ਪਾਉਂਦੇ। ਇਸ ਕਾਰਨ ਖੂਨ ‘ਚ ਉਹ ਜ਼ਹਿਰੀਲੇ ਤੱਤ (ਟਾਕਸਿੰਸ) ਇਕੱਠੇ ਹੋਣੇ ਸ਼ੁਰੂ ਹੋ ਜਾਂਦੇ ਹਨ, ਸਿੱਟੇ ਵਜੋਂ ਜ਼ਿਆਦਾ ਖਾਰਸ਼ ਹੋਣ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਚਾਨਕ ਜ਼ਿਆਦਾ ਖ਼ਾਰਸ਼ ਸ਼ੁਰੂ ਹੋ ਜਾਂਦੀ ਹੈ ਤਾਂ ਇਹ ਕਿਡਨੀ ਦੇ ਖਰਾਬ ਹੋਣ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਗਲਤੀ ਨਾਲ ਵੀ ਇਸ ਨੂੰ ਨਜ਼ਰਅੰਦਾਜ਼ ਨਾ ਕਰੋ।

ਪੈਰ ਅਤੇ ਚਿਹਰੇ ‘ਤੇ ਸੋਜ
ਜੇਕਰ ਕਿਸੇ ਵਿਅਕਤੀ ਦੇ ਪੈਰਾਂ ਅਤੇ ਚਿਹਰੇ ‘ਤੇ ਅਚਾਨਕ ਸੋਜ ਆ ਜਾਂਦੀ ਹੈ, ਤਾਂ ਉਸ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ। ਦਰਅਸਲ, ਕਿਡਨੀ ਦੀ ਸਮੱਸਿਆ ਜਾਂ ਇਸ ਵਿੱਚ ਖ਼ਰਾਬੀ ਕਾਰਨ ਸੋਡੀਅਮ ਸਾਡੇ ਸਰੀਰ ਤੋਂ ਬਾਹਰ ਨਹੀਂ ਆ ਪਾਉਂਦਾ ਹੈ। ਇਹ ਸੋਡੀਅਮ ਸਰੀਰ ‘ਚ ਜਮ੍ਹਾ ਹੁੰਦਾ ਰਹਿੰਦਾ ਹੈ, ਜਿਸ ਕਾਰਨ ਪੈਰਾਂ ਅਤੇ ਚਿਹਰੇ ‘ਤੇ ਅਚਾਨਕ ਸੋਜ ਆ ਜਾਂਦੀ ਹੈ।

ਨੀਂਦ ‘ਚ ਕਮੀ ਆਉਣਾ
ਨੀਂਦ ਦਾ ਹੌਲੀ-ਹੌਲੀ ਘੱਟ ਹੋਣਾ ਵੀ ਕਿਡਨੀ ਦੀ ਸਮੱਸਿਆ ਦਾ ਲੱਛਣ ਹੋ ਸਕਦਾ ਹੈ। ਡਾਕਟਰਾਂ ਮੁਤਾਬਕ ਕਿਡਨੀ ਦੀ ਖਰਾਬੀ ਕਾਰਨ ਸਰੀਰ ‘ਚ ਜ਼ਹਿਰੀਲੇ ਤੱਤ ਵਧਣ ਲੱਗਦੇ ਹਨ ਜਿਸ ਕਾਰਨ ਸਰੀਰ ਵਿੱਚ ਦਰਦ ਅਤੇ ਬੇਚੈਨੀ ਸ਼ੁਰੂ ਹੋ ਜਾਂਦੀ ਹੈ। ਇਸ ਕਾਰਨ ਰਾਤ ਨੂੰ ਨੀਂਦ ਘੱਟ ਆਉਂਦੀ ਹੈ। ਜਿਵੇਂ ਹੀ ਅਜਿਹੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਾਵਧਾਨ ਹੋ ਜਾਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਨੋਟਿਸ

0

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ। ਜਾਣਕਾਰੀ ਅਨੁਸਾਰ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਨੀਰਜ ਸਿੰਘ ਨੇ ਸਥਾਨਕ ਪੁਲਿਸ ਥਾਣੇ ਵਿਚ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਸਬੰਧਤ ਪੋਸਟਰ ਲਗਾਉਣ ’ਤੇ ਕੁਝ ਲੋਕ ਪ੍ਰੇਸ਼ਾਨ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗਣਾ ਕੋਈ ਗੁਨਾਹ ਨਹੀਂ ਹੈ ਅਤੇ ਇਹ ਪੂਰੀ ਸਿੱਖ ਕੌਮ ਦੀ ਮੰਗ ਹੈ। ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਪੂਰੇ ਦੇਸ਼ ਵਿਚ ਸਿੱਖਾਂ ਅੰਦਰ ਰੋਸ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਚਰਖੀ ਦਾਦਰੀ ਵਿਚ ਗੁਰਦੁਆਰਾ ਸਾਹਿਬ ’ਤੇ ਪੋਸਟਰ ਲਗਾਉਣੇ ਸਿੱਖ ਕੌਮ ਦੀ ਮੰਗ ਦਾ ਹੀ ਇੱਕ ਹਿੱਸਾ ਹੈ। ਇਸ ’ਤੇ ਇਤਰਾਜ਼ ਕਰਨ ਵਾਲੇ ਲੋਕ ਸਿੱਖਾਂ ਦੀ ਹੱਕੀ ਮੰਗ ਨੂੰ ਜਾਣਬੁਝ ਕੇ ਫਿਰਕੂ ਰੰਗਤ ਦੇਣਾ ਚਾਹੁੰਦੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਅਗਲੇ ਦਿਨਾਂ ਵਿਚ ਹੋਰ ਵੀ ਜ਼ੋਰਦਾਰ ਤਰੀਕੇ ਨਾਲ ਉਠਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਮਤੇ ਅਨੁਸਾਰ 1 ਦਸੰਬਰ 2022 ਤੋਂ ਦਸਤਖ਼ਤੀ ਮੁਹਿੰਮ ਵੀ ਆਰੰਭੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਹਰਿਆਣਾ ਦੇ ਦਾਦਰੀ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਹਿੱਸਾ ਬਣਨ ਵਾਲੇ ਗੁਰਦੁਆਰਾ ਪ੍ਰਬੰਧਕਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਚਿੰਤਾ ਦੀ ਲੋੜ ਨਹੀਂ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਟੈਲੀਫੋਨ ’ਤੇ ਹੋਈ ਗੱਲਬਾਤ ਵਿਚ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਨੀਰਜ ਸਿੰਘ ਨੇ ਕੌਮੀ ਮਸਲੇ ’ਤੇ ਦ੍ਰਿੜ੍ਹ ਰਹਿਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ. ਨੀਰਜ ਸਿੰਘ ਅਨੁਸਾਰ ਉਨ੍ਹਾਂ ਪਾਸ ਸ਼ਿਕਾਇਤ ਦੇਣ ਮਗਰੋਂ ਪੁਲਿਸ ਵੀ ਪੁੱਜੀ ਸੀ, ਜਿਸ ਨੂੰ ਦੱਸ ਦਿੱਤਾ ਗਿਆ ਹੈ ਕਿ ਇਹ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਸ. ਨੀਰਜ ਸਿੰਘ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਹੈ ਕਿ ਧਮਕਾਉਣ ਵਾਲੇ ਲੋਕਾਂ ਤਰਫੋਂ ਕੁਝ ਵਿਅਕਤੀਆਂ ਨੇ ਮਾਮਲਾ ਖਤਮ ਕਰਨ ਦੀ ਗੱਲ ਵੀ ਅੱਗੇ ਵਧਾਈ ਹੈ।