Home Blog Page 1842

SGPC ਨੇ ਕੇਂਦਰ ਸਰਕਾਰ ਤੋਂ ਭਾਰਤ-ਪਾਕਿਸਤਾਨ ਰੇਲ ਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਕੀਤੀ ਮੰਗ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਵੋਟ ਜਨਰਲ ਹਾਊਸ ਵਿੱਚ ਰੱਖੀ ਗਈ ਸੀ। ਇਥੇ ਪ੍ਰਵਾਨ ਕਰਨ ਤੋਂ ਬਾਅਦ ਇਸ ਨੂੰ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਆਵਾਜਾਈ ਦੇ ਮਾਧਿਅਮ ਬੰਦ ਹੋ ਗਏ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਜਦੋਂ ਸਭ ਕੁਝ ਆਮ ਵਾਂਗ ਹੋ ਰਿਹਾ ਹੈ ਤਾਂ ਦੋਵਾਂ ਦੇਸ਼ਾਂ ਵਿਚਾਲੇ ਚੱਲਣ ਵਾਲੀਆਂ ਰੇਲ ਗੱਡੀਆਂ ਅਤੇ ਬੱਸਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਹੈ। ਅਜੇ ਵੀ ਸ਼ਰਧਾਲੂਆਂ ਅਤੇ ਲੋਕਾਂ ਨੂੰ ਵੀਜ਼ੇ ਲਈ ਦਿੱਲੀ ਜਾਣਾ ਪੈਂਦਾ ਹੈ।ਜ਼ਿਕਰਯੋਗ ਹੈ ਕਿ ਪੰਜ-ਆਬ ਬੱਸ ਸੇਵਾ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2006 ਵਿੱਚ ਕੀਤੀ ਸੀ, ਪਰ 10 ਅਗਸਤ, 2019 ਨੂੰ ਜਦੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਈ ਗਈ ਤਾਂ ਪਾਕਿਸਤਾਨ ਸਰਕਾਰ ਨੇ ਇਸ ਬੱਸ ਨੂੰ ਬੰਦ ਕਰ ਦਿੱਤਾ ਸੀ।

ਫਗਵਾੜਾ ਦੇ ਸਿਵਲ ਹਸਪਤਾਲ ’ਚ ਨੌਜਵਾਨ ਦੀ ਮੌਤ ‘ਤੇ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ ਕੁੱਟਮਾਰ

0

ਫਗਵਾੜਾ ਦੇ ਸਿਵਲ ਹਸਪਤਾਲ ‘ਚ ਹੰਗਾਮਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫਗਵਾੜਾ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਡਾਕਟਰ ’ਤੇ ਇਲਾਜ ਵਿਚ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਲਾਪਰਵਾਹੀ ਦੇ ਦੋਸ਼ ਲਾਉਂਦੇ ਹੋਏ ਉਸ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਡਾਕਟਰ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ‘ਮਿਡ-ਡੇ-ਮੀਲ’ ਖਾਣ ਨਾਲ 200 ਬੱਚੇ ਹੋਏ ਬਿਮਾਰ

ਇਸ ਦੌਰਾਨ ਡਾਕਟਰ ਨੂੰ ਛੁਡਾਉਣ ਲਈ ਜਦੋਂ ਸਟਾਫ਼ ਪਹੁੰਚਿਆ ਤਾਂ ਮਹਿਲਾ ਸਟਾਫ਼ ਦੇ ਨਾਲ ਹੀ ਪਰਿਵਾਰ ਵੱਲੋਂ ਹਮਲਾ ਕੀਤਾ ਗਿਆ, ਜਿਸ ਦੇ ਚਲਦਿਆਂ ਫਗਵਾੜਾ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਫਗਵਾੜਾ ਬੰਗਾ ਰੇਲਵੇ ਟਰੈਕ ’ਤੇ ਰੇਲ ਗੱਡੀ ਦੀ ਲਪੇਟ ’ਚ ਆਉਣ ਵਾਲ ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਲਿਆਂਦਾ ਗਿਆ ਸੀ। ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਜਿੱਥੇ ਪਰਿਵਾਰ ਵੱਲੋਂ ਡਾਕਟਰ ’ਤੇ ਹਮਲਾ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਨੁਜ ਪੁੱਤਰ ਜੈ ਪ੍ਰਕਾਸ਼ ਵਾਸੀ ਗੁਰੂ ਤੇਗ ਬਹਾਦਰ ਨਗਰ ਫਗਵਾੜਾ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਚੋਣਾਂ: 11 ਵਜੇ ਤੱਕ 17.98 ਫੀਸਦੀ ਹੋਈ ਵੋਟਿੰਗ

ਨੌਜਵਾਨ ਦੀ ਮੌਤ ਮਗਰੋਂ ਇਸ ਹੰਗਾਮੇ ਦੇ ਚਲਦਿਆਂ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ 5 ਵਿਅਕਤੀਆਂ ਨੂੰ ਕਾਬੂ ਕਰ ਲਿਆ। ਫਗਵਾੜਾ ਦੇ ਐੱਸ. ਡੀ. ਐੱਮ. ਵੀ ਮੌਕੇ ’ਤੇ ਪਹੁੰਚ ਚੁੱਕੇ ਹਨ।

ਹਿਮਾਚਲ ਪ੍ਰਦੇਸ਼ ਚੋਣਾਂ: 11 ਵਜੇ ਤੱਕ 17.98 ਫੀਸਦੀ ਹੋਈ ਵੋਟਿੰਗ

0

ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਚੋਣਾਂ ਲਈ ਸਵੇਰੇ 11 ਵਜੇ ਤੱਕ 17.98 ਫੀਸਦੀ ਵੋਟਿੰਗ ਹੋਈ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਹੋਵੇਗੀ। ਸੂਬੇ ਦੀਆਂ 68 ਸੀਟਾਂ ‘ਤੇ ਇੱਕੋ ਪੜਾਅ ‘ਚ ਹੋ ਰਹੀਆਂ ਚੋਣਾਂ ‘ਚ 412 ਉਮੀਦਵਾਰ ਮੈਦਾਨ ‘ਚ ਹਨ।

ਚੋਣ ਨਤੀਜੇ 8 ਦਸੰਬਰ ਨੂੰ ਜਾਰੀ ਕੀਤੇ ਜਾਣਗੇ। ਸੂਬੇ ਵਿੱਚ ਕੁੱਲ 55,92,828 ਵੋਟਰ ਹਨ। ਇਨ੍ਹਾਂ ਵਿੱਚੋਂ 28,54,945 ਪੁਰਸ਼ ਅਤੇ 27,37,845 ਮਹਿਲਾ ਵੋਟਰ ਹਨ। ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੀਐਮ ਜੈਰਾਮ ਠਾਕੁਰ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਸਵੇਰੇ 11 ਵਜੇ ਤੱਕ 17.98 ਫੀਸਦੀ ਵੋਟਿੰਗ ਹੋ ਚੁੱਕੀ ਹੈ।
ਇਨ੍ਹਾਂ ਸੀਟਾਂ ‘ਤੇ ਵੋਟਿੰਗ
ਸ਼ਾਹਪੁਰ – 11%
ਸੁੰਦਰਨਗਰ – 23%
ਨਚਨ – 13%
ਨਦੌਨ – 15%
ਫਤਿਹਪੁਰ – 20%
ਚੰਬਾ – 8%
ਕਾਰਸੋਗ – 23 % ਜੋਗਿੰਦਰਨਗਰ –
24%
ਸਰਕਾਘਾਟ – 20%
ਦੂਨ – 7%

‘ਮਿਡ-ਡੇ-ਮੀਲ’ ਖਾਣ ਨਾਲ 200 ਬੱਚੇ ਹੋਏ ਬਿਮਾਰ

0

ਬਿਹਾਰ ਦੇ ਇੱਕ ਸਕੂਲ ‘ਚ ਕਰੀਬ 200 ਬੱਚੇ ‘ਮਿਡ-ਡੇ-ਮੀਲ’ ਦਾ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ। ਜਾਣਕਾਰੀ ਅਨੁਸਾਰ ਬਿਹਾਰ ਦੇ ਭਾਗਲਪੁਰ ’ਚ ਇੱਕ ਟੀਚਰ ਵੱਲੋਂ ਕਿਰਲੀ ਵਾਲਾ ਖੁਆਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ 200 ਤੋਂ ਵੱਧ ਬੱਚੇ ਬੀਮਾਰ ਹੋ ਗਏ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜ਼ਬਰਦਸਤੀ ਖਾਣਾ ਖੁਆਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਪਲੇਟ ’ਤੇ ਮਰੀ ਹੋਈ ਕਿਰਲੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮਿਡ-ਡੇ-ਮੀਲ ਦੇ ਖਾਣੇ ’ਚ ਕਿਰਲੀ ਹੋਣ ਦੀ ਸ਼ਿਕਾਇਤ ਬੱਚਿਆਂ ਨੇ ਟੀਚਰ ਨੂੰ ਕੀਤੀ ਪਰ ਟੀਚਰ ਨੇ ਬੱਚਿਆਂ ਨੂੰ ਕਿਹਾ ਕਿ ਖਾਣੇ ’ਚ ਕਿਰਲੀ ਨਹੀਂ, ਇਹ ਬੈਂਗਣ ਹੈ।

ਦੋਸ਼ ਹੈ ਕਿ ਜਦੋਂ ਬੱਚਿਆਂ ਨੇ ਖਾਣਾ ਖਾਣ ਤੋਂ ਇਨਕਾਰ ਕੀਤਾ ਤਾਂ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜਬਰਦਸਤੀ ਖਾਣਾ ਖੁਆਇਆ ਗਿਆ। ਜਿਵੇਂ ਹੀ ਬੱਚਿਆਂ ਨੇ ਖਾਣਾ ਖਾਧਾ ਤਾਂ ਉਨ੍ਹਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਕੁਝ ਦੇਰ ਬਾਅਦ ਬੱਚਿਆਂ ਦੀ ਹਾਲਤ ਵਿਗੜਣ ਲੱਗੀ। ਬੀਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ’ਚ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਦਕਿ ਸਕੂਲ ਪ੍ਰਬੰਧਕ ਕਮੇਟੀ ਨੂੰ ਸਕੂਲ ਦੇ 6 ਰਸੋਈਏ ਵੀ ਬਰਖ਼ਾਸਤ ਕਰਨ ਲਈ ਕਿਹਾ ਹੈ।

ਜ਼ਿਲ੍ਹਾ ਅਧਿਕਾਰੀ ਸੰਜੇ ਕੁਮਾਰ ਮੁਤਾਬਕ ਕਿਰਲੀ ਵਾਲਾ ਖਾਣਾ ਖਾਣ ਮਗਰੋਂ ਬੱਚੇ ਬੀਮਾਰ ਪੈ ਗਏ। ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਸਾਰੇ ਬੱਚੇ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਸਕੂਲ ’ਚ ਨਾਮਜ਼ਦ ਕੁੱਲ 384 ਬੱਚਿਆਂ ’ਚੋਂ 298 ਬੱਚੇ ਵੀਰਵਾਰ ਨੂੰ ਹਾਜ਼ਰ ਸਨ ਅਤੇ ਲਗਭਗ 200 ਬੱਚੇ ਬੀਮਾਰ ਪੈ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਚੰਗੀ ਕਿਸਮਤ ਨਾਲ ਸਾਰੇ ਬੱਚੇ ਸੁਰੱਖਿਅਤ ਹਨ।

ਹਿਮਾਚਲ ਚੋਣਾਂ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪਰਿਵਾਰ ਸਮੇਤ ਵੋਟ ਪਾਈ

0

ਹਿਮਾਚਲ ਵਿਧਾਨ ਸਭਾ ਚੋਣਾਂ ਲਈ ਅੱਜ 12 ਨਵੰਬਰ ਨੂੰ ਵੋਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਨੇ ਆਪਣੇ ਪੁੱਤਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਪਰਿਵਾਰ ਸਮੇਤ ਵੋਟ ਪਾਈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਿਮਾਚਲ ਵਾਸੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਭਾਜਪਾ ਸੰਸਦ ਅਨੁਰਾਗ ਠਾਕੁਰ ਨੇ ਕਿਹਾ ਕਿ ਉੱਤਰਾਖੰਡ, ਯੂਪੀ, ਮਨੀਪੁਰ ਅਤੇ ਗੋਆ ਤੋਂ ਬਾਅਦ ਅਸੀਂ ਗੁਜਰਾਤ ਅਤੇ ਹਿਮਾਚਲ ਵਿੱਚ ਫਿਰ ਤੋਂ ਸਰਕਾਰ ਬਣਾਵਾਂਗੇ। ਕਾਂਗਰਸ ਨੂੰ ਝੂਠੇ ਵਾਅਦੇ ਕਰਨ ਦੀ ਆਦਤ ਹੈ ਅਤੇ ਜਨਤਾ ਇਸ ਦਾ ਅਸਲੀ ਚਿਹਰਾ ਜਾਣਦੀ ਹੈ।

ਹਿਮਾਚਲ ਪ੍ਰਦੇਸ਼ ‘ਚ ਵੋਟਿੰਗ ਜਾਰੀ, ਹਮੀਰਪੁਰ ‘ਚ EVM ਹੋਈ ਖਰਾਬ

0

ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਹੋਵੇਗੀ। ਸੂਬੇ ਦੀਆਂ 68 ਸੀਟਾਂ ‘ਤੇ ਇੱਕੋ ਪੜਾਅ ‘ਚ ਹੋ ਰਹੀਆਂ ਚੋਣਾਂ ‘ਚ 412 ਉਮੀਦਵਾਰ ਮੈਦਾਨ ‘ਚ ਹਨ। ਚੋਣ ਨਤੀਜੇ 8 ਦਸੰਬਰ ਨੂੰ ਜਾਰੀ ਕੀਤੇ ਜਾਣਗੇ। ਸੂਬੇ ਵਿੱਚ ਕੁੱਲ 55,92,828 ਵੋਟਰ ਹਨ। ਇਨ੍ਹਾਂ ਵਿੱਚੋਂ 28,54,945 ਪੁਰਸ਼ ਅਤੇ 27,37,845 ਮਹਿਲਾ ਵੋਟਰ ਹਨ। ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੀਐਮ ਜੈਰਾਮ ਠਾਕੁਰ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਹਿਮਾਚਲ ਅਤੇ ਗੁਜਰਾਤ ‘ਚ ਭਾਜਪਾ ਦੀ ਸਰਕਾਰ ਬਣੇਗੀ :ਅਨੁਰਾਗ ਠਾਕੁਰ

ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਭਾਜਪਾ ਸੰਸਦ ਅਨੁਰਾਗ ਠਾਕੁਰ ਨੇ ਕਿਹਾ ਕਿ ਉੱਤਰਾਖੰਡ, ਯੂਪੀ, ਮਨੀਪੁਰ ਅਤੇ ਗੋਆ ਤੋਂ ਬਾਅਦ ਅਸੀਂ ਗੁਜਰਾਤ ਅਤੇ ਹਿਮਾਚਲ ਵਿੱਚ ਫਿਰ ਤੋਂ ਸਰਕਾਰ ਬਣਾਵਾਂਗੇ। ਕਾਂਗਰਸ ਨੂੰ ਝੂਠੇ ਵਾਅਦੇ ਕਰਨ ਦੀ ਆਦਤ ਹੈ ਅਤੇ ਜਨਤਾ ਇਸ ਦਾ ਅਸਲੀ ਚਿਹਰਾ ਜਾਣਦੀ ਹੈ।

ਹਿਮਾਚਲ ਪ੍ਰਦੇਸ਼ ਦੇ ਸਾਬਕਾ ਸੀਐਮ ਪ੍ਰੇਮ ਕੁਮਾਰ ਧੂਮਲ ਅਤੇ ਉਨ੍ਹਾਂ ਦੇ ਪੁੱਤਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਪਣੇ ਪੂਰੇ ਪਰਿਵਾਰ ਸਮੇਤ ਵੋਟ ਪਾਈ ਹੈ। ਉਨ੍ਹਾਂ ਨੇ ਹਮੀਰਪੁਰ ਜ਼ਿਲ੍ਹੇ ਦੇ ਸਮੀਰਪੁਰ ਵਿੱਚ ਇੱਕ ਪੋਲਿੰਗ ਸਟੇਸ਼ਨ ‘ਤੇ ਵੋਟ ਪਾਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਸਵੇਰੇ 9 ਵਜੇ ਤੱਕ 4.36% ਵੋਟਿੰਗ ਦਰਜ ਕੀਤੀ ਗਈ ਹੈ। ਸ਼ਿਮਲਾ ਵਿੱਚ 4.36%, ਕਾਂਗੜਾ ਵਿੱਚ 3.76%, ਸੋਲਨ ਵਿੱਚ 4.90%, ਚੰਬਾ ਵਿੱਚ 2.64%, ਹਮੀਰਪੁਰ ਵਿੱਚ 5.61%, ਸਿਰਮੌਰ ਵਿੱਚ 4.89%। ਕੁੱਲੂ ਵਿੱਚ 3.74%, ਲਾਹੌਲ ਸਪਿਤੀ ਵਿੱਚ 1.56%, ਊਨਾ ਵਿੱਚ 4.23%, ਕਿਨੌਰ ਵਿੱਚ 2.50%, ਮੰਡੀ ਵਿੱਚ 6.24% ਅਤੇ ਬਿਲਾਸਪੁਰ ਵਿੱਚ 2.35% ਵੋਟਿੰਗ ਹੋਈ ਹੈ।

ਹਮੀਰਪੁਰ ਜ਼ਿਲੇ ਦੇ ਨਾਦੌਨ ਵਿਧਾਨ ਸਭਾ ਹਲਕੇ ਦੇ ਪਖਰੋਲ ਪੋਲਿੰਗ ਸਟੇਸ਼ਨ ‘ਤੇ ਈਵੀਐਮ ਮਸ਼ੀਨ ਖਰਾਬ ਹੋਣ ਦੀ ਖਬਰ ਹੈ। ਇੱਥੇ ਕਰੀਬ 40 ਮਿੰਟ ਤੱਕ ਵੋਟਿੰਗ ਰੁਕੀ ਰਹੀ। ਵੋਟਰ ਲਾਈਨ ਵਿੱਚ ਖੜ੍ਹੇ ਹਨ। ਲੋਕ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾ ਰਹੇ ਹਨ। ਹੁਣ ਤੱਕ ਇੱਥੇ 107 ਵੋਟਰ ਆਪਣੀ ਵੋਟ ਪਾ ਚੁੱਕੇ ਹਨ। ਅਧਿਕਾਰੀ ਨੇ ਦੱਸਿਆ ਕਿ ਵੀਵੀਪੀਏਟੀ ਮਸ਼ੀਨ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਇਹ ਪ੍ਰਕਿਰਿਆ ਰੁਕ ਗਈ ਹੈ, ਜਿਸ ਨੂੰ ਜਲਦੀ ਠੀਕ ਕਰ ਲਿਆ ਜਾਵੇਗਾ।

ਹਿਮਾਚਲ ਪ੍ਰਦੇਸ਼ ਚੋਣਾਂ: ਪ੍ਰਿਯੰਕਾ ਗਾਂਧੀ ਦੀ ਵੋਟਰਾਂ ਨੂੰ ਅਪੀਲ, ਹਾਲਾਤਾਂ ਦੇ ਮੱਦੇਨਜ਼ਰ ਸਮਝਦਾਰੀ ਨਾਲ ਕਰੋ ਵੋਟ

0

ਹਿਮਾਚਲ ਪ੍ਰਦੇਸ਼ ਦੀਆਂ 68 ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਸਾਰੇ ਆਗੂ ਹਿਮਾਚਲ ਦੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ। ਪ੍ਰਿਯੰਕਾ ਗਾਂਧੀ ਨੇ ਵੀ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਲਈ ਕਿਹਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪਿਆਰੇ ਹਿਮਾਚਲ ਵਾਸੀਓ! ਤੁਸੀਂ ਸਾਰੇ ਆਪਣੇ ਅਤੇ ਆਪਣੇ ਰਾਜ ਵਿੱਚ ਸਥਿਤੀ ਨੂੰ ਚੰਗੀ ਤਰ੍ਹਾਂ ਸਮਝਦੇ ਹੋ। ਆਪਣੇ ਹਾਲਾਤਾਂ ਦੇ ਮੱਦੇਨਜ਼ਰ ਵੋਟ ਪਾਉਣ ਦਾ ਆਪਣਾ ਫਰਜ਼ ਸਮਝਦਾਰੀ ਨਾਲ ਨਿਭਾਓ ਅਤੇ ਹਾਲਾਤ ਬਦਲਣ ਅਤੇ ਹਿਮਾਚਲ ਦੇ ਭਵਿੱਖ ਨੂੰ ਸੰਵਾਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਓ।

AAP ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

0

‘ਆਪ’ ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ 90 ਫੀਸਦੀ ਪੁਰਾਣੇ ਉਮੀਦਵਾਰਾਂ ਨੂੰ ਮੌਕਾ ਦਿੱਤਾ ਹੈ। ਇਸਦੇ ਨਾਲ ਹੀ ਕਿਹਾ ਗਿਆ ਹੈ ਕਿ ਦਿੱਲੀ ਨੂੰ ਕੂੜਾ ਮੁਕਤ ਕਰਕੇ ਵਿਸ਼ਵ ਪੱਧਰ ਦੀ ਸਿਟੀ ਬਣਾਇਆ ਜਾਵੇਗਾ।

PM ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਕੀਤੀ ਅਪੀਲ, ਵੋਟਿੰਗ ਦਾ ਬਣਾਓ ਨਵਾਂ ਰਿਕਾਰਡ

0

ਹਿਮਾਚਲ ਪ੍ਰਦੇਸ਼ ‘ਚ 68 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। PM ਮੋਦੀ ਨੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ‘ਲੋਕਤੰਤਰ ਦੇ ਤਿਉਹਾਰ’ ‘ਚ ਉਤਸ਼ਾਹਪੂਰਵਕ ਹਿੱਸਾ ਲੈਣ ਅਤੇ ਰਿਕਾਰਡ ਵੋਟਿੰਗ ਦਰਜ ਕਰਨ ਦੀ ਅਪੀਲ ਕੀਤੀ ਹੈ।

ਪਹਿਲੀ ਵਾਰ ਵੋਟ ਪਾ ਰਹੇ ਨੌਜਵਾਨ ਵੋਟਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ,”ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਦਾ ਦਿਨ ਹੈ। ਦੇਵਭੂਮੀ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਲੋਕਤੰਤਰ ਦੇ ਇਸ਼ ਉਤਸਵ ‘ਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਇਸ ਮੌਕੇ ਪਹਿਲੀ ਵਾਰ ਵੋਟ ਦੇਣ ਵਾਲੇ ਰਾਜ ਦੇ ਸਾਰੇ ਨੌਜਵਾਨਾਂ ਨੂੰ ਮੇਰੀਆਂ ਵਿਸ਼ੇਸ਼ ਸ਼ੁੱਭਕਾਮਨਾਵਾਂ।”

ਹਿਮਾਚਲ ਪ੍ਰਦੇਸ਼ ਨੂੰ 68 ਮੈਂਬਰੀ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਇਕ ਪੜਾਅ ‘ਚ ਵੋਟਿੰਗ ਹੋ ਰਹੀ ਹੈ। ਰਾਜ ‘ਚ ਫਿਲਹਾਲ ਭਾਜਪਾ ਦੀ ਸਰਕਾਰ ਹੈ ਅਤੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ।

ਹਿਮਾਚਲ ਪ੍ਰਦੇਸ਼ ‘ਚ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ

0

ਹਿਮਾਚਲ ਪ੍ਰਦੇਸ਼ ‘ਚ 68 ਵਿਧਾਨ ਸਭਾ ਸੀਟਾਂ ਲਈ ਅੱਜ ਯਾਨੀ ਸ਼ਨੀਵਾਰ ਨੂੰ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੀ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਪਹਿਲੇ ਵੋਟਿੰਗ ਫਿਰ ਕੋਈ ਕੰਮ।

ਹਿਮਾਚਲ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਵਿਧਾਨ ਸਭਾ ਚੋਣਾਂ ਲਈ ਇਸ ਵਾਰ ਕੁੱਲ 412 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ’ਚ 24 ਮਹਿਲਾ ਉਮੀਦਵਾਰ, ਜਦਕਿ 388 ਪੁਰਸ਼ ਉਮੀਦਵਾਰ ਹਨ। ਕੁੱਲ ਵੋਟਰਾਂ ’ਚ 28,54,945 ਪੁਰਸ਼, 27,37845 ਮਹਿਲਾ ਅਤੇ 38 ਥਰਡ ਜੈਂਡਰ ਹਨ। ਇਸ ਵਾਰ ਚੋਣਾਂ ’ਚ 18-19 ਸਾਲ ਦੀ ਉਮਰ ਵਰਗ ਦੇ 1,93,106 ਨਵੇਂ ਵੋਟਰ ਜੋੜੇ ਗਏ ਹਨ।