Home Blog Page 1854

ਮਸ਼ਹੂਰ ਅਮਰੀਕੀ ਰੈਪਰ Takeoff ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਅਮਰੀਕੀ ਰੈਪਰ ਟੇਕਆਫ ਦੇ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਮਰੀਕੀ ਰੈਪਰ ਟੇਕਆਫ ਦਾ ਹਿਊਸਟਨ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ‘ਗਰੈਮੀ ਐਵਾਰਡ ਨਾਮਜ਼ਦਗੀ’ ਹਾਸਲ ਕਰ ਚੁੱਕਿਆ ਸੀ ਅਤੇ ਉਸ ਨੇ ਆਪਣੇ ਕਰੀਅਰ ‘ਚ ਕਈ ਸੁਪਰਹਿੱਟ ਗੀਤ ਹਾਲੀਵੁੱਡ ਇੰਡਸਟਰੀ ਨੂੰ ਦਿੱਤੇ। ਉਹ 28 ਸਾਲ ਦੇ ਸਨ। ਟੇਕਆਫ ਦੇ ਇੱਕ ਪ੍ਰਤੀਨਿਧੀ ਨੇ ਉਸ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ।

ਇਸ ਦੇ ਨਾਲ ਹੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਝਗੜੇ ਤੋਂ ਬਾਅਦ ਹੋਈ ਹੈ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਟੇਕਆਫ ਨੂੰ ਸਿਰ ‘ਚ ਜਾਂ ਉਸ ਦੇ ਸਿਰ ਦੇ ਨੇੜੇ ਗੋਲੀ ਮਾਰੀ ਗਈ ਸੀ, ਜਿਸ ਕਾਰਨ ਰੈਪਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ ਡਾਈਸ ਗੇਮ ਦੌਰਾਨ ਝਗੜਾ ਹੋਇਆ ਸੀ ਅਤੇ ਇਸ ਤੋਂ ਬਾਅਦ ਟੇਕਆਫ ਨੂੰ ਗੋਲੀ ਮਾਰ ਦਿੱਤੀ ਗਈ ਸੀ।

ਇਸ ਘਟਨਾ ‘ਚ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਮੁਲਜ਼ਮਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਟੇਕਆਫ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਬੌਲਿੰਗ ਐਲੀ ‘ਚ ਆਪਣੀ ਤਸਵੀਰ ਪੋਸਟ ਕੀਤੀ ਸੀ। ਉਸ ਨੇ ਇੱਕ ਦਿਨ ਪਹਿਲਾਂ ਆਪਣੇ ਨਵੇਂ ਗੀਤ ‘ਮੇਸੀ’ ਦਾ ਵੀਡੀਓ ਜਾਰੀ ਕੀਤਾ ਸੀ।

ਦੱਸਣਯੋਗ ਹੈ ਕਿ ਟੇਕਆਫ ਦਾ ਜਨਮ 18 ਜੂਨ 1994 ਨੂੰ ਹੋਇਆ ਸੀ। ਅਟਲਾਂਟਾ ਦੇ ਮਿਗੋਸ ਨੇ ਆਪਣੇ 2013 ਦੇ ਹਿੱਟ ਗੀਤ ‘ਵਰਸਾਚੇ’ ਨੂੰ ਪ੍ਰਮੁੱਖਤਾ ਦਿੱਤੀ ਸੀ, ਜਿਸ ਨੂੰ ਡਰੇਕ ਨੇ ਰੀਮਿਕਸ ਕੀਤਾ ਸੀ। ਇਸ ਦੇ ਨਾਲ-ਨਾਲ ਰੈਪਰ ਨੂੰ ਆਪਣੀ ਪਹਿਲੀ ਐਲਬਮ ‘ਯੰਗ ਰਿਚ ਨੇਸ਼ਨ’ ਲਈ ਵੀ ਜਾਣਿਆ ਜਾਂਦਾ ਹੈ।

ਪੰਜਾਬ ਸਰਕਾਰ ਨੇ IAS ਤੇ PCS ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ 11 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

 

 

ਵਿਜੀਲੈਂਸ ਨੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ‘ਚ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰਐਮਐਸਏ) ਤਹਿਤ ਪ੍ਰਾਪਤ ਹੋਏ 10, 01, 120 ਰੁਪਏ ਦੇ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਉਕਤ ਮਾਮਲੇ ਦੇ ਸਬੰਧ ਵਿਚ ਰਾਕੇਸ਼ ਗੁਪਤਾ, ਪ੍ਰਿੰਸੀਪਲ ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ, ਗੁਰਦਾਸਪੁਰ, ਰਾਮਪਾਲ, ਲੈਕਚਰਾਰ, ਸਰਕਾਰੀ ਇਨ-ਸਰਵਿਸ ਸਿਖਲਾਈ ਕੇਂਦਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ, ਜ਼ਿਲਾ ਪਠਾਨਕੋਟ, ਵਿਖੇ ਤਾਇਨਾਤ , ਕਿ੍ਰਸ਼ਨਾ ਟੈਂਟ ਹਾਊਸ ਦੇ ਮਾਲਕ ਜਤਿੰਦਰ ਕੁਮਾਰ ਅਤੇ ਸਿਗਮਾ ਡੈਕੋਰੇਟ ਨਾਂ ਦੀ ਫਰਮ ਦੇ ਮਾਲਕ, ਤਾਰਾਗੜ ਦੇ ਮੁਕੇਸ਼ ਮਹਾਜਨ ਵਿਰੁੱਧ ਐਫਆਈਆਰ 14, ਮਿਤੀ 01-11-2022 ਨੂੰ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਤਹਿਤ ਈ.ਓ.ਡਬਲਯੂ ਵਿੰਗ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ ਨੂੰ ਸਿਖਲਾਈ ਲਈ ਰਮਸਾ ਸਕੀਮ ਅਧੀਨ ਉਕਤ ਗ੍ਰਾਂਟ ਪ੍ਰਾਪਤ ਹੋਈ ਸੀ। ਉਕਤ ਸਕੀਮ ਤਹਿਤ ਰਾਕੇਸ਼ ਗੁਪਤਾ, ਪ੍ਰਿੰਸੀਪਲ ਅਤੇ ਲੈਕਚਰਾਰ ਰਾਮਪਾਲ ਨੇ ਹੋਰਨਾਂ ਨਾਲ ਮਿਲ ਕੇ ਫੰਡ ਹੜੱਪਣ ਲਈ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕੀਤੇ। ਦੋਸ਼ੀਆਂ ਨੇ ਸਰਕਾਰੀ ਪੈਸੇ ਨੂੰ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰਕੇ ਅਤੇ ਵੱਖ-ਵੱਖ ਤਰਾਂ ਦੀਆਂ ਸੇਵਾਵਾਂ, ਕੁਰਸੀਆਂ, ਮੇਜ, ਟੈਂਟ ਅਤੇ ਹੋਰ ਕਿਰਾਏ ‘ਤੇ ਲੈਣ ਲਈ ਜਾਰੀ ਕੀਤੇ ਕੁੱਲ 10, 01, 120 ਰੁਪਏ ਦੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਇਆ।

ਉਨਾਂ ਦੱਸਿਆ ਕਿ ਇਸ ਜਾਂਚ ਪੜਤਾਲ ਦੇ ਆਧਾਰ ‘ਤੇ ਇਹ ਪਾਇਆ ਗਿਆ ਕਿ ਉਕਤ ਦੋਸ਼ੀਆਂ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਇਸ ਸਬੰਧੀ ਬਿਊਰੋ ਨੇ ਉਕਤ ਸਾਰੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਐਲੋਨ ਮਸਕ ਦਾ ਐਲਾਨ, ਟਵਿੱਟਰ ‘ਤੇ ਬਲੂ ਟਿੱਕ ਲਈ ਕਰਨਾ ਪਵੇਗਾ ਭੁਗਤਾਨ

0

ਟਵਿੱਟਰ ‘ਤੇ ਬਲੂ ਟਿਕ ਯਾਨੀ ਵੈਰੀਫਾਈਡ ਅਕਾਊਂਟ ਲਈ ਯੂਜ਼ਰ ਨੂੰ ਹੁਣ ਹਰ ਮਹੀਨੇ 660 ਰੁਪਏ ਦੇਣੇ ਹੋਣਗੇ। ਐਲੋਨ ਮਸਕ ਨੇ ਟਵਿੱਟਰ ਖਰੀਦਣ ਦੇ ਪੰਜ ਦਿਨ ਬਾਅਦ ਮੰਗਲਵਾਰ ਰਾਤ ਨੂੰ ਇਸ ਦਾ ਐਲਾਨ ਕੀਤਾ। ਹਾਲਾਂਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਇਸ ਦਾ ਸੰਕੇਤ ਦਿੱਤਾ ਸੀ। ਜਦੋਂ ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਮਸਕ 20 ਡਾਲਰ (ਕਰੀਬ 1600 ਰੁਪਏ) ਚਾਰਜ ਕਰ ਸਕਦਾ ਹੈ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਕਈ ਤਰ੍ਹਾਂ ਦੇ ਬਿੱਲ ਵੀ ਅਦਾ ਕਰਨੇ ਪੈਣਗੇ। ਅਸੀਂ ਇਸ਼ਤਿਹਾਰ ਦੇਣ ਵਾਲਿਆਂ ‘ਤੇ ਪੂਰੀ ਤਰ੍ਹਾਂ ਨਿਰਭਰ ਨਹੀਂ ਹੋ ਸਕਦੇ। 8 ਡਾਲਰ (ਕਰੀਬ 650 ਰੁਪਏ) ਦਾ ਚਾਰਜ ਕਿਵੇਂ ਹੋਵੇਗਾ?

ਦੂਜੇ ਪਾਸੇ, ਬਲੂ ਟਿੱਕਸ ਦੇ ਭੁਗਤਾਨ ਲਈ ਦੁਨੀਆ ਭਰ ਤੋਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਐਲੋਨ ਮਸਕ ਨੇ ਸਪੱਸ਼ਟ ਕੀਤਾ ਕਿ ਸਾਰੇ ਸ਼ਿਕਾਇਤਕਰਤਾ, ਕਿਰਪਾ ਕਰਕੇ ਸ਼ਿਕਾਇਤ ਕਰਦੇ ਰਹੋ, ਪਰ ਤੁਹਾਨੂੰ 660 ਰੁਪਏ (8 ਡਾਲਰ) ਅਦਾ ਕਰਨੇ ਪੈਣਗੇ। ਮਸਕ ਨੇ ਆਪਣਾ ਬਾਇਓ ਬਦਲ ਕੇ ਟਵਿੱਟਰ ਸ਼ਿਕਾਇਤ ਹੌਟਲਾਈਨ ਆਪਰੇਟਰ ਕਰ ਲਿਆ ਹੈ। ਮਸਕ ਨੇ ਇਸ ਬਾਰੇ ਲਗਾਤਾਰ ਕਈ ਟਵੀਟ ਕੀਤੇ।

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ: ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: CM…

ਇਸ ਮੌਕੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।

ਉਹਨਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਿੱਖ ਕੈਦੀਆਂ ਦੀ ਰਿਹਾਈ ਲਈ ਕਿਰਤੀ…

ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਬੱਚਿਆਂ ਤੋਂ ਉਹਨਾਂ ਦੀਆਂ ਵਪਾਰਕ ਤਜਵੀਜ਼ਾਂ ਲਈਆਂ ਜਾਣਗੀਆਂ ਅਤੇ ਫਿਰ ਉਹਨਾਂ ਵਪਾਰਕ ਤਜਵੀਜ਼ਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ ਅਤੇ ਜਿਹੜੀ ਵਪਾਰਕ ਤਜਵੀਜ਼ ਢੁਕਵੀਂ ਪਾਈ ਗਈ ਉਸ ਤਜਵੀਜ਼ ਲਈ 8 ਵਿਦਿਆਰਥੀਆਂ ਦਾ ਦਾ ਇਕ ਮਿਕਸ ਗਰੁੱਪ ਬਣਾ ਕੇ ਉਹਨਾਂ ਨੂੰ ਪੂਰੀ ਸੇਧ ਦਿੰਦੇ ਹੋਏ ਗਰੁੱਪ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ ਜੋ ਕਿ ਇਸ ਪੈਸੇ ਨੂੰ ਆਪਣੀ ਵਪਾਰਕ ਤਜਵੀਜ਼ ਨੂੰ ਸਫ਼ਲ ਬਣਾਉਣ ਲਈ ਲਗਾਉਣਗੇ।

ਉਹਨਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਕਾਬਿਲ ਬੱਚੇ ਪੜ੍ਹ ਰਹੇ ਹਨ ਜਿਹਨਾਂ ਵਿੱਚ ਦੇਸ਼ ਦਨੀਆ ਨੂੰ ਬਦਲਣ ਦੀ ਸਮਰੱਥਾ ਹੈ ਅਤੇ ਮੈਨੂੰ ਆਸ ਹੈ ਕਿ ਇਹ ਸਕੀਮ ਨਾ ਕੇਵਲ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਾਵੇਗੀ ਸਗੋਂ ਸੂਬੇ ਦੀਆਂ ਕਈ ਸਮੱਸਿਆਵਾਂ ਨੂੰ ਵੀ ਮੁੱਢੋਂ ਖ਼ਤਮ ਕਰ ਦੇਵੇਗੀ।

ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਪੰਜਾਬ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਐਸ.ਸੀ.ਆਰ.ਟੀ. ਮਨਿੰਦਰ ਸਿੰਘ ਸਰਕਾਰੀਆ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਸਨ।

ਪੰਜਾਬ ਸਰਕਾਰ ਨੇ ਮੈਡੀਕਲ ਅਫਸਰ ਕੀਤਾ ਮੁਅੱਤਲ

0

ਪੰਜਾਬ ਸਰਕਾਰ ਵੱਲੋਂ ਇੱਕ ਮੈਡੀਕਲ ਅਫਸਰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਤ ‘ਚ ਤਾਇਨਾਤ ਡਾਕਟਰ ਰਣਜੀਤ ਸਿੰਘ ਮੈਡੀਕਲ ਅਫ਼ਸਰ ਸਰਜਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬੀ ਗਾਇਕ AP Dhillon ਅਮਰੀਕਾ ਦੌਰੇ ਦੌਰਾਨ ਹੋਏ ਗੰਭੀਰ ਜ਼ਖ਼ਮੀ, ਹਸਪਤਾਲ ‘ਚ ਦਾਖਲ

0

ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।  ਗਾਇਕ ਨੇ ਇੰਸਟਾਗ੍ਰਾਮ ਸਟੋਰੀ ‘ਤੇ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਤਸਵੀਰ ’ਚ ਏ. ਪੀ. ਢਿੱਲੋਂ ਨੂੰ ਹਸਪਤਾਲ ਦੇ ਬੈੱਡ ’ਤੇ ਲੇਟੇ ਦੇਖਿਆ ਜਾ ਸਕਦਾ ਹੈ।

ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਸਾਨ ਫਰਾਂਸਿਸਕੋ ਤੇ ਲਾਸ ਏਂਜਲਸ ਦੇ ਸ਼ੋਅਜ਼ ਮੁਲਤਵੀ ਹੋ ਗਏ ਹਨ ਕਿਉਂਕਿ ਮੈਨੂੰ ਟੂਰ ਦੌਰਾਨ ਗੰਭੀਰ ਸੱਟ ਲੱਗੀ ਹੈ। ਮੈਂ ਠੀਕ ਹਾਂ ਤੇ ਪੂਰੀ ਤਰ੍ਹਾਂ ਵਾਪਸੀ ਦੀ ਉਮੀਦ ਕਰ ਰਿਹਾ ਹਾਂ।’’

ਏ. ਪੀ. ਨੇ ਅੱਗੇ ਲਿਖਿਆ, ‘‘ਹਾਲਾਂਕਿ ਮੈਂ ਇਸ ਸਮੇਂ ਪੇਸ਼ਕਾਰੀ ਦੇਣ ਦੀ ਹਾਲਤ ’ਚ ਨਹੀਂ ਹਾਂ। ਮੈਂ ਬੇਸਬਰੀ ਨਾਲ ਤੁਹਾਨੂੰ ਸਭ ਨੂੰ ਦੇਖਣ ਦੀ ਉਮੀਦ ਕਰ ਰਿਹਾ ਹਾਂ ਤੇ ਇਸ ਦੇਰੀ ਲਈ ਤੁਹਾਡੇ ਸਾਰਿਆਂ ਕੋਲੋਂ ਮੁਆਫ਼ੀ ਮੰਗਦਾ ਹਾਂ। ਤੁਹਾਨੂੰ ਸਾਰਿਆਂ ਨੂੰ ਕੁਝ ਹੀ ਹਫ਼ਤਿਆਂ ’ਚ ਮਿਲਾਂਗਾ।’’ਇਸ ਦੇ ਨਾਲ ਹੀ ਏ. ਪੀ. ਨੇ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸ਼ੋਅਜ਼ ਦੀ ਬੁਕਿੰਗ ਕਰਵਾ ਰੱਖੀ ਹੈ, ਉਨ੍ਹਾਂ ਲਈ ਇਹ ਬੁਕਿੰਗ ਰੀਸ਼ੈਡਿਊਲ ਹੋਏ ਸ਼ੋਅਜ਼ ਤਕ ਵੈਲਿਡ ਰਹੇਗੀ।

 

ਧਮਕੀਆਂ ਮਿਲਣ ਮਗਰੋਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਿਲੀ Y+ਸ਼੍ਰੇਣੀ ਦੀ ਸੁਰੱਖਿਆ

0

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਖਿਲਾਫ ਕਈ ਗੈਂਗਸਟਰਾਂ ਵੱਲੋਂ ਰਚੀ ਸਾਜ਼ਿਸ਼ ਦੇ ਮੱਦੇਨਜ਼ਰ ਮਹਾਰਾਸ਼ਟਰ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਿਵਸਥਾ ਵਧਾਉਣ ਦਾ ਫੈਸਲਾ ਲਿਆ ਹੈ। ਮਹਾਰਾਸ਼ਟਰ ਪੁਲਿਸ ਨੇ ਸਲਮਾਨ ਖਾਨ ਲਈ ਨੂੰ Y ਸ਼੍ਰੇਣੀ ਸੁਰੱਖਿਆ (Y Category) ਦਿੱਤੀ ਹੋਈ ਸੀ, ਪਰ ਗੈਂਗਸਟਰ ਗਰੁੱਪ ਲਾਰੇਂਸ ਬਿਸ਼ਨੋਈ ਵੱਲੋਂ ਲਗਾਤਾਰ ਸਾਜ਼ਿਸ਼ ਦੇ ਘੇਰੇ ‘ਚ ਆਉਣ ਤੋਂ ਬਾਅਦ ਮਿਲੇ ਸਾਰੇ ਇਨਪੁਟਸ ਨੂੰ ਧਿਆਨ ‘ਚ ਰੱਖਦੇ ਹੋਏ ਸਲਮਾਨ ਖਾਨ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਮਹਾਰਾਸ਼ਟਰ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਵਧਾਉਣ ਦਾ ਇਹ ਫੈਸਲਾ ਸਿਰਫ ਸਲਮਾਨ ਖਾਨ ਹੀ ਨਹੀਂ ਬਲਕਿ ਕਈ ਰਾਜਨੇਤਾਵਾਂ, ਉਦਯੋਗਪਤੀਆਂ, ਬਾਲੀਵੁੱਡ ਅਦਾਕਾਰਾਂ ਅਤੇ ਅਭਿਨੇਤਰੀਆਂ ਨਾਲ ਜੁੜੇ ਇਨਪੁਟਸ ਦੇ ਆਧਾਰ ‘ਤੇ ਇਹ ਅਹਿਮ ਫੈਸਲਾ ਲਿਆ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਇਸ ਸਾਲ ਜੂਨ ਮਹੀਨੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਸਲਮਾਨ ਖਾਨ ਦੇ ਘਰ ਧਮਕੀ ਭਰਿਆ ਪੱਤਰ ਭੇਜਿਆ ਗਿਆ ਸੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ‘ਚ ਮਹਾਰਾਸ਼ਟਰ ਪੁਲਿਸ ਦੇ ਨਾਲ-ਨਾਲ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਦੀ ਟੀਮ ਵੀ ਕਈ ਗੈਂਗਸਟਰਾਂ ਖਿਲਾਫ ਜਾਂਚ ‘ਚ ਲੱਗੀ ਹੋਈ ਹੈ।

ਸਲਮਾਨ ਖਾਨ ਤੋਂ ਇਲਾਵਾ ਮਹਾਰਾਸ਼ਟਰ ਰਾਜ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਨਾਲ ਦੋਵੇਂ ਵੀਆਈਪੀਜ਼ ਦੇ ਨਾਲ 4 ਹਥਿਆਰਬੰਦ ਸੁਰੱਖਿਆ ਗਾਰਡ 24 ਘੰਟੇ ਮੌਜੂਦ ਰਹਿਣਗੇ।

ਬਾਲੀਵੁੱਡ ਦੇ ਬਹੁਤ ਹੀ ਮਸ਼ਹੂਰ ਐਕਟਰ ਅਨੁਪਮ ਖੇਰ ਦੀ ਸੁਰੱਖਿਆ ਵਿਵਸਥਾ ਮਹਾਰਾਸ਼ਟਰ ਪੁਲਿਸ ਨੇ ਵਧਾ ਦਿੱਤੀ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਿਸ ਦੇ ਅਨੁਸਾਰ 3 ਪੁਲਿਸ ਕਰਮਚਾਰੀ ਅਕਸ਼ੇ ਕੁਮਾਰ ਨੂੰ ਤਿੰਨ ਵੱਖ-ਵੱਖ ਸ਼ਿਫਟਾਂ ਵਿੱਚ ਸੁਰੱਖਿਆ ਕਵਰ ਦਿੰਦੇ ਹਨ।

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: CM ਭਗਵੰਤ ਮਾਨ

0

ਫਗਵਾੜਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ।

ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਹਸਪਤਾਲਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਨੇਤਾ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਨਿਕਿਤਾ ਸਿਖਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

ਪੰਜਾਬੀ ਫਿਲਮ ‘ਚੋਬਰ’ ਸਿਨੇਮਾ ਘਰਾਂ ਦੀ ਰੌਣਕ ਬਣਨ ਲਈ ਤਿਆਰ, 11 ਨਵੰਬਰ ਨੂੰ ਹੋਵੇਗੀ ਰਿਲੀਜ਼

0

ਪੰਜਾਬੀ ਮਾਡਲ, ਗਾਇਕ ਤੇ ਐਕਟਰ ਜੈ ਰੰਧਾਵਾ ਇੱਕ ਵਾਰ ਫਿਰ ਤੋਂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲ ਉੱਤੇ ਛਾਪ ਛੱਡਣ ਲਈ ਤਿਆਰ ਹਨ। ਉਹ ਇੱਕ ਨਵੀਂ ਫਿਲਮ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜੈ ਰੰਧਾਵਾ ਦੀ ਨਵੀਂ ਆਉਣ ਵਾਲੀ ਫਿਲਮ ਦਾ ਟਾਈਟਲ ਚੋਬਰ ਹੈ। ਉਨ੍ਹਾਂ ਦੀ ਨਵੀਂ ਫਿਲਮ ਚੋਬਰ ਬਹੁਤ ਜਲਦ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਪੰਜਾਬੀ ਫਿਲਮ ‘ਚੋਬਰ’ 11 ਨਵੰਬਰ 2022 ਨੂੰ ਰਿਲੀਜ਼ ਹੋਣ ਵਾਲੀ ਹੈ। ਇਹ ਫ਼ਿਲਮ ਮਨੀਸ਼ ਭੱਟ ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ ਅਤੇ ਇਸ ਵਿੱਚ ਹਨੀ ਮੱਟੂ, ਸੁੱਖੀ ਚਾਹਲ, ਸੀਮਾ ਕੌਸ਼ਲ ਅਤੇ ਗੁਰੀ ਨਜ਼ਰ ਆਉਣਗੇ। ਫਿਲਮ ‘ਚ ਜੈ ਰੰਧਾਵਾ ਅਤੇ ਦ੍ਰਿਸ਼ਟੀ ਤਲਵਾਰ ਦੀ ਅਦਾਕਾਰੀ ਦੇਖਣ ਵਾਲੀ ਰਹੇਗੀ।

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਸਥਿਤੀ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਫਿਰ ਤੋਂ ਇੱਕ ਵਾਰ ਫਿਲਮਾਂ ਦੀ ਝੜੀ ਲੱਗ ਗਈ ਹੈ। ਪੰਜਾਬੀ ਇੰਡਸਟਰੀ ਦਰਸ਼ਕਾਂ ਲਈ ਵਧੀਆ ਸਮੱਗਰੀ ਤਿਆਰ ਕਰ ਰਹੀ ਹੈ। ਉਦਯੋਗ ਉਭਰਦੇ ਸਿਤਾਰਿਆਂ ਨੂੰ ਚੰਗਾ ਪਲੇਟਫਾਰਮ ਦੇ ਰਿਹਾ ਹੈ ਅਤੇ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਹਰ ਦੂਜੇ ਦਿਨ ਨਵੀਆਂ ਫਿਲਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਨਵੇਂ ਸੰਕਲਪਾਂ ਦੀ ਖੋਜ ਕੀਤੀ ਜਾ ਰਹੀ ਹੈ।

ਪੰਜਾਬੀ ਇੰਡਸਟਰੀ ਦੇ ਉੱਭਰਦੇ ਸਿਤਾਰੇ- ਜੈ ਰੰਧਾਵਾ ਦੀ ਇੱਕ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਜੈ ਰੰਧਾਵਾ, ਜਿਸਨੂੰ ਬੀ ਜੈ ਰੰਧਾਵਾ ਵੀ ਕਿਹਾ ਜਾਂਦਾ ਹੈ ਨੇ ਆਪਣੀ ਪੰਜਾਬੀ ਫਿਲਮ ਦੀ ਸ਼ੁਰੂਆਤ ਤੀਬਰ ਡਰਾਮਾ ਫਿਲਮ ਸ਼ੂਟਰ ਨਾਲ ਕੀਤੀ। ਆਪਣੇ ਨਵੇਂ ਪ੍ਰੋਜੈਕਟਾਂ ਦੇ ਨਾਲ, ਟੈਲੀਵਿਜ਼ਨ ਹੋਸਟ ਵਜੋਂ ਮਨੋਰੰਜਨ ਉਦਯੋਗ ਵਿੱਚ ਆਪਣਾ ਸਫ਼ਰ ਸ਼ੁਰੂ ਕਰਨ ਵਾਲਾ ਪ੍ਰਤਿਭਾਸ਼ਾਲੀ ਸਿਤਾਰਾ ਪੰਜਾਬੀ ਸਿਨੇਮਾ ਵਿੱਚ ਇੱਕ ਮੁੱਖ ਕਲਾਕਾਰ ਵਜੋਂ ਆਪਣੇ ਆਪ ਨੂੰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਫਿਲਮ ਗੀਤ MP3 ਦੇ ਬੈਨਰ ਹੇਠ ਬਣਾਈ ਜਾ ਰਹੀ ਹੈ, ਜਿਸ ਨੇ ਹਾਲ ਹੀ ‘ਚ ਸੁਪਰਹਿੱਟ ਫਿਲਮ ‘ਲਵਰ’ ਨੂੰ ਪੇਸ਼ ਕੀਤਾ ਹੈ। ਚੋਬਰ ਨੂੰ ਮਨੀਸ਼ ਭੱਟ ਡਾਇਰੈਕਟ ਕਰ ਰਹੇ ਹਨ ਅਤੇ ਕੇਵੀ ਢਿੱਲੋਂ ਪ੍ਰੋਡਿਊਸ ਕਰ ਰਹੇ ਹਨ। ਇਸ ਨਵੇਂ ਦਿਲਚਸਪ ਪ੍ਰੋਜੈਕਟ ਵਿੱਚ ਜੈ ਰੰਧਾਵਾ ਦੇ ਨਾਲ ਮੁੱਖ ਭੂਮਿਕਾ ਦ੍ਰਿਸ਼ਟੀ ਤਲਵਾਰ ਵੱਲੋਂ ਨਿਭਾਈ ਜਾ ਰਹੀ ਹੈ।ਹੁਣ ਇਸ ਫਿਲਮ ਦਾ ਨਵਾ ਪੋਸਟਰ ਰਿਲੀਜ਼ ਹੋਇਆ ਹੈ ਜਿਸ ਦੇ ਵਿੱਚ ਜੈ ਰੰਧਾਵਾ ਸਰਦਾਰ ਦੇ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ।