Home Blog Page 1867

ਕੈਨੇਡਾ ਸਰਕਾਰ ਨੇ ਹੈਂਡਗਨਾਂ ਦੀ ਵਿਕਰੀ, ਖਰੀਦ ਤੇ ਟਰਾਂਸਫਰ ‘ਤੇ ਲਗਾਈ ਪਾਬੰਦੀ

0

ਕੈਨੇਡਾ ਸਰਕਾਰ ਨੇ ਗੋਲੀਬਾਰੀ ਦੀਆਂ ਵਧਦੀਆਂ ਹੋਈਆਂ ਘਟਨਾਵਾਂ ‘ਤੇ ਕੰਟਰੋਲ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹੈਂਡਗਨਾਂ ਦੀ ਵਿਕਰੀ, ਖਰੀਦ ਅਤੇ ਟਰਾਂਸਫਰ ‘ਤੇ ਰਾਸ਼ਟਰੀ ਫ੍ਰੀਜ਼ ਦਾ ਐਲਾਨ ਕੀਤਾ ਹੈ। ਹੁਣ ਤੋਂ ਲੋਕ ਕੈਨੇਡਾ ਦੇ ਅੰਦਰ ਹੈਂਡਗਨ ਨਾ ਖਰੀਦ ਸਕਦੇ, ਨਾ ਵੇਚ ਸਕਦੇ ਹਨ ਅਤੇ ਨਾ ਹੀ ਟ੍ਰਾਂਸਫਰ ਕਰ ਸਕਦੇ ਹਨ।

ਕੈਨੇਡਾ ‘ਚ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੀਆਂ ਹੈਂਡਗੰਨਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਇਸ ਦੇਸ਼ ਵਿੱਚ ਹੈਂਡਗਨ ਮਾਰਕੀਟ ਨੂੰ ਬੰਦ ਕਰ ਦਿੱਤਾ ਹੈ। ਜਿਵੇਂ ਕਿ ਅਸੀਂ ਦੇਖ ਰਹੇ ਹਾਂ ਕਿ ਦੇਸ਼ ਵਿੱਚ ਬੰਦੂਕ ਹਿੰਸਾ ਵਧ ਰਹੀ ਹੈ। ਇਸ ‘ਤੇ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ।

PM ਟਰੂਡੋ ਨੇ ਕਿਹਾ, “ਕੈਨੇਡੀਅਨਾਂ ਨੂੰ ਆਪਣੇ ਘਰਾਂ, ਸਕੂਲਾਂ ਅਤੇ ਧਾਰਮਿਕ ਸਥਾਨਾਂ ਵਿੱਚ ਸੁਰੱਖਿਅਤ ਮਹਿਸੂਸ ਕਰਨ ਦਾ ਅਧਿਕਾਰ ਹੈ। ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਭਾਈਚਾਰਿਆਂ ਚੋਂ ਇਨ੍ਹਾਂ ਮਾਰੂ ਹਥਿਆਰਾਂ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕਰੀਏ। ਅੱਜ ਅਸੀਂ ਆਪਣੇ ਭਾਈਚਾਰਿਆਂ ਚੋਂ ਵਧੇਰੇ ਬੰਦੂਕਾਂ ਨੂੰ ਬਾਹਰ ਕੱਢ ਰਹੇ ਹਾਂ ਤੇ ਸਾਡੇ ਬੱਚਿਆਂ ਨੂੰ ਸੁਰੱਖਿਅਤ ਰੱਖ ਰਹੇ ਹਾਂ।”

ਪ੍ਰਧਾਨ ਮੰਤਰੀ ਦੇ ਦਫਤਰ ਨੇ ਕਿਹਾ, “ਘੱਟ ਬੰਦੂਕਾਂ ਦਾ ਮਤਲਬ ਸੁਰੱਖਿਅਤ ਭਾਈਚਾਰੇ ਹਨ, ਇਸ ਲਈ ਕੈਨੇਡੀਅਨ ਸਰਕਾਰ ਇੱਕ ਪੀੜ੍ਹੀ ਵਿੱਚ ਬੰਦੂਕ ਕੰਟਰੋਲ ਦੇ ਕੁਝ ਮਜ਼ਬੂਤ ​​ਉਪਾਅ ਲਾਗੂ ਕਰ ਰਹੀ ਹੈ। ਜ਼ਿਆਦਾਤਰ ਅਪਰਾਧਾਂ ਵਿੱਚ ਹੈਂਡਗੰਨ ਦੀ ਵਰਤੋਂ ਹੋ ਰਹੀ ਹੈ। ਜਿਸ ਕਾਰਨ ਕੈਨੇਡੀਅਨ ਬੰਦੂਕ ਹਿੰਸਾ ਦਾ ਸਾਹਮਣਾ ਕਰ ਰਹੇ ਹਨ। ਹੈਂਡਗਨਾਂ ਦੀ ਗਿਣਤੀ ਨੂੰ ਸੀਮਤ ਕਰਨਾ ਸਾਡੀ ਯੋਜਨਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ।”

ਰਾਸ਼ਟਰੀ ਹੈਂਡਗਨ ਫ੍ਰੀਜ਼ ਬੰਦੂਕ ਹਿੰਸਾ ਦਾ ਮੁਕਾਬਲਾ ਕਰਨ ਲਈ ਸਰਕਾਰ ਦੀ ਵਿਆਪਕ ਯੋਜਨਾ ਦਾ ਹਿੱਸਾ ਹੈ। ਅਸੀਂ ਪਹਿਲਾਂ ਹੀ 1,500 ਤੋਂ ਵੱਧ ਕਿਸਮ ਦੀਆਂ ਅਸਾਲਟ ਸ਼ੈਲੀ ਦੀਆਂ ਬੰਦੂਕਾਂ ‘ਤੇ ਪਾਬੰਦੀ ਲਗਾ ਚੁੱਕੇ ਹਾਂ ਅਤੇ ਬੰਦੂਕ ਕੰਟਰੋਲ ਕਾਨੂੰਨਾਂ ਨੂੰ ਮਜ਼ਬੂਤ ​​ਕੀਤਾ ਹੈ।” ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਮਾਰਕੋ ਮੇਂਡੀਸੀਨੋ ਨੇ ਬੰਦੂਕ ਦੀ ਵਿਕਰੀ ‘ਤੇ ਪਾਬੰਦੀ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਨੂੰ ਕੈਨੇਡਾ ਵਿੱਚ ਬੰਦੂਕ ਹਿੰਸਾ ਨੂੰ ਰੋਕਣ ਲਈ ਸਭ ਤੋਂ ਮਹੱਤਵਪੂਰਨ ਕਾਰਵਾਈ ਦੱਸਿਆ।

ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 14 ਲੋਕਾਂ ਦੀ ਮੌਤ

0

ਮੱਧ ਪ੍ਰਦੇਸ਼ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਰੀਵਾ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ। ਰੀਵਾ ਵਿਚ ਸ਼ਨੀਵਾਰ ਤੜਕੇ ਇੱਕ ਬੱਸ ਤੇ ਟਰੱਕ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ 14 ਲੋਕਾਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿਚ ਸਵਾਰ 12 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਸ ਘਟਨਾ ਸੰਬੰਧੀ ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ 100 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਮਰਨ ਵਾਲੇ ਜ਼ਿਆਦਾਤਰ ਯੂਪੀ ਅਤੇ ਬਿਹਾਰ ਦੇ ਨਿਵਾਸੀ ਹਨ। ਇਸ ਹਾਦਸੇ ‘ਚ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਜਾਣਕਾਰੀ ਅਨੁਸਾਰ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ ਅਤੇ ਹੁਣ ਤੱਕ 14 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਇਹ ਬੱਸ ਹੈਦਰਾਬਾਦ ਤੋਂ ਲਖਨਊ ਜਾ ਰਹੀ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਇਹ ਹਾਦਸਾ ਬ੍ਰੇਕ ਨਾ ਲੱਗਣ ਕਾਰਨ ਵਾਪਰਿਆ ਹੈ। ਹਾਦਸੇ ਤੋਂ ਬਾਅਦ ਬੱਸ ‘ਚ ਕਈ ਲੋਕ ਫਸ ਗਏ ਪਰ ਪੁਲਿਸ-ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਉਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ।

ਫਿਲਹਾਲ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਤੀਜੇ ਵਾਹਨ ਬਾਰੇ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਬੱਸ-ਟਰੱਕ ਮੌਕੇ ’ਤੇ ਮੌਜੂਦ ਹੈ। ਪੁਲਿਸ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ‘ਚ ਲੱਗੀ ਹੋਈ ਹੈ, ਤਾਂ ਜੋ ਤੀਸਰੇ ਵਾਹਨ ਦਾ ਪਤਾ ਲਗਾਇਆ ਜਾ ਸਕੇ।ਇਹ ਸਾਰੇ ਮ੍ਰਿਤਕ ਮਜ਼ਦੂਰ ਦੱਸੇ ਜਾ ਰਹੇ ਹਨ। ਬੱਸ ਵਿੱਚ ਜ਼ਿਆਦਾਤਰ ਯੂਪੀ ਦੇ ਲੋਕ ਸਵਾਰ ਸਨ।

ਫਿਲਹਾਲ ਪ੍ਰਸ਼ਾਸਨ ਬੱਸ ‘ਚ ਸਵਾਰ ਯਾਤਰੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ‘ਚ ਰੁੱਝਿਆ ਹੋਇਆ ਹੈ। ਇਸ ਹਾਦਸੇ ਬਾਰੇ ਯੂਪੀ ਅਤੇ ਬਿਹਾਰ ਦੇ ਪ੍ਰਸ਼ਾਸਨਿਕ ਅਮਲੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਮ੍ਰਿਤਕਾਂ ਦੀ ਪਛਾਣ ਦਾ ਖੁਲਾਸਾ ਕੀਤਾ ਜਾਵੇਗਾ।

ਅਕਾਲੀ ਦਲ ਵੱਲੋਂ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ

0

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐਮ.ਪੀ ਦੇ ਖਿਲਾਫ ਤਿੰਨ ਵਿਸ਼ੇਸ਼ ਸ਼ਿਕਾਇਤਾਂ ਆਈਆਂ ਹਨ। ਇਸ ਵਿਚ ਕਿਹਾ ਗਿਆ ਕਿ ਮੌੜ ਹਲਕੇ ਦੇ ਪਾਰਟੀ ਵਰਕਰਾਂ ਨੇ ਉਹਨਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ ਕਿ ਉਹਨਾਂ ਦੇ ਬੇਲੋੜੇ ਬਿਆਨਾਂ ਨਾਲ ਹਲਕੇ ਵਿਚ ਪਾਰਟੀ ਦੇ ਅਕਸ ਨੂੰ ਢਾਹ ਵੱਜੀ ਹੈ।

ਅਨੁਸ਼ਾਸਨੀ ਕਮੇਟੀ ਨੇ ਉਹਨਾਂ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਹੈ ਜੋ ਬਰਾੜ ਨੇ ਸੋਸ਼ਲ ਮੀਡੀਆ ਵਿਚ ਧੜੇਬੰਦੀ ਨੂੰ ਉਤਸ਼ਾਹਿਤ ਕਰਨ ਤੇ ਪਾਰਟੀ ਵਿਚ ਵੰਡੀਆਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੋਸਟ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਜਗਮੀਤ ਸਿੰਘ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿਚ ਸੱਦੀ ਪ੍ਰੈਸ ਕਾਨਫਰੰਸ ਦਾ ਵੀ ਨੋਟਿਸ ਲਿਆ ਹੈ ਜਿਸ ਵਿਚ ਉਹਨਾਂ ਨੇ ਆਪਣੇ ਆਪ ਨੂੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰ ਲਿਆ ਹੈ ਹਾਲਾਂਕਿ ਇਸ ਵਾਸਤੇ ਪਾਰਟੀ ਨੇ ਉਹਨਾਂ ਨੂੰ ਅਧਿਕਾਰਤ ਨਹੀਂ ਕੀਤਾ ਸੀ।

ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਸੀਨੀਅਰ ਆਗੂ ਹਨ ਜਿਸ ਨਾਅਤੇ ਉਹਨਾਂ ਨੂੰ ਸੰਜਮ ਵਰਤਣਾ ਚਾਹੀਦਾ ਸੀ ਤੇ ਪਾਰਟੀ ਦੇ ਅਧਿਕਾਰਤ ਪਲੈਟਫਾਰਮ ’ਤੇ ਹੀ ਆਪਣੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਸਨ ਨਾ ਕਿ ਇਹਨਾਂ ਨੂੰ ਜਨਤਕ ਕਰਨਾ ਚਾਹੀਦਾ ਸੀ।

ਪੰਜਾਬ ਸਰਕਾਰ ਵੱਲੋਂ DA ਵਾਧੇ ਦਾ ਨੋਟੀਫਿਕੇਸ਼ਨ ਜਾਰੀ

0

ਪੰਜਾਬੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੀਤੇ ਗਏ 6 ਫੀਸਦੀ ਵਾਧੇ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਨਿਲ ਠਾਕੁਰ ਨੇ ਸੰਭਾਲਿਆ ਅਹੁਦਾ

0

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ‘ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਅਨਿਲ ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਅਨਿਲ ਠਾਕੁਰ ‘ਆਪ’ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।

ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਐਨਰਜੀ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ

0

ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਇੱਕ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ (ਜੀ.ਐਚ.ਜੀ.) ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਨੇ ਦਿੱਤੀ। ਉਹ ਇੱਥੇ ਸਟੇਟ ਐਨਰਜੀ ਐਕਸ਼ਨ ਪਲਾਨ ਲਈ ਟਰੇਨਿੰਗ ਨੀਡਜ਼ ਅਸੈਸਮੈਂਟ (ਟੀ.ਐਨ.ਏ.) ‘ਤੇ ਸਮਰੱਥਾ ਨਿਰਮਾਣ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ, ਪੜ੍ਹੋ ਹੋਰ ਕਿਹੜੇ ਲਏ…

ਜਾਰੰਗਲ ਨੇ ਦੱਸਿਆ ਕਿ ਪੇਡਾ ਸੂਬੇ ਵਿੱਚ 2500 ਮੈਗਾਵਾਟ ਨਵਿਆਉਣਯੋਗ ਊਰਜਾ ਸਮਰੱਥਾ ਦੇ ਟੀਚੇ ਨੂੰ ਸਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਐਨਰਜੀ ਐਕਸ਼ਨ ਪਲਾਨ ਸੂਬਾ ਪੱਧਰ ‘ਤੇ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਅਦਾਰਿਆਂ ਵਿੱਚ ਊਰਜਾ ਕੁਸ਼ਲਤਾ ਅਤੇ ਨਵਿਆਉਣਯੋਗ ਊਰਜਾ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਭਾਗ, ਜੋ ਕਿ ਹੁਣ ਤੱਕ ਸਿਰਫ਼ ਊਰਜਾ ਦੀ ਖਪਤ ਕਰਨ ਤੱਕ ਹੀ ਸੀਮਤ ਸਨ, ਹੁਣ ਊਰਜਾ ਤਬਦੀਲੀ ਅਤੇ ਭਵਿੱਖ ਦੀਆਂ ਊਰਜਾ ਪ੍ਰਣਾਲੀਆਂ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਕਿਉਂਕਿ ਪੰਜਾਬ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਨ ਲਈ ਊਰਜਾ ਤਬਦੀਲੀ ਵੱਲ ਵੱਧ ਰਿਹਾ ਹੈ।

ਮੁੱਖ ਕਾਰਜਕਾਰੀ ਅਫ਼ਸਰ ਨੇ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਨੀਤੀ ਘੜਨ ਲਈ ਵਿਚਾਰ-ਵਟਾਂਦਰਾ ਕਰਨਾ ਅਤੇ ਭਾਈਵਾਲ ਵਿਭਾਗਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕਰਨਾ ਸੀ। ਉਹਨਾਂ ਅੱਗੇ ਕਿਹਾ ਕਿ ਇਹ ਵਰਕਸ਼ਾਪ ਰਣਨੀਤਕ ਪੇਪਰ, ਸਿਖਲਾਈ ਦੇ ਪ੍ਰਸਤਾਵਿਤ ਢਾਂਚੇ ਅਤੇ ਸੂਬੇ ਵਿੱਚ ਸਮਰੱਥਾ ਨਿਰਮਾਣ ਲਈ ਐਕਸ਼ਨ ਪਲਾਨ ਨੂੰ ਅੰਤਿਮ ਰੂਪ ਦੇਣ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ।

ਇਹ ਵੀ ਪੜ੍ਹੋ: ਮਿਸ਼ਨ ਵਾਤਸਲਿਆ ਬਾਰੇ ਲੋਕਾਂ ਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇ : ਡਾ.ਬਲਜੀਤ…

ਵਰਕਸ਼ਾਪ ਦੌਰਾਨ ਪ੍ਰਾਪਤ ਹੋਣ ਵਾਲੇ ਸੁਝਾਵਾਂ ਦੇ ਆਧਾਰ ‘ਤੇ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਲਈ ਇੱਕ ਵਿਆਪਕ ਖਾਕਾ ਵੀ ਤਿਆਰ ਕੀਤਾ ਜਾਵੇਗਾ। ਇਸ ਉਪਰੰਤ ਸਾਫ ਸੁਥਰੀ ਊਰਜਾ ਪੈਦਾ ਕਰਨ ਲਈ ਯੋਜਨਾਬੰਦੀ ਅਤੇ ਇਸਨੂੰ ਲਾਗੂ ਕਰਨ ਦੇ ਵੱਖ-ਵੱਖ ਪਹਿਲੂਆਂ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ, ਸਿਖਲਾਈ ਸੰਸਥਾਵਾਂ ਖੋਲ੍ਹਣ ਅਤੇ ਟ੍ਰੇਨਰਾਂ ਦਾ ਇੱਕ ਨੈੱਟਵਰਕ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਬਹੁ-ਖੇਤਰੀ ਊਰਜਾ ਯੋਜਨਾ ਲਈ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਦੀ ਸਿਖਲਾਈ ਲਈ ਸੰਭਾਵੀਂ ਖੇਤਰਾਂ ਦੀ ਪਛਾਣ ਕਰੇਗਾ। ਟੀਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਰਾਬਤਾ ਕਰਕੇ ਅਜਿਹੀਆਂ ਲੋੜਾਂ ਨੂੰ ਸਮਝਣ ਲਈ ਸਰਵੇਖਣ ਕੀਤਾ ਜਾ ਚੁੱਕਾ ਹੈ। ਇਸ ਸਰਵੇਖਣ ਤੋਂ ਪ੍ਰਾਪਤ ਨਤੀਜਿਆਂ ਦੇ ਆਧਾਰ ‘ਤੇ ਪੰਜਾਬ ਲਈ ‘ਟ੍ਰੇਨਿੰਗ ਐਂਡ ਕਪੈਸਿਟੀ ਨੀਡਜ਼ ਫਰੇਮਵਰਕ’ ਬਾਰੇ ਰਣਨੀਤਕ ਪੇਪਰ ਤਿਆਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਜੀ.ਆਈ.ਜ਼ੈੱਡ (ਜਰਮਨ ਡਿਵੈੱਲਪਮੈਂਟ ਕੋਆਪ੍ਰੇਸ਼ਨ) ਵੱਲੋਂ ਪੰਜਾਬ ਵਿੱਚ ਯੋਜਨਾਬੰਦੀ ਅਤੇ ਸਸਟੇਨੇਬਲ ਊਰਜਾ ਪੈਦਾ ਕਰਨ ਲਈ ਨਵੀਆਂ ਭੂਮਿਕਾਵਾਂ ਨਿਭਾਉਣ ਲਈ ਵਿਭਾਗਾਂ ਦੀਆਂ ਤਿਆਰੀਆਂ ਨੂੰ ਸਮਝਣ ਦੇ ਨਾਲ-ਨਾਲ ਜਾਣਕਾਰੀ/ਹੁਨਰ ਬਾਰੇ ਜਾਣਨ/ਮੁਲਾਂਕਣ ਕਰਨ ਲਈ ਆਪਣੇ ਭਾਈਵਾਲ ਡੇਲੋਇਟ ਇੰਡੀਆ ਨਾਲ ਟ੍ਰੇਨਿੰਗ ਨੀਡ ਅਸੈਸਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਇਸ ਵਰਕਸ਼ਾਪ ਦੌਰਾਨ ਜੀ.ਆਈ.ਜ਼ੈੱਡ ਦੇ ਪ੍ਰਤੀਨਿਧੀ ਨਿਧੀ ਸਰੀਨ ਤੇ ਸ੍ਰੀ ਮਨੋਜ ਮਹਿਤਾ ਤੋਂ ਇਲਾਵਾ ਪੇਡਾ ਦੇ ਵਧੀਕ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਮੈਕਸੀਕੋ : ਮਾਲ ਗੱਡੀ ਤੇ ਤੇਲ ਟੈਂਕਰ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, ਦਰਜਨਾਂ ਘਰਾਂ ‘ਚ ਲੱਗੀ ਅੱਗ

0

ਮੈਕਸੀਕੋ ‘ਚ ਇੱਕ ਮਾਲ ਗੱਡੀ ਨੂੰ ਭਿਆਨਕ ਅੱਗ ਲੱਗ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੈਕਸੀਕੋ ‘ਚ ਇੱਕ ਮਾਲ ਗੱਡੀ ਅਤੇ ਇੱਕ ਤੇਲ ਟੈਂਕਰ ਦੀ ਟੱਕਰ ਤੋਂ ਬਾਅਦ ਦਰਜਨਾਂ ਘਰਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਸਥਾਨਕ ਮੀਡੀਆ ਮੁਤਾਬਕ ਤੇਲ ਟੈਂਕਰ ਵਾਲੇ ਟਰੱਕ ਦੇ ਡਰਾਈਵਰ ਨੇ ਟਰੇਨ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਟਰ ਦੇਵੇਗੀ ਸਰਕਾਰ

ਮੀਡੀਆ ਦੇ ਅਨੁਸਾਰ ਮੱਧ ਮੈਕਸੀਕੋ ਵਿੱਚ ਇੱਕ ਮਾਲ ਗੱਡੀ ਨੂੰ ਇੱਕ ਤੇਲ ਟੈਂਕਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਮਾਲ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਇਸ ਨਾਲ ਨੇੜਲੇ ਘਰ ਵੀ ਅੱਗ ਦੀ ਲਪੇਟ ਵਿੱਚ ਆ ਗਏ ਹਨ।

ਇਸ ਘਟਨਾ ਤੋਂ ਬਾਅਦ ਸਥਾਨਕ ਸਰਕਾਰ ਨੇ ਕਿਹਾ ਕਿ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਘਟਨਾ ‘ਚ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਰਾਜ ਦੇ ਫਾਇਰ ਚੀਫ ਮਿਗੁਏਲ ਮੁਰੀਲੋ ਨੇ ਕਿਹਾ ਕਿ ਟੈਂਕਰ ਦੇ ਓਵਰਪਾਸ ਨਾਲ ਟਕਰਾਉਣ ਅਤੇ ਨੇੜਲੇ ਰਿਹਾਇਸ਼ੀ ਖੇਤਰ ਵਿੱਚ ਅੱਗ ਲੱਗਣ ਤੋਂ ਬਾਅਦ 800 ਤੋਂ 1,000 ਲੋਕਾਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

ਮਹਾਰਾਸ਼ਟਰ : ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ ਦੋ ਸਫ਼ਾਈ ਕਰਮਚਾਰੀਆਂ ਦੀ ਮੌਤ

0

ਮਹਾਰਾਸ਼ਟਰ ‘ਚ ਕੁੱਝ ਸਫਾਈ ਕਰਮਚਾਰੀਆਂ ਦੀ ਸਫਾਈ ਕਰਦੇ ਸਮੇਂ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਣੇ ਦੇ ਵਾਘੋਲੀ ਇਲਾਕੇ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਨਿੱਜੀ ਸੁਸਾਇਟੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ ਦੋ ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਹੋਰ ਕਰਮਚਾਰੀ ਲਾਪਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ ਮੌਕੇ ‘ਤੇ ਪਹੁੰਚ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਕਰਮਚਾਰੀ ਦਾ ਪਤਾ ਲਗਾਉਣ ਲਈ ਇੱਕ ਟੀਮ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਟਰ ਦੇਵੇਗੀ ਸਰਕਾਰ

ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਦੋ ਮੁਲਾਜ਼ਮਾਂ ਦੀ ਮੌਤ ਸਾਹ ਘੁੱਟਣ ਕਾਰਨ ਹੋਈ ਹੈ।ਅਧਿਕਾਰੀਆਂ ਨੇ ਦੱਸਿਆ, ਤਿੰਨ ਸਫਾਈ ਕਰਮਚਾਰੀ 18 ਫੁੱਟ ਡੂੰਘੇ ਸੈਪਟਿਕ ਟੈਂਕ ਦੀ ਸਫਾਈ ਕਰਨ ਲਈ ਉਤਰੇ ਸਨ। ਪਤਾ ਲੱਗਾ ਹੈ ਕਿ ਟੈਂਕ ਦੇ ਅੰਦਰ ਸਾਹ ਘੁੱਟਣ ਕਾਰਨ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਾਨੂੰ ਸਵੇਰੇ 7 ਵਜੇ ਇਸ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਦੋ ਕਰਮਚਾਰੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਕ ਮੁਲਾਜ਼ਮ ਲਾਪਤਾ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਜਾਰੀ ਹੈ।

ਮਿਸ਼ਨ ਵਾਤਸਲਿਆ ਬਾਰੇ ਲੋਕਾਂ ਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇ : ਡਾ.ਬਲਜੀਤ ਕੌਰ

0

ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਹੀਨਾਵਾਰ ਕਾਰਜਗੁਜ਼ਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਲਾਗੂ ਹੋ ਚੁੱਕੀ ਹੈ, ਇਸ ਸਕੀਮ ਦਾ ਉਦੇਸ਼ ਬੱਚਿਆਂ ਦੇ ਬੁਨਿਆਦੀ ਸੁਰੱਖਿਆ, ਅਧਿਕਾਰਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਤਸਲਿਆਂ ਸਕੀਮ ਸਬੰਧੀ ਨਵੀਆਂ ਗਾਈਡਲਾਈਨ ਬਾਰੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਮੀਟਿੰਗ, ਵੀਡੀਓ ਕਾਨਫਰੰਸ ਅਤੇ ਟ੍ਰੇਨਿੰਗ ਰਾਹੀਂ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰ ਇੱਕ ਅਧਿਕਾਰੀ ਨੂੰ ਆਪਣੀ-ਆਪਣੀ ਭੂਮਿਕਾ ਦਾ ਪੂਰਾ ਗਿਆਨ ਹੋ ਸਕੇ ਅਤੇ ਮਿਸ਼ਨ ਵਾਤਸਲਿਆ ਨੂੰ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਹੁਕਮ ਕੀਤੇ ਕਿ ਮਿਸ਼ਨ ਵਾਤਸਲਿਆ ਦੀ ਅਸਾਮੀਆਂ ਵਿਰੁੱਧ ਭਰਤੀ ਕਰਨ ਵੇਲੇ ਸਟੇਅ ਆਫਟਰ ਕੇਅਰ ਹੋਮ ਵਿੱਚ ਰਹਿਣ ਵਾਲੇ 18 ਸਾਲ ਜਾਂ ਵੱਧ ਉਮਰ ਦੇ ਬੱਚਿਆ ਨੂੰ ਪਹਿਲ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਰ ਜਿਲ੍ਹੇ ਵਿੱਚ ਬਾਲ ਘਰ ਸਥਾਪਿਤ ਕਰਨ ਬਾਰੇ ਤਜ਼ਵੀਜ਼ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਬੱਚਾ ਅਸੁਰੱਖਿਆ ਨਾ ਮਹਿਸੂਸ ਕਰੇ, ਇਸ ਤੋਂ ਇਲਾਵਾ ਜਿਹਨਾਂ ਬਾਲ ਘਰਾਂ ਵਿੱਚ ਸਮਰੱਥਾ ਤੋ ਜ਼ਿਆਦਾ ਬੱਚੇ ਰਹਿ ਰਹੇ ਹਨ ਉਨ੍ਹਾਂ ਨੂੰ ਦੂਸਰਿਆਂ ਜ਼ਿਲ੍ਹਿਆਂ ਦੇ ਬਾਲ ਘਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਅੰਮ੍ਰਿਤਸਰ ਦੇ ਸੁਧਾਰ ਘਰ ਦੀ ਉਸਾਰੀ ਸਬੰਧੀ ਕਾਰਜ਼ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਵੀ ਦਿੱਤੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਉਨ੍ਹਾਂ ਦੇ ਵਿਆਹ ਉਪਰੰਤ ਬਦਲੀ ਕਰਵਾਉਣ ਸਬੰਧੀ ਨਵੀਆਂ ਹਦਾਇਤਾਂ ਬਣਾਉਣ ਦੇ ਕਾਰਜ਼ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਅਤੇ ਨਾਲ ਹੀ ਕਿਹਾ ਕਿ ਤਜ਼ਵੀਜ਼ ਇਸ ਤਰ੍ਹਾਂ ਦੀ ਬਣਾਈ ਜਾਵੇ ਕਿ ਆਂਗਣਵਾੜੀ ਵਰਕਰ ਦੀ ਬਦਲੀ ਨੂੰ ਸਰਕਲ ਲੈਵਲ ਉੱਤੇ ਕੀਤਾ ਜਾ ਸਕੇ। ਇਸ ਦੇ ਨਾਲ ਹੀ ਤਰੱਕੀ ਦੇ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਵਿਚਾਰਿਆ ਜਾਵੇ।

ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਮਾਧਵੀ ਕਟਾਰੀਆ ਨੇ ਪੀ.ਪੀ.ਟੀ. ਰਾਹੀਂ ਮਿਸ਼ਨ ਵਾਤਸਲਿਆ ਦੀ ਨਵੀਂ ਹਦਾਇਤਾਂ ਸਬੰਧੀ ਵਿਸਥਾਰ ਪੂਰਵ ਜਾਣਕਾਰੀ ਦਿੱਤੀ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ, ਪੜ੍ਹੋ ਹੋਰ ਕਿਹੜੇ ਲਏ ਫੈਸਲੇ

0

ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਫੈਸਲੇ ਲਏ ਹਨ।

ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ, ਮੁਲਾਜ਼ਮਾਂ ਦੇ ਡੀਏ ਵਿਚ 6 ਫੀਸਦੀ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਇੱਕ ਪਿੰਡ ਅਜਿਹਾ ਵੀ, ਜਿੱਥੇ ਨਾ ਸਾੜੀ ਜਾਂਦੀ ਪਰਾਲੀ…

ਜਿਹਨਾਂ ‘ਚ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ।

ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਅਤੇ

ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।