Home Blog Page 1844

ਲੁਟੇਰੇ ਹੋਏ ਬੇਖੌਫ, ਦਿਨ-ਦਿਹਾੜੇ ਮਹਿਲਾ ਤੋਂ ਖੋਹੀ ਚੇਨ

0

ਪੰਜਾਬ ‘ਚ ਆਏ ਦਿਨ ਲੁੱਟ-ਖੋਹ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।ਅਜਿਹੀ ਹੀ ਇੱਕ ਲੁੱਟ-ਖੋਹ ਦੀ ਇੱਕ ਘਟਨਾ ਤਰਨਤਾਰਨ ਤੋਂ ਸਾਹਮਣੇ ਆਈ ਹੈ। ਤਰਨਤਾਰਨ ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਤਰਨਤਾਰਨ ‘ਚ ਜਦੋਂ ਮਹਿਲਾ ਆਪਣੇ ਘਰ ਦੇ ਬਾਹਰ ਸੀ ਤਾਂ ਉਸ ਸਮੇਂ ਇੱਕ ਵਿਅਕਤੀ ਨੇ ਪਿਸਤੌਲ ਦੀ ਨੋਕ ‘ਤੇ ਉਸ ਕੋਲੋਂ ਚੇਨ ਖੋਹ ਲਈ।

ਜਾਣਕਾਰੀ ਅਨੁਸਾਰ ਇੱਥੋਂ ਦੇ ਪਾਸੀ ਮੈਡੀਕਲ ਸਟੋਰ ਦੇ ਮਾਲਕ ਅਮਿਤ ਪਾਸੀ ਦੀ ਪਤਨੀ ਨੂੰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਨਿਸ਼ਾਨਾ ਬਣਾ ਕੇ ਉਸ ਦੇ ਗਲੇ ’ਚੋਂ ਸੋਨੇ ਦੀ ਚੇਨ ਖੋਹ ਲਈ ਹੈ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਲੁਟੇਰੇ ਐਨੇ ਬੇਖੌਫ ਹੋ ਗਏ ਹਨ ਕਿ ਦਿਨ ਦਿਹਾੜੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪੁਲਿਸ ਦਾ ਖੌਫ ਹੀ ਨਹੀਂ ਰਿਹਾ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ।

ਰਾਜਪੁਰਾ ਦੇ ਸੀਨੀਅਰ ਪੱਤਰਕਾਰ ਨੇ ਕੀਤੀ ਖੁਦਕੁਸ਼ੀ, ਸਾਬਕਾ ਕਾਂਗਰਸੀ ਵਿਧਾਇਕ ‘ਤੇ ਲਾਏ ਗੰਭੀਰ ਇਲਜ਼ਾਮ

0

ਰਾਜਪੁਰਾ ਵਿੱਚ ਇੱਕ ਸੀਨੀਅਰ ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰ ਰਮੇਸ਼ ਵੱਲੋਂ ਕਈ ਲੋਕਾਂ ਕੋਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਬਾਰੇ ਕਿਹਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰਮੇਸ਼ ਸ਼ਰਮਾ ਨੇ ਕੋਈ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਸੁਸਾਇਡ ਨੋਟ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚ ਕਈ ਲੋਕਾਂ ਦੇ ਨਾਂਅ ਦੱਸੇ ਜਾ ਰਹੇ ਹਨ। ਸੁਸਾਇਡ ਨੋਟ ‘ਚ ਕਪੂਰ ਪਰਿਵਾਰ, ਅਵਤਾਰ ਫੈਮਿਲੀ ਤੇ ਸੰਜੀਵ ਗਰਗ ਪਰਿਵਾਰ ਦਾ ਵੀ ਨਾਂ ਲਿਖਿਆ ਗਿਆ ਹੈ। ਜਿਨ੍ਹਾਂ ਕੋਲੋਂ ਪੱਤਰਕਾਰ ਪ੍ਰੇਸ਼ਾਨ ਸੀ।

ਪੱਤਰਕਾਰ ਵੱਲੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ‘ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰਦਿਆਲ ਕੰਬੋਜ਼ ਨੇ ਮੇਰੀ ਦੁਕਾਨ ‘ਤੇ ਕਬਜ਼ਾ ਕਰਵਾ ਕੇ ਮੈਨੂੰ ਬੇਰੁਜ਼ਗਾਰ ਬਣਾ ਦਿੱਤਾ ਤੇ ਉਸਦੇ ਬੇਟੇ ਨੇ ਮੇਰਾ ਢਾਬਾ ਬੰਦ ਕਰਵਾ ਦਿੱਤਾ ਸੀ। ਇਸਦੇ ਨਾਲ ਹੀ ਰਮੇਸ਼ ਸ਼ਰਮਾ ਨੇ ਕਿਹਾ ਕਿ ਜਦੋਂ ਤੱਕ ਮੈਨੂੰ ਮਰਨ ਲਈ ਮਜ਼ਬੂਰ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਨਹੀਂ ਹੋ ਜਾਂਦਾ, ਉਸ ਸਮੇਂ ਤੱਕ ਮੇਰਾ ਸਸਕਾਰ ਨਾ ਕੀਤਾ ਜਾਵੇ।

ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ DSP ਗੁਰਚਰਨ ਸਿੰਘ ਗ੍ਰਿਫ਼ਤਾਰ

0

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀ.ਐੱਸ.ਪੀ.ਗੁਰਚਰਨ ਸਿੰਘ ਧਾਲੀਵਾਲ (ਡਿਪਟੀ ਸੁਪਰਡੈਂਟ) ਵੱਲੋਂ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਸਿਮ ਕਾਰਡ ਮੁਹੱਈਆ ਕਰਵਾਉਣ ਅਤੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਹੇਠ ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਡੀ.ਐੱਸ.ਪੀ.ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਹੈ।

ਐਸ.ਐਚ.ਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਗਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਦੇ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀ.ਐਸ.ਪੀ ਗੁਰਚਰਨ ਸਿੰਘ ਧਾਲੀਵਾਲ ਨੇ ਆਪਣੇ ਸਟਾਫ਼ ਸਮੇਤ ਏ. ਜੇਲ੍ਹ ‘ਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੋਬਾਈਲ, ਸਿਮ ਅਤੇ ਨਸ਼ੀਲੇ ਪਦਾਰਥ ਪ੍ਰਦਾਨ ਕਰਦਾ ਹੈ।

ਉਹ ਬਾਹਰ ਤੋਂ ਨਸ਼ਾ ਸਮੱਗਲਰਾਂ ਤੋਂ ਨਸ਼ਾ ਮੰਗਵਾ ਕੇ ਆਪਣੇ ਸਟਾਫ਼ ਸਮੇਤ ਖੁਦ ਜੇਲ੍ਹ ਅੰਦਰ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਾ ਸਪਲਾਈ ਕਰਦਾ ਹੈ। ਹੁਣ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਵੱਲੋਂ ਜੇਲ੍ਹ ਦੇ ਅੰਦਰ ਮੋਬਾਈਲ ਨੰਬਰ 96466 85719 ਅਤੇ 9914187049 ਦੀ ਵਰਤੋਂ ਕੀਤੀ ਜਾ ਰਹੀ ਹੈ।

ਐਸਐਚਓ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਛਾਪਾ ਮਾਰ ਕੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

CM ਭਗਵੰਤ ਮਾਨ ਨੇ ਕੋਟਕਪੂਰਾ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੇ ਦਿੱਤੇ ਹੁਕਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਦੇ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। ਇਸ ਦੌਰਾਨ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਘਟਨਾਵਾਂ ਰਾਹੀਂ ਸਾਡੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਆਪਸੀ ਪਿਆਰ ਅਤੇ ਏਕਤਾ ਦੀਆਂ ਮਜ਼ਬੂਤ ਤੰਦਾਂ ਨੂੰ ਢਾਹ ਲਾਉਣ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਰ ਹਾਲ ਵਿਚ ਅਮਨ-ਸ਼ਾਂਤੀ ਕਾਇਮ ਰੱਖੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।”

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੀਨੀਅਰ ਅਫ਼ਸਰਾਂ ਨੂੰ ਸੂਬੇ ਭਰ ‘ਚ ਨਾਕੇਬੰਦੀ ਅਤੇ ਸ਼ਹਿਰਾਂ ‘ਚ ਪੁਲਸ ਦੀ ਥਾਂ ਥਾਂ ਤਾਇਨਾਤੀ ‘ਤੇ ਜ਼ੋਰ ਦੇਣ ਲਈ ਕਿਹਾ ਤੇ ਨਾਲ ਹੀ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਤਾਂ ਕਿ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਬਾਰੇ ਪਤਾ ਲਾਇਆ ਜਾ ਸਕੇ।

ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਲੀਹਾਂ ਉਤੇ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਤਾਂ ਕਿ ਪੁਲਿਸ ਫੋਰਸ ਨੂੰ ਹੋਰ ਮੁਸਤੈਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਫੋਰਸ ਦਾ ਸ਼ਾਨਦਾਰ ਪਿਛੋਕੜ ਰਿਹਾ ਹੈ ਜਿਸ ਨੇ ਅੱਤਵਾਦ ਦੇ ਕਾਲੇ ਦੌਰ ਦਾ ਡਟ ਕੇ ਸਾਹਮਣਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਆਪਣੀਆਂ ਪੇਸ਼ੇਵਾਰ ਸੂਝ-ਬੂਝ ਰਾਹੀਂ ਬੀਤੇ ਸਮੇਂ ਵਿਚ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਸੁਲਝਾਇਆ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਸੂਬੇ ਦੇ ਸ਼ਾਂਤਮਈ ਮਾਹੌਲ ਵਿਚ ਕੁੜੱਤਣ ਪੈਦਾ ਕਰਨ ਦੀਆਂ ਚਾਲਾਂ ਚੱਲਣ ਵਾਲੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟੇਗੀ।

ਮੈਕਸੀਕੋ ਦੇ ਬਾਰ ‘ਚ ਹੋਈ ਗੋਲੀਬਾਰੀ, 9 ਲੋਕਾਂ ਦੀ ਮੌਤ

0

ਮੈਕਸੀਕੋ ‘ਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸੈਂਟਰਲ ਮੈਕਸੀਕਨ ਸਟੇਟ ਗੁਆਨਾਜੁਆਤੋ ਵਿਚ ਇਕ ਬਾਰ ਵਿਚ ਗੋਲੀਬਾਰੀ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਬੁੱਧਵਾਰ ਨੂੰ ਰਾਤ 9 ਵਜੇ (ਸਥਾਨਕ ਸਮੇਂ) ਉਤੇ ਸੇਲੇਆ ਦੇ ਬਾਹਰ ਅਪਾਸੀਓ ਏਲ ਆਲਟੋ ਸ਼ਹਿਰ ਦੇ ਇਕ ਬਾਰ ਵਿਚ ਇਕ ਹਥਿਆਰਬੰਦ ਸਮੂਹ ਪਹੁੰਚਿਆ ਅਤੇ ਉਥੇ ਮੌਜੂਦ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਗੁਆਨਾਜੁਆਤੋ ਰਾਜ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਗੋਲੀਬਾਰੀ ਵਿੱਚ ਪੰਜ ਪੁਰਸ਼ ਅਤੇ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਔਰਤਾਂ ਜ਼ਖਮੀ ਹੋ ਗਈਆਂ। ਜ਼ਖਮੀਆਂ ਦੀ ਹਾਲਤ ਸਥਿਰ ਹੈ।

ਸਿੱਖਿਆ ਵਿਭਾਗ ਨੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਕੈਲੰਡਰ ਕੀਤਾ ਜਾਰੀ : ਹਰਜੋਤ ਬੈਂਸ

0

ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਸਪੋਰਟਸ ਬ੍ਰਾਂਚ ਵੱਲੋਂ ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਖੇਡਾਂ ਨੂੰ ਅੰਡਰ 14,17 ਅਤੇ 19 ਸਾਲ ਵਰਗ ਵਿੱਚ ਆਯੋਜਿਤ ਕਰਵਾਊਣ ਸੰਬੰਧੀ ਹਦਾਇਤਾਂ ਵੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਜਿਹੜੇ ਜ਼ਿਲ੍ਹੇ ਵਿੱਚ ਸੰਬੰਧਿਤ ਖੇਡ ਦਾ ਆਯੋਜਨ ਕੀਤਾ ਜਾਣਾ ਹੈ ਉਸ ਜ਼ਿਲ੍ਹੇ ਵੱਲੋਂ ਖਿਡਾਰੀਆਂ ਅਤੇ ਉਹਨਾਂ ਨਾਲ ਆਏ ਅਧਿਆਪਕ ਸਟਾਫ਼, ਡਿਊਟੀ ‘ਤੇ ਆਏ ਅਫ਼ਸਰਾਂ/ਕਰਮਚਾਰੀਆਂ ਲਈ ਰਿਹਾਇਸ਼, ਖਾਣੇ ਅਤੇ ਖੇਡਾਂ ਦੇ ਸਥਾਨ ਦਾ ਪ੍ਰਬੰਧ ਮੇਜ਼ਬਾਨ ਜ਼ਿਲ੍ਹੇ ਵੱਲੋਂ ਹੀ ਕੀਤਾ ਜਾਵੇਗਾ।

ਖਿਡਾਰੀਆਂ ਨੂੰ ਸਵੇਰ ਦੀ ਚਾਹ, ਬ੍ਰੇਕਫਾਸਟ ਅਤੇ ਡਿਨਰ ਨਿਰਧਾਰਿਤ ਮੀਨੂੰ ਅਨੁਸਾਰ ਰਿਹਾਇਸ਼ ਵਾਲੀ ਥਾਂ ਜਾਂ ਖੇਡ ਸਥਾਨ ਦੇ ਨੇੜੇ ਹੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਖਿਡਾਰੀਆਂ ਲਈ ਲੰਚ ਅਤੇ ਦੁਪਹਿਰ ਦੀ ਚਾਹ ਖੇਡ ਵਾਲੇ ਸਥਾਨ ‘ਤੇ ਹੀ ਉਪਲਬਧ ਕਰਵਾਈ ਜਾਵੇਗੀ। ਇਸਤੋਂ ਇਲਾਵਾ ਖੇਡਾਂ ਦੇ ਸੁਚਾਰੂ ਸੰਚਾਲਨ ਲਈ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਬੈਂਸ ਨੇ ਦੱਸਿਆ ਕਿ ਇਸ ਵਾਰ ਨਵੰਬਰ-ਦਸੰਬਰ ਮਹੀਨੇ ਦੌਰਾਨ ਪੰਜਾਬ ਰਾਜ ਦੇ 23 ਜ਼ਿਲ੍ਹਿਆਂ ਵਿੱਚ 37 ਖੇਡਾਂ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ।

ਜਿਨ੍ਹਾਂ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਉਨ੍ਹਾਂ ਵਿਚ ਕਿੱਕ ਬਾਕਸਿੰਗ, ਰੋਲਰ ਸਕੇਟਿੰਗ/ਹਾਕੀ, ਕਬੱਡੀ ਨੈਸ਼ਨਲ ਸਟਾਇਲ, ਸਰਕਲ ਕਬੱਡੀ,ਖੋ-ਖੋ, ਵਾਲੀਬਾਲ,ਫੈਂਸਿੰਗ, ਕੁਸ਼ਤੀਆਂ, ਸ਼ਤਰੰਜ, ਬਾਲ ਸ਼ੂਟਿੰਗ,ਬਾਕਸਿੰਗ, ਕਰਾਟੇ, ਰੱਸਾ ਕਸੀ,ਸਾਫ਼ਟਬਾਲ, ਬਾਸਕਟਬਾਲ, ਹੈਂਡਬਾਲ, ਕ੍ਰਿਕਟ, ਵਾਲੀਬਾਲ, ਨੈੱਟਬਾਲ, ਗੱਤਕਾ, ਸ਼ੂਟਿੰਗ, ਕੈਰਮ, ਆਰਚਰੀ,ਲਾਅਨ ਟੈਨਿਸ, ਟਰੈਕ ਸਾਇਕਲਿੰਗ , ਰੋਡ ਸਾਇਕਲਿੰਗ , ਬੈਡਮਿੰਟਨ, ਫੁੱਟਬਾਲ, ਜ਼ਿਮਨਾਸਟਿਕ, ਟੇਬਲ ਟੈਨਿਸ, ਜੁਡੋ, ਵੇਟ ਲਿਫ਼ਟਿੰਗ, ਪਾਵਰ ਲਿਫਟਿੰਗ, ਤੈਰਾਕੀ,ਲੰਗੋਰੀ ਅਤੇ ਯੋਗ ਤੋਂ ਇਲਾਵਾ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ।

ਸਿਹਤ ਮੰਤਰੀ ਨੇ 12 ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

0

ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ‘ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ।

ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮਹਿਲਾ SHO ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਇੰਸਪੈਕਟਰ ਇੰਚਾਰਜ/ਐਸ.ਐਚ.ਓ. ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ. ਨੂੰ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ, ਫਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਉਸਦੀ ਧੀ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਰਿਸ਼ਵਤ ਵਜੋਂ 40, 000 ਰੁਪਏ ਦੀ ਮੰਗ ਕਰ ਰਹੀ ਸੀ ਪਰ ਸੌਦਾ 20, 000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮਹਿਲਾ ਐਸ.ਐਚ.ਓ. ਉਸ ਕੋਲੋਂ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 8, 000 ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਤੀਜੀ ਕਿਸ਼ਤ ਵਜੋਂ 10, 000 ਰੁਪਏ ਹੋਰ ਮੰਗ ਰਹੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਕਰਮਚਾਰਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਐਸ.ਐਚ.ਓ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

T-20 World Cup: ਫਾਈਨਲ ‘ਚ ਪਹੁੰਚਿਆ ਪਾਕਿਸਤਾਨ ,ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

0

ਸੈਮੀਫਾਈਨਲ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਨਿਊਜ਼ੀਲੈਂਡ ਤੇ ਪਾਕਿਸਤਾਨ ਦਰਮਿਆਨ ਖੇਡਿਆ ਗਿਆ। ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਨਿਰਧਾਰਤ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾਈਆਂ। ਇਸ ਤਰ੍ਹਾਂ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤ ਲਈ 153 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਨੇ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 152 ਦੌੜਾਂ ਬਣਾਈਆਂ ਤੇ ਮੈਚ ਨੂੰ 7 ਵਿਕਟਾਂ ਨਾਲ ਜਿੱਤ ਲਿਆ।

ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ। ਮੈਚ ਦੀ ਸ਼ੁਰੂਆਤ ‘ਚ ਉਸ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸਲਾਮੀ ਬੱਲੇਬਾਜ਼ ਫਿਲ ਐਲੇਨ ਸਿਰਫ਼ 4 ਦੌੜਾਂ ਦੇ ਨਿੱਜੀ ਸਕੋਰ ‘ਤੇ ਸ਼ਾਹੀਨ ਸ਼ਾਹ ਅਫਰੀਦੀ ਵਲੋਂ ਐਲ. ਬੀ. ਡਬਲਯੂ. ਆਊਟ ਹੋਇਆ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਡੇਵੋਨ ਕੌਨਵੇ ਦੇ ਆਊਟ ਹੋਣ ਨਾਲ ਲੱਗਾ। ਕੌਨਵੇ 21 ਦੌੜਾਂ ਦੇ ਨਿੱਜੀ ਸਕੋਰ ‘ਤੇ ਸ਼ਾਦਾਬ ਖ਼ਾਨ ਵਲੋਂ ਰਨ ਆਊਟ ਹੋਇਆ। ਨਿਊਜ਼ੀਲੈਂਡ ਦੀ ਤੀਜੀ ਵਿਕਟ ਗਲੇਨ ਫਿਲੀਪਸ ਦੇ ਤੌਰ ‘ਤੇ ਡਿੱਗੀ। ਫਿਲੀਪਸ 6 ਦੌੜਾਂ ਦੇ ਨਿੱਜੀ ਸਕੋਰ ‘ਤੇ ਨਵਾਜ਼ ਵਲੋਂ ਆਊਟ ਕੀਤਾ ਗਿਆ। ਨਿਊਜ਼ੀਲੈਂਡ ਦੀ ਚੌਥੀ ਵਿਕਟ ਕਪਤਾਨ ਕੇਨ ਵਿਲੀਅਮਸਨ ਦੇ ਤੌਰ ‘ਤੇ ਡਿੱਗੀ। ਵਿਲੀਅਮਸਨ 46 ਦੌੜਾਂ ਦੇ ਨਿੱਜੀ ਸਕੋਰ ‘ਤੇ ਸ਼ਾਹੀਨ ਅਫਰੀਦੀ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਡਾਰਲੀ ਮਿਸ਼ੇਲ 53 ਦੌੜਾਂ ਤੇ ਜੇਮਸ ਨੀਸ਼ਮ 16 ਦੌੜਾਂ ਬਣਾ ਅਜੇਤੂ ਰਹੇ। ਪਾਕਿਸਤਾਨ ਵਲੋਂ ਸ਼ਾਹੀਨ ਸ਼ਾਹ ਅਫਰੀਦੀ ਨੇ 2 ਤੇ ਮੁਹੰਮਦ ਨਵਾਜ਼ ਨੇ 1 ਵਿਕਟ ਲਈ।

ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਵਲੋਂ ਬਾਬਰ ਆਜ਼ਮ ਤੇ ਮੁਹੰਮਦ ਰਿਜ਼ਵਾਨ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਦੋਵੇਂ ਖਿਡਾਰੀਆਂ ਨੇ ਜ਼ਬਰਦਸਤ ਫਾਰਮ ਦਾ ਮੁਜ਼ਾਹਰਾ ਕਰਦੇ ਹੋਏ ਮੈਦਾਨ ‘ਤੇ ਦੌੜਾਂ ਦੀ ਝੜੀ ਲਾ ਦਿੱਤੀ ਪਰ ਇਸ ਦੌਰਾਨ ਪਾਕਿਸਤਾਨ ਦਾ ਕਪਤਾਨ ਬਾਬਰ ਆਜ਼ਮ 7 ਚੌਕਿਆਂ ਦੀ ਮਦਦ ਨਾਲ 53 ਦੌੜਾਂ ਦੇ ਨਿੱਜੀ ਸਕੋਰ ‘ਤੇ ਬੋਲਟ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਮੁਹੰਮਦ ਰਿਜ਼ਵਾਨ 57 ਦੌੜਾਂ ਤੇ ਮੁਹੰਮਦ ਹਾਰਿਸ 30 ਦੌੜਾਂ ਬਣਾ ਆਊਣ ਹੋਏ। ਨਿਊਜ਼ੀਲੈਂਡ ਵਲੋਂ ਟ੍ਰੇਂਟ ਬੋਲਟ ਨੇ 2 ਤੇ ਮਿਸ਼ੇਲ ਸੈਂਟਨਰ ਨੇ 1 ਵਿਕਟ ਲਈ।

 

ਪੰਜਾਬ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਲਈ 36.60 ਕਰੋੜ ਰੁਪਏ ਦਾ ਬਜਟ ਰੱਖਿਆ ਰਾਖਵਾਂ, ਗਰਭਵਤੀ ਮਹਿਲਾਵਾਂ ਨੂੰ ਮਿਲੇਗਾ ਫਾਇਦਾ

0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 60,912 ਔਰਤ ਲਾਭਪਾਤਰੀਆਂ ਨੂੰ 10.40 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਕੀਮ ਲਈ ਕੁੱਲ 36.60 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੇ ਜਾਂਦੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲਾਂ 5000 ਰੁਪਏ ਦਾ ਲਾਭ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਸੀ, ਜੋ ਅਪ੍ਰੈਲ 2022 ਤੋਂ ਬਾਅਦ ਸਮਾਜ ਦੇ ਸਮਾਜਿਕ ਅਤੇ ਆਰਥਿਕ ਤੌਰ ‘ਤੇ ਪਛੜੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਜਣੇਪਾ ਲਾਭ ਦੇ ਤਹਿਤ ਦੋ ਕਿਸ਼ਤਾਂ ਵਿੱਚ ਪੰਜ ਹਜ਼ਾਰ ਰੁਪਏ ਦਾ ਲਾਭ ਪ੍ਰਦਾਨ ਕੀਤਾ ਜਾਂਦਾ ਹੈ। ਪਹਿਲੀ ਕਿਸ਼ਤ 3000/- ਰੁਪਏ ਗਰਭ ਅਵਸਥਾ ਦੀ ਰਜਿਸਟ੍ਰੇਸ਼ਨ ‘ਤੇ ਅਤੇ ਘੱਟੋ-ਘੱਟ ਜਨਮ ਤੋਂ ਪਹਿਲਾਂ ਆਂਗਨਵਾੜੀ

ਕੇਂਦਰ (ਏ.ਡਬਲਿਯੂ.ਸੀ) ਵਿਖੇ ਐਲ.ਐਮ.ਪੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਇੱਕ ਚੈੱਕ-ਅੱਪ ਤੇ ਰਾਜ/ਯੂ.ਟੀ ਦੁਆਰਾ ਪ੍ਰਵਾਨਿਤ ਸਿਹਤ ਸਹੂਲਤਾਂ ਦੀ ਪਛਾਣ ਤੇ ਅਤੇ ਦੂਜ਼ੀ ਕਿਸ਼ਤ 2000/- ਰੁਪਏ ਬੱਚੇ ਦੇ ਜਨਮ ਦੇ ਰਜਿਸਟਰੇਸ਼ਨ, ਬੱਚੇ ਨੂੰ ਬੀ.ਸੀ.ਜੀ, ਓ.ਪੀ.ਵੀ, ਡੀ.ਪੀ.ਟੀ ਅਤੇ ਹੈਪੇਟਾਈਟਸ-ਬੀ ਜਾਂ ਇਸਦੇ ਬਰਾਬਰ ਦੀ ਪਹਿਲੀ ਡੋਜ਼ ਪ੍ਰਾਪਤ ਕਰਨ ਤੇ ਮਿਲਣ ਯੋਗ ਹੈ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।