Home Blog Page 1856

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ, ਹੁਣ ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

0

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਨਾਲ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਉਸ ਤੋਂ ਜਲੰਧਰ ਪੁਲਿਸ ਨੇ 10 ਦਿਨਾਂ ਤੱਕ ਹਥਿਆਰਾਂ ਦੀ ਖਰੀਦੋ ਫਰੋਖਤ ‘ਚ ਪੁੱਛਗਿੱਛ ਕੀਤੀ ਤੇ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਜਲੰਧਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੁਣ ਲਾਰੈਂਸ ਦਾ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ ਦੇ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਨੂੰ ਉਸਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਹੁਣ ਪੁਲਿਸ ਉਸਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕਰੇਗੀ। ਜਿੱਥੋਂ ਉਸਦਾ ਇੱਕ ਨਵੇਂ ਮਾਮਲੇ ‘ਚ ਰਿਮਾਂਡ ਹਾਸਿਲ ਕਰੇਗੀ।

ਦੱਸ ਦਈਏ ਕਿ 2021 ਦੇੇ ਇੱਕ ਮਾਮਲੇ ‘ਚ ਲਾਰੈਂਸ ਨਾਮਜ਼ਦ ਹੈ। ਉਸ ਸਮੇਂ ਅੰਮ੍ਰਿਤਸਰ CIA ਸਟਾਫ ਵੱਲੋਂ ਤਿੰਨਾਂ ਗੈਂਗਸਟਰਾਂ ਬਿਕਰਮ, ਨਿਤਿਨ ਤੇ ਨਾਹਰ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਕਾਬੂ ਕੀਤਾ ਸੀ ਤੇ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਲਾਰੈਂਸ ਦਾ ਨਾਂ ਲਿਆ ਸੀ। ਹੁਣ ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਘਰਿੰਡਾ ਥਾਣੇ ਦੀ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਨੂੰ ਦੂਜੀ ਵਾਰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਉਸ ਤੋਂ ਰਾਣਾ ਕੰਦੋਵਾਲੀਆ ਕੇਸ ‘ਚ ਪੁੱਛਗਿੱਛ ਕੀਤੀ ਸੀ।

ਦਿੱਲੀ ਦੇ CM ਨੇ ਵੱਲਭ ਭਾਈ ਪਟੇਲ ਜੀ ਦੀ ਜਯੰਤੀ ਮੌਕੇ ਕੀਤਾ ਨਮਨ

0

ਆਜ਼ਾਦੀ ਤੋਂ ਬਾਅਦ ਭਾਰਤ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਅਮਲੀ ਰੂਪ ਦੇਣ ਵਾਲੇ ਦਿਨ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਹਰ ਸਾਲ ਅੱਜ ਦੇ ਦਿਨ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾਂਦਾ ਹੈ। ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਦੀ ਜਯੰਤੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਟਿ-ਕੋਟਿ ਨਮਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਅਖੰਡ ਭਾਰਤ ਦੇ ਨਿਰਮਾਣ ‘ਚ ਉਨ੍ਹਾਂ ਦੇ ਯੋਗਦਾਨ ਲਈ ਹਰ ਦੇਸ਼ ਵਾਸੀ ਉਨ੍ਹਾਂ ਦਾ ਸਦਾ ਰਿਣੀ ਰਹੇਗਾ।

ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ, ਕੇਂਦਰੀ ਜੇਲ੍ਹ ਪਟਿਆਲਾ ਦੇ 2 ਅਧਿਕਾਰੀ ਕੀਤੇ ਸਸਪੈਂਡ

0

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਦੋ ਜੇਲ੍ਹ ਵਾਰਡਰ ਅਤੇ ਪੀਏਪੀ ਦੇ ਇੱਕ ASI ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਅੰਡਰ ਟਰਾਈਲ ਤਿੰਨ ਨਸ਼ਾ ਤਸ਼ਕਰਾਂ ਤੋਂ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਲ੍ਹ ਵਾਰਡਰ ਨਰੇਸ਼ ਕੁਮਾਰ ਤੇ ਰਾਜੀਵ ਕੁਮਾਰ ਅਤੇ ASI ਨੂੰ ਨਸ਼ੀਲੇ ਪਦਾਰਥਾਂ ਨਾਲ ਫੜ੍ਹਿਆ ਗਿਆ ਹੈ। FIR ਦਰਜ ਕਰਕੇ ਸਾਰਿਆਂ ਨੂੰ STF ਹਵਾਲੇ ਕਰ ਦਿੱਤਾ ਗਿਆ। ਦੋਵੇਂ ਹੈੱਡ ਵਾਰਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ PWD ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਐਤਵਾਰ ਨੂੰ ਐਸਐਸਪੀ ਦੀਪਕ ਪਾਰਿਕ ਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਵਿੱਚ 350 ਪੁਲਿਸ ਤੇ ਜੇਲ੍ਹ ਮੁਲਾਜ਼ਮਾਂ ਨੇ ਪਟਿਆਲਾ ਜੇਲ੍ਹ ਵਿੱਚ ਕਰੀਬ 4 ਘੰਟੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸਾਰੇ ਸੇਲ ਅਤੇ ਬੈਰਕ ਦੀ ਤਲਾਸ਼ੀ ਲਈ ਗਈ। ਮੁਹਿੰਮ ਵਿੱਚ ਐਸਪੀ (ਸਿਟੀ), ਐਸਪੀ (ਟ੍ਰੈਫਿਕ), 20 ਥਾਣਿਆਂ ਦੇ ਮੁੱਖੀ, ਵੱਖ ਵੱਖ ਡੀਐਸਪੀ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ PWD ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

0

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਸਵੇਰੇ ਰੂਪਨਗਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਪੀਡਬਲਿਊਡੀ ਦਫਤਰ ਦੀ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ‘ਚ ਚੱਲ ਰਹੇ ਪੀਡਬਲਿਊਡੀ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਇਹ ਦੇਖਿਆ ਜਾਵੇਗਾ ਕਿ ਪ੍ਰੋਜੈਕਟਾਂ ਵਿਚ ਕਿਸ ਤਰ੍ਹਾਂ ਤੇਜ਼ੀ ਲਿਆਂਦੀ ਜਾਵੇ।

ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ ਸਮੇਂ 12 ਸਾਲਾ ਮਾਸੂਮ ਦੀ ਹੋਈ ਮੌਤ

0

ਕਰਨਾਟਕ ‘ਚ ਇੱਕ ਮਾਸੂਮ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ‘ਚ ਇੱਕ 12 ਸਾਲਾ ਲੜਕੇ ਦੀ ਮੌਤ ਉਸ ਸਮੇਂ ਹੋ ਗਈ ਜਦੋਂ ਉਹ ਆਪਣੇ ਘਰ ਇੱਕ ਸਕੂਲੀ ਸਮਾਗਮ ਲਈ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰ ਰਿਹਾ ਸੀ।

ਪੁਲਿਸ ਅਧਿਕਾਰੀਆਂ ਅਨੁਸਾਰ ਘਟਨਾ ਦੇ ਸਮੇਂ ਬੱਚਾ ਘਰ ‘ਚ ਇਕੱਲਾ ਸੀ, ਜਦੋਂ ਮਾਪੇ ਵਾਪਸ ਆਏ ਤਾਂ ਉਨ੍ਹਾਂ ਨੇ ਪੁੱਤ ਨੂੰ ਪੱਖੇ ਨਾਲ ਲਟਕਦਾ ਦੇਖਿਆ।

ਇਹ ਵੀ ਪੜ੍ਹੋ: ਮਹਾਰਾਸ਼ਟਰ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਡਿੱਗਣ ਨਾਲ 5 ਮਜ਼ਦੂਰਾਂ ਦੀ ਮੌਤ

ਮੀਡੀਆ ਰਿਪੋਰਟ ਅਨੁਸਾਰ ਸੰਜੇ ਗੌੜਾ ਦੇ ਮਾਤਾ-ਪਿਤਾ ਨਾਗਰਾਜ ਅਤੇ ਭਾਗਿਆਲਕਸ਼ਮੀ ਸ਼ਹਿਰ ਦੇ ਕੇਲਾਗੋਟ ਬਡਾਵਨੇ ਖੇਤਰ ਵਿੱਚ ਇੱਕ ਢਾਬਾ ਚਲਾਉਂਦੇ ਹਨ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਸਬ-ਇੰਸਪੈਕਟਰ ਕੇਆਰ ਗੀਤੰਮਾ ਨੇ ਦੱਸਿਆ ਕਿ 7ਵੀਂ ਜਮਾਤ ਦੇ ਵਿਦਿਆਰਥੀ ਨਾਲ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਸ ਦੀ ਮਾਂ ਰਾਤ ਕਰੀਬ 9 ਵਜੇ ਹੋਟਲ ਤੋਂ ਵਾਪਸ ਆਈ।

ਇਹ ਵੀ ਪੜ੍ਹੋ: ਗੁਜਰਾਤ ‘ਚ ਪੁਲ ਟੁੱਟਣ ਨਾਲ ਵਾਪਰਿਆ ਭਿਆਨਕ ਹਾਦਸਾ, 132 ਲੋਕਾਂ ਦੀ ਮੌਤ

ਇਸ ਘਟਨਾ ਸਮੇਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਕਾਫੀ ਦੇਰ ਤੱਕ ਦਰਵਾਜ਼ਾ ਖੜਕਾਇਆ। ਜਦੋਂ ਅੰਦਰੋਂ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਉਨ੍ਹਾਂ ਦੇ ਗੁਆਂਢੀ ਆ ਗਏ। ਗੁਆਂਢੀਆਂ ਨੇ ਖਿੜਕੀ ਤੋਂ ਦੇਖਿਆ ਤਾਂ ਲੜਕਾ ਛੱਤ ਵਾਲੇ ਪੱਖੇ ਨਾਲ ਲਟਕਿਆ ਹੋਇਆ ਮਿਿਲਆ।

ਜਾਣਕਾਰੀ ਅਨੁਸਾਰ ਇਸ ਤੋਂ ਤੁਰੰਤ ਬਾਅਦ ਲੜਕੇ ਦੀ ਮਾਂ ਨੇ ਆਪਣੇ ਪਤੀ ਨੂੰ ਬੁਲਾਇਆ, ਜਿਸ ਨੇ ਮਾਸਟਰ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ। ਉਹ ਸੰਜੇ ਨੂੰ ਹਸਪਤਾਲ ਲੈ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਲੜਕੇ ਨੇ ਰੱਸੀ ਨਾਲ ਫਾਹਾ ਬਣਾ ਕੇ ਭਗਤ ਸਿੰਘ ਵਾਂਗ ਲਟਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਆਪਣਾ ਸਿਰ ਫਾਹੇ ਵਿੱਚ ਪਾ ਦਿੱਤਾ ਅਤੇ ਮੰਜੇ ਤੋਂ ਛਾਲ ਮਾਰ ਦਿੱਤੀ ਅਤੇ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਹਾਰਾਸ਼ਟਰ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਡਿੱਗਣ ਨਾਲ 5 ਮਜ਼ਦੂਰਾਂ ਦੀ ਮੌਤ

0

ਮਹਾਰਾਸ਼ਟਰ ‘ਚ ਇੱਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ ’ਚ ਬੀਤੇ ਦਿਨੀ 2 ਮੰਜ਼ਿਲਾ ਇਮਾਰਤ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ ਹੋ ਗਈ ਤੇ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 2 ਵਜੇ ਦੇ ਕਰੀਬ ਵਾਪਰੀ।

ਅਮਰਾਵਤੀ ਪੁਲਿਸ ਦੇ ਕਮਿਸ਼ਨਰ ਡਾ. ਆਰਤੀ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਪ੍ਰਭਾਤ ਚੌਕ ਇਲਾਕੇ ਵਿੱਚ ਸਥਿਤ ਉਕਤ ਪੁਰਾਣੀ ਇਮਾਰਤ ਢਹਿ ਗਈ। ਜ਼ਿਲ੍ਹਾ ਮੈਜਿਸਟ੍ਰੇਟ ਪਵਨੀਤ ਕੌਰ ਨੇ ਦੱਸਿਆ ਕਿ ਇਮਾਰਤ ਡਿੱਗਣ ਤੋਂ ਬਾਅਦ-ਬਚਾਅ ਟੀਮ ਵੱਲੋਂ ਮਲਬੇ ਹੇਠ ਦੱਬੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ : ਗੁਜਰਾਤ ‘ਚ ਪੁਲ ਟੁੱਟਣ ਨਾਲ ਵਾਪਰਿਆ ਭਿਆਨਕ ਹਾਦਸਾ, 132 ਲੋਕਾਂ ਦੀ ਮੌਤ

ਉਨ੍ਹਾਂ ਨੇ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਮਰਾਵਤੀ ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਿਗਮ ਨੇ ਇਸ ਸਾਲ ਜੁਲਾਈ ਵਿੱਚ ਇਮਾਰਤ ਨੂੰ ਢਾਹੁਣ ਲਈ ਨੋਟਿਸ ਜਾਰੀ ਕੀਤਾ ਸੀ ਕਿਉਂਕਿ ਇਹ ਪੁਰਾਣੀ ਅਤੇ ਖਸਤਾ ਹੋ ਗਈ ਸੀ।

CM ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ।

ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30, 000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਗੁਜਰਾਤ ‘ਚ ਪੁਲ ਟੁੱਟਣ ਨਾਲ ਵਾਪਰਿਆ ਭਿਆਨਕ ਹਾਦਸਾ, 132 ਲੋਕਾਂ ਦੀ ਮੌਤ

0

ਗੁਜਰਾਤ ‘ਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਬੀਤੀ ਸ਼ਾਮ ਮੱਛੂ ਨਦੀ ‘ਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਰਕੇ ਘੱਟੋ-ਘੱਟ 132 ਵਿਅਕਤੀ ਹਲਾਕ ਹੋ ਗਏ। ਮ੍ਰਿਤਕਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।

ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੇ ਅਸਾਰ ਹਨ, ਕਿਉਂਕਿ ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਗੰਭੀਰ ਤੇ ਕਈ ਅਜੇ ਵੀ ਲਾਪਤਾ ਹਨ। ਸਦੀ ਪੁਰਾਣੇ ਪੁਲ ਨੂੰ ਮੁਰੰਮਤ ਲਈ ਸੱਤ ਮਹੀਨੇ ਬੰਦ ਰੱਖਣ ਮਗਰੋਂ ਚਾਰ ਦਿਨ ਪਹਿਲਾਂ ਹੀ ਖੋਲ੍ਹਿਆ ਗਿਆ ਸੀ।

ਪੁਲਿਸ, ਸਥਾਨਕ ਪ੍ਰਸ਼ਾਸਨ, ਐਸਡੀਆਰਐਫ, ਭਾਰਤੀ ਤੱਟ ਰੱਖਿਅਕ ਅਤੇ ਫਾਇਰ ਬ੍ਰਿਗੇਡ, ਸੈਨਾ, ਜਲ ਸੈਨਾ ਅਤੇ ਐਨਡੀਆਰਐਫ ਵੱਲੋਂ ਲਗਾਤਾਰ ਬਚਾਅ ਕਾਰਜ ਕੀਤੇ ਜਾ ਰਹੇ ਹਨ।ਇਸ ਹਾਦਸੇ ਵਿੱਚ ਹੁਣ ਤੱਕ 132 ਮੌਤਾਂ ਦੀ ਪੁਸ਼ਟੀ ਹੋ ​​ਚੁੱਕੀ ਹੈ। 177 ਲੋਕਾਂ ਨੂੰ ਬਚਾਇਆ ਗਿਆ ਅਤੇ 19 ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹੈਰੀਟੇਜ ਬ੍ਰਿਜ ਨੂੰ ਸਿਰਫ਼ 4 ਦਿਨ ਪਹਿਲਾਂ ਮੁਰੰਮਤ ਤੋਂ ਬਾਅਦ ਲੋਕਾਂ ਲਈ ਮੁੜ ਖੋਲ੍ਹਿਆ ਗਿਆ ਸੀ। ਐਤਵਾਰ ਸ਼ਾਮ ਨੂੰ ਇਸ ਬ੍ਰਿਜ ਉਤੇ ਲਗਭਗ 400 ਲੋਕ ਮੌਜੂਦ ਸਨ। ਫਿਰ ਇਹ ਟੁੱਟ ਗਿਆ ਅਤੇ ਸੈਂਕੜੇ ਲੋਕ ਨਦੀ ਵਿੱਚ ਡਿੱਗ ਗਏ। ਖੋਜ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਭਾਰਤੀ ਫੌਜ ਰਾਤ ਕਰੀਬ ਤਿੰਨ ਵਜੇ ਇੱਥੇ ਪਹੁੰਚੀ ਸੀ। ਫੌਜ ਦੇ ਮੇਜਰ ਗੌਰਵ ਨੇ ਕਿਹਾ ਕਿ ਅਸੀਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ। NDRF ਦੀਆਂ ਟੀਮਾਂ ਵੀ ਬਚਾਅ ਕਾਰਜ ਚਲਾ ਰਹੀਆਂ ਹਨ।

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨਾਲ ਮੋਰਬੀ ਵਿੱਚ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ। ਜ਼ਖਮੀਆਂ ਦਾ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ ਅਤੇ ਕਈਆਂ ਨੂੰ ਇਲਾਜ ਤੋਂ ਬਾਅਦ ਉਨ੍ਹਾਂ ਦੇ ਘਰਾਂ ਨੂੰ ਵੀ ਭੇਜ ਦਿੱਤਾ ਗਿਆ ਹੈ।

ਗੁਜਰਾਤ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਮੋਰਬੀ ਜ਼ਿਲ੍ਹਾ ਕੁਲੈਕਟਰ ਦਫ਼ਤਰ ਵਿੱਚ ਰਾਜ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਪ੍ਰਸ਼ਾਸਨਿਕ ਪ੍ਰਣਾਲੀ ਦੇ ਅਧਿਕਾਰੀਆਂ, ਪੁਲਿਸ ਪ੍ਰਣਾਲੀ, ਸਿਹਤ ਸੰਭਾਲ ਪ੍ਰਣਾਲੀ ਦੇ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਹਾਦਸੇ ਦੀ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ ਗਿਆ।

ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਕਿਹਾ ਕਿ ਪੁਲ ਦੀ ਪ੍ਰਬੰਧਕੀ ਟੀਮ ਖ਼ਿਲਾਫ਼ ਆਈਪੀਸੀ ਦੀ ਧਾਰਾ 304, 308 ਅਤੇ 114 ਤਹਿਤ ਕੇਸ ਦਰਜ ਕੀਤਾ ਗਿਆ ਹੈ। ਗੁਜਰਾਤ ਸਰਕਾਰ ਨੇ ਮੋਰਬੀ ਕੇਬਲ ਸਸਪੈਂਸ਼ਨ ਬ੍ਰਿਜ ਹਾਦਸੇ ਦੀ ਜਾਂਚ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।

ਯੂ.ਪੀ ਦਾ ਨੌਜਵਾਨ ਸੰਤ ਭਿੰਡਰਾਂਵਾਲਿਆਂ ਤੋਂ ਹੋਇਆ ਪ੍ਰਭਾਵਿਤ, ਅੰਮ੍ਰਿਤ ਛਕ ਅਕਾਲ ਤਖਤ ਸਾਹਿਬ ਹੋਇਆ ਨਤਮਸਤਕ

0

ਪੰਜਾਬ ‘ਚ ਜਿੱਥੇ ਇੱਕ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਸਿੱਖੀ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਦੂਸਰੇ ਪਾਸੇ ਯੂ ਪੀ ਤੋਂ ਲੇਖਪਾਲ ਸਿੰਘ ਨਾਂ ਦਾ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਉਸਨੇ ਵੀ ਅੰਮ੍ਰਿਤ ਦਾ ਸੇਵਨ ਕੀਤਾ ਹੈ।

ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਪਿੰਡ ਰੋਡੇ ਤੋਂ ਅੰਮ੍ਰਿਤ ਛਕਿਆ ਹੈ। ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਉਸਨੇ ਬੀਤੇ ਦਿਨੀਂ ਅੰਮ੍ਰਿਤ ਛਕਿਆ ਸੀ ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣ ਪਹੁੰਚਿਆ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਨੇ ਇਹ ਵੀ ਕਿਹਾ ਕਿ ਉਹ ਯੂਪੀ ਦੇ ਹਰਦੋਈ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਚੋਂ ਇਕੱਲਾ ਨੌਜਵਾਨ ਹੈ ਜਿਸਨੇ ਸਿੱਖ ਧਰਮ ਅਪਣਾਇਆ ਹੈ ਅਤੇ ਉਸ ਨੇ ਦੱਸਿਆ ਕਿ ਉਹ ਜਦੋਂ ਆਪਣੇ ਜ਼ਿਲ੍ਹੇ ਤੋਂ ਪੰਜਾਬ ਆਇਆ ਸੀ ਤੋਂ ਇਹ ਦੱਸ ਕੇ ਆਇਆ ਸੀ ਕਿ ਉਹ ਸਿੱਖੀ ਧਰਮ ਅਪਣਾਉਣ ਜਾ ਰਿਹਾ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਹ ਸਿੱਖੀ ਦੇ ਨਾਲ ਜੁੜਿਆ ਹੈ।ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਬਹੁਤ ਪ੍ਰੇਰਿਤ ਕਰ ਰਹੇ ਹਨ।

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ ਸਾਕੇ ਦੀ 100 ਸਾਲਾ ਸ਼ਤਾਬਦੀ ਦਾ ਮੁੱਖ ਸਮਾਗਮ

0
100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦ ਕੌਮੀ ਅਕੀਦਿਆਂ ਨੂੰ ਪ੍ਰਣਾਏ ਹੋਏ ਸਨ, ਜਿਨ੍ਹਾਂ ਨੇ ਸਿੱਖ ਸੰਸਥਾਵਾਂ ਦੀ ਮਜਬੂਤੀ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਪੰਜਾ ਸਾਹਿਬ ਸਮੇਤ ਬਹੁਤ ਸਾਰੇ ਗੁਰਧਾਮ ਪਾਕਿਸਤਾਨ ਵਿਚ ਰਹਿ ਗਏ, ਜਿਨ੍ਹਾਂ ਪ੍ਰਤੀ ਸਿੱਖ ਕੌਮ ਅੰਦਰ ਗਹਿਰਾ ਸਤਿਕਾਰ ਅਤੇ ਸ਼ਰਧਾ ਹੈ।
ਇਨ੍ਹਾਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ ’ਤੇ ਵੀਜ਼ੇ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਗੁਰਧਾਮਾਂ ’ਤੇ ਆ ਕੇ ਨਤਮਸਤਕ ਹੋ ਸਕਣ। ਉਨ੍ਹਾਂ ਕਿਹਾ ਕਿ ਸਿੱਖ ਦੋਹਾਂ ਦੇਸ਼ਾਂ ਦੇ ਸੁਖਾਵੇਂ ਸਬੰਧ ਲੋਚਦੇ ਹਨ, ਕਿਉਂਕਿ ਜਦੋਂ ਵੀ ਦੇਸ਼ਾਂ ਦੇ ਸਬੰਧਾਂ ’ਚ ਕੁੜੱਤਣ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਜਥਿਆਂ ਦੇ ਆਉਣ-ਜਾਣ ’ਤੇ ਪ੍ਰਭਾਵ ਪੈਂਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਥਿਆਂ ਰਾਹੀਂ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਲਈ ਚਲਦੀ ਰੇਲ ਸੇਵਾ ਦਾ ਵੀ ਬੀਤੇ ਸਮੇਂ ਤੋਂ ਬੰਦ ਹੋਣਾ ਠੀਕ ਨਹੀਂ ਹੈ। ਕਿਉਂਕਿ ਕਾਫਿਈਤੀ ਰੇਲ ਸੇਵਾ ਦੇ ਬੰਦ ਹੋਣ ਨਾਲ ਆਮ ਸ਼ਰਧਾਲੂਆਂ ’ਤੇ ਆਰਥਿਕ ਬੋਝ ਬਣਿਆ ਹੋਇਆ ਹੈ। ਉਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਿਹਾ ਕਿ ਇਸ ਪਾਸੇ ਧਿਆਨ ਦਿੱਤਾ ਜਾਵੇ ਅਤੇ ਅਰਸੇ ਤੋਂ ਚਲਦੀ ਰੇਲ ਸੇਵਾ ਮੁੜ ਬਹਾਲ ਕੀਤੀ ਜਾਵੇ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰਾਂ ਅਤੇ ਸੰਗਤ ਨੂੰ ਖਾਸ ਧਿਆਨ ਦੇਣ ਲਈ ਵੀ ਆਖਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਸ਼ਤਾਬਦੀ ਮੌਕੇ ਸਿੱਖ ਸੰਗਤਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਹ ਸੰਘਰਸ਼ਮਈ ਇਤਿਹਾਸ ਅਮੁੱਲਾ ਹੈ, ਜਿਸ ਨੂੰ ਸੰਗਤਾਂ ਯੁੱਗਾਂ ਤੱਕ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਇਤਿਹਾਸ ਕੌਮ ਲਈ ਪ੍ਰੇਰਣਾ ਸਰੋਤ ਹੁੰਦਾ ਹੈ। ਸਾਕਾ ਸ੍ਰੀ ਪੰਜਾ ਸਾਹਿਬ ਸਿੱਖੀ ਜਜਬੇ ਦੀ ਅਹਿਮ ਮਿਸਾਲ ਹੈ, ਜਿਸ ਨੇ ਆਪਣਾ ਪ੍ਰਭਾਵ ਹਮੇਸ਼ਾ ਬਣਾਈ ਰੱਖਣਾ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਕਰਮ ਸਿੰਘ ਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਸਮੇਤ ਸਿੱਖ ਸ਼ਹੀਦਾਂ ਦੀਆਂ 100 ਸਾਲ ਪਹਿਲਾਂ ਪਾਈਆਂ ਪੈੜਾਂ ਕੌਮ ਦੀ ਤਰਜ਼ਮਾਨੀ ਕਰਦੀਆਂ ਰਹਿਣਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪਾਕਿਸਤਾਨ ’ਚ ਰਹਿ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦਿਦਾਰਿਆਂ ਲਈ ਸਰਕਾਰਾਂ ਨੂੰ ਫਰਾਖਦਿਲੀ ਵਖਾਉਣੀ ਚਾਹੀਦੀ ਹੈ। ਉਨ੍ਹਾਂ ਹਾਜ਼ਰ ਓਕਾਫ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਨੂੰ ਵੀਜ਼ਿਆਂ ਸਮੇਂ ਆਉਂਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ਼ਤਾਬਦੀ ਮਨਾਉਣ ਸਮੇਂ ਸ਼੍ਰੋਮਣੀ ਕਮੇਟੀ ਦੇ ਕਈ ਅਹਿਮ ਵਿਅਕਤੀਆਂ ਦੇ ਵੀਜ਼ੇ ਕੱਟ ਦਿੱਤੇ ਗਏ, ਜਿਸ ਨਾਲ ਵੱਡੀ ਪ੍ਰੇਸ਼ਾਨੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਰਧਾਲੂਆਂ ਅਤੇ ਖਾਸਕਰ ਪ੍ਰਚਾਰਕ ਸ਼੍ਰੇਣੀ ਨੂੰ ਲੰਮੇ ਸਮੇਂ ਦੇ ਵੀਜ਼ਿਆਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ’ਚ ਸਥਿਤ ਗੁਰਧਾਮਾਂ ਅੰਦਰ ਰਾਗੀ ਜਥੇ ਆਦਿ ਸਮੇਂ-ਸਮੇਂ ਹਾਜ਼ਰੀਆਂ ਭਰਦੇ ਰਹਿਣ। ਐਡਵੋਕੇਟ ਧਾਮੀ ਨੇ ਕਰਤਾਰਪੁਰ ਸਾਹਿਬ ਲੰਘੇ ਰਾਹੀਂ ਆਉਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਅਤੇ ਓਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਭੇਟ ਕੀਤੀ ਅਤੇ ਆਈਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਜੀ-ਆਇਆਂ ਕਿਹਾ। ਰਾਣਾ ਸ਼ਾਹਿਦ ਸਲੀਮ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਦੋਵੇਂ ਸ਼ਹੀਦ ਅਹਿਮ ਹਨ ਅਤੇ ਇਸ ਸਾਕੇ ਦਾ ਦਿਨ ਮਨਾਉਣ ਦੇ ਨਾਲ-ਨਾਲ ਇਤਿਹਾਸ ’ਤੇ ਅਮਲ ਵੀ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਬੇਹੱਦ ਆਦਰਯੋਗ ਹਨ। ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘਟਗਿਣਤੀਆਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਵਿਸ਼ੇਸ਼ ਤਵੱਜੋਂ ਵੀ ਦਿੰਦੀ ਹੈ।
ਉਨ੍ਹਾਂ ਆਖਿਆ ਕਿ ਮੁਲਕ ਅੰਦਰ ਹਰ ਧਰਮ ਦੇ ਲੋਕ ਬਰਾਬਰ ਹਨ ਅਤੇ ਸਭ ਦੇ ਧਾਰਮਿਕ ਅਕੀਦੇ ਅਤੇ ਅਸਥਾਨ ਸਤਿਕਾਰਯੋਗ ਹਨ। ਹਰ ਧਰਮ ਪ੍ਰਤੀ ਮੁਲਕ ਸੰਵੇਦਨਸ਼ੀਲ ਹੈ। ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਨੇ ਜਿਥੇ ਸਾਕੇ ਦਾ ਇਤਿਹਾਸ ਸਾਂਝਾ ਕੀਤਾ, ਉਥੇ ਹੀ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਸ. ਪਰਮਜੀਤ ਸਿੰਘ ਸਰਨਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਢੁੱਕਵੀਂ ਯਾਦਗਾਰ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਦੀ ਵਿਉਂਤਬੰਦੀ ਸਿੱਖ ਇਤਿਹਾਸ ਅਨੁਸਾਰ ਹੋਵੇਗੀ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਇਕ ਵਿਸ਼ਾਲ ਸਰਾਂ ਅਤੇ ਇਸ ਦੇ ਨਾਲ ਹੀ ਇਕ ਆਧੁਨਿਕ ਜਿਊਜ਼ੀਅਮ ਸਥਾਪਤ ਕਰਨ ਦਾ ਵਿਚਾਰ ਵੀ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਸ਼੍ਰੋਮਣੀ ਕਮੇਟੀ ਲੋੜੀਂਦਾ ਸਹਿਯੋਗ ਜ਼ਰੂਰ ਦੇਵੇਗੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਪਰਮਜੀਤ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜਸਪਾਲ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਖੁਸ਼ਵਿੰਦਰ ਸਿੰਘ ਭਾਟੀਆ ਅਤੇ ਭਾਈ ਪ੍ਰਿਤਪਾਲ ਸਿੰਘ ਵੀ ਪਾਕਿਸਤਾਨ ਗਏ ਹਨ।
ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ, ਓਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਸੈਫ ਉੱਲਾ ਖੋਖਰ, ਪਾਕਿਸਤਾਨ ਕਮੇਟੀ ਦੇ ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ, ਸ. ਬਿਸ਼ਨ ਸਿੰਘ, ਮੈਂਬਰ ਸ. ਰਵਿੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਸਰਬੱਤ ਸਿੰਘ, ਸ. ਮਿੰਮਪਾਲ ਸਿੰਘ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਗਿਆਨੀ ਰਣਜੀਤ ਸਿੰਘ, ਗਿਆਨੀ ਭਾਈ ਪ੍ਰੇਮ ਸਿੰਘ, ਭਾਈ ਕੁਲਬੀਰ ਸਿੰਘ, ਸਮੇਤ ਸੰਗਤਾਂ ਮੌਜੂਦ ਸਨ।