Home Blog Page 1838

Amazon ਦੇ ਸਕਦੀ ਹੈ ਮੁਲਾਜ਼ਮਾਂ ਨੂੰ ਝਟਕਾ, 10,000 ਲੋਕਾਂ ਨੂੰ ਕੱਢਣ ਦੀ ਤਿਆਰੀ!

0

ਮੈਟਾ ਤੇ ਟਵਿੱਟਰ ਤੋਂ ਬਾਅਦ ਹੁਣ ਸ਼ਾਪਿੰਗ ਪਲੈਟਫਾਰਮ ਐਮਾਜ਼ੋਨ ਨੇ 10 ਹਜ਼ਾਰ ਮੁਲਾਜ਼ਮ ਇਸ ਹਫਤੇ ਕੱਢਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਈ ਮੀਡੀਆ ਰਿਪੋਰਟਾਂ ਵਿਚ ਕੀਤਾ ਗਿਆ ਹੈ।

ਇਕ ਰਿਪੋਰਟ ਮੁਤਾਬਕ ਕੰਪਨੀ ਇਸ ਹਫਤੇ ਤੋਂ ਹੀ ਛਾਂਟੀ ਸ਼ੁਰੂ ਕਰ ਸਕਦੀ ਹੈ। ਛਾਂਟੀ ਮੁੱਖ ਤੌਰ ‘ਤੇ ਅਲੈਕਸਾ ਅਤੇ ਇਸ ਦੀ ਰਿਟੇਲ ਯੂਨਿਟ ਅਤੇ ਐੱਚ.ਆਰ. ਟੀਮ ਵਰਗੇ ਉਤਪਾਦ ਬਣਾਉਣ ਵਾਲੀ ਕੰਪਨੀ ਦੀ ਡਿਵਾਈਸ ਯੂਨਿਟ ਵਿੱਚ ਕੀਤੀ ਜਾਵੇਗੀ।

ਹਾਲਾਂਕਿ ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਛਾਂਟੀ ਦੀ ਗਿਣਤੀ ਵਧਣ ਦੇ ਨਾਲ-ਨਾਲ ਘੱਟ ਵੀ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ 31 ਦਸੰਬਰ 2021 ਤੱਕ ਦੇ ਅੰਕੜਿਆਂ ਮੁਤਾਬਕ ਐਮਾਜ਼ਾਨ ਕੰਪਨੀ ਵਿੱਚ ਫੁੱਲ ਟਾਈਮ ਅਤੇ ਪਾਰਟ ਟਾਈਮ ਸਮੇਤ ਕੁੱਲ 16 ਲੱਖ ਕਰਮਚਾਰੀ ਕੰਮ ਕਰਦੇ ਹਨ। ਹਾਲ ਹੀ ‘ਚ ਕੰਪਨੀ ਨੇ ਕਿਹਾ ਸੀ ਕਿ ਉਹ ਅਗਲੇ ਕੁਝ ਮਹੀਨਿਆਂ ਲਈ ਕੰਪਨੀ ‘ਚ ਨਵੀਂ ਭਰਤੀ ‘ਤੇ ਰੋਕ ਲਗਾ ਰਹੀ ਹੈ। ਕੁਝ ਦਿਨ ਪਹਿਲਾਂ ਐਮਾਜ਼ਾਨ ਕੰਪਨੀ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਇਸ ਵਾਰ ਛੁੱਟੀਆਂ ਦੇ ਸੀਜ਼ਨ ‘ਚ ਉਸ ਦੀ ਗ੍ਰੋਥ ਹਰ ਸਾਲ ਦੇ ਮੁਕਾਬਲੇ ਘੱਟ ਰਹਿ ਸਕਦੀ ਹੈ।

ਮੁਨਾਫਾ ਨਾ ਹੋਣ ਕਾਰਨ ਕੰਪਨੀ ਨੇ ਇਹ ਫੈਸਲਾ ਲਿਆ ਹੈ।

ਐਮਾਜ਼ਾਨ ਨੂੰ ਖਦਸ਼ਾ ਹੈ ਕਿ ਆਰਥਿਕ ਮੰਦੀ ਲਗਾਤਾਰ ਵਧ ਰਹੀ ਹੈ, ਅਜਿਹੇ ‘ਚ ਕੰਪਨੀ ਨੂੰ ਆਪਣੇ ਖਰਚੇ ਘੱਟ ਕਰਨੇ ਚਾਹੀਦੇ ਹਨ। ਕੰਪਨੀ ਨੇ ਪਿਛਲੇ ਹਫਤੇ ਹੀ ਹਾਇਰਿੰਗ ਫ੍ਰੀਜ਼ ਦਾ ਐਲਾਨ ਵੀ ਕੀਤਾ ਸੀ। ਕਈ ਕਰਮਚਾਰੀਆਂ ਨੂੰ ਕਿਤੇ ਹੋਰ ਨੌਕਰੀ ਲੱਭਣ ਲਈ ਵੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਸੂਬੇ ਭਰ ‘ਚ ਅੱਜ ਹੋਵੇਗਾ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ

ਦੱਸ ਦੇਈਏ ਕਿ ਇਸ ਛਾਂਟੀ ਦੇ ਨਾਲ ਐਮਾਜ਼ਾਨ ਕੰਪਨੀ ਵੀ ਉਨ੍ਹਾਂ ਕੰਪਨੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਜਾਵੇਗੀ ਜੋ ਸੰਭਾਵਿਤ ਆਰਥਿਕ ਨੁਕਸਾਨ ਤੋਂ ਪਹਿਲਾਂ ਛਾਂਟੀ ਕਰ ਰਹੀਆਂ ਹਨ। ਹਾਲ ਹੀ ‘ਚ ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਨੇ 13 ਫੀਸਦੀ ਯਾਨੀ ਕਰੀਬ 11,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਮਾਰਕ ਜ਼ੁਕਰਬਰਗ ਨੇ ਬੁੱਧਵਾਰ ਨੂੰ ਕਰਮਚਾਰੀਆਂ ਨੂੰ ਲਿਖੇ ਪੱਤਰ ‘ਚ ਕਿਹਾ ਕਿ ਕਮਾਈ ‘ਚ ਗਿਰਾਵਟ ਅਤੇ ਤਕਨਾਲੋਜੀ ਉਦਯੋਗ ‘ਚ ਚੱਲ ਰਹੇ ਸੰਕਟ ਕਾਰਨ ਇਹ ਫੈਸਲਾ ਲੈਣਾ ਪਿਆ।

ਸੂਬੇ ਭਰ ‘ਚ ਅੱਜ ਹੋਵੇਗਾ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਅੱਜ ਸੂਬੇ ਭਰ ‘ਚ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ ਕੀਤਾ ਜਾਵੇਗਾ। ਇਸ ਸਰਚ ਆਪ੍ਰੇਸ਼ਨ ‘ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਰੇਡ ਹੋਵੇਗੀ। DGP ਗੌਰਵ ਯਾਦਵ ਖੁਦ ਸਰਚ ਆਪ੍ਰੇਸ਼ਨ ਅਗਵਾਈ ਕਰਨਗੇ।

ਵਿਜੀਲੈਂਸ ਵੱਲੋਂ ਅਦਾਲਤ ‘ਚ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਚਲਾਨ ਪੇਸ਼

0

ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਕਾਰਵਾਈ ਅੱਗੇ ਵਧਾਉਂਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ 1556 ਪੇਜਾਂ ਦਾ ਚਲਾਨ ਬਣਾ ਕੇ ਪੂਰੀ ਫਾਈਲ ਪੇਸ਼ ਕੀਤੀ ਹੈ।

ਐੱਸਐੱਸਪੀ ਵਿਜੀਲੈਂਸ ਰਾਵਿੰਦਰਪਾਲ ਸਿੰਘ ਸੰਧੂ ਨੇ ਚਲਾਨ ਪੇਸ਼ ਕਰਨ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਤਿੰਨ ਮਹੀਨੇ ਦੇ ਅੰਦਰ ਚਲਾਨ ਪੇਸ਼ ਕਰਨਾ ਸੀ। ਵਿਜੀਲੈਂਸ ਟੀਮ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਨੁਮਾਨ ਲਗਾਇਆ ਜਾ ਰਿਹਾ ਸੀ ਕਿ 20 ਨਵੰਬਰ ਤੋਂ ਪਹਿਲਾਂ ਵਿਜੀਲੈਂਸ ਦੀ ਟੀਮ ਚਲਾਨ ਪੇਸ਼ ਕਰ ਸਕਦੀ ਹੈ ਤੇ ਅੱਜ ਸਵੇਰੇ ਵਿਜੀਲੈਂਸ ਦੀ ਟੀਮ ਨੇ ਚਲਾਨ ਪੇਸ਼ ਕਰ ਦਿੱਤਾ।

ਐੱਸਐੱਸਪੀ ਵਿਜੀਲੈਂਸ ਰਾਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਜੀਲੈਂਸ ਦੀ ਟੀਮ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਜੱਜ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਵਿਜੀਲੈਂਸ ਦੀ ਟੀਮ ਨੇ ਤੇਲੂ ਰਾਮ ਨੂੰ 15 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਨੇ ਤੇਲੂ ਰਾਮ ਠੇਕੇਦਾਰ, ਗੁਰਦਾਸ ਐਂਡ ਕੰਪਨੀ ਖ਼ਿਲਾਫ਼ ਵੀ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ’ਚ ਆਰ ਕੇ ਸਿੰਗਲਾ, ਸਾਬਕਾ ਮੰਤਰੀ ਦਾ ਪੀਏ ਮੀਨੂੰ ਪੰਕਜ ਮਲਹੋਤਰਾ, ਇੰਦਰਜੀਤ ਇੰਦੀ ਸਣੇ ਕਈ ਮੁਲਜ਼ਮ ਹਾਲੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਟੀਮਾਂ ਲਗਾਤਾਰ ਛਾਪੇ ਮਾਰ ਰਹੀਆਂ ਹਨ। ਐਸਐਸਪੀ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਇਸ ਮਾਮਲੇ ’ਚ ਹੋਰ ਮੁਲਜ਼ਮਾਂ ਖ਼ਿਲਾਫ਼ ਪੂਰਨ ਚਲਾਨ ਪੇਸ਼ ਕੀਤਾ ਜਾਵੇਗਾ।

CM ਮਾਨ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ‘ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।

ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਵਿਜੀਲੈਂਸ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸਬੰਧਤ ਐਸਐਚਓ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸਦਾ ਟਰੱਕ ਛੁਡਾਉਣ ਲਈ 11,00,000 ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲਿਸ ਲਾਈਨ ਜਲੰਧਰ ਵਿਖੇ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਪਰੋਕਤ ਸਬ-ਇੰਸਪੈਕਟਰ ਬਿਸਮਾਨ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਹੋਰ ਅੱਗੇ ਜਾਂਚ ਚੱਲ ਰਹੀ ਹੈ।

ਸਤੇਂਦਰ ਜੈਨ ਨੂੰ VIP treatment ਦੇਣ ਦੇ ਦੋਸ਼ ‘ਚ ਤਿਹਾੜ ਜੇਲ੍ਹ ਦਾ ਸੁਪਰਡੈਂਟ ਸਸਪੈਂਡ

0

ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਮੰਤਰੀ ਸਤੇਂਦਰ ਜੈਨ ਨੂੰ ਕਥਿਤ ਤੌਰ ’ਤੇ ਵਿਸ਼ੇਸ਼ ਸਹੂਲਤ ਦੇਣ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਦੇ ਸੁਪਰਡੈਂਟ ਅਜੀਤ ਕੁਮਾਰ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ। ਪਿਛਲੇ ਹਫ਼ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਤਿਹਾੜ ਜੇਲ੍ਹ ਵਿੱਚ ਬੰਦ ਜੈਨ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਕੇਂਦਰੀ ਏਜੰਸੀ ਵੱਲੋਂ ਪੇਸ਼ ਵਧੀਕ ਸੌਲਿਸਟਰ ਜਨਰਲ ਐਸਵੀ ਰਾਜੂ ਨੇ ਵਿਸ਼ੇਸ਼ ਜੱਜ ਵਿਕਾਸ ਢੁੱਲ ਦੀ ਅਦਾਲਤ ਵਿੱਚ ਕਿਹਾ ਸੀ ਕਿ ਅਣਪਛਾਤੇ ਵਿਅਕਤੀ ਜੈਨ ਦੀ ਮਾਲਸ ਕਰਦੇ ਹਨ ਅਤੇ ਉਸ ਨੂੰ ਵਿਸ਼ੇਸ਼ ਖਾਣਾ ਦਿੱਤਾ ਜਾਂਦਾ ਹੈ। ਦਿੱਲੀ ਦੇ ਮੰਤਰੀ ਨੂੰ ਕੇਂਦਰੀ ਏਜੰਸੀ ਨੇ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਮਹੀਨੇ ਦੀ ਸ਼ੁਰੂਆਤ ਵਿੱਚ ਠੱਗ ਸੁਕੇਸ਼ ਚੰਦਰਸ਼ੇਖਰ ਵੱਲੋਂ ਕਥਿਤ ਤੌਰ ’ਤੇ ਇਹ ਦੋਸ਼ ਲਾਏ ਜਾਣ ‘ਤੇ ਕਿ ਜੈਨ ਤੇ ਗੋਇਲ ਨੇ ਉਸ ਤੋਂ ਜੇਲ੍ਹ ਵਿੱਚ ਸੁਰੱਖਿਆ ਬਦਲੇ 10 ਕਰੋੜ ਰੁਪਏ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਡੀਜੀ ਜੇਲ੍ਹਾਂ ਸੰਦੀਪ ਗੋਇਲ ਨੂੰ ਤਿਹਾੜ ਜੇਲ੍ਹ ਤੋਂ ਤਬਦੀਲ ਕਰ ਦਿੱਤਾ ਗਿਆ ਸੀ।

ਹਰਿਆਣਾ ਦੇ ਸਾਬਕਾ ਰਾਜਪਾਲ Dhanik Lal Mandal ਦਾ ਹੋਇਆ ਦਿਹਾਂਤ

0

ਹਰਿਆਣਾ ਦੇ ਸਾਬਕਾ ਰਾਜਪਾਲ ਅਤੇ ਬਿਹਾਰ ਵਿਧਾਨ ਸਭਾ ਦੇ ਸਾਬਕਾ ਸਪੀਕਰ ਧਨਿਕ ਲਾਲ ਮੰਡਲ ਦਾ 90 ਸਾਲ ਦੀ ਉਮਰ ਵਿੱਚ  ਦਿਹਾਂਤ ਹੋ ਗਿਆ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਧਨਿਕ ਲਾਲ ਮੰਡਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਦੱਤਾਤ੍ਰੇਯ ਨੇ ਟਵੀਟ ਕੀਤਾ, ‘‘ਹਰਿਆਣਾ ਦੇ ਸਾਬਕਾ ਰਾਜਪਾਲ ਧਨਿਕ ਲਾਲ ਮੰਡਲ ਜੀ ਦੇ ਦੇਹਾਂਤ ’ਤੇ ਡੂੰਘਾ ਦੁੱਖ ਹੋਇਆ ਹੈ। ਦੁਖੀ ਪਰਿਵਾਰ ਅਤੇ ਦੋਸਤਾਂ ਮਿੱਤਰਾਂ ਨਾਲ ਮੇਰੀ ਦਿਲੀ ਸੰਵੇਦਨਾ ! ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ। ਓਮ ਸ਼ਾਂਤੀ। ’’

ਇਸਦੇ ਨਾਲ ਹੀ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਮੰਡਲ ਨੂੰ ਇੱਕ ਯੋਗ ਸਿਆਸਤਦਾਨ, ਪ੍ਰਸ਼ਾਸਕ ਅਤੇ ਇੱਕ ਸਮਾਜ ਸੇਵਕ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। CM ਖੱਟਰ ਨੇ ਟਵੀਟ ਵਿੱਚ ਕਿਹਾ, “ਹਰਿਆਣਾ ਦੇ ਸਾਬਕਾ ਰਾਜਪਾਲ ਧਨਿਕ ਲਾਲ ਮੰਡਲ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ।’’ ਮੰਡਲ ਨੇ 1990 ਤੋਂ 1995 ਦਰਮਿਆਨ ਹਰਿਆਣਾ ਦੇ ਰਾਜਪਾਲ ਵਜੋਂ ਸੇਵਾ ਨਿਭਾਈ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸਮਾਜਵਾਦੀ ਨੇਤਾ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਹੈ। 30 ਮਾਰਚ, 1932 ਨੂੰ ਬਿਹਾਰ ਦੇ ਮਧੂਬਨੀ ਦੇ ਬੇਲਹਾ ਵਿੱਚ ਜਨਮੇ, ਮੰਡਲ 1967, 1969 ਅਤੇ 1972 ਵਿੱਚ ਬਿਹਾਰ ਵਿਧਾਨ ਸਭਾ ਲਈ ਤਿੰਨ ਵਾਰ ਚੁਣੇ ਗਏ ਸਨ। ਉਹ 1967 ਵਿੱਚ ਬਿਹਾਰ ਵਿਧਾਨ ਸਭਾ ਦੇ ਸਪੀਕਰ ਬਣੇ। ਮੰਡਲ 1977 ਵਿੱਚ ਲੋਕ ਸਭਾ ਲਈ ਚੁਣੇ ਗਏ ਅਤੇ ਜਨਵਰੀ 1980 ਤੱਕ ਗ੍ਰਹਿ ਰਾਜ ਮੰਤਰੀ ਵਜੋਂ ਸੇਵਾ ਨਿਭਾਈ। ਉਹ 1980 ਵਿੱਚ ਦੂਜੀ ਵਾਰ ਲੋਕ ਸਭਾ ਲਈ ਚੁਣੇ ਗਏ।

ਪੰਜਾਬ ਦੇ DGP ਨਾਲ ਮੁਲਾਕਾਤ ਕਰਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਉਹ ਚੰਡੀਗੜ੍ਹ ਵਿਖੇ ਸਥਿਤ DGP ਦੇ ਦਫਤਰ ‘ਚ ਮੁਲਾਕਾਤ ਕਰਨ ਪਹੁੰਚ ਗਏ ਹਨ। ਉਨ੍ਹਾਂ ਵੱਲੋਂ ਪੰਜਾਬ ਪੁਲਿਸ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ।

ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਉਹ ਇਨਸਾਫ ਨਹੀਂ ਦੇ ਸਕਦੇ ਤਾਂ ਉਹ ਦੇਸ਼ ਛੱਡ ਦੇਣਗੇ। ਇਸ ਵਿਚਾਲੇ ਇਹ ਉਨ੍ਹਾਂ ਦੀ DGP ਨਾਲ ਪਹਿਲੀ ਮੁਲਾਕਾਤ ਹੋਣ ਜਾ ਰਹੀ ਹੈ। ਉਹ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਲੜਾਈ ਲੜ ਰਹੇ ਹਨ। ਉਨ੍ਹਾਂ ਵੱਲੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਕਈ ਵਾਰ ਸਵਾਲ ਚੁੱਕੇ ਗਏ ਹਨ।

ਪ੍ਰੇਮੀ ਨੇ ਹੀ ਪ੍ਰੇਮਿਕਾ ਨੂੰ ਉਤਾਰਿਆ ਮੌਤ ਦੇ ਘਾਟ, 6 ਮਹੀਨਿਆਂ ਬਾਅਦ ਹੋਇਆ ਖੁਲਾਸਾ

0

ਦਿੱਲੀ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਹਿੰਦੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰਕੇ ਉਸ ਦੀ ਲਾਸ਼ ਦੇ 35 ਟੁਕੜੇ ਕਰ ਦਿੱਤੇ। ਸ਼ਰਧਾ ਕਤਲ ਮਾਮਲੇ ‘ਚ ਹੁਣ ਅਹਿਮ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ 6 ਮਹੀਨੇ ਪਹਿਲਾਂ ਸ਼ਰਧਾ ਨਾਂ ਦੀ ਲੜਕੀ ਦਾ ਕਤਲ ਕਰਕੇ ਉਸਦੇ ਸਰੀਰ ਦੇ ਟੁਕੜੇ-ਟੁਕੜੇ ਕਰਕੇ ਸੁੱਟ ਦਿੱਤੇ ਗਏ ਸਨ। ਇਹ ਕਤਲ ਉਸਦੇ ਪ੍ਰੇਮੀ ਵੱਲੋਂ ਹੀ ਕੀਤਾ ਗਿਆ ਸੀ।

ਦੱਖਣੀ ਦਿੱਲੀ ਪੁਲਿਸ ਨੇ ਅਫਤਾਬ ਅਮੀਨ ਪੂਨਾਵਾਲਾ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਆਪਣੀ ਪ੍ਰੇਮਿਕਾ ਸ਼ਰਧਾ ਦਾ ਕਤਲ ਕੀਤਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਗਏ ਅਤੇ ਫਿਰ ਦਿੱਲੀ ਵਿਚ ਥਾਂ-ਥਾਂ ’ਤੇ ਸੁੱਟ ਦਿੱਤੇ ਗਏ। ਉੱਥੇ ਹੀ ਆਫਤਾਬ ਤੋਂ ਪੁੱਛਗਿੱਛ ਦੇ ਆਧਾਰ ’ਤੇ ਦਿੱਲੀ ਪੁਲਿਸ ਨੇ ਸ਼ਰਧਾ ਦੀ ਲਾਸ਼ ਦੇ ਟੁਕੜਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਪਣੀ ਜਾਨ ਗੁਆਉਣ ਵਾਲੀ ਸ਼ਰਧਾ ਮਹਾਰਾਸ਼ਟਰ ਦੇ ਪਾਲਘਰ ਵਿਚ ਆਪਣੇ ਪਿਤਾ ਵਿਕਾਸ ਮਦਨ ਵਾਕਰ ਨਾਲ ਰਹਿੰਦੀ ਸੀ।

ਇਸ ਸਭ ਪਿੱਛੇ ਆਫਤਾਬ ਦਾ ਮਕਸਦ ਪੁਲਿਸ ਨੂੰ ਗੁੰਮਰਾਹ ਕਰਨਾ ਸੀ, ਇਸ ਦੇ ਨਾਲ ਹੀ ਉਸ ਨੂੰ ਪੂਰਾ ਵਿਸ਼ਵਾਸ ਸੀ ਕਿ ਦਿੱਲੀ ਪੁਲਿਸ ਕਦੇ ਵੀ ਸ਼ਰਧਾ ਦੀ ਲਾਸ਼ ਨੂੰ ਬਰਾਮਦ ਨਹੀਂ ਕਰ ਸਕੇਗੀ ਅਤੇ ਉਹ ਕਤਲ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਵੇਗਾ। ਦੂਜੇ ਪਾਸੇ ਛੇ ਮਹੀਨੇ ਪਹਿਲਾਂ ਹੋਏ ਇਸ ਕਤਲ ਦਾ ਖੁਲਾਸਾ ਦਿੱਲੀ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕੀਤਾ ਹੈ।

ਦਿੱਲੀ ਪੁਲਿਸ ਦੇ ਇਸ ਖੁਲਾਸੇ ਤੋਂ ਬਾਅਦ ਸ਼ਰਧਾ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਆਮ ਲੋਕ ਵੀ ਹੈਰਾਨ ਹਨ ਕਿਉਂਕਿ ਆਫਤਾਬ ਅਤੇ ਸ਼ਰਧਾ ਦੋਵੇਂ ਇਕ-ਦੂਜੇ ਨੂੰ ਪਿਆਰ ਕਰਦੇ ਸਨ। ਮੁੰਬਈ ਦੇ ਇਕ ਕਾਲ ਸੈਂਟਰ ’ਚ ਕੰਮ ਕਰਨ ਵਾਲੀ ਸ਼ਰਧਾ ਲਿਵ-ਇਨ ’ਚ ਰਹਿੰਦੀ ਸੀ ਅਤੇ ਆਫਤਾਬ ਨਾਲ ਉਸ ਨੂੰ ਬਹੁਤ ਪਿਆਰ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾ ਲਗਾਤਾਰ ਆਫਤਾਬ ’ਤੇ ਵਿਆਹ ਲਈ ਦਬਾਅ ਬਣਾ ਰਹੀ ਸੀ। ਇਸ ਤੋਂ ਦੁਖੀ ਹੋ ਕੇ ਆਫਤਾਬ ਨੇ ਦਿੱਲੀ ਵਿਚ ਸ਼ਰਧਾ ਨੂੰ ਮਾਰਨ ਦੀ ਯੋਜਨਾ ਬਣਾਈ।

ਜ਼ਿਕਰਯੋਗ ਹੈ ਕਿ ਸ਼ਰਧਾ ਮੁੰਬਈ ਦੇ ਇਕ ਕਾਲ ਸੈਂਟਰ ਵਿਚ ਕੰਮ ਕਰਦੀ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਆਫਤਾਬ ਨਾਲ ਹੋਈ। ਕੁਝ ਮੁਲਾਕਾਤਾਂ ਤੋਂ ਬਾਅਦ ਸ਼ਰਧਾ ਅਤੇ ਆਫਤਾਬ ਇਕ-ਦੂਜੇ ਨੂੰ ਪਿਆਰ ਕਰਨ ਲੱਗੇ। ਇਸ ਦੌਰਾਨ ਦੋਵੇਂ ਫਲੈਟ ਲੈ ਕੇ ਇਕੱਠੇ ਲਿਵ-ਇਨ ’ਚ ਰਹਿਣ ਲੱਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸਮੇਂ ਬਾਅਦ ਜਦੋਂ ਸ਼ਰਧਾ ਨੇ ਵਿਆਹ ਲਈ ਦਬਾਅ ਪਾਇਆ ਤਾਂ ਨੌਜਵਾਨ ਆਫਤਾਬ ਨੇ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਸ਼ਰਧਾ ਨੂੰ ਵਿਆਹ ਦਾ ਝਾਂਸਾ ਦੇ ਕੇ ਉਹ ਸ਼ਰਧਾ ਨੂੰ ਦਿੱਲੀ ਲਿਆਇਆ ਤੇ ਇੱਥੇ ਰਹਿਣ ਲੱਗਿਆ। ਇਸ ਤੋਂ ਬਾਅਦ ਇਕ ਦਿਨ ਮੌਕਾ ਮਿਲਣ ’ਤੇ ਉਸ ਨੇ ਸ਼ਰਧਾ ਦਾ ਕਤਲ ਕਰ ਦਿੱਤਾ ਅਤੇ ਫਿਰ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਗਏ। ਪੁਲਿਸ ਤੋਂ ਬਚਣ ਅਤੇ ਸਬੂਤ ਛੁਪਾਉਣ ਲਈ ਸ਼ਰਧਾ ਦੇ ਸਰੀਰ ਦੇ ਅੰਗਾਂ ਨੂੰ ਦਿੱਲੀ ਦੇ ਕਈ ਇਲਾਕਿਆਂ ਵਿਚ ਸੁੱਟ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪਿਤਾ ਵਿਕਾਸ ਮਦਨ ਵਾਕਰ (59) ਵੀ ਆਪਣੀ ਬੇਟੀ ਸ਼ਰਧਾ ਦੇ ਕਤਲ ਤੋਂ ਅਣਜਾਣ ਸੀ। ਉਸ ਦਾ ਕਈ ਮਹੀਨਿਆਂ ਤੋਂ ਆਪਣੀ ਧੀ ਨਾਲ ਸੰਪਰਕ ਨਹੀਂ ਹੋ ਰਿਹਾ ਸੀ, ਇਸ ਲਈ 8 ਨਵੰਬਰ ਨੂੰ ਧੀ ਸ਼ਰਧਾ ਨੂੰ ਅਗਵਾ ਕਰਨ ਲਈ ਦਿੱਲੀ ਦੇ ਮਹਿਰੌਲੀ ਥਾਣੇ ਵਿਚ ਐਫਆਈਆਰ ਦਰਜ ਕਰਵਾਈ ਗਈ ਸੀ।

ਦਿੱਲੀ ਪੁਲਿਸ ਨੇ ਆਫਤਾਬ ਨੂੰ ਅਗਵਾ ਦਾ ਦੋਸੀ ਮੰਨਦੇ ਹੋਏ ਜਾਂਚ ਸ਼ੁਰੂ ਕੀਤੀ। ਦਿੱਲੀ ਪੁਲਿਸ ਨੇ ਜਾਂਚ ਵਿੱਚ ਮੁੰਬਈ ਪੁਲਿਸ ਦੀ ਮਦਦ ਲਈ ਹੈ। ਇਸ ਤੋਂ ਬਾਅਦ ਆਫਤਾਬ ਨੂੰ ਦੋ ਦਿਨ ਪਹਿਲਾਂ ਯਾਨੀ ਸ਼ਨਿਚਰਵਾਰ ਨੂੰ ਟੈਕਨੀਕਲ ਸਲਵੀਲਾਂਸ ਰਾਹੀਂ ਟਰੇਸ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਆਫਤਾਬ ਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਜਿਸ ਤੋਂ ਬਾਅਦ ਉਸ ਨੂੰ ਗਿ੍ਰਫਤਾਰ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਆਫਤਾਬ ਨੇ ਦਿੱਲੀ ਪੁਲਿਸ ਨੂੰ ਦੱਸਿਆ ਕਿ ਲਿਵ ਇਨ ’ਚ ਰਹਿਣ ਦੌਰਾਨ ਸ਼ਰਧਾ ਹਮੇਸ਼ਾ ਉਸ ’ਤੇ ਵਿਆਹ ਲਈ ਦਬਾਅ ਪਾਉਂਦੀ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਇਸ ਤੋਂ ਬਾਅਦ ਆਫਤਾਬ ਵਿਆਹ ਦੇ ਬਹਾਨੇ ਸ਼ਰਧਾ ਨੂੰ ਦਿੱਲੀ ਲੈ ਆਇਆ। ਇਸ ਤੋਂ ਬਾਅਦ 18 ਮਈ ਨੂੰ ਦੋਵਾਂ ਵਿਚਾਲੇ ਵਿਆਹ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਆਫਤਾਬ ਨੇ ਆਪੇ ਤੋਂ ਬਾਹਰ ਹੋ ਕੇ ਸ਼ਰਧਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ।ਉਨ੍ਹਾਂ ਨੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿੱਚ ਸਟਾਫ ਦੀ ਵੱਡੀ ਕਮੀ ਹੋਣ ਦੇ ਚਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੰਡੀਗੜ੍ਹ ਵਿਖੇ ਮਿਲ ਕੇ ਮੰਗ ਪੱਤਰ ਦਿੱਤਾ। ਉਨ੍ਹਾਂ ਨੇ ਤੁਰੰਤ ਇਨ੍ਹਾਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਹੈ। ਇਸ ਪੱਤਰ ‘ਚ ਲਿਖਿਆ ਹੈ ਕਿ ਖਾਲੀ ਪਈਆਂ ਅਸਾਮੀਆਂ ਕਾਰਨ ਪਿੰਡ ਮੂਸਾ ਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਆ ਰਹੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।

ਜਾਣਕਾਰੀ ਅਨੁਸਾਰ ਮੂਸਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਸਮੇਤ 9 ਪੋਸਟਾਂ ਖਾਲੀ ਹਨ ਜਿਨ੍ਹਾਂ ਵਿਚ ਪ੍ਰਿੰਸੀਪਲ, ਲੈਕਚਰਾਰ ਇੰਗਲਿਸ਼, ਲੈਕਚਰਾਰ ਹਿਸਟਰੀ, ਲੈਕਚਰਾਰ ਪੋਲ ਸਾਇੰਸ, ਲੈਕਚਰਾਰ ਪੰਜਾਬੀ, ਡੀ ਪੀ ਮਾਸਟਰ, ਲਾਇਬਰੇਰੀਅਨ, ਲਾਇਬਰੇਰੀ ਰਿਸਟਰੋਡ, ਮਾਲੀ ਕਮ ਚੌਕੀਦਾਰ ਖਾਲੀ ਹਨ।

ਇਸ ਮੰਗ ਪੱਤਰ ਦੇ ਵਿਚ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਇਸ ਸਕੂਲ ਦੇ ਵਿੱਚੋਂ ਛੇ ਅਧਿਆਪਕ ਹੋਰ ਬਦਲੀ ਕਰਵਾ ਕੇ ਜਾਣਾ ਚਾਹੁੰਦੇ ਹਨ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਕੀਤੀ ਜਾਂਦੀ ਹੈ ਤਾਂ ਤੁਰੰਤ ਉਨ੍ਹਾਂ ਦੀ ਜਗ੍ਹਾ ਤੇ ਅਧਿਆਪਕ ਨੂੰ ਤਾਇਨਾਤ ਕੀਤਾ ਜਾਵੇ।