Home Blog Page 1857

ਜੇ ਇਨਸਾਫ ਨਾ ਮਿਲਿਆ ਤਾਂ ਦੇਸ਼ ਛੱਡ ਦੇਵਾਂਗਾ: ਬਲਕੌਰ ਸਿੰਘ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਮੂਸੇਵਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ 25 ਨਵੰਬਰ ਨੂੰ ਦੇਸ਼ ਛੱਣ ਦੇਣਗੇ। ਉਨ੍ਹਾਂ ਨੇ ਪੁਲਿਸ ਨੂੰ 25 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਬੰਗਲਾਦੇਸ਼ ਜਾ ਕੇ ਰਹਿਣਾ ਪਵੇ ਪਰ ਉਹ ਇਹ ਮੁਲਕ ਛੱਡ ਦੇਣਗੇ। ਉਨ੍ਹਾਂ ਨੂੰ ਹੁਣ ਇਨਸਾਫ ਦੀ ਕੋਈ ਉਮੀਦ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਨੇ FIR ਵੀ ਵਾਪਸ ਲੈਣ ਦੀ ਗੱਲ ਕਹੀ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਸੁਰੱਖਿਆ ਛੱਡਣ ਦੀ ਵੀ ਗੱਲ ਕਹੀ ਤੇ ਨਾਲ ਹੀ ਕਿਹਾ ਕਿ ਪ੍ਰਿਤਪਾਲ ਜਿਸ ‘ਤੇ ਉਨ੍ਹਾਂ ਨੂੰ ਰੱਬ ਵਰਗਾ ਭਰੋਸਾ ਸੀ ਉਹ ਵੀ ਵਿਕ ਗਿਆ। ਉਹ ਗੈਂਗਸਟਰਾਂ ਨਾਲ ਪਾਰਟੀਆਂ ਕਰਦਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ‘ਤੇ ਵੀ ਸਵਾਲ ਚੁੱਕੇ ਕਿਹਾ ਕਿ ਸਿੱਧੂ ਦੇ ਇਨਸਾਫ ਲਈ ਕੋਈ ਵੀ ਨਾਲ ਨਹੀਂ ਖੜ੍ਹਾ ਹੋਇਆ। ਉਨ੍ਹਾਂ ਨੇ ਕਿਹਾ ਕਿ ਸਿਰਫ 2 ਕੁੜੀਆਂ ਨੇ ਸਾਥ ਦਿੱਤਾ ਤਾਂ ਉਨ੍ਹਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾਣ ਲੱਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਹੋ ਕਿ ਮੇਰੇ ਬੱਚੇ ਨੂੰ ਕੋਈ ਗੈਂਗਸਟਰ ਆ ਕੇ ਮਾਰ ਗਿਆ ਤਾਂ ਬਿਲਕੁਲ ਨਹੀਂ ਬਲਕਿ ਮੇਰੇ ਬੱਚੇ ਨੂੰ ਸੋਚੀ ਸਮਝੀ ਸਕੀਮ ਦੇ ਤਹਿਤ ਮਰਵਾਇਆ ਗਿਆ ਹੈ।

T20 World Cup : ਭਾਰਤ ਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਵਿਚਾਲੇ ਅੱਜ ਹੋਵੇਗਾ ਮੁਕਾਬਲਾ

0

ਟੀ20 ਵਿਸ਼ਵ ਕੱਪ 2022 ਦੇ ਸੁਪਰ-12 ਗਰੁੱਪ-2 ਦੇ ਮੁਕਾਬਲੇ ‘ਚ ਅੱਜ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਸ਼ੁਰੂਆਤੀ ਦੋ ਮੈਚਾਂ ‘ਚ ਪਾਕਿਸਤਾਨ ਤੇ ਨੀਦਰਲੈਂਡ ਨੂੰ ਹਰਾ ਚੁੱਕੀ ਭਾਰਤੀ ਟੀਮ ਜੇਕਰ ਇਹ ਮੁਕਾਬਲਾ ਜਿੱਤ ਜਾਂਦੀ ਹੈ ਤੇ ਸੈਮੀਫਾਈਨਲ ‘ਚ ਐਂਟਰੀ ਦਾ ਉਸ ਦਾ ਦਾਅਵਾ ਕਾਫੀ ਮਜ਼ਬੂਤ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਦਾ ਦੱਖਣੀ ਅਫਰੀਕਾ ਦੇ ਖ਼ਿਲਾਫ਼ ਮੈਚ ਭਾਰਤੀ ਸਮੇਂ ਦੇ ਮੁਤਾਬਕ ਸ਼ਾਮ 4.30 ਵਜੇ ਸ਼ੁਰੂ ਹੋਵੇਗਾ।

ਹੈੱਡ ਟੂ ਹੈੱਡ
ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਹੁਣ ਤਕ ਕੁੱਲ 23 ਟੀ20 ਮੈਚ ਖੇਡੇ ਗਏ ਹਨ। ਇਨ੍ਹਾਂ ‘ਚੋਂ ਭਾਰਤ 13 ਵਾਰ ਜਿੱਤਿਆ ਹੈ ਜਦਕਿ ਦੱਖਣੀ ਅਫਰੀਕਾ 9 ਵਾਰ ਜਿੱਤ ਚੁੱਕਾ ਹੈ। ਇਕ ਮੈਚ ਬੇਨਤੀਜਾ ਰਿਹਾ ਹੈ।

ਇਹ ਵੀ ਪੜ੍ਹੋ : ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਕਮੇਟੀਆਂ ਲਈ ਵੋਟਿੰਗ ਜਾਰੀ

ਪਿੱਚ ਦੀ ਸਥਿਤੀ
ਪਰਥ ‘ਚ ਐਤਵਾਰ ਨੂੰ ਦੋ ਮੈਚ ਹਨ। ਪਹਿਲਾ ਮੈਚ ਪਾਕਿਸਤਾਨ ਤੇ ਨੀਦਰਲੈਂਡ ਦਰਮਿਆਨ ਹੋਵੇਗਾ। ਇਸ ਤੋਂ ਬਾਅਦ ਉਸੇ ਪਿੱਚ ‘ਤੇ ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਮੁਕਾਬਲਾ ਹੋਵੇਗਾ। ਇਸ ਵਿਕਟ ‘ਤੇ ਹਲਕੀ ਘਾਹ ਵੀ ਰਹਿੰਦੀ ਹੈ। ਇਸ ਨਾਲ ਤੇਜ਼ ਗੇਂਦਬਾਜ਼ਾਂ ਨੂੰ ਫ਼ਾਇਦਾ ਮਿਲ ਸਕਦਾ ਹੈ।

ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇ. ਐਲ. ਰਾਹੁਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਹਰਸ਼ਲ ਪਟੇਲ, ਮੁਹੰਮਦ ਸ਼ੰਮੀ, ਅਰਸ਼ਦੀਪ ਸਿੰਘ, ਭੁਵਨੇਸ਼ਵਰ ਕੁਮਾਰ, ਦੀਪਕ ਹੁੱਡਾ।

ਦੱਖਣੀ ਅਫਰੀਕਾ : ਟੇਂਬਾ ਬਾਵੁਮਾ (ਕਪਤਾਨ), ਕੁਇੰਟਨ ਡੀ ਕਾਕ, ਏਡੇਨ ਮਾਰਕਰਮ, ਡੇਵਿਡ ਮਿਲਰ, ਰਿਲੇ ਰੋਸੋ, ਟ੍ਰਿਸਟਨ ਸਟੱਬਸ, ਕਾਗਿਸੋ ਰਬਾਡਾ, ਵੇਨ ਪਾਰਨੇਲ, ਕੇਸ਼ਵ ਮਹਾਰਾਜ, ਤਬਰੇਜ਼ ਸ਼ਮਸੀ, ਮਾਰਕੋ ਜੈਨਸੇਨ, ਐਨਰਿਕ ਨੋਰਕੀਆ, ਰੇਜ਼ਾ ਹੈਂਡਰਿਕਸ, ਹੈਨਰਿਕ ਕਲਾਸੇਨ, ਲੁੰਗੀ ਐਨਗਿਡੀ।

ਰਾਮ ਰਹੀਮ ਦੇ ਚੇਲੇ ਮੈਨੂੰ ਧਮਕਾ ਰਹੇ, ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ: ਸਵਾਤੀ ਮਾਲੀਵਾਲ

0

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਸੌਦਾ ਸਾਧ ਦੇ ਪੈਰੋਕਾਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਸ ਨੇ ਸੋਸ਼ਲ ਮੀਡੀਆ ‘ਤੇ ਕੁਝ ਇਤਰਾਜ਼ਯੋਗ ਸੰਦੇਸ਼ ਵੀ ਸਾਂਝੇ ਕੀਤੇ ਹਨ। ਜਿਸ ਵਿੱਚ ਮਾਲੀਵਾਲ ਲਈ ਅਪਸ਼ਬਦ ਵੀ ਵਰਤੇ ਗਏ ਹਨ।

ਬਦਲੇ ‘ਚ ਸਵਾਤੀ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰ। ਸਵਾਤੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੈਰੋਲ ਨਿਯਮਾਂ ‘ਚ ਬਦਲਾਅ ਦੀ ਮੰਗ ਕੀਤੀ ਹੈ।

ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ- ‘ਮੈਂ ਜਦੋਂ ਤੋਂ ਸੌਦਾ ਸਾਧ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ, ਉਸ ਦੇ ਚੇਲੇ ਕਹਿ ਰਹੇ ਹਨ ਕਿ ਬਾਬਾ ਤੋਂ ਦੂਰ ਰਹੋ। ਮੇਰਾ ਜਵਾਬ ਵੀ ਸੁਣ ਲਓ- ਰੱਬ ਮੇਰੀ ਰੱਖਿਆ ਕਰੇਗਾ, ਮੈਂ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦਾ, ਮੈਂ ਸੱਚ ਦੀ ਆਵਾਜ਼ ਉਠਾਉਂਦੀ ਰਹਾਂਗੀ, ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ। ਹਾਲਾਂਕਿ ਇਸ ਬਾਰੇ ਅਜੇ ਤੱਕ ਸੌਦਾ ਸਾਧ ਜਾਂ ਡੇਰਾ ਪ੍ਰਬੰਧਕਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਰੋਲ ਅਤੇ ਮੁਆਫੀ ਦੇ ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ। ਪੱਤਰ ‘ਚ ਸਵਾਤੀ ਨੇ ਲਿਖਿਆ ਹੈ ਕਿ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਸੌਦਾ ਸਾਧ ਦੀ ਪੈਰੋਲ ਨੇ ਦੇਸ਼ ਦੀ ਹਰ ਨਿਰਭਯਾ ਦੀ ਭਾਵਨਾ ਨੂੰ ਤੋੜ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਮੁਆਫੀ ਅਤੇ ਪੈਰੋਲ ਦੇ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਬਲਾਤਕਾਰੀ ਬਿਲਕਿਸ ਬਾਨੋ ਅਤੇ ਸੌਦਾ ਸਾਧ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ।

ਪੰਜਾਬ ‘ਚ ਡੇਂਗੂ ਨੇ ਮਚਾਇਆ ਕਹਿਰ, 5 ਹਜ਼ਾਰ ਦੇ ਕਰੀਬ ਪਹੁੰਚੀ ਮਰੀਜ਼ਾਂ ਦੀ ਗਿਣਤੀ

0

ਪੰਜਾਬ ‘ਚ ਡੇਂਗੂ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ‘ਚ ਸ਼ਨੀਵਾਰ ਨੂੰ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37, 539 ਸੈਂਪਲਾਂ ‘ਚੋਂ ਹੁਣ ਤੱਕ 4, 958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 5 ਜ਼ਿਲ੍ਹਿਆਂ ਮੁਹਾਲੀ, ਰੋਪੜ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਬਣਿਆ ਹੋਇਆ ਹੈ।

ਹੁਣ ਤੱਕ ਮੋਹਾਲੀ ‘ਚ ਸਭ ਤੋਂ ਵੱਧ 1, 071 ਮਰੀਜ਼ ਸਾਹਮਣੇ ਆਏ ਹਨ। ਇੱਥੇ ਸ਼ਨੀਵਾਰ ਨੂੰ ਹੀ 64 ਮਾਮਲੇ ਸਾਹਮਣੇ ਆਏ ਹਨ।ਡੇਂਗੂ ਦੇ ਅੰਕੜਿਆਂ ‘ਚ ਭਾਵੇਂ ਪਟਿਆਲਾ ਛੇਵੇਂ ਸਥਾਨ ‘ਤੇ ਹੈ ਪਰ ਸ਼ਨੀਵਾਰ ਨੂੰ ਇੱਥੇ 31 ਨਵੇਂ ਕੇਸ ਆਉਣ ਕਾਰਨ ਇਹ ਜ਼ਿਲਾ ਵੀ ਡੇਂਗੂ ਦੀ ਲਪੇਟ ‘ਚ ਆਉਣ ਲੱਗਾ ਹੈ। ਇੱਥੇ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਲੈ ਕੇ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ।ਭਾਵੇਂ ਪੂਰੇ ਸੂਬੇ ਵਿੱਚ ਡੇਂਗੂ ਦੇ ਮਾਮਲੇ ਵੱਧ ਰਹੇ ਹਨ ਪਰ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਡੇਂਗੂ ਦਾ ਖ਼ਤਰਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਹੁਣ ਤੱਕ ਸਭ ਤੋਂ ਵੱਧ ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ। ਜਿੱਥੋਂ ਡੇਂਗੂ ਦੇ 1071 ਮਾਮਲੇ ਸਾਹਮਣੇ ਆਏ ਹਨ।

ਦੂਜੇ ਸਥਾਨ ’ਤੇ ਰੋਪੜ ਵਿੱਚ 626, ਪਠਾਨਕੋਟ ਵਿੱਚ 580, ਫਤਿਹਗੜ੍ਹ ਸਾਹਿਬ ਵਿੱਚ 409 ਅਤੇ ਲੁਧਿਆਣਾ ਵਿੱਚ ਡੇਂਗੂ ਦੇ 349 ਕੇਸ ਹਨ।ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਅਧਿਕਾਰੀਆਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹਾਟ ਸਪਾਟ ਵਾਲੇ ਖੇਤਰਾਂ ਵਿੱਚ ਡਬਲ ਫੌਗਿੰਗ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲਾਰਵੇ ਨੂੰ ਫੈਲਣ ਤੋਂ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦਾ ਲਾਰਵਾ ਪੈਦਾ ਹੋਣ ਵਾਲੀ ਥਾਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਖਾਲੀ ਟਾਇਰਾਂ ਆਦਿ ਨੂੰ ਸਾਫ਼ ਕਰਨ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਵਿੱਚ ਵੱਖਰੇ ਡੇਂਗੂ ਵਾਰਡ ਬਣਾਏ ਗਏ ਹਨ।

 

ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ, ਮੰਤਰੀ ਖ਼ਿਲਾਫ਼ ਪੜਤਾਲ ਸ਼ੁਰੂ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਰਾਡਾਰ ‘ਤੇ ਪਿਛਲੀ ਕਾਂਗਰਸ ਸਰਕਾਰ ਦੇ ਇੱਕ ਹੋਰ ਸਾਬਕਾ ਮੰਤਰੀ ਆ ਗਏ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਸਾਬਕਾ ਮੰਤਰੀ ਖ਼ਿਲਾਫ਼ ਪੜਤਾਲ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀ ਟੀਮ ਵੱਲੋਂ ਕਾਂਗਰਸ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ‘ਚ ਪੜਤਾਲ ਆਰੰਭੀ ਗਈ ਹੈ।

ਇਹ ਵੀ ਪੜ੍ਹੋ: ਚੋਣ ਕਮਿਸ਼ਨ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਇਸ ਹਫਤੇ ਕਰ ਸਕਦਾ ਹੈ…

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੋਵਾਂ ਦੀ ਕਾਂਗਰਸ ਸਰਕਾਰਾਂ ਸਮੇਂ ਵਿਜੈਇੰਦਰ ਸਿੰਗਲਾ ਲੋਕ ਨਿਰਮਾਣ ਵਿਭਾਗ ਮੰਤਰੀ ਰਹੇ ਹਨ। ਵਿਜੀਲੈਂਸ ਦੀ ਇਸ ਕਾਰਵਾਈ ਮਗਰੋਂ ਕਾਂਗਰਸ ਦਾ ਇਹ 5 ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੀ ਰਾਡਾਰ ‘ਤੇ ਆ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ,ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਖਿਲਾਫ਼ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ। ਸੂਤਰਾਂ ਅਨੁਸਾਰ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਇਹ ਵੀ ਪੜ੍ਹੋ: ਅਦਾਲਤ ਨੇ ਨੀਰਜ ਸਲੂਜਾ ਨੂੰ ਭੇਜਿਆ CBI ਹਿਰਾਸਤ ’ਚ

ਵਿਜੀਲੈਂਸ ਦਾ ਇਹ ਵੀ ਦੱਸਣਾ ਹੈ ਕਿ ਸਰੋਤਾਂ ਤੋਂ ਜ਼ਿਆਦਾ ਆਮਦਨ ਦੀ ਪੜਤਾਲ ਦੌਰਾਨ ਸਮੁੱਚੇ ਅਸਾਸਿਆਂ, ਪਿਛਲੇ ਸਮੇਂ ਦੀ ਆਮਦਨ ਦਾ ਲੇਖਾ ਜੋਖਾ ਮੰਗਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਲੋਕ ਨਿਰਮਾਣ ਮੰਤਰੀ ਖਿਲਾਫ਼ ਚੱਲ ਰਹੀ ਜਾਂਚ ਨੂੰ ਪੂਰੇ ਨਿਰਪੱਖ ਤਰੀਕੇ ਨਾਲ ਸਿਰੇ ਲਾਉਣ ਅਤੇ ਬਣਦੀ ਕਾਰਵਾਈ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਪਠਾਨਕੋਟ ਦੇ ਹਲਕੇ ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਰਿਹਾਇਸ਼, ਫਾਰਮ ਹਾਊਸ ਤੇ ਕਰੱਸ਼ਰ ਉਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਸੀ। ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਨੇੜੇ-ਤੇੜੇ ਦੇ ਘਰਾਂ ਵਿੱਚ ਵੀ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਸੀ।

ਚੋਣ ਕਮਿਸ਼ਨ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਇਸ ਹਫਤੇ ਕਰ ਸਕਦਾ ਹੈ ਐਲਾਨ

0

ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਚੋਣ ਕਮਿਸ਼ਨ ਵੱਲੋਂ ਇਸ ਹਫ਼ਤੇ ਐਲਾਨ ਕੀਤਾ ਜਾ ਸਕਦਾ ਹੈ।  2017 ਵਿੱਚ ਅਪਣਾਈ ਪਰੰਪਰਾ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਨਾਲ ਗੁਜਰਾਤ ਦੇ ਚੋਣ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਸੀ। ਹਿਮਾਚਲ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਕਮੇਟੀਆਂ ਲਈ ਵੋਟਿੰਗ ਜਾਰੀ

0

ਹਰਿਆਣਾ ’ਚ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਹਰਿਆਣਾ ’ਚ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ’ਚ 9 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਕਮੇਟੀਆਂ ਦੇ ਮੈਂਬਰਾਂ ਦੀ ਚੋਣ ਲਈ ਐਤਵਾਰ ਸਵੇਰੇ ਵੋਟਿੰਗ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ 9 ਜ਼ਿਲ੍ਹਿਆਂ- ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ ਦੇ 61 ਬਲਾਕਾਂ ਵਿਚ ਪੰਚਾਇਤ ਕਮੇਟੀ ਦੇ 1,278 ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 175 ਮੈਂਬਰਾਂ ਦੀ ਚੋਣ ਲਈ ਵੋਟਿੰਗ ਚੱਲ ਰਹੀ ਹੈ।

ਪਹਿਲੇ ਪੜਾਅ ਦੀਆਂ ਚੋਣਾਂ ਲਈ 9 ਜ਼ਿਲ੍ਹਿਆਂ ’ਚ 49,67,092 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਪਹਿਲੇ ਪੜਾਅ ਲਈ 6,019 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪਹਿਲੇ ਪੜਾਅ ਵਿਚ ਸਰਪੰਚਾਂ ਤੇ ਪੰਚਾਂ ਦੀ ਚੋਣ ਲਈ 2 ਨਵੰਬਰ ਨੂੰ ਵੋਟਾਂ ਪੈਣਗੀਆਂ।

ਹਰਿਆਣਾ ਸੂਬਾ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਪਹਿਲਾਂ ਕਿਹਾ ਸੀ ਕਿ 2 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ 9 ਜ਼ਿਲ੍ਹਿਆਂ ਵਿਚ 133 ਸਰਪੰਚ ਅਤੇ 17,158 ਪੰਚ ਬਿਨਾਂ ਮੁਕਾਬਲਾ ਚੁਣ ਲਿਆ ਗਿਆ ਹੈ। ਧਨਪਤ ਸਿੰਘ ਨੇ ਦੱਸਿਆ ਸੀ ਕਿ ਪੰਚਾਇਤ ਕਮੇਟੀਆਂ ਲਈ ਸਰਬਸੰਮਤੀ ਨਾਲ 56 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਪਹਿਲੇ ਪੜਾਅ ਵਿਚ ਪੰਚ, ਸਰਪੰਚ ਅਤੇ ਪੰਚਾਇਤ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦੀ ਚੋਣ ਲਈ 34,371 ਉਮੀਦਵਾਰ ਮੈਦਾਨ ’ਚ ਹਨ। ਇਨ੍ਹਾਂ ਵਿਚ 19,175 ਪੁਰਸ਼ ਅਤੇ 15,196 ਔਰਤਾਂ ਸ਼ਾਮਲ ਹਨ। ਸਰਪੰਚ ਅਤੇ ਪੰਚ ਦੀ ਚੋਣ ਦੇ ਨਤੀਜੇ ਹਰ ਪੜਾਅ ਦੀ ਪੋਲਿੰਗ ਦੇ ਅਖ਼ੀਰ ‘ਤੇ ਐਲਾਨੇ ਜਾਣਗੇ, ਜਦਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਮੈਂਬਰਾਂ ਦੀ ਚੋਣ ਦੇ ਨਤੀਜੇ 27 ਨਵੰਬਰ ਨੂੰ ਐਲਾਨੇ ਜਾਣਗੇ।

ਦੂਜੇ ਪੜਾਅ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਮੈਂਬਰਾਂ ਲਈ 9 ਨਵੰਬਰ ਅਤੇ ਸਰਪੰਚ ਅਤੇ ਪੰਚ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਦੂਜੇ ਪੜਾਅ ਵਿਚ ਅੰਬਾਲਾ, ਚਰਖੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਿਰਸਾ ਅਤੇ ਸੋਨੀਪਤ ਜ਼ਿਲ੍ਹਿਆਂ ਵਿਚ ਵੋਟਾਂ ਪੈਣਗੀਆਂ। ਤੀਜੇ ਅਤੇ ਆਖਰੀ ਪੜਾਅ ਦੀਆਂ ਚੋਣਾਂ ਹਿਸਾਰ, ਪਲਵਲ, ਫਰੀਦਾਬਾਦ ਅਤੇ ਫਤਿਹਾਬਾਦ ਵਿਚ ਹੋਣਗੀਆਂ। ਇਨ੍ਹਾਂ ਜ਼ਿਲ੍ਹਿਆਂ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ 22 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਸਰਪੰਚਾਂ ਤੇ ਪੰਚਾਂ ਦੀ ਚੋਣ ਲਈ 25 ਨਵੰਬਰ ਨੂੰ ਵੋਟਾਂ ਪੈਣਗੀਆਂ।

ਪਤੀ ਦੇ ਸ਼ਹੀਦ ਹੋਣ ਤੋਂ ਬਾਅਦ ਪੰਜਾਬ ਦੀ ਧੀ ਬਣੀ ਫੌਜੀ ਅਫਸਰ

0

ਸ਼ਨੀਵਾਰ ਨੂੰ ਚੇਨਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ (ਓਟੀਏ) ਤੋਂ ਪਾਸ ਆਊਟ ਹੋਏ 151 ਜੈਂਟਲਮੈਨ ਕੈਡਿਟਾਂ ਅਤੇ 35 ਮਹਿਲਾ ਕੈਡਿਟਾਂ ਵਿੱਚੋਂ ਇੱਕ ਵਿਧਵਾ ਵੀ ਸੀ ਜੋ ਲੱਦਾਖ ਖੇਤਰ ਤੋਂ ਭਾਰਤੀ ਫੌਜ ਦੀ ਪਹਿਲੀ ਮਹਿਲਾ ਅਧਿਕਾਰੀ ਹੋਵੇਗੀ। ਰਿਗਜ਼ਿਨ ਚੋਰੋਲ, ਜਿਸ ਨੇ ਆਪਣੇ ਪਤੀ ਨੂੰ ਗੁਆ ਦਿੱਤਾ ਸੀ, – ਲੱਦਾਖ ਸਕਾਊਟਸ ਦੀ ਜ਼ੇਡਾਂਗ ਸੁੰਪਾ ਬਟਾਲੀਅਨ ਵਿੱਚ ਇੱਕ ਰਾਈਫਲਮੈਨ – ਨੂੰ ਇੱਕ ਆਰਮੀ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਸੀ। ਰਿਗਜ਼ਿਨ ਖੰਡਾਪ ਦੀ ਡਿਊਟੀ ਦੌਰਾਨ ਹਾਦਸੇ ਵਿੱਚ ਮੌਤ ਹੋ ਗਈ ਸੀ।

ਚੋਰੋਲ ਨੇ ਕਿਹਾ “ਮੇਰੇ ਪਤੀ ਲੱਦਾਖ ਸਕਾਊਟਸ ਵਿੱਚ ਸਨ ਅਤੇ ਇੱਕ ਆਰਮੀ ਅਫਸਰ ਬਣਨਾ ਚਾਹੁੰਦੇ ਸਨ। ਮੈਂ ਦੁਖਾਂਤ ਤੋਂ ਬਾਅਦ ਫੌਜ ਵਿਚ ਭਰਤੀ ਹੋਣਾ ਚਾਹੁੰਦੀ ਸੀ ਕਿਉਂਕਿ ਉਹ ਚਾਹੁੰਦੇ ਸੀ ਸੀ ਕਿ ਮੈਂ ਫੌਜ ਵਿਚ ਭਰਤੀ ਹੋਵਾਂ। ਇਹ ਉਸਦੇ ਸੁਪਨੇ ਨੂੰ ਸਾਕਾਰ ਕਰਨ ਵਰਗਾ ਹੈ। ਇੱਕ ਅਰਥ ਸ਼ਾਸਤਰ ਦੀ ਗ੍ਰੈਜੂਏਟ, ਉਹ ਆਪਣੇ ਬੱਚੇ ਨੂੰ ਇੱਕ ਮਾਣ ਵਾਲਾ ਮਾਹੌਲ ਪ੍ਰਦਾਨ ਕਰਨ ਲਈ ਫੌਜ ਵਿੱਚ ਭਰਤੀ ਹੋਣਾ ਚਾਹੁੰਦੀ ਸੀ। “ਮੈਂ ਆਪਣੇ ਬੇਟੇ ਦੇ ਬਚਪਨ ਦੇ 11 ਮਹੀਨੇ ਗੁਆਏ। ਪਰ ਮੈਨੂੰ ਯਕੀਨ ਹੈ ਕਿ ਮੇਰੇ ਪਤੀ ਨੂੰ ਮਾਣ ਹੋਵੇਗਾ, ”ਉਸਨੇ ਆਪਣੇ ਬੱਚੇ ਨੂੰ ਫੜਦਿਆਂ ਕਿਹਾ।

ਫੌਜ ‘ਚ ਭਰਤੀ ਹੋਣ ਦਾ ਫੈਸਲਾ ਸਾਹਮਣੇ ਆਉਣ ਤੋਂ ਬਾਅਦ ਫੌਜ ਦੀ ਉੱਤਰੀ ਕਮਾਨ ਦੇ ਸੀਨੀਅਰ ਅਧਿਕਾਰੀਆਂ ਨੇ ਉਸ ਨਾਲ ਮੁਲਾਕਾਤ ਕੀਤੀ ਅਤੇ ਹੌਸਲਾ ਅਫਜਾਈ ਕੀਤੀ। ਇੱਕ ਆਰਮੀ ਕੋਰ ਦੇ ਇੱਕ ਸੋਸ਼ਲ ਮੀਡੀਆ ਹੈਂਡਲ ਨੇ ਦਸੰਬਰ 2021 ਵਿੱਚ ਪੋਸਟ ਕੀਤਾ ਸੀ: “ਅਸੀਂ ਜ਼ੇਡਾਂਗ ਸੁੰਪਾ ਬਟਾਲੀਅਨ ਦੀ ਸ਼੍ਰੀਮਤੀ ਰਿਗਜ਼ਿਨ ਚੋਰੋਲ (# ਵੀਰ ਨਾਰੀ) ਨੂੰ ਵਧਾਈ ਦਿੰਦੇ ਹਾਂ, ਜੋ ਲੱਦਾਖ ਵਿੱਚ ਦ੍ਰਿੜਤਾ ਦੀ ਇੱਕ ਉਦਾਹਰਣ ਬਣ ਗਈ ਹੈ। ਉਹ ਜਲਦੀ ਹੀ #IA ਦੀ ਪਹਿਲੀ ਲੱਦਾਖੀ ਮਹਿਲਾ ਅਧਿਕਾਰੀ ਬਣਨ ਲਈ OTA, ਚੇਨਈ ਵਿੱਚ ਸ਼ਾਮਲ ਹੋਵੇਗੀ।”

ਹਰਵੀਨ ਕੌਰ ਕਾਹਲੋਂ ਜਲੰਧਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਸੀ ਜਦੋਂ ਉਸ ਦੇ ਪਤੀ ਕੈਪਟਨ ਕੰਵਲਪਾਲ ਸਿੰਘ ਕਾਹਲੋਂ ਦੀ ਮੌਤ ਹੋ ਗਈ ਸੀ। “ਮੇਰੇ ਪਤੀ ਨੇ ਮੇਰੇ ਜੋਸ਼ ਨੂੰ ਫੌਜ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਸੀ। ਮੈਂ ਉਸਦੇ ਸੁਪਨੇ ਨੂੰ ਸਾਕਾਰ ਕਰਨਾ ਚਾਹੁੰਦੀ ਸੀ।” ਹੋਰ ਕੈਡਿਟਾਂ ਵਿੱਚ ਇੱਕ ਸੁਪਰੀਮ ਕੋਰਟ ਦੇ ਵਕੀਲ ਅਤੇ ਦੋ ਭੈਣ-ਭਰਾ ਸਨ ਜਿਨ੍ਹਾਂ ਨੇ ਆਪਣੀਆਂ ਆਈਟੀ ਨੌਕਰੀਆਂ ਛੱਡ ਦਿੱਤੀਆਂ ਸਨ। ਰੁਦਰਾਕਸ਼ ਸਿੰਘ ਰਾਜਪੁਰੋਹਿਤ, ਜੋ ਸੁਪਰੀਮ ਕੋਰਟ ਵਿੱਚ ਕਾਨੂੰਨ ਦੀ ਪ੍ਰੈਕਟਿਸ ਕਰ ਰਿਹਾ ਸੀ, ਨੇ ਫੌਜ ਵਿੱਚ ਰਹਿਣਾ ਛੱਡ ਦਿੱਤਾ ਕਿਉਂਕਿ ਉਹ ਆਪਣੇ ਦਾਦਾ ਤੋਂ ਪ੍ਰੇਰਿਤ ਸੀ, ਜੋ ਫੌਜ ਦੇ ਆਰਡੀਨੈਂਸ ਵਿੰਗ ਵਿੱਚ ਇੱਕ ਸੂਬੇਦਾਰ ਸਨ।

ਇਸ ਵਿਚ ਨਾਈਜੀਰੀਆ ਸਮੇਤ ਹੋਰ ਦੇਸ਼ਾਂ ਤੋਂ 28 ਮਹਿਲਾ ਕੈਡੇਟ ਅਤੇ ਅੱਠ ਜੈਂਟਲਮੈਨ ਕੈਡੇਟ ਸਨ। ਇਮੈਨੁਅਲ, ਜੋ ਨਾਈਜੀਰੀਆ ਦੇ ਦੋ ਕੈਡਿਟਾਂ ਵਿੱਚੋਂ ਇੱਕ ਸੀ, ਨੇ ਕਿਹਾ, “ਮੈਂ ਨਾਈਜੀਰੀਆ ਵਿੱਚ ਇੱਕ ਅਕੈਡਮੀ ਵਿੱਚ ਸੀ ਅਤੇ ਇੱਥੇ ਸਿਖਲਾਈ ਪੂਰੀ ਕਰਨ ਆਇਆ ਹਾਂ।” ਰਾਇਲ ਭੂਟਾਨ ਆਰਮੀ ਦੇ ਮੁੱਖ ਸੰਚਾਲਨ ਅਧਿਕਾਰੀ ਲੈਫਟੀਨੈਂਟ ਜਨਰਲ ਬਾਟੂ ਸ਼ੇਰਿੰਗ, ਜਿਨ੍ਹਾਂ ਨੇ ਪਰੇਡ ਦੀ ਸਮੀਖਿਆ ਕੀਤੀ, ਨੇ ਕਿਹਾ ਕਿ ਫੌਜ ਦੇ ਅਧਿਕਾਰੀਆਂ ਨੂੰ ਵਿਘਨਕਾਰੀ ਤਕਨਾਲੋਜੀ, ਰੋਬੋਟਿਕਸ, ਹਾਈਪਰਸੋਨਿਕ ਹਥਿਆਰਾਂ, ਬਾਇਓਟੈਕਨਾਲੌਜੀ ਅਤੇ ਹੋਰ ਖੇਤਰਾਂ ਨਾਲ ਜਾਣੂ ਹੋਣ ਦੀ ਲੋੜ ਹੈ ਕਿਉਂਕਿ ਇਹ ਮਨੁੱਖੀ ਵਾਤਾਵਰਣ ‘ਤੇ ਪ੍ਰਭਾਵ ਪਾਉਣ ਜਾ ਰਹੇ ਹਨ।

ਜੰਮੂ-ਕਸ਼ਮੀਰ: ਜ਼ਮੀਨ ਖਿਸਕਣ ਨਾਲ 4 ਲੋਕਾਂ ਦੀ ਹੋਈ ਮੌਤ

0

ਜੰਮੂ-ਕਸ਼ਮੀਰ ‘ਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਜ਼ਮੀਨ ਖਿਸਕਣ ਕਾਰਨ ਜੇਸੀਬੀ ਡਰਾਈਵਰ ਸਮੇਤ ਚਾਰ ਦੀ ਮੌਤ ਹੋ ਗਈ ਹੈ ਅਤੇ ਛੇ ਜ਼ਖਮੀਆਂ ਨੂੰ ਬਚਾ ਲਿਆ ਗਿਆ ਹੈ।ਮੀਡੀਆ ਰਿਪੋਰਟ ਮੁਤਾਬਕ ਬਚਾਅ ਕਾਰਜ ਪੂਰਾ ਹੋ ਗਿਆ ਹੈ। ਅਪਰੇਸ਼ਨ ਦੇ ਚੱਲਦਿਆਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜ਼ਮੀਨ ਖਿਸਕਣ ਤੋਂ ਬਾਅਦ ਮਲਬੇ ਹੇਠ ਦੱਬੇ 6 ਜ਼ਖਮੀ ਲੋਕਾਂ ਨੂੰ ਵੀ ਬਚਾ ਲਿਆ ਗਿਆ ਹੈ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਦੇਵਾਂਸ਼ ਗੁਪਤਾ ਮੁਤਾਬਕ ਬਚਾਅ ਕਾਰਜ ਪੂਰਾ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਰਤਲੇ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਸਾਈਟ ‘ਤੇ ਜ਼ਮੀਨ ਖਿਸਕਣ ਕਾਰਨ ਜੇਸੀਬੀ ਡਰਾਈਵਰ ਦੀ ਮੌਤ ਹੋਣ ਦੀ ਖ਼ਬਰ ਆਈ ਸੀ। ਜਦੋਂ ਬਚਾਅ ਟੀਮ ਡਰਾਈਵਰ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚੀ ਤਾਂ ਪਹਾੜ ਤੋਂ ਹੋਰ ਮਲਬਾ ਡਿੱਗ ਗਿਆ, ਜਿਸ ਨਾਲ ਛੇ ਕਰਮਚਾਰੀ ਮਲਬੇ ਹੇਠਾਂ ਦੱਬ ਗਏ। ਸ਼ਨੀਵਾਰ ਸ਼ਾਮ ਕਰੀਬ 6 ਵਜੇ ਪਹਾੜੀ ਦਾ ਕੁਝ ਹਿੱਸਾ ਡਿੱਗਣ ਕਾਰਨ ਹਾਦਸੇ ‘ਚ ਦੱਬੇ ਮੁਲਾਜ਼ਮਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਗਈ।ਬਚਾਅ ਮੁਹਿੰਮ ਦੌਰਾਨ ਜ਼ਮੀਨ ਖਿਸਕਣ ਦੇ ਖਤਰੇ ਨੂੰ ਦੇਖਦੇ ਹੋਏ ਮਸ਼ੀਨਾਂ ਦੀ ਵਰਤੋਂ ਬੰਦ ਕਰ ਦਿੱਤੀ ਗਈ। ਇਹ ਹਾਦਸਾ ਚਿਨਾਬ ਨਦੀ ‘ਤੇ ਬਣਾਏ ਜਾ ਰਹੇ 850 ਮੈਗਾਵਾਟ ਦੇ ਬਿਜਲੀ ਪ੍ਰਾਜੈਕਟ ਦੇ ਸਥਾਨ ਦਰਾਬਸ਼ਾਲਾ ਦੇ ਰਤਲੇ ਵਿਖੇ ਦੇਰ ਸ਼ਾਮ ਵਾਪਰਿਆ। ਪ੍ਰੋਜੈਕਟ ਦਾ ਕੰਮ ਇਸੇ ਸਾਲ ਸ਼ੁਰੂ ਕੀਤਾ ਗਿਆ ਹੈ।

ਅਦਾਲਤ ਨੇ ਨੀਰਜ ਸਲੂਜਾ ਨੂੰ ਭੇਜਿਆ CBI ਹਿਰਾਸਤ ’ਚ

0

ਲੁਧਿਆਣਾ: ਬੀਤੇ ਦਿਨ ਸੈਂਟ੍ਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ.ਬੀ.ਆਈ.) ਵੱਲੋਂ ਐੱਸ.ਈ.ਐੱਲ. ਟੈਕਸਟਾਈਲ ਲਿਮਟਿਡ ਦੇ ਡਾਇਰੈਕਟਰ ਨੀਰਜ ਸਲੂਜਾ ਨੂੰ ਏਜੰਸੀ ਨੇ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸੀਬੀਆਈ ਨੇ ਸਲੂਜਾ ਨੂੰ ਦਿੱਲੀ ਦੇ ਦਫਤਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਲੂਜਾ ਨੂੰ 5 ਦਿਨ ਦੀ ਸੀ.ਬੀ.ਆਈ. ਹਿਰਾਸਤ ਵਿਚ ਭੇਜ ਦਿੱਤਾ। ਸਲੂਜਾ ਅਤੇ ਹੋਰਨਾਂ ਖਿਲਾਫ਼ 1530.99 ਕਰੋੜ ਬੈਂਕ ਧੋਖਾਦੇਹੀ ਦੇ ਮਾਮਲਾ ਵਿਚ ਸੀ.ਬੀ.ਆਈ. ਨੇ ਦਿੱਲੀ ਦਫ਼ਤਰ ਤਲਬ ਕੀਤਾ ਸੀ, ਜਿਸ ਉਪਰੰਤ ਸੀ.ਬੀ.ਆਈ. ਨੇ ਕੱਲ੍ਹ ਦੁਪਹਿਰ ਇਹ ਦਾਅਵਾ ਕਰਦਿਆਂ ਗ੍ਰਿਫ਼ਤਾਰ ਕੀਤਾ ਕਿ ਉਹ ਪੁੱਛਗਿੱਛ ਵਿਚ ਟਾਲਮਟੋਲ ਕਰ ਰਿਹਾ ਸੀ।

ਇਹ ਵੀ ਪੜ੍ਹੋ : ਦੱਖਣੀ ਕੋਰੀਆ ‘ਚ ਵਾਪਰਿਆ ਭਿਆਨਕ ਹਾਦਸਾ, 151 ਲੋਕਾਂ ਦੀ ਮੌਤ

ਇਸ ਰਿਮਾਂਡ ਤੋਂ ਨੀਰਜ ਸਲੂਜਾ ਨਾਲ ਜੁੜੇ ਨਜ਼ਦੀਕੀਆਂ ਦੀਆਂ ਮੁਸ਼ਕਿਲਾਂ ਵਧਦੀਆ ਦਿਖਾਈ ਦੇਣ ਲੱਗੀਆਂ ਹਨ। ਬੈਂਕਾਂ ਦੇ ਕਰੋੜਾਂ ਰੁਪਏ ਦਾ ਗਬਨ ਤਕਰੀਬਨ 2009 ਤੋਂ ਅੰਜਾਮ ਦਿੱਤਾ ਗਿਆ ਸੀ, ਜਿਸ ਦੀਆਂ ਹੁਣ ਪਰਤਾਂ ਜਲਦ ਖੁੱਲ੍ਹ ਸਕਦੀਆਂ ਹਨ।