Home Blog Page 1862

ਹਿਮਾਚਲ ਪ੍ਰਦੇਸ਼: ਕਾਂਗਰਸ ਦੇ ਜਨਰਲ ਸਕੱਤਰ ਚੇਤਰਾਮ ਨੇਗੀ ਦੀ ਸੜਕ ਹਾਦਸੇ ‘ਚ ਮੌਤ

0

ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਨਾਲੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਬੁਲਾਰੇ ਚੇਤਰਾਮ ਨੇਗੀ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਫਿਲਹਾਲ ਮਨਾਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਰੇਲਵੇ ਵਿਭਾਗ ਵੱਲੋਂ 100 ਤੋਂ ਵੱਧ ਯਾਤਰੀ ਅਤੇ ਸਪੈਸ਼ਲ ਟਰੇਨਾਂ ਰੱਦ

ਜਾਣਕਾਰੀ ਅਨੁਸਾਰ ਚੇਤਰਾਮ ਨੇਗੀ ਮਨਾਲੀ ਵਿਧਾਨ ਸਭਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸਨ। ਮੰਗਲਵਾਰ ਨੂੰ ਉਹ ਕਾਂਗਰਸ ਦੀ ਰੈਲੀ ਅਤੇ ਉਮੀਦਵਾਰ ਭੁਵਨੇਸ਼ਵਰ ਗੌੜ ਦੇ ਨਾਮਜ਼ਦਗੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਨਾਲੀ ਤੋਂ ਘਰ ਪਰਤ ਰਹੇ ਸਨ। ਇਸ ਦੌਰੇ ਦੌਰਾਨ ਮਨਾਲੀ ਤੋਂ 15 ਮੀਲ ਦੂਰ ਉਨ੍ਹਾਂ ਦੇ ਘਰ ਨੇੜੇ ਸੜਕ ‘ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ |

ਇਹ ਵੀ ਪੜ੍ਹੋ: ਭਾਰਤੀ ਕਰੰਸੀ ‘ਤੇ ਲਕਛਮੀ ਤੇ ਗਣੇਸ਼ ਜੀ ਦੀ ਤਸਵੀਰ ਲਗਾਈ ਜਾਵੇ: ਅਰਵਿੰਦ ਕੇਜਰੀਵਾਲ

ਇਸ ਹਾਦਸੇ ‘ਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਨਾਲੀ ਦੇ ਡੀਐਸਪੀ ਹੇਮ ਰਾਜ ਵਰਮਾ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਮਨਾਲੀ ਤੋਂ ਕਾਂਗਰਸ ਉਮੀਦਵਾਰ ਭੁਵਨੇਸ਼ਵਰ ਗੌੜ ਨੇ ਹਾਦਸੇ ‘ਚ ਪਾਰਟੀ ਬੁਲਾਰੇ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਚੇਤਰਾਮ ਨੇਗੀ ਮੀਡੀਆ ਵਿੱਚ ਪਾਰਟੀ ਦੇ ਪ੍ਰਚਾਰ ਨੂੰ ਸਾਂਝਾ ਕਰਦੇ ਸਨ ਅਤੇ ਪਾਰਟੀ ਉਨ੍ਹਾਂ ਦੀ ਬਹੁਤ ਕਮੀ ਮਹਿਸੂਸ ਕਰੇਗੀ।ਚੇਤ ਰਾਮ ਨੇਗੀ ਬਰਾੜਾ ਪੰਚਾਇਤ ਦੇ ਮੁਖੀ ਸਮੇਤ ਕਈ ਅਹੁਦਿਆਂ ’ਤੇ ਰਹਿ ਚੁੱਕੇ ਹਨ।

ਨਵਜੋਤ ਸਿੱਧੂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

0

ਲੁਧਿਆਣਾ ਕੋਰਟ ‘ਚ ਨਵਜੋਤ ਸਿੱਧੂ ਦੀ ਪੇਸ਼ੀ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਵੱਡੀ ਰਾਹਤ ਇਹ ਮਿਲੀ ਹੈ ਕਿ ਹੁਣ ਉਨ੍ਹਾਂ ਨੂੰ CLU ਕੇਸ ‘ਚ ਫਿਜ਼ਿਕਲ ਤੌਰ ‘ਤੇ ਪੇਸ਼ ਨਹੀਂ ਹੋਣ ਪਵੇਗਾ। ਦੱਸ ਦਈਏ ਕਿ ਸੁਰੱਖਿਆ ਦੇ ਮੱਦੇਨਜ਼ਰ ਆਨਲਾਇਨ ਪੇਸ਼ ਹੋਣ ਦੀ ਮੰਗ ਰੱਖੀ ਗਈ ਸੀ।ਹੁਣ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੇਸ ‘ਚ ਨਵਜੋਤ ਸਿੱਧੂ ਦੀ ਗਵਾਹ ਵਜੋਂ ਪੇਸ਼ੀ ਹੋਣੀ ਹੈ।

ਭਾਰਤੀ ਕਰੰਸੀ ‘ਤੇ ਮਾਂ ਲਕਸ਼ਮੀ ਤੇ ਗਣੇਸ਼ ਜੀ ਦੀ ਤਸਵੀਰ ਲਗਾਈ ਜਾਵੇ: ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੋਟਾਂ ‘ਤੇ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀਆਂ ਤਸਵੀਰਾਂ ਲਗਾਉਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਗਣੇਸ਼ ਅਤੇ ਲਕਸ਼ਮੀ ਦੀਆਂ ਤਸਵੀਰਾਂ ਨਵੇਂ ਬਣਨ ਵਾਲੇ ਨੋਟਾਂ ‘ਤੇ ਲਗਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਨੋਟਾਂ ‘ਚ ਇਕ ਪਾਸੇ ਮਹਾਤਮਾ ਗਾਂਧੀ ਅਤੇ ਦੂਜੀ ਪਾਸੇ 2 ਦੇਵਤਿਆਂ ਦੀਆਂ ਤਸਵੀਰ ਹੋ ਸਕਦੀ ਹੈ। ਕੇਜਰੀਵਾਲ ਨੇ ਕਿਹਾ,”ਕੋਸ਼ਿਸ਼ ਕਰਨ ਦੇ ਬਾਵਜੂਦ, ਕਦੇ-ਕਦੇ ਸਾਡੀ ਕੋਸ਼ਿਸ਼ ਸਫ਼ਲ ਨਹੀਂ ਹੁੰਦੀ ਹੈ, ਜੇਕਰ ਦੇਵੀ-ਦੇਵਤਾ ਸਾਨੂੰ ਆਸ਼ੀਰਵਾਦ ਨਹੀਂ ਦੇ ਰਹੇ ਹਨ। ਮੈਂ ਪੀ.ਐੱਮ. (ਮੋਦੀ) ਨੂੰ ਅਪੀਲ ਕਰਦਾ ਹਾਂ ਕਿ ਸਾਡੀ ਮੁਦਰਾ (ਨੋਟਸ) ‘ਤੇ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀਆਂ ਤਸਵੀਰਾਂ ਹੋਣ।”

ਉਨ੍ਹਾਂ ਕਿਹਾ,”ਜੇਕਰ ਨੋਟ ‘ਤੇ ਲਕਸ਼ਮੀ-ਗਣੇਸ਼ ਦੀ ਤਸਵੀਰ ਹੋਵੇਗੀ ਤਾਂ ਸਾਡਾ ਦੇਸ਼ ਖ਼ੁਸ਼ਹਾਲ ਹੋਵੇਗਾ। ਮੈਂ ਇਸ ‘ਤੇ ਇਕ ਜਾਂ 2 ਦਿਨ ‘ਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਾਂਗਾ।” ਉਨ੍ਹਾਂ ਨੇ ਇਕ ਮੁਸਲਿਮ ਰਾਸ਼ਟਰ ਇੰਡੋਨੇਸ਼ੀਆ ਦਾ ਉਦਾਹਰਣ ਦਿੱਤਾ, ਜਿਸ ਦੇ ਨੋਟ ‘ਤੇ ਗਣੇਸ਼ ਦੀ ਤਸਵੀਰ ਹੈ। ਉਨ੍ਹਾਂ ਕਿਹਾ,”ਜਦੋਂ ਇੰਡੋਨੇਸ਼ੀਆ ਕਰ ਸਕਦਾ ਹੈ ਤਾਂ ਅਸੀਂ ਕਿਉਂ ਨਹੀਂ? ਤਸਵੀਰਾਂ ਨਵੇਂ ਨੋਟਾਂ ‘ਤੇ ਲਗਾਈਆਂ ਜਾ ਸਕਦੀਆਂ ਹਨ।” ਇਸ ‘ਤੇ ਅਫ਼ਸੋਸ ਜਤਾਉਂਦੇ ਹੋਏ ਭਾਰਤ ਦੀ ਅਰਥਵਿਵਸਥਾ ਚੰਗੀ ਸਥਿਤੀ ‘ਚ ਨਹੀਂ ਹੈ, ਉਨ੍ਹਾਂ ਕਿਹਾ ਕਿ ਦੇਸ਼ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਨਾਲ ਨਾਜ਼ੁਕ ਸਥਿਤੀ ਤੋਂ ਲੰਘ ਰਿਹਾ ਹੈ।

ਕੇਜਰੀਵਾਲ ਨੇ ਕਿਹਾ,”ਅਸੀਂ ਸਾਰੇ ਚਾਹੁੰਦੇ ਹਾਂ ਕਿ ਭਾਰਤ ਖ਼ੁਸ਼ਹਾਲ ਹੋਵੇ ਅਤੇ ਇੱਥੇ ਦਾ ਹਰ ਪਰਿਵਾਰ ਖ਼ੁਸ਼ਹਾਲ ਹੋਵੇ। ਸਾਨੂੰ ਵੱਡੇ ਪੈਮਾਨੇ ‘ਤੇ ਸਕੂਲ ਅਤੇ ਹਸਪਤਾਲ ਖੋਲ੍ਹਣੇ ਹੋਣਗੇ।” ਕੇਜਰੀਵਾਲ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਲੋਕ ਭਾਜਪਾ ਨੂੰ ਖਾਰਜ ਕਰ ਦੇਣਗੇ।

ਰੇਲਵੇ ਵਿਭਾਗ ਵੱਲੋਂ 100 ਤੋਂ ਵੱਧ ਯਾਤਰੀ ਅਤੇ ਸਪੈਸ਼ਲ ਟਰੇਨਾਂ ਰੱਦ

0

ਭਾਰਤੀ ਰੇਲਵੇ ਨੇ ਅੱਜ ਵੱਖ-ਵੱਖ ਕਾਰਨਾਂ ਕਰਕੇ 100 ਤੋਂ ਵੱਧ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਲਈ ਜੇਕਰ ਕੋਈ ਵਿਅਕਤੀ ਅੱਜ ਰੇਲਗੱਡੀ ਵਿੱਚ ਸਫਰ ਕਰਨ ਜਾ ਰਿਹਾ ਹੈ ਤਾਂ ਘਰ ਤੋਂ ਚੱਲਣ ਤੋਂ ਪਹਿਲਾਂ ਰੱਦ ਕੀਤੀਆਂ ਟਰੇਨਾਂ ਦੀ ਸੂਚੀ ਚੈੱਕ ਕਰ ਲੈਣੀ ਚਾਹੀਦੀ ਹੈ ਤਾਂ ਜੋ ਪਰੇਸ਼ਾਨੀ ਤੋਂ ਬਚਿਆ ਜਾ ਸਕੇ। ਰੇਲਵੇ ਰੋਜ਼ਾਨਾ ਰੱਦ ਅਤੇ ਮੁੜ ਨਿਰਧਾਰਿਤ ਰੇਲ ਗੱਡੀਆਂ ਦੀ ਸੂਚੀ ਜਾਰੀ ਕਰਦਾ ਹੈ।

ਅੱਜ 26 ਅਕਤੂਬਰ ਨੂੰ ਵੀ ਇਸ ਨੇ 100 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਹਨ। ਰੇਲਵੇ ਨੇ ਅੱਜ ਬੁੱਧਵਾਰ ਨੂੰ 86 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ 20 ਟਰੇਨਾਂ ਨੂੰ ਅੰਸ਼ਕ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ।ਰੱਦ ਕੀਤੀਆਂ ਟਰੇਨਾਂ ਬਾਰੇ ਜ਼ਿਆਦਾ ਜਾਣਕਾਰੀ ਭਾਰਤੀ ਰੇਲਵੇ ਦੀ ਵੈੱਬਸਾਈਟ enquiry.indianrail.gov.in ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

ਵੈੱਬਸਾਈਟ ‘ਤੇ ਜਾਰੀ ਸੂਚੀ ਅਨੁਸਾਰ ਅੱਜ 8 ਟਰੇਨਾਂ ਦੇ ਰੂਟ ਬਦਲੇ ਗਏ ਹਨ ਅਤੇ 33 ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ। ਜਿਨ੍ਹਾਂ ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ, ਉਨ੍ਹਾਂ ‘ਚ ਯੂ.ਪੀ., ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੀਆਂ ਯਾਤਰੀ ਟਰੇਨਾਂ ਅਤੇ ਸਪੈਸ਼ਲ ਟਰੇਨਾਂ ਸ਼ਾਮਲ ਹਨ।ਇਹ ਜਾਣਕਾਰੀ ਰੇਲਵੇ ਹੈਲਪਲਾਈਨ ਫੋਨ ਨੰਬਰ 139 ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

NIA ਵੱਲੋਂ ਅਫਸਾਨਾ ਖਾਨ ਤੋਂ ਪੰਜ ਘੰਟੇ ਕੀਤੀ ਗਈ ਪੁੱਛ-ਗਿੱਛ, ਗਾਇਕਾ ਅੱਜ ਹੋਵੇਗੀ Live

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਤਲਬ ਕੀਤਾ ਸੀ। ਅਫਸਾਨਾ ਖਾਨ ਤੋਂ NIA ਨੇ 5 ਘੰਟੇ ਤੱਕ ਪੁੱਛਗਿੱਛ ਕੀਤੀ। ਉਹਨਾਂ ਦੇ ਪਤੀ ਸਾਜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਅਫਸਾਨਾ ਖਾਨ ਅੱਜ 26 ਅਕਤੂਬਰ ਦਿਨ ਬੁੱਧਵਾਰ ਨੂੰ ਆਪਣੇ ਇੰਸਟਾਗ੍ਰਾਮ ’ਤੇ ਲਾਈਵ ਹੋ ਕੇ ਇਸ ਮਾਮਲੇ ਦੀ ਸਾਰੀ ਜਾਣਕਾਰੀ ਲੋਕਾਂ ਸਾਹਮਣੇ ਰੱਖੇਗੀ।

ਅੱਜ ਅਫਸਾਨਾ ਦੁਪਹਿਰ 2 ਵਜੇ ਇੰਸਟਾਗ੍ਰਾਮ ‘ਤੇ ਲਾਈਵ ਹੋਵੇਗੀ। ਅਫਸਾਨਾ 5 ਘੰਟਿਆਂ ਵਿੱਚ ਕੀ ਪੁੱਛ-ਪੜਤਾਲ ਹੋਈ, ਬਾਰੇ ਗੱਲਬਾਤ ਵੀ ਸਾਂਝੀ ਕਰ ਸਕਦੀ ਹੈ। ਇਸ ਦੇ ਨਾਲ ਹੀ ਮੂਸੇਵਾਲਾ ਕਤਲਕਾਂਡ ਦੇ ਭੇਦ ਜੋ ਅਜੇ ਵੀ ਦੱਬੇ ਹੋਏ ਹਨ, ਦਾ ਵੀ ਪਤਾ ਲੱਗ ਸਕਦਾ ਹੈ। ਲਾਰੈਂਸ ਅਤੇ ਕਤਲ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੀ ਕਰੀਬੀ ਹੈ। ਅਫਸਾਨਾ ਖਾਨ ਅਤੇ ਬੰਬੀਹਾ ਗੈਂਗ ਇੱਕ ਦੂਜੇ ਦੇ ਕਿੰਨੇ ਸੰਪਰਕ ਵਿੱਚ ਰਹੇ ਹਨ, ਇਹ ਵੀ ਆਉਣ ਵਾਲੇ ਦਿਨਾਂ ਵਿੱਚ ਸਾਹਮਣੇ ਆ ਜਾਵੇਗਾ। ਲਾਰੈਂਸ ਗੈਂਗ ਦੇ ਖੁਲਾਸੇ ਤੋਂ ਬਾਅਦ ਹੀ ਅਫਸਾਨਾ ਖਾਨ ਨੂੰ NIA ਨੇ ਪੁੱਛਗਿੱਛ ਲਈ ਬੁਲਾਇਆ ਸੀ।

ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਰਹਿਣਗੇ ਪੰਜਾਬ ਦੌਰੇ ’ਤੇ

0

ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ 26 ਅਕਤੂਬਰ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹਨਾਂ ਦੇ ਦੌਰੇ ਨੂੰ ਵੇਖਦਿਆਂ ਅੰਮ੍ਰਿਤਸਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ‘ਤੇ ਕਿਸਾਨ ਰਾਜ ਭਵਨ ਵੱਲ ਕਰਨਗੇ ਮਾਰਚ

ਜਾਣਕਾਰੀ ਅਨੁਸਾਰ ਉਹ 12.30 ਵਜੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ, 2 ਵਜੇ ਜਲ੍ਹਿਆਂਵਾਲਾ ਬਾਗ ਜਾਣਗੇ, 2.40 ਵਜੇ ਦੁਰਗਿਆਣਾ ਮੰਦਿਰ ਨਤਮਸਤਕ ਹੋਣਗੇ ਤੇ 3.40 ਵਜੇ ਰਾਮ ਤੀਰਥ ਸਥਲ ਪਹੁੰਚਣਗੇ।

ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ‘ਤੇ ਕਿਸਾਨ ਰਾਜ ਭਵਨ ਵੱਲ ਕਰਨਗੇ ਮਾਰਚ

0

ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਨਵੰਬਰ ਨੂੰ ਦੇਸ਼ ਭਰ ਵਿਚ ਰਾਜ ਭਵਨ ਮਾਰਚ  ਕੀਤਾ ਜਾਵੇਗਾ। ਇਸ ਵਿਚ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਕਿਸਾਨ ਇਕੱਠੇ ਹੋ ਕੇ ਰਾਜ ਭਵਨ ਤੱਕ ਮਾਰਚ ਕਰਨਗੇ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 14 ਨਵੰਬਰ 2022 ਨੂੰ ਦਿੱਲੀ ਵਿਖੇ ਹੋਵੇਗੀ।

ਹੈ ਕਿ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਵਿਰੁੱਧ ਵੱਡਾ ਅੰਦੋਲਨ ਛੇੜ ਦਿੱਤਾ ਸੀ। ਕਿਸਾਨਾਂ ਦੀ ਏਕਤਾ ਦੇ ਮੱਦੇਨਜ਼ਰ ਇਹ ਹੁਣ ਤੱਕ ਦਾ ਇਤਿਹਾਸਕ ਅੰਦੋਲਨ ਰਿਹਾ ਹੈ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

ਇਸੇ ਦੇ ਚੱਲਦੇ ਸੰਯੁਕਤ ਮੋਰਚੇ ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਆਨਲਾਈਨ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਰਾਜ ਭਵਨ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ 14 ਨਵੰਬਰ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਮੁੱਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।

14 ਨਵੰਬਰ ਦੀ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਕਾਰਜਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ, ਜਿਸ ਸਬੰਧੀ ਤਾਲਮੇਲ ਕਮੇਟੀ ਅਤੇ ਖਰੜਾ ਕਮੇਟੀ ਦੇ ਮੈਂਬਰਾਂ ਵਿੱਚ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।

ਕਾਂਗਰਸ ਦੇ ਨਵੇਂ ਚੁਣੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਸੰਭਾਲਣਗੇ ਅਹੁਦਾ

0

ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਆਪਣਾ ਅਹੁਦਾ ਸੰਭਾਲਣਗੇ। 24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਦੇ ਸਮਾਗਮ ਵਿੱਚ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਸ਼ਾਮਲ ਹੋਣਗੇ। ਦੀਵਾਲੀ ਦੇ ਕਾਰਨ ਰਾਹੁਲ ਗਾਂਧੀ ਦੀ ਭਾਰਤ ਜੋੜੀ ਯਾਤਰਾ ਨੂੰ ਦੋ ਦਿਨਾਂ ਲਈ ਮੁਲਤਵੀ ਕਰਨ ਦੇ ਨਾਲ, ਪਾਰਟੀ ਨੇ ਨਵੇਂ ਪ੍ਰਧਾਨ ਦੇ ਅਹੁਦਾ ਸੰਭਾਲਣ ਦੀ ਰਸਮ ਲਈ ਭਾਰਤ ਜੋੜੋ ਯਾਤਰਾ ਨੂੰ ਇੱਕ ਦਿਨ ਲਈ ਅੱਗੇ ਪਾ ਦਿੱਤਾ ਹੈ।

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਸਮਾਗਮ ਵਿੱਚ ਸ਼ਾਮਲ ਹੋਣਗੇ।ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭੁਪੇਸ਼ ਬਘੇਲ ਨੇ ਰਾਏਪੁਰ ‘ਚ ਕਿਹਾ ਕਿ ਮੱਲਿਕਾਰਜੁਨ ਖੜਗੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਮੈਨੂੰ ਵੀ ਇਸ ਮੌਕੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਲਈ ਮੈਂ ਦਿੱਲੀ ਜਾ ਰਿਹਾ ਹਾਂ। ਮਲਿਕਾਰਜੁਨ ਖੜਗੇ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਭ ਤੋਂ ਪੁਰਾਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਖੜਗੇ ਲਈ ਪਹਿਲੀ ਚੁਣੌਤੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਹਨ। ਅਜਿਹੇ ‘ਚ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨਾ ਉਨ੍ਹਾਂ ਲਈ ਵੱਡੀ ਚੁਣੌਤੀ ਹੋਵੇਗੀ।

ਮੇਥੀ ਬਲੱਡ ਪ੍ਰੈਸ਼ਰ ਨੂੰ ਰੱਖੇ ਕੰਟਰੋਲ, ਜਾਣੋ ਹੋਰ ਫਾਇਦੇ

0

ਮੇਥੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਹਰੀ ਮੇਥੀ ਦੀ ਵਰਤੋਂ ਸਬਜ਼ੀ ਬਣਾਉਣ ਅਤੇ ਪਰੌਂਠੇ ‘ਚ ਕੀਤੀ ਜਾ ਸਕਦੀ ਹੈ, ਜੋ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵੀ ਲਾਹੇਵੰਦ ਹੁੰਦੀ ਹੈ। ਮੇਥੀ ਦੇ ਪੱਤਿਆਂ ’ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਵਿਟਾਮਿਨ, ਖਣਿਜ ਤੱਤ ਅਤੇ ਹੋਰ ਬਹੁਤ ਸਾਰੇ ਅਲਕਾਲਈਡਜ਼ ਆਦਿ ਖ਼ੁਰਾਕੀ ਤੱਤ ਮਿਲਦੇ ਹਨ। ਹਰੀ ਮੇਥੀ ਪੇਟ ਦੀਆਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦੇ ਨਾਲ-ਨਾਲ ਜੋੜਾਂ ਦਾ ਦਰਦ ਠੀਕ ਕਰਨ ਅਤੇ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਵਿਚ ਰੱਖਦੀ ਹੈ। ਆਓ ਜਾਣਦੇ ਹਾਂ ਮੇਥੀ ਖਾਣ ਨਾਲ ਕਿਹੜੇ -ਕਿਹੜੇ ਫਾਇਦੇ ਮਿਲਦੇ ਹਨ…

ਮੇਥੀ ਖਾਣ ਦੇ ਫਾਇਦੇ…

ਜੋੜਾਂ ਦਾ ਦਰਦ ਕਰੇ ਦੂਰ

ਮੇਥੀ ਦੇ ਬੀਜਾਂ ਦੀ ਤਰ੍ਹਾਂ ਹਰੀ ਮੇਥੀ ਦੀ ਸਬਜ਼ੀ ਬਣਾ ਕੇ ਖਾਣ ਨਾਲ ਵੀ ਜੋੜਾਂ ’ਚ ਹੋਣ ਵਾਲੀ ਦਰਦ ਠੀਕ ਹੋ ਜਾਂਦੀ ਹੈ। ਵੱਡੇ ਬਜ਼ੁਰਗਾਂ ਨੂੰ ਤੁਸੀਂ ਸਰਦੀਆਂ ‘ਚ ਮੇਥੀ ਅਤੇ ਮੇਵੇ ਦੇ ਲੱਡੂ ਖਾਂਦੇ ਜ਼ਰੂਰ ਦੇਖਿਆ ਹੋਵੇਗਾ। ਉਹ ਇਹ ਸਭ ਇਸ ਕਰਕੇ ਖਾਂਦੇ ਹਨ, ਕਿਉਂਕਿ ਇਨ੍ਹਾਂ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੁੰਦੀ।

ਪੇਟ ਸਬੰਧੀ ਸਮੱਸਿਆਵਾਂ ਤੋਂ ਮਿਲਦੀ ਹੈ ਨਿਜਾਤ
ਮੇਥੀ ਪੇਟ ਸਬੰਧੀ ਸਮੱਸਿਆਵਾਂ ਜਿਵੇਂ ਕਬਜ਼, ਗੈਸ ਜਾਂ ਹੋਰ ਪੇਟ ਸਬੰਧੀ ਦਿੱਕਤਾਂ ਨੂੰ ਦੂਰ ਕਰਨ ਲਈ ਵਰਦਾਨ ਸਾਬਤ ਹੁੰਦੀ ਹੈ। ਮੇਥੀ ਦੀ ਸਬਜ਼ੀ ਖਾਣ ਨਾਲ ਪਾਚਨ ਤੰਤਰ ਸਹੀ ਢੰਗ ਨਾਲ ਕੰਮ ਕਰਨ ਲੱਗਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਪੇਟ ਨਾਲ ਜੁੜੀਆਂ ਮੁਸ਼ਕਿਲਾਂ ਆਪਣੇ ਆਪ ਸਹੀ ਹੋਣ ਲੱਗਦੀਆਂ ਹਨ।

ਡਾਇਬਿਟੀਜ਼ ਕਰੇ ਕੰਟਰੋਲ
ਡਾਇਬਿਟੀਜ਼ ਦੇ ਮਰੀਜ਼ਾਂ ਲਈ ਮੇਥੀ ਦਾ ਸੇਵਨ ਲਾਭਕਾਰੀ ਹੁੰਦਾ ਹੈ। ਜੇਕਰ ਤੁਸੀਂ ਡਾਇਬਿਟੀਜ਼ ਦੇ ਮਰੀਜ਼ ਹੋ ਤਾਂ ਰੋਜ਼ਾਨਾ ਮੇਥੀ ਦੀਆਂ ਪੱਤੀਆਂ ਦਾ ਰਸ ਕੱਢ ਕੇ ਪੀਓ ਤਾਂ ਇਸ ਨਾਲ ਵਧੀ ਹੋਈ ਸ਼ੂਗਰ ਕੰਟਰੋਲ ‘ਚ ਰਹੇਗੀ।

ਹਾਰਟ ਨੂੰ ਰੱਖੇ ਹੈਲਦੀ
ਮੇਥੀ ਦੀ ਸਬਜ਼ੀ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

ਬਲੱਡ ਪ੍ਰੈਸ਼ਰ ਰੱਖੇ ਕੰਟਰੋਲ
ਹਰੀ ਮੇਥੀ ਦੀ ਸਬਜ਼ੀ ‘ਚ ਪਿਆਜ਼ ਪਾ ਕੇ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਲੋਅ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਲਈ ਮੇਥੀ ਵਾਲੀ ਸਬਜ਼ੀ ਬਹੁਤ ਲਾਭਕਾਰੀ ਹੁੰਦੀ ਹੈ।

ਯੂਰਿਨ ਸਬੰਧੀ ਸਮੱਸਿਆ ਹੋਵੇ ਦੂਰ

ਵਾਰ-ਵਾਰ ਯੂਰਿਨ ਸਬੰਧੀ ਸਮੱਸਿਆ ਹੋਣ ‘ਤੇ ਮੇਥੀ ਦੀਆਂ ਪੱਤੀਆਂ ਦਾ ਰਸ ਪੀਓ। ਰੋਜ਼ਾਨਾ ਸੇਵਨ ਕਰਨ ਨਾਲ ਇਹ ਸਮੱਸਿਆ ਵੀ ਦੂਰ ਹੋ ਜਾਵੇਗੀ।

 

ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੇ ਹਾਂ: CM ਮਾਨ

0

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।

ਇਹ ਵੀ ਪੜ੍ਹੋ: ਅੱਜ ਲੱਗੇਗਾ ਸਾਲ ਦਾ ਆਖ਼ਰੀ ਸੂਰਜ ਗ੍ਰਹਿਣ, ਗਰਭਵਤੀ ਔਰਤਾਂ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ…

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ: ਸਰਕਾਰੀ ਗੈਸਟ ਹਾਊਸ ’ਚੋਂ ਖੂਨ ਨਾਲ ਲੱਥਪੱਥ ਮਿਲੀ 12 ਸਾਲਾ ਬੱਚੀ, ਹਾਲਤ ਗੰਭੀਰ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਫੁੱਟ ਪਾਊ ਤਾਕਤਾਂ ਦੇਸ਼ ਵਿੱਚ ਜਾਤ, ਧਰਮ, ਭਾਸ਼ਾ ਅਤੇ ਹੋਰ ਆਧਾਰਾਂ ’ਤੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਜਿਸ ਲਈ ਸਾਨੂੰ ਫ਼ਿਰਕੂ ਸਾਂਝ, ਭਾਈਚਾਰਾ ਅਤੇ ਮਿਲਵਰਤਣ ਵਰਗੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕੇਂਦਰ ਵਿੱਚ ਸੱਤਾ ਸੰਭਾਲਣ ਵਾਲਿਆਂ ਵੱਲੋਂ ਰਾਜਾਂ ਦੇ ਅਧਿਕਾਰਾਂ ਨੂੰ ਹੜੱਪ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਪਹੁੰਚਾਏ ਜਾ ਰਹੇ ਨਾ ਪੂਰੇ ਜਾਣ ਵਾਲੇ ਨੁਕਸਾਨ ’ਤੇ ਵੀ ਦੁੱਖ ਪ੍ਰਗਟਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਮੂਲ ਭਾਵਨਾ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਸ਼ਟਰਪਤੀ ਭਵਨ ਵਿੱਚ ਮੁਗਲ ਗਾਰਡਨ ਦੀ ਉਦਾਹਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਵੱਖ-ਵੱਖ ਕਿਸਮ ਦੇ ਫੁੱਲ ਹਨ, ਜੋ ਹਰ ਕਿਸੇ ਦੀਆਂ ਅੱਖਾਂ ਨੂੰ ਠੰਢਕ ਪਹੁੰਚਾਉਂਦੇ ਹਨ, ਜਿਸ ਕਾਰਨ ਲੋਕ ਇਸ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵੱਖਰੇ ਵਿਚਾਰਾਂ ਅਤੇ ਨਜ਼ਰੀਏ ਵਾਲਾ ਲੋਕਤੰਤਰ ਹਮੇਸ਼ਾ ਸਫ਼ਲ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧੀ ਧਿਰ ਤੇ ਮੁੱਖ ਬੈਂਚ ਦੋਵੇਂ ਮਹੱਤਵਪੂਰਨ ਹੁੰਦੇ ਹਨ ਅਤੇ ਲੋਕਤੰਤਰ ਵਿੱਚ ਹਰੇਕ ਦੇ ਵਿਚਾਰਾਂ ਨੂੰ ਅਹਿਮੀਅਤ ਮਿਲਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਭਗਵਾਨ ਵਿਸ਼ਵਕਰਮਾ ਨੇ ਇੱਟ ਨਾਲ ਇੱਟ ਜੋੜ ਕੇ ਸਮੁੱਚੇ ਬ੍ਰਹਿਮੰਡ ਦੀ ਰਚਨਾ ਕੀਤੀ ਹੈ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਦੇਸ਼ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਕੇ ਆਪਣੇ ਰਾਸ਼ਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੇਸ਼ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਤੋਰਿਆ ਜਾਵੇ। ਭਗਵੰਤ ਮਾਨ ਨੇ ਇਸ ਨੇਕ ਕਾਰਜ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਲੁਧਿਆਣਾ ਸ਼ਹਿਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਕਰਮ ਭੂਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।