Home Blog Page 1864

ਤਰਨਤਾਰਨ: ਭਾਰਤੀ ਸਰਹੱਦ ’ਚ ਮੁੜ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਨੇ ਕੀਤੀ ਰਾਊਂਡ ਫਾਇਰਿੰਗ

0

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨ ਵੱਲੋਂ ਭਾਰਤੀ ਖੇਤਰ ‘ਚ ਭੇਜੇ ਜਾਣ ਵਾਲੇ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਤਹਿਤ ਬੀਤੀ ਰਾਤ ਵੀ ਭਾਰਤੀ ਖੇਤਰ ਵਿਚ ਇਕ ਵਾਰ ਫਿਰ ਪਾਕਿ ਡਰੋਨ ਵਲੋਂ ਦਸਤਕ ਦਿੱਤੀ ਗਈ ਹੈ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੀਬ ਇੱਕ ਦਰਜਨ ਰਾਊਂਡ ਫਾਇਰਿੰਗ ਕੀਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 4 ਵਜੇ ਦੇ ਕਰੀਬ ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ.ਓ.ਪੀ ਹਰਭਜਨ ਦੇ ਪਿੱਲਰ ਨੰਬਰ 154/7 ਰਾਹੀਂ ਪਾਕਿਸਤਾਨੀ ਡਰੋਨ ਦੇ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਹੁਣ ਸਰਹੱਦ ਉਪਰ ਤਾਇਨਾਤ ਬੀ.ਐੱਸ.ਐੱਫ. ਦੀ 101 ਬਟਾਲੀਅਨ ਨੇ ਹਰਕਤ ਵਿੱਚ ਆਉਂਦੇ ਹੋਏ ਕਰੀਬ ਇੱਕ ਦਰਜਨ ਰਾਊਂਡ ਫਾਇਰਿੰਗ ਕੀਤੀ। ਕਰੀਬ 5 ਮਿੰਟ ਬਾਅਦ ਡਰੋਨ ਦੇ ਵਾਪਸ ਪਰਤਣ ਦੀ ਅਵਾਜ਼ ਸੁਣਾਈ ਦਿੱਤੀ ਗਈ। ਦੱਸ ਦੇਈਏ ਕਿ ਡਰੋਨ ਦੇ ਪਾਕਿ ਵਾਪਸ ਜਾਣ ਤੋਂ ਬਾਅਦ ਸਥਾਨਕ ਪੁਲਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ 3 ਦਿਨਾਂ ਲਈ ਮੁਲਤਵੀ, ਜਾਣੋ ਵਜ੍ਹਾ

0

ਰਾਹੁਲ ਗਾਂਧੀ ਦੀ ਅਗਵਾਈ ’ਚ 7 ਸਤੰਬਰ ਤੋਂ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਲਈ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦੀਵਾਲੀ ਮੌਕੇ 3 ਦਿਨ ਤੱਕ ਮੁਲਤਵੀ ਰਹੇਗੀ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਜੈਰਾਮ ਰਮੇਸ਼ ਨੇ ਦੱਸਿਆ ਕਿ ਯਾਤਰਾ ਦਾ ਹਿੱਸਾ ਬਣੇ ਜ਼ਿਆਦਾਤਰ ਮੈਂਬਰ ਦੀਵਾਲੀ ਮੌਕੇ ਆਪਣੇ ਘਰਾਂ ਨੂੰ ਚਲੇ ਗਏ ਹਨ, ਇਸ ਲਈ ਯਾਤਰਾ ਨੂੰ ਦੀਵਾਲੀ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ: ਰਾਜਾ ਵੜਿੰਗ

ਜੈਰਾਮ ਰਮੇਸ਼ ਨੇ ਦੱਸਿਆ ਕਿ ਰਾਹੁਲ ਗਾਂਧੀ ਵੀ ਦੀਵਾਲੀ ’ਤੇ ਦਿੱਲੀ ਚਲੇ ਗਏ ਹਨ। ਉਹ 26 ਅਕਤੂਬਰ ਨੂੰ ਪਾਰਟੀ ਦੇ ਨਵੇਂ ਚੁਣੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਤਾਜਪੋਸ਼ੀ ਮੌਕੇ ਆਯੋਜਿਤ ਸਮਾਰੋਹ ’ਚ ਮੌਜੂਦ ਰਹਿਣਗੇ। ਯਾਤਰਾ 26 ਅਕਤੂਬਰ ਤੱਕ ਮੁਲਤਵੀ ਹੈ। ਕਾਂਗਰਸ ਬੁਲਾਰੇ ਨੇ ਦੱਸਿਆ ਕਿ 27 ਅਕਤੂਬਰ ਨੂੰ ਸਾਰੇ ਪੈਦਲ ਯਾਤਰੀ ਮੁੜ ਭਾਰਤ ਜੋੜੋ ਯਾਤਰਾ ਨਾਲ ਜੁੜ ਜਾਣਗੇ। ਰਾਹੁਲ ਗਾਂਧੀ ਵੀ 27 ਅਕਤੂਬਰ ਨੂੰ ਮੁੜ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਣਗੇ।

ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣੇ UK ਦੇ ਪ੍ਰਧਾਨ ਮੰਤਰੀ, CM ਮਾਨ ਨੇ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ ਹੈ।’’ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘‘ਮੇਰੇ ਅਤੇ ਪੂਰੇ ਪੰਜਾਬ ਵੱਲੋਂ ਰਿਸ਼ੀ ਸੂਨਕ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਮੁਬਾਰਕਾਂ।’’ ਉਨ੍ਹਾਂ ਨੇ ਕਿਹਾ ਕਿ ‘‘ਮੈਂ ਉਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।’’

ਦੱਸ ਦੇਈਏ ਕਿ ਭਾਰਤੀ ਮੂਲ ਦੇ ਰਿਸ਼ੀ ਸੂਨਕ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਰਿਸ਼ੀ ਦੇ ਪ੍ਰਧਾਨ ਮੰਤਰੀ ਬਣਨ ਦੇ ਐਲਾਨ ਨਾਲ ਭਾਰਤੀ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਰਤੀ ਇਸ ਨੂੰ ਦੀਵਾਲੀ ਦਾ ਸਭ ਤੋਂ ਵੱਡਾ ਤੋਹਫ਼ਾ ਕਹਿ ਰਹੇ ਹਨ। ਉਨ੍ਹਾਂ ਦੇ ਮੁਕਾਬਲੇ ਕੰਜ਼ਰਵੇਟਿਵ ਪਾਰਟੀ ਦਾ ਕੋਈ ਵੀ ਦਾਅਵੇਦਾਰ 100 ਜਾਂ ਇਸ ਤੋਂ ਵੱਧ ਸੰਸਦ ਮੈਂਬਰਾਂ ਦਾ ਸਮਰਥਨ ਹਾਸਿਲ ਨਹੀਂ ਕਰ ਸਕਿਆ।

ਰਾਹੁਲ ਗਾਂਧੀ ਨੂੰ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ: ਰਾਜਾ ਵੜਿੰਗ

0

ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਵੱਲੋਂ ਭਾਰਤ ਜੋੜੋ ਯਾਤਰਾ ਕੀਤੀ ਜਾ ਰਹੀ ਹੈ, ਜੋ ਲਗਾਤਾਰ ਪੜਾਅਵਰ ਅੱਗੇ ਵੱਧਦੀ ਜਾ ਰਹੀ ਹੈ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਕਿ ਕਈ ਲੋਕਾਂ ਤੋਂ ਇਹ ਸੁਣਨ ‘ਚ ਆ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਰੋਕਣ ਲਈ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਤਹਿਤ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਇਹ ਭਾਰਤ ਜੋੜੋ ਯਾਤਰਾ ਪੰਜਾਬ ਵਿਚੋਂ ਗੁਜਰੇਗੀ। ਉਨ੍ਹਾਂ ਕਿਹਾ ਕਿ ਚੱਲ ਰਹੇ ਕੇਸਾਂ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ 8-8 ਘੰਟੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹੀ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਜੋ ਕਿ ਭਾਰਤ ਯਾਤਰਾ ਨੂੰ ਤੋੜਨ ਦੇ ਮਨਸੂਬੇ ਤਹਿਤ ਕੀਤੀ ਜਾ ਸਕਦੀ ਹੈ।

ਸੋਮਾਲੀਆ ਦੇ ਇੱਕ ਹੋਟਲ ‘ਚ ਹੋਇਆ ਜ਼ਬਰਦਸਤ ਧਮਾਕਾ, 9 ਦੀ ਮੌਤ

0

ਦੱਖਣੀ ਸੋਮਾਲੀਆ ਦੇ ਕਿਸਮਾਯੂ ਇਲਾਕੇ ‘ਚ ਇਕ ਹੋਟਲ ‘ਚ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬੰਬ ਇਕ ਕਾਰ ‘ਚ ਰੱਖਿਆ ਗਿਆ ਸੀ, ਇਸ ਦੇ ਨਾਲ ਹੀ ਗੋਲੀਬਾਰੀ ਵੀ ਹੋਈ ਹੈ, ਜਿਸ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ 47 ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਹਮਲਾਵਰਾਂ ਨੂੰ ਮਾਰ ਦਿੱਤਾ।

ਸੁਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਅਧਿਕਾਰੀਆਂ ਨੇ ਮਾਰ ਮੁਕਾਇਆ ਜਦਕਿ ਚੌਥੇ ਦੀ ਬੰਬ ਧਮਾਕੇ ਵਿਚ ਹੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਿਸ ਹੋਟਲ ਵਿਚ ਇਹ ਧਮਾਕਾ ਹੋਇਆ ਉਹ ਇੱਕ ਸਕੂਲ ਦੇ ਨੇੜੇ ਸੀ ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਵੀ ਜ਼ਖਮੀ ਹੋਏ ਹਨ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੀਵਾਲੀ ਮੌਕੇ ਸ਼ਹਿਰ ਵਾਸੀਆਂ ਨੂੰ 2 ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ

0

ਚੰਡੀਗੜ੍ਹ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਦੀਵਾਲੀ ਮੌਕੇ ਸ਼ਹਿਰ ਵਾਸੀਆਂ ਨੂੰ ਸਿਰਫ਼ 2 ਘੰਟੇ (ਰਾਤ 8 ਤੋਂ 10 ਵਜੇ) ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।ਚੰਡੀਗੜ੍ਹ ਦੇ ਪੀਜੀਆਈ ਸਮੇਤ ਸਾਰੇ ਵੱਡੇ ਹਸਪਤਾਲਾਂ ਨੇ ਦੀਵਾਲੀ ਮੌਕੇ ਹੋਣ ਵਾਲੇ ਹਾਦਸਿਆਂ ਲਈ ਤਿਆਰੀਆਂ ਕਰ ਲਈਆਂ ਹਨ। ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ।

ਪੀਜੀਆਈ ਤੋਂ ਇਲਾਵਾ ਸੈਕਟਰ 16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀਐਮਐਸਐਚ-16), ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32), ਸੈਕਟਰ 22, ਸੈਕਟਰ 45 ਅਤੇ ਮਨੀਮਾਜਰਾ ਦੇ ਸਿਵਲ ਹਸਪਤਾਲ ਵਿੱਚ ਵੀ ਸਟਾਫ਼ ਐਂਮਰਜੈਂਸੀ ਸੇਵਾਵਾਂ ਦੇਣ ਲਈ ਤਿਆਰ ਹੈ। ਦੀਵਾਲੀ ਮੌਕੇ ਸ਼ਹਿਰ ਦੇ ਲਗਭਗ ਸਾਰੇ ਸਰਕਾਰੀ ਹਸਪਤਾਲ 24 ਘੰਟੇ ਆਪਣੀਆਂ ਐਮਰਜੈਂਸੀ ਸੇਵਾਵਾਂ ਦਿੰਦੇ ਰਹਿਣਗੇ। ਸਟਾਫ਼ ਨੂੰ ਵੀ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਗਿਆ ਹੈ।

 

ਐਡਵੋਕੇਟ ਹਰਜਿੰਦਰ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ’ਤੇ ਜਿੱਥੇ ਅਸੀਂ ਆਪਣਾ ਚੁਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਤੇ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਦੱਸਣਯੋਗ ਹੈ ਕਿ ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਅੱਜ 24 ਅਕਤੂਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ।

CM ਭਗਵੰਤ ਮਾਨ ਨੇ ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦੇ ਨਾਲ ਦਿੱਤਾ ਇਹ ਸੁਨੇਹਾ

0

ਦੇਸ਼ ਭਰ ‘ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿ ਖਿਆ ਹੈ ਕਿ ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..

ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।

ਦੀਵਾਲੀ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਬਹੁਤ ਸਾਰੇ ਲੋਕ ਦੀਵਾਲੀ ਨਾਲ ਸੰਬੰਧਤ ਸਮੱਗਰੀ ਜਿਵੇਂ ਕਿ ਦੀਵੇ ਆਦਿ ਬਣਾ ਕੇ ਵੇਚਦੇ ਹਨ ਤੇ ਉਨ੍ਹਾਂ ਨੂੰ ਉਮੀਦ ਹੁੰਦੀ ਹੈ ਕਿ ਤੁਸੀਂ ਇਹ ਖਰੀਦੋਗੇ ਤਾਂ ਤੁਸੀਂ ਉਨ੍ਹਾਂ ਦੇ ਹੱਥਾਂ ਨਾਲ ਬਣਾਏ ਦੀਵੇ ਅਤੇ ਹੋਰ ਸਮਾਨ ਜ਼ਰੂਰ ਖਰੀਦਣਾ। ਉਨ੍ਹਾਂ ਨੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਵੀ ਕਿਹਾ ਹੈ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤਾਂ ਬਚਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਸੇਫ ਦੀਵਾਲੀ ਕਹਿ ਕੇ ਬੱਚਿਆਂ ਲਈ ਸਾਵਧਾਨੀ ਵਰਤਣ ਦਾ ਸੁਨੇਹਾ ਵੀ ਦਿੱਤਾ ਹੈ ਤਾਂ ਜੋ ਕੋਈ ਵੀ ਬੱਚਾ ਪਟਾਕਿਆਂ ਨਾਲ ਆਪਣੀ ਅੱਖਾਂ ਦੀ ਰੋਸ਼ਨੀ ਨਾ ਗਵਾਵੇ।

PM ਮੋਦੀ ਤੇ ਰਾਸ਼ਟਰਪਤੀ ਨੇ ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਦਿੱਤੀ ਵਧਾਈ

0

ਅੱਜ ਦੇਸ਼ ਭਰ ‘ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਉਨ੍ਹਾਂ ਲਈ ਸੁੱਖ ਅਤੇ ਖ਼ੁਸ਼ਹਾਲੀ ਲਿਆਏ। ਉਨ੍ਹਾਂ ਨੇ ਟਵੀਟ ਕੀਤਾ,”ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ। ਦੀਵਾਲੀ ਚਮਕ ਅਤੇ ਪ੍ਰਕਾਸ਼ ਜੁੜੀ ਹੈ। ਇਹ ਸ਼ੁੱਭ ਤਿਉਹਾਰ ਸਾਡੇ ਜੀਵਨ ‘ਚ ਖੁਸ਼ੀ ਅਤੇ ਕਲਿਆਣ ਦੀ ਭਾਵਨਾ ਨੂੰ ਅੱਗੇ ਵਧਾਏ। ਮੈਨੂੰ ਉਮੀਦ ਹੈ ਕਿ ਤੁਸੀਂ ਪਰਿਵਾਰ ਅਤੇ ਦੋਸਤਾਂ ਨਾਲ ਇਕ ਸ਼ਾਨਦਾਰ ਦੀਵਾਲੀ ਮਨਾਓਗੇ।”

ਉੱਥੇ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰ ਕੇ ਕਿਹਾ,”ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਪ੍ਰਕਾਸ਼ ਅਤੇ ਉਮੰਗ ਦੇ ਇਸ ਪਵਿੱਤਰ ਤਿਉਹਾਰ ‘ਤੇ, ਅਸੀਂ ਗਿਆਨ ਅਤੇ ਊਰਜਾ ਦੇ ਦੀਵੇ ਜਗਾਉਂਦੇ ਹੋਏ ਲੋੜਵੰਦ ਲੋਕਾਂ ਦੇ ਜੀਵਨ ‘ਚ ਵੀ ਖੁਸ਼ੀਆਂ ਲਿਆਉਣ ਦੀ ਕੋਸ਼ਿਸ਼ ਕਰੀਏ। ਮੈਂ ਇਸ ਤਿਉਹਾਰ ‘ਤੇ ਸਾਰੇ ਦੇਸ਼ ਵਾਸੀਆਂ ਦੇ ਜੀਵਨ ‘ਚ ਸੁੱਖ-ਖੁਸ਼ਹਾਲੀ ਦੀ ਪ੍ਰਾਰਥਨਾ ਕਰਦੀ ਹਾਂ।”

 

ਅਯੁੱਧਿਆ ‘ਚ ਦੀਪ ਉਤਸਵ ਮੌਕੇ ਬਣਿਆ ਵਿਸ਼ਵ ਰਿਕਾਰਡ

0

ਅਯੁੱਧਿਆ ‘ਚ ਐਤਵਾਰ ਦੀ ਸ਼ਾਮ ਨੂੰ ਦੀਪ ਉਤਸਵ ਧੂਮ-ਧਾਮ ਨਾਲ ਮਨਾਇਆ ਗਿਆ। ਦੀਪ ਉਤਸਵ ਵਿੱਚ 17 ਲੱਖ ਦੀਵੇ ਜਗਾਏ ਗਏ। ਅੱਜ ਅਯੁੱਧਿਆ ਦੀਪ ਉਤਸਵ ‘ਚ ਵਿਸ਼ਵ ਰਿਕਾਰਡ ਬਣਾਇਆ ਗਿਆ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ ਕਿ ਅੱਜ ਅਯੁੱਧਿਆ ਦੀਵਿਆਂ ਨਾਲ ਬ੍ਰਹਮ ਹੈ, ਭਾਵਨਾਵਾਂ ਨਾਲ ਸ਼ਾਨਦਾਰ ਹੈ, ਅੱਜ ਅਯੁੱਧਿਆ ਸ਼ਹਿਰ ਭਾਰਤ ਦੇ ਸੱਭਿਆਚਾਰਕ ਪੁਨਰਜਾਗਰਣ ਦੇ ਸੁਨਹਿਰੀ ਅਧਿਆਏ ਦਾ ਪ੍ਰਤੀਬਿੰਬ ਹੈ। ਅਸੀਂ ਤ੍ਰੇਤਾ ਦੀ ਉਹ ਅਯੁੱਧਿਆ ਨਹੀਂ ਵੇਖੀ, ਪਰ ਭਗਵਾਨ ਸ਼੍ਰੀ ਰਾਮ ਦੀ ਕ੍ਰਿਪਾ ਨਾਲ ਅੱਜ ਅਸੀਂ ਅੰਮ੍ਰਿਤ ਕਾਲ ਵਿੱਚ ਅਮਰ ਅਯੁੱਧਿਆ ਦੀ ਅਲੌਕਿਕਤਾ ਦੇ ਗਵਾਹ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਯੂ ਘਾਟ ਵਿਖੇ ਸੰਧਿਆ ਆਰਤੀ ਵਿੱਚ ਹਿੱਸਾ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਗਵਾਨ ਸ਼੍ਰੀ ਰਾਮ ਦੇ ਗੁਣ ਗਾਏ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੀ ਪ੍ਰੇਰਨਾ ਸਦਕਾ ਹੀ ਉਨ੍ਹਾਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਭਗਵਾਨ ਰਾਮ ਕਿਸੇ ਨੂੰ ਪਿੱਛੇ ਨਹੀਂ ਛੱਡਦੇ। ਅਯੁੱਧਿਆ ਦਾ ਵਿਕਾਸ ਹੋ ਰਿਹਾ ਹੈ। ਦੇਸ਼ ਵਿਚ ਰਾਮ ਦੀ ਹੋਂਦ ‘ਤੇ ਸਵਾਲ ਉਠਾਏ ਗਏ। ਕੋਈ ਸਮਾਂ ਸੀ ਜਦੋਂ ਭਗਵਾਨ ਰਾਮ ਦੀ ਚਰਚਾ ਨਹੀਂ ਹੁੰਦੀ ਸੀ। ਭਗਵਾਨ ਸ੍ਰੀ ਰਾਮ ਆਪਣਾ ਫਰਜ਼ ਨਿਭਾਉਣ ਲਈ ਕਹਿੰਦੇ ਹਨ। ਰਾਮ ਅਯੁੱਧਿਆ ਦਾ ਰਾਜਾ ਸੀ ਪਰ ਉਹ ਪੂਰੇ ਦੇਸ਼ ਦੇ ਪੂਜਨੀਕ ਹਨ।

ਉਨ੍ਹਾਂ ਕਿਹਾ ਕਿ ਭਗਵਾਨ ਰਾਮ ਨੂੰ ਮਰਿਯਾਦਾ ਪੁਰਸ਼ੋਤਮ ਕਿਹਾ ਜਾਂਦਾ ਹੈ। ਮਰਿਯਾਦਾ ਸਤਿਕਾਰ ਕਰਨਾ ਵੀ ਸਿਖਾਉਂਦੀ ਹੈ ਅਤੇ ਸਤਿਕਾਰ ਕਰਨਾ ਵੀ ਸਿਖਾਉਂਦੀ ਹੈ। ਜਿਸ ਅਹਿਸਾਸ ਦੀ ਸੀਮਾ ‘ਤੇ ਜ਼ੋਰ ਦਿੱਤਾ ਜਾਂਦਾ ਹੈ, ਉਹੀ ਕਰਤੱਵ ਦਾ ਅਹਿਸਾਸ ਹੈ।’ਉਨ੍ਹਾਂ ਕਿਹਾ, ‘ਸਾਡੇ ਧਾਰਮਿਕ ਗ੍ਰੰਥਾਂ ‘ਚ ਵੀ ਇਹ ਕਿਹਾ ਗਿਆ ਹੈ। ਰਾਮ ਸੱਚੇ ਧਰਮ ਅਰਥਾਤ ਕਰਤੱਵ ਦਾ ਜੀਵਤ ਸਰੂਪ ਹੈ। ਜਦੋਂ ਵੀ ਭਗਵਾਨ ਰਾਮ ਭੂਮਿਕਾ ਵਿਚ ਰਹੇ, ਉਨ੍ਹਾਂ ਨੇ ਕਰਤੱਵਾਂ ‘ਤੇ ਸਭ ਤੋਂ ਵੱਧ ਜ਼ੋਰ ਦਿੱਤਾ। ਜਦੋਂ ਉਹ ਰਾਜਕੁਮਾਰ ਸੀ,  ਉਨ੍ਹਾਂ ਨੇ ਰਿਸ਼ੀ-ਮੁਨੀਆਂ ਅਤੇ ਉਨ੍ਹਾਂ ਦੇ ਆਸ਼ਰਮਾਂ ਅਤੇ ਗੁਰੂਕੁਲਾਂ ਦੀ ਰੱਖਿਆ ਦਾ ਫਰਜ਼ ਨਿਭਾਇਆ। ਤਾਜਪੋਸ਼ੀ ਦੇ ਸਮੇਂ, ਸ਼੍ਰੀ ਰਾਮ ਨੇ ਇੱਕ ਆਗਿਆਕਾਰੀ ਪੁੱਤਰ ਦਾ ਫਰਜ਼ ਨਿਭਾਇਆ।