Home Blog Page 1860

ਅਮਰੀਕਾ: ਸੜਕ ਹਾਦਸੇ ‘ਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

0

ਅਮਰੀਕਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ।  ਪੁਲਿਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ।

ਹਾਦਸੇ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ ਦੇ ਕਰੀਬ ਬਰਕਸ਼ਾਇਰ ਕਾਊਂਟੀ ਦੇ ਪਾਈਕ ਰੋਡ ਨੇੜੇ ਰੂਟ 7 ​​’ਤੇ ਹੋਇਆ। ਮਰਨ ਵਾਲਿਆਂ ਦੀ ਪਛਾਣ 27 ਸਾਲਾ ਪ੍ਰੇਮ ਕੁਮਾਰ ਰੈੱਡੀ ਗੋਡਾ, 22 ਸਾਲਾ ਪਵਨੀ ਗੁਲਾਪੱਲੀ ਅਤੇ 22 ਸਾਲਾ ਸਾਈ ਨਰਸਿਮ੍ਹਾ ਪਟਮਸੈੱਟੀ ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ASI ਕੀਤਾ ਗ੍ਰਿਫ਼ਤਾਰ

0

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਐਂਟੀ ਪਾਵਰ ਥੈਫਟ ਥਾਣੇ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀ ਅਬਾਦੀ ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਸਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਉਪਰੋਕਤ ਪੁਲਿਸ ਅਧਿਕਾਰੀ ਉਸਦੇ ਖਿਲਾਫ ਦਰਜ ਕੀਤੇ ਗਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਅਦਾਲਤ ‘ਚ ਜਾਂਚ ਰਿਪੋਰਟ ਪੇਸ਼ ਕਰਨ ਲਈ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਅੰਮ੍ਰਿਤਸਰ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਗੈਂਗਸਟਰ ਤੇ ਪੁਲਿਸ ਵਿਚਾਲੇ ਹੋਈ ਫਾਇਰਿੰਗ, ਸ਼ਾਤਿਰ ਗੈਂਗਸਟਰ ਪੁਲਿਸ ਨੂੂੰ ਚਕਮਾ ਦੇ ਕੇ ਹੋਇਆ ਫਰਾਰ

0

ਲੁਧਿਆਣਾ-ਜਲੰਧਰ ਬਾਈਪਾਸ ‘ਤੇ ਬੀਤੀ ਦੇਰ ਰਾਤ ਇੱਕ ਗੈਂਗਸਟਰ ਨਾਲ ਪੁਲਿਸ ਦੀ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਕਾਰ ਵਿਚ ਜਾ ਰਹੇ ਗੈਂਗਸਟਰ ਅਤੇ ਪੁਲਿਸ ਵਿਚਕਾਰ ਫਾਇਰਿੰਗ ਹੋਈ। ਇਸ ਘਟਨਾ ‘ਚ ਗੈਂਗਸਟਰ ਨਾਲ ਉਸਦਾ ਇੱਕ ਸਾਥੀ ਵੀ ਸ਼ਾਮਿਲ ਸੀ। ਨਾਕੇਬੰਦੀ ਦੌਰਾਨ ਪੁਲਿਸ ਦੀ ਟੀਮ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਗੈਂਗਸਟਰ ਜਤਿੰਦਰ ਉਰਫ਼ ਜਿੰਦੀ ਨੇ ਪੁਲਿਸ ਟੀਮ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਬੈਰੀਕੇਡਿੰਗ ਨੂੰ ਤੋੜ ਕੇ ਗੱਡੀ ਭਜਾ ਕੇ ਲੈ ਗਏ। ਪੁਲਿਸ ਨੇ ਉਸ ਦੀ ਕਾਰ ਦੇ ਟਾਇਰ ‘ਤੇ ਫਾਇਰਿੰਗ ਕੀਤੀ ਪਰ ਮੁਲਜ਼ਮ ਫ਼ਰਾਰ ਹੋ ਗਏ। ਹੁਣ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਰਾਹੋਂ ਰੋਡ ਦੀ ਇੰਦਰਾ ਕਾਲੋਨੀ ਦੇ ਵਸਨੀਕ ਜਤਿੰਦਰ ਸਿੰਘ ਉਰਫ਼ ਜਿੰਦੀ ਤੇ ਉਸ ਦੇ ਅਣਪਛਾਤੇ ਸਾਥੀ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਦੀ ਅਧਿਕਾਰਤ ਭਾਸ਼ਾਵਾਂ ‘ਚ ਹਿੰਦੀ ਨੂੰ ਸ਼ਾਮਲ ਕਰਨ ਲਈ ਯਤਨ ਜਾਰੀ: ਵਿਦੇਸ਼…

ਇਸ ਘਟਨਾ ਸੰਬੰਧੀ ਐਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ਕੇਸ ਕ੍ਰਾਈਮ ਬ੍ਰਾਂਚ ਦੇ ਏਐਸਆਈ ਪ੍ਰਿਤਪਾਲ ਸਿੰਘ ਦੀ ਸ਼ਿਕਾਇਤ ਉਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਆਪਣੇ ਬਿਆਨ ‘ਚ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਸਲੇਮ ਟਾਬਰੀ ਸਥਿਤ ਪੈਟਰੋਲ ਪੰਪ ਨੇੜੇ ਨਾਕਾਬੰਦੀ ਕਰ ਰੱਖੀ ਸੀ।

ਇਸ ਘਟਨਾ ‘ਚ ਗੈਂਗਸਟਰ ਜਿੰਦੀ ਨੇ ਪੁਲਿਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਜਗਰਾਉਂ ਪੁਲ ਤੋਂ ਆ ਰਹੀ ਇਕ ਕਾਰ ਨੰਬਰ ਪੀ.ਬੀ.10ਐਫਏ 8758 ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਸ ਕਾਰ ਦੀ ਖੱਬੀ ਸੀਟ ‘ਤੇ ਗੈਂਗਸਟਰ ਜਤਿੰਦਰ ਸਿੰਘ ਉਰਫ ਜਿੰਦੀ ਬੈਠਾ ਸੀ। ਜਿਵੇਂ ਹੀ ਕਾਰ ਰੁਕੀ, ਉਸ ਨੇ ਡਰਾਈਵਰ ਸੀਟ ਉਪਰ ਬੈਠੇ ਨੌਜਵਾਨਾਂ ਨੂੰ ਉਥੋਂ ਗੱਡੀ ਭਜਾਉਣ ਲਈ ਕਿਹਾ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੁਲਜ਼ਮਾਂ ਨੇ ਪੁਲਿਸ ਟੀਮ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਜਿਸ ਉਤੇ ਪੁਲਿਸ ਟੀਮ ਦੇ ਹੌਲਦਾਰ ਸਿਕੰਦਰ ਸਿੰਘ ਨੇ ਉਸ ਦੀ ਕਾਰ ਦੇ ਪਿਛਲੇ ਟਾਇਰ ਉਤੇ ਦੋ ਗੋਲ਼ੀਆਂ ਚਲਾ ਦਿੱਤੀਆਂ ਪਰ ਦਾ ਨਿਸ਼ਾਨਾ ਖੁੰਝ ਗਿਆ ਤੇ ਦੋਵੇਂ ਕਾਰ ਸਮੇਤ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਇਸ ਮਗਰੋਂ ਪੁਲਿਸ ਨੇ ਪੂਰੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ।

ਇਹ ਵੀ ਪੜ੍ਹੋ :ਕੇਂਦਰ ਸਰਕਾਰ ਕੋਲ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ…

ਪੁਲਿਸ ਅਨੁਸਾਰ ਗੈਂਗਸਟਰ ਜਤਿੰਦਰ ਸਿੰਘ ਜਿੰਦੀ ਕਾਤਲਾਨਾ ਹਮਲੇੇ ਤੇ ਗੈਂਗਵਾਰ ਦੇ ਕਈ ਮਾਮਲਿਆਂ ‘ਚ ਨਾਮਜ਼ਦ ਹੈ। ਜਿੰਦੀ ਨੂੰ ਮੋਹਾਲੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਹਥਿਆਰਾਂ ਦੇ ਨਾਲ ਗ੍ਰਿਫਤਾਰ ਵੀ ਕੀਤਾ ਸੀ ਜਿਸ ‘ਚ ਉਸ ਦੇ ਨਾਲ ਕਈ ਹੋਰ ਗੈਂਗਸਟਰਾਂ ਦੇ ਨਾਲ ਸਬੰਧ ਸਾਹਮਣੇ ਆਏ ਸਨ। ਜਿੰਦੀ ਪਿਛਲੇ ਕਾਫੀ ਸਮੇਂ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਚੱਲ ਰਿਹਾ ਹੈ ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਪਾਰਟੀ ਲਗਾਤਾਰ ਉਸ ਦਾ ਪਿੱਛਾ ਕਰਦੀ ਰਹੀ ਹੈ। ਪੁਲਿਸ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਆ ਰਿਹਾ ਹੈ ਜਿਸ ਦੇ ਆਧਾਰ ‘ਤੇ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਟਰੈਪ ਲਗਾਇਆ ਹੋਇਆ ਸੀ ਪਰ ਉਹ ਫਰਾਰ ਹੋ ਗਿਆ।

ਸੰਯੁਕਤ ਰਾਸ਼ਟਰ ਦੀ ਅਧਿਕਾਰਤ ਭਾਸ਼ਾਵਾਂ ‘ਚ ਹਿੰਦੀ ਨੂੰ ਸ਼ਾਮਲ ਕਰਨ ਲਈ ਯਤਨ ਜਾਰੀ: ਵਿਦੇਸ਼ ਮੰਤਰੀ

0

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ (27 ਅਕਤੂਬਰ) ਨੂੰ ਕਿਹਾ ਕਿ ਸੰਯੁਕਤ ਰਾਸ਼ਟਰ ਵਿੱਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਯਤਨ ਜਾਰੀ ਹਨ, ਹਾਲਾਂਕਿ ਇਸ ਦਿਸ਼ਾ ਵਿੱਚ ਤਰੱਕੀ ਹੋਈ ਹੈ ਪਰ ਇਸ ਵਿੱਚ ਕੁਝ ਹੋਰ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ) ਵਿੱਚ ਹਿੰਦੀ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿੱਥੋਂ ਤੱਕ ਇਸ ਦੇ ਹੈੱਡਕੁਆਰਟਰ ਵਿੱਚ ਹਿੰਦੀ ਦੀ ਵਰਤੋਂ ਦਾ ਸਵਾਲ ਹੈ, ਸਾਡਾ ਇਕ ਸਮਝੌਤਾ ਪੱਤਰ (ਐੱਮ. ਓ. ਯੂ.) ਹੈ। ’’ਉਹ ਇਸ ਸਮੇਂ ਸੋਸ਼ਲ ਮੀਡੀਆ ਅਤੇ ਨਿਊਜ਼ਲੈਟਰਾਂ ਵਿੱਚ ਇਸਦੀ ਵਰਤੋਂ ਕਰ ਰਹੇ ਹਨ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਕੋਲ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ…

ਜੈਸ਼ੰਕਰ ਨੇ ਨਵੀਂ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਕਿ ਇਸ ਦੇ ਵਿਸਤਾਰ ਵਿੱਚ ਕੁਝ ਸਮਾਂ ਲੱਗੇਗਾ। ਸੰਯੁਕਤ ਰਾਸ਼ਟਰ ਦੀ ਪ੍ਰਕਿਰਿਆ ਵਿੱਚ ਭਾਸ਼ਾ ਨੂੰ ਸ਼ਾਮਲ ਕਰਨਾ ਇੰਨਾ ਆਸਾਨ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ‘ਤੇ ਕੰਮ ਕੀਤਾ ਜਾ ਰਿਹਾ ਹੈ, ਤਰੱਕੀ ਹੋਈ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਅੱਗੇ ਵਧੇਗਾ।

 

ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ

0

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਿਸਾਨਾਂ ਦੇ ਵਿਚਾਲੇ ਅੱਜ ਪਟਿਆਲਾ ਸਰਕਟ ਹਾਊਸ ਵਿਖੇ ਮੀਟਿੰਗ ਹੋਈ।ਇਸ ਮੀਟਿੰਗ ‘ਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗਾਂ ‘ਤੇ ਸਹਿਮਤੀ ਬਣ ਗਈ। ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਕੋਲ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ…

ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਲਗਾਇਆ ਹੋਇਆ ਧਰਨਾ ਕੱਲ੍ਹ ਚੁੱਕ ਲਿਆ ਜਾਵੇਗਾ। ਇਸਦੇ ਨਾਲ ਹੀ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਮੰਨਣ ਨੂੰ ਲੈ ਕੇ ਸਾਨੂੰ ਸਰਕਾਰ ਵੱਲੋਂ ਲਿਖਤੀ ਰੂਪ ‘ਚ ਭਰੋਸਾ ਮਿਲ ਗਿਆ ਹੈ। ਇਸ ਲਈ ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਧਰਨਾ ਚੁੱਕ ਦਿੱਤਾ ਜਾਵੇਗਾ।

ਕੇਂਦਰ ਸਰਕਾਰ ਕੋਲ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ ਦੀ ਰੱਖੀ ਮੰਗ: CM ਭਗਵੰਤ ਮਾਨ

0

ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ 21,600 ਏਕੜ ਵਾਹੀਯੋਗ ਜ਼ਮੀਨ, ਜੋ ਕੰਡਿਆਲੀ ਤਾਰ ਕਾਰਨ ਪਾਰ ਲੰਘ ਗਈ ਸੀ, ਨੂੰ ਕਿਸਾਨਾਂ ਦੇ ਹਿੱਸੇ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਫਰੀਦਾਬਾਦ ਵਿੱਚ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਵਿੱਚ ਦੂਰੀ ਘਟਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇੱਕ ਕਿਲੋਮੀਟਰ ਦੀ ਬਜਾਏ ਘਟਾ ਕੇ 150-200 ਮੀਟਰ ਕੀਤੀ ਜਾਵੇ। ਇਸ ਦੇ ਨਾਲ ਹੀ ਪੰਜਾਬ ਦੇ ਅਧਿਕਾਰੀਆਂ ਨੇ ਇਹ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, 1992 ‘ਚ ਜਦੋਂ ਤਾਰਬੰਦੀ ਹੋਈ ਸੀ, ਉਸ ਸਮੇਂ 1.2 ਲੱਖ ਕਿਸਾਨ ਪਰਿਵਾਰ ਪ੍ਰਭਾਵਿਤ ਹੋਏ ਸੀ ਤੇ ਉਦੋਂ ਤੋਂ ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਕਰਨ ਤੋਂ ਵਾਂਝੇ ਸੀ।

ਦੱਸ ਦਈਏ ਕਿ ਇੱਥੇ ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਕੰਡਿਆਲੀ ਤਾਰ ਪਾਰ ਕਰਕੇ ਖੇਤੀ ਕਰਨ ਦੀ ਇਜਾਜ਼ਤ ਹੈ। ਇਸ ਦੇ ਲਈ ਪਹਿਲਾਂ ਉਨ੍ਹਾਂ ਨੂੰ ਬੀਐਸਐਫ ਦੀ ਇਜਾਜ਼ਤ ਲੈਣੀ ਪੈਂਦੀ ਹੈ। ਕਿਸਾਨ ਪਿਛਲੇ 30 ਸਾਲਾਂ ਤੋਂ ਮੰਗ ਕਰ ਰਹੇ ਹਨ ਕਿ ਜਾਂ ਤਾਂ ਉਨ੍ਹਾਂ ਨੂੰ ਕਿਸੇ ਹੋਰ ਥਾਂ ‘ਤੇ ਜ਼ਮੀਨ ਦਿੱਤੀ ਜਾਵੇ ਜਾਂ ਫਿਰ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ਤੱਕ ਵਧਾ ਦਿੱਤਾ ਜਾਵੇ ਤਾਂ ਜੋ ਉਹ 12 ਮਹੀਨੇ ਹੋਰ ਆਸਾਨੀ ਨਾਲ ਖੇਤੀ ਕਰ ਸਕਣ।

ਇਹ ਵੀ ਪੜ੍ਹੋ : ਇਨਕਮ ਟੈਕਸ ਦੀ ਰੇਡ, ਸਾਬਕਾ MLA ਜੋਗਿੰਦਰਪਾਲ ਭੋਆ ਦੇ ਘਰ ‘ਤੇ ਕੀਤੀ ਛਾਪੇਮਾਰੀ

2500 ਤੋਂ 3500 ਏਕੜ ਜ਼ਮੀਨ ਤਾਂ ਤਾਰਬੰਦੀ ‘ਚ ਹੀ ਚਲੀ ਗਈ

ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ 2500 ਤੋਂ 3500 ਏਕੜ ਜ਼ਮੀਨ ਤਾਰਬੰਦੀ ਵਿੱਚ ਚਲੀ ਗਈ। ਅਜਿਹਾ ਤਕਨੀਕੀ ਗਲਤੀਆਂ ਕਾਰਨ ਹੋਇਆ ਜਿਸ ਨੂੰ ਬਚਾਇਆ ਜਾ ਸਕਦਾ ਸੀ।

ਕਈ ਕਿਸਾਨਾਂ ਦੀ 20 ਤੋਂ 30 ਫੀਸਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ

ਕਈ ਕਿਸਾਨ ਪਰਿਵਾਰਾਂ ਦੀ 20 ਤੋਂ 30 ਫੀਸਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਚਲੀ ਗਈ। ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲ ਰਿਹਾ ਕਿਉਂਕਿ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜ਼ਮੀਨ ਐਕੁਆਇਰ ਨਹੀਂ ਕੀਤੀ। ਪੀੜ੍ਹੀ ਦਰ ਪੀੜ੍ਹੀ ਕਿਸਾਨ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਇਸ ਦੇ ਨਾਲ ਹੀ 30 ਸਾਲ ਪਹਿਲਾਂ ਕਿਸਾਨਾਂ ਨੇ 5 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮੰਗਣਾ ਸ਼ੁਰੂ ਕਰ ਦਿੱਤਾ ਸੀ, ਜੋ ਬਾਅਦ ਵਿੱਚ ਵਧ ਕੇ 10 ਹਜ਼ਾਰ ਰੁਪਏ ਪਹੁੰਚ ਗਿਆ। ਵਧਦੀ ਮਹਿੰਗਾਈ ਅਤੇ ਹੋਰ ਨੁਕਸਾਨ ਕਾਰਨ ਕਿਸਾਨਾਂ ਨੇ ਹੁਣ ਘੱਟੋ-ਘੱਟ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਦਰਿਆ ਦੀ ਮਾਰ

ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਦੇ ਕਿਸਾਨ ਦਰਿਆਵਾਂ ਦੇ ਕਹਿਰ ਤੋਂ ਦੁਖੀ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਦਰਿਆ ਸਰਹੱਦ ‘ਤੇ ਹੈ ਅਤੇ ਇੱਕ ਤਰ੍ਹਾਂ ਨਾਲ ਦੋਵਾਂ ਜ਼ਿਲ੍ਹਿਆਂ ਦੀ ਸਰਹੱਦੀ ਰੇਖਾ ਹੈ। ਮੌਨਸੂਨ ਦੇ ਮੌਸਮ ਵਿੱਚ ਪਾਣੀ ਪ੍ਰੇਸ਼ਾਨੀ ਦਾ ਕਾਰਨ ਬਣ ਜਾਂਦਾ ਹੈ। ਅਜਿਹੇ ‘ਚ ਕਿਸਾਨ ਸਾਲ ‘ਚ ਸਿਰਫ ਇੱਕੋ ਫਸਲ ਹੀ ਲੈ ਪਾਉਂਦੇ ਹਨ।

ਬਿਜਲੀ ਦੀ ਸਹੂਲਤ ਵੀ ਸੀਮਤ ਹੈ, ਸਿੰਚਾਈ ਵਿੱਚ ਮੁਸ਼ਕਲਾਂ ਆਉਂਦੀਆਂ ਹਨ

ਪਾਵਰਕੌਮ ਨੇ ਤਾਰਬੰਦੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਬਿਜਾਈ ਦੇ ਨਿਰਧਾਰਤ ਸਮੇਂ ਵਿੱਚ ਬਗੈਰ ਕਿਸੇ ਕੱਟ ਤੋਂ ਬਿਜਲੀ ਦੇਣ ਦਾ ਐਲਾਨ ਕੀਤਾ ਪਰ ਜ਼ਮੀਨੀ ਪੱਧਰ ’ਤੇ ਇਸ ‘ਤੇ ਅਮਲ ਘੱਟ ਹੀ ਹੋ ਪਾਉਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਮਿਲਣ ਕਾਰਨ ਸਿੰਚਾਈ ਪ੍ਰਭਾਵਿਤ ਹੁੰਦੀ ਹੈ।

ਇਨਕਮ ਟੈਕਸ ਦੀ ਰੇਡ, ਸਾਬਕਾ MLA ਜੋਗਿੰਦਰਪਾਲ ਭੋਆ ਦੇ ਘਰ ‘ਤੇ ਕੀਤੀ ਛਾਪੇਮਾਰੀ

0

ਇਨਕਮ ਟੈਕਸ ਦੀ ਟੀਮ ਨੇ ਅੱਜ ਪਠਾਨਕੋਟ ਦੇ ਹਲਕਾ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ, ਫਾਰਮ ਹਾਊਸ ‘ਤੇ ਛਾਪਾ ਮਾਰਿਆ। ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਕਈ ਕਰੀਬੀ ਰਿਸ਼ਤੇਦਾਰਾਂ ਦੇ ਘਰਾਂ ‘ਤੇ ਵੀ ਇਨਕਮ ਟੈਕਸ ਦੇ ਛਾਪੇ ਜਾਰੀ ਹਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿੱਚ ਰਹੇ।

ਇਹ ਵੀ ਪੜ੍ਹੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ…

ਲੰਬੇ ਸਮੇਂ ਤੋਂ ਆਮਦਨ ਕਰ ਵਿਭਾਗ ਦੀ ਨਜ਼ਰ ਸਾਬਕਾ ਵਿਧਾਇਕ ਵੱਲੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਣਾਈ ਗਈ ਆਮਦਨ ਅਤੇ ਇਸ ਦੇ ਸਰੋਤਾਂ ‘ਤੇ ਸੀ। ਇਸ ਕਾਰਨ ਅੱਜ ਸ਼ੁੱਕਰਵਾਰ ਨੂੰ ਇਨਕਮ ਟੈਕਸ ਦੀ ਟੀਮ ਨੇ ਸੁਜਾਨਪੁਰ ਸਥਿਤ ਜੋਗਿੰਦਰ ਪਾਲ ਦੇ ਘਰ ਛਾਪਾ ਮਾਰਿਆ। ਇਸ ਤੋਂ ਇਲਾਵਾ ਟੀਮ ਉਸ ਦੇ  ਫਾਰਮ ਹਾਊਸ ‘ਤੇ ਵੀ ਪਹੁੰਚ ਗਈ ਹੈ। ਟੀਮ ਨੇ ਪਠਾਨਕੋਟ ਜ਼ਿਲੇ ‘ਚ ਵੀ ਉਸ ਦੇ ਕਈ ਨਜ਼ਦੀਕੀ ਲੋਕਾਂ ‘ਤੇ ਛਾਪੇਮਾਰੀ ਕੀਤੀ ਹੈ।

ਦੱਸ ਦੇਈਏ ਕਿ ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਦੇ ਵੀ ਦੋਸ਼ ਲੱਗੇ ਸਨ। ਇਸ ਮਾਮਲੇ ‘ਚ ਉਨ੍ਹਾਂ ਦੀ ਇਸ ਸਾਲ ਦੀ ਸ਼ੁਰੂਆਤ ‘ਚ ਗ੍ਰਿਫ਼ਤਾਰੀ ਵੀ ਹੋਈ ਸੀ। ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਖਿਲਾਫ਼ ਥਾਣਾ ਤਾਰਾਗੜ੍ਹ ‘ਚ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੇਂਦਰੀ ਸਹਿਕਾਰੀ ਬੈਂਕ ਤਰਸਿੱਕਾ ਵਿੱਚ 9, 75, 771 ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ ਰਾਕੇਸ਼ ਕੁਮਾਰ, ਕੈਸ਼ੀਅਰ ਰਾਮ ਕਿਸ਼ੋਰ ਅਤੇ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਉਕਤ ਰਕਮ ਉਸ ਦੇ ਹੋਰ ਬੈਂਕਾਂ ਵਿਚਲੇ ਨਿੱਜੀ ਖਾਤਿਆਂ ਵਿੱਚ ਤਬਦੀਲ ਕਰਨ ਉਪਰੰਤ ਕਢਵਾ ਲਈ ਜਦਕਿ ਸਹਿਕਾਰੀ ਬੈਂਕ ਕਿਸਾਨ ਕ੍ਰੈਡਿਟ ਕਾਰਡ ਦੇ ਆਫ-ਲਾਈਨ ਖਾਤੇ ਤੋਂ ਅਜਿਹੀ ਰਕਮ ਦੂਜੇ ਬੈਂਕਾਂ ਦੇ ਖਾਤਿਆਂ ਵਿੱਚ ਤਬਦੀਲ ਨਹੀਂ ਕਰ ਸਕਦਾ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਮੁਲਜਮ ਬੈਂਕ ਅਧਿਕਾਰੀਆਂ ਨੇ ਦੋਸ਼ੀ ਜਗਜੀਤ ਸਿੰਘ ਨਾਲ ਮਿਲੀਭੁਗਤ ਕਰਕੇ 51, 94, 900 ਰੁਪਏ ਗਹਿਰੀ ਮੰਡੀ, ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਬੈਂਕਾਂ ਵਿੱਚ ਟਰਾਂਸਫਰ ਕੀਤੇ ਸਨ।

ਇਸ ਮਾਮਲੇ ਵਿੱਚ ਸੱਤ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੇ ਉਪਰੋਕਤ ਬੈਂਕ ਵਿੱਚ 24 ਕਰੋੜ ਰੁਪਏ ਦੀ ਅਜਿਹੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 420, 409, 419, 465, 467, 468, 471, 477-ਏ, 120-ਬੀ, ਆਈ.ਟੀ. ਐਕਟ ਦੀ ਧਾਰਾ 43-ਏ, 43 (ਆਈ), 66, 66-ਡੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤੇ 13 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਪੰਜਾਬ ਸਰਕਾਰ ਨੇ ਪੁਰਾਣਾ ਕਰਜ਼ਾ ਮੋੜਨ ਲਈ ਲਿਆ 11,464 ਕਰੋੜ ਦਾ ਕਰਜ਼ਾ

0

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਸ਼ਾਸਨ ਦੇ ਪਹਿਲੇ ਛੇ ਮਹੀਨਿਆਂ ਵਿਚ 11,464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਹ ਚਾਲੂ ਵਿੱਤੀ ਸਾਲ ਲਈ ਇਸ ਦੇ ਟੀਚੇ ਦਾ 48 ਫੀਸਦੀ ਹੈ। ਉਧਾਰ ਲਈ ਗਈ ਕੁੱਲ ਰਕਮ ਵਿਚੋਂ ਲਗਭਗ 68 ਫੀਸਦੀ ਭਾਵ 7,803.51 ਕਰੋੜ ਰੁਪਏ ਰਾਜ ਦੇ 2.84 ਲੱਖ ਕਰੋੜ ਰੁਪਏ ਦੇ ਸੰਚਤ ਕਰਜ਼ੇ ਉਤੇ ਵਿਆਜ ਦੀ ਅਦਾਇਗੀ ‘ਤੇ ਖਰਚ ਕੀਤੇ ਗਏ ਹਨ। ਸੂਬੇ ਨੇ ਪਿਛਲੇ ਸਾਲ ਇਸੇ ਅਰਸੇ ਦੌਰਾਨ 9,779.76 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

ਕੰਪਟਰੋਲਰ ਅਤੇ ਆਡੀਟਰ ਜਨਰਲ ਦੁਆਰਾ ਜਾਰੀ ਅਪ੍ਰੈਲ ਅਤੇ ਸਤੰਬਰ ਦੇ ਵਿਚਕਾਰ ਦੀ ਮਿਆਦ ਦੇ ਵਿੱਤੀ ਸੂਚਕਾਂ ਤੋਂ ਪਤਾ ਚੱਲਦਾ ਹੈ ਕਿ ਛੇ ਮਹੀਨਿਆਂ ਵਿੱਚ ਮਾਲੀਆ ਪ੍ਰਾਪਤੀਆਂ ਜਾਂ ਆਮਦਨ ਇਸ ਵਿੱਤੀ ਸਾਲ ਦੇ ਟੀਚੇ ਦਾ ਸਿਰਫ 41.81 ਪ੍ਰਤੀਸ਼ਤ ਜਾਂ 39,881.21 ਕਰੋੜ ਰੁਪਏ ਹੈ। ਦੂਜੇ ਪਾਸੇ ਮਾਲੀਆ ਖਰਚਾ ਇਸ ਸਾਲ ਟੀਚੇ ਦੇ ਖਰਚੇ ਦਾ 45 ਫੀਸਦੀ 48,584.53 ਕਰੋੜ ਰੁਪਏ ਹੈ।

ਪਿਛਲੇ ਸਾਲ ਦੇ ਪਹਿਲੇ ਛੇ ਮਹੀਨਿਆਂ ਦੇ ਮੁਕਾਬਲੇ ਮਾਲੀਆ ਪ੍ਰਾਪਤੀਆਂ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ, ਪਰ ਖਰਚੇ ਵੀ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਹੁਤ ਜ਼ਿਆਦਾ ਹਨ। ਉਸੇ ਸਮੇਂ ਅਪ੍ਰੈਲ ਤੋਂ ਸਤੰਬਰ 2021 ਦੇ ਵਿਚਕਾਰ ਤਤਕਾਲੀ ਰਾਜ ਸਰਕਾਰ ਨੇ 32,332.36 ਕਰੋੜ ਰੁਪਏ ਦੀ ਕਮਾਈ ਕੀਤੀ ਸੀ ਅਤੇ 38,032.31 ਕਰੋੜ ਰੁਪਏ ਖਰਚ ਕੀਤੇ ਸਨ। ਨਤੀਜੇ ਵਜੋਂ ਇਸ ਸਾਲ ਹੁਣ ਤੱਕ ਮਾਲੀਆ ਘਾਟਾ 8,703.32 ਕਰੋੜ ਰੁਪਏ ਹੈ, ਜੋ ਕਿ 2021 ਵਿੱਚ 5,699.95 ਕਰੋੜ ਰੁਪਏ ਸੀ।

ਇਸ ਸਾਲ ਕੈਗ ਦੁਆਰਾ ਜਾਰੀ ਕੀਤੇ ਗਏ ਆਡਿਟ ਕੀਤੇ ਆਰਜ਼ੀ ਅੰਕੜਿਆਂ ਅਨੁਸਾਰ ਰਾਜ ਨੇ ਐਕਸਾਈਜ਼ ਡਿਊਟੀ ਵਿੱਚ ਬਹੁਤ ਸਾਰਾ ਮਾਲੀਆ ਕਮਾਇਆ ਹੈ। ਹਾਲਾਂਕਿ  ਸੇਲਜ਼ ਟੈਕਸ ਤੋਂ ਕਮਾਈ 739 ਕਰੋੜ ਰੁਪਏ ਘਟੀ ਹੈ ਅਤੇ ਸਟੈਂਪ ਡਿਊਟੀ ਕੁਲੈਕਸ਼ਨ ਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਤੋਂ 337.34 ਕਰੋੜ ਰੁਪਏ ਦੀ ਕਮੀ ਆਈ ਹੈ, ਜੋ ਇਹ ਦਰਸਾਉਂਦਾ ਹੈ ਕਿ ਰੀਅਲ ਅਸਟੇਟ ਸੈਕਟਰ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ।

ਵਿੱਤ ਵਿਭਾਗ ਦੇ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਸਾਲ ਬਹੁਤ ਸਾਰਾ ਪੈਸਾ ਪੁਰਾਣੇ ਕਰਜ਼ਿਆਂ ਵਿੱਚ ਜਾ ਰਿਹਾ ਹੈ। ਆਉਣ ਵਾਲੇ ਮਹੀਨਿਆਂ ਵਿੱਚ ਸਰਕਾਰ ਨੂੰ ਸੇਲ ਟੈਕਸ, ਸਟੈਂਪ ਡਿਊਟੀ ਕਲੈਕਸ਼ਨ ਅਤੇ ਪ੍ਰਾਪਰਟੀ ਰਜਿਸਟ੍ਰੇਸ਼ਨ ਤੋਂ ਜ਼ਿਆਦਾ ਮਾਲੀਆ ਹੋਣ ਦੀ ਉਮੀਦ ਹੈ।

ਪੰਜਾਬ ‘ਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ NOC

0

ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।

ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ ਐਨ.ਓ.ਸੀ. ਪ੍ਰਕ੍ਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰਕੇ 5 ਦਿਨਾਂ ਵਿੱਚ ਐਨ.ਓ.ਸੀ. ਹਾਸਿਲ ਕਰ ਸਕਣਗੇ।

ਇਸੇ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ ਐਨ.ਓ.ਸੀ ਦੀ ਆਨਲਾਈਨ ਪ੍ਰਕ੍ਰਿਆ ਤੇ ਨਜਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇੰਨ ਆਈ.ਡੀ ਅਤੇ ਪਾਸਵਰਡ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਉਹ ਰਜਿਸਟਰੀ ਮੌਕੇ ਅਸਲੀ ਅਤੇ ਜਾਅਲੀ ਐਨ.ਓ.ਸੀ. ਦਾ ਪਤਾ ਲਗਾ ਸਕੇ। ਇਸ ਨਾਲ ਜਾਅਲੀ ਐਨ.ਓ.ਸੀ ਕਾਰਨ ਹੋਈ ਰਜਿਸਟਰੀ ਦੇ ਮਾਮਲੇ ਵਿੱਚ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾ ਸਕੇਗੀ ਅਤੇ ਧੋਖਾਧੜੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਮੇਂ ਸਿਰ ਅਪਰਾਧਕ ਮਾਮਲੇ ਦਰਜ ਕਰਨ ਵਿੱਚ ਵੀ ਸਹਾਇਤਾ ਮਿਲੇਗੀ।

ਮੀਟਿੰਗ ਦੌਰਾਨ ਲੋਕਾਂ ਦੀ ਸਹੂਲਤ ਲਈ ਵਸੀਕਾ ਨਵੀਸਾਂ ਦੇ ਨਵੇਂ ਲਾਇਸੰਸ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਨਾਉਣ ਲਈ ਕਿਹਾ ਗਿਆ ਕਿ ਹਰੇਕ ਵਸੀਕਾ ਨਵੀਸ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਨੂੰ ਜਾਇਦਾਦ ਵਿਕਰੇਤਾ ਤੇ ਖਰੀਦਦਾਰ ਦੀ ਜਾਣਕਾਰੀ ਲਈ ਪ੍ਰਦਰਸ਼ਿਤ ਕਰੇ ਅਤੇ ਤਹਿਸੀਲਦਾਰਾਂ ਵੱਲੋਂ ਅਚਨਚੇਤ ਚੈਕਿੰਗਾਂ ਕਰਕੇ ਇਸ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕਾਂ ਨੂੰ ਅਧਿਕਾਰਤ ਅਤੇ ਅਣ-ਅਧਿਕਾਰਤ ਰਿਹਾਇਸ਼ੀ ਕਾਲੋਨੀਆਂ ਬਾਰੇ ਜਾਣੂੰ ਕਰਵਾਉਣ ਲਈ ਸੂਬੇ ਭਰ ਦੀਆਂ ਸਾਰੀਆਂ ਅਧਿਕਾਰਤ ਕਾਲੋਨੀਆਂ ਦੀ ਸੂਚੀ ਨੂੰ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵਿਭਾਗੀ ਵੈਂਬਸਾਈਟਾਂ ‘ਤੇ ਪ੍ਰਕਾਸ਼ਤ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜਰ ਮਾਲ, ਮਕਾਨ ਉਸਾਰੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੀ ਮੀਟਿੰਗ ਦੌਰਾਨ ਜਾਇਦਾਦ ਰਜਿਸਟਰੀ ਪ੍ਰਕ੍ਰਿਆ ਵਿੱਚ ਆਉਂਦੀਆਂ ਹੋਰਨਾਂ ਔਕੜਾਂ ਦੇ ਹੱਲ ਲਈ ਸੁਝਾਅ ਪੇਸ਼ ਕਰਨ ਤਾਂ ਜੋ ਲੋਕਾਂ ਦੀ ਸਹੂਲਤ ਅਤੇ ਰੀਅਲ ਇਸਟੇਟ ਵਿੱਚ ਤੇਜੀ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਵਿਭਾਗਾਂ ਦੀ ਕਾਰਵਾਈ ਨੂੰ ਸਰਲ ਅਤੇ ਪਾਰਦਰਸ਼ੀ ਬਨਾਉਣ ਲਈ ਵਚਨਬੱਧ ਹੈ।