Home Blog Page 1846

AAP MLA ਗੁਰਦਿੱਤ ਸੇਖੋਂ ਹੋਏ ਸੜਕ ਹਾਦਸੇ ਦਾ ਸ਼ਿਕਾਰ

0

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਸੇਖਾਂ ਦੀ ਕਾਰ ਲੁਧਿਆਣਾ ਸ਼ਹਿਰ ਦੇ ਬੱਦੋਵਾਲ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਇਸ ਹਾਦਸੇ ‘ਚ ਵਿਧਾਇਕ ਵਾਲ-ਵਾਲ ਬਚ ਗਏ ਹਨ। ਜਾਣਕਾਰੀ ਅਨੁਸਾਰ ਬੱਦੋਵਾਲ ਨੇੜੇ ਸੇਖੋਂ ਦੀ ਸਰਕਾਰੀ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ।ਇਸ ਕਾਰਨ ਗੱਡੀ ਨੂੰ ਨੁਕਸਾਨ ਪੁੱਜਾ ਹੈ।ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਸਮਰਥਕ ਪਹੁੰਚ ਗਏ।ਇਸ ਤੋਂ ਬਾਅਦ ਵਿਧਾਇਕ ਸੇਖੋਂ ਕਿਸੇ ਹੋਰ ਕਾਰ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ।

ਇਹ ਵੀ ਪੜ੍ਹੋ : ਵਿਅਕਤੀ ਨੇ ਪਰਿਵਾਰ ਸਮੇਤ ਨਹਿਰ ‘ਚ ਉਤਾਰੀ ਕਾਰ, ਬੱਚਿਆਂ ਸਮੇਤ 4 ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਾਹਮਣੇ ਵਾਲੇ ਵਾਹਨ ਨੇ ਬ੍ਰੇਕਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਵੀ ਮੌਕੇ ਉਤੇ ਪਹੁੰਚ ਗਏ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਤੋਂ ਬਾਅਦ ਧੂੰਆਂ ਕਾਫੀ ਵਧ ਗਿਆ ਹੈ। ਇਸ ਕਾਰਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।

 

 

ਵਿਅਕਤੀ ਨੇ ਪਰਿਵਾਰ ਸਮੇਤ ਨਹਿਰ ‘ਚ ਉਤਾਰੀ ਕਾਰ, ਬੱਚਿਆਂ ਸਮੇਤ 4 ਦੀ ਮੌਤ

0

ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਸੋਸ਼ਲ ਮੀਡੀਆ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਧੀ, ਭਤੀਜਾ ਅਤੇ ਭਰਾ ਨੂੰ ਲੈ ਕੇ ਘਲ ਖੁਰਦ ਦੇ ਨਜ਼ਦੀਕ ਆਪਣੀ ਕਾਰ ਨਹਿਰ ਵਿੱਚ ਸੁੱਟ ਕੇ ਖੁਦਕੁਸ਼ੀ ਕਰ ਲਈ ਹੈ। ਕਈ ਘੰਟਿਆਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਵਿਅਕਤੀ ਵੱਲੋਂ ਕਾਰ ਨੂੰ ਨਹਿਰ ਵਿੱਚ ਸੁੱਟਣ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਗਈ ਹੈ।

ਵੀਡੀਓ ਵਿੱਚ ਉਸਨੇ ਆਪਣੀ ਪਤਨੀ ਦੇ ਇਕ ਫਾਈਨੈਂਸਰ ਨਾਲ ਨਜਾਇਜ਼ ਸਬੰਧ ਹੋਣ ਦਾ ਦੋਸ਼ ਲਗਾਇਆ। ਮ੍ਰਿਤਕ ਦੀ ਪਹਿਚਾਣ ਬੁਧਵਾਰਾ ਮੁਹੱਲਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ, ਭਰਾ ਹਰਪ੍ਰੀਤ ਸਿੰਘ, ਧੀ ਗੁਰਲੀਨ ਕੌਰ ਅਤੇ ਭਤੀਜਾ ਅਗਮ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਕਈ ਘੰਟੇ ਬਚਾਓ ਕਾਰਜ ਕਰਨ ਤੋਂ ਬਾਅਦ ਸਾਰਿਆਂ ਨੂੰ ਬਾਹਰ ਕੱਢਿਆ ਗਿਆ, ਪ੍ਰੰਤੂ ਉਦੋਂ ਤੱਕ ਸਾਰਿਆਂ ਦੀ ਮੌਤ ਹੋ ਚੁੱਕੀ ਸੀ।

 

SGPC ਦੇ ਪ੍ਰਧਾਨ ਦੀ ਚੋਣ ਲਈ ਅੱਜ ਹੋਵੇਗੀ ਵੋਟਿੰਗ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਟੱਕਰ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਅੱਜ ਹੋਵੇਗੀ। ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਨਜ਼ਰ ਇਨ੍ਹਾਂ ਚੋਣਾਂ ‘ਤੇ ਟਿਕੀਆਂ ਹੋਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਇਤਿਹਾਸ ’ਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੋ ਧੜਿਆਂ ’ਚ ਵੰਡਿਆ ਗਿਆ ਹੈ। ਇਕ ਧੜਾ ਹਰਜਿੰਦਰ ਸਿੰਘ ਧਾਮੀ ਦਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਹੈ ਅਤੇ ਦੂਜਾ ਧੜਾ ਬੀਬੀ ਜਗੀਰ ਕੌਰ ਦਾ ਹੈ, ਜੋ ਆਜ਼ਾਦ ਚੋਣ ਲੜ ਰਹੇ ਹਨ।

ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਵੋਟਿੰਗ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਹੋਵੇਗੀ। ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਸਿੱਖਾਂ ਦੀ ਸੰਸਥਾ ਦੇ ਪ੍ਰਧਾਨ ਦਾ ਨਾਂ ਬੈਲੇਟ ਪੇਪਰ ਰਾਹੀਂ ਤੈਅ ਹੋਵੇਗਾ।

ਇਸ ਵਾਰ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ SGPC ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਚੋਣ ਮੈਦਾਨ ਵਿਚ ਹਨ। ਐੱਸਜੀਪੀਸੀ ਦੇ 157 ਮੈਂਬਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੋਵੇਗੀ।

ਇਹ ਵੀ ਪੜ੍ਹੋ : ਨੇਪਾਲ ‘ਚ ਆਇਆ 6.3 ਤੀਬਰਤਾ ਦਾ ਭੂਚਾਲ, 6 ਲੋਕਾਂ ਦੀ ਮੌਤ

ਐਸਜੀਪੀਸੀ ਮੈਂਬਰ ਮਾਰਚ ਵਿੱਚ ਬਜਟ ਅਤੇ ਨਵੰਬਰ ਵਿੱਚ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕਰਦੇ ਹਨ। ਗੌਰਤਲਬ ਹੈ ਕਿ ਮੌਜੂਦਾ ਸਦਨ ਵਿੱਚ ਕੁੱਲ 191 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਤੋਂ ਚੁਣੇ ਗਏ ਮੈਂਬਰ ਹਨ। ਦੇਸ਼ ਭਰ ਵਿੱਚੋਂ ਪੰਦਰਾਂ ਮੈਂਬਰ ਨਾਮਜ਼ਦ ਕੀਤੇ ਗਏ ਹਨ ਅਤੇ ਬਾਕੀ ਛੇ ਮੈਂਬਰ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਹਨ। ਹਾਊਸ ਦੀਆਂ 30 ਸੀਟਾਂ ਔਰਤਾਂ ਲਈ ਰਾਖਵੀਆਂ ਹਨ।

ਨੇਪਾਲ ‘ਚ ਆਇਆ 6.3 ਤੀਬਰਤਾ ਦਾ ਭੂਚਾਲ, 6 ਲੋਕਾਂ ਦੀ ਮੌਤ

0

ਨੇਪਾਲ ‘ਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਨੇਪਾਲ ‘ਚ ਮੰਗਲਵਾਰ ਦੇਰ ਰਾਤ 6.3 ਤੀਬਰਤਾ ਦਾ ਭੂਚਾਲ ਆਇਆ। ਜਿਸ ਦੇ ਝਟਕੇ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਰਾਤ ਕਰੀਬ 1:57 ਮਿੰਟ ‘ਤੇ ਆਇਆ। ਭੂਚਾਲ ਦਾ ਕੇਂਦਰ ਮਨੀਪੁਰ, ਨੇਪਾਲ ਵਿੱਚ ਸਥਿਤ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਨੇਪਾਲ ‘ਚ ਡੇਢ ਘੰਟੇ ‘ਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ।

ਦੇਰ ਰਾਤ 1.57 ਮਿੰਟ ਤੋਂ ਬਾਅਦ 3:15 ਮਿੰਟ ‘ਤੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ। ਇਸ ਦੀ ਤੀਬਰਤਾ 3.6 ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ 8 ਨਵੰਬਰ ਦੀ ਰਾਤ 9 ਵਜੇ ਵੀ ਨੇਪਾਲ ‘ਚ ਭੂਚਾਲ ਆਇਆ। ਤੀਬਰਤਾ 4.9 ਸੀ। 8 ਨਵੰਬਰ ਨੂੰ ਦਿਨ ਦੇ ਕਰੀਬ 12 ਵਜੇ ਮਿਜ਼ੋਰਮ ਵਿੱਚ ਵੀ ਭੂਚਾਲ ਆਇਆ। ਇੱਥੇ ਤੀਬਰਤਾ 4.4 ਸੀ। ਨੇਪਾਲ ਪੁਲਿਸ ਮੁਤਾਬਕ ਰਾਤ 2 ਵਜੇ ਭੂਚਾਲ ਕਾਰਨ ਦੋਤੀ ਜ਼ਿਲ੍ਹੇ ‘ਚ ਇਕ ਘਰ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਤੇ 5 ਜ਼ਖਮੀ ਹੋ ਗਏ। ਨੇਪਾਲ ਦੀ ਫੌਜ ਨੂੰ ਭੂਚਾਲ ਪ੍ਰਭਾਵਿਤ ਇਲਾਕਿਆਂ ‘ਚ ਖੋਜ ਅਤੇ ਬਚਾਅ ਕਾਰਜ ਲਈ ਭੇਜਿਆ ਗਿਆ ਹੈ।

ਆਂਵਲੇ ਦਾ ਮੁਰੱਬਾ ਸਰੀਰ ‘ਚ ਖੂਨ ਦੀ ਘਾਟ ਨੂੰ ਕਰਦਾ ਹੈ ਪੂਰਾ, ਜਾਣੋ ਹੋਰ ਮਿਲਦੇ ਹਨ ਕਿਹੜੇ- ਕਿਹੜੇ ਫਾਇਦੇ

0

ਆਂਵਲੇ ਦਾ ਸੇਵਨ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸਦੇ ਸੇਵਨ ਨਾਲ ਕਈ ਪ੍ਰਕਾਰ ਦੀਆਂ ਬਿਮਾਰੀਆਂ ਦੂਰ ਹੁੰਦੀਆਂ ਹਨ।ਆਂਵਲੇ ‘ਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਆਂਵਲੇ ਨੂੰ ਸੁੱਕਾ, ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ‘ਚ ਵੀ ਖਾ ਸਕਦੇ ਹੋ। ਇਸ ‘ਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਰੋਜ਼ਾਨਾਂ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਆਓ ਜਾਣਦੇ ਹਾਂ ‘ਆਂਵਲੇ ਦਾ ਮੁਰੱਬਾ’ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ…

1. ਚਮੜੀ ਲਈ ਫ਼ਾਇਦੇਮੰਦ
ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।

2. ਖੂਨ ਦੀ ਘਾਟ
ਸਰੀਰ ‘ਚ ਖੂਨ ਦੀ ਘਾਟ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ‘ਚ ਖੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਜਨਾਨੀਆਂ ‘ਚ ਆਇਰਨ ਦੀ ਘਾਟ ਪਾਈ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।

3. ਪੇਟ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ
ਜੇਕਰ ਤੁਹਾਨੂੰ ਪੇਟ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ ‘ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।

4. ਜੋੜਾਂ ਦੇ ਦਰਦ ਨੂੰ ਕਰੇ ਘੱਟ
ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ‘ਚ 2 ਵਾਰ ਖਾ ਸਕਦੇ ਹੋ।

5. ਰੋਗ ਪ੍ਰਤੀਰੋਧਕ ਦੀ ਸ਼ਮਤਾ ਵਧਾਵੇ
ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ ਕਾਫੀ ਮਾਤਰਾ ‘ਚ ਹੁੰਦਾ ਹੈ। ਇਸ ‘ਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ, ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫ਼ਾਇਦੇਮੰਦ ਹਨ।

6. ਗਰਭ ਅਵਸਥਾ ‘ਚ ਫ਼ਾਇਦੇਮੰਦ
ਗਰਭ ਅਵਸਥਾ ‘ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ‘ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।

ਟੈਕਸ ਦੀ ਚੋਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਅਹਿਮ ਕਦਮ

0

ਪੰਜਾਬ ਸਰਕਾਰ ਵੱਲੋਂ ਟੈਕਸ ਦੀ ਚੋਰੀ ਨੂੰ ਰੋਕਣ ਲਈ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਵਿੱਤ ਮੰਤਰੀ ਦਾ ਕਹਿਣਾ ਹੈ ਕਿ ਟੈਕਸ ਇੰਟੈਲੀਜੈਂਸ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ਵੀ ਵਧੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਟੈਕਸ ਇੰਟੈਲੀਜੈਂਸ ਵਿੰਗ ਦੀ ਅਗਵਾਈ ਵਧੀਕ ਕਮਿਸ਼ਨਰ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਯੂਨਿਟ ਤੋਂ ਇਲਾਵਾ ਦੋ ਹੋਰ ਯੂਨਿਟ ਬਣਾਏ ਜਾਣਗੇ।

ਹਰਪਾਲ ਚੀਮਾ ਦਾ ਕਹਿਣਾ ਹੈ ਕਿ ਕੇਂਦਰੀਕ੍ਰਿਤ ਯੂਨਿਟ ਵਿੱਚ ਇੱਕ ਸੰਯੁਕਤ ਕਮਿਸ਼ਨਰ, 3 ਈਟੀਓ, 6 ਇੰਸਪੈਕਟਰ ਅਤੇ 6 ਮਾਹਿਰ ਸ਼ਾਮਿਲ ਹੋਣਗੇ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਸਾਈਬਰ ਮਾਹਿਰ, ਕਾਨੂੰਨੀ ਮਾਹਿਰ, ਕਾਰੋਬਾਰੀ ਮਾਹਿਰਾਂ ਤੋਂ ਇਲਾਵਾ ਹੋਰ ਮਾਹਿਰ ਇਸ ਵਿੰਗ ਦਾ ਹਿੱਸਾ ਹੋਣਗੇ।

ਹਰਪਾਲ ਚੀਮਾ ਦਾ ਕਹਿਣਾ ਹੈ ਕਿ ਟੈਕਸ ਇੰਟੈਲੀਜੈਂਸ ਵਿੰਗ ਫਰਜ਼ੀ ਬਿੱਲਾਂ ‘ਤੇ ਤਿੱਖੀ ਨਜ਼ਰ ਰੱਖੇਗਾ ਅਤੇ ਕਾਰਵਾਈ ਕਰੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ਼ ਡੇਢ ਮਹੀਨੇ ‘ਚ ਹੀ ਸਰਕਾਰ ਨੂੰ ਡਾਟਾ ਮਾਈਨਿੰਗ ਸਿਸਟਮ ਤੋਂ 107 ਕਰੋੜ ਰੁਪਏ ਦੀ ਆਮਦਨ ਹੋਈ ਹੈ।ਕਾਂਗਰਸ ਸਰਕਾਰ ਵੇਲੇ ਪਿਛਲੇ 2 ਸਾਲਾਂ ਵਿੱਚ ਵਿਭਾਗ ਨੂੰ ਸਿਰਫ਼ 600 ਕਰੋੜ ਰੁਪਏ ਮਿਲੇ ਸਨ।

ਪੰਜਾਬ ‘ਚ ਡੇਂਗੂ ਦਾ ਕਹਿਰ, ਇੱਕ ਦਿਨ ‘ਚ ਹੀ 273 ਨਵੇਂ ਮਾਮਲੇ ਆਏ ਸਾਹਮਣੇ

0

ਪੰਜਾਬ ‘ਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਰੋਜ਼ਾਨਾ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਾਣਕਾਰੀ ਅਨੁਸਾਰ ਸੋਮਵਾਰ ਨੂੰ 17 ਜ਼ਿਲ੍ਹਿਆਂ ਵਿੱਚ ਇੱਕ ਦਿਨ ਵਿੱਚ 273 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 24 ਘੰਟਿਆਂ ਦੌਰਾਨ ਡੇਂਗੂ ਦੇ ਦੋ ਸ਼ੱਕੀ ਮਰੀਜ਼ਾਂ (ਮਾਂ-ਪੁੱਤ) ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਮੁੱਖ ਸਕੱਤਰ ਨੇ ਰੇਤ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਸਖ਼ਤ ਨਿਗਰਾਨੀ ਕਰਨ ਦੇ…

ਸੋਮਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਡੇਂਗੂ ਦੇ ਮਰੀਜ਼ ਪਟਿਆਲਾ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ। ਇੱਥੇ ਇੱਕ ਦਿਨ ਵਿੱਚ ਡੇਂਗੂ ਦੇ 49 ਮਾਮਲੇ ਸਾਹਮਣੇ ਆਏ ਹਨ। ਦੂਜੇ ਨੰਬਰ ’ਤੇ ਮੁਹਾਲੀ ਜ਼ਿਲ੍ਹਾ ਹੈ। ਇੱਥੇ ਡੇਂਗੂ ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਕੁੱਲ ਗਿਣਤੀ 6764 ਹੋ ਗਈ ਹੈ। ਹੁਣ ਤੱਕ 43746 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਮੁੱਖ ਸਕੱਤਰ ਨੇ ਰੇਤ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਸਖ਼ਤ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

0

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਟ੍ਰਾਂਸਪੋਰਟ ਅਤੇ ਮਾਈਨਿੰਗ ਵਿਭਾਗ ਦੀ ਮੀਟਿੰਗ ਕੀਤੀ। ਰੇਤ ਅਤੇ ਢੋਆ ਢੁਆਈ ਕਰਨ ਵਾਲੇ ਵਾਹਨਾਂ ਦੀ ਸਖਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਨੇ ਕਿਹਾ ਕਿ ਰੇਤ ਦੀ ਢੋਆ ਢੁਆਈ ਕਰਨ ਵਾਲੇ ਵਾਹਨਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾ ਕੇ ਚੈਕਿੰਗ ਕੀਤੀ ਜਾਏ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼…

ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ ਕਰ ਕੇ ਰੇਤੇ ਵਾਲੇ ਵਾਹਨਾਂ ਉਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਦਿਆਂ ਰੇਤਾ ਲਿਜਾਣ ਵਾਲੇ ਵਾਹਨਾਂ (ਟਿੱਪਰ/ਟਰੱਕ/ਟਰੇਲਰ ਆਦਿ) ਦੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੇਤੇ ਦੀ ਕੀਮਤ 9 ਰੁਪਏ ਕਿਊਬਿਕ ਫੁੱਟ ਤੈਅ ਕੀਤੀ ਗਈ ਹੈ ਪਰ ਰੇਤੇ ਦੀ ਢੋਆ-ਢੁਆਈ ਵਾਲਿਆਂ ਵੱਲੋਂ ਜ਼ਿਆਦਾ ਕੀਮਤ ਵਸੂਲਣ ਨਾਲ ਲੋਕਾਂ ਨੂੰ ਮਹਿੰਗਾ ਰੇਤਾ ਮਿਲਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਭੰਗਾਲਾ ਨੇ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸੰਸਾਰ ’ਤੇ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਸਾਰ ’ਤੇ ਫੈਲੀ ਜਾਤ-ਪਾਤ, ਵਰਣ-ਵੰਡ ਦੀ ਬੁਰਾਈ ਨੂੰ ਦੂਰ ਕਰਦਿਆਂ ਮਨੁੱਖਤਾ ਨੂੰ ਏਕੇ ਵਿਚ ਪਰੋਇਆ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਅੰਦਰ ਉੱਚਾ ਅਤੇ ਬਰਾਬਰ ਸਨਮਾਨ ਦਿੱਤਾ। ਉਨ੍ਹਾਂ ਆਖਿਆ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਰਬਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਬੂਹ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਕੌਰ ਸਿੰਘ, ਜਥੇਦਾਰ ਗੁਰਲਾਲ ਸਿੰਘ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਆ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਮਾਸਟਰ ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਸਿੱਧੂ ਮੂਸੇਵਾਲਾ ਦੀ ‘ਵਾਰ’ ਹੋਈ ਰਿਲੀਜ਼, ਤੋੜ ਦਿੱਤੇ ਸਾਰੇ ਰਿਕਾਰਡ

0

ਸਿੱਧੂ ਮੂਸੇਵਾਲਾ ਦਾ ਅੱਜ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਇਸ ‘ਵਾਰ’ ‘ਚ ਸਿੱਧੂ ਮੂਸੇਵਾਲਾ ਨੇ ਹਰੀ ਸਿੰਘ ਨਲੂਆ ਦੀ ਬਹਾਦਰੀ ਦਾ ਜ਼ਿਕਰ ਕੀਤਾ ਹੈ। ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਹਰੀ ਸਿੰਘ ਨਲੂਆ ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ਸੀ। ਇਸ ਵਾਰ ਨੇ ਰਿਲੀਜ਼ ਹੁੰਦੇ ਹੀ ਰਿਕਾਰਡ ਤੋੜ ਦਿੱਤੇ ਹਨ।ਕੁੱਝ ਹੀ ਘੰਟਿਆਂ ‘ਚ ਇਸਦੇ 3.9M ਵਿਊਜ਼ ਹੋ ਗਏ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਕਿਹਾ ਕਿ ਉਨ੍ਹਾਂ ਦੀ ਉਮੀਦ ਤੋਂ ਵੀ ਜ਼ਿਆਦਾ ਲੋਕਾਂ ਵੱਲੋਂ ਇਸ ‘ਵਾਰ’ ਨੂੰ ਪਿਆਰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਿਲੀਜ਼ ਹੋਣ ਤੋਂ ਪਹਿਲਾਂ ਹੀ ਢਾਈ ਲੱਖ ਦੇ ਕਰੀਬ ਲੋਕ ਆਨਲਾਇਨ ਬੈਠੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਲੋਕਾਂ ਵੱਲੋਂ ਸਿੱਧੂ ਦੀ ਆਵਾਜ਼ ਨੂੰ ਬਹੁਤ ਪਿਆਰ ਮਿਲਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਗੀਤ ਤਾਂ ਨਹੀਂ ਕਹਿ ਸਕਦੇ, ਤੁਸੀਂ ਇਸ ਨੂੰ ਵਾਰ ਕਹਿ ਸਕਦੇ ਹੋ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਧਾਰਮਿਕ ‘ਵਾਰ’ ਹੈ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਪਹਿਲੀ ਪਤਾਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਅੱਜ ਜਨਮ ਦਿਹਾੜਾ ਹੈ।ਇਸ ਲਈ ਅੱਜ ਇਸ ‘ਵਾਰ’ ਦੇ ਰਿਲੀਜ਼ ਹੋਣ ਦੀ ਹੋਰ ਵੀ ਜ਼ਿਆਦਾ ਖ਼ੁਸ਼ੀ ਹੋਈ ਹੈ। ਲੋਕਾਂ ਵੱਲੋਂ ਇਸ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ।