Home Blog Page 1837

ਭਾਰਤੀ ਮੂਲ ਦਾ ਸਿੱਖ ਬਣਿਆ ਆਸਟਰੇਲੀਅਨ ਆਫ ਦਾ ਈਅਰ

0

ਭਾਰਤੀ ਮੂਲ ਦੇ ਸਿੱਖ ਅਮਰ ਸਿੰਘ ਨੂੰ ਨਿਊ ਸਾਉਥ ਵੇਲਜ਼ ਆਸਟਰੇਲੀਅਨ ਆਫ ਦਾ ਈਅਰ ਐਲਾਨਿਆ ਗਿਆ ਹੈ। ਉਸਨੂੰ ਹੜ੍ਹਾਂ, ਸੋਕੇ, ਅੱਗਾਂ ਲੱਗਣ ਵੇਲੇ ਤੇ ਕੋਰੋਨਾ ਮਹਾਮਾਰੀ ਵੇਲੇ ਲੋਕਾਂ ਦੀ ਸੇਵਾ ਕਰਨ ਬਦਲੇ ਇਹ ਐਵਾਰਡ ਦਿੱਤਾ ਗਿਆ ਹੈ। ਉਹ ਅਜਿਹੀ ਚੈਰਿਟੀ ਦਾ ਫਾਉਂਡਰ ਤੇ ਪ੍ਰਧਾਨ ਹਨ ਜੋ ਲੋਕਾਂ ਦੀ ਆਰਥਿਕ ਮਦਦ ਕਰਦੀ ਹੈ, ਉਹਨਾਂ ਨੂੰ ਭੋਜਨ ਪ੍ਰਦਾਨ ਕਰਦੀ ਹੈ ਤੇ ਹੋਰ ਮਦਦ ਕਰਦੀ ਹੈ।

ਦੱਸਿਆ ਗਿਆ ਕਿ 41 ਸਾਲ ਅਮਰ ਸਿੰਘ ਜਦੋਂ ਅੱਲ੍ਹੜ ਉਮਰ ਦਾ ਸੀ ਉਦੋਂ ਹੀ ਆਸਟਰੇਲੀਆ ਆਇਆ ਸੀ। ਸਰਕਾਰ ਮੁਤਾਬਕ ਉਸਨੇ 2015 ਵਿਚ ਨਸਲੀ ਵਿਕਤਰੇ ਦਾ ਸ਼ਿਕਾਰ ਹੋਣ ਤੋਂ ਬਾਅਦ ਟਰਬਨਜ਼ ਫਾਰ ਆਸਟਰੇਲੀਆ ਚੈਰਿਟੀ ਦੀ ਸਥਾਪਨਾ ਕੀਤੀ। ਉਸਦਾ ਕਹਿਣਾ ਹੈ ਕਿ ਉਹ ਚਾਹੁੰਦਾ ਹੈ ਕਿ ਆਸਟਰੇਲੀਆਈ ਲੋਕ ਸਿੱਖਾਂ ਨੂੰ ਇਸ ਤਰੀਕੇ ਵੇਖਣ ਕਿ ਉਹਨਾਂ ’ਤੇ ਵਿਸ਼ਵਾਸ ਕਰ ਸਕਣ ਤੇ ਲੋੜ ਵੇਲੇ ਉਹਨਾਂ ਕੋਲੋਂ ਮਦਦ ਲੈ ਸਕਣ।

 

ਜੰਮੂ-ਕਸ਼ਮੀਰ ‘ਚ ਪੁਲਿਸ ਚੌਕੀ ਨੇੜੇ ਦੋ IED ਹੋਏ ਬਰਾਮਦ

0

ਜੰਮੂ ਕਸ਼ਮੀਰ ‘ਚ ਪੁਲਿਸ ਚੌਕੀ ਨੇੜੇ 2 IED ਬਰਾਮਦ ਹੋਏ ਹਨ। ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ ਨੂੰ ਬਲਾਇਆ ਗਿਆ। ਬੰਬ ਨਿਰੋਧਕ ਦਸਤੇ ਨੇ ਸੁਰੱਖਿਅਤ ਸਥਾਨ ‘ਤੇ ਲਿਜਾ ਕੇ ਇਸ IED  ਨੂੰ ਨਸ਼ਟ ਕਰ ਦਿੱਤਾ।

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਆਈਈਡੀ ਸਰਹੱਦ ਪਾਰ ਤੋਂ ਕਿਸੇ ਡਰੋਨ ਰਾਹੀਂ ਸੁੱਟੀ ਗਈ ਸੀ। ਇਸ ਨੂੰ ਕਿਸੇ ਹੋਰ ਥਾਂ ਲਿਜਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਦੀ ਨਜ਼ਰ ਪੈ ਗਈ। ਇਸ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।

ਰਿਪੋਰਟਾਂ ਅਨੁਸਾਰ ਇਹ ਬੈਗ ਪੁਲਿਸ ਚੌਕੀ ਨੇੜੇ ਖਾਲੀ ਪਏ ਪਲਾਟ ਵਿੱਚੋਂ ਮਿਲਿਆ ਹੈ। ਦੇਰ ਸ਼ਾਮ ਪੁਲਿਸ ਚੌਕੀ ਦੀ ਗਸ਼ਤ ਟੀਮ ਨੂੰ ਗਸ਼ਤ ਦੌਰਾਨ ਸ਼ੱਕੀ ਬੈਗ ਦਿਖਾਈ ਦਿੱਤਾ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਆਵਾਜਾਈ ਰੋਕ ਦਿੱਤੀ ਗਈ। ਸ਼ੱਕੀ ਬੈਗ ਦੀ ਜਾਂਚ ਲਈ ਤਕਨੀਕੀ ਟੀਮ ਨੂੰ ਬੁਲਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਇਸ ਵਿੱਚ ਦੋ ਆਈ.ਈ.ਡੀ. ਹਨ।

ਐਸਐਸਪੀ ਚੰਦਨ ਕੋਹਲੀ ਨੇ ਦੱਸਿਆ ਕਿ ਫਲਾਈ ਮੰਡਲ ਪੁਲਿਸ ਚੌਕੀ ਦੀ ਗਸ਼ਤ ਪਾਰਟੀ ਨੇ ਦੇਰ ਸ਼ਾਮ ਸ਼ੱਕੀ ਬੈਗ ਦੇਖਿਆ। ਇਸ ਤੋਂ ਬਾਅਦ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੰਦਿਆਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਬੰਬ ਨਿਰੋਧਕ ਦਸਤੇ ਨੇ ਸੁਰੱਖਿਅਤ ਸਥਾਨ ‘ਤੇ ਲਿਜਾ ਕੇ ਇਸ IED ਨੂੰ ਨਸ਼ਟ ਕਰ ਦਿੱਤਾ।

PM ਮੋਦੀ ਨੇ G-20 Summit ‘ਚ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ

0

G20 ਸੰਮੇਲਨ ਲਈ ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ‘ਚ ਭਾਰਤੀ ਮੂਲ ਦੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਬੈਠਕ ਹੋਈ। ਸਿਖਰ ਸੰਮੇਲਨ ਦੇ ਪਹਿਲੇ ਦਿਨ ਦੋਵੇਂ ਸਿਖਰਲੇ ਨੇਤਾਵਾਂ ਨੇ ਇਕ ਦੂਜੇ ਨਾਲ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ।

ਰਿਸ਼ੀ ਸੁਨਕ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਬਾਲੀ ਪਹੁੰਚਣ ਤੋਂ ਬਾਅਦ ਟਵੀਟ ਕੀਤਾ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਜਾਪਾਨੀ ਪ੍ਰਧਾਨ ਮੰਤਰੀ ਕਿਸ਼ਿਦਾ ਨਾਲ ਹੱਥ ਮਿਲਾਉਂਦੇ ਹੋਏ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਤਸਵੀਰ ਟਵੀਟ ਕੀਤੀ ਗਈ ਹੈ। ਨਾਲ ਹੀ ਟਰੂਡੋ ਅਤੇ ਕਿਸ਼ੀਦਾ ਦੀ ਮੁਲਾਕਾਤ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਵਿਚ ਇਹ ਵੀ ਲਿਖਿਆ ਹੈ, ‘ਆਲਮੀ ਆਰਥਿਕ ਸਮੱਸਿਆ ਨਾਲ ਨਜਿੱਠਣ ਲਈ ਆਉਣ ਵਾਲੇ ਦਿਨਾਂ ਵਿਚ ਕੁਝ ਹੋਰ ਗਲੋਬਲ ਨੇਤਾਵਾਂ ਨਾਲ ਮੀਟਿੰਗਾਂ ਹੋਣਗੀਆਂ।’

ਪ੍ਰਧਾਨ ਮੰਤਰੀ ਮੋਦੀ 17ਵੇਂ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ਵਿੱਚ ਹਨ। ਇਸ ਸੰਮੇਲਨ ਦਾ ਆਯੋਜਨ ਬਾਲੀ ਦੇ ਕੈਂਪਿਸਾਂਕੀ ਹੋਟਲ ਵਿੱਚ ਕੀਤਾ ਗਿਆ ਹੈ। G20 ਵਿਸ਼ਵ ਦੀਆਂ ਪ੍ਰਮੁੱਖ ਵਿਕਸਤ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ ਦਾ ਇੱਕ ਅੰਤਰ-ਸਰਕਾਰੀ ਫੋਰਮ ਹੈ। ਜੀ-20 ਦੀ ਮੌਜੂਦਾ ਪ੍ਰਧਾਨਗੀ ਇੰਡੋਨੇਸ਼ੀਆ ਹੈ। ਭਾਰਤ 1 ਦਸੰਬਰ ਨੂੰ ਇਸ ਸ਼ਕਤੀਸ਼ਾਲੀ ਸਮੂਹ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ।

 

 

America ਨੇ Air India ‘ਤੇ ਲਗਾਇਆ 14 ਲੱਖ ਡਾਲਰ ਦਾ ਜ਼ੁਰਮਾਨਾ

0

ਅਮਰੀਕੀ ਸਰਕਾਰ ਨੇ ਏਅਰ ਇੰਡੀਆ ‘ਤੇ 1.4 ਮਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾ ਏਅਰ ਇੰਡੀਆ ਨੂੰ ਯਾਤਰੀਆਂ ਨੂੰ 121.5 ਮਿਲੀਅਨ ਡਾਲਰ ਵਾਪਸ ਕਰਨ ਲਈ ਵੀ ਕਿਹਾ ਗਿਆ ਹੈ।

ਕੋਵਿਡ-19 ਮਹਾਮਾਰੀ ਦੌਰਾਨ ਏਅਰ ਇੰਡੀਆ ਦੀਆਂ ਉਡਾਣਾਂ ਦੇ ਰੱਦ ਹੋਣ ਜਾਂ ਉਨ੍ਹਾਂ ਦੇ ਕਾਰਜਕ੍ਰਮ ਵਿੱਚ ਬਦਲਾਅ ਤੋਂ ਪ੍ਰਭਾਵਿਤ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰਨ ਵਿੱਚ ਦੇਰੀ ਕਾਰਨ ਏਅਰ ਇੰਡੀਆ ਨੂੰ ਜੁਰਮਾਨਾ ਲਗਾਇਆ ਗਿਆ ਹੈ ਅਤੇ ਰਿਫੰਡ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹਾਲਾਂਕਿ, ਰਿਫੰਡ ਵਿੱਚ ਦੇਰੀ ਦੇ ਇਹ ਮਾਮਲੇ ਟਾਟਾ ਸਮੂਹ ਦੁਆਰਾ ਏਅਰ ਇੰਡੀਆ ਦੀ ਪ੍ਰਾਪਤੀ ਤੋਂ ਪਹਿਲਾਂ ਦੇ ਹਨ। ਅਮਰੀਕਾ ਦੇ ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਏਅਰ ਇੰਡੀਆ ਦੀ ਰਿਫੰਡ ਪਾਲਿਸੀ ਦੇ ਤਹਿਤ ਯਾਤਰੀਆਂ ਨੂੰ ਆਪਣਾ ਰਿਫੰਡ ਲੈਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਏਅਰ ਇੰਡੀਆ ਨੂੰ ਯਾਤਰੀਆਂ ਨੂੰ ਪੈਸੇ ਵਾਪਸ ਕਰਨ ਦੇ ਨਾਲ-ਨਾਲ ਜੁਰਮਾਨਾ ਵੀ ਭਰਨ ਦਾ ਹੁਕਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: DRI ਵਿਭਾਗ ਦੀ ਵੱਡੀ ਕਾਰਵਾਈ, ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਯੂਐਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਨੇ 6 ਏਅਰਲਾਈਨਾਂ ਨੂੰ ਰਿਫੰਡ ਦਾ ਆਦੇਸ਼ ਦਿੱਤਾ ਹੈ
ਯੂਐਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਏਅਰ ਇੰਡੀਆ ਉਨ੍ਹਾਂ ਛੇ ਏਅਰਲਾਈਨਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਰਿਫੰਡ ਵਜੋਂ ਯਾਤਰੀਆਂ ਨੂੰ ਕੁੱਲ $600 ਮਿਲੀਅਨ ਵਾਪਸ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਏਅਰ ਇੰਡੀਆ ਤੋਂ ਇਲਾਵਾ ਫਰੰਟੀਅਰ, ਟੈਪ ਪੁਰਤਗਾਲ, ਏਰੋ ਮੈਕਸੀਕੋ, ਈਆਈਏਆਈ ਅਤੇ ਅਵਿਆਂਕਾ ਏਅਰਲਾਈਨਜ਼ ਨੂੰ ਵੀ ਅਮਰੀਕੀ ਸਰਕਾਰ ਨੇ ਜੁਰਮਾਨਾ ਕੀਤਾ ਹੈ।

ਇਹ ਵੀ ਪੜ੍ਹੋ: MCD ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, 11 ਆਗੂ AAP ‘ਚ ਸ਼ਾਮਲ

ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਏਅਰ ਇੰਡੀਆ ਵੱਲੋਂ ਯਾਤਰੀਆਂ ਦੀ ‘ਬੇਨਤੀ ‘ਤੇ ਰਿਫੰਡ’ ਦੀ ਵਿਵਸਥਾ ਅਮਰੀਕੀ ਆਵਾਜਾਈ ਵਿਭਾਗ ਦੀਆਂ ਨੀਤੀਆਂ ਦੇ ਉਲਟ ਹੈ। ਅਮਰੀਕੀ ਸਰਕਾਰ ਨੇ ਇਹ ਨਿਯਮ ਬਣਾਇਆ ਹੈ ਕਿ ਫਲਾਈਟ ਕੈਂਸਲ ਜਾਂ ਬਦਲਾਅ ਦੀ ਸਥਿਤੀ ‘ਚ ਏਅਰਲਾਈਨ ਨੂੰ ਕਾਨੂੰਨੀ ਤੌਰ ‘ਤੇ ਯਾਤਰੀਆਂ ਦੇ ਟਿਕਟ ਦੇ ਪੈਸੇ ਵਾਪਸ ਕਰਨੇ ਹੋਣਗੇ। ਵਿਭਾਗੀ ਜਾਂਚ ‘ਚ ਪਾਇਆ ਗਿਆ ਕਿ ਏਅਰ ਇੰਡੀਆ ਨੂੰ ਅੱਧੇ ਤੋਂ ਜ਼ਿਆਦਾ ਰਿਫੰਡ ਅਰਜ਼ੀਆਂ ‘ਤੇ ਕਾਰਵਾਈ ਕਰਨ ‘ਚ 100 ਤੋਂ ਜ਼ਿਆਦਾ ਦਿਨ ਲੱਗ ਗਏ।

ਇੱਕ ਅਧਿਕਾਰਤ ਜਾਂਚ ਦੇ ਅਨੁਸਾਰ, ਏਅਰ ਇੰਡੀਆ ਨੂੰ ਟਰਾਂਸਪੋਰਟ ਵਿਭਾਗ ਕੋਲ ਦਰਜ 1,900 ਰਿਫੰਡ ਸ਼ਿਕਾਇਤਾਂ ਵਿੱਚੋਂ ਅੱਧੇ ਤੋਂ ਵੱਧ ਦਾ ਨਿਪਟਾਰਾ ਕਰਨ ਵਿੱਚ 100 ਤੋਂ ਵੱਧ ਦਿਨ ਲੱਗ ਗਏ। ਇਹ ਰਿਫੰਡ ਉਨ੍ਹਾਂ ਉਡਾਣਾਂ ਲਈ ਦੇਣਾ ਹੋਵੇਗਾ ਜੋ ਜਾਂ ਤਾਂ ਏਅਰ ਇੰਡੀਆ ਨੇ ਰੱਦ ਕਰ ਦਿੱਤੀਆਂ ਸਨ ਜਾਂ ਉਨ੍ਹਾਂ ਦੇ ਸਮੇਂ ਅਤੇ ਸਮਾਂ-ਸਾਰਣੀ ਵਿੱਚ ਵੱਡੇ ਬਦਲਾਅ ਕੀਤੇ ਸਨ।

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

0

ਅੰਮ੍ਰਿਤਸਰ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ੇਸ਼ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਨ ਆਏ ਸਨ। ਐਡਵੋਕੇਟ ਧਾਮੀ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੈਰੋਲਿਨ ਰੋਵੇਟ ਨੇ ਜਿਥੇ ਸਿੱਖਾਂ ਵੱਲੋਂ ਯੂਕੇ ਦੀ ਤਰੱਕੀ ਲਈ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ, ਉਥੇ ਹੀ ਜਲਦ ਹੀ ਬ੍ਰਿਟਿਸ਼ ਸਰਕਾਰ ਦੇ ਇਕ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦਾ ਖੁਲਾਸਾ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਕਈ ਸਿੱਖ ਉਥੋਂ ਦੀਆਂ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਦਫ਼ਤਰ ਇੰਚਾਰਜ ਸ. ਸ਼ਾਹਬਾਜ ਸਿੰਘ ਮੌਜੂਦ ਸਨ।

DRI ਵਿਭਾਗ ਦੀ ਵੱਡੀ ਕਾਰਵਾਈ, ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਕੀਤਾ ਪਰਦਾਫਾਸ਼

0

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਜ਼ੋਨਲ ਯੂਨਿਟ ਲੁਧਿਆਣਾ ਨੂੰ ਵੱਡੀ ਸਫ਼ਲਤਾ ਮਿਲੀ ਹੈ। ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ ਵਿਦੇਸ਼ੀ ਕਰੰਸੀ ਦੀ ਤਸਕਰੀ ਦੀਆਂ ਦੋ ਅਹਿਮ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਕਾਰਵਾਈਆਂ ਵਿੱਚ ਵਿਭਾਗ ਨੇ 1.52 ਕਰੋੜ ਰੁਪਏ ਤੋਂ ਵੱਧ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ, ਜਦਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਡੀ.ਆਰ.ਆਈ ਜਾਣਕਾਰੀ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 12 ਨਵੰਬਰ ਨੂੰ ਯੂਨਿਟ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ ਕੀਤੀ ਸੀ। ਦੁਬਈ ਜਾ ਰਹੇ ਇੱਕ ਜੋੜੇ ਨੂੰ ਏਅਰਪੋਰਟ ਟਰਮੀਨਲ ਦੇ ਅੰਦਰੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ, ਜੋ ਕਿ ਵਿਸ਼ੇਸ਼ ਤੌਰ ‘ਤੇ ਬਣਾਏ ਛੇਕਾਂ ‘ਚ ਛੁਪਾ ਕੇ ਰੱਖੀ ਗਈ ਸੀ। ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਲਾਵਾਰਸ ਬੈਗ ‘ਚੋਂ ਮਿਲੀ ਨੌਜਵਾਨ ਦੀ ਲਾਸ਼

ਇਸ ਆਪ੍ਰੇਸ਼ਨ ਤੋਂ ਬਾਅਦ ਇੰਟੈਲੀਜੈਂਸ ਹਰਕਤ ‘ਚ ਆ ਗਈ ਅਤੇ ਉਸੇ ਦਿਨ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਡੀਆਰਆਈ ਵੱਲੋਂ ਇਕ ਹੋਰ ਆਪ੍ਰੇਸ਼ਨ ਕੀਤਾ ਗਿਆ। ਇਸ ਕਾਰਵਾਈ ਵਿੱਚ ਦੁਬਈ ਜਾਣ ਵਾਲੇ ਇੱਕ ਹੋਰ ਯਾਤਰੀ ਕੋਲੋਂ 44 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਜ਼ਬਤੀਆਂ ਵਿੱਚ ਇਕੱਤਰ ਕੀਤੀ ਜਾਣਕਾਰੀ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਡੀ.ਆਰ.ਆਈ ਦੀ ਟੀਮ ਨੂੰ ਪੰਜਾਬ ਵਿੱਚੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਵਿੱਚ ਇੱਕ ਸੰਗਠਿਤ ਗਰੋਹ ਦੀ ਸ਼ਮੂਲੀਅਤ ਬਾਰੇ ਅਹਿਮ ਸੁਰਾਗ ਮਿਲੇ ਹਨ, ਜਿਸ ਦਾ ਨੈੱਟਵਰਕ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਸ਼ਹਿਰਾਂ ਵਿੱਚ ਫੈਲਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਛਾਪੇਮਾਰੀ ਹੋਣ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

0

ਪੰਜਾਬ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰਦੇ ਹੋਏ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਕਰਨ ਦਾ ਐਲਾਨ ਕੀਤਾ ਹੈ। ਖੇਡਾਂ ਦੇ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਮਾਨ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਜਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲੇ ਵਿਚ ਖੇਡ ਰਹੇ ਹਨ। ਜਿਸ ਨਾਲ ਕਈ ਵਾਰ ਵਿਵਾਦ ਪੈਦਾ ਹੋ ਜਾਂਦਾ ਹੈ।

ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਲਾਵਾਰਸ ਬੈਗ ‘ਚੋਂ ਮਿਲੀ ਨੌਜਵਾਨ ਦੀ ਲਾਸ਼

0

ਜਲੰਧਰ ਸ਼ਹਿਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਇੱਕ ਲਾਲ ਰੰਗ ਦਾ ਬੈਗ ਲਾਵਾਰਸ ਹਾਲਤ ਵਿਚ ਪਿਆ ਮਿਲਿਆ। ਇਸ ਦੀ ਸੂਚਨਾ ਜਦੋਂ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਤਾਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਬੈਗ ਨੂੰ ਖੋਲ੍ਹ ਕੇ ਦੇਖਿਆ ਤਾਂ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ। ਰੇਲਵੇ ਪੁਲਿਸ ਅਧਿਕਾਰੀਆਂ ਨੇ ਉਕਤ ਬੈਗ ਨੂੰ ਜਦੋਂ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਇਕ ਨੌਜਵਾਨ ਦੀ ਲਾਸ਼ ਪਈ ਦੇਖ ਕੇ ਸਾਰਿਆਂ ਦੇ ਪੈਰਾਂ ਹੋਠੋਂ ਜ਼ਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ

ਮਿਲੀ ਜਾਣਕਾਰੀ ਮੁਤਾਬਕ ਕਿਸੇ ਰਾਹਗੀਰ ਨੇ ਇਸ ਬੈਗ ਨੂੰ ਦੇਖਿਆ ਤਾਂ ਉਸਨੇ ਤੁਰੰਤ ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਬੈਗ ਅਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚੋਂ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਫਿੰਗਰ ਪ੍ਰਿੰਟ ਮਾਹਿਰਾਂ ਅਤੇ ਡਾਕ ਸਕੁਆਇਡ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ ਮੁੱਢਲੀ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਵੀ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਪਰਵਾਸੀ ਲੱਗ ਰਿਹਾ ਹੈ, ਜਿਸ ਦੀ ਫਿਲਹਾਲ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

MCD ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, 11 ਆਗੂ AAP ‘ਚ ਸ਼ਾਮਲ

0

ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕਈ ਸਥਾਨਕ ਨੇਤਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਨੇ ਕਿਹਾ, “ਰੋਹਿਣੀ ਦੇ ਵਾਰਡ ਨੰਬਰ 53 ਤੋਂ ਭਾਜਪਾ ਦੇ 11 ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਕਿਉਂਕਿ ਉਨ੍ਹਾਂ ਦੀ ਮਿਹਨਤ ਦੀ ਭਾਜਪਾ ਵਿੱਚ ਕਦੇ ਵੀ ਕਦਰ ਨਹੀਂ ਕੀਤੀ ਗਈ।”

ਇਲਾਕੇ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਮੁੱਦਾ ਉਠਾਇਆ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਆਗੂਆਂ ਵਿਚ ਸਾਬਕਾ ਵਾਰਡ ਮੀਤ ਪ੍ਰਧਾਨ ਪੂਜਾ ਅਰੋੜਾ, ਮਹਿਲਾ ਮੋਰਚਾ ਦੀ ਸਾਬਕਾ ਮੀਤ ਪ੍ਰਧਾਨ ਚਿਤਰਾ ਲਾਂਬਾ ਅਤੇ ਭਾਵਨਾ ਜੈਨ ਸ਼ਾਮਲ ਹਨ।

ਕਾਂਗਰਸ ਨੇ ਐਤਵਾਰ ਨੂੰ ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਲਈ 250 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਪਾਰਟੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ।

ਦੱਸ ਦਈਏ ਕਿ ਦਿੱਲੀ ਦੇ ਨਗਰ ਨਿਗਮ ਚੋਣਾਂ ਵਿੱਚ ਕੁੱਲ 250 ਵਾਰਡਾਂ ਵਿਚ ਚੋਣਾਂ ਹੋਣੀਆਂ ਹਨ। ਦਿੱਲੀ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 7 ਨਵੰਬਰ ਤੋਂ ਸ਼ੁਰੂ ਹੋਈ ਸੀ। ਉਮੀਦਵਾਰ 19 ਨਵੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਨੇ ਕੀਤਾ ਸਿਜਦਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੀਸ ਤਲੀ ‘ਤੇ ਰੱਖ ਕੇ ਜ਼ਾਲਮ ਹਕੂਮਤ ਨੂੰ ਭਾਜੜਾਂ ਪਵਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ…ਜਿਨ੍ਹਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆ ‘ਚ ਕਿਸੇ ਵੀ ਇਤਿਹਾਸ ਦੇ ਪੰਨਿਆਂ ‘ਚੋਂ ਨਹੀਂ ਮਿਲਦੀ…

ਅੱਜ ਕੌਮ ਦੇ ਅਮਰ ਸ਼ਹੀਦ ਤੇ ਯੋਧੇ ਜਰਨੈਲ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕਰਦੇ ਹਾਂ