Home Blog Page 1869

ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਕੀਤਾ ਗ੍ਰਿਫਤਾਰ

0

ਗੈਂਗਸਟਰ ਦੀਪਕ ਟੀਨੂੰ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਟੀਨੂੰ ਨੂੰ ਗ੍ਰਿਫਤਾਰ ਕਰਨ ਲਈ ਅਜਮੇਰ ਪਹੁੰਚ ਗਈ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ 2 ਅਕਤੂਬਰ ਨੂੰ ਮਾਨਸਾ CIA ਸਟਾਫ ਦੀ ਕਸਟੱਡੀ  ‘ਚੋਂ  ਫਰਾਰ ਹੋ ਗਿਆ ਸੀ। ਪੁਲਿਸ ਵੱਲੋਂ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਆਖਿਰਕਾਰ ਹੁਣ ਗੈਂਗਸਟਰ ਦੀਪਕ ਟੀਨੂੰ ਦੀ ਗ੍ਰਿਫਤਾਰੀ ਹੋ ਗਈ ਹੈ। ਦੀਪਕ ਟੀਨੂੰ ਨੂੰ 17 ਦਿਨਾਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

Sunder Sham Arora ਨੂੰ ਭੇਜਿਆ ਨਿਆਇਕ ਹਿਰਾਸਤ ‘ਚ

0

ਏਆਈਜੀ ਨੂੰ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਐਤਵਾਰ ਨੂੰ ਗ੍ਰਿਫਤਾਰ ਕੀਤੇ ਗਏ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਰੋੜਾ ਨੂੰ ਗ੍ਰਿਫਤਾਰ ਕਰਕੇ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਕਤੂਬਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ‘ਚ ਮੰਤਰੀ ਰਹਿ ਚੁੱਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਕੇਸ ਨੂੰ ਰਫਾ-ਦਫਾ ਕਰਵਾਉਣ ਲਈ ਏਆਈਜੀ ਮਨਮੋਹਨ ਕੁਮਾਰ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਹ 50 ਲੱਖ ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਿਜੀਲੈਂਸ ਅਧਿਕਾਰੀਆਂ ਨੂੰ ਦੇਣ ਲਈ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਪਹੁੰਚਿਆ ਸੀ। ਜਿੱਥੇ ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ।

ਜਾਣੋ ਕਿਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

0

ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ 21 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਦਾ ਰੱਖਿਆ ਗਿਆ ਹੈ।ਫਿਲਹਾਲ ਮੀਟਿੰਗ ਦਾ ਅਜੰਡਾ ਤਿਆਰ ਨਹੀਂ ਕੀਤਾ ਗਿਆ।

ਮਲਿਕਾਰੁਜਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

0

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 17 ਅਕਤੂਬਰ 2022 ਨੂੰ ਵੱਖ-ਵੱਖ ਰਾਜਾਂ ਵਿੱਚ ਬਣਾਏ ਗਏ ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਈ ਸੀ।ਵੋਟਿੰਗ ਪ੍ਰਕਿਰਿਆ ਵਿੱਚ 9500 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਕਾਂਗਰਸ ਦੇ ਚੋਣ ਅਧਿਕਾਰੀਆਂ ਨੇ 96 ਫੀਸਦੀ ਤੱਕ ਵੋਟਿੰਗ ਹੋਣ ਦਾ ਦਾਅਵਾ ਕੀਤਾ ਸੀ।

ਇਹ ਵੀ ਪੜ੍ਹੋ: Sajan Bhanwala ਨੇ ਵਿਸ਼ਵ ਕੁਸ਼ਤੀ ‘ਚ ਗ੍ਰੀਕੋ ਰੋਮਨ Medal ਜਿੱਤਿਆ

ਅੱਜ ਵੋਟਾਂ ਦੀ ਗਿਣਤੀ ਹੋਈ ਤੇ ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰੁਜਨ ਖੜਗੇ ਪਾਰਟੀ ਦੀ ਚੋਣ ਜਿੱਤ ਗਏ। 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲਾ  ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਕੁੱਲ 9385 ਵੋਟਾਂ ਵਿਚੋਂ ਖੜਗੇ ਨੂੰ 7897 ਵੋਟਾਂ ਪਈਆਂ ਜਦ ਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਪਟੀਆਂ। 416 ਵੋਟਾਂ ਰੱਦ ਕੀਤੀਆਂ ਗਈਆਂ। ਇਸ ਦੌਰਾਨ ਸ਼ਸ਼ੀ ਥਰੂਰ ਨੇ ਹਾਰ ਕਬੂਲ ਲਈ ਤੇ  ਮਲਿਕਾਰੁਜਨ ਖੜਗੇ ਨੂੰ ਵਧਾਈ ਦਿੱਤੀ।

ਕੀਨੀਆ ‘ਚ ਬੱਚਿਆਂ ਦੇ ਹਾਲਾਤ ਵੇਖ ਪ੍ਰਿਯੰਕਾ ਚੋਪੜਾ ਹੋਈ ਭਾਵੁਕ

0

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ‘ਤੇ ਕੀਨੀਆ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਕਿਹਾ ਕਿ ਉਹ ਅਸਹਿਜ ਮਹਿਸੂਸ ਕਰ ਰਹੀ ਹੈ। ਪ੍ਰਿਯੰਕਾ ਚੋਪੜਾ ਅਦਾਕਾਰੀ ਤੋਂ ਲੈ ਕੇ ਇੰਟਰਨੈਸ਼ਨਲ ਮੰਚ ‘ਤੇ ਭਾਰਤ ਦੀ ਨੁਮਾਇੰਦਗੀ ਕਰਨ ਅਤੇ ਸਮਾਜਿਕ ਕੰਮ ਕਰਨ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਪ੍ਰਿਅੰਕਾ ਚੋਪੜਾ ਕੁਝ ਸਾਲਾਂ ਤੋਂ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੇਫ) ਨਾਲ ਵੀ ਜੁੜੀ ਹੋਈ ਹੈ ਅਤੇ ਹਰ ਸਾਲ ਉਹ ਸੰਸਥਾ ਲਈ ਕੰਮ ਕਰਨ ਲਈ ਕਈ ਦੇਸ਼ਾਂ ਦੀ ਯਾਤਰਾ ਕਰਦੀ ਹੈ।

ਇਹ ਵੀਡੀਓ ਹਰ ਕਿਸੇ ਨੂੰ ਭਾਵੁਕ ਕਰ ਦੇਣ ਵਾਲੀ ਹੈ। ਇਸ ਵੀਡੀਓ ਰਾਹੀਂ ਅਦਾਕਾਰਾ ਨੇ ਉਥੋਂ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਕੈਪਸ਼ਨ ‘ਚ ਲਿਖਿਆ, “ਮੈਂ ਇਥੇ ਇਹ ਸਭ ਵੇਖ ਕੇ ਅਸਹਿਜ ਮਹਿਸੂਸ ਕਰ ਰਹੀ ਹਾਂ।”

ਪ੍ਰਿਯੰਕਾ ਚੋਪੜਾ ਨੇ ਕੀਨੀਆ ਤੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਉਥੋਂ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਸ਼ੇਅਰ ਕਰਦੇ ਹੋਏ ਕਿਹਾ, “ਮੈਂ ਯੂਨੀਸੈਫ ਨਾਲ ਕੀਨੀਆ ‘ਚ ਹਾਂ, ਮੈਂ ਅੱਜ ਇਥੇ ਕਾਫ਼ੀ ਅਸਹਿਜ ਮਹਿਸੂਸ ਕਰ ਰਹੀ ਹਾਂ, ਜਦੋਂ ਮੈਂ ਲੰਡਨ ਤੋਂ ਕੀਨੀਆ ਲਈ ਫਲਾਇਟ ਲਈ ਹੈ ਉਦੋਂ ਤੋਂ ਮੇਰੇ ਮਨ ਬੇਚੈਨ ਹੋ ਰਿਹਾ ਹੈ। ਮੈਂ ਅਜੇ ਵੀ ਯੂਨੀਸੈਫ ਨਾਲ ਕੀਨੀਆ ਦੌਰੇ ‘ਤੇ ਹਾਂ। ਇਸ ਸਮੇਂ ਇਥੇ ਚੱਲ ਰਹੇ ਸੋਕੇ ਦੀ ਮਾਰ ਨੂੰ ਵੇਖ ਕੇ ਮਨ ਉਦਾਸ ਹੈ। ਇੱਕ ਮਾਂ ਹੋਣ ਦੇ ਨਾਤੇ ਕੁਪੋਸ਼ਣ ਨਾਲ ਕਿਸੇ ਬੱਚੇ ਦੀ ਮੌਤ ਦੀ ਖ਼ਬਰ ਸੁਨਣਾ ਜਾਂ ਅਜਿਹੇ ਹਾਲਾਤ ਵੇਖਣਾ ਬੇਹੱਦ ਮੁਸ਼ਕਿਲ ਹੈ।

ਪ੍ਰਿਯੰਕਾ ਨੇ ਦੱਸਿਆ ਕਿ ਕਿਵੇਂ ਵਾਤਾਵਰਣ ‘ਚ ਆ ਰਹੇ ਬਦਲਾਅ ਕਾਰਨ ਉੱਥੇ ਹਾਲਾਤ ਵਿਗੜਦੇ ਜਾ ਰਹੇ ਹਨ। ਇਥੇ ਇੱਕ ਮਿੰਟ ‘ਚ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ ਹੋ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਪ੍ਰਿਯੰਕਾ ਨੇ ਸਾਰਿਆਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪ੍ਰਿਯੰਕਾ ਨੇ ਕਿਹਾ, ”ਮੈਂ ਯੂਨੀਸੈਫ ਦੀ ਇਸ ਮੁਹਿੰਮ ‘ਚ ਉਨ੍ਹਾਂ ਨਾਲ ਕੰਮ ਕਰਨਾ ਜਾਰੀ ਰੱਖਾਂਗੀ। ਮੈਂ ਤੁਹਾਨੂੰ ਸਾਰਿਆਂ ਨੂੰ ਵੀ ਬੇਨਤੀ ਕਰਦੀ ਹਾਂ ਕਿ ਇਨ੍ਹਾਂ ਲੋਕਾਂ ਨੂੰ ਬਚਾਉਣ ਲਈ ਅੱਗੇ ਆਓ ਤਾਂ ਜੋ ਸਮੇਂ ਸਿਰ ਇਲਾਜ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਜਾ ਸਕੇ।”

ਪ੍ਰਿਯੰਕਾ ਚੋਪੜਾ ਮੁਤਾਬਕ ਕੀਨੀਆ ‘ਚ ਇਹ ਪਹਿਲੀ ਵਾਰ ਸੋਕਾ ਨਹੀਂ ਪਿਆ ਹੈ, ਹਾਲਾਂਕਿ ਇਸ ਤਰ੍ਹਾਂ ਦਾ ਸੋਕਾ ਦਹਾਕਿਆਂ ਤੋਂ ਦੇਖਿਆ ਜਾ ਰਿਹਾ ਹੈ। ਅਦਾਕਾਰਾ ਨੇ ਇਸ ਦਾ ਕਾਰਨ ਜਲਵਾਯੂ ਪਰਿਵਰਤਨ ਯਾਨੀ ਕਿ ਵਾਤਾਵਰਣ ‘ਚ ਆ ਰਹੀ ਤਬਦੀਲੀ ਨੂੰ ਦੱਸਿਆ ਹੈ। ਅਫਰੀਕਾ ਦੇ ਜ਼ਿਆਦਾਤਰ ਦੇਸ਼ ਵਾਤਾਵਰਣ ‘ਚ ਆ ਰਹੀ ਤਬਦੀਲੀ ਕਾਰਨ ਪਰੇਸ਼ਾਨ ਹਨ।

ਪੰਜਾਬ ਸਰਕਾਰ ਵੱਲੋਂ ਏਅਰ ਕਰਾਫਟ ਲੈਣ ਦੀ ਤਿਆਰੀ

0

ਪੰਜਾਬ ਸਰਕਾਰ ਹੁਣ 8 ਤੋਂ 10 ਸੀਟਰ ਵਾਲਾ ਜਹਾਜ਼ ਪੂਰੇ ਸਾਲ ਲਈ ਕਿਰਾਏ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਟੈਂਡਰ ਵੀ ਮੰਗੇ ਗਏ ਹਨ। ਪੰਜਾਬ ਕੋਲ ਪਹਿਲਾਂ ਆਪਣਾ ਹੈਲੀਕਾਪਟਰ ਸੀ ਪਰ ਸਰਕਾਰ ਹੁਣ ਏਅਰ ਕਰਾਫਟ ਦੀ ਲੋੜ ਮਹਿਸੂਸ ਕਰ ਰਹੀ ਹੈ। ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਕੋਈ ਸਰਕਾਰ ਪੂਰੇ ਸਾਲ ਲਈ ਕਿਰਾਏ ‘ਤੇ ਏਅਰ ਕਰਾਫਟ ਲੈਣ ਜਾ ਰਹੀ ਹੈ।

ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ : BJP ਨੇ 62 ਉਮੀਦਵਾਰਾਂ ਦੀ ਸੂਚੀ ਕੀਤੀ…

ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਪ੍ਰਾਈਵੇਟ ਜੈੱਟ ਕਿਰਾਏ ‘ਤੇ ਲੈ ਕੇ ਕੰਮ ਚਲਾ ਰਹੀ ਸੀ। ਹੁਣ ਪੰਜਾਬ ਸਰਕਾਰ ਪੂਰੇ ਸਾਲ ਲਈ ਚਾਰਟਰ ਕਿਰਾਏ ‘ਤੇ ਲੈਣ ਜਾ ਰਹੀ ਹੈ।

Sajan Bhanwala ਨੇ ਵਿਸ਼ਵ ਕੁਸ਼ਤੀ ‘ਚ ਗ੍ਰੀਕੋ ਰੋਮਨ Medal ਜਿੱਤਿਆ

0

ਅੰਡਰ-23 ਵਿਸ਼ਵ ਕੱਪ ‘ਚ ਭਾਰਤੀ ਪਹਿਲਵਾਨ ਸਾਜਨ ਭਾਨਵਾਲ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤ ਦੇ ਸਾਜਨ ਭਾਨਵਾਲਾ ਨੇ ਵਿਸ਼ਵ ਕੁਸ਼ਤੀ ਸੀ.ਸ਼ਿਪ ਦੇ ਅੰਡਰ 23 ਦੇ 77 ਕਿਲੋਗ੍ਰਾਮ ਵਿਚ ਭਾਰਤ ਲਈ ਪਹਿਲਾ ਗ੍ਰੀਕੋ ਰੋਮਨ ਤਮਗਾ ਜਿੱਤਿਆ ਹੈ। ਉਹ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਗ੍ਰੀਕੋ-ਰੋਮਨ ਵਰਗ ਵਿੱਚ ਤਗ਼ਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ।

ਸਾਜਨ ਨੇ ਮੈਚ ਦੇ ਸ਼ੁਰੂਆਤੀ ਦੌਰ ਵਿੱਚ ਯੂਕਰੇਨ ਦੇ ਦਿਮਿਤਰੋ ਵੈਸੇਟਸਕੀ ਵਿਰੁੱਧ 4-10 ਨਾਲ ਜਿੱਤ ਦਰਜ ਕੀਤੀ। ਦੂਜੇ-ਤੀਜੇ ਦੌਰ ‘ਚ ਭਾਰਤੀ ਪਹਿਲਵਾਨ 10-10 ਨਾਲ ਬਰਾਬਰੀ ‘ਤੇ ਰਹੇ। ਬਾਅਦ ਵਿੱਚ ਮੈਚ ਪੁਆਇੰਟ ਤੋਂ ਬਾਅਦ ਰੈਫਰੀ ਨੇ ਉਸ ਨੂੰ ਜੇਤੂ ਐਲਾਨ ਦਿੱਤਾ।

 

 

 

ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ’ਚ ‘ਆਪ’ ਦੇ ਵਿਦਿਆਰਥੀ ਵਿੰਗ CYSS ਦੀ ਜਿੱਤ

0

ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਨੇ ਧਮਾਕੇਦਾਰ ਐਂਟਰੀ ਕੀਤੀ ਹੈ। ਯੂਨੀਵਰਸਿਟੀ ਚੋਣਾਂ ਵਿੱਚ ਸੀਵਾਈਐਸਐਸ ਦੇ ਆਯੂਸ਼ ਖਟਕਡ ਨੇ ਜਿੱਤ ਪ੍ਰਾਪਤ ਕੀਤੀ ਹੈ। ਸੀਵਾਈਐਸਐਸ ਨੇ ਪਹਿਲੀ ਵਾਰ ਯੂਨੀਵਰਸਿਟੀ ਵਿੱਚ ਚੋਣ ਲੜੀ ਸੀ।

ਯੂਨੀਵਰਸਿਟੀ ਦੀ ਜਿੱਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ, ‘ਨੌਜਵਾਨ ਚਾਹੁਣ ਤਾਂ ਮੁਲਕ ਦੀ ਤਕਦੀਰ ਬਦਲ ਸਕਦੇ ਨੇ…ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ…ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਦੀ ਸ਼ਾਨਦਾਰ ਜਿੱਤ ਨੇ ਭਗਤ ਸਿੰਘ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ ਹੈ..ਆਯੂਸ਼ ਖਟਕਡ ਬਣੇ ਪ੍ਰਧਾਨ… ਸਾਰੀ ਟੀਮ ਨੂੰ ਮੁਬਾਰਕਾਂ…’

ਇਸ ਦੇ ਨਾਲ ਹੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਆਪ ਦੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ.ਦੀ ਵੱਡੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਨੀਤੀਆਂ ਦੀ ਜਿੱਤ ਹੈ। ਨੌਜਵਾਨਾਂ ਨੇ ਭਾਜਪਾ ਦੀ ਫ਼ਿਰਕੂ ਸੋਚ ਤੇ ਆਪ੍ਰੇਸ਼ਨ ਲੌਟਸ ਨੂੰ ਰੱਦ ਕੀਤਾ

 

ਪਰਿਵਾਰ ਅਤੇ ਸੱਸ ਸਹੁਰੇ ਨੂੰ ਸਾੜਕੇ ਮਾਰਨ ਵਾਲੇ ਵਿਅਕਤੀ ਨੇ ਕੀਤੀ ਖੁਦਕੁਸ਼ੀ

0

ਜਲੰਧਰ ਵਿਖੇ ਮਹਿਤਪੁਰ ’ਚ ਬੀਤੇ ਦਿਨ ਪਤਨੀ, 2 ਬੱਚਿਆਂ ਅਤੇ ਸੱਸ-ਸਹੁਰੇ ਦਾ ਕਤਲ ਕਰਨ ਵਾਲੇ ਮੁਲਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਕੁਲਦੀਪ ਸਿੰਘ ਉਰਫ਼ ਕਾਲੂ ਨੇ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਇੱਕ ਦਰੱਖ਼ਤ ਨਾਲ ਲਟਕਦੀ ਮਿਲੀ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅੱਜ ਕੋਰਟ ‘ਚ ਹੋਵੇਗੀ ਪੇਸ਼ੀ

ਜਾਣਕਾਰੀ ਅਨੁਸਾਰ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਘਰੇਲੂ ਕਲੇਸ਼ ਦੇ ਚਲਦਿਆਂ ਕੁਲਦੀਪ ਨੇ ਆਪਣੇ ਪੂਰੇ ਪਰਿਵਾਰ ’ਤੇ ਪੈਟਰੋਲ ਛਿੜਕ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਘਟਨਾ ਨੂੰ ਅੰਜਾਮ ਦੇਣ ਮਗਰੋਂ ਉਕਤ ਦੋਸ਼ੀ ਫਰਾਰ ਹੋ ਗਿਆ ਸੀ ਅਤੇ ਪੁਲਿਸ ਵੱਲੋਂ ਉਸਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅੱਜ ਕੋਰਟ ‘ਚ ਹੋਵੇਗੀ ਪੇਸ਼ੀ

0

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅੱਜ ਕੋਰਟ ‘ਚ ਪੇਸ਼ੀ ਹੋਵੇਗੀ। ਵਿਜੀਲੈਂਸ ਸੁੰਦਰ ਸ਼ਾਮ ਅਰੋੜਾ ਨੂੰ ਮੋਹਾਲੀ ਕੋਰਟ ‘ਚ ਪੇਸ਼ ਕਰੇਗੀ। ਦੱਸ ਦੇਈਏ ਕਿ ਮੰਤਰੀ ਨੂੰ ਵਿਜੀਲੈਂਸ ਨੇ ਰੰਗੇ ਹੱਥੀ ਕਾਬੂ ਕੀਤਾ ਸੀ। ਸੂਤਰਾਂ ਮੁਤਾਬਕ ਮੰਤਰੀ ਦੀ ਗੱਡੀ ‘ਚੋਂ ਕੁਝ ਅਹਿਮ ਦਸਤਾਵੇਜ਼ ਵੀ ਬਰਾਮਦ ਹੋਏ ਹਨ। ਦੱਸ ਦੇਈਏ ਕਿ ਵਿਜੀਲੈਂਸ ਨੇ ਮੰਤਰੀ ਨੂੰ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ।