Home Blog Page 1868

ਅਰੁਣਾਚਲ ਪ੍ਰਦੇਸ਼ ‘ਚ ਸੈਨਾ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਰੈਸਕਿਊ ਜਾਰੀ

0

ਅਰੁਣਾਚਲ ਪ੍ਰਦੇਸ਼ ‘ਚ ਇੱਕ ਹੈਲੀਕਾਪਟਰ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਸਿਆਂਗ ਜ਼ਿਲ੍ਹੇ ਵਿੱਚ ਮਿਗਿੰਗ ਵਿੱਚ ਅੱਜ ਸਵੇਰੇ ਥਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਐਡਵਾਂਸ ਲਾਈਟ ਹੈਲੀਕਾਪਟਰ ਫੌਜ ਦੇ ਜਵਾਨਾਂ ਨੂੰ ਲੈ ਕੇ ਨਿਯਮਤ ਉਡਾਣ ‘ਤੇ ਸੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10.43 ਵਜੇ ਦੀ ਹੈ ਤੇ ਖੋਜ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ: ਲੁਧਿਆਣਾ: ਸਕੂਲ ‘ਚ ਬੱਚੀ ਨਾਲ ਵਾਪਰੀ ਅਜਿਹੀ ਘਟਨਾ ਜਿਸ ਕਾਰਨ ਚਲੀ ਗਈ ਅੱਖ ਦੀ…

ਅਪਰ ਸਿਆਂਗ ਦੇ ਪੁਲਿਸ ਸੁਪਰਡੈਂਟ ਜੁਮਰ ਬਸਰ ਨੇ ਦੱਸਿਆ,”ਹਾਦਸੇ ਵਾਲੀ ਜਗ੍ਹਾ ਸੜਕ ਨਾਲ ਜੁੜੀ ਨਹੀਂ ਹੈ। ਇਕ ਬਚਾਅ ਦਲ ਨੂੰ ਭੇਜਿਆ ਗਿਆ ਹੈ ਅਤੇ ਹੋਰ ਸਾਰੇ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।” ਇਸ ਤੋਂ ਪਹਿਲਾਂ ਇਸੇ ਮਹੀਨੇ 5 ਅਕਤੂਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਕੋਲ ਚੀਤਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਜਿਸ ‘ਚ ਭਾਰਤੀ ਫ਼ੌਜ ਦੇ ਇਕ ਪਾਇਲਟ ਦੀ ਮੌਤ ਹੋ ਗਈ ਸੀ।

 

ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਇੱਕ ਪਿੰਡ ਅਜਿਹਾ ਵੀ, ਜਿੱਥੇ ਨਾ ਸਾੜੀ ਜਾਂਦੀ ਪਰਾਲੀ ਤੇ ਨਾ ਵਜਾਏ ਜਾਂਦੇ ਨੇ ਪਟਾਕੇ

0

ਵਾਤਾਵਰਨ ਦਿਨੋ-ਦਿਨ ਵਧ ਰਹੇ ਪ੍ਰਦੂਸ਼ਣ ਕਾਰਨ ਦੂਸ਼ਿਤ ਹੁੰਦਾ ਜਾ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਪਰਾਲੀ ਨਾ ਸੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਵਾਤਾਵਰਨ ਨੂੰ ਬਚਾਉਣ ਲਈ ਵਾਤਾਵਰਣ ਪ੍ਰੇਮੀ ਮਿਹਨਤ ਕਰ ਰਹੇ ਹਨ, ਜਿਸ ਵਿੱਚ ਬਠਿੰਡਾ ਦਾ ਫੂਸਮੰਡੀ ਵੀ ਵੱਧ ਚੜ੍ਹ ਕੇ ਯੋਗਦਾਨ ਪਾ ਰਿਹਾ ਹੈ। ਪੰਜਾਬ ਸਰਕਾਰ ਦੀ ਪਰਾਲੀ ਨਾ ਸਾੜਨ ਦੀ ਮੁਹਿੰਮ ਦਾ ਹੋਕਾ ਦਿੰਦਾ ਇਹ ਪਿੰਡ ਦੀਵਾਲੀ ਮੌਕੇ ‘ਤੇ ਪਟਾਕੇ ਨਹੀਂ ਚਲਾਉਂਦਾ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਵਾਰ ਗਰੀਨ ਦੀਵਾਲੀ ਦਾ ਸੁਨੇਹਾ ਦਿੰਦੇ ਹੋਏ ਗਰੀਨ ਪਟਾਕੇ ਚਲਾਉਣ ਲਈ ਕਿਹਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਪਿੰਡ ਵਿੱਚ ਕੁਝ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਕੇ ਵੇਚ ਦਿੰਦੇ ਹਨ, ਜਦਕਿ ਕੁੱਝ ਜ਼ਮੀਨ ਵਿੱਚ ਹੀ ਵਾਹ ਦਿੰਦੇ ਹਨ, ਪਰੰਤੂ ਅੱਗ ਨਹੀਂ ਲਗਾਈ ਜਾਂਦੀ। ਜੇਕਰ ਕੋਈ ਪਰਾਲੀ ਵਿੱਚ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਂਦਾ, ਇਸ ਲਈ ਕੋਈ ਵੀ ਅੱਗ ਨਹੀਂ ਲਗਾਉਂਦਾ।

ਲੁਧਿਆਣਾ: ਸਕੂਲ ‘ਚ ਬੱਚੀ ਨਾਲ ਵਾਪਰੀ ਅਜਿਹੀ ਘਟਨਾ ਜਿਸ ਕਾਰਨ ਚਲੀ ਗਈ ਅੱਖ ਦੀ ਰੋਸ਼ਨੀ

0

ਪੰਜਾਬ ਦੇ ਲੁਧਿਆਣਾ ‘ਚ ਇੱਕ ਸਕੂਲ ‘ਚ ਇੱਕ ਬੱਚੀ ਨਾਲ ਦਰਦਨਾਕ ਘਟਨਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਛੇ ਸਾਲਾ ਬੱਚੀ ਦੀ ਅੱਖ ‘ਚ ਉਸ ਦੇ ਜਮਾਤੀ ਨੇ ਪੈਨਸਿਲ ਮਾਰ ਦਿੱਤੀ। ਬੱਚੀ ਸਕੂਲ ‘ਚ ਹੀ ਦਰਦ ਨਾਲ ਕੁਰਲਾਉਂਦੀ ਰਹੀ ਪਰ ਅਧਿਆਪਕਾਂ ਨੇ ਉਸ ਨੂੰ ਹਸਪਤਾਲ ਨਹੀਂ ਪਹੁੰਚਾਇਆ ਸਕੂਲ ਅਧਿਆਪਕ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਕਿਹਾ ਕਿ ਬੱਚੀ ਦੀ ਅੱਖ ਵਿੱਚ ਉਂਗਲ ਵੱਜ ਗਈ ਹੈ, ਉਸ ਨੂੰ ਲੈ ਜਾਓ। ਪਰਿਵਾਰ ਵਾਲੇ ਬੱਚੇ ਨੂੰ ਲੈ ਕੇ ਆਏ ਤਾਂ ਘਰ ਪਹੁੰਚਦੇ ਹੀ ਉਹ ਸੌਂ ਗਿਆ। ਦੁਪਹਿਰ ਨੂੰ ਜਦੋਂ ਉਹ ਜਾਗ ਪਈ ਤਾਂ ਉਸ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਉਸ ਨੂੰ ਕੁਝ ਦਿਖਾਈ ਨਹੀਂ ਦੇ ਰਿਹਾ। ਜਦੋਂ ਡਾਕਟਰ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲੜਕੀ ਦੀ ਅੱਖ ਦੀ ਪੁਤਲੀ ਫਟ ਗਈ ਹੈ ਅਤੇ ਰੌਸ਼ਨੀ ਚਲੀ ਗਈ ਹੈ।

ਇਸ ਤੋਂ ਬਾਅਦ ਵੀਰਵਾਰ ਸਵੇਰੇ ਪਰਿਵਾਰ ਵਾਲੇ ਸਕੂਲ ਪਹੁੰਚ ਗਏ। ਪਰਿਵਾਰ ਨੇ ਦੋਸ਼ ਲਾਇਆ ਕਿ ਪਹਿਲਾਂ ਤਾਂ ਸਕੂਲ ਪ੍ਰਬੰਧਕ ਨੇ ਉਸ ਨੂੰ ਸਕੂਲ ਨਹੀਂ ਆਉਣ ਦਿੱਤਾ ਅਤੇ ਉਸ ਦੇ ਪਿਤਾ ਨੂੰ ਇਕੱਲਿਆਂ ਬੁਲਾਇਆ। ਇਸ ਤੋਂ ਬਾਅਦ ਪਰਿਵਾਰ ਸਕੂਲ ਦੇ ਬਾਹਰ ਹੀ ਧਰਨੇ ‘ਤੇ ਬੈਠ ਗਿਆ। ਸੂਚਨਾ ਮਿਲਦੇ ਹੀ ਏਸੀਪੀ ਅਸ਼ੋਕ ਕੁਮਾਰ ਪਹੁੰਚੇ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ। ਇਸ ਮਗਰੋਂ ਪਰਿਵਾਰ ਨੇ ਪੁਲੀਸ ਤੋਂ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ 24 ਘੰਟਿਆਂ ਵਿੱਚ ਸਕੂਲ ਪ੍ਰਬੰਧਕ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਧਰਨਾ ਦਿੱਤਾ ਜਾਵੇਗਾ।

ਸਮਾਜ ਸੇਵੀ ਰਾਹੁਲ ਮਲਹੋਤਰਾ ਨੇ ਦੱਸਿਆ ਕਿ ਉਸ ਦੇ ਸਾਥੀ ਸ਼ਰਦ ਸੂਦ ਦੀ ਛੇ ਸਾਲਾ ਬੇਟੀ ਸ਼ਨਾਇਆ ਪਹਿਲੀ ਜਮਾਤ ਵਿੱਚ ਪੜ੍ਹਦੀ ਹੈ। ਬੁੱਧਵਾਰ ਨੂੰ ਕਲਾਸ ਰੂਮ ‘ਚ ਉਸ ਦੀ ਇਕ ਸਹਿਪਾਠੀ ਨਾਲ ਲੜਾਈ ਹੋ ਗਈ ਅਤੇ ਬੱਚੀ ਨੇ ਸ਼ਨਾਇਆ ਦੀ ਅੱਖ ‘ਚ ਪੈਨਸਿਲ ਮਾਰ ਦਿੱਤੀ। ਰੋਂਦੀ ਹੋਈ ਸ਼ਨਾਇਆ ਨੇ ਸਾਰੀ ਗੱਲ ਅਧਿਆਪਕਾ ਨੂੰ ਦੱਸੀ ਤਾਂ ਉਸ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਬਜਾਏ ਪਰਿਵਾਰ ਵਾਲਿਆਂ ਨੂੰ ਫੋਨ ਕੀਤਾ ਅਤੇ ਕਿਹਾ ਕਿ ਸਕੂਲ ‘ਚ ਉਸ ਦੀ ਅੱਖ ‘ਚ ਉਂਗਲ ਵੱਜੀ ਹੈ, ਬੱਚੀ ਰੋ ਰਹੀ ਹੈ, ਉਸ ਨੂੰ ਲਿਜਾਇਆ ਜਾਵੇ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਲੜਕੀ ਨੂੰ ਲੈ ਕੇ ਆਏ ਅਤੇ ਘਰ ਆਉਂਦਿਆਂ ਹੀ ਉਹ ਸੌਂ ਗਈ।

ਕਰੀਬ ਡੇਢ ਵਜੇ ਜਦੋਂ ਲੜਕੀ ਜਾਗ ਪਈ ਤਾਂ ਉਸ ਨੇ ਕੁਝ ਨਾ ਦਿਖਣ ਦੀ ਗੱਲ ਕੀਤੀ। ਰਾਹੁਲ ਨੇ ਦੱਸਿਆ ਕਿ ਜਦੋਂ ਪਰਿਵਾਰਕ ਮੈਂਬਰ ਸ਼ਨਾਇਆ ਨੂੰ ਅੱਖਾਂ ਦੇ ਡਾਕਟਰ ਕੋਲ ਲੈ ਕੇ ਗਏ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਲੜਕੀ ਦੀ ਅੱਖ ਦੀ ਪੁਤਲੀ ਫਟ ਗਈ ਹੈ। ਬੱਚੀ ਦੀਆਂ ਅੱਖਾਂ ਦੇ ਦੋ ਆਪ੍ਰੇਸ਼ਨ ਕਰਨੇ ਪੈਣਗੇ। ਇਸ ਤੋਂ ਬਾਅਦ ਵੀ ਠੀਕ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।

ਰਾਹੁਲ ਨੇ ਦੋਸ਼ ਲਾਇਆ ਕਿ ਅਧਿਆਪਕ ਨੇ ਸੱਚ ਬੋਲਣ ਦੀ ਬਜਾਏ ਝੂਠ ਬੋਲਿਆ ਅਤੇ ਲੜਕੀ ਨੂੰ ਕਿਸੇ ਨੂੰ ਕੁਝ ਨਾ ਦੱਸਣ ਲਈ ਡਰਾਇਆ। ਰਾਹੁਲ ਨੇ ਦੱਸਿਆ ਕਿ ਵੀਰਵਾਰ ਨੂੰ ਉਹ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਸਕੂਲ ਗਿਆ ਅਤੇ ਪਹਿਲਾਂ ਤਾਂ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਫਿਰ ਲੜਕੀ ਦੇ ਪਿਤਾ ਨੂੰ ਇਕੱਲੇ ਅੰਦਰ ਬੁਲਾਇਆ ਗਿਆ।

ਰਾਹੁਲ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਧਰਨੇ ‘ਤੇ ਬੈਠੇ ਹਨ ਕਿ ਪਰਿਵਾਰ ਨਾਲ ਝੂਠ ਬੋਲਣ ਵਾਲੇ ਅਧਿਆਪਕ ਖਿਲਾਫ ਕਾਰਵਾਈ ਕੀਤੀ ਜਾਵੇ। ਰਾਹੁਲ ਨੇ ਦੱਸਿਆ ਕਿ ਏਸੀਪੀ ਅਸ਼ੋਕ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਪੁਲਿਸ ਕਮਿਸ਼ਨਰ ਨੂੰ ਸੁਨੇਹਾ ਭੇਜਿਆ ਅਤੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਰਾਹੁਲ ਨੇ ਕਿਹਾ ਕਿ ਜੇਕਰ ਪੁਲਿਸ ਨੇ ਸਕੂਲ ਮੈਨੇਜਮੈਂਟ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਤਾਂ ਸ਼ੁੱਕਰਵਾਰ ਨੂੰ ਫਿਰ ਤੋਂ ਸਕੂਲ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਅੱਗੇ ਦੀ ਜ਼ਿੰਮੇਵਾਰੀ ਸਕੂਲ ਪ੍ਰਬੰਧਕ ਅਤੇ ਪੁਲਿਸ ਦੀ ਹੋਵੇਗੀ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਮੁਲਾਜ਼ਮਾਂ ਲਈ ਹੋ ਸਕਦੇ ਨੇ ਵੱਡੇ ਐਲਾਨ

0

ਪੰਜਾਬ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਚੰਡੀਗੜ੍ਹ ਵਿਖੇ ਹੋਵੇਗੀ। ਦੀਵਾਲੀ ਤੋਂ ਪਹਿਲਾਂ ਹੋ ਰਹੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੇ ਲਈ ਅਹਿਮ ਐਲਾਨ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 6 ਫੀਸਦੀ ਡੀਏ ਅਤੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਵੀ ਕੋਈ ਫੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਵਿਧਾਨਸਭਾ ਚੋਣਾਂ:ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦ ਨੇ ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਕੇਤ ਦਿੱਤੇ ਸਨ ਕਿ ਪੰਜਾਬ ਸਰਕਾਰ ਦੀਵਾਲੀ ਦੇ ਇਸ ਤਿਉਹਾਰ ਮੌਕੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਸਮੇਤ ਹੋਰ ਕਈ ਤੋਹਫ਼ੇ ਦੇਣ ਦੀ ਤਿਆਰੀ ਵਿੱਚ ਹੈ ਜਿਨ੍ਹਾਂ ਦਾ ਐਲਾਨ 21 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ।

ਫਰੰਟ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ, ਐਨ.ਕੇ. ਕਲਸੀ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਗੁਣਾਂਕ ਘੱਟ ਦੇ ਕੇ ਵੱਡਾ ਵਿਤਕਰਾ ਕੀਤਾ। ਮੁਲਾਜ਼ਮਾਂ ਨੂੰ 2.59 ਗੁਣਾਂਕ ਦਿੱਤਾ ਗਿਆ ਜਦੋਂ ਕਿ ਪੈਨਸ਼ਨਰਾਂ ਨੂੰ ਦਿੱਤੇ ਗਏ 15 ਪ੍ਰਤੀਸ਼ਤ ਵਾਧੇ ਨਾਲ ਪੈਨਸ਼ਨਰਾਂ ਵਾਸਤੇ ਇਹ ਗੁਣਾਂਕ 2.44 ’ਤੇ ਹੀ ਅਟਕ ਗਿਆ। ਇਸ ਤੋਂ ਪਹਿਲਾਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉਤੇ ਇੱਕ ਬਰਾਬਰ ਲਾਗੂ ਹੋਇਆ ਕਰਦੀਆਂ ਸਨ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੀ ਤਰਜ਼ ਉਤੇ 2.59 ਗੁਣਾਂਕ ਦਿੱਤਾ ਜਾਵੇ। ਕੇਂਦਰ ਸਰਕਾਰ ਦੀ ਤਰਜ਼ ਉਤੇ ਡੀ.ਏ. 38 ਪ੍ਰਤੀਸ਼ਤ ਦਿੱਤਾ ਜਾਵੇ। ਇਸ ਉਤੇ ਵੀ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਲਈ 2.59 ਦੇ ਗੁਣਾਂਕ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਵਫਦ ਵਿੱਚ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਅਤੇ ਮੁਲਾਜ਼ਮ ਆਗੂ ਦਰਸ਼ਨ ਸਿੰਘ ਪਤਲੀ ਨੇ ਵਿੱਤ ਮੰਤਰੀ ਕੋਲ 6 ਪ੍ਰਤੀਸ਼ਤ ਡੀ.ਏ. ਦੀ ਕਿਸ਼ਤ ਅਤੇ ਬਕਾਏ ਦਿੱਤੇ ਜਾਣ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਖੁਰਦ ਬੁਰਦ ਨਾ ਕੀਤੇ ਜਾਣ।

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, AK-47 ਸਣੇ 3 ਦਹਿਸ਼ਤਗਰਦ ਕੀਤੇ ਕਾਬੂ

0

ਅੰਮ੍ਰਿਤਸਰ ‘ਚ ਦਹਿਸ਼ਤਗਰਦ ਗ੍ਰਿਫਤਾਰ ਕੀਤੇ ਗਏ ਹਨ। ਸੂਤਰਾਂ ਅਨੁਸਾਰ ਬੀਤੇ ਦਿਨ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਅੱਤਵਾਦੀਆਂ ਤੋਂ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਅਤੇ ਉਸ ਦੇ ਸਾਥੀ ਤਰਨਤਾਰਨ ਅਤੇ ਆਸ-ਪਾਸ ਦੇ ਇਲਾਕੇ ਵਿਚ ਲੁਕੇ ਹੋਏ ਹਨ ਅਤੇ ਉਨ੍ਹਾਂ ਕੋਲ ਹਥਿਆਰਾਂ ਦੇ ਨਾਲ-ਨਾਲ ਬੰਬ ਵੀ ਹਨ, ਜੋ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਜਾ ਰਹੇ ਹਨ। ਸੂਤਰਾਂ ਅਨੁਸਾਰ ਇਨ੍ਹਾਂ ਨੂੰ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਜਲੇਬੀ ਵਾਲੇ ਚੌਕ ਸਥਿਤ ਇਕ ਹੋਟਲ ਤੋਂ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਵਿਧਾਨਸਭਾ ਚੋਣਾਂ:ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਜਾਣਕਾਰੀ ਅਨੁਸਾਰ ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਸਮੇਤ ਤਰਨਤਾਰਨ ਦੇ ਕਈ ਹੋਟਲਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ। ਇਹ ਤਿੰਨੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਥ ਹੋਟਲ ‘ਚੋਂ ਫੜੇ ਗਏ ਸਨ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਕਾਰਤੂਸ, 3 ਪਿਸਤੌਲ ਅਤੇ ਇੱਕ ਏਕੇ 47 ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ

ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਇੱਕ ਹੋਟਲ ਵਿੱਚ ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਸਾਝੇ ਅਪ੍ਰੇਸ਼ਨ ਤਹਿਤ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਪੁੱਛਗਿੱਛ ਵਿੱਚ ਇਹ ਖੁਲਾਸਾ ਹੋਇਆ ਹੈ। ਇਨ੍ਹਾਂ ਹਥਿਆਰਾਂ ਨਾਲ ਮੁਲਜ਼ਮਾਂ ਨੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣਾ ਸੀ।

ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ

0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਹੈ।ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਬਰਖਾਸਤ ਪੁਲਿਸ DSP ਬਲਵਿੰਦਰ ਸਿੰਘ ਸੇਖੋਂ ਵੱਲੋਂ ਦਾਇਰ ਕੇਸ ਵਿਚ ਗਵਾਹ ਵਜੋਂ ਅਦਾਲਤ ਵਿੱਚ ਪੇਸ਼ ਹੋਣਗੇ।

ਇਹ ਵੀ ਪੜ੍ਹੋ:ਹਿਮਾਚਲ ਪ੍ਰਦੇਸ਼ ਵਿਧਾਨਸਭਾ ਚੋਣਾਂ:ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਲੋਕਲ ਬਾਡੀ ਮੰਤਰੀ ਹੁੰਦੇ ਹੋਏ ਉਸ ਸਮੇਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਸੁਰੱਖਿਆ ਚਿੰਤਾਵਾਂ ਜ਼ਾਹਰ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਰੋਡ ਰੇਜ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿੱਧੂ ਪਟਿਆਲਾ ਸੈਂਟਰਲ ਜੇਲ ‘ਚ ਬੰਦ ਹੈ।

ਕਰੀਬ ਚਾਰ ਸਾਲ ਪਹਿਲਾਂ ਇੱਕ ਆਰਟੀਆਈ ਕਾਰਕੁਨ ਕੁਲਦੀਪ ਖਹਿਰਾ ਨੇ ਇੱਕ ਗਰੁੱਪ ਹਾਊਸਿੰਗ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਸੀ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ। ਉਸ ਸਮੇਂ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਸੌਂਪੀ ਸੀ। ਸੇਖੋਂ ਨੇ ਵੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ ਸੀ। ਇਸ ਦੌਰਾਨ ਸੇਖੋਂ ਦੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋਈ। ਇਸ ਤੋਂ ਬਾਅਦ ਸੇਖੋਂ ਨੇ ਅਦਾਲਤ ਵਿੱਚ ਸਰਕਾਰੀ ਮੁਲਾਜ਼ਮ ਨੂੰ ਧਮਕੀਆਂ ਦੇਣ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਾਇਰ ਕੀਤਾ ਸੀ।

ਹਿਮਾਚਲ ਪ੍ਰਦੇਸ਼ ਵਿਧਾਨਸਭਾ ਚੋਣਾਂ:ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

0

ਹਿਮਾਚਲ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਲਈ ਕਾਂਗਰਸ ਨੇ ਆਪਣੇ 17 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਤੱਕ ਕਾਂਗਰਸ ਵੱਲੋਂ 68 ਵਿੱਚੋਂ 63 ਉਮੀਦਵਾਰਾਂ ਦੇ ਨਾਲ ਦਾ ਐਲਾਨ ਕਰ ਦਿੱਤਾ ਗਿਆ ਹੈ।ਹਾਲਾਂਕਿ 5 ਉਮੀਦਵਾਰਾਂ ਦੇ ਨਾਮ ਉੱਤੇ ਅਜੇ ਵੀ ਸਸਪੈਂਸ ਬਰਕਰਾਰ ਹੈ ।ਕਾਂਗਰਸ ਹਾਈ ਕਮਾਨ ਵੱਲੋਂ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਕਿੰਨੌਰ ਤੋਂ ਮੌਜੂਦਾ ਵਿਧਾਇਕ ਜਗਤ ਸਿੰਘ ਨੇਗੀ ਦੀ ਟਿਕਟ ਉੱਤੇ ਫਿਲਹਾਲ ਰੋਕ ਲਗਾਈ ਗਈ ਹੈ। ਕਿਨੌਰ ਹੀ ਨਹੀਂ ਕਾਂਗੜਾ ਜਿਲ੍ਹੇ ਦੀ ਜੈਸਿੰਘਪੁਰ ਸੀਟ, ਕੁੱਲੂ ਜਿਲ੍ਹੇ ਦੀ ਮਨਾਲੀ, ਹਮੀਰਪੁਰ ਜਿਲ੍ਹੇ ਦੀ ਹਮੀਰਪੁਰ, ਸਿਰਮੌਰ ਜਿਲ੍ਹੇ ਦੀ ਪਾਉਂਟਾ ਸਾਹਿਬ ਸੀਟ ਦੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰਨਾ ਅਜੇ ਬਾਕੀ ਹੈ।

ਹਿਮਾਚਲ ਪ੍ਰਦੇਸ਼ ਦੇ ਭਰਮੌਰ ਤੋਂ ਸਾਬਕਾ ਜੰਗਲਾਤ ਮੰਤਰੀ ਠਾਕੁਰ ਸਿੰਘ ਭਰਮੌਰੀ ਨੂੰ ਟਿਕਟ ਦੇ ਦਿੱਤੀ ਗਈ ਹੈ। ਹਾਲਾਂਕਿ ਪਹਿਲਾਂ ਇਸ ਸੀਟ ਨੂੰ ਯੂਥ ਕਾਂਗਰਸੀ ਆਗੂ ਸੁਰਜੀਤ ਸਿੰਘ ਭਰਮੌਰੀ ਦੇ ਵਿਰੋਧ ਕਾਰਨ ਪਹਿਲੀ ਸੂਚੀ ਵਿੱਚ ਰੋਕ ਦਿੱਤਾ ਗਿਆ ਸੀ।ਕਾਂਗੜਾ ਜ਼ਿਲ੍ਹੇ ਦੇ ਇੰਦੌਰਾ ਤੋਂ ਮਲੇਂਦਰ ਰਾਜਨ, ਡੇਹਰਾ ਤੋਂ ਡਾ. ਰਾਜੇਸ਼ ਸ਼ਰਮਾ, ਸੁੱਲਾ ਤੋਂ ਜਗਦੀਸ਼ ਸਿਫੀਆ ਅਤੇ ਕਾਂਗਰਸ ਪਾਰਟੀ ਵਿੱਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਸੁਰਿੰਦਰ ਸਿੰਘ ਕਾਕੂ ਨੂੰ ਕਾਂਗੜਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਐਨੀ ਤੋਂ ਪਰਸਰਾਮ ਨੂੰ ਟਿਕਟ ਨਾ ਦੇ ਕੇ ਬੰਸੀ ਲਾਲ ਕੌਸ਼ਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਕਾਰਸੋਗ ਤੋਂ ਮਹੇਸ਼ ਰਾਜ, ਨਾਚਨ ਤੋਂ ਨਰੇਸ਼ ਕੁਮਾਰ, ਜੋਗਿੰਦਰ ਤੋਂ ਸੁਰੇਂਦਰ ਪਾਲ ਠਾਕੁਰ, ਧਰਮਪੁਰ ਤੋਂ ਚੰਦਰਸ਼ੇਖਰ, ਸਰਕਾਘਾਟ ਤੋਂ ਪਵਨ ਠਾਕੁਰ ਨੂੰ ਟਿਕਟ ਦੇ ਕੇ ਕਾਂਗਰਸ ਪਾਰਟੀ ਨੇ ਉਨ੍ਹਾਂ ਉੱਤੇ ਭਰੋਸਾ ਜਤਾਇਆ ਹੈ।

ਇਸ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਨੇ ਚਿੰਤਪੁਰਨੀ ਤੋਂ ਸਾਬਕਾ ਸੂਬਾ ਪ੍ਰਧਾਨ ਕੁਲਦੀਪ ਕੁਮਾਰ ਦੀ ਟਿਕਟ ਕੱਟ ਕੇ ਹੈਰਾਨੀਜਨਕ ਫੈਸਲਾ ਲਿਆ ਹੈ। ਉਨ੍ਹਾਂ ਦੀ ਥਾਂ ਪਾਰਟੀ ਨੇ ਕਾਂਗਰਸ ਸੇਵਾ ਦਲ ਯੰਗ ਬ੍ਰਿਗੇਡ ਦੇ ਸੂਬਾ ਪ੍ਰਧਾਨ ਸੁਦਰਸ਼ਨ ਸਿੰਘ ਬਬਲੂ ’ਤੇ ਆਪਣਾ ਭਰੋਸਾ ਜਤਾਇਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਨੌਜਵਾਨ ਆਗੂ ਸੁਦਰਸ਼ਨ ਸਿੰਘ ਬਬਲੂ ਨੇ 2 ਦਿਨ ਪਹਿਲਾਂ ਪਹਿਲੀ ਸੂਚੀ ‘ਚ ਟਿਕਟ ਕਲੀਅਰ ਨਾ ਹੋਣ ਕਾਰਨ ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ।

ਊਨਾ ਦੀ ਗਗਰੇਟ ਸੀਟ ਤੋਂ ਕਾਂਗਰਸ ਪਾਰਟੀ ਵਿੱਚ ਚੈਤੰਨਿਆ ਬੀਤੇ ਦਿਨੀਂ ਹੀ ਸ਼ਾਮਲ ਹੋੲ ਸਨ ਉਨ੍ਹਾਂ ਨੂੰ ਵੀ ਪਾਰਟੀ ਨੇ ਟਿਕਟ ਦੇ ਦਿੱਤੀ ਹੈ।ਚੈਤੰਨਿਆ ਨੂੰ ਦਿੱਲੀ ਵਿੱਚ ਪਾਰਟੀ ਇੰਚਾਰਜ ਰਾਜੀਵ ਸ਼ੁਕਲਾ ਨੇ ਮੈਂਬਰਸ਼ਿਪ ਦਿੱਤੀ ਸੀ। ਬਿਲਾਸਪੁਰ ਤੋਂ ਵਿਰੋਧ ਦੇ ਬਾਵਜੂਦ ਕਾਂਗਰਸ ਨੇ ਸਾਬਕਾ ਵਿਧਾਇਕ ਬੰਬਰ ਠਾਕੁਰ ਨੂੰ ਟਿਕਟ ਦੇ ਦਿੱਤੀ ਹੈ ਪਰ ਦੂਜੇ ਪਾਸੇ ਊਨਾ ਤੋਂ ਕੁਟਲਹਾਰ ਤੋਂ ਦੇਵੇਂਦਰ ਕੁਮਾਰ ਭੁੱਟੋ, ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਤੋਂ ਹਰਦੀਪ ਸਿੰਘ ਬਾਬਾ ਨੂੰ ਟਿਕਟ ਦੇ ਦਿੱਤੀ ਹੈ।ਇਸ ਤੋਂ ਇਲਾਵਾ ਸ਼ਿਮਲਾ ਸ਼ਹਿਰੀ ਸੀਟ ਕਈ ਦਿਨਾਂ ਦੀ ਚਰਚਾ ਤੋਂ ਬਾਅਦ ਪਾਰਟੀ ਨੇ ਸ਼ਿਮਲਾ ਅਰਬਨ ਤੋਂ ਹਰੀਸ਼ ਜਨਰਥ ‘ਤੇ ਭਰੋਸਾ ਜਤਾਇਆ ਹੈ। ਜਦਕਿ ਕਿਨੌਰ ਜ਼ਿਲ੍ਹੇ ਦੀ ਇਕਲੌਤੀ ਕਿੰਨੌਰ ਸੀਟ ਤੋਂ ਮੌਜੂਦਾ ਵਿਧਾਇਕ ਜਗਤ ਸਿੰਘ ਨੇਗੀ ਦੀ ਟਿਕਟ ਦੂਜੀ ਸੂਚੀ ਵਿੱਚ ਵੀ ਜਾਰੀ ਨਹੀਂ ਕੀਤੀ ਗਈ। ਇੱਥੋਂ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨਿਗਮ ਭੰਡਾਰੀ ਟਿਕਟ ਲਈ ਦਾਅਵੇਦਾਰੀ ਕਰ ਰਹੇ ਹਨ।

ਟਿਕਟ ਨੂੰ ਲੈ ਕੇ ਸ਼ਿਮਲਾ ਸ਼ਹਿਰੀ ਸੀਟ ‘ਤੇ ਬਗਾਵਤ ਦੇਖਣ ਨੂੰ ਮਿਲ ਸਕਦੀ ਹੈ। ਸ਼ਿਮਲਾ ਸ਼ਹਿਰੀ ਇਕਾਈ ਲੰਮੇ ਸਮੇਂ ਤੋਂ ਹਰੀਸ਼ ਜਨਾਰਥਾ ਦੀ ਟਿਕਟ ਦਾ ਵਿਰੋਧ ਕਰ ਰਹੀ ਹੈ ਕਿਉਂਕਿ ਉਨ੍ਹਾਂ ਨੇ 2017 ਵਿਚ ਪਾਰਟੀ ਤੋਂ ਟਿਕਟ ਨਾ ਦਿੱਤੇ ਜਾਣ ‘ਤੇ ਬਗਾਵਤ ਕੀਤੀ ਸੀ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਹਰੀਸ਼ ਜਨਰਥ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਕਾਫੀ ਨਜ਼ਦੀਕੀ ਰਹੇ ਹਨ ਪਰ ਇਸ ਵਾਰ ਜਨਰਥ ਨੂੰ ਪਵਿੱਤਰ ਲਾਜ ਦੇ ਕਰੀਬੀ ਯਸ਼ਵੰਤ ਛੱਜਾ ਨੇ ਟਿਕਟ ਲਈ ਚੁਣੌਤੀ ਦਿੱਤੀ ਸੀ। ਪਾਰਟੀ ਨੇ ਹਰੀਸ਼ ਜਨਰਥ ‘ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਟਿਕਟ ਦਿੱਤੀ ਹੈ।

Diwali Offer: iPhone ‘ਤੇ ਮਿਲ ਰਿਹਾ ਭਾਰੀ ਡਿਸਕਾਊਂਟ, ਅੱਜ ਹੀ ਲਓ ਆਫਰ ਦਾ ਫਾਇਦਾ

0

ਮੋਬਾਇਲ ਕੰਪਨੀਆਂ ਵੱਲੋਂ ਹਰ ਸਾਲ ਮੋਬਾਇਲਾਂ ਦੇ ਨਵੇਂ-ਨਵੇਂ ਮਾਡਲ ਪੇਸ਼ ਕੀਤੇ ਜਾਂਦੇ ਹਨ। ਜੇਕਰ ਗੱਲ iPhone ਦੀ ਕੀਤੀ ਜਾਵੇ ਤਾਂ iPhone ਨੂੰ ਭਾਰਤ ਵਿੱਚ ਇੱਕ ਸਟਾਈਲ ਸਟੇਟਮੈਂਟ ਮੰਨਿਆ ਜਾਂਦਾ ਹੈ। ਇਹ ਸਸਤਾ ਨਹੀਂ ਹੈ ਇਸ ਲਈ ਇਹ ਇੱਕ ਪ੍ਰੀਮੀਅਮ ਤੇ ਲਗਜ਼ਰੀ ਦੀ ਕੈਟਾਗਿਰੀ ਵਿੱਚ ਆਉਂਦਾ ਹੈ। ਪਰ ਸਾਲ ਨਵੇਂ ਆਈਫੋਨ ਨੂੰ ਲਾਂਚ ਕੀਤਾ ਜਾਂਦਾ ਹੈ। ਇਸ ਵਾਰ ਆਈਫੋਨ 14 ਲਾਂਚ ਕੀਤਾ ਗਿਆ। ਨਵੇਂ ਆਈਫੋਨ ਦੇ ਲਾਂਚ ਨਾਲ ਇੱਕ ਚੀਜ਼ ਜ਼ਰੂਰ ਦੇਖੀ ਗਈ ਹੈ, ਉਹ ਇਹ ਹੈ ਕਿ ਇਸ ਨਾਲ ਪੁਰਾਣੇ ਆਈਫੋਨ ਦੇ ਮਾਡਲਾਂ ਦੀ ਕੀਮਤ ਕਾਫੀ ਨੀਚੇ ਆ ਜਾਂਦੀ ਹੈ। ਉਹ ਭਾਵੇਂ ਬ੍ਰੈਂਡ ਨਿਊ ਫੋਨ ਹੋਵੇ ਜਾਂ ਸੈਕਿੰਡ ਹੈਂਡ। ਇਨ੍ਹਾਂ ਦੀ ਕੀਮਤ ਕਾਫੀ ਨੀਚੇ ਆ ਜਾਂਦੀ ਹੈ।

ਦੀਵਾਲੀ ਦੇ ਸੀਜ਼ਨ ਵਿੱਚ ਜਿੱਥੇ ਹਰ ਥਾਂ ਸੇਲ ਲਗਦੀ ਹੈ, ਇਸ ਵਿੱਚ ਆਈਫੋਨ 12 ਦੀ ਕੀਮਤ ਵੀ ਕਾਫੀ ਨੀਚੇ ਆ ਗਈ ਹੈ। 128 GB ਵੇਰੀਅੰਟ ਵਾਲਾ ਆਈਫੋਨ 12 ਪਹਿਲਾਂ 52,900 ਰੁਪਏ ਵਿੱਚ ਵਿੱਕ ਰਿਹਾ ਸੀ ਪਰ ਹੁਣ ਇਸਨੂੰ ਐਮਾਜ਼ਾਨ ਉੱਤੇ 39,700 ਰੁਪਏ ਵਿੱਚ ਆਸਾਨੀ ਨਾਲ ਖਰੀਦਿਆ ਜਾ ਸਕਦਾ ਹੈ। ਇਸ ਸਮੇਂ ਐਮਾਜ਼ਾਨ ‘ਤੇ ਆਈਫੋਨ 12 ਨੂੰ 17000 ਰੁਪਏ ਦੀ ਛੋਟ ਕੀਮਤ ਉੱਤੇ ਖਰੀਦਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਇਹ ਆਫਰ ਐਕਸਚੇਂਜ ਵੈਲਿਊ ਸਮੇਤ ਆ ਰਹੀ ਹੈ, ਜੋ ਕਿ 12,200 ਰੁਪਏ ਹੈ ਅਤੇ ICICI ਬੈਂਕ ਕ੍ਰੈਡਿਟ ਕਾਰਡ EMI ਟ੍ਰਾਂਜ਼ੈਕਸ਼ਨ ‘ਤੇ 1,000 ਰੁਪਏ ਦਾ ਕੈਸ਼ਬੈਕ ਵੀ ਇਸ ‘ਚ ਸ਼ਾਮਲ ਹੈ। ਧਿਆਨ ਰਹੇ ਕਿ ਫ਼ੋਨ ਦਾ ਐਕਸਚੇਂਜ ਤੁਹਾਡੇ ਫ਼ੋਨ ਦੀ ਕੰਡੀਸ਼ਨ ‘ਤੇ ਨਿਰਭਰ ਕਰਦਾ ਹੈ। ਇਸ ਲਈ ਇਹ ਬਿਲਕੁਲ ਜ਼ਰੂਰੀ ਨਹੀਂ ਹੈ ਕਿ ਤੁਹਾਨੂੰ ਉਹੀ ਐਕਸਚੇਂਜ ਆਫਰ ਮਿਲੇ ਜੋ ਅਸੀਂ ਪਹਿਲਾਂ ਦੱਸੀ ਹੈ। ਐਪਲ ਆਈਫੋਨ 12 ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਐਪਲ ਆਈਫੋਨ 12 ਵਿੱਚ 6.1-ਇੰਚ ਦੀ ਸੁਪਰ ਰੈਟੀਨਾ ਐਕਸਡੀਆਰ ਡਿਸਪਲੇਅ ਹੈ।

ਇਸ ਵਿੱਚ ਇੱਕ ਸਿਰੈਮਿਕ ਗਲਾਸ ਸ਼ੀਲਡ ਹੈ ਜੋ ਕਿਸੇ ਵੀ ਮੋਬਾਈਲ ਗਲਾਸ ਨਾਲੋਂ ਜ਼ਿਆਦਾ ਮਜ਼ਬੂਤੀ ਦਿੰਦੀ ਹੈ। ਇਸ ਤੋਂ ਇਲਾਵਾ ਆਈਫੋਨ ਆਪਣੇ ਕੈਮਰੇ ਲਈ ਜਾਣੇ ਜਾਂਦੇ ਹਨ। ਆਈਫੋਨ 12 ‘ਚ 12 ਮੈਗਾਪਿਕਸਲ ਦਾ ਐਡਵਾਂਸਡ ਡਿਊਲ ਕੈਮਰਾ ਹੈ। ਨਾਲ ਹੀ, ਇਸ ਵਿੱਚ ਨਾਈਟ ਮੋਡ, 4K ਡੌਲਬੀ ਵਿਜ਼ਨ HDR ਰਿਕਾਰਡਿੰਗ ਵਰਗੀਆਂ ਵਿਸ਼ੇਸ਼ਤਾਵਾਂ ਵਾਲਾ 12-ਮੈਗਾਪਿਕਸਲ ਦਾ TrueDepth ਫਰੰਟ ਕੈਮਰਾ ਹੈ। ਐਪਲ ਦਾ ਇਹ ਫੋਨ ਕਾਫੀ ਮਸ਼ਹੂਰ ਹੈ ਅਤੇ ਇਹ IP68 ਵਾਟਰ ਰੇਸਿਸਟੈਂਟ ਰੇਟਿੰਗ ਦੇ ਨਾਲ ਆਉਂਦਾ ਹੈ।

ਮੈਡੀਕਲ ਅਫਸਰਾਂ ਦੀਆਂ 634 ਅਸਾਮੀਆਂ ਲਈ 9 ਅਤੇ 10 ਨਵੰਬਰ ਨੂੰ ਹੋਵੇਗੀ ਵਾਕ-ਇਨ ਇੰਟਰਵਿਊ

0

ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਇੰਟਰਵਿਊ 9 ਅਤੇ 10 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਪਰਿਵਾਰ ਕਲਿਆਣ ਭਵਨ, ਸੈਕਟਰ-34-ਏ, ਚੰਡੀਗੜ੍ਹ ਵਿਖੇ ਹੋਵੇਗੀ।

ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਵਿਭਾਗ ਦਾ ਚਾਰਜ ਸੰਭਾਲਿਆ ਹੈ, ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੇਂਡੂ ਖੇਤਰਾਂ ਵਿੱਚ ਡਾਕਟਰਾਂ ਵਿਸ਼ੇਸ਼ ਤੌਰ ‘ਤੇ ਮਾਹਿਰ ਡਾਕਟਰਾਂ ਦੀ ਘਾਟ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਦੇਖਭਾਲ ਸਹੂਲਤਾਂ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ।

ਸਿਹਤ ਵਿਭਾਗ ਵਿੱਚ ਇਸ ਵਿਆਪਕ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਇਨ੍ਹਾਂ 634 ਅਸਾਮੀਆਂ ਵਿੱਚ ਵੱਖ-ਵੱਖ ਮਾਹਰ ਸ਼ਾਮਲ ਹਨ ਜਿਵੇਂ ਕਿ ਮੈਡੀਸਨ ਨਾਲ ਸਬੰਧਤ 103, ਜਨਰਲ ਸਰਜਰੀ 78, ਗਾਇਨੀਕੋਲੋਜੀ 100, ਪੀਡੀਆਟ੍ਰਿਕਸ 122, ਅਨੈਸਥੀਸੀਆ 75, ਆਰਥੋ 113, ਰੇਡਿਓਲੋਜੀ 31, ਈ.ਐਨ.ਟੀ. 16, ਅੱਖਾਂ ਦੇ ਮਾਹਰ 16, ਸਕਿੱਨ ਐਂਡ ਵੀ.ਡੀ. 24, ਮਨੋਰੋਗ ਮਾਹਰ 10, ਛਾਤੀ ਅਤੇ ਟੀ.ਬੀ. ਦੇ ਮਾਹਰ 6, ਪੈਥੋਲੋਜੀ 12, ਮਾਈਕਰੋਬਾਇਓਲੋਜੀ 5, ਕਮਿਊਨਿਟੀ ਮੈਡੀਸਨ 4, ਬੀ.ਟੀ.ਓ. 9 ਅਤੇ ਫੋਰੈਂਸਿਕ ਮੈਡੀਸਨ 12 ਸ਼ਾਮਲ ਹਨ।

ਸਪੈਸ਼ਲਿਟੀ ਅਨੁਸਾਰ ਬ੍ਰੇਕ-ਅੱਪ, ਐਪਲੀਕੇਸ਼ਨ ਫਾਰਮੈਟ ਅਤੇ ਹੋਰ ਵੇਰਵੇ https://nhm.punjab.gov.in/ ‘ਤੇ ਦੇਖੇ ਜਾ ਸਕਦੇ ਹਨ। ਉਮੀਦਵਾਰਾਂ ਨੂੰ 01.11.2022 ਤੱਕ https://nhm.punjab.gov.in/ ‘ਤੇ ਆਪਣਾ ਆਨਲਾਈਨ ਅਰਜ਼ੀ ਫਾਰਮ ਜਮ੍ਹਾਂ ਕਰਾਉਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਉਮੀਦਵਾਰ ਕਾਉਂਸਲਿੰਗ/ਇੰਟਰਵਿਊ ਸਮੇਂ ਡਾਇਰੈਕਟੋਰੇਟ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ, ਪਰਿਵਾਰ ਕਲਿਆਣ ਭਵਨ, ਸੈਕਟਰ-34/ਏ, ਚੰਡੀਗੜ੍ਹ ਵਿਖੇ ਆਪਣੇ ਸਾਰੇ ਦਸਤਾਵੇਜ਼ (ਸਵੈ ਤਸਦੀਕ) ਜਮ੍ਹਾਂ ਕਰਾਉਣ।

IPS ਪ੍ਰੋਬੇਸ਼ਨਰੀ ਅਫ਼ਸਰਾਂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ।

ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਬਿਹਤਰੀ ਲਈ ਕੰਮ ਕਰਦਿਆਂ ਇੱਕ ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਨੂੰ ਸਰਮਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।