Home Blog Page 1843

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਲਏ ਹਿਰਾਸਤ ‘ਚ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਹ ਮੁਹਿੰਮ ਤਿੰਨ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਜਿਹਨਾਂ ਵਿੱਚ ਐਸ.ਐਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਅਤੇ ਐਸ.ਐਸ.ਪੀ. ਰੂਪਨਗਰ ਸੰਦੀਪ ਗਰਗ ਸ਼ਾਮਲ ਹਨ, ਪੁਲਿਸ ਬਲਾਂ ਵੱਲੋਂ ਸਾਂਝੇ ਤੌਰ ‘ਤੇ ਚਲਾਈ ਗਈ।

ਪੁਲਿਸ ਟੀਮਾਂ ਨੇ ਜ਼ੀਰਕਪੁਰ ਵਿੱਚ ਔਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜ਼ਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ 3ਬੀ-ਟੂ ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਬਲਿਆਲੀ, ਬਿਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉੱਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚੈਕਿੰਗ ਦੌਰਾਨ ਕਿਰਾਏ ਦੇ ਮਕਾਨਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ।

ਉਨ੍ਹਾਂ ਦੱਸਿਆ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਸਬੰਧਤ ਐਸ.ਐਸ.ਪੀਜ਼. ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

ਡੀ.ਆਈ.ਜੀ. ਨੇ ਦੱਸਿਆ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਜਾਂਚ ਲਈ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੰਤਿਮ ਯਾਤਰਾ ਸ਼ੁਰੂ

0

ਕੋਟਕਪੂਰਾ ‘ਚ ਬੀਤੇ ਦਿਨੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਵੱਲੋਂ ਪਹਿਲਾਂ ਸਸਕਾਰ ਨਾ ਕਰਨ ਲਈ ਕਿਹਾ ਗਿਆ ਸੀ ਤੇ ਹੁਣ ਇਸ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਡੇਰਾ ਸਮਰਥਕ ਤੇ ਪਰਿਵਾਰ ਦੀ ਪ੍ਰਸ਼ਾਸਨ ਨਾਲ ਸਹਿਮਤੀ ਬਣ ਗਈ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਕੋਟਕਪੂਰਾ ਨਾਮ ਚਰਚਾ ਘਰ ਤੋਂ ਅੰਤਿਮ ਯਾਤਰਾ ਰਵਾਨਾ ਹੋ ਗਈ ਹੈ। ਥੋੜ੍ਹੀ ਹੀ ਦੇਰ ‘ਚ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

ਪੰਜਾਬੀ ਫਿਲਮ ‘ਚੋਬਰ’ ਸਿਨੇਮਾ ਘਰਾਂ ‘ਚ ਹੋਈ ਰਿਲੀਜ਼

0

ਜੈ ਰੰਧਾਵਾ ਦੀ ਨਵੀਂ ਫਿਲਮ ਜਿਸ ਦਾ ਟਾਈਟਲ ਚੋਬਰ ਹੈ। ਜਿਸਦਾ ਦਰਸ਼ਕਾਂ ਵੱਲੋਂ ਲਗਾਤਾਰ ਇੰਤਜ਼ਾਰ ਕੀਤਾ ਜਾ ਰਿਹਾ ਸੀ। ਫਿਲਮ ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਦਾ ਇਹ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ। ਪੰਜਾਬੀ ਫਿਲਮ ‘ਚੋਬਰ’ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਗਈ ਹੈ। ਸਿਨੇਮਾ ਘਰਾਂ ‘ਚ ਪਹੁੰਚੇ ਦਰਸ਼ਕਾਂ ਨੂੰ ਫਿਲਮ ਬਹੁਤ ਹੀ ਪਸੰਦ ਆ ਰਹੀ ਹੈ। ਇਹ ਫ਼ਿਲਮ ਮਨੀਸ਼ ਭੱਟ ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ ਅਤੇ ਇਸ ਵਿੱਚ ਹਨੀ ਮੱਟੂ, ਸੁੱਖੀ ਚਾਹਲ, ਸੀਮਾ ਕੌਸ਼ਲ ਅਤੇ ਗੁਰੀ ਨਜ਼ਰ ਆਉਣਗੇ। ਫਿਲਮ ‘ਚ ਜੈ ਰੰਧਾਵਾ ਅਤੇ ਦ੍ਰਿਸ਼ਟੀ ਤਲਵਾਰ ਦੀ ਅਦਾਕਾਰੀ ਦੇਖਣ ਵਾਲੀ ਰਹੇਗੀ।

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਸਥਿਤੀ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਫਿਰ ਤੋਂ ਇੱਕ ਵਾਰ ਫਿਲਮਾਂ ਦੀ ਝੜੀ ਲੱਗ ਗਈ ਹੈ। ਪੰਜਾਬੀ ਇੰਡਸਟਰੀ ਦਰਸ਼ਕਾਂ ਲਈ ਵਧੀਆ ਸਮੱਗਰੀ ਤਿਆਰ ਕਰ ਰਹੀ ਹੈ। ਉਦਯੋਗ ਉਭਰਦੇ ਸਿਤਾਰਿਆਂ ਨੂੰ ਚੰਗਾ ਪਲੇਟਫਾਰਮ ਦੇ ਰਿਹਾ ਹੈ ਅਤੇ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਹਰ ਦੂਜੇ ਦਿਨ ਨਵੀਆਂ ਫਿਲਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਨਵੇਂ ਸੰਕਲਪਾਂ ਦੀ ਖੋਜ ਕੀਤੀ ਜਾ ਰਹੀ ਹੈ।

ਪੰਜਾਬੀ ਇੰਡਸਟਰੀ ਦੇ ਉੱਭਰਦੇ ਸਿਤਾਰੇ- ਜੈ ਰੰਧਾਵਾ ਜਿਸਨੂੰ ਬੀ ਜੈ ਰੰਧਾਵਾ ਵੀ ਕਿਹਾ ਜਾਂਦਾ ਹੈ ਨੇ ਆਪਣੀ ਪੰਜਾਬੀ ਫਿਲਮ ਦੀ ਸ਼ੁਰੂਆਤ ਤੀਬਰ ਡਰਾਮਾ ਫਿਲਮ ਸ਼ੂਟਰ ਨਾਲ ਕੀਤੀ। ਆਪਣੇ ਨਵੇਂ ਪ੍ਰੋਜੈਕਟਾਂ ਦੇ ਨਾਲ, ਟੈਲੀਵਿਜ਼ਨ ਹੋਸਟ ਵਜੋਂ ਮਨੋਰੰਜਨ ਉਦਯੋਗ ਵਿੱਚ ਆਪਣਾ ਸਫ਼ਰ ਸ਼ੁਰੂ ਕਰਨ ਵਾਲਾ ਪ੍ਰਤਿਭਾਸ਼ਾਲੀ ਸਿਤਾਰਾ ਪੰਜਾਬੀ ਸਿਨੇਮਾ ਵਿੱਚ ਇੱਕ ਮੁੱਖ ਕਲਾਕਾਰ ਵਜੋਂ ਆਪਣੇ ਆਪ ਨੂੰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਫਿਲਮ ਗੀਤ MP3 ਦੇ ਬੈਨਰ ਹੇਠ ਬਣਾਈ ਗਈ ਹੈ। ਜਿਸ ਨੇ ਹਾਲ ਹੀ ‘ਚ ਸੁਪਰਹਿੱਟ ਫਿਲਮ ‘ਲਵਰ’ ਨੂੰ ਪੇਸ਼ ਕੀਤਾ ਹੈ। ‘ਚੋਬਰ’ ਦੇ ਡਾਇਰੈਕਟਰ ਦੀ ਗੱਲ ਕੀਤੀ ਜਾਵੇ ਤਾਂ ਦੱਸ ਦਈਏ ਕਿ ਇਸ ਫਿਲਮ ਨੂੰ ਮਨੀਸ਼ ਭੱਟ ਨੇ ਡਾਇਰੈਕਟ ਕੀਤਾ ਹੈ ਅਤੇ ਕੇਵੀ ਢਿੱਲੋਂ ਪ੍ਰੋਡਿਊਸ ਹਨ। ਇਸ ਨਵੇਂ ਦਿਲਚਸਪ ਪ੍ਰੋਜੈਕਟ ਵਿੱਚ ਜੈ ਰੰਧਾਵਾ ਦੇ ਨਾਲ ਮੁੱਖ ਭੂਮਿਕਾ ਦ੍ਰਿਸ਼ਟੀ ਤਲਵਾਰ ਵੱਲੋਂ ਨਿਭਾਈ ਜਾ ਰਹੀ ਹੈ।

ਪੰਜਾਬੀ ਫਿਲਮ ‘ਕੁਲਚੇ ਛੋਲੇ’ ਸਿਨੇਮਾ ਘਰਾਂ ‘ਚ ਹੋਈ ਰਿਲੀਜ਼

0

ਪੰਜਾਬੀ ਫਿਲਮ ‘ਕੁਲਚੇ ਛੋਲੇ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਦਰਸ਼ਕਾਂ ਦਾ ਇਹ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਫਿਲਮ ‘ਕੁਲਚੇ ਛੋਲੇ’ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਗਈ ਹੈ। ਫਿਲਮ ਦੇਖਣ ਗਏ ਦਰਸ਼ਕਾਂ ਨੂੰ ਫਿਲਮ ਬਹੁਤ ਹੀ ਪਸੰਦ ਆ ਰਹੀ ਹੈ। ਫਿਲਮ ‘ਚ ਅਦਾਕਾਰ ਦਿਲਰਾਜ ਤੇ ਅਦਾਕਾਰਾ ਜ਼ੰਨਤ ਜ਼ੁਬੇਰ ਵੱਲੋਂ ਬਹੁਤ ਹੀ ਵਧੀਆ ਅਦਾਕਾਰੀ ਕੀਤੀ ਗਈ ਹੈ। ਦਰਸ਼ਕਾਂ ਵੱਲੋਂ ਜ਼ੰਨਤ ਜ਼ੁਬੇਰ ਦੀ ਅਦਾਕਾਰੀ ਦੀ ਕਾਫੀ ਤਾਰੀਫ ਕੀਤੀ ਗਈ ਤੇ ਕਈਆਂ ਨੇ ਫਿਲ਼ਮ ਦੇ ਟਾਈਟਲ ਦੀ ਤਰੀਫ ਕੀਤੀ। ਇਸਦੇ ਨਾਲ ਹੀ ਦਰਸ਼ਕਾਂ ਨੂੰ ਫਿਲਮ ਦੀ ਕਹਾਣੀ ਵੀ ਬਹੁਤ ਹੀ ਵਧੀਆ ਲੱਗੀ। ਫਿਲਮ ‘ਕੁਲਚੇ ਛੋਲੇ’ ‘ਚ ਦਿਲਰਾਜ ਗਰੇਵਾਲ ਤੇ ਜ਼ੰਨਤ ਜ਼ੁਬੇਰ ਮੁੱਖ ਭੂਮਿਕਾ ‘ਚ ਹਨ।

ਫਿਲਮ ਦੀ ਕਹਾਣੀ ਇੱਕ ਆਮ ਆਦਮੀ ਦੀ ਜ਼ਿੰਦਗੀ ਦੇ ਆਲੇ-ਦੁਆਲੇ ਘੁੰਮਦੀ ਜਾਪਦੀ ਹੈ, ਜੋ ਕਿ ਸਿੱਖਿਆ ਦੁਆਰਾ ਇੱਕ ਇੰਜੀਨੀਅਰ ਹੈ, ਜੋ ਆਪਣੇ ਸੁਪਨੇ ਦੀ ਨੌਕਰੀ ਦੀ ਭਾਲ ਵਿੱਚ ਅਸਫਲ ਰਿਹਾ। ਇਸ ਦੇ ਨਤੀਜੇ ਵਜੋਂ ਉਹ ਬਹੁਤ ਛੋਟੇ ਪੈਮਾਨੇ ‘ਤੇ ਆਪਣੇ ਖੁਦ ਦੇ ਫੂਡ ਕਾਰੋਬਾਰ ਵਿੱਚ ਉੱਦਮ ਕਰਨ ਲਈ ਅਗਵਾਈ ਕਰਦਾ ਹੈ। ਉਸ ਵੱਲੋਂ ਇਹ ਖਾਣਾ ਪਕਾਉਣ ਦੀ ਮੁਹਾਰਤ ਹਾਸਲ ਨਹੀਂ ਕੀਤੀ ਗਈ ਹੈ, ਸਗੋਂ ਰੱਬ ਦਾ ਤੋਹਫ਼ਾ ਹੈ।

ਇਸ ਫਿਲਮ ਦੇ ਡਾਇਰੈਕਟਰ ਦੀ ਗੱਲ ਕੀਤੀ ਜਾਵੇ ਤਾਂ SIMRANJIT SINGH HUNDAL ਇਸ ਫਿਲਮ ਦੇ ਡਾਇਰੈਕਟਰ ਹਨ। ਉਹ ਇੱਕ ਭਾਰਤੀ ਫਿਲਮ ਨਿਰਦੇਸ਼ਕ ਹਨ। ਉਨ੍ਹਾਂ ਨੇ 200 ਤੋਂ ਵੱਧ ਸੰਗੀਤ ਵੀਡੀਓਜ਼ ਸਮੇਤ ਤਿੰਨ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ। ਇਸ ਫਿਲਮ ਦੇ ਪ੍ਰੋਡਿਊਸਰ ਦੀ ਗੱਲ ਕਰੀਏ ਤਾਂ ਇਸ ਫਿਲਮ ਦੇ ਪ੍ਰੋਡਿਊਸਰ ਸੁਮੀਤ ਸਿੰਘ ਹਨ।

ਇਸ ਫਿਲਮ ਦਾ ਪਹਿਲਾਂ ਗੀਤ ‘ਰੂਹ’ 29 ਅਗਸਤ 2022 ਨੂੰ ਰਿਲੀਜ਼ ਹੋਇਆ ਸੀ ਜਿਸਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ। ਇਸ ਫਿਲਮ ‘ਚ ਸਿੰਗਰ ਦਿਲਰਾਜ ਗਰੇਵਾਲ ਹੈ। ਦਿਲਰਾਜ ਗਰੇਵਾਲ ਇੱਕ ਪੰਜਾਬੀ ਗਾਇਕ, ਗੀਤਕਾਰ ਅਤੇ ਸੰਗੀਤਕਾਰ ਹੈ ਜੋ ਪੰਜਾਬੀ ਸੰਗੀਤ ਇੰਡਸਟਰੀ ਨਾਲ ਜੁੜਿਆ ਹੋਇਆ ਹੈ। ਇਸ ‘ਚ ਮਿਊਜ਼ਿਕ Jus Keys ਵਲੋਂ ਦਿੱਤਾ ਗਿਆ ਹੈ।

ਜੰਨਤ ਜ਼ੁਬੈਰ ਦੀ ਗੱਲ ਕੀਤੀ ਜਾਵੇ ਤਾਂ ਜੰਨਤ ਜ਼ੁਬੈਰ ਮਸ਼ਹੂਰ ਟੀਵੀ ਅਦਾਕਾਰਾ ਹੈ। ਉਹ ਸਕ੍ਰੀਨ ‘ਤੇ ਆਪਣੀ ਸ਼ਾਨਦਾਰ ਅਦਾਕਾਰੀ ਲਈ ਮਸ਼ਹੂਰ ਹੈ। ਉਸ ਨੇ ਬਚਪਨ ਤੋਂ ਹੀ ਅਦਾਕਾਰੀ ਕਰਨੀ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਉਹ ਇੱਕ ਉਭਰਦੀ ਸਿਤਾਰਾ ਹੈ। ਉਹ ਫਿਲਮ ‘ਕੁਲਚੇ ਛੋਲੇ’ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ।

ਇਸਦੇ ਨਾਲ ਹੀ ਜਸਵੰਤ ਸਿੰਘ ਰਾਠੌਰ ਵੀ ਇਸ ਫਿਲਮ ‘ਚ ਨਜ਼ਰ ਆਉਣਗੇ। ਜਸਵੰਤ ਸਿੰਘ ਰਾਠੌਰ ਇੱਕ ਕਾਮੇਡੀਅਨ ਹੈ। ਉਹ ਇੱਕ ਫਿਲਮ ਅਦਾਕਾਰ ਵੀ ਹੈ ਅਤੇ ਇੱਕ ਬਹੁਤ ਹੀ ਵਧੀਆ ਮਿਮਿਕਰੀ ਕਲਾਕਾਰ ਵੀ ਹੈ।

ਟੀਵੀ ਅਦਾਕਾਰ Siddhaanth Vir Surryavanshi ਦਾ ਹੋਇਆ ਦਿਹਾਂਤ

0

ਟੈਲੀਵਿਜ਼ਨ ਇੰਡਸਟਰੀ ਤੋਂ ਇੱਕ ਦੁੱਖਦਾਇਕ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਟੀਵੀ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ 46 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸਵੇਰੇ ਉਹ ਜਿਮ ‘ਚ ਵਰਕਆਊਟ ਕਰ ਰਹੇ ਸਨ। ਜਾਣਕਾਰੀ ਮੁਤਾਬਕ ਜਿਮ ‘ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਸਿਧਾਂਤ ਦੀ ਮੌਤ ਹੋ ਗਈ ਹੈ।  ਸਿਧਾਂਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਡਾਕਟਰਾਂ ਨੇ ਸਿਧਾਂਤ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੇ। ਰਾਜੂ ਸ਼੍ਰੀਵਾਸਤਵ ਅਤੇ ਦੀਪੇਸ਼ ਭਾਨ ਤੋਂ ਬਾਅਦ ਇਹ ਤੀਜੀ ਮੌਤ ਹੈ, ਜੋ ਕਿ ਜਿੰਮ ਵਿੱਚ ਵਰਕਆਊਟ ਕਰਦੇ ਸਮੇਂ ਕਿਸੇ ਅਦਾਕਾਰ ਦੀ ਹੋਈ ਹੈ। ਇਹ ਅਦਾਕਾਰ ਸੀਰੀਅਲ ‘ਕੁਸੁਮ’, ‘ਵਾਰਿਸ’ ਅਤੇ ‘ਸੂਰਿਆਪੁਤਰ ਕਰਨ’ ਲਈ ਕਾਫੀ ਮਸ਼ਹੂਰ ਹੈ।

ਟੀਵੀ ਅਦਾਕਾਰ ਜੈ ਭਾਨੁਸ਼ਾਲੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਇਹ ਦੁਖਦਾਈ ਖਬਰ ਦਿੱਤੀ ਹੈ। ਸਿਧਾਂਤ ਵੀਰ ਆਪਣੇ ਪਿੱਛੇ ਪਤਨੀ ਐਲਿਸੀਆ ਰਾਉਤ ਅਤੇ ਦੋ ਬੱਚੇ ਛੱਡ ਗਏ ਹਨ। ਫਿਟਨੈੱਸ ਨੂੰ ਲੈ ਕੇ ਸਿਧਾਂਤ ਕਾਫੀ ਸਾਵਧਾਨ ਸੀ। ਜੈ ਭਾਨੂਸ਼ਾਲੀ ਨੇ ਸਿਧਾਂਤ ਵੀਰ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ‘ਭਰਾ, ਤੁਸੀਂ ਬਹੁਤ ਜਲਦੀ ਛੱਡ ਗਏ। ਜੈ ਭਾਨੁਸ਼ਾਲੀ ਨੇ ਸਿਧਾਂਤ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਯਾਤਰੀਆਂ ਨੂੰ ਹੋ ਸਕਦੀ ਹੈ ਪ੍ਰੇਸ਼ਾਨੀ, ਪੰਜਾਬ ‘ਚ ਇਸ ਦਿਨ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਚੱਕਾ ਜਾਮ

0

ਪੰਜਾਬ ਦੇ ਕਿਸਾਨਾਂ ਵੱਲੋਂ ਸੂਬੇ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀ ਅਣਦੇਖੀ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਮੰਨੀਆਂ ਗਈਆਂ ਕਿਸਾਨੀ ਮੰਗਾਂ ਨੂੰ ਵੀ ਲਾਗੂ ਨਾ ਕਰਨ ਦੇ ਵਿਰੋਧ ‘ਚ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕਰਨ ਲਈ 16 ਨਵੰਬਰ ਨੂੰ ਸੂਬੇ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਮਾਮਲਾ: 3 ਸ਼ੂਟਰ ਗ੍ਰਿਫਤਾਰ!

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆ ਜੱਥੇਬੰਦੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ‘ਚ ਅੰਤਰ ਦਾ ਪਤਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਨਾਲ ਹੋਈ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਦੇ ਸੰਬੰਧ ‘ਚ ਅਜੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਿਸਾਨਾਂ ਦੀ ਅਣਦੇਖੀ ਕਰ ਰਹੀ ਹੈ, ਜਿਸ ਦੇ ਰੋਸ ਵਜੋਂ 16 ਨਵੰਬਰ ਨੂੰ ਪੰਜਾਬ ‘ਚ ਚਾਰ ਪ੍ਰਮੁੱਖ ਥਾਵਾਂ ਪਟਿਆਲਾ, ਫਿਰੋਜ਼ਪੁਰ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ’ਚ ਕਿਸਾਨ ਇਕੱਤਰ ਹੋ ਕੇ ਸੜਕ ਜਾਮ ਕਰਦੇ ਹੋਏ ਰੋਸ ਵਿਖਾਵਾ ਕਰਨਗੇ। ਉਨਾਂ ਦੱਸਿਆ ਕਿ ਪੰਜ ਜ਼ਿਲ੍ਹਿਆਂ ਲੁਧਿਆਣਾ, ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਹਜ਼ਾਰਾਂ ਕਿਸਾਨ ਵਰਕਰ ਉਸ ਦਿਨ ਪਟਿਆਲਾ-ਰਾਜਪੁਰਾ ਰੋਡ ‘ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵੱਜੋਂ ਚੱਕਾ ਜਾਮ ਕਰਨਗੇ।

ਇਹ ਵੀ ਪੜ੍ਹੋ :ਮਾਈਨਿੰਗ ਮਾਫੀਆ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਪੁਲਿਸ ਨੇ ਰਾਕੇਸ਼ ਚੌਧਰੀ ਨੂੰ ਕੀਤਾ…

ਇਸਦੇ ਨਾਲ ਹੀ ਇਸੇ ਤਰ੍ਹਾਂ ਹੋਰ ਥਾਵਾਂ ’ਤੇ ਵੀ ਵੱਖ-ਵੱਖ ਜ਼ਿਲ੍ਹਿਆਂ ਦੇ ਵਰਕਰਾਂ ਨੂੰ ਰੋਡ ਜਾਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਰਮਨਦੀਪ ਸਿੰਘ ਨੀਲੋਂ, ਮਲਕੀਤ ਸਿੰਘ ਘੁਲਾਲ, ਹਰਦੀਪ ਸਿੰਘ ਰਾਣਵਾ, ਸਵਰਨਜੀਤ ਸਿੰਘ, ਬਲਰਾਜ ਸਿੰਘ, ਸੋਹਨ ਸਿੰਘ, ਗੁਰਮੀਤ ਸਿੰਘ ਕੁੱਬੇ, ਸੰਦੀਪ ਸਿੰਘ, ਮਲਕੀਤ ਸਿੰਘ ਪੂਨੀਆ, ਟਹਿਲ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਸਕੂਲ ‘ਚ ਸਹੀ ਢੰਗ ਨਾਲ ਨਾ ਪੜ੍ਹਾਉਣ ‘ਤੇ ਅਧਿਆਪਕ ਦੀ ਜਾ ਸਕਦੀ ਹੈ ਨੌਕਰੀ, ਇਸ ਰਾਜ ਦੇ CM ਨੇ ਦਿੱਤੇ ਸਖਤ ਨਿਰਦੇਸ਼

0

ਬਿਹਾਰ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸੀਐਮ ਨਿਤੀਸ਼ ਕੁਮਾਰ ਨੇ ਕੁਝ ਨਿਯਮਾਂ ਵਿੱਚ ਬਦਲਾਅ ਕੀਤਾ ਹੈ।ਹੁਣ ਤੋਂ ਸਕੂਲਾਂ ਵਿੱਚ ਹਰ ਸ਼ਨੀਵਾਰ ਨੂੰ ਨੋ ਬੈਗ ਡੇਅ ਹੋਵੇਗਾ। ਸੀਐਮ ਨਿਤੀਸ਼ ਨੇ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਆਪਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦਾ ਨਿਰੀਖਣ ਕਰਨ ਲਈ ਕਿਹਾ ਹੈ।ਜਿਹੜੇ ਅਧਿਆਪਕ ਬੱਚਿਆਂ ਨੂੰ ਨਹੀਂ ਪੜ੍ਹਾਉਂਦੇ, ਉਨ੍ਹਾਂ ਦੀ ਨੌਕਰੀ ਚਲੀ ਜਾਵੇਗੀ। ਇਸ ਦੇ ਨਾਲ ਹੀ ਜਿਹੜੇ ਅਧਿਆਪਕ ਬੱਚਿਆਂ ਨੂੰ ਸਹੀ ਢੰਗ ਨਾਲ ਪੜ੍ਹਾਉਂਦੇ ਹਨ, ਉਨ੍ਹਾਂ ਦੀ ਤਨਖਾਹ ਵਧਾਈ ਜਾਵੇਗੀ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਪਟਨਾ ਦੇ ਸ਼੍ਰੀ ਕ੍ਰਿਸ਼ਨਾ ਮੈਮੋਰੀਅਲ ਹਾਲ ‘ਚ ਦੇਸ਼ ਦੇ ਪਹਿਲੇ ਸਿੱਖਿਆ ਮੰਤਰੀ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਹਿੱਸਾ ਲਿਆ। ਸੀਐਮ ਨਿਤੀਸ਼ ਨੇ ਇਸ ਮੌਕੇ ‘ਤੇ ਬੈਗਲੈੱਸ ਸੇਫ ਸ਼ਨੀਵਾਰ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚੇ ਹੁਣ ਸ਼ਨੀਵਾਰ ਨੂੰ ਬੈਗ ਲੈ ਕੇ ਸਕੂਲ ਨਹੀਂ ਜਾਣਗੇ। ਉਹ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ‘ਤੇ ਧਿਆਨ ਕੇਂਦਰਤ ਕਰਨਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵੱਖ-ਵੱਖ ਸਕੀਮਾਂ ਦੀ ਰਾਸ਼ੀ ਬੱਚਿਆਂ ਦੇ ਖਾਤੇ ਵਿੱਚ ਪਾਉਣ ਦੀ ਸ਼ੁਰੂਆਤ ਵੀ ਕੀਤੀ। ਸਰਕਾਰੀ ਸਕੀਮਾਂ ਦੀ ਰਾਸ਼ੀ 15 ਤਰੀਕ ਤੱਕ ਬੱਚਿਆਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਸੀਐਮ ਨਿਤੀਸ਼ ਨੇ ਇਹ ਵੀ ਐਲਾਨ ਕੀਤਾ ਕਿ ਬਿਹਾਰ ਵਿੱਚ ਸਿੱਖਿਆ ਦਾ ਬਜਟ ਹਿੱਸਾ ਕੁੱਲ ਬਜਟ ਦਾ 25% ਕੀਤਾ ਜਾਵੇਗਾ।ਤਾਂ ਜੋ ਸਿੱਖਿਆ ਦਾ ਵਿਕਾਸ ਵਧੀਆ ਤਰੀਕੇ ਨਾਲ ਹੋ ਸਕੇ।

 

ਮਾਈਨਿੰਗ ਮਾਫੀਆ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਪੁਲਿਸ ਨੇ ਰਾਕੇਸ਼ ਚੌਧਰੀ ਨੂੰ ਕੀਤਾ ਗ੍ਰਿਫ਼ਤਾਰ

0

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੋਈ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਸ ਸਬੰਧੀ ਇੱਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ।

ਇਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਪੰਜਾਬ ਕੈਬਨਿਟ ਦੀ ਮੀਟਿੰਗ 18 ਨਵੰਬਰ ਨੂੰ ਹੋਣ ਜਾ ਰਹੀ ਹੈ। ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਦਾ ਰੱਖਿਆ ਗਿਆ ਹੈ।   ਇਹ ਮੀਟਿੰਗ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।  ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਜਿਸ ਵਿੱਚ ਸਰਕਾਰ ਕਈ ਅਹਿਮ ਫੈਸਲੇ ਸੁਣਾ ਸਕਦੀ ਹੈ।

 

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਮਾਮਲਾ: 3 ਸ਼ੂਟਰ ਗ੍ਰਿਫਤਾਰ!

0

ਕੋਟਕਪੂਰਾ ‘ਚ ਹੋਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਕੋਟਕਪੂਰਾ ਵਿਖੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਵਾਲੇ 3 ਸ਼ੂਟਰਾਂ ਨੂੰ ਦਿੱਲੀ ਪੁਲਿਸ ਸਪੈਸ਼ਲ ਸੈਲ ਕਾਉਂਟਰ ਇੰਟੇਲੀਜੈਂਸ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਇਸ ਕਤਲ ਵਿਚ 6 ਦੋਸ਼ੀ ਸ਼ਾਮਲ ਸਨ, ਜਿਨ੍ਹਾਂ ਦੀ ਦੀ ਭਾਲ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਪਿੰਡ ਬਖਸ਼ੀਵਾਲਾ ‘ਚ ਪੁਲਿਸ ਵੱਲੋਂ ਰੇਡ ਕੀਤੀ ਗਈ। ਇਸ ਕਤਲ ਵਿਚ ਸ਼ਾਮਿਲ 3 ਸ਼ੂਟਰ ਕਾਬੂ ਕੀਤੇ ਗਏ ਹਨ। ਫੜ੍ਹੇ ਗਏ ਤਿੰਨੋਂ ਸ਼ੂਟਰ ਹਰਿਆਣਾ ਨਾਲ ਸੰਬੰਧਤ ਹਨ।

ਜੋ ਕਿ ਹਰਿਆਣਾ ਦੇ ਰੋਹਤਕ ਅਤੇ ਭਵਾਨੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਸ਼ੂਟਰ ਦੀ ਪਛਾਣ ਵੀ ਸਾਹਮਣੇ ਆਈ ਹੈ। 26 ਸਾਲਾ ਜਤਿੰਦਰ ਭਿਵਾਨੀ ਦਾ ਰਹਿਣ ਵਾਲਾ ਹੈ। ਇਸਦੇ ਨਾਲ ਹੀ ਅਜੇ 3 ਸ਼ੂਟਰਾਂ ਦੀ ਭਾਲ ਜਾਰੀ ਹੈ। ਚੌਥਾ ਸ਼ੂਟਰ ਹਰਿਆਣਾ ਮੌਡਿਊਲ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੇ ਲਾਰੈਂਸ, ਗੋਲਡੀ ਤੇ ਰਿੰਦਾ ਨਾਲ ਤਾਰ ਜੁੜੇ ਹੋਏ ਦੱਸੇ ਜਾ ਰਹੇ ਹਨ।