Home Blog Page 1848

ਪਟਿਆਲਾ ਤੇ ਸੰਗਰੂਰ ‘ਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

0

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਨੇੜ ਭਵਿੱਖ ਵਿੱਚ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਸ ਵਿਕਸਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ

ਪੁੱਡਾ ਭਵਨ, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਪੀ.ਡੀ.ਏ. ਦੇ ਪ੍ਰਗਤੀ ਅਧੀਨ, ਭਵਿੱਖੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਸਮਾਣਾ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਸਤਾਵਿਤ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਦਰਖ਼ਾਸਤਾਂ ਦੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਪੜਤਾਲ ਕਰਵਾਉਣ ਲਈ ਕਿਹਾ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬੜੀ ਨਦੀ ਅਤੇ ਛੋਟੀ ਨਦੀ ਦੀ ਨੁਹਾਰ ਬਦਲਣ ਸਬੰਧੀ ਪ੍ਰਾਜੈਕਟ, ਪਟਿਆਲਾ ਵਿਖੇ ਐਸ.ਟੀ.ਪੀਜ਼. ਅਤੇ ਈ.ਟੀ.ਪੀ. ਦੀ ਉਸਾਰੀ ਅਤੇ ਸੀਵਰੇਜ ਨੈੱਟਵਰਕ ਵਿਛਾਉਣ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰੀਆਂ ਵੱਲੋਂ ਪੀ.ਡੀ.ਏ. ਦੀ ਅਰਬਨ ਅਸਟੇਟ 1, 2, 3, 4 ਅਤੇ ਪੀ.ਡੀ.ਏ. ਓਮੈਕਸ ਸਿਟੀ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੀ ਤਜਵੀਜ਼ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ: CBI ਅਦਾਲਤ ਨੇ ਫੇਕ ਐਂਨਕਾਊਂਟਰ ਮਾਮਲੇ ‘ਚ ਸੁਣਾਈ ਸਜ਼ਾ

ਇਸ ਤੋਂ ਇਲਾਵਾ ਪੀ.ਡੀ.ਏ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੇ ਨਾਲ-ਨਾਲ ਚਲਾਈਆਂ ਜਾ ਰਹੀਆਂ ਨਿਯਮਤ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਗੌਤਮ ਜੈਨ ਨੂੰ ਲੰਬਿਤ ਪਏ ਵੱਖ-ਵੱਖ ਕੇਸਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਮਨਜ਼ੂਰਸ਼ੁਦਾ ਰਿਹਾਇਸ਼ੀ ਪ੍ਰਾਜੈਕਟਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਕਾਰਜ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸਜਾਇਆ ਨਗਰ ਕੀਰਤਨ

0
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ, ਏਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ, ਐਸਪੀਡੀ ਸ. ਹਰਜੀਤ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਐਡਵੋਕੇਟ ਧਾਮੀ ਨੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਸਮੇਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ।
ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਉਪਦੇਸ਼ ਮਨੁੱਖ ਨੂੰ ਸਾਂਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ’ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ।

CBI ਅਦਾਲਤ ਨੇ ਫੇਕ ਐਂਨਕਾਊਂਟਰ ਮਾਮਲੇ ‘ਚ ਸੁਣਾਈ ਸਜ਼ਾ

0

ਮੋਹਾਲੀ ਦੀ CBI ਅਦਾਲਤ ਨੇ 1993 ‘ਚ ਹੋਏ ਝੂਠੇ ਪੁਲਿਸ ਮੁਕਾਬਲੇ ਵਿਚ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐੱਸਆਈ ਜਗਤਾਰ ਸਿੰਘ ਨੂੰ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਜ਼ਾ ਦੇ ਨਾਲ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ।

ਜ਼ਿਕਰਯੋਗ ਹੈ ਕਿ ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਐਨਕਾਊਂਟਰ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਦੋ ਸਾਬਕਾ ਪੁਲੀਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਜਿਸ ਵਿੱਚ ਉਬੋਕੇ ਦਾ ਰਹਿਣ ਵਾਲਾ ਹਰਬੰਸ ਸਿੰਘ ਅਤੇ ਇੱਕ ਅਣਪਛਾਤਾ ਖਾੜਕੂ ਪੁਲਿਸ ਦੀ ਗੋਲੀਬਾਰੀ ਵਿੱਚ ਮਾਰਿਆ ਗਿਆ।

ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਕੇਸ ਦੀ ਸੁਣਵਾਈ ਦੌਰਾਨ ਬੀਤੀ 27 ਅਕਤੂਬਰ ਨੂੰ ਸੀਬੀਆਈ ਅਦਾਲਤ ਨੇ ਦੋ ਸੇਵਾਮੁਕਤ ਪੁਲਿਸ ਅਫ਼ਸਰਾਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਦਿੱਲੀ ‘ਚ 9 ਨਵੰਬਰ ਤੋਂ ਖੁੱਲ੍ਹਣਗੇ ਪ੍ਰਾਇਮਰੀ ਸਕੂਲ : ਵਾਤਾਵਰਨ ਮੰਤਰੀ ਗੋਪਾਲ ਰਾਏ

0

ਦਿੱਲੀ ਸਰਕਾਰ ਨੇ 9 ਨਵੰਬਰ ਤੋਂ ਦਿੱਲੀ ਦੇ ਪ੍ਰਾਇਮਰੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸ਼ਹਿਰ ਦੀ ਹਵਾ ਗੁਣਵੱਤਾ ’ਚ ਸੁਧਾਰ ਨੂੰ ਧਿਆਨ ’ਚ ਰੱਖਦੇ ਹੋਏ ਆਪਣੇ 50 ਫੀਸਦ ਸਟਾਫ਼ ਨੂੰ ਘਰੋਂ ਕੰਮ ਕਰਨ ਦੇ ਦਿੱਤੇ ਹੁਕਮ ਵੀ ਵਾਪਸ ਲੈ ਲਏ ਹਨ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਾਲਾਤ ’ਚ ਵੱਡਾ ਸੁਧਾਰ ਆਇਆ ਹੈ ਤੇ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵੀ ਘਟੀਆਂ ਹਨ।

ਇਹ ਵੀ ਪੜ੍ਹੋ: ਦੇਸ਼ ‘ਚ ਜਾਰੀ ਰਹੇਗਾ EWS ਕੋਟਾ, SC ਨੇ 10 ਫੀਸਦੀ ਰਾਖਵਾਂਕਰਨ ਨੂੰ ਠਹਿਰਾਇਆ ਜਾਇਜ਼

ਉਨ੍ਹਾਂ ਨੇ ਕਿਹਾ, ‘‘ਪ੍ਰਾਇਮਰੀ ਸਕੂਲ 9 ਨਵੰਬਰ ਤੋਂ ਮੁੜ ਖੁੱਲ੍ਹਣਗੇ ਤੇ 50 ਫੀਸਦ ਸਰਕਾਰੀ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਦਿੱਤੇ ਹੁਕਮ ਵਾਪਸ ਲਏ ਜਾਂਦੇ ਹਨ।’’ ਪਿਛਲੇ ਦੋ ਦਿਨਾਂ ਵਿੱਚ ਦਿੱਲੀ-ਐੱਨਸੀਆਰ ’ਚ ਹਵਾ ਪ੍ਰਦੂਸ਼ਣ ’ਚ ਸੁਧਾਰ ਕਰਕੇ ਐਤਵਾਰ ਨੂੰ ਕੇਂਦਰ ਦੇ ਹਵਾ ਗੁਣਵੱਤਾ ਪੈਨਲ ਨੇ ਅਥਾਰਿਟੀਜ਼ ਨੂੰ ਕੀਤੀਆਂ ਹਦਾਇਤਾਂ ਵਿੱਚ ਗੈਰ-ਬੀਐੱਸ 6 ਡੀਜ਼ਲ ਹਲਕੇ ਮੋਟਰ ਵਾਹਨਾਂ ਦੀ ਆਵਾਜਾਈ ਤੇ ਟਰੱਕਾਂ ਦੇ ਦਾਖ਼ਲੇ ’ਤੇ ਲਾਈ ਰੋਕ ਹਟਾਉਣ ਲਈ ਕਿਹਾ ਸੀ।

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ

0

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਖਿਲ਼ਾਫ ਵੱਡਾ ਐਕਸ਼ਨ ਲਿਆ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੇਸ਼ ਨਾ ਹੋਣ ਦੇ ਚੱਲਦੇ ਅਕਾਲੀ ਦਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਇਸਦੇ ਨਾਲ ਹੀ ਬੀਬੀ ਜਗੀਰ ਕੌਰ ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।

ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਟਸ਼ਿਪ ਤੋਂ ਵੀ ਬਾਹਰ ਕਰ ਦਿੱਤਾ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪਾਰਟੀ ਦਾ ਉਨ੍ਹਾਂ ਨਾਲ ਕੋਈ ਰਿਸ਼ਤਾ ਨਹੀਂ। ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਪਾਰਟੀ ਨਾਲ ਬਾਗੀ ਹੋ ਕੇ SGPC ਦੇ ਪ੍ਰਧਾਨ ਦੀ ਚੋਣ ਲੜਨ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਬੱਚਿਆਂ, ਅਪਾਹਜਾਂ ਤੇ ਬਜ਼ੁਰਗਾਂ ਦੀ ਭਲਾਈ ਲਈ ਯਤਨ, ਗ਼ੈਰ ਸਰਕਾਰੀ ਸੰਸਥਾਵਾਂ ਤੋਂ ਮੰਗੀਆਂ ਅਰਜ਼ੀਆਂ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ, ਔਰਤਾਂ, ਦਿਵਿਆਂਗਜਨਾਂ, ਬਜ਼ੁਰਗਾਂ ਆਦਿ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ “ਪਲਾਨ ਸਕੀਮ ਪੀ.ਐਮ-6 ਅਸਿਸਟੈਂਸ ਟੂ ਐਨ.ਜੀ.ਓ’ਜ਼” ਅਧੀਨ ਪੰਜਾਬ ‘ਚ ਕੰਮ ਕਰ ਰਹੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ (ਰਜਿ) ਤੋਂ ਵਿੱਤੀ ਸਾਲ 2022-23 ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 21 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਔਰਤਾਂ, ਦਿਵਿਆਂਗਾਂ, ਬਜ਼ੁਰਗਾਂ ਆਦਿ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ(ਐਨ.ਜੀ.ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ। ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ : ਸੁਧੀਰ ਸੂਰੀ ਕਤਲ ਮਾਮਲੇ ‘ਚ ਜਾਂਚ ਕਰ ਰਹੀ SIT ਦਾ ਮੁਖੀ ਬਦਲਿਆ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਅਧੀਨ ਜਿਹੜੀਆਂ ਗੈਰ ਸਰਕਾਰੀ ਸੰਸਥਾਵਾਂ(ਐਨ.ਜੀ.ਓਜ਼) ਸਹਾਇਤਾਂ ਪ੍ਰਾਪਤ ਕਰਨ ਲਈ ਚਾਹਵਾਨ ਹਨ, ਉਹ ਪਲੈਨਿੰਗ ਵਿਭਾਗ ਦੀ ਸਕੀਮ ਜੋ ਕਿ ਲਿੰਕ https://tinyurl.com/493n4kvs ਅਤੇ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਉਪਲੱਬਧ ਹੈ, ਅਧੀਨ ਦਰਸਾਏ ਪ੍ਰੋਜੈਕਟਾਂ ਲਈ ਗ੍ਰਾਂਟ ਲਈ ਅਪਲਾਈ ਕਰ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਹਵਾਨ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਹਰ ਪੱਖੋਂ ਮੁਕੰਮਲ ਕਰਕੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਐਸ.ਸੀ.ਓ. 102-103, ਸੈਕਟਰ 34 ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਅਰਜੀ ਦੀ ਹਾਰਡ ਕਾਪੀ ਦਸਤੀ ਜਾਂ ਰਜਿਸਟਰਡ ਡਾਕ ਅਤੇ ਸਾਫਟ ਕਾਪੀ ਈ-ਮੇਲ ਰਾਹੀਂ ਭੇਜ ਸਕਦੀਆਂ ਹਨ। ਵਿੱਤੀ ਸਾਲ 2022-23 ਲਈ ਸੰਸਥਾਵਾਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਸਬੰਧੀ 21 ਨਵੰਬਰ 2022 ਤੱਕ ਅਰਜ਼ੀਆਂ ਭੇਜ ਸਕਦੀਆਂ ਹਨ।

ਸੁਧੀਰ ਸੂਰੀ ਕਤਲ ਮਾਮਲੇ ‘ਚ ਜਾਂਚ ਕਰ ਰਹੀ SIT ਦਾ ਮੁਖੀ ਬਦਲਿਆ

0

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੰਮ੍ਰਿਤਸਰ ‘ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ  ਤੁਰੰਤ ਬਾਅਦ ਗੋਲੀਆਂ ਚਲਾਉਣ ਵਾਲੇ ਸੰਦੀਪ ਸੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਅਨੁਸਾਰ ਸੰਦੀਪ ਦੇ ਮੋਬਾਈਲ ਤੋਂ ਡਾਟਾ ਰਿਕਵਰ ਕੀਤਾ ਹੈ। ਇਸਦੇ ਨਾਲ ਹੀ ਸੰਦੀਪ ਦੇ ਮੋਬਾਈਲ ਦੀ ਪਿਛਲੇ 6 ਮਹੀਨੇ ਦੀ ਕਾਲ ਰਿਕਾਰਡ ਵੀ ਕਢਵਾਈ ਗਈ ਹੈ। ਇਸ ਕੇਸ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਤੇ ਹੁਣ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਜਾਂਚ ਕਰ ਰਹੀ  SIT ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਜਗਜੀਤ ਵਾਲੀਆ ਨੂੰ SIT ਇੰਚਾਰਜ ਲਗਾਇਆ ਗਿਆ ਹੈ। DGP ਗੌਰਵ ਯਾਦਵ ਇਸ ਮਾਮਲੇ ਦੀ ਖੁਦ ਮੌਨੀਟਰਿੰਗ ਕਰ ਰਹੇ ਹਨ।

ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ CM ਭਗਵੰਤ ਮਾਨ ਨੇ ਦਿੱਤਾ ਜਾਗਰੂਕ ਹੋਣ ਦਾ ਸੁਨੇਹਾ

0

ਭਾਰਤ ਵਿੱਚ ਹਰ ਸਾਲ 7 ਨਵੰਬਰ ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੈਂਸਰ ਲਾ ਇਲਾਜ ਨਹੀਂ, ਲੋੜ ਹੈ ਬਸ ਜਾਗਰੂਕ ਹੋਣ ਦੀ।

ਹੁਣ ਸਾਡਾ ਦੇਸ਼ ਆਧੁਨਿਕ ਤਕਨੀਕਾਂ ਜ਼ਰੀਏ ਇਸ ਲਾ-ਇਲਾਜ਼ ਬਿਮਾਰੀ ਦੇ ਇਲਾਜ਼ ਲਈ ਸਮਰੱਥ ਹੈ।

ਰਾਸ਼ਟਰੀ ਕੈਂਸਰ ਜਾਗਰੂਕ ਦਿਵਸ ਮੌਕੇ ਆਓ ਪ੍ਰਣ ਕਰੀਏ ਜਾਗਰੂਕ ਹੋਈਏ ਤੇ ਜਾਗਰੂਕ ਕਰੀਏ।

ਦੇਸ਼ ‘ਚ ਜਾਰੀ ਰਹੇਗਾ EWS ਕੋਟਾ, SC ਨੇ 10 ਫੀਸਦੀ ਰਾਖਵਾਂਕਰਨ ਨੂੰ ਠਹਿਰਾਇਆ ਜਾਇਜ਼

0

ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ 5 ਮੈਂਬਰੀ ਬੈਂਚ ਨੇ ਆਰਥਿਕ ਆਧਾਰ ’ਤੇ 10 ਫੀਸਦੀ ਰਾਖਵੇਂਕਰਨ ਨੂੰ ਜਾਇਜ਼ ਠਹਿਰਾਇਆ ਹੈ। ਅਦਾਲਤ ਨੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਆਪਣੀ ਮੋਹਰ ਲਗਾਈ ਹੈ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਬੈਂਚ ਵਿੱਚ ਜਸਟਿਸ ਦਿਨੇਸ਼ ਮਹੇਸ਼ਵਰੀ, ਐਸ ਰਵਿੰਦਰ ਭੱਟ, ਬੇਲਾ ਐਮ ਤ੍ਰਿਵੇਦੀ ਅਤੇ ਜੇਬੀ ਪਾਰਦੀਵਾਲਾ ਸ਼ਾਮਲ ਸਨ।

ਦੱਸ ਦੇਈਏ ਕਿ EWS ਲਈ 10 ਫੀਸਦੀ ਰਾਖਵੇਂਕਰਨ ਦੇ ਖਿਲਾਫ 30 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। 27 ਸਤੰਬਰ ਨੂੰ ਹੋਈ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜਸਟਿਸ ਦਿਨੇਸ਼ ਮਹੇਸ਼ਵਰੀ ਈਡਬਲਯੂਐਸ ਰਾਖਵੇਂਕਰਨ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਆਰਥਿਕ ਮਾਪਦੰਡਾਂ ‘ਤੇ ਰਾਖਵਾਂਕਰਨ ਸੰਵਿਧਾਨ ਦੇ ਮੂਲ ਢਾਂਚੇ ਦੀ ਉਲੰਘਣਾ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਈਡਬਲਯੂਐਸ ਰਿਜ਼ਰਵੇਸ਼ਨ ਸਮਾਨਤਾ ਸੰਹਿਤਾ ਦੀ ਉਲੰਘਣਾ ਨਹੀਂ ਕਰਦਾ ਹੈ।

ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਵੀ EWS ਰਾਖਵੇਂਕਰਨ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜਸਟਿਸ ਮਹੇਸ਼ਵਰੀ ਨਾਲ ਸਹਿਮਤ ਹਨ। ਜਨਰਲ ਸ਼੍ਰੇਣੀ ਵਿੱਚ EWS ਕੋਟਾ ਵੈਧ ਅਤੇ ਸੰਵਿਧਾਨਕ ਹੈ।

ਸਰਕਾਰ ਨੇ ਅਦਾਲਤ ਵਿੱਚ ਇਸ ਕਾਨੂੰਨ ਦਾ ਸਮਰਥਨ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਾਨੂੰਨ ਰਾਹੀਂ ਗਰੀਬਾਂ ਲਈ ਰਾਖਵੇਂਕਰਨ ਦੀ ਵਿਵਸਥਾ ਹੈ। ਇਸ ਨਾਲ ਸੰਵਿਧਾਨ ਦਾ ਮੂਲ ਢਾਂਚਾ ਮਜ਼ਬੂਤ ​​ਹੁੰਦਾ ਹੈ। ਇਸ ਦੇ ਨਾਲ ਹੀ ਵਿਰੋਧ ‘ਚ ਦਾਇਰ ਪਟੀਸ਼ਨਾਂ ‘ਚ ਆਰਥਿਕ ਆਧਾਰ ‘ਤੇ ਰਾਖਵੇਂਕਰਨ ਨੂੰ ਸੰਵਿਧਾਨ ਦੇ ਮੂਲ ਢਾਂਚੇ ਦੇ ਖਿਲਾਫ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਈਡਬਲਿਊਐਸ ਨੂੰ ਸਿੱਖਿਆ ਅਤੇ ਨੌਕਰੀਆਂ ਵਿੱਚ 10 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਹੈ। ਕੇਂਦਰ ਸਰਕਾਰ ਨੇ 2019 ਵਿੱਚ 103ਵੇਂ ਸੰਵਿਧਾਨਕ ਸੋਧ ਬਿੱਲ ਰਾਹੀਂ ਇਸ ਦਾ ਪ੍ਰਬੰਧ ਕੀਤਾ ਸੀ।

ਦੀਪਕ ਟੀਨੂੰ ਫਰਾਰ ਮਾਮਲੇ ‘ਚ ਹੋਈ ਇੱਕ ਹੋਰ ਗ੍ਰਿਫਤਾਰੀ!

0

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ AGTF ਨੇ ਚਿਰਾਗ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸਨੂੰ ਹਰਿਆਣਾ ਦੇ ਹਿਸਾਰ ਤੋਂ ਗ੍ਰਿਫਤਾਰ ਕੀਤਾ ਹੈ। ਚਿਰਾਗ ਉਹ ਵਿਅਕਤੀ ਹੈ ਜਿਸਨੇ ਦੀਪਕ ਟੀਨੂੰ ਨੂੰ ਭਜਾਉਣ ‘ਚ ਮਦਦ ਕੀਤੀ ਸੀ। ਚਿਰਾਗ ਦੀਪਕ ਟੀਨੂੰ ਦਾ ਦੂਜਾ ਮਦਦਗਾਰ ਦੱਸਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਪ੍ਰਿਤਪਾਲ ਦੇ ਘਰ ਤੋਂ ਬਾਹਰ ਦੀਪਕ ਟੀਨੂੰ ਨੂੰ ਚਿਰਾਗ ਆਪਣੀ ਗੱਡੀ ‘ਚ ਬਿਠਾ ਕੇ ਲੈ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੀਪਕ ਟੀਨੂੰ ਨੂੰ ਖੁਦ ਚਿਰਾਗ ਲੈ ਕੇ ਗਿਆ ਸੀ। ਜਿਸਨੂੰ ਹੁਣ ਹਰਿਆਣਾ ਦੇ ਹਿਸਾਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਇਹ ਗੱਲ ਸਾਹਮਣੇ ਆਈ ਹੈ ਕਿ ਚਿਰਾਗ ਰਿਸ਼ਤੇ ‘ਚ ਦੀਪਕ ਟੀਨੂੰ ਦਾ ਭਰਾ ਲੱਗਦਾ ਹੈ। AGTF ਤੇ SIT ਨੇ ਸਾਂਝੇ ਆਪ੍ਰੇਸ਼ਨ ‘ਚ ਦੇਰ ਰਾਤ ਚਿਰਾਗ ਨੂੰ ਗ੍ਰਿਫਤਾਰ ਕੀਤਾ ਹੈ।