ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ 1 IAS ਅਤੇ 1 PCS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। IAS ਪ੍ਰਦੀਪ ਕੁਮਾਰ ਅਗਰਵਾਲ ਤੇ PCS ਰਾਕੇਸ਼ ਕੁਮਾਰ ਪੋਪਲੀ ਦਾ ਤਬਾਦਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ 1 IAS ਅਤੇ 1 PCS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। IAS ਪ੍ਰਦੀਪ ਕੁਮਾਰ ਅਗਰਵਾਲ ਤੇ PCS ਰਾਕੇਸ਼ ਕੁਮਾਰ ਪੋਪਲੀ ਦਾ ਤਬਾਦਲਾ ਕੀਤਾ ਗਿਆ ਹੈ।

ਅਮਰੀਕਾ ਦੇ ਟੈਕਸਾਸ ਸੂਬੇ ‘ਚ ਦੋ ਪੁਰਾਣੇ ਜੰਗੀ ਜਹਾਜਾਂ ਦੇ ਆਪਸ ‘ਚ ਟਕਰਾਉਣ ਦੀ ਖਬਰ ਸਾਹਮਣੇ ਆਈ ਹੈ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਵੱਲੋਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਹਾਦਸਾ ਟੈਕਸਾਸ ਦੇ ਡਲਾਸ ਸ਼ਹਿਰ ਵਿੱਚ ਇੱਕ ਏਅਰ ਸ਼ੋਅ ਦੌਰਾਨ ਵਾਪਰਿਆ। ਕੈਮਰੇ ਵਿੱਚ ਕੈਦ ਹੋਏ ਭਿਆਨਕ ਹਾਦਸੇ ਵਿੱਚ ਸ਼ਾਮਲ ਜਹਾਜ਼ ਇੱਕ ਬੋਇੰਗ ਬੀ-17 ਫਲਾਇੰਗ ਫੋਰਟਰਸ ਅਤੇ ਇੱਕ ਬੈੱਲ ਪੀ-63 ਕਿੰਗਕੋਬਰਾ ਸਨ। ਅਧਿਕਾਰੀਆਂ ਨੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਰਿਪੋਰਟਾਂ ਅਨੁਸਾਰ ਘੱਟੋ-ਘੱਟ ਛੇ ਲੋਕ ਸਵਾਰ ਸਨ ਅਤੇ ਉਨ੍ਹਾਂ ਸਾਰਿਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਮੌਕੇ ‘ਤੇ ਮੌਜੂਦ ਐਂਥਨੀ ਮੋਂਟੋਆ ਨੇ ਦੋਵਾਂ ਜਹਾਜ਼ਾਂ ਨੂੰ ਆਪਸ ‘ਚ ਟਕਰਾਉਂਦੇ ਹੋਏ ਦੇਖਿਆ। ਉਸਨੇ ਦੇਖਿਆ ਕਿ ਅਸਮਾਨ ਵਿੱਚ ਦੋ ਜਹਾਜ਼ ਟਕਰਾ ਗਏ। ਮੋਂਟੋਆ ਨੇ ਅੱਗੇ ਕਿਹਾ ਕਿ ਮੈਂ ਪੂਰੀ ਤਰ੍ਹਾਂ ਹੈਰਾਨ ਸੀ ਅਤੇ ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਅਜਿਹਾ ਕੁਝ ਹੋਇਆ ਹੈ। ਉਸ ਨੇ ਕਿਹਾ ਮੈਂ ਆਪਣੇ ਦੋਸਤ ਨਾਲ ਏਅਰ ਸ਼ੋਅ ‘ਤੇ ਗਿਆ ਸੀ, ਜਦੋਂ ਜਹਾਜ਼ ਟਕਰਾਏ ਤਾਂ ਚਾਰੇ ਪਾਸੇ ਹਫੜਾ-ਦਫੜੀ ਮਚ ਗਈ।
ਇਹ ਵੀ ਪੜ੍ਹੋ : T20 World Cup: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਅੱਜ ਹੋਵੇਗਾ ਫਾਈਨਲ ਮੁਕਾਬਲਾ
ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਹਾਦਸੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਅਮਲੇ ਨੇ ਤੁਰੰਤ ਹਾਦਸੇ ਵਾਲੀ ਥਾਂ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕੁਝ ਵੀਡੀਓਜ਼ ‘ਚ ਦਿਖਾਇਆ ਗਿਆ ਹੈ ਕਿ ਜਹਾਜ਼ ਦਾ ਮਲਬਾ ਇਕ ਜਗ੍ਹਾ ‘ਤੇ ਪਿਆ ਹੈ ਅਤੇ ਕਰਮਚਾਰੀ ਮਲਬਾ ਹਟਾ ਰਹੇ ਹਨ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੱਕ ਬੋਇੰਗ ਬੀ-17 ਫਲਾਇੰਗ ਫੋਰਟੈਸ ਅਤੇ ਇੱਕ ਬੇਲ ਪੀ-63 ਕਿੰਗਕੋਬਰਾ ਦੁਪਹਿਰ 1:20 ਵਜੇ (ਸਥਾਨਕ ਸਮੇਂ) ਉੱਤੇ ਟਕਰਾ ਗਏ ਅਤੇ ਹਾਦਸਾਗ੍ਰਸਤ ਹੋ ਗਏ। ਇਹ ਟੱਕਰ ਏਅਰ ਫੋਰਸ ਵਿੰਗਜ਼ ਓਵਰ ਡੱਲਾਸ ਸ਼ੋਅ ਦੌਰਾਨ ਹੋਈ।
ਟੀ-20 ਵਿਸ਼ਵ ਕੱਪ 2022 ਦੇ ਫਾਈਨਲ ‘ਚ ਅੱਜ ਪਾਕਿਸਤਾਨ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਮੈਲਬੌਰਨ ਵਿੱਚ ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਸੈਮੀਫਾਈਨਲ ‘ਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਹਰਾਇਆ ਅਤੇ ਇੰਗਲੈਂਡ ਨੇ ਭਾਰਤ ਨੂੰ ਹਰਾਇਆ।
ਪਾਕਿਸਤਾਨ ਨੇ 2009 ਵਿੱਚ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਉਸ ਸਮੇਂ ਯੂਨਿਸ ਖਾਨ ਟੀਮ ਦੇ ਕਪਤਾਨ ਸਨ। ਇੰਗਲੈਂਡ ਨੇ 2010 ਵਿੱਚ ਪਹਿਲੀ ਵਾਰ ਇਹ ਟਰਾਫੀ ਜਿੱਤੀ ਸੀ। ਉਦੋਂ ਪਾਲ ਕੋਲਿੰਗਵੁੱਡ ਟੀਮ ਦਾ ਕਪਤਾਨ ਸੀ। ਜੇਕਰ ਦੋਵਾਂ ਵਿੱਚੋਂ ਕੋਈ ਵੀ ਟੀਮ ਇਹ ਟੂਰਨਾਮੈਂਟ ਜਿੱਤ ਜਾਂਦੀ ਹੈ ਤਾਂ ਇਹ ਉਨ੍ਹਾਂ ਦੀ ਦੂਜੀ ਟੀ-20 ਵਿਸ਼ਵ ਕੱਪ ਟਰਾਫੀ ਹੋਵੇਗੀ।
ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਸ਼ਿਕਾਇਤ ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸ.ਐਚ.ਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80, 000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70, 000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਅੱਜ ਨਗਰ ਨਿਗਮ ਬਟਾਲਾ ਵਿੱਚ ਤਰਸ ਦੇ ਅਧਾਰ ਤੇ 4 ਸਫਾਈ ਸੇਵਕਾ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਗੱਲ ਕਰਦਿਆਂ ਸ. ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁਜਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਹਰ ਖੇਤਰ ਵਿੱਚ ਰੋਜਗਾਰ ਦੇ ਮੋਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਬਟਾਲਾ ਵਿਖੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਦਾ ਕੇਸ ਕਾਫੀ ਲੰਮੇ ਸਮੇ ਤੋਂ ਪੈਡਿੰਗ ਸੀ ਪਰ ਹੁਣ ਕੇਸ ਨੂੰ ਹੱਲ ਕਰਦਿਆਂ ਨੋਕਰੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਗਿਆ ਬਿਨ੍ਹਾਂ ਕਿਸੇ ਪੈਸੇ ਜਾਂ ਸਿਫਾਰਿਸ਼ ‘ਤੇ ਇਨ੍ਹਾਂ ਕੇਸਾ ਦਾ ਹੱਲ ਕੀਤਾ ਗਿਆ।
ਇਸ ਮੌਕੇ ਜਿਨ੍ਹਾਂ ਸਫਾਈ ਸੇਵਕਾ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਪਾਰਸ ਪੁੱਤਰ ਲੇਟ ਸ਼੍ਰੀ ਅਸ਼ੋਕ ਕੁਮਾਰ, ਦਵਿੰਦਰ ਕੁਮਾਰ ਪੁੱਤਰ ਲੇਟ ਸ਼੍ਰੀਮਤੀ ਪ੍ਰਭਾ, ਚੰਦਨ ਪੁੱਤਰ ਲੇਟ ਸ਼੍ਰੀਮਤੀ ਰਾਧਾ ਰਾਣੀ, ਪਾਰਸ ਪੁੱਤਰ ਲੇਟ ਸ਼੍ਰੀਮਤੀ ਵੀਨਾ।
ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੇ ਹਲਕਾ ਵਿਧਾਇਕ ਸ.ਅਮਨ ਸ਼ੇਰ ਸੈਰੀ ਕਲਸੀ ਅਤੇ ਆਮ ਪਾਰਟੀ ਦਾ ਧੰਨਵਾਦ ਕੀਤਾ ਕੇ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਵਲੋ ਉਨ੍ਹਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ ਹੈ ਤੇ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨਗੇ।
ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋਈ ਤੇ ਇਸ ਲਈ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ 5 ਵਜੇ ਤੱਕ ਦਾ ਸੀ। 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਹੈ। ਵੋਟਿੰਗ ਪ੍ਰਕਿਰਿਆ ਖਤਮ ਹੋ ਗਈ ਹੈ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ 3 ਵਜੇ ਤੱਕ 55 ਫੀਸਦੀ ਵੋਟਿੰਗ ਹੋਈ।
ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਅਦਾਕਾਰਾ ਨੇ ਅੱਜ ਯਾਨੀ ਕਿ 12 ਨਵੰਬਰ ਨੂੰ ਇਕ ਪਿਆਰੀ ਬੱਚੀ ਨੂੰ ਜਨਮ ਦਿੱਤਾ। ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨਾਲ ਧੀ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਬਿਪਾਸ਼ਾ ਅਤੇ ਕਰਨ ਸਿੰਘ ਗਰੋਵਰ ਫ਼ਿਲਮ ‘ਅਲੋਨ’ ਦੇ ਸੈੱਟ ‘ਤੇ ਇਕ ਦੂਜੇ ਦੇ ਨੇੜੇ ਆਏ ਸਨ। ਕੁਝ ਸਮਾਂ ਡੇਟਿੰਗ ਕਰਨ ਤੋਂ ਬਾਅਦ ਜੋੜੇ ਨੇ ਸਾਲ 2016 ’ਚ ਵਿਆਹ ਕਰਵਾ ਲਿਆ। ਬਿਪਾਸ਼ਾ ਨੇ 16 ਅਗਸਤ ਨੂੰ ਆਪਣੇ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਵਿਆਹ ਦੇ 6 ਸਾਲ ਬਾਅਦ ਜੋੜੇ ਦੇ ਘਰ ’ਚ ਛੋਟੀ ਪਰੀ ਨੇ ਜਨਮ ਲਿਆ ਹੈ।
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵਿਗੜਦੀ ਹੋਈ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਪੰਜਾਬ ‘ਚ ਵੱਡੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। 30 IPS ਸਮੇਤ 33 ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਰੋਪੜ ਤੇ ਮੁਹਾਲੀ ਦੇ SSP ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜਸਕਰਨ ਸਿੰਘ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹੋਣਗੇ। ਨੌਨਿਹਾਲ ਸਿੰਘ ਨੂੰ ਇੱਕ ਹੋਰ ਐਡੀਸ਼ਨਲ ਆਈਜੀ ਪੀਏਪੀ ਜਲੰਧਰ ਦਾ ਚਾਰਜ ਵੀ ਦਿੱਤਾ ਗਿਆ ਹੈ। ਨਾਨਕ ਸਿੰਘ ਮਾਨਸਾ ਦੇ SSP ਹੋਣਗੇ। IPS ਵਰੁਣ ਸ਼ਰਮਾ ਨੂੰ ਪਟਿਆਲਾ ਦਾ SSP ਲਗਾਇਆ ਗਿਆ ਹੈ। IPS ਕੁਲਦੀਪ ਸਿੰਘ STF ਦੇ ਸਪੈਸ਼ਲ DGP ਹੋਣਗੇ।




ਅੰਮ੍ਰਿਤਸਰ:ਹਿੰਦੂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਇੱਕ ਵਾਰ ਫਿਰ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ ਜਿਸ ਦਾ ਅੱਜ ਰਿਮਾਂਡ ਖਤਮ ਹੋ ਗਿਆ ਸੀ ਉਸ ਨੂੰ ਲੈ ਕੇ ਫਿਰ ਪੁਲਿਸ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ।ਇਸ ਮੌਕੇ ਪੁਲਿਸ ਅਧਿਕਾਰੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਉੱਥੇ ਹੀ ਸੰਦੀਪ ਸਿੰਘ ਸੰਨੀ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੋ ਉਸ ਕੋਲੋਂ ਪਿਸਤੌਲ ਬਰਾਮਦ ਹੋਇਆ ਹੈ ਉਹ ਵੀ ਸੰਦੀਪ ਸਿੰਘ ਸੰਨੀ ਦਾ ਆਪਣਾ ਲਾਇਸੈਂਸੀ ਰਿਵਾਲਵਰ ਹੈ। ਹੁਣ ਸੰਦੀਪ ਸਿੰਘ ਸੰਨੀ ਨੂੰ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਫਗਵਾੜਾ ਦੇ ਸਿਵਲ ਹਸਪਤਾਲ ’ਚ ਨੌਜਵਾਨ ਦੀ ਮੌਤ ‘ਤੇ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ…
ਜ਼ਿਕਰਯੋਗ ਹੈ ਕਿ ਸੁਧੀਰ ਸੂਰੀ ਦੀ 4 ਨਵੰਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ। ਇਲਜ਼ਾਮ ਹੈ ਕਿ ਸੰਦੀਪ ਉਸੇ ਸਮੇਂ ਇੱਕ ਕਾਰ ਵਿੱਚ ਉੱਥੇ ਪੁੱਜਿਆ ਤੇ ਆਪਣੇ ਪਿਸਤੌਲ ਨਾਲ ਸੂਰੀ ਉੱਤੇ ਪਿੱਛਿਓਂ ਕਈ ਗੋਲੀਆਂ ਚਲਾਈਆਂ। ਇਸੇ ਦੌਰਾਨ ਹਸਪਤਾਲ ਲਿਜਾਂਦੇ ਸਮੇਂ ਸੂਰੀ ਦੀ ਮੌਤ ਹੋ ਗਈ।
ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਿੰਗ ਜਾਰੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਸੂਬੇ ਦੀਆਂ 68 ਸੀਟਾਂ ‘ਤੇ ਇੱਕੋ ਪੜਾਅ ‘ਚ ਹੋ ਰਹੀਆਂ ਚੋਣਾਂ ‘ਚ 412 ਉਮੀਦਵਾਰ ਮੈਦਾਨ ‘ਚ ਹਨ। ਚੋਣ ਨਤੀਜੇ 8 ਦਸੰਬਰ ਨੂੰ ਜਾਰੀ ਕੀਤੇ ਜਾਣਗੇ। ਸੂਬੇ ਵਿੱਚ ਕੁੱਲ 55,92,828 ਵੋਟਰ ਹਨ। ਇਨ੍ਹਾਂ ਵਿੱਚੋਂ 28,54,945 ਪੁਰਸ਼ ਅਤੇ 27,37,845 ਮਹਿਲਾ ਵੋਟਰ ਹਨ। ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੀਐਮ ਜੈਰਾਮ ਠਾਕੁਰ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਬਿਲਾਸਪੁਰ – 34.05%
ਚੰਬਾ – 28.35%
ਹਮੀਰਪੁਰ – 35.86%
ਕਾਂਗੜਾ – 35.50%
ਕਿਨੌਰ – 35%
ਕੁੱਲੂ – 43.33%
ਲਾਹੌਲ ਸਪਿਤੀ- 21.95%
ਮੰਡੀ – 41.17%
ਸ਼ਿਮਲਾ – 37.30%
ਸਿਰਮੌਰ – 41.89%
ਸੋਲਨ – 37.90%
ਊਨਾ 39.93%