Home Blog Page 1835

ਰੂਸ ਨੇ ਯੂਕਰੇਨ ਦੇ 12 ਸ਼ਹਿਰਾਂ ‘ਤੇ ਦਾਗੀਆਂ 100 ਤੋਂ ਵੱਧ ਮਿਜ਼ਾਈਲਾਂ

0

ਰੂਸ ਨੇ ਮੰਗਲਵਾਰ ਰਾਤ ਨੂੰ ਯੂਕਰੇਨ ਦੇ 12 ਸ਼ਹਿਰਾਂ ‘ਤੇ 100 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਯੂਕਰੇਨ ‘ਤੇ ਰੂਸ ਦਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਹੈ। ਨਾਟੋ ਦੇਸ਼ ਪੋਲੈਂਡ ‘ਚ ਵੀ 2 ਰੂਸੀ ਮਿਜ਼ਾਈਲਾਂ ਡਿੱਗੀਆਂ ਹਨ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਨਾਟੋ ਅਤੇ ਜੀ-7 ਨੇਤਾਵਾਂ ਦੀ ਹੰਗਾਮੀ ਬੈਠਕ ਬੁਲਾਈ ਹੈ।ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਜੀ-20 ਨੇਤਾਵਾਂ ਨੇ ਬਾਲੀ ਸਿਖਰ ਸੰਮੇਲਨ ‘ਚ ਜੰਗ ਨੂੰ ਖਤਮ ਕਰਨ ਦਾ ਸੱਦਾ ਦਿੱਤਾ।

ਮਿਜ਼ਾਈਲ ਦੇ ਡਿੱਗਣ ਦੀ ਖਬਰ ਤੋਂ ਬਾਅਦ ਪੋਲੈਂਡ ਦੇ ਪ੍ਰਧਾਨ ਮੰਤਰੀ ਮਾਟੁਸਜ ਮੋਰਾਵੀਕੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ‘ਚ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਮਾਮਲਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਪਿਓਟਰ ਮੂਲਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਿਜ਼ਾਈਲ ਦੇ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ।

ਰੂਸੀ ਮਿਜ਼ਾਈਲਾਂ ਨੇ ਪਾਵਰ ਪਲਾਂਟਾਂ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਲਵੀਵ ਸ਼ਹਿਰ ਵਿੱਚ ਬਲੈਕਆਊਟ ਹੋ ਗਿਆ ਹੈ। ਕੀਵ ਦੇ ਮੇਅਰ ਨੇ ਕਿਹਾ, ‘ਰਾਜਧਾਨੀ ਦਾ ਅੱਧਾ ਹਿੱਸਾ ਬਿਜਲੀ ਤੋਂ ਬਿਨਾਂ ਹੈ ਕਿਉਂਕਿ ਰੂਸ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਰਿਹਾ ਹੈ। ਜਾਪਦਾ ਹੈ ਕਿ ਰੂਸ ਅਜਿਹਾ ਕਰਕੇ ਸਰਦੀਆਂ ਨੂੰ ਹਥਿਆਰ ਵਜੋਂ ਵਰਤ ਰਿਹਾ ਹੈ ਤਾਂ ਜੋ ਯੂਕਰੇਨ ਦੇ ਲੋਕ ਸਰਦੀਆਂ ਵਿੱਚ ਠੰਢ ਵਿੱਚ ਠੰਢਕ ਕਰਨ ਲਈ ਮਜਬੂਰ ਹੋ ਜਾਣ।

PMV EaS-E: ਸਭ ਤੋਂ ਛੋਟੀ ਤੇ ਸਸਤੀ ਇਲੈਕਟ੍ਰਿਕ ਕਾਰ ਲਾਂਚ

0

ਮੁੰਬਈ ਸਥਿਤ EV ਸਟਾਰਟਅੱਪ PMV ਇਲੈਕਟ੍ਰਿਕ ਨੇ ਭਾਰਤ ਵਿੱਚ ਆਪਣੀ ਪਹਿਲੀ ਇਲੈਕਟ੍ਰਿਕ ਕਾਰ ਲਾਂਚ ਕੀਤੀ ਹੈ। ਨੈਨੋ ਸਾਈਜ਼ ਦੀ ਇਸ EV ਨੂੰ EaS-E ਨਾਂ ਦਿੱਤਾ ਗਿਆ ਹੈ। PMV EaS-E ਹੁਣ ਅਧਿਕਾਰਤ ਤੌਰ ‘ਤੇ ਭਾਰਤ ਵਿੱਚ ਸਭ ਤੋਂ ਕਿਫਾਇਤੀ ਇਲੈਕਟ੍ਰਿਕ ਵਾਹਨ ਹੈ। PMV ਇਲੈਕਟ੍ਰਿਕ ਨੇ EAS-e ਨੂੰ 4.79 ਲੱਖ ਰੁਪਏ (ਐਕਸ-ਸ਼ੋਰੂਮ) ਦੀ ਸ਼ੁਰੂਆਤੀ ਕੀਮਤ ‘ਤੇ ਲਾਂਚ ਕੀਤਾ ਹੈ। ਕੰਪਨੀ ਨੇ ਕਿਹਾ ਹੈ ਕਿ ਇਹ ਸ਼ੁਰੂਆਤੀ ਕੀਮਤ ਹੈ ਅਤੇ ਇਹ ਸਿਰਫ ਪਹਿਲੇ 10,000 ਗਾਹਕਾਂ ਲਈ ਲਾਗੂ ਹੋਵੇਗੀ।

PMV ਨੇ ਆਪਣੇ ਅਧਿਕਾਰਤ ਲਾਂਚ ਤੋਂ ਪਹਿਲਾਂ ਈਵੀ ਲਈ ਲਗਭਗ 6,000 ਬੁਕਿੰਗਾਂ ਕਰ ਲਈ ਹੈ। ਇਸ ਇਲੈਕਟ੍ਰਿਕ ਕਾਰ ਦੀ ਬੁਕਿੰਗ PMV ਵੈੱਬਸਾਈਟ ‘ਤੇ 2,000 ਰੁਪਏ ‘ਚ ਕੀਤੀ ਜਾ ਰਹੀ ਹੈ। EaS-E PMV ਇਲੈਕਟ੍ਰਿਕ ਦਾ ਪਹਿਲਾ ਵਾਹਨ ਹੈ। ਕੰਪਨੀ ਚਾਹੁੰਦੀ ਹੈ ਕਿ ਇਹ ਲੋਕਾਂ ਲਈ ਰੋਜ਼ਾਨਾ ਦੀ ਕਾਰ ਹੋਵੇ ਜਿਸ ਨੂੰ ਉਹ ਹਰ ਰੋਜ਼ ਵਰਤਣਗੇ। PMV ਦਾ ਉਦੇਸ਼ ਇਲੈਕਟ੍ਰਿਕ ਪਰਸਨਲ ਮੋਬਿਲਿਟੀ ਵ੍ਹੀਕਲ (PMV) ਨਾਮਕ ਇੱਕ ਪੂਰਾ ਨਵਾਂ ਸੈਗਮੈਂਟ ਬਣਾਉਣਾ ਹੈ।
ਸਭ ਤੋਂ ਛੋਟੀ ਈ-ਕਾਰ

PMV EaS-E ਦੇਸ਼ ‘ਚ ਖਰੀਦੀ ਜਾ ਸਕਣ ਵਾਲੀ ਸਭ ਤੋਂ ਛੋਟੀ ਈ-ਕਾਰ ਹੈ। EV ਨੂੰ ਸਪੱਸ਼ਟ ਤੌਰ ‘ਤੇ ਸ਼ਹਿਰ ਦੀ ਵਰਤੋਂ ਲਈ ਤਿਆਰ ਕੀਤਾ ਗਿਆ ਹੈ ਕਿਉਂਕਿ ਇਹ 2,915 mm ਲੰਬਾਈ, 1,157 mm ਚੌੜਾਈ ਅਤੇ 1,600 mm ਉਚਾਈ ਨੂੰ ਮਾਪਦਾ ਹੈ। ਇਸ ਦਾ ਵ੍ਹੀਲਬੇਸ 2,087 ਮਿਲੀਮੀਟਰ ਹੋਵੇਗਾ ਜਦਕਿ ਗਰਾਊਂਡ ਕਲੀਅਰੈਂਸ 170 ਮਿਲੀਮੀਟਰ ਹੋਵੇਗੀ। ਨਾਲ ਹੀ, ਈਵੀ ਦਾ ਕਰਬ ਵਜ਼ਨ ਲਗਭਗ 550 ਕਿਲੋਗ੍ਰਾਮ ਹੋਵੇਗਾ।

PMV EaS-E ਨੂੰ ਤਿੰਨ ਵੇਰੀਐਂਟਸ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਸਿੰਗਲ ਚਾਰਜ ‘ਤੇ 120 ਕਿਲੋਮੀਟਰ ਤੋਂ 200 ਕਿਲੋਮੀਟਰ ਤੱਕ ਚੱਲ ਸਕੇਗੀ। ਕੰਪਨੀ ਦਾ ਦਾਅਵਾ ਹੈ ਕਿ ਇਸ ਦੀ ਬੈਟਰੀ ਸਿਰਫ 4 ਘੰਟਿਆਂ ‘ਚ ਚਾਰਜ ਹੋ ਜਾਵੇਗੀ। ਇਸ ਤੋਂ ਇਲਾਵਾ ਕਾਰ ‘ਚ ਡਿਜ਼ੀਟਲ ਇੰਫੋਟੇਨਮੈਂਟ ਸਿਸਟਮ, USB ਚਾਰਜਿੰਗ ਪੋਰਟ, ਏਅਰ ਕੰਡੀਸ਼ਨਿੰਗ, ਰਿਮੋਟ ਕੀ-ਲੇਸ ਐਂਟਰੀ ਅਤੇ ਰਿਮੋਟ ਪਾਰਕ ਅਸਿਸਟ, ਕਰੂਜ਼ ਕੰਟਰੋਲ ਅਤੇ ਸੀਟ ਬੈਲਟ ਵਰਗੇ ਫੀਚਰਸ ਮੌਜੂਦ ਹੋਣਗੇ।

 

ਪੰਜਾਬ ਪੁਲਿਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿਲੋ ਹੈਰੋਇਨ ਕੀਤੀ ਨਸ਼ਟ

0

ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ।

ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ, ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ ਡੀਐਸਪੀ ਐਸਐਸਓਸੀ ਹਰਵਿੰਦਰਪਾਲ ਸਿੰਘ ਮੌਜੂਦ ਸਨ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਸ.ਐਸ.ਓ.ਸੀ., ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40.5 ਕਿਲੋਗ੍ਰਾਮ ਅਫੀਮ ਸਬੰਧੀ ਡਿਸਪੋਜ਼ਲ ਸਰਟੀਫਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐਮ.ਪੀ.) ਵਿੱਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ।

ਜਲਦ ਸ਼ੁਰੂ ਹੋਵੇਗਾ ਹਲਵਾਰਾ ਏਅਰਪੋਰਟ: CM ਭਗਵੰਤ ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਪ੍ਰੋਗਰਾਮ ‘ਚ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸ. ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੁੱਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਜਾਂਦੇ ਹਨ ਅਤੇ ਜਿਹੜੀ ਕੌਮ ਸ਼ਹੀਦਾਂ ਨੂੰ ਭੁੱਲ ਜਾਵੇ, ਉਹ ਉੱਜੜ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹਲਵਾਰਾ ਏਅਰਪੋਰਟ ਨੂੰ ਜਨਤਾ ਲਈ ਸ਼ੁਰੂ ਕੀਤਾ ਜਾਵੇਗਾ।

ਮਾਨ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। 161 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਸਹਿਯੋਗ ਨਾਲ ਇਹ ਏਅਰਪੋਰਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਮੀਨਲ ਬਣਾ ਰਹੀ ਹੈ ਅਤੇ ਇਹ 48 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਏਅਰਪੋਰਟ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ Law Department ਦੇ ਅਧਿਕਾਰੀਆਂ ਨੇ ਦਿੱਤੇ ਅਸਤੀਫ਼ੇ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸ਼ਹੀਦਾਂ ਦੇ ਨਾਂ ‘ਤੇ ਯੂਨੀਵਰਸਿਟੀਆਂ, ਕਾਲਜਾਂ, ਹਵਾਈ ਅੱਡਿਆਂ ਦਾ ਨਾਂ ਨਹੀਂ ਰੱਖਾਂਗੇ ਤਾਂ ਇਸ ਦਾ ਮਤਲਬ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਸੀਂ ਛੋਟਾ ਸਮਝ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਫਲਾਈਟਾਂ ਆਉਣਗੀਆਂ ਅਤੇ ਇਸ ਨਾਲ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

 

 

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਤੇ ਡਰਾਈਵਰ ਨੂੰ ਰੰਗੇ ਹੱਥੀਂ ਕੀਤਾ ਕਾਬੂ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ ਇੱਕ ਡਰਾਈਵਰ ਨੂੰ 80, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਿਖੇ ਤਾਇਨਾਤ ਏ.ਐਸ.ਆਈ. ਗੁਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ ਪਿਊਸ਼ ਆਨੰਦ ਨੂੰ ਮੁੱਦਈ ਕੈਲਾਸ਼ ਕੁਮਾਰ ਵਾਸੀ ਜਨਕਪੁਰੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਵੱਲੋਂ ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ, ਸ਼ੰਭੂ, ਜ਼ਿਲ੍ਹਾ ਪਟਿਆਲਾ ਵਿਖੇ ਐਂਟਰੀ ਟੈਕਸ ਅਦਾ ਕੀਤੇ ਬਿਨਾਂ ਲੰਘਾਉਣ ਬਦਲੇ 80, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਪਰੋਕਤ ਏ.ਐਸ.ਆਈ. ਨੇ ਉਸਨੂੰ ਕਿਹਾ ਕਿ ਉਹ ਇਸ ਕੰਮ ਲਈ ਡਰਾਈਵਰ ਪਿਯੂਸ਼ ਆਨੰਦ ਅਤੇ ਸਬੰਧਤ ਕਰਮਚਾਰੀਆਂ ਨਾਲ ਮਿਲ ਕੇ ਇਹ ਮਹੀਨਾਵਾਰ ਰਿਸ਼ਵਤ ਲੈਂਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਵਿਚੋਲਗਿਰੀ ਕਰ ਰਹੇ ਡਰਾਈਵਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 80, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਉਹਨਾਂ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ Law Department ਦੇ ਅਧਿਕਾਰੀਆਂ ਨੇ ਦਿੱਤੇ ਅਸਤੀਫ਼ੇ

0

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਸੀਨੀਅਰ ਅਧਿਕਾਰੀਆਂ ਵੱਲੋਂ ਅਸਤੀਫੇ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੂਨੀਵਰਸਿਟੀ ਲਾਅ ਵਿਭਾਗ ਦੇ ਵੱਡੇ ਅਧਿਕਾਰੀਆਂ ਨੇ ਅਸਤੀਫ਼ੇ ਦਿੱਤੇ । ਕਾਨੂੰਨੀ ਮਾਮਲੇ ਮੁਖੀ ਡਾ. ਗੁਰਪ੍ਰੀਤ ਪੰਨੂੰ ਨੇ ਵਾਧੂ ਚਾਰਜ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਇਸੇ ਵਿਭਾਗ ਦੇ ਪਲੇਸਮੇਂਟ ਅਧਿਕਾਰੀ ਦੇ ਨਾਲ ਇੱਕ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਕਾਨੂੰਨੀ ਸਲਾਹਕਾਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ ਵਾਇਸ ਚਾਂਸਲਰ ਨੂੰ ਭੇਜੇ ਅਸਤੀਫ਼ੇ ਵਿਚ ਡਾ. ਪੰਨੂੰ ਨੇ ਮਹਿਲਾ ਪ੍ਰੋਫੈਸਰ ਵਲੋਂ ਮਾੜੀ ਸ਼ਬਦਾਵਲੀ ਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਨਿਰਪੱਖ ਫੈਸਲਾ ਨਾ ਕਰਨ ’ਤੇ ਰੋਸ ਪ੍ਰਗਟ ਕੀਤਾ ਹੈ। ਡਾ. ਪੰਨੂੰ ਨੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਵਿਭਾਗ ਦੀ ਇੱਕ ਮਹਿਲਾ ਪੋ੍ਰਫੈਸਰ ਵਲੋਂ ਉਸ ਨਾਲ 30 ਸਤੰਬਰ ਨੂੰ ਮਾੜੀ ਸ਼ਬਦਾਵਲੀ ਵਰਤੀ ਗਈ ਤੇ ਹਮਲਾ ਕਰਦਿਆਂ ਧੱਕਾ ਮੁੱਕੀ ਵੀ ਕੀਤੀ ਗਈ। ਇਸ ਸੰਬੰਧੀ ਸਬੂਤਾਂ ਸਮੇਤ ਵਾਇਸ ਚਾਂਸਲਰ ਦਫਤਰ ਨੂੰ ਜਾਣਕਾਰੀ ਦਿੱਤੀ ਗਈ। ਵਿਭਾਗ ਮੁਖੀ ਦਾ ਆਹੁਦਾ ਅਕਾਦਮਿਕ ਮਾਮਲੇ ਡੀਨ ਨੂੰ ਦੇ ਦਿੱਤਾ ਤੇ ਘਟਨਾ ਦੀ ਪੜਤਾਲ ਲਈ ਕਮੇਠੀ ਦਾ ਗਠਨ ਕੀਤਾ ਗਿਆ ਸੀ।

ਜਾਂਚ ਕਮੇਟੀ ਦੇ ਸੱਦੇ ’ਤੇ ਡਾ. ਪਨੂੰ ਵਲੋਂ ਸਬੂਤ ਪੇਸ਼ ਕੀਤੇ ਗਏ ਸਨ। ਡਾ. ਪਨੂੰ ਅਨੁਸਾਰ ਇਸ ਮਸਲੇ ਦਾ ਕੋਈ ਵੀ ਨਿਰਪੱਖ ਫੈਸਲਾ ਨਹੀਂ ਹੋਇਆ ਤੇ ਮਹਿਲਾ ਪ੍ਰੋਫੈਸਰ ਨੂੰ ਵਿਭਾਗ ਦਾ ਮੁਖੀ ਬਣਾ ਦਿੱਤਾ ਹੈ। ਡਾ. ਪਨੂੰ ਨੇ ਇਸੇ ਰੋਜ ਵਜੋਂ ਪ੍ਰੋਫੈਸਰ ਇੰਚਾਰਜ ਲੀਗਲ ਅਫੇਅਰਜ਼ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਮੰਗਲਵਾਰ ਨੂੰ ਇਸੇ ਮਸਲੇ ‘ਤੇ ਹੋਈ ਬੈਠਕ ਵਿਚ ਕੋਈ ਹੱਲ ਨਹੀਂ ਹੋਇਆ। ਇਸ ਤੋਂ ਬਾਅਦ ਡਾਕਟਰ ਮੋਨਿਕਾ ਆਹੂਜਾ ਨੇ ਲਾਅ ਵਿਭਾਗ ਦੇ ਪਲੇਸਮੇਂਟ ਅਫ਼ਸਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸਦੇ ਨਾਲ ਹੀ ਡਾਕਟਰ ਭੁਪਿੰਦਰ ਵਿਰਕ ਨੇ ਵੀ ਕਾਨੂੰਨੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਸਾਰੇ ਅਧਿਕਾਰੀਆਂ ਨੇ ਮਹਿਲਾ ਪ੍ਰੋਫੈਸਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ‘ਚ ਖੁੱਲ੍ਹਣਗੇ 500 ਹੋਰ Aam Aadmi Clinic

0

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਸੂਬੇ ‘ਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦੀ ਸ਼ੁਰੂਆਤ 26 ਜਨਵਰੀ 2022 ਨੂੰ ਹੋਵੇਗੀ।ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ 15 ਅਗਸਤ ਨੂੰ 100 ਆਮ ਆਦਮੀ ਕਲੀਨਿਕ ਸੂਬੇ ‘ਚ ਖੋਲ੍ਹੇ ਗਏ ਸਨ। ਇਸ ਆਮ ਆਦਮੀ ਕਲੀਨਿਕ ਵਿੱਚ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਆਮ ਬਿਮਾਰੀਆਂ ਦੀਆਂ ਦਵਾਈਆਂ ਵੀ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ, ਜੋ ਉਨ੍ਹਾਂ ਨੇ ਡੀਸੀਪੀ ਪ੍ਰਮਿੰਦਰ ਸਿੰਘ ਭੰਡਾਲ ਨੂੰ ਸੌਂਪਿਆ। ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਹਰਵਿੰਦਰ ਸੋਨੀ ਨਾਂ ਦੇ ਇਕ ਸ਼ਿਵ ਸੈਨਾ ਆਗੂ ਵੱਲੋਂ ਸ੍ਰੀ ਦਰਬਾਰ ਸਾਹਿਬ ‘’ਤੇ ਮੁੜ ਹਮਲਾ ਕਰਨ ਅਤੇ ਸਿੱਖਾਂ ਨੂੰ ਅੱਤਵਾਦੀ ਆਖਦਿਆਂ ਦੀ ਵੀਡੀਓ ਵਾਇਰਲ ਹੋਈ ਹੈ। ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਸ ਭੜਕਾਊਂ ਬਿਆਨ ਕਰਕੇ ਸਿੱਖਾਂ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਰਾਹੁਲ ਨਾਂ ਦੇ ਇਕ ਹੋਰ ਵਿਅਕਤੀ ਵੱਲੋਂ ਸਿੱਖਾਂ ਨੂੰ ਧਮਕੀਆਂ ਭਰਿਆਂ ਵੀਡੀਓ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਵਿਚ ਗੜਬੜ ਪੈਦਾ ਕਰਨ ਵਾਲੇ ਬਿਆਨ ਹਨ, ਜਿਨ੍ਹਾਂ ਨਾਲ ਇਥੇ ਵੱਸਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖ਼ਤਰਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਵਿਅਕਤੀਆਂ ਖਿਲ਼ਾਫ ਬਣਦੀ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿਚ ਕੋਈ ਅਜਿਹੀ ਨਫ਼ਰਤ ਭਰੀ ਬਿਆਨਬਾਜ਼ੀ ਕਰਦਾ ਹੈ ਤਾਂ ਉਸ ਨੂੰ ਬਖ਼ਸ਼ਿਆ ਨਾ ਜਾਵੇ। ਪੁਲਿਸ ਕਮਿਸ਼ਨਰ ਨੂੰ ਪੱਤਰ ਸੌਂਪਣ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਦੇ ਨਾਲ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।

ਸਸਤਾ ਰਾਸ਼ਨ ਲੈਣ ਵਾਲਿਆਂ ਦੀ ਹੋਵੇਗੀ ਰੀ ਵੈਰੀਫਿਕੇਸ਼ਨ, CM ਮਾਨ ਨੇ ਦਿੱਤੇ ਹੁਕਮ

0

ਪੰਜਾਬ ਸਰਕਾਰ ਨੇ ਸਸਤਾ ਰਾਸ਼ਨ ਸੰਬੰਧੀ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਸਸਤਾ ਰਾਸ਼ਨ ਲੈਣ ਵਾਲਿਆਂ ਦੀ ਰੀ ਵੈਰੀਫਿਕੇਸ਼ਨ ਹੋਵੇਗੀ। ਅਮੀਰਾਂ ਵਲੋਂ ਸਸਤਾ ਰਾਸ਼ਨ ਲੈਣ ਦੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ 30 ਨਵੰਬਰ ਤੱਕ ਸਮੂਹ ਸਮੂਹ ਜ਼ਿਲ੍ਹਿਆਂ ਦੇ ਡੀਸੀ ਰਿਪੋਰਟ ਦੇਣਗੇ।

ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਵੱਡਾ ਸਦਮਾ, ਪਤਨੀ ਦਾ ਹੋਇਆ ਦਿਹਾਂਤ

0

ਪੰਜਾਬੀ ਇੰਡਸਟਰੀ ਤੋਂ ਇੱਕ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ  ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ।  ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਜਾਣਕਾਰੀ ਸਾਹਮਣੇ ਆਈ ਹੈ ਕਿ ਉਹ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸੰਸਥਾਵਾਂ ਜਥੇਬੰਦੀਆਂ ਅਤੇ ਹੋਰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਾਰੀਆਂ ਸਖ਼ਸ਼ੀਅਤਾਂ ਨੇ ਦਲਵਿੰਦਰ ਕੌਰ ਦੇ ਦੇਹਾਂਤ ਨੂੰ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ ਹੈ।