Home Blog Page 1855

ਫ਼ਿਲਮ ‘ਓਏ ਮੱਖਣਾ’ ਇਸ ਦਿਨ ਹੋਵੇਗੀ ਸਿਨੇਮਾ ਘਰਾਂ ‘ਚ ਰਿਲੀਜ਼, ਦੇਖਣ ਨੂੰ ਮਿਲੇਗੀ ਚਾਚੇ-ਭਤੀਜੇ ਦੀ ਮਿੱਠੀ ਨੋਕ-ਝੋਕ

0

ਪੰਜਾਬੀ ਫ਼ਿਲਮ ‘ਓਏ ਮੱਖਣਾ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਓਏ ਮੱਖਣ ਇੱਕ ਆਉਣ ਵਾਲੀ ਪੰਜਾਬੀ ਕਾਮੇਡੀ-ਰੋਮਾਂਸ ਫ਼ਿਲਮ ਹੈ ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ। ਇਸ ਵਿੱਚ ਐਮੀ ਵਿਰਕ, ਗੁੱਗੂ ਗਿੱਲ ਅਤੇ ਤਾਨੀਆ ਨੇ ਮੁੱਖ ਕਿਰਦਾਰ ਨਿਭਾਏ ਹਨ। ਇਨ੍ਹਾਂ ਤੋਂ ਇਲਾਵਾ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ। ਦੁਨੀਆ ਭਰ ’ਚ ਇਹ ਫ਼ਿਲਮ 4 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਪੰਜਾਬੀ ਫਿਲਮ ‘ਓਏ ਮੱਖਣਾ’ ਦਾ ਦਰਸ਼ਕਾਂ ਨੂੰ ਬੇਹੱਦ ਇੰਤਜ਼ਾਰ ਹੈ। ਬਹੁਤ ਜਲਦ ਇਹ ਫਿਲ਼ਮ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਸੀ। ਫਿਲਮ ਦੀ ਕਹਾਣੀ ਜ਼ਰਾ ਵੱਖਰੀ ਹੈ। ਫਿਲਮ ਵਿੱਚ ਦਰਸ਼ਕਾਂ ਨੂੰ ਇੱਕ ਵਿਲੱਖਣ ਅਤੇ ਮਨੋਰੰਜਕ ਪ੍ਰੇਮ ਕਹਾਣੀ ਦੇਖਣ ਨੂੰ ਮਿਲੇਗੀ।

ਮੱਖਣ, ਤਾਨਿਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ ਵਾਰ ਅਜੀਬੋ ਗਰੀਬ ਤਰੀਕੇ ਅਪਣਾਉਂਦਾ ਹੈ। ਇਹ ਅਜੀਬ ਤਰੀਕਿਆਂ ਨਾਲ ਹੀ ਫਿਲਮ ਦੇ ਵਿੱਚ ਮਜ਼ੇਦਾਰ ਕਮੇਡੀ ਪੈਦਾ ਹੁੰਦੀ ਹੈ, ਜੋ ਦਰਸ਼ਕਾਂ ਦਾ ਕਾਫੀ ਮਨੋਰੰਜਨ ਕਰੇਗੀ। ਫਿਲਮ ਵਿੱਚ ਐਮੀ ਵਿਰਕ ਤੇ ਗੁੱਗੂ ਗਿੱਲ ਦਾ ਬੇਹੱਦ ਖਾਸ ਰਿਸ਼ਤਾ ਦਿਖਾਇਆ ਗਿਆ ਹੈ। ਹੁਣ ਦੇਖਣਾ ਹੋਵੇਗਾ, ਐਮੀ ਤੇ ਤਾਨਿਆ ਦੀ ਪ੍ਰੇਮ ਕਹਾਣੀ ਕਿਵੇਂ ਪੂਰੀ ਹੋਵੇਗੀ? ਕਿਵੇਂ ਆਪਣੇ ਸੁਪਨਿਆ ਦੀ ਰਾਣੀ ਨੂੰ ਐਮੀ ਪਾ ਸਕੇਗਾ? ਉਸਨੂੰ ਕਿਹੜੀਆਂ ਨਵੀਆਂ ਵਿਉਂਤ ਘੜਨੀਆਂ ਪੈਣਗੀਆਂ? ਨਾਲ ਹੀ ਚਾਚੇ-ਭਤੀਜੇ ਦੀ ਜੋੜੀ ਕੀ ਕਮਾਲ ਦਿਖਾਉਂਦੀ ਹੈ।

ਓਏ ਮੱਖਣਾ ਦੇ ਟ੍ਰੇਲਰ ਨੇ ਤਾਂ ਇੰਡਸਟਰੀ ਵਿੱਚ ਧਮਾਲ ਮਚਾ ਦਿੱਤੀ ਹੈ। ਹੁਣ ਦਰਸ਼ਕ ਫਿਲਮ ਦੀ ਕਹਾਣੀ ਨੂੰ ਲੈਕੇ ਅੰਦਾਜ਼ੇ ਲਗਾ ਰਹੇ ਨੇ ਤੇ ਬੇਸਬਰੀ ਨਾਲ 4 ਨਵੰਬਰ ਦਾ ਇੰਤਜ਼ਾਰ ਕਰ ਰਹੇ ਹਨ। ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਦਰਸ਼ਕਾਂ ਦਾ ਇਹ ਇੰਤਜ਼ਾਰ ਬਹੁਤ ਘੱਟ ਸਮੇਂ ਦਾ ਰਹਿ ਗਿਆ ਹੈ। 4 ਨਵੰਬਰ ਨੂੰ ਦਰਸ਼ਕ ਸਿਨੇਮਾ ਘਰਾਂ ‘ਚ ਜਾ ਕੇ ਇਸ ਫ਼ਿਲਮ ਦਾ ਆਨੰਦ ਲੈ ਸਕਣਗੇ। ਫਿਲਮ ਯਕੀਨੀ ਤੌਰ ‘ਤੇ ਬਹੁਤ ਸਾਰੇ ਡਰਾਮੇ, ਉਲਝਣ ਅਤੇ ਕਾਮੇਡੀ ਨਾਲ ਭਰਭੂਰ ਹੋਣ ਵਾਲੀ ਹੈ।

ਐਮੀ ਵਿਰਕ ਨੇ ਕਿਹਾ ਕਿ “ਓਏ ਮਖਨਾ ਮੇਰੇ ਦਿਲ ਦੇ ਬੇਹੱਦ ਕਰੀਬ ਹੈ ਅਤੇ ਮੇਰਾ ਮੰਨਣਾ ਹੈ ਕਿ ਦਰਸ਼ਕ ਇਸਨੂੰ ਪਸੰਦ ਕਰਨਗੇ ਕਿਉਂਕਿ ਦਰਸ਼ਕਾਂ ਦਾ ਸਭ ਤੋਂ ਵਧੀਆ ਮਨੋਰੰਜਨ ਕਰਨ ਲਈ ਸਾਰੇ ਕਲਾਕਾਰਾਂ ਵੱਲੋਂ ਆਪਣਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ।”

ਅਦਾਕਾਰਾ ਤਾਨੀਆ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਇਹ ਵੱਖਰੀ ਸ਼ੈਲੀ ਦੀ ਫਿਲਮ ਹੈ ਜੋ ਮੈਂ ਇਸ ਸਮੇਂ ਕਰ ਰਹੀ ਹਾਂ- ਮਜ਼ੇਦਾਰ, ਕਾਮੇਡੀ ਅਤੇ ਡਰਾਮਾ। ਮੈਂ ਇਸ ਤੋਂ ਪਹਿਲਾਂ ਕਦੇ ਵੀ ਇਸ ਤਰ੍ਹਾਂ ਦੀ ਫ਼ਿਲਮ ਨਹੀਂ ਕੀਤੀ ਹੈ ਅਤੇ ਇਹ ਪ੍ਰਦਰਸ਼ਨ ‘ਤੇ ਆਧਾਰਿਤ ਕਿਰਦਾਰ ਹੈ। ਆਉਣ ਵਾਲੇ ਸਮੇਂ ਵਿਚ ਵੀ ਅਜਿਹੀਆਂ ਕਮਰਸ਼ੀਅਲ ਫ਼ਿਲਮਾਂ ਦਾ ਮੈਂ ਹਿੱਸਾ ਬਣਨਾ ਪਸੰਦ ਕਰਾਂਗੀ, ਸ਼ੂਟ ਵੇਲੇ ਸੈੱਟ ‘ਤੇ ਮਸਤੀ ਕਰਨਾ ਹੋਰ ਵੀ ਮਜ਼ੇਦਾਰ ਸੀ।

ਫਿਲਮ ਓਏ ਮੱਖਣਾ ‘ਚ ਐਮੀ ਵਿਰਕ ਆਪਣਾ ਓਹੀ ਅੰਦਾਜ਼ ਦਿਖਾਉਣ ਜਾ ਰਹੇ ਹਨ, ਜਿਸ ਵਿਚ ਐਮੀ ਨੂੰ ਦੇਖਣਾ ਦਰਸ਼ਕ ਬੇਹੱਦ ਪਸੰਦ ਕਰਦੇ ਹਨ। ਤਾਨਿਆ ਦੀ ਦਿੱਖ ਵੀ ਕਮਾਲ ਕਰ ਰਹੀ ਹੈ ਤੇ ਚਾਚੇ-ਭਤੀਜੇ ਦੀ ਜੋੜੀ ਤਾਂ ਫਿਲਮ ਤੋਂ ਪਹਿਲਾਂ ਹੀ ਹਿਟ ਹੋ ਗਈ ਹੈ।

 

ਲੁਧਿਆਣਾ ਸਥਿਤ ਫੈਕਟਰੀ ‘ਚ ਗੈਸ ਹੋਈ ਲੀਕ, ਮਜ਼ਦੂਰਾਂ ਸਮੇਤ ਨੇੜਲੇ ਸਕੂਲ ਦੇ ਬੱਚੇ ਵੀ ਹੋਏ ਬੇਹੋਸ਼

0

ਲੁਧਿਆਣਾ ਦੇ ਗਿਆਸਪੁਰਾ ਸਥਿਤ ਇਕ ਫੈਕਟਰੀ ਵਿਚ ਕਾਰਬਨ ਡਾਈਆਕਸਾਈਡ (CO2) ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਸਪੁਰਾ ਸਥਿਤ ਇਕ ਫੈਕਟਰੀ ਅੰਦਰੋਂ ਗੈਸ ਲੀਕ ਹੋਣ ਮਗਰੋਂ ਕਈ ਲੋਕ ਬੇਹੋਸ਼ ਹੋ ਗਏ।ਹਾਸਿਲ ਜਾਣਕਾਰੀ ਮੁਤਾਬਕ ਦਰਜਨ ਤੋਂ ਉੱਤੇ ਮਜ਼ਦੂਰ ਗੈਸ ਲੀਕ ਨਾਲ ਬੇਹੋਸ਼ ਹੋ ਚੁੱਕੇ ਹਨ। ਸੂਤਰਾਂ ਮੁਤਾਬਕ ਗੈਸ ਲੀਕ ਕਾਰਨ ਇਕ ਸਕੂਲ ਦੇ ਕਈ ਸਕੂਲੀ ਬੱਚੇ ਵੀ ਬੇਹੋਸ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਜਿਹੇ ਹਾਲਾਤ ਮਗਰੋਂ ਫੈਕਟਰੀ ਅੰਦਰ ਕੰਮ ਕਰਦੇ ਲੋਕਾਂ ‘ਚ ਇਕਦਮ ਭੱਜਦੌੜ ਮਚ ਗਈ।

ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਹੈ। ਆਸ-ਪਾਸ ਦੇ ਲੋਕਾਂ ਨੂੰ ਫੈਕਟਰੀ ਦੇ ਨੇੜਿਓਂ ਆਉਣ-ਜਾਣ ਨਹੀਂ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਹ ਗੈਸ ਨਾ ਚੜ੍ਹ ਜਾਵੇ। ਜਾਣਕਾਰੀ ਮੁਤਾਬਕ ਸਵੇਰ ਦੇ ਸਮੇਂ ਇਕ ਟੈਂਕ ‘ਚੋਂ ਗੈਸ ਫੈਕਟਰੀ ‘ਚ ਸ਼ਿਫਟ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਜਲੰਧਰ ਦੇ ਭੋਗਪੁਰ ‘ਚ ਛਿਪੇ ਗੈਂਗਸਟਰ, ਪੂਰਾ ਪਿੰਡ ਛਾਉਣੀ ‘ਚ ਤਬਦੀਲ

ਇਸ ਦੌਰਾਨ ਇਸ ਦਾ ਵਾਲ ਲੀਕ ਹੋ ਗਿਆ, ਜਿਸ ਤੋਂ ਬਾਅਦ ਫੈਕਟਰੀ ਅੰਦਰ ਗੈਸ ਫੈਲ ਗਈ ਅਤੇ ਮਜ਼ਦੂਰਾਂ ‘ਚ ਹਫੜਾ-ਦਫੜੀ ਮਚ ਗਈ। ਮਜ਼ਦੂਰਾਂ ਫੈਕਟਰੀ ਅੰਦਰੋਂ ਇਕਦਮ ਬਾਹਰ ਦੌੜੇ। ਇਹ ਗੈਸ ਹਵਾ ‘ਚ ਫੈਲਣ ਮਗਰੋਂ ਇਲਾਕੇ ਦੇ ਲੋਕ ਘਬਰਾ ਗਏ। ਮੌਕੇ ‘ਤੇ ਪੁੱਜੀ ਫਾਇਰ ਬ੍ਰਿਗੇਡ ਵੱਲੋਂ ਟੈਂਕ ‘ਤੇ ਪਾਣੀ ਸੁੱਟਿਆ ਗਿਆ ਤਾਂ ਜੋ ਗੈਸ ਦੀ ਲੀਕੇਜ ਨੂੰ ਰੋਕਿਆ ਜਾ ਸਕੇ।

ਜਲੰਧਰ ਦੇ ਭੋਗਪੁਰ ‘ਚ ਛਿਪੇ ਗੈਂਗਸਟਰ, ਪੂਰਾ ਪਿੰਡ ਛਾਉਣੀ ‘ਚ ਤਬਦੀਲ

0

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਜਲੰਧਰ ਦੇ ਨੇੜੇ ਭੋਗਪੁਰ ਵਿਖੇ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਿਆ ਹੈ।ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ਵਿਖੇ 3 ਗੈਂਗਸਟਰ ਛਿਪੇ ਹੋਏ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਗੈਂਗਸਟਰਾਂ ਨੂੰ ਫੜਨ ਲਈ ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਤੋਂ ਘੇਰਾ ਪਾ ਲਿਆ ਹੈ। ਸਵੇਰ ਤੋਂ ਹੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਚੱਪੇ-ਚੱਪੇ ‘ਤੇ ਪੁਲਿਸ ਮੌਜੂਦ ਹੈ। ਡ੍ਰੋਨ ਦੀ ਮਦਦ ਨਾਲ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਖੇਤਾਂ ‘ਚ ਗੈਂਗਸਟਰਾਂ ਦੇ ਛਿਪੇ ਹੋਣ ਦਾ ਸ਼ੱਕ ਹੈ। ਜਿਸ ਕਾਰਨ ਪੁਲਿਸ ਨੇ ਖੇਤਾਂ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਹੈ। ਸੂਤਰਾਂ ਅਨੁਸਾਰ ਪੂਰਾ ਪਿੰਡ ਛਾਉਣੀ ‘ਚ ਤਬਦੀਲ ਹੋ ਗਿਆ ਹੈ।

ਪੰਜਾਬ ਪੁਲਿਸ ਦੀ AGTF ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ

0

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ “ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ” ਨਾਲ ਸਨਮਾਨਿਤ ਕੀਤਾ ਗਿਆ ਹੈ।

ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਏ.ਆਈ.ਜੀ. ਸੰਦੀਪ ਗੋਇਲ, ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਐਸ.ਆਈ. ਸੁਖਪ੍ਰੀਤ ਸਿੰਘ, ਐਸ.ਆਈ. ਸੁਮਿਤ ਗੋਇਲ, ਐਸ.ਆਈ. ਨਿਤਿਨ ਕੁਮਾਰ, ਐਸ.ਆਈ. ਸ਼ਗਨਜੀਤ ਸਿੰਘ, ਐਸ.ਆਈ. ਕੁਲਵਿੰਦਰ ਸਿੰਘ, ਐਸ.ਓ. ਰਾਹੁਲ ਕੁਮਾਰ ਚੇਚੀ, ਐਸ.ਆਈ. ਮੋਨਿੰਦਰ ਸਿੰਘ, ਐਸ.ਆਈ. ਰਾਹੁਲ ਸ਼ਰਮਾ, ਐਸ.ਆਈ. ਗੁਰਪ੍ਰੀਤ ਸਿੰਘ, ਐਸ.ਆਈ. ਅਵਤਾਰ ਸਿੰਘ ਅਤੇ ਏ.ਐਸ.ਆਈ ਸੁਖਜਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ: LPG ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਖੁਫੀਆ ਸੂਹਾਂ ਦੀ ਵਰਤੋਂ ਕਰਦਿਆਂ ਅਤੇ ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਤਾਲਮੇਲ ਨਾਲ ਸੂਬੇ ‘ਚੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਹੇਠ ਏ.ਜੀ.ਟੀ.ਐੱਫ. ਦਾ ਗਠਨ ਕੀਤਾ ਗਿਆ ਸੀ ਤਾਂ ਜੋ ਕਾਨੂੰਨ ਤੇ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ ‘ਤੇ ਏ.ਜੀ.ਟੀ.ਐਫ. ਦੇ ਕੰਮਕਾਜ ਦੀ ਨਿਗਰਾਨੀ ਕਰ ਰਹੇ ਹਨ।

ਏ.ਜੀ.ਟੀ.ਐਫ. ਟੀਮ ਨੂੰ ਵਧਾਈ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਨਤਾ ਪੂਰੇ ਪੰਜਾਬ ਪੁਲਿਸ ਬਲ ਦਾ ਹੌਂਸਲਾ ਵਧਾਏਗੀ ਅਤੇ ਉਨ੍ਹਾਂ ਨੂੰ ਹੋਰ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੀਆਂ ਕਈ ਸ਼ਾਖਾਵਾਂ ਨੂੰ ਕੀਤਾ ਮਰਜ

ਏ.ਜੀ.ਟੀ.ਐਫ. ਦੇ ਗਠਨ ਤੋਂ ਬਾਅਦ, ਫੋਰਸ ਨੇ ਕਈ ਦਲੇਰਾਨਾ ਕਾਰਵਾਈਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਗੈਂਗਸਟਰਾਂ ਨੂੰ ਮਾਰ-ਮੁਕਾਇਆ/ਗ੍ਰਿਫਤਾਰ ਕੀਤਾ ਗਿਆ ਜਦੋਂਕਿ ਬਹੁਤ ਸਾਰੇ ਸਮਾਜ ਵਿਰੋਧੀ ਤੱਤ ਮਜ਼ਬੂਰਨ ਸੂਬਾ ਛੱਡ ਗਏ।

ਏ.ਜੀ.ਟੀ.ਐਫ ਦੇ ਇਹਨਾਂ ਵਿਸ਼ੇਸ਼ ਆਪ੍ਰੇਸ਼ਨਾਂ ਵਿੱਚ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਮਾਰ ਮੁਕਾਇਆ ਗਿਆ ਅਤੇ 12 ਗੈਂਗਸਟਰਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 24 ਹਥਿਆਰ, 1.05 ਕਿਲੋਗ੍ਰਾਮ ਹੈਰੋਇਨ ਅਤੇ 79.27 ਲੱਖ ਰੁਪਏ ਦੀ ਡਰੱਗ ਮਨੀ, 11 ਵਾਹਨ ਅਤੇ ਇੱਕ ਪੁਲਿਸ ਵਰਦੀ ਬਰਾਮਦ ਕੀਤੀ ਗਈ ਜਿਸ ਨਾਲ ਸਰਹੱਦ ਪਾਰ ਤੋਂ ਨਸ਼ਿਆਂ/ਹਥਿਆਰਾਂ ਦੀ ਤਸਕਰੀ ਨੂੰ ਸਫਲਤਾਪੂਰਵਕ ਠੱਲ ਪਈ ਅਤੇ ਪੰਜਾਬ ਵਿੱਚ ਸਨਸਨੀਖੇਜ਼ ਜੁਰਮ ਕਰਨ ਦੀਆਂ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ।

ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੀਆਂ ਕਈ ਸ਼ਾਖਾਵਾਂ ਨੂੰ ਕੀਤਾ ਮਰਜ

0

ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਲ ਸਰੋਤ ਵਿਭਾਗ ਦੀਆਂ ਕਈ ਸ਼ਾਖਾਵਾਂ ਨੂੰ ਮਰਜ ਕੀਤਾ ਹੈ।

LPG ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

0

ਕੇਂਦਰ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। LPG ਖਪਤਕਾਰਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੇ ਇੱਕ ਵਾਰ ਫਿਰ ਵਪਾਰਕ ਗੈਸ ਸਿਲੰਡਰ (ਐਲਪੀਜੀ ਸਿਲੰਡਰ) ਦੀਆਂ ਕੀਮਤਾਂ ਵਿੱਚ ਰਾਹਤ ਦਿੱਤੀ ਹੈ। ਵਪਾਰਕ ਰਸੋਈ ਗੈਸ ਸਿਲੰਡਰ ਅੱਜ ਤੋਂ 115.50 ਰੁਪਏ ਤੱਕ ਸਸਤਾ ਹੋ ਗਿਆ ਹੈ। ਫਿਲਹਾਲ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਇੰਡੀਅਨ ਆਇਲ ਵੱਲੋਂ 1 ਨਵੰਬਰ ਮੰਗਲਵਾਰ ਨੂੰ ਐਲਪੀਜੀ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਤਾਜ਼ਾ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1,744 ਰੁਪਏ ‘ਤੇ ਆ ਗਈ ਹੈ। ਇਸ ਤੋਂ ਇਲਾਵਾ ਕਮਰਸ਼ੀਅਲ ਗੈਸ ਸਿਲੰਡਰ ਮੁੰਬਈ ‘ਚ 1,696 ਰੁਪਏ, ਕੋਲਕਾਤਾ ‘ਚ 1,846 ਰੁਪਏ ਅਤੇ ਚੇਨਈ ‘ਚ 1,893 ਰੁਪਏ ‘ਤੇ ਪਹੁੰਚ ਗਿਆ ਹੈ। 6 ਜੁਲਾਈ 2022 ਤੋਂ ਬਾਅਦ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ (Commercial LPG Price Today) ਦੀ ਕੀਮਤ ਵਿੱਚ ਲਗਾਤਾਰ 7ਵੇਂ ਮਹੀਨੇ ਕਟੌਤੀ ਕੀਤੀ ਗਈ ਹੈ। 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਦੇ ਨਾਲ ਇਹ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਘੱਟ ਕੀਮਤ ‘ਤੇ ਮਿਲੇਗਾ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ 16 ਪੁਲਿਸ ਅਧਿਕਾਰੀਆਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਸਨਮਾਨ

0

ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ-2022 ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਸਿੰਘ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ। ਪੰਜਾਬ ਦੇ 16 ਪੁਲਿਸ ਅਫਸਰਾਂ ਸਮੇਤ ਦੇਸ਼ ਦੇ 63 ਪੁਲਿਸ ਅਧਿਕਾਰੀਆਂ ਨੂੰ ਇਹ ਮੈਡਲ ਦਿੱਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।

 

ਮੋਰਬੀ ਦੇ ਰਾਜੇ ਨੇ ਬਣਵਾਇਆ ਸੀ ਕੇਬਲ ਪੁਲ, ਜਾਣੋ ਕਿਵੇਂ ਬਣਿਆ ਸੈਕੜੇ ਲੋਕਾਂ ਦੀ ਮੌਤ ਦੀ ਵਜ੍ਹਾ

0

ਗੁਜਰਾਤ ‘ਚ ਬੀਤੀ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਮੱਚੂ ਨਦੀ ’ਤੇ ਬਣਾਇਆ ਹੈਗਿੰਗ ਪੁਲ ਟੁੱਟ ਕੇ ਗਿਰ ਗਿਆ ਅਤੇ ਕਈ ਲੋਕਾਂ ਲਈ ਮੌਤ ਦਾ ‘ਕਾਲ’ ਬਣ ਗਿਆ। ਮੋਰਬੀ ਦੀ ਸ਼ਾਨ ਕਹੇ ਜਾਣ ਵਾਲਾ ਇਹ ਪੁਲ 143 ਸਾਲ ਪੁਰਾਣਾ ਸੀ ਜੋ ਐਤਵਾਰ, 30 ਅਕਤੂਬਰ 2022 ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਆਜਾਦੀ ਤੋਂ ਪਹਿਲਾ ਬ੍ਰਿਟਿਸ਼ ਸ਼ਾਸਨ ਵਿਚ ਮੋਰਬੀ ਪੁਲ ਦਾ ਨਿਰਮਾਣ ਕੀਤਾ ਗਿਆ ਸੀ। ਮੱਚੂ ਨਦੀ ’ਤੇ ਬਣਿਆ ਇਹ ਪੁਲ ਮੋਰਬੀ ਦਾ ਪ੍ਰਮੁੱਖ ਟੂਰਿਸਟ ਸਪਾਟ ਸੀ।

ਮੋਰਬੀ ਦੇ ਰਾਜਾ ਬਾਘਜੀ ਨੇ ਕੇਬਲ ਪੁਲ ਬਣਵਾਇਆ ਸੀ, ਇਸ ਦਾ ਉਦਘਾਟਨ 1879 ਵਿਚ ਕੀਤਾ ਗਿਆ ਸੀ। ਬ੍ਰਿਟਿਸ਼ ਇੰਜੀਨਿਅਰਾਂ ਦੇ ਦੁਆਰਾ ਬਣਾਏ ਗਏ ਇਸ ਪੁਲ ਦੇ ਨਿਰਮਾਣ ਵਿਚ ਆਧੁਨਿਕਤਮ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਸੀ। ਬ੍ਰਿਟਿਸ਼ ਸ਼ਾਸਨ ਵਿਚ ਬਣਿਆ ਇਹ ਪੁਲ ਚੰਗੀ ਇੰਜੀਨਿਅਰਿੰਗ ਦਾ ਪ੍ਰਤੀਕ ਰਿਹਾ ਹੈ। ਰਾਜਕੋਟ ਜ਼ਿਲ੍ਹੇ ਵਿਚ 64 ਕਿਲੋਮੀਟਰ ਦੀ ਦੂਰੀ ‘ਤੇ ਮੱਚੂ ਨਦੀ ‘ਤੇ ਬਣਿਆ ਇਹ ਪੁਲ ਲੋਕਾਂ ਦੇ ਆਕਰਸ਼ਣ ਦਾ ਕੇਂਦਰ ਸੀ। 765 ਫੁੱਟ ਲੰਘ ਅਤੇ 4 ਫੁੱਟ ਚੌੜਾ ਇਹ ਪੁਲ ਇਤਿਹਾਸਕ ਹੋਣ ਦੇ ਕਾਰਨ ਗੁਜਰਾਤ ਟੂਰਿਜ਼ਮ ਦੀ ਸੂਚੀ ਵਿਚ ਵੀ ਸ਼ਾਮਲ ਕੀਤਾ ਗਿਆ ਸੀ।

ਬ੍ਰਿਟਿਸ਼ ਇੰਜੀਨਿਅਰਾਂ ਦੁਆਰਾ ਬਣਾਏ ਗਏ ਇਸ ਪੁਲ ਨੂੰ ਉਨਤ ਇੰਜੀਨਿਅਰਿੰਗ ਦਾ ਜਿਉਂਦਾ ਜਾਗਦਾ ਨਮੂਨਾ ਮੰਨਿਆ ਜਾਦਾ ਹੈ। ਦੱਸ ਦੇਈਏ ਕਿ ਗੁਜਰਾਤ ਰਾਜ ਦਾ ਮੋਰਬੀ ਜ਼ਿਲ੍ਹਾ ਮੱਚੂ ਨਦੀ ਦੇ ਕਿਨਾਰੇ ਵਸਿਆ ਹੋਇਆ ਹੈ। ਇਸੇ ਨਦੀ ਉੱਤੇ ਮੋਰਬੀ ਕੇਬਲ ਪੁਲ ਬਣਾਇਆ ਗਿਆ ਸੀ। ਪੁਲ ਦਾ ਨਿਰਮਾਣ ਮੋਰਬੀ ਦੇ ਰਾਜਾ ਬਾਘਜੀ ਠਾਕੋਰ ਦੀ ਰਿਆਸਤ ਦੇ ਦੌਰਾਨ ਕੀਤਾ ਗਿਆ ਸੀ। ਕਿਹਾ ਜਾਂਦਾ ਹੈ ਕਿ ਮੋਰਬੀ ਪੁਲ ਦੇ ਜਰੀਏ ਹੀ ਰਾਜਾ ਰਾਜਮਹਿਲ ਤੋਂ ਰਾਜ ਦਰਬਾਰ ਤੱਕ ਜਾਂਦਾ ਸੀ।

ਪੁਲ ਦੇ ਮੈਂਟੇਨੈਂਸ ਦੀ ਜ਼ਿੰਮੇਵਾਰੀ ਔਰੇਵਾ ਗਰੁੱਪ ਦੇ ਕੋਲ ਹੈ ਇਸ ਗਰੁੱਪ ਨੇ ਮਾਰਚ 2022 ਤੋਂ ਮਾਰਚ 2037 ਯਾਨੀ 15 ਸਾਲ ਦੇ ਲਈ ਮੋਰਬੀ ਨਗਰ ਪਾਲਿਕਾ ਦੇ ਨਾਲ ਕੰਟਰੈਕਟ ਕੀਤਾ ਹੈ। ਇਸ ਪੁਲ ਦੀ ਮੁਰੰਮਤ ਤੋਂ ਬਾਅਦ 5 ਦਿਨ ਪਹਿਲਾਂ ਹੀ ਲੋਕਾਂ ਦੇ ਲਈ ਖੋਲ੍ਹ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲ ’ਤੇ ਕੈਪੇਸਟੀ ਤੋਂ ਜਿਆਦਾ ਲੋਕ ਮੌਜੂਦ ਸਨ ਜਿਸ ਕਾਰਨ ਇਹ ਹਾਦਸਾ ਵਾਪਰਿਆ।

ਮੋਰਬੀ ਪੁਲ ਹਾਦਸੇ ਨੇ ਲੋਕਾਂ ਦੇ ਛੁੱਟੀ ਦੇ ਦਿਨ ਹੀ ਪਲ ਭਰ ਵਿਚ ਮਾਤਮ ਵਿਚ ਬਦਲ ਦਿੱਤੇ। ਮੋਰਬੀ ਪੁਲ ਹਾਦਸਾ ਐਤਵਾਰ 30 ਅਕਤੂਬਰ ਦੀ ਸ਼ਾਮ ਨੂੰ ਉਸ ਸਮੇਂ ਹੋਇਆ ਜਦੋਂ ਪੁਲ ’ਤੇ ਕਰੀਬ 500 ਲੋਕ ਮੌਜੂਦ ਸਨ। ਨਦੀ ਦੇ ਉੱਪਰ ਬਣੇ ਇਸ ਕੇਬਲ ਪੁਲ ਹਾਦਸੇ ਵਿਚ ਹੁਣ ਤੱਕ 140 ਲੋਕਾਂ ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋ ਕਿ ਕਈ ਲੋਕ ਹੁਣ ਤੱਕ ਲਾਪਤਾ ਹਨ ਜਿਨਾਂ ਦੀ ਭਾਲ ਜਾਰੀ ਹੈ। ਉੱਥੇ ਹੀ ਕਈ ਦਰਜਨਾਂ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਝਟਕੇ ਵਿਚ ਹੀ ਤਾਰਾਂ ਉੱਤੇ ਬੰਨਿਆ ਮੋਰਬੀ ਪੁਲ ਟੁੱਟਿਆ ਅਤੇ ਇਕ ਸਾਥ ਹੀ ਦਰਜਨਾਂ ਲੋਕ ਥੱਲੇ ਵਹਿੰਦੀ ਨਦੀ ਵਿਚ ਜਾ ਗਿਰ ਗਏ।

ਮੋਰਬੀ ਪੁਲ ਗਿਰਦੇ ਹੀ ਮੌਕੇ ਉੱਤੇ ਹਫ਼ਰਾ ਦਫ਼ਰੀ ਤੇ ਚੀਕ ਚਿਹਾੜਾ ਮਚ ਗਿਆ, 143 ਸਾਲ ਪੁਰਾਣੇ ਮੋਰਬੀ ਦਾ ਪੁਲ ਗਿਰਨ ਤੋਂ ਬਾਅਦ ਰਾਤ ਭਰ ਰੈਸਕਿਊ ਅਭਿਆਨ ਚਲਾਇਆ ਗਿਆ ਐਨਡੀਆਰਐਫ ਦੀਆਂ ਦਰਜਨਾ ਟੀਮਾਂ ਨੇ ਰਾਤ ਭਰ ਨਦੀ ਵਿਚ ਲੋਕਾਂ ਦੀ ਤਲਾਸ਼ ਕੀਤੀ, ਹਾਦਸੇ ਦੀ ਜਾਂਚ ਦੇ ਲਈ 5 ਲੋਕਾਂ ਦੀ SIT ਦਾ ਗਠਨ ਕੀਤਾ ਗਿਆ ਹੈ।

ਅੰਮ੍ਰਿਤਸਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਰਿਮਾਂਡ ‘ਤੇ

0

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਨਾਲ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਉਸ ਤੋਂ ਜਲੰਧਰ ਪੁਲਿਸ ਨੇ 10 ਦਿਨਾਂ ਤੱਕ ਹਥਿਆਰਾਂ ਦੀ ਖਰੀਦੋ ਫਰੋਖਤ ‘ਚ ਪੁੱਛਗਿੱਛ ਕੀਤੀ ਤੇ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਜਲੰਧਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਦਾ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ ਦੇ ਦਿੱਤਾ। ਅੰਮ੍ਰਿਤਸਰ ਪੁਲਿਸ ਨੂੰ ਉਸਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ। ਉਸਤੋਂ ਬਾਅਦ ਹੁਣ ਪੁਲਿਸ ਨੇ ਉਸਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਤੇ ਜਿੱਥੋਂ ਉਸਦਾ ਇੱਕ ਨਵੇਂ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ ਦਿੱਤਾ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 5 ਨਵੰਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੱਸ ਦਈਏ ਕਿ 2021 ਦੇੇ ਇੱਕ ਮਾਮਲੇ ‘ਚ ਲਾਰੈਂਸ ਨਾਮਜ਼ਦ ਹੈ। ਉਸ ਸਮੇਂ ਅੰਮ੍ਰਿਤਸਰ CIA ਸਟਾਫ ਵੱਲੋਂ ਤਿੰਨਾਂ ਗੈਂਗਸਟਰਾਂ ਬਿਕਰਮ, ਨਿਤਿਨ ਤੇ ਨਾਹਰ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਕਾਬੂ ਕੀਤਾ ਸੀ ਤੇ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਲਾਰੈਂਸ ਦਾ ਨਾਂ ਲਿਆ ਸੀ। ਹੁਣ ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਘਰਿੰਡਾ ਥਾਣੇ ਦੀ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਨੂੰ ਦੂਜੀ ਵਾਰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਉਸ ਤੋਂ ਰਾਣਾ ਕੰਦੋਵਾਲੀਆ ਕੇਸ ‘ਚ ਪੁੱਛਗਿੱਛ ਕੀਤੀ ਸੀ।

ਫਿਲੀਪੀਨਜ਼ ‘ਚ ਤੂਫਾਨ ਨਾਲਗੇ ਨੇ ਮਚਾਇਆ ਕਹਿਰ, 95 ਤੋਂ ਪਾਰ ਹੋਈ ਮੌਤਾਂ ਦੀ ਗਿਣਤੀ

0

ਫਿਲੀਪੀਨਜ਼ ‘ਚ ਤੂਫਾਨ ਨਾਲਗੇ ਨੇ ਕਹਿਰ ਮਚਾਇਆ ਹੋਇਆ ਹੈ। ਫਿਲੀਪੀਨਜ਼ ‘ਚ ਟ੍ਰੋਪੀਕਲ ਤੂਫਾਨ ਨਾਲਗੇ ਤੋਂ ਬਾਅਦ ਹੜ੍ਹਾਂ ਅਤੇ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 98 ਹੋ ਗਈ ਹੈ। ਇਸਦੇ ਨਾਲ ਹੀ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 63 ਲੋਕ ਲਾਪਤਾ ਦੱਸੇ ਜਾ ਰਹੇ ਹਨ। 69 ਲੋਕ ਗੰਭੀਰ ਜ਼ਖਮੀ ਹੋਏ ਹਨ। ਫਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ: ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ ਸਮੇਂ 12 ਸਾਲਾ ਮਾਸੂਮ ਦੀ ਹੋਈ ਮੌਤ

ਮੀਡੀਆ ਰਿਪੋਰਟ ਅਨੁਸਾਰ ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਕੌਂਸਲ ਨੇ ਕਿਹਾ ਕਿ ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 98 ਤੱਕ ਪਹੁੰਚ ਗਈ ਹੈ। ਇਸ ਦੌਰਾਨ 69 ਲੋਕ ਜ਼ਖਮੀ ਹੋ ਗਏ ਅਤੇ 63 ਹੋਰ ਲਾਪਤਾ ਹੋ ਗਏ।

ਇਹ ਵੀ ਪੜ੍ਹੋ: ਮਹਾਰਾਸ਼ਟਰ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਡਿੱਗਣ ਨਾਲ 5 ਮਜ਼ਦੂਰਾਂ ਦੀ ਮੌਤ

ਰਿਪੋਰਟ ਦੇ ਅਨੁਸਾਰ ਤੂਫਾਨ ਨੇ ਮੈਟਰੋ ਮਨੀਲਾ ਸਮੇਤ 17 ਖੇਤਰਾਂ ਦੇ 31,942 ਪਿੰਡਾਂ ਵਿੱਚ 1,812,740 ਲੋਕ ਜਾਂ 575,728 ਪਰਿਵਾਰ ਪ੍ਰਭਾਵਿਤ ਕੀਤੇ ਹਨ। ਤੂਫਾਨ ਨੇ 1.8 ਮਿਲੀਅਨ (1.8 ਮਿਲੀਅਨ) ਫਿਲੀਪੀਨਜ਼ ਨੂੰ ਪ੍ਰਭਾਵਿਤ ਕੀਤਾ ਹੈ। ਇਸ ਵਿੱਚ 213,000 ਤੋਂ ਵੱਧ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਨਿਕਾਸੀ ਕੇਂਦਰਾਂ ਵਿੱਚ ਸ਼ਰਨ ਲਈ ਹੈ।