ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ‘ਤੇ ਫਾਇਰਿੰਗ ਹੋਈ ਹੈ। ਸੁਧੀਰ ਸੂਰੀ ਹਿੰਦੁਸਤਾਨ ਸ਼ਿਵ ਸੈਨਾ ਦੇ ਪ੍ਰਧਾਨ ਹਨ। ਉਹ ਗੋਪਾਲ ਮੰਦਿਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਉਨ੍ਹਾਂ ਦੇ ਗੋਲੀ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ 3 ਗੋਲੀਆਂ ਲੱਗਣ ਦੀ ਜਾਣਕਾਰੀ ਮਿਲੀ ਹੈ। ਇਸ ਘਟਨਾ ‘ਚ ਸੂਰੀ ਗੰਭੀਰ ਜ਼ਖਮੀ ਹੋ ਗਏ ਹਨ। ਇਸਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਹਮਲਾਵਾਰ ਗ੍ਰਿਫਤਾਰ ਕਰ ਲਿਆ ਗਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੁਧੀਰ ਸੂਰੀ ਦੀ ਮੌਤ ਹੋ ਗਈ ਹੈ।
ਤਿਹਾੜ ਜੇਲ੍ਹ ਦੇ DG ਸੰਦੀਪ ਗੋਇਲ ਦਾ ਕੀਤਾ ਤਬਾਦਲਾ
ਤਿਹਾੜ ਜੇਲ੍ਹ ਦੇ ਡੀਜੀ ਸੰਦੀਪ ਗੋਇਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਐਲ ਜੀ ਦੇ ਆਦੇਸ਼ ਦੇ ਬਾਅਦ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੂੰ ਅੱਗੇ ਦੇ ਆਦੇਸ਼ਾਂ ਲਈ ਪੁਲਸ ਹੈੱਡ ਕੁਆਰਟਰ ‘ਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸੰਜੇ ਬੇਨੀਵਾਲ ਨੂੰ ਉਨ੍ਹਾਂ ਦੀ ਜਗ੍ਹਾਂ ਡੀਜੀ ਤੈਨਾਤ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਸੰਦੀਪ ਗੋਇਲ ‘ਤੇ ਸੁਕੇਸ਼ ਚੰਦਰਸ਼ੇਖਰ ਦੀ ਜੇਲ ‘ਚ ਮਦਦ ਕਰਨ ਦਾ ਦੋਸ਼ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੀ ਮਦਦ ਕਰਨ ਵਾਲੇ 81 ਤੋਂ ਵੱਧ ਜੇਲ੍ਹ ਅਧਿਕਾਰੀ ਦਿੱਲੀ ਪੁਲਿਸ ਦੇ ਘੇਰੇ ਵਿੱਚ ਹਨ। ਦੋਸ਼ ਹੈ ਕਿ ਸੁਕੇਸ਼ ਉਨ੍ਹਾਂ ਨੂੰ ਰਿਸ਼ਵਤ ਦੇ ਰਿਹਾ ਸੀ। ਕੁਝ ਸਮਾਂ ਪਹਿਲਾਂ ਹੀ ਸੁਕੇਸ਼ ਨੇ ਦਿੱਲੀ ਦੇ ਐੱਲ.ਜੀ. ਨੂੰ ਚਿੱਠੀ ਲਿਖੀ ਸੀ, ਜਿਸ ‘ਚ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ‘ਤੇ ਵੀ ਪੈਸੇ ਲੈਣ ਦੇ ਦੋਸ਼ ਲੱਗੇ ਸਨ। ਫ਼ਿਲਹਾਲ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦਿੱਲੀ ਦੇ ਪ੍ਰਾਇਮਰੀ ਸਕੂਲ 5 ਨਵੰਬਰ ਤੋਂ ਬੰਦ ਕਰਨ ਦਾ ਕੀਤਾ ਐਲਾਨ, ਜਾਣੋ ਵਜ੍ਹਾ
ਦਿੱਲੀ ‘ਚ ਪ੍ਰਦੂਸ਼ਣ ਬਹੁਤ ਵਧ ਗਿਆ ਹੈ। ਦਿੱਲੀ ਵਿੱਚ ਸਾਹ ਲੈਣਾ ਔਖਾ ਹੋ ਗਿਆ ਹੈ। ਸ਼ੁੱਕਰਵਾਰ ਸਵੇਰੇ ਏਅਰ ਕੁਆਲਿਟੀ ਇੰਡੈਕਸ (AQI) 472 ‘ਤੇ ਪਹੁੰਚ ਗਿਆ। ਪੂਰੀ ਦਿੱਲੀ ਨੂੰ ਸੰਘਣੀ ਧੁੰਦ ਨੇ ਢੱਕਿਆ ਹੋਇਆ ਹੈ। AQI ਹਵਾ ਦੀ ਗੁਣਵੱਤਾ ਦਾ ਮਾਪ ਹੈ, 450 ਤੋਂ ਉੱਪਰ ਇਸ ਨੂੰ ਬਹੁਤ ਗੰਭੀਰ ਮੰਨਿਆ ਜਾਂਦਾ ਹੈ, ਭਾਵ ਫੇਫੜਿਆਂ ਲਈ ਖ਼ਤਰਨਾਕ ਮੰਨਿਆ ਜਾਂਦਾ ਹੈ।
ਵਧਦੇ ਪ੍ਰਦੂਸ਼ਣ ਕਾਰਨ ਨੋਇਡਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਆਨਲਾਈਨ ਕਲਾਸਾਂ ਲੈਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਸਮੂਹ ਪ੍ਰਾਇਮਰੀ ਸਕੂਲ ਸ਼ਨੀਵਾਰ ਤੋਂ ਬੰਦ ਰਹਿਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ‘ਚ ਇਹ ਐਲਾਨ ਕੀਤਾ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਦੇ 50 ਫੀਸਦੀ ਅਧਿਕਾਰੀ ਘਰ ਤੋਂ ਕੰਮ ਕਰਨਗੇ।
ਸਰਕਾਰ ਨੇ ਚੁੱਕੇ ਇਹ ਕਦਮ…
ਦਿੱਲੀ-ਐਨਸੀਆਰ ਵਿੱਚ ਵਪਾਰਕ ਨਿਰਮਾਣ ਕਾਰਜਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਿੱਲੀ ਦੇ ਪ੍ਰਾਇਮਰੀ ਸਕੂਲ ਸ਼ਨੀਵਾਰ ਤੋਂ ਬੰਦ ਰਹਿਣਗੇ ਅਤੇ 5ਵੀਂ ਤੋਂ ਉਪਰ ਦੀਆਂ ਕਲਾਸਾਂ ਦੀਆਂ ਬਾਹਰੀ ਗਤੀਵਿਧੀਆਂ ਬੰਦ ਰਹਿਣਗੀਆਂ। ਕੇਂਦਰੀ ਪੈਨਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਦਿੱਲੀ-ਐਨਸੀਆਰ ਵਿੱਚ ਡੀਜ਼ਲ ਚਾਰ ਪਹੀਆ ਵਾਹਨਾਂ, ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਵਪਾਰਕ ਨਿਰਮਾਣ ਕਾਰਜਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਈਵੇਅ, ਫਲਾਈਓਵਰ, ਪਾਵਰ ਟਰਾਂਸਮਿਸ਼ਨ, ਓਵਰਬ੍ਰਿਜ ਅਤੇ ਪਾਈਪਲਾਈਨਾਂ ਦਾ ਨਿਰਮਾਣ ਰੋਕ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ 10 ਨਵੰਬਰ ਨੂੰ ਹੋਵੇਗੀ। ਖਰਾਬ ਹਵਾ ਕਾਰਨ ਦਿੱਲੀ ‘ਚ ਗ੍ਰੇਪ ਦਾ ਚੌਥਾ ਪੜਾਅ ਲਾਗੂ ਹੋ ਗਿਆ ਹੈ। ਇਸ ਦੇ ਤਹਿਤ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਦਿੱਲੀ-ਐੱਨਸੀਆਰ ‘ਚ ਡੀਜ਼ਲ ਨਾਲ ਚੱਲਣ ਵਾਲੇ ਵਾਹਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਸੀਐਨਜੀ ਅਤੇ ਇਲੈਕਟ੍ਰਿਕ ਵਾਹਨਾਂ ‘ਤੇ ਕੋਈ ਪਾਬੰਦੀ ਨਹੀਂ ਹੈ।
ਦਿੱਲੀ ਦੇ ਇਹਨਾਂ ਖੇਤਰਾਂ ਵਿੱਚ AQI 400 ਤੋਂ ਪਾਰ
ਆਨੰਦ ਵਿਹਾਰ ਵਿੱਚ AQI 473 ਤੋਂ ਵੱਧ, ਮੁੰਡਕਾ ਵਿੱਚ AQI 476, ਵਜ਼ੀਰਪੁਰ ਵਿੱਚ AQI 475, ਨਰੇਲਾ ਵਿੱਚ AQI 477, ਜਹਾਂਗੀਰਪੁਰੀ ਵਿੱਚ AQI 485, ਰੋਹਿਣੀ ਵਿੱਚ AQI 474, AQI 474, AQI48, AQI48, ਵੀ. ਇੰਡੀਆ ਗੇਟ ‘ਤੇ AQI 448, IGI ਹਵਾਈ ਅੱਡੇ ‘ਤੇ AQI 453, ਅਸ਼ੋਕ ਵਿਹਾਰ ਵਿਖੇ AQI 471, ਸੋਨੀਆ ਵਿਹਾਰ ਵਿਖੇ AQI 473, ਅਲੀਪੁਰ ਵਿਖੇ AQI 476, ITO ਵਿਖੇ AQI 444, ਮੰਦਰ ਮਾਰਗ ‘ਤੇ AQI 374। ਉਸੇ ਸਮੇਂ, ਦਿੱਲੀ ਯੂਨੀਵਰਸਿਟੀ (ਡੀਯੂ) ਵਿੱਚ 563 AQI ਦਰਜ ਕੀਤਾ ਗਿਆ। ਦਿੱਲੀ ‘ਚ ਹਵਾ ਦੀ ਗੁਣਵੱਤਾ ਲਗਾਤਾਰ ਵਿਗੜਦੀ ਜਾ ਰਹੀ ਹੈ।
ਦਿੱਲੀ ਦੇ LG ਦੇ ਪੱਤਰ ਦਾ CM ਭਗਵੰਤ ਮਾਨ ਨੇ ਦਿੱਤਾ ਜਵਾਬ
ਦਿੱਲੀ ‘ਚ ਧੂੰਏਂ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ‘ਚੋਂ ਆਉਂਦੇ ਧੂੰਏਂ ਕਾਰਨ ਦਿੱਲੀ ‘ਚ ਪ੍ਰਦੂਸ਼ਣ ਵਧਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਪੰਜਾਬ ਤੋਂ 95 ਪ੍ਰਤੀਸ਼ਤ ਧੂੰਆਂ ਆ ਰਿਹਾ ਹੈ। ਪੰਜਾਬ ‘ਚ ਪਰਾਲੀ ਜਲਾਉਣ ਨਾਲ ਇਹ ਪ੍ਰਦੂਸ਼ਣ ਵਧ ਰਿਹਾ ਹੈ।

ਇਸ ਪੱਤਰ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਦਿੱਲੀ ਦੇ ਐਲ.ਜੀ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹਨ।
ਰੇਡ ਲਾਈਨ ਆਨ ਗੱਡੀ ਆਫ ਕੰਪੇਨ ਨੂੰ ਰੋਕ ਦਿੱਤਾ ਹੈ ਅਤੇ ਮੈਨੂੰ ਚਿੱਠੀ ਲਿਖਕੇ ਰਾਜਨੀਤੀ ਕਰ ਰਹੇ ਹਨ। ਇਸ ਗੰਭੀਰ ਮੁੱਦੇ ਪਰ ਰਾਜਨੀਤੀ ਕਰਨਾ ਠੀਕ ਨਹੀਂ ਹੈ।
LG साहिब, आप दिल्ली की चुनी हुई सरकार के कामों को रोक रहे हो। “रेड लाइट ऑन, गाड़ी ऑफ” कैंपेन को रोक दिया और मुझे चिट्ठी लिखकर राजनीति कर रहे हो? इतने गंभीर विषय पर राजनीति ठीक नहीं।
— Bhagwant Mann (@BhagwantMann) November 4, 2022
ਸ਼੍ਰੋਮਣੀ ਕਮੇਟੀ ਨੇੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਆਖਿਆ ਕਿ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ਼੍ਰੋਮਣੀ ਭਗਤ ਨਾਮਦੇਵ ਸਭਾ ਵੱਲੋਂ ਸ. ਤਰਜਿੰਦਰ ਸਿੰਘ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਆਦਿ ਹਾਜ਼ਰ ਸਨ।
ਦਰਸ਼ਕਾਂ ਦਾ ਇੰਤਜ਼ਾਰ ਹੋਇਆ ਖਤਮ, ‘ਓਏ ਮੱਖਣਾ’ ਫਿਲਮ ਸਿਨੇਮਾ ਘਰਾਂ ‘ਚ ਹੋਈ ਰਿਲੀਜ਼
ਪੰਜਾਬੀ ਫਿਲਮ ‘ਓਏ ਮੱਖਣਾ’ ਦਾ ਦਰਸ਼ਕ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਪਰ ਹੁਣ ਉਨ੍ਹਾਂ ਦਾ ਇਹ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ। ਜੀ ਹਾਂ ਮਸ਼ਹੂਰ ਅਦਾਕਾਰ ਐਮੀ ਵਿਰਕ, ਅਦਾਕਾਰ ਤਾਨੀਆ ਅਤੇ ਗੁੱਗੂ ਗਿੱਲ ਸਟਾਰਰ ਫ਼ਿਲਮ ‘ਓਏ ਮੱਖਣਾ’ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਗਈ ਹੈ। ਫਿਲਮ ਦੀ ਕਹਾਣੀ ਪਿਆਰ ਭਰੀ ਤੇ ਦਿਲ ਨੂੰ ਛੂਹ ਲੈਣ ਵਾਲੀ ਹੈ। ਫਿਲਮ ‘ਓਏ ਮੱਖਣਾ’ ਨੇ ਪੰਜਾਬੀ ਸਿਨੇਮਾ ਨੂੰ ਚਾਹੁਣ ਵਾਲਿਆਂ ਨੂੰ ਹੈਰਾਨ ਕਰ ਦਿੱਤਾ ਹੈ। ਰੋਮਾਂਸ, ਡਰਾਮਾ, ਭਾਵਨਾਵਾਂ ਅਤੇ ਕਾਮੇਡੀ ਦਾ ਸੰਪੂਰਨ ਮਿਸ਼ਰਣ, ਇਸ ਨੂੰ ਇੱਕ ਸੰਪੂਰਨ ਪਰਿਵਾਰਕ ਫ਼ਿਲਮ ਬਣਾਉਂਦਾ ਹੈ। ਉਮੀਦ ਹੈ ਕਿ ਦਰਸ਼ਕਾਂ ਨੂੰ ਇਹ ਫਿਲਮ ਬਹੁਤ ਪਸੰਦ ਆਵੇਗੀ।

‘ਓਏ ਮੱਖਣਾ’ ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਵੇਂ ਮਾਪਦੰਡ ਸਥਾਪਤ ਕਰਨ ਦਾ ਵਾਅਦਾ ਕਰਦੀ ਹੈ। ਜਿੱਥੇ ਚਾਚਾ-ਭਤੀਜੇ, ਐਮੀ ਤੇ ਗੁੱਗੂ ਗਿੱਲ ਦੀ ਜੋੜੀ ਫ਼ਿਲਮ ‘ਚ ਖਿੱਚ ਦਾ ਕੇਂਦਰ ਬਣ ਰਹੀ ਹੈ, ਉੱਥੇ ਹੀ ਐਮੀ ਵਿਰਕ ਤੇ ਤਾਨੀਆ ਦੀ ਅਦਾਕਾਰੀ ਵੀ ਦੇਖਣ ਵਾਲੀ ਹੈ। ਇਸ ਫਿਲ਼ਮ ‘ਚ ਪ੍ਰਸ਼ੰਸਕ ਗੁੱਗੂ ਗਿੱਲ ਨੂੰ ਇੱਕ ਵਿਲੱਖਣ ਕਾਮਿਕ ਰੂਪ ‘ਚ ਦਿਖਣਗੇ। ਅਸੀਂ ਗੁੱਗੂ ਗਿੱਲ ਨੂੰ ਆਮ ਤੌਰ ‘ਤੇ ਸਖ਼ਤ ਅਤੇ ਗੁੱਸੇ ਭਰੇ ਕਿਰਦਾਰਾਂ ‘ਚ ਦੇਖਿਆ ਹੈ ਪਰ ਓਏ ਮੱਖਣਾ ‘ਚ ਉਹ ਡਰਾਮਾ ਤੇ ਕਈ ਹਾਸੋਹੀਣੇ ਸੀਨ ਕਰਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਫ਼ਿਲਮ ‘ਓਏ ਮੱਖਣਾ’ ਇਸ ਗੱਲ ਦਾ ਵੀ ਸੰਦੇਸ਼ ਦਿੰਦੀ ਹੈ ਕਿ ਜ਼ਿੰਦਗੀ ‘ਚ ਹਰ ਇਕ ਚੀਜ਼ ਬਾਅਦ ‘ਚ ਹੈ, ਸਭ ਤੋਂ ਪਹਿਲਾਂ ਪਰਿਵਾਰ ਕਿੰਨਾ ਜ਼ਰੂਰੀ ਹੈ। ਇਸ ਫ਼ਿਲਮ ‘ਚ ਪਰਿਵਾਰ ਦੀ ਮਹੱਤਤਾ ਬਾਰੇ ਦਿਖਾਇਆ ਗਿਆ ਹੈ। ਤੁਹਾਡੀ ਇੱਕ ਗ਼ਲਤੀ ਰਿਸ਼ਤੇ ਦੀਆਂ ਸਾਰੀਆਂ ਤਾਰਾਂ ਨੂੰ ਉਲਝਾ ਸਕਦੀ ਹੈ ਅਤੇ ਕਈਆਂ ਦੇ ਦਿਲ ਤੋੜ ਸਕਦੀ ਹੈ।

ਇਹ ਫ਼ਿਲਮ ਭਾਵਨਾਵਾਂ, ਡਰਾਮਾ, ਕਾਮੇਡੀ ਦਾ ਇੱਕ ਪਾਵਰ ਪੈਕ ਹੈ ਅਤੇ ਨੌਜਵਾਨਾਂ ਲਈ ਸੰਦੇਸ਼ ਦਿੰਦੀ ਹੈ। ਫ਼ਿਲਮ ‘ਚ ਅਦਾਕਾਰਾਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਸ਼ਲਾਘਾਯੋਗ ਕੰਮ ਕੀਤਾ ਹੈ। ਨਾ ਸਿਰਫ਼ ਅਦਾਕਾਰੀ ਸਗੋਂ ਫ਼ਿਲਮ ਦੀ ਪੂਰੀ ਟੀਮ ਨੇ ਮਿਲ ਕੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਫ਼ਿਲਮ ਦੇ ਸ਼ਾਨਦਾਰ ਗੀਤਾਂ ਨੇ ਇਸ ਨੂੰ ਹੋਰ ਆਕਰਸ਼ਕ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਫ਼ਿਲਮ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ ਅਤੇ ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ।
SGPC ਚੋਣਾਂ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ SGPC ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ ਹੈ।
SAD President S Sukhbir S Badal after wider consultations with SGPC Members & senior leaders of the party announced that S Harjinder Singh Dhami will be SAD’s candidate for the post of President for the Nov 9 annual election of SGPC. pic.twitter.com/LZVMr8CTxJ
— Dr Daljit S Cheema (@drcheemasad) November 4, 2022
ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਚੋਣ ਲੜਨ ਦੇ ਆਪਣੇ ਸਟੈਂਡ ’ਤੇ ਕਾਇਮ ਹਨ। ਉਧਰ ਲੰਘੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ’ਚ ਭਾਜਪਾ ’ਤੇ ਸਿੱਖ ਕੌਮ ਦੇ ਧਾਰਮਿਕ ਮਸਲਿਆਂ ਵਿੱਚ ਸਿੱਧੇ ਤੌਰ ’ਤੇ ਦਖਲ ਦੇਣ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਨ ਦੇ ਦੋਸ਼ ਲਗਾਏ ਸਨ।
ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਫੋਨ ਕਰਕੇ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਕਿਹਾ ਸੀ। ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਹੋਈ ਗੱਲਬਾਤ ਦਾ ਖੁਲਾਸਾ ਕਰਕੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਕਸੂਤੀ ਸਥਿਤੀ ’ਚ ਫਸਾ ਦਿੱਤਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਵਰਕਰ ਹਨ ਅਤੇ ਉਨ੍ਹਾਂ ਪਾਰਟੀ ਵੱਲੋਂ ਦਿੱਤੇ ਗਏ ਨੋਟਿਸ ਦਾ ਮੀਡੀਆ ਰਾਹੀਂ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੇ 33 ਸਾਲ ਪੰਜਾਬ ਵਿੱਚ ਰਾਜਨੀਤੀ ਕੀਤੀ ਹੈ, ਜੇਕਰ ਕੱਲ੍ਹ ਨੂੰ ਮੁੜ ਦੋਵੇਂ ਪਾਰਟੀਆਂ ਗੱਠਜੋੜ ਕਰਦੀਆਂ ਹਨ ਤਾਂ ਇਸ ਵਿੱਚ ਕੋਈ ਮਾੜੀ ਗੱਲ ਨਹੀਂ ਹੈ। ਉਹ ਪਾਰਟੀ ਦੇ ਫ਼ੈਸਲੇ ਨਾਲ ਹਨ।
ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲਿਫ਼ਾਫ਼ਾ ਕਲਚਰ ਦਾ ਵਿਰੋਧ ਕਰਦਿਆਂ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮਗਰੋਂ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੇ ਫੈਸਲੇ ’ਤੇ ਕਾਇਮ ਹਨ।
ਟਰਾਂਸਪੋਰਟ ਟੈਂਡਰ ਘੁਟਾਲਾ: ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਅਨਿਲ ਜੈਨ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ: ਪੰਜਾਬ ‘ਚ ਟਰਾਂਸਪੋਰਟ ਟੈਂਡਰ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਅਤੇ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਨੂੰ ਪਿੰਡ ਧੋਥੜ ਤੋਂ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟ ਅਨੁਸਾਰ ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਜੈਨ ਧੋਥੜ ਰੋਡ ‘ਤੇ ਸਥਿਤ ਆਪਣੇ ਸ਼ੈਲਰ ‘ਚ ਲੁਕਿਆ ਹੋਇਆ ਹੈ।
ਇਹ ਵੀ ਪੜ੍ਹੋ: Meta India ਦੇ ਮੁਖੀ Ajit Mohan ਨੇ ਦਿੱਤਾ ਅਸਤੀਫਾ
ਵਿਜੀਲੈਂਸ ਨੇ ਮੁਲਜ਼ਮ ਨੂੰ ਫੜਨ ਲਈ ਪੂਰਾ ਜਾਲ ਵਿਛਾਇਆ। ਸਭ ਤੋਂ ਪਹਿਲਾਂ ਇਲਾਕਾ ਪੁਲਿਸ ਸਾਦੇ ਕੱਪੜਿਆਂ ‘ਚ ਮੌਕੇ ‘ਤੇ ਪਹੁੰਚੀ। ਸ਼ੈਲਰ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ। ਪੁਲਿਸ ਨੇ ਸ਼ੈਲਰ ਖੋਲ੍ਹਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸ਼ੈਲਰ ਨਹੀਂ ਖੁੱਲ੍ਹਿਆ। ਇਸ ਦੌਰਾਨ ਵਿਜੀਲੈਂਸ ਅਧਿਕਾਰੀ ਵੀ ਉਥੇ ਪਹੁੰਚ ਗਏ। ਕਰੀਬ ਡੇਢ ਘੰਟੇ ਤੱਕ ਸ਼ੈਲਰ ਦੇ ਬਾਹਰ ਕਾਫੀ ਡਰਾਮਾ ਹੋਇਆ। ਪਿੰਡ ਦੀ ਪੰਚਾਇਤ ਵੀ ਇਕੱਠੀ ਹੋ ਗਈ।ਕਾਫੀ ਜੱਦੋਜਹਿਦ ਤੋਂ ਬਾਅਦ ਵਿਜੀਲੈਂਸ ਅਧਿਕਾਰੀ ਅਨਿਲ ਜੈਨ ਤੱਕ ਪਹੁੰਚਣ ਵਿੱਚ ਕਾਮਯਾਬ ਹੋਏ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ
ਦੇਰ ਰਾਤ ਅਨਿਲ ਜੈਨ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਹੈ। ਇਸ ਮਾਮਲੇ ਵਿੱਚ ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਛਾਪੇਮਾਰੀ ਟੀਮ ਦੀ ਅਗਵਾਈ ਡੀਐਸਪੀ ਅਸ਼ਵਨੀ ਕੁਮਾਰ ਕਰ ਰਹੇ ਸਨ। ਵਿਜੀਲੈਂਸ ਬਿਊਰੋ ਨੇ ਇਸ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਸਮੇਤ ਦੋ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਮਾਮਲਾ: NIA ਦੀ ਰਡਾਰ ‘ਤੇ ਕਈ ਪੰਜਾਬੀ ਸਿੰਗਰ, ਜੈਨੀ ਜੌਹਲ ਤੋਂ ਵੀ…
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20, 000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ: Meta India ਦੇ ਮੁਖੀ Ajit Mohan ਨੇ ਦਿੱਤਾ ਅਸਤੀਫਾ
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।
ਸਿੱਧੂ ਮੂਸੇਵਾਲਾ ਮਾਮਲਾ: NIA ਦੀ ਰਡਾਰ ‘ਤੇ ਕਈ ਪੰਜਾਬੀ ਸਿੰਗਰ, ਜੈਨੀ ਜੌਹਲ ਤੋਂ ਵੀ ਹੋਈ ਪੁੱਛਗਿੱਛ !
ਸਿੱਧੂ ਮੂਸੇਵਾਲਾ ਮਾਮਲੇ ‘ਚ NIA ਲਗਾਤਾਰ ਜਾਂਚ ‘ਚ ਜੁੱਟੀ ਹੋਈ ਹੈ। ਸੂਤਰਾਂ ਅਨੁਸਾਰ NIA ਨੇ ਸਿੱਧੂ ਮੂਸੇਵਾਲਾ ਮਾਮਲੇ ‘ਚ ਪੰਜਾਬ ਦੀ ਮਸ਼ਹੂਰ ਗਾਇਕਾ ਜੈਨੀ ਜੌਹਲ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ। ਹਾਲ ਹੀ ਵਿੱਚ ਜੈਨੀ ਜੌਹਲ ਦਾ ਇੱਕ ਗੀਤ ‘ਲੈਟਰ ਟੂ ਸੀਐਮ’ (Letter to CM Song) ਬਹੁਤ ਫੇਮਸ ਹੋਇਆ ਸੀ। ‘ਲੈਟਰ ਟੂ ਸੀਐਮ’ ਗੀਤ ‘ਚ ਜੈਨੀ ਜੌਹਲ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਈ ਸੀ।
ਹੁਣ ਖ਼ਬਰ ਹੈ ਕਿ NIA ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਮਸ਼ਹੂਰ ਗਾਇਕਾ ਜੈਨੀ ਜੌਹਲ ਤੋਂ ਪੁੱਛਗਿੱਛ ਕੀਤੀ। NIA ਹੁਣ ਤੱਕ ਪੰਜਾਬ ਦੇ 4 ਤੋਂ 5 ਸਿੰਗਰਸ ਤੋਂ ਪੁੱਛਗਿੱਛ ਕਰਕੇ ਬਿਆਨ ਦਰਜ ਕਰ ਚੁੱਕੀ ਹੈ।
ਇਹ ਵੀ ਦੱਸ ਦਈਏ ਕਿ ਐਨਆਈਏ ਨੇ ਇਸ ਤੋਂ ਪਹਿਲਾਂ ਸਿੱਧੂ ਦੀ ਮੂੰਹ ਬੋਲੀ ਭੈਣ ਫੇਮਸ ਸਿੰਗਰ ਅਫਸਾਨਾ ਖ਼ਾਨ ਤੋਂ ਵੀ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ 3 ਨਵੰਬਰ ਨੂੰ ਗਾਇਕ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਕ ਤੋਂ ਦਿੱਲੀ ਹੈੱਡਕੁਆਰਟਰ ਵਿੱਚ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ।
ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਦੀ ਗੱਲ ਕਰੀਏ ਤਾਂ ਕੁਝ ਸਾਲ ਪਹਿਲਾਂ ਇਨ੍ਹਾਂ ਦੋਵਾਂ ਕਲਾਕਾਰਾਂ ਨੇ ਇਕ ਜੇਲ ’ਚ ਸ਼ੋਅ ਲਗਾਇਆ ਸੀ, ਜਿਥੋਂ ਮਨਕੀਰਤ ਤੇ ਦਿਲਪ੍ਰੀਤ ਦੀ ਲਾਰੈਂਸ ਬਿਸ਼ਨੋਈ ਨਾਲ ਤਸਵੀਰ ਵੀ ਕਾਫੀ ਵਾਇਰਲ ਹੋਈ ਸੀ। ਕਿਹਾ ਜਾ ਰਿਹਾ ਹੈ ਕਿ ਇਸੇ ਦੇ ਚਲਦਿਆਂ ਦੋਵਾਂ ਗਾਇਕਾਂ ਕੋਲੋਂ ਹੁਣ NIA ਨੇ ਪੁੱਛਗਿੱਛ ਕੀਤੀ ਹੈ। ਦੋਵਾਂ ਗਾਇਕਾਂ ਕੋਲੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਕਈ ਸਵਾਲ-ਜਵਾਬ ਕੀਤੇ ਗਏ ਹਨ।















