Home Blog Page 1859

ਪੰਜਾਬ ਸਰਕਾਰ ਨੇ ਤਿੰਨ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਵਜੋਂ ਕੀਤਾ ਨਿਯੁਕਤ

0

ਪੰਜਾਬ ਸਰਕਾਰ ਨੇ ਤਿੰਨ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਵਜੋਂ ਨਿਯੁਕਤ ਕੀਤਾ ਹੈ। ਇਨ੍ਹਾਂ ਵਿਚ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਦੇ ਵਿਧਾਇਕ ਡਾਕਟਰ ਬਲਬੀਰ ਸਿੰਘ ਅਤੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਸ਼ਾਮਲ ਹਨ, ਜਿਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਦਿੱਲੀ ਸਪੈਸ਼ਲ ਸੈੱਲ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 4 ਸ਼ਾਰਪ ਸ਼ੂਟਰ ਕੀਤੇ ਗ੍ਰਿਫਤਾਰ

0

ਦਿੱਲੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੱਤਵਾਦੀ ਲਖਬੀਰ ਲੰਡਾ ਦੇ 4 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਆਈਐਸਆਈ ਦੁਆਰਾ ਸਮਰਪਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ 05 ਚੀਨੀ ਹੈਂਡ ਗ੍ਰੇਨੇਡ, ਏ.ਕੇ.-47, ਇੱਕ ਐਮਪੀ-5, ਰਾਈਫਲ ਅਤੇ 09 ਸੈਮੀ-ਆਟੋਮੈਟਿਕ ਸਮੇਤ 11 ਪਿਸਤੌਲਾਂ ਸਮੇਤ 35 ਤੋਂ ਵੱਧ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ‘ਚ ਜਵਾਨ ਹੋਇਆ ਸ਼ਹੀਦ

ਸਪੈਸ਼ਲ ਸੈੱਲ ਨੂੰ ਸਰਹੱਦੀ ਸੂਬੇ ਦਿੱਲੀ, ਪੰਜਾਬ ਅਤੇ ਦਿੱਲੀ ਐਨਸੀਆਰ ਵਿੱਚ ਅੱਤਵਾਦੀ ਗਠਜੋੜ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਿੱਚ ਇਹ ਵੱਡੀ ਸਫਲਤਾ ਮਿਲੀ ਹੈ। ਏਸੀਪੀ ਰਾਹੁਲ ਵਿਕਰਮ ਦੀ ਨਿਗਰਾਨੀ ਹੇਠ ਇੰਸਪੈਕਟਰ ਵਿਕਰਮ ਅਤੇ ਨਿਸ਼ਾਂਤ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਇਸ ਪੂਰੇ ਮਾਮਲੇ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ‘ਚ ਜਵਾਨ ਹੋਇਆ ਸ਼ਹੀਦ

0

ਬਾਰਾਮੂਲਾ ‘ਚ ਦੇਸ਼ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਵੱਲੋਂ ਚਲਾਈ ਗਈ ਗੋਲੀ ‘ਚ ਜ਼ਖਮੀ ਹੋਏ ਹਿਮਾਚਲ ਦੇ ਜਵਾਨ ਕੁਲਭੂਸ਼ਣ ਮਾਂਟਾ ਵੀਰਵਾਰ ਨੂੰ ਸ਼ਹੀਦ ਹੋ ਗਏ। ਸ਼ਹੀਦ ਜਵਾਨ ਕੁਲਭੂਸ਼ਣ ਸਬ-ਡਵੀਜ਼ਨ ਕੁਪਵੀ ਦੀ ਗ੍ਰਾਮ ਪੰਚਾਇਤ ਮਝੌਲੀ ਦੇ ਪਿੰਡ ਗੌਂਠ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਸੁਣਦਿਆਂ ਹੀ ਸਬ-ਡਵੀਜ਼ਨ ਚੌਪਾਲ ਅਤੇ ਕੁਪਵੀ ਵਿੱਚ ਮਾਤਮ ਛਾ ਗਿਆ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸ਼ਹਾਦਤ ਦੀ ਸੂਚਨਾ ਮਿਲਣ ਤੋਂ ਬਾਅਦ ਸਬ-ਡਵੀਜ਼ਨ ਕੁਪਵੀ ਦਾ ਪ੍ਰਸ਼ਾਸਨ ਉਨ੍ਹਾਂ ਦੇ ਘਰ ਲਈ ਰਵਾਨਾ ਹੋ ਗਿਆ।

ਇਕਲੌਤੇ ਪੁੱਤਰ ਦੀ ਸ਼ਹਾਦਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਤਨੀ ਤੇ ਮਾਂ-ਬਾਪ ਬੇਸੁੱਧ ਹਨ, ਜਦਕਿ ਭੈਣਾਂ ਅਤੇ ਹੋਰ ਰਿਸ਼ਤੇਦਾਰਾਂ ਦਾ ਵੀ ਰੋ-ਰੋ ਬੁਰਾ ਹਾਲ ਹੈ। ਕੁਲਭੂਸ਼ਣ ਸਾਲ 2014 ‘ਚ ਫੌਜ ਵਿੱਚ ਭਰਤੀ ਹੋਏ ਸਨ ਅਤੇ 26 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ। ਉਨ੍ਹਾਂ ਦਾ ਢਾਈ ਮਹੀਨੇ ਦਾ ਬੇਟਾ ਹੈ। ਜਾਣਕਾਰੀ ਮੁਤਾਬਕ ਕੁਲਭੂਸ਼ਣ ਮਾਂਟਾ ਦੇ ਪਿਤਾ ਦਾ ਨਾਂ ਪ੍ਰਤਾਪ ਸਿੰਘ ਅਤੇ ਮਾਤਾ ਦਾ ਨਾਂ ਦੂਰਮਾ ਦੇਵੀ ਹੈ। ਪਰਿਵਾਰ ਵਿਚ ਉਹ ਇਕਲੌਤੇ ਪੁੱਤਰ ਸਨ। ਉਨ੍ਹਾਂ ਦੀਆਂ ਤਿੰਨ ਭੈਣਾਂ ਹਨ। ਉਨ੍ਹਾਂ ਦੀ ਪਤਨੀ ਦਾ ਨਾਂ ਨੀਤੂ ਕੁਮਾਰੀ ਹੈ।

ਇਹ ਵੀ ਪੜ੍ਹੋ : ਫਿਲੀਪੀਨਜ਼ ‘ਚ ਤੂਫਾਨ ਨੇ ਮਚਾਇਆ ਕਹਿਰ, 72 ਲੋਕਾਂ ਦੀ ਮੌਤ

ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇਕ ਜ਼ਖਮੀ ਪਾਕਿਸਤਾਨੀ ਅੱਤਵਾਦੀ ਉਸਮਾਨ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਬਾਰਾਮੂਲਾ ਦੇ ਰਹਿਣ ਵਾਲੇ ਅੱਤਵਾਦੀ ਨਿਸਾਰ ਅਹਿਮਦ ਭੱਟ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਇਕ ਏਕੇ 74 ਰਾਈਫਲ, ਇਕ ਮੈਗਜ਼ੀਨ, 28 ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਬੁੱਧਵਾਰ ਨੂੰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ।

ਇਹ ਵੀ ਪੜ੍ਹੋ : ਗੈਸ ਸਿਲੰਡਰ ਫਟਣ ਨਾਲ ਹੋਇਆ ਜ਼ਬਰਦਸਤ ਧਮਾਕਾ, 7 ਪੁਲਿਸ ਕਰਮਚਾਰੀਆਂ ਸਮੇਤ 30 ਲੋਕ ਝੁਲਸੇ

ਦੱਸ ਦੇਈਏ ਕਿ ਫੌਜ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਵਾਸ਼ਰਨ ‘ਚ ਪਾਕਿਸਤਾਨੀ ਅੱਤਵਾਦੀ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਫੌਜ ਅਤੇ ਪੁਲਿਸ ਨੇ ਅੱਤਵਾਦੀ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤਾ ਸੀ। ਜਿਵੇਂ ਹੀ ਫੌਜ ਇਕ ਜੰਗਲ ਵਿਚ ਪਹੁੰਚੀ, ਅੱਤਵਾਦੀ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ‘ਚ ਹਿਮਾਚਲ ਦਾ ਜਵਾਨ ਕੁਲਭੂਸ਼ਣ ਮਾਂਟਾ ਜ਼ਖਮੀ ਹੋ ਗਿਆ ਸੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫਿਲੀਪੀਨਜ਼ ‘ਚ ਤੂਫਾਨ ਨੇ ਮਚਾਇਆ ਕਹਿਰ, 72 ਲੋਕਾਂ ਦੀ ਮੌਤ

0

ਫਿਲੀਪੀਨਜ਼ ‘ਚ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ। ਫਿਲੀਪੀਨਜ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 72 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਫਿਲੀਪੀਨਜ਼ ਦੇ ਦੱਖਣੀ ਸੂਬੇ ‘ਚ 60 ਤੋਂ ਵੱਧ ਪਿੰਡ ਵਾਸੀ ਲਾਪਤਾ ਦੱਸੇ ਜਾ ਰਹੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਲੋਕ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਵਿਚ ਦੱਬ ਗਏ ਹਨ। ਸਾਬਕਾ ਵੱਖਵਾਦੀ ਗੁਰੀਲਿਆਂ ਦੁਆਰਾ ਚਲਾਏ ਜਾ ਰਹੇ ਪੰਜ ਸੂਬਿਆਂ ਦੇ ਮੁਸਲਿਮ ਖੁਦਮੁਖਤਿਆਰ ਖੇਤਰ ਦੇ ਗ੍ਰਹਿ ਮੰਤਰੀ ਨਾਗੁਇਬ ਸਿਨਾਰੀਮਬੋ ਨੇ ਕਿਹਾ ਕਿ ਵੀਰਵਾਰ ਰਾਤ ਤੋਂ ਸ਼ੁੱਕਰਵਾਰ ਤੜਕੇ ਤੱਕ ਮੈਗੁਇਡਾਨਾਓ ਸੂਬੇ ਦੇ ਤਿੰਨ ਕਸਬਿਆਂ ਵਿੱਚ ਘੱਟੋ-ਘੱਟ 42 ਲੋਕ ਮਲਬੇ ਵਿੱਚ ਦੱਬੇ ਗਏ ਜਾਂ ਕੁਚਲੇ ਗਏ।

ਸਰਕਾਰ ਦੀ ਆਫ਼ਤ-ਪ੍ਰਤੀਕਿਰਿਆ ਏਜੰਸੀ ਨੇ ਕਿਹਾ ਕਿ ਸ਼ਨੀਵਾਰ ਤੜਕੇ ਪੂਰਬੀ ਸੂਬੇ ਕੇਮੇਰਿਨ ਸੁਰ ਨਾਲ ਟਕਰਾਉਣ ਵਾਲੇ ਗਰਮ ਖੰਡੀ ਤੂਫ਼ਾਨ ਨਾਲਗੇ ਵਿੱਚ ਪੰਜ ਹੋਰ ਲੋਕ ਮਾਰੇ ਗਏ। ਪਰ ਤੂਫਾਨ ਦਾ ਹੁਣ ਤੱਕ ਦਾ ਸਭ ਤੋਂ ਬੁਰਾ ਪ੍ਰਭਾਵ ਭਾਰੀ ਮੀਂਹ ਪਿਆ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਹੜ੍ਹ ਅਤੇ ਢਿੱਗਾਂ ਡਿੱਗ ਗਈਆਂ। ਕਬਾਇਲੀ ਪਿੰਡ ਕੁਸੇਓਂਗ ਵਿੱਚ ਜ਼ਮੀਨ ਖਿਸਕਣ ਕਾਰਨ 60 ਤੋਂ ਵੱਧ ਲੋਕ ਸਮੇਤ ਦਰਜਨਾਂ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਗਿਆ। ਸ਼ੁੱਕਰਵਾਰ ਨੂੰ ਬਚਾਅ ਕਰਮਚਾਰੀਆਂ ਨੇ ਕੁਸਿਯਾਂਗ ‘ਚ 11 ਲਾਸ਼ਾਂ ਬਰਾਮਦ ਕੀਤੀਆਂ, ਜਿਨ੍ਹਾਂ ‘ਚ ਜ਼ਿਆਦਾਤਰ ਬੱਚੇ ਸਨ। ਮੰਤਰੀ ਨਗੁਇਬ ਸਿਨਾਰਿਮਬੋ ਨੇ ਕਿਹਾ ਕਿ ਫੌਜ, ਪੁਲਿਸ ਅਤੇ ਵਾਲੰਟੀਅਰਾਂ ਸਮੇਤ ਭਾਰੀ ਸਾਜ਼ੋ-ਸਾਮਾਨ ਨੂੰ ਖੋਜ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਤਾਇਨਾਤ ਕੀਤਾ ਗਿਆ ਹੈ।

ਆਫ਼ਤ ਪ੍ਰਭਾਵਿਤ ਇਲਾਕੇ ਤੋਂ ਫ਼ੌਜ ਨੇ ਸਥਾਨਕ ਆਫ਼ਤ ਟੀਮਾਂ ਦੀ ਮਦਦ ਨਾਲ ਹੜ੍ਹ ‘ਚ ਫਸੇ ਲੋਕਾਂ ਨੂੰ ਕੱਢਣ ਲਈ ਮੁਹਿੰਮ ਚਲਾਈ ਹੈ। ਫੌਜ ਆਪਣੇ ਟਰੱਕਾਂ ਵਿੱਚ ਬੇਘਰ ਹੋਏ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਲੈ ਜਾ ਰਹੀ ਹੈ। ਅਸਾਧਾਰਨ ਤੌਰ ‘ਤੇ ਮੈਗੁਇੰਡਾਨਾਓ ਅਤੇ ਕਈ ਸੂਬਿਆਂ ਵਿੱਚ ਹੜ੍ਹ ਕਾਰਨ ਕਈ ਨੀਵੇਂ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਵੱਧ ਗਿਆ, ਜਿਸ ਕਾਰਨ ਕੁਝ ਵਸਨੀਕਾਂ ਨੂੰ ਆਪਣੀਆਂ ਛੱਤਾਂ ‘ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ। ਜਿੱਥੋਂ ਉਸ ਨੂੰ ਫੌਜ ਦੇ ਜਵਾਨਾਂ, ਪੁਲਿਸ ਅਤੇ ਵਾਲੰਟੀਅਰਾਂ ਨੇ ਬਚਾਇਆ।

ਦੇਸ਼ ਦੇ ਇੱਕ ਵੱਡੇ ਹਿੱਸੇ ਵਿੱਚ ਤੂਫਾਨੀ ਮੌਸਮ ਦੇ ਕਾਰਨ, ਕੋਸਟ ਗਾਰਡ ਨੇ ਖਤਰਨਾਕ ਸਮੁੰਦਰਾਂ ਵਿੱਚ ਯਾਤਰਾ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਖ਼ਰਾਬ ਮੌਸਮ ਕਾਰਨ ਫਿਲੀਪੀਨਜ਼ ਵਿੱਚ ਕਈ ਘਰੇਲੂ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਹਜ਼ਾਰਾਂ ਯਾਤਰੀ ਫਸੇ ਹੋਏ ਹਨ।

PSEB ਬਾਲ ਦਿਵਸ ’ਤੇ ਕਰੇਗਾ ਨਵੀਂ ਪਹਿਲ, ਹਰੇਕ ਸਰਕਾਰੀ ਸਕੂਲ ਦਾ ਆਪਣਾ ਮੈਗਜ਼ੀਨ ਹੋਵੇਗਾ ਤਿਆਰ

0

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ’ਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਕਲਾਤਮਕ, ਰਚਨਾਤਮਕ ਤੇ ਸਾਹਿਤਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਰ ਸਕੂਲ ਦਾ ਆਪਣਾ ਸਕੂਲ ਮੈਗਜ਼ੀਨ ਤਿਆਰ ਕਰਵਾ ਕੇ ਉਸ ਦੇ ਨਵੰਬਰ ਮਹੀਨੇ ’ਚ ਜਾਰੀ ਕਰਵਾਉਣ ਦੀ ਯੋਜਨਾ ਬਣਾਈ ਹੈ। ਸਟੇਟ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ ਸਿੱਖਿਆ) ਅਤੇ ਸਾਰੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਅਨੁਸਾਰ ਸਕੂਲਾਂ ਵੱਲੋਂ ਸਕੂਲ ਮੈਗਜ਼ੀਨ ਹਸਤਲਿਖਤ ਜਾਂ ਪ੍ਰਿੰਟਿਡ ਕਿਸੇ ਵੀ ਰੂਪ ’ਚ ਤਿਆਰ ਕੀਤਾ ਜਾ ਸਕਦਾ ਹੈ।

ਸਕੂਲ ਮੈਗਜ਼ੀਨ ਨੂੰ 14 ਨਵੰਬਰ ਨੂੰ ਬਾਲ ਦਿਵਸ ਵਾਲੇ ਦਿਨ ’ਤੇ ਜਾਰੀ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ। ਇਸ ਸਬੰਧ ’ਚ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਇਸ ਤਰ੍ਹਾਂ ਦੀ ਯੋਜਨਾ ਬਣਾਈ ਜਾਵੇਗੀ ਕਿ ਸਕੂਲ ਮੈਗਜ਼ੀਨ ਕਮਿਊਨਿਟੀ ਦੇ ਮਾਣਯੋਗ ਵਿਅਕਤੀਆਂ ਦੀ ਮੌਜੂਦਗੀ ’ਚ ਜਾਰੀ ਕੀਤਾ ਜਾ ਸਕੇ।

ਸਕੂਲ ਮੈਗਜ਼ੀਨ ਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ ਕਲਾ ਆਦਿ ਸੈਕਸ਼ਨ ’ਚ ਵੰਡਿਆ ਜਾ ਸਕਦਾ ਹੈ। ਸਕੂਲ ’ਚ ਕਿਸੇ ਇਕ ਅਧਿਆਪਕ ਨੂੰ ਮੈਗਜ਼ੀਨ ਦਾ ਸੰਪਾਦਕ ਬਣਾਇਆ ਜਾਵੇਗਾ ਅਤੇ ਜੇਕਰ ਸੰਭਵ ਹੋਵੇ ਤਾਂ ਮੈਗਜ਼ੀਨ ਦੇ ਹਰੇਕ ਸੈਕਸ਼ਨ ਦਾ ਸੰਪਾਦਕ ਵਿਦਿਆਰਥੀਆਂ ਨੂੰ ਬਣਾਇਆ ਜਾ ਸਕਦਾ ਹੈ। ਸਕੂਲ ਮੈਗਜ਼ੀਨ ’ਚ ਸਕੂਲ ਮੁਖੀ ਸਮੇਤ ਸਾਰੇ ਅਧਿਆਪਕਾਂ ਦੀ ਲਿਖਤ ਕਿਸੇ ਨਾ ਕਿਸੇ ਰੂਪ ’ਚ ਸ਼ਾਮਲ ਕੀਤੀ ਜਾਵੇਗੀ। ਮੈਗਜ਼ੀਨ ’ਚ ਵਿਦਿਆਰਥੀਆਂ ਦੇ ਬਾਲ ਗੀਤ, ਕਵਿਤਾਵਾਂ, ਬਚਪਨ ਦੀਆਂ ਯਾਦਾਂ, ਮੇਲੇ, ਤਿਉਹਾਰਾਂ, ਪਿੰਡ ਦੇ ਸਬੰਧ ’ਚ ਜਾਣਕਾਰੀ ਬੱਚੇ ਦੀ ਪੇਂਟਿੰਗ, ਸੁੰਦਰ ਵਿਚਾਰ, ਸਾਧਾਰਨ ਗਿਆਨ, ਸੁੰਦਰ ਲਿਖਾਈ ਦਾ ਨਮੂਨਾ ਆਦਿ ਰਚਨਾਵਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਹ ਮੈਗਜ਼ੀਨ ਹਰ ਹਾਲਤ ’ਚ ਬਾਲ ਦਿਵਸ ’ਤੇ 14 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।

ਗੈਸ ਸਿਲੰਡਰ ਫਟਣ ਨਾਲ ਹੋਇਆ ਜ਼ਬਰਦਸਤ ਧਮਾਕਾ, 7 ਪੁਲਿਸ ਕਰਮਚਾਰੀਆਂ ਸਮੇਤ 30 ਲੋਕ ਝੁਲਸੇ

0

ਬਿਹਾਰ ‘ਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਹਾਰ ਦੇ ਔਰੰਗਾਬਾਦ ‘ਚ ਗੈਸ ਸਿਲੰਡਰ ਫਟਣ ਕਾਰਨ 7 ਪੁਲਿਸ ਕਰਮਚਾਰੀਆਂ ਸਮੇਤ 30 ਲੋਕ ਝੁਲਸ ਗਏ ਹਨ। ਇਨ੍ਹਾਂ ਵਿੱਚੋਂ 10 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸਾ ਸ਼ੁੱਕਰਵਾਰ ਰਾਤ 2:30 ਵਜੇ ਵਾਪਰਿਆ। ਨਗਰ ਥਾਣਾ ਖੇਤਰ ਦੇ ਸਾਹਬਗੰਜ ਇਲਾਕੇ ਦੇ ਵਾਰਡ ਨੰਬਰ 24 ਵਿੱਚ ਅਨਿਲ ਗੋਸਵਾਮੀ ਦੇ ਘਰ ਛਠ ਪੂਜਾ ਚੱਲ ਰਹੀ ਸੀ। ਫਿਰ ਅਚਾਨਕ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਜਿਸ ਤੋਂ ਬਾਅਦ ਇਲਾਕੇ ‘ਚ ਭਗਦੜ ਮੱਚ ਗਈ। ਆਸਪਾਸ ਦੇ ਲੋਕਾਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।

ਇਸੇ ਦੌਰਾਨ ਗਸ਼ਤ ਕਰ ਰਹ ਪੁਲਿਸ ਟੀਮ ਵੀ ਉਥੇ ਪੁੱਜ ਗਈ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਅੱਗ ਬੁਝਾਉਣ ਲਈ ਸਿਲੰਡਰ ‘ਤੇ ਪਾਣੀ ਪਾਇਆ ਤਾਂ ਇਹ ਫਟ ਗਿਆ।ਘਰ ਦੇ ਮਾਲਕ ਅਨਿਲ ਗੋਸਵਾਮੀ ਨੇ ਦੱਸਿਆ ਕਿ ਅਸੀਂ ਰਾਤ ਨੂੰ ਛੱਤ ‘ਤੇ ਸੀ। ਮੇਰੀ ਪਤਨੀ ਛਠ ਪੂਜਾ ਲਈ ਪ੍ਰਸ਼ਾਦ ਬਣਾ ਰਹੀ ਸੀ। ਜਦੋਂ ਤੱਕ ਅਸੀਂ ਹੇਠਾਂ ਆਏ, ਅੱਗ ਲੱਗ ਚੁੱਕੀ ਸੀ। ਕੁਝ ਦੇਰ ਬਾਅਦ ਸਿਲੰਡਰ ‘ਚ ਜ਼ੋਰਦਾਰ ਧਮਾਕਾ ਹੋਇਆ।ਘਟਨਾ ਤੋਂ ਬਾਅਦ ਸਦਰ ਹਸਪਤਾਲ ‘ਚ ਦਾਖਲ ਲੋਕਾਂ ਦਾ ਡਾਕਟਰਾਂ ਨੇ ਇਲਾਜ ਕੀਤਾ। ਇਸ ਦੇ ਨਾਲ ਹੀ 10 ਜ਼ਖਮੀਆਂ ਨੂੰ ਸਦਰ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਹਾਲਤ ‘ਚ ਰੈਫਰ ਕਰ ਦਿੱਤਾ। ਬਾਕੀ ਜ਼ਖਮੀਆਂ ਦਾ ਇਲਾਜ ਸਦਰ ਹਸਪਤਾਲ ‘ਚ ਚੱਲ ਰਿਹਾ ਹੈ।

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬੰਬੀਹਾ ਗੈਂਗ ਦੇ 4 ਸ਼ੂਟਰ ਕੀਤੇ ਗ੍ਰਿਫਤਾਰ

0

ਪੰਜਾਬ ਪੁਲਿਸ, ਉੱਤਰਾਖੰਡ ਤੇ ਦਿੱਲੀ ਸਪੈਸ਼ਲ ਸੈੱਲ ਦੇ ਸਾਂਝੇ ਆਪ੍ਰੇਸ਼ਨ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੰਬੀਹਾ ਗੈਂਗ ਦੇ 4 ਸ਼ੂਟਰ ਗ੍ਰਿਫਤਾਰ ਕੀਤੇ ਹਨ। ਇਸ ਸੰਬੰਧੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਕਾਸ਼ੀਪੁਰ ‘ਚ ਹੋਏ ਇੱਕ 70 ਸਾਲਾਂ ਬਜ਼ੁਰਗ ਦੇ ਕਤਲ ‘ਚ ਸ਼ਾਮਿਲ ਸਨ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਚਾਰ ਸ਼ੂਟਰਾਂ ਨੂੰ ਜ਼ੀਰਕਪੁਰ-ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 3 ਵਿਦੇਸ਼ੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਤਿੰਨ ਪੁਸਤਕਾਂ ਜਾਰੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦੇ ਖੋਜ ਕਾਰਜਾਂ ਤਹਿਤ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ  ਦੇ ਜੀਵਨ ਬਿਰਤਾਂਤ ਬਾਰੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਗਈਆਂ। ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੁਸਤਕਾਂ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਧਰਮ ਪ੍ਰਚਾਰ ਕਮੇਟੀ ਵੱਲੋਂ 2001 ਵਿਚ ਗੁਰਪੁਰਵਾਸੀ ਡਾ. ਕਿਰਪਾਲ ਸਿੰਘ ਦੀ ਅਗਵਾਈ ਹੇਠ ਆਰੰਭ ਕੀਤਾ ਗਿਆ ਸੀ, ਜਿਸ ਦਾ ਮਕਸਦ ਸਿੱਖ ਇਤਿਹਾਸ ਦੇ ਮੁੱਢਲੇ ਸੋਮਿਆਂ ਨੂੰ ਗੁਰਮਤਿ ਦੀ ਰੋਸ਼ਨੀ ਵਿਚ ਸੰਪਾਦਤ ਕਰਨਾ ਸੀ।

ਸਿੱਖ ਸੰਗਤਾਂ ਵਿਚ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਹਰਮਨ ਪਿਆਰਤਾ ਨੂੰ ਦੇਖਦੇ ਹੋਏ ਇਸ ਨੂੰ ਸੰਪਾਦਤ ਕਰਨ ਦੇ ਫੈਸਲੇ ਤਹਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੱਕ ਪਹਿਲਾਂ 21 ਪੁਸਤਕਾਂ ਛਪ ਚੁੱਕੀਆਂ ਹਨ ਅਤੇ ਇਸੇ ਲੜੀ ਤਹਿਤ ਹੀ ਹੁਣ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਇਹ ਤਿੰਨ ਪੁਸਤਕਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਛਾਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਸਰੋਤ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਵਰਨਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਅਹਿਮ ਘਟਨਾਵਾਂ ਦੇ ਅਨੁਵਾਦ ਤੋਂ ਆਮ ਪਾਠਕ ਅਤੇ ਖੋਜੀ ਵਿਦਵਾਨ ਲਾਹਾ ਪ੍ਰਾਪਤ ਕਰ ਸਕਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਖੋਜ ਕਾਰਜ ਲਈ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦੀ ਸਮੁੱਚੀ ਟੀਮ ਦੇ ਕੰਮ ਦੀ ਸ਼ਲਾਘਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਨਾਮ ਸਿੰਘ ਜੱਸਲ, ਸ. ਗੁਰਲਾਲ ਸਿੰਘ, ਬੀਬੀ ਜੋਗਿੰਦਰ ਕੌਰ, ਸੀਨੀਅਰ ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ, ਸ. ਰਵੀਕਰਨ ਸਿੰਘ ਕਾਹਲੋਂ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਨਾਮ ਸਿੰਘ ਮਾਂਗਾਸਰਾਏ, ਡਾ. ਚਮਕੌਰ ਸਿੰਘ ਆਦਿ ਹਾਜ਼ਰ ਸਨ।

ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਲਈ ਰਵਾਨਾ

0
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਏ ਜਥੇ ਵਿਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਪਰਮਜੀਤ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜਸਪਾਲ ਕੌਰ, ਸ. ਜਗਜੀਤ ਸਿੰਘ ਖਾਲਸਾ ਸਮੇਤ ਪੰਜ ਪਿਆਰੇ ਸਾਹਿਬਾਨ, ਰਾਗੀ ਸਿੰਘ ਅਤੇ ਸੰਗਤਾਂ ਸ਼ਾਮਲ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇ ਦੀ ਰਵਾਨਗੀ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਦੇ ਸਮਾਗਮ 29 ਅਤੇ 30 ਅਕਤੂਬਰ ਨੂੰ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਜਥਾ ਸਮਾਗਮਾਂ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਬਹੁਤ ਅਹਿਮ ਹਨ, ਇਸ ਲਈ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ। ਇਸ ਮੌਕੇ ਜਾਣ ਵਾਲੇ ਵਿਸ਼ੇਸ਼ ਜਥੇ ਵਿਚੋਂ ਵੱਡੀ ਗਿਣਤੀ ਨਾਮ ਕੱਟਣੇ ਠੀਕ ਨਹੀਂ।
ਜਥੇ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਅਗਾਊਂ ਵਫਦ ਪਾਕਿਸਤਾਨ ਗਿਆ ਸੀ, ਜਿਸ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ ਸੀ। ਇਸੇ ਤਹਿਤ ਹੀ ਅੱਜ ਇਹ ਜਥਾ ਰਵਾਨਾ ਹੋਇਆ ਹੈ ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਦੇ ਦਰਸ਼ਨਾਂ ਉਪਰੰਤ 1 ਨਵੰਬਰ ਨੂੰ ਭਾਰਤ ਵਾਪਿਸ ਆਵੇਗਾ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦਿੱਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਕੁਲਦੀਪ ਸਿੰਘ ਰੋਡੇ, ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 157 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 117 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਪੰਜਾਬ ਪੁਲਿਸ ਨੂੰ ਵੱਡਾ ਝਟਕਾ, ਨਹੀਂ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਟ੍ਰਾਂਜ਼ਿਟ ਰਿਮਾਂਡ

0

ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਪੁਲਿਸ ਦੀਪਕ ਟੀਨੂੰ ਦਾ ਟ੍ਰਾਂਜ਼ਿਟ ਰਿਮਾਂਡ ਲੈਣ ਲਈ ਦਿੱਲੀ ਪਹੁੰਚੀ। ਜ਼ਿਕਰਯੋਗ ਹੈ ਕਿ ਪੁਲਿਸ ਟੀਨੂੰ ਦਾ ਟ੍ਰਾਂਜ਼ਿਟ ਰਿਮਾਂਡ ਲੈਣਾ ਚਾਹੁੰਦੀ ਸੀ। ਦੱਸ ਦਈਏ ਕਿ ਅੱਜ ਪਟਿਆਲਾ ਹਾਊਸ ਕੋਰਟ ਪਹੁੰਚੀ ਮਾਨਸਾ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ।

ਅਦਾਲਤ ਨੇ ਪੰਜਾਬ ਪੁਲਿਸ ਨੂੰ ਟੀਨੂੰ ਦਾ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੂੰ ਉਸਦਾ 3 ਦਿਨਾਂ ਦਾ ਹੋਰ ਰਿਮਾਂਡ ਮਿਲ ਗਿਆ ਹੈ। ਟੀਨੂੰ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਪੰਜਾਬ ‘ਚ ਟੀਨੂੰ ਦੀ ਜਾਨ ਨੂੰ ਖਤਰਾ ਹੈ। ਉਸਨੇ ਉਸਦੇ ਫੇਕ ਐਨਕਾਊਂਟਰ ਦਾ ਵੀ ਖਦਸ਼ਾ ਜਤਾਇਆ।

ਦੱਸ ਦਈਏ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਗੈਂਗਸਟਰ ਦੀਪਕ ਟੀਨੂੰ ਨਾਮਜ਼ਦ ਹੈ। ਉਹ ਮਾਨਸਾ CIA ਸਟਾਫ ਦੀ ਕਸਟੱਡੀ ‘ਚੋਂ ਹੀ ਪਹਿਲਾਂ ਫਰਾਰ ਹੋ ਗਿਆ ਸੀ। ਜਿਸਨੂੰ ਫਿਰ ਦਿੱਲੀ ਸਪੈਸ਼ਲ ਸੈੱਲ ਦੀ ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਸੀ।