Home Blog Page 1870

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ : BJP ਨੇ 62 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

0

ਹਿਮਾਚਲ ਪ੍ਰਦੇਸ਼ ‘ਚ 12 ਨਵੰਬਰ ਨੂੰ ਵਿਧਾਨਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਇਨ੍ਹਾਂ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ। ਹਿਮਾਚਲ ਪ੍ਰਦੇਸ਼ ਦੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ ਅਜਿਹੇ ਵਿੱਚ ਭਾਜਪਾ ਨੇ ਚੋਣਾਂ ਦੇ ਲਈ  ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 62 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਕਈ ਸੀਨੀਅਰ ਭਾਜਪਾ ਆਗੂਆਂ ਨੂੰ ਪਾਰਟੀ ਨੇ ਟਿਕਟ ਨਹੀਂ ਦਿੱਤੀ।ਹਿਮਾਚਲ ਪ੍ਰਦੇਸਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਸਿਰਾਜ ਵਿਧਾਨਸਭਾ ਸੀਟ ਤੋਂ ਚੋਣ ਲੜਨਗੇ ਜਦਕਿ ਅਨਿਲ ਸ਼ਰਮਾ ਨੂੰ ਪਾਰਟੀ ਨੇ ਮੰਡੀ ਵਿਧਾਨਸਭਾ ਹਲਕੇ ਤੋਂ ਟਿਕਟ ਦਿੱਤੀ ਹੈ। ਊਨਾ ਤੋਂ ਸਤਪਾਲ ਸਿੰਘ ਸੱਤੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਇਸ ਤੋਂ ਇਲਾਵਾ ਚੁਰਾਹ ਸੀਟ ਤੋਂ ਹੰਸਰਾਜ, ਭਰਮੌਰ ਤੋਂ ਡਾ: ਜਨਕ ਰਾਜ, ਚੰਬਾ ਤੋਂ ਇੰਦਰਾ ਕਪੂਰ, ਡਲਹੌਜ਼ੀ ਤੋਂ ਡੀ.ਐਸ. ਠਾਕੁਰ, ਭਟਿਆਲ ਤੋਂ ਵਿਕਰਮ ਜਰਿਆਲ, ਨੂਰਪੁਰ ਤੋਂ ਰਣਵੀਰ ਸਿੰਘ, ਇੰਦੌਰਾ ਤੋਂ ਰੀਟਾ ਧੀਮਾਨ, ਫਤਿਹਪੁਰ ਤੋਂ ਰਾਕੇਸ਼ ਪਠਾਨੀਆ, ਜਵਾਲੀ ਤੋਂ ਸੰਜੇ ਗੁਲੇਰੀਆ, ਜਸਵਾਨ-ਪ੍ਰਾਂਗਪੁਰ ਤੋਂ ਵਿਕਰਮ ਠਾਕੁਰ, ਜੈਸਿੰਘਪੁਰ ਤੋਂ ਰਵਿੰਦਰ ਧੀਮਾਨ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗਵਾਰ, ਪੰਜਾਬ ਦੇ ਗੈਂਗਸਟਰਾਂ ਵਿਚਾਲੇ ਫਾਇਰਿੰਗ

ਭਾਜਪਾ ਨੇ ਇਸ ਤੋਂ ਇਲਾਵਾ ਵਿਪਨ ਸਿੰਘ ਪਰਮਾਰ ਨੂੰ ਸੁਲਾਹ ਸੀਟ ਤੋਂ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਹੈ। ਨਗਰੋਟਾ ਤੋਂ ਅਰੁਣ ਕੁਮਾਰ ਮਹਿਰਾ ਉੱਤੇ ਭਰੋਸਾ ਜਤਾਇਆ ਹੈ , ਕਾਂਗੜਾ ਤੋਂ ਪਵਨ ਕਾਜਲ ਨੂੰ ਮੌਕਾ ਦਿੱਤਾ ਹੈ, ਸ਼ਾਹਪੁਰ ਤੋਂ ਸਰਬੀਨ ਚੌਧਰੀ ਨੂੰ ਟਿਕਟ ਦਿੱਤੀ ਹੈ, ਧਰਮਸ਼ਾਲਾ ਤੋਂ ਰਾਕੇਸ਼ ਚੌਧਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਲਮਪੁਰ ਤੋਂ ਤ੍ਰਿਲੋਕ ਕਪੂਰ, ਬੈਜਨਾਥ ਤੋਂ ਮੁਲਖਰਾਜ ਪ੍ਰੇਮੀ, ਲਾਹੌਲ ਅਤੇ ਸਪਿਤੀ ਤੋਂ ਰਾਮਲਾਲ ਮਾਰਕੰਡੇਆ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ।

ਮਨਾਲੀ ਤੋਂ ਗੋਵਿੰਦ ਸਿੰਘ ਠਾਕੁਰ, ਬੰਜਰ ਤੋਂ ਸੁਰੇਂਦਰ ਕੁਮਾਰ, ਕਾਰਸੋਗ ਤੋਂ ਦੀਪਰਾਜ ਕਪੂਰ, ਸੁੰਦਰਨਗਰ ਤੋਂ ਰਾਕੇਸ਼ ਜੰਬਾਓ, ਨਾਚਨ ਤੋਂ ਬਿਨੋਦ ਕੁਮਾਰ, ਦਰੰਗ ਤੋਂ ਪੂਰਨ ਚੰਦ ਠਾਕੁਰ, ਜੋਗਿੰਦਰਨਗਰ ਤੋਂ ਪ੍ਰਕਾਸ਼ ਰਾਣਾ, ਧਰਮਪੁਰ ਤੋਂ ਰਜਤ ਠਾਕੁਰ, ਮੰਡੀ ਤੋਂ ਅਨਿਲ ਸ਼ਰਮਾ ਨੂੰ ਟਿਕਟਾਂ ਮਿਲੀਆਂ ਹਨ। . ਇੰਦਰ ਸਿੰਘ ਗਾਂਧੀ ਬਲਾਹ ਤੋਂ, ਅਨਿਲ ਧੀਮਾਨ ਭੋਰੰਜ ਤੋਂ ਚੋਣ ਲੜਨਗੇ , ਕੈਪਟਨ ਰਣਜੀਤ ਸਿੰਘ ਸੁਜਾਨਪੁਰ ਤੋਂ, ਨਰਿੰਦਰ ਠਾਕੁਰ ਹਮੀਰਪੁਰ ਤੋਂ, ਵਿਜੇ ਅਗਨੀਹੋਤਰੀ ਨਦੌਨ ਤੋਂ ਚੋਣ ਮੂਦਾਨ ਵਿੱਚ ਆਪਣੀ ਕਿਸਮਤ ਅਜ਼ਮਾਉਣਗੇੇ।

ਚਿੰਤਪੁਰਨੀ ਤੋਂ ਬਲਵੀਰ ਸਿੰਘ ਚੌਧਰੀ ਨੂੰ ਭਾਜਪਾ ਨੇ ਚੋਣ ਲੜਨ ਦਾ ਮੌਕਾ ਦਿੱਤਾ ਹੈ, ਗੈਰੇਟ ਤੋਂ ਰਾਜੇਸ਼ ਠਾਕੁਰ, ਕੁਟਲਹਾਰ ਤੋਂ ਵਰਿੰਦਰ ਕੰਵਰ, ਝੰਡੂਤਾ ਤੋਂ ਜੇਆਰ ਕਤਬਲ, ਘੁਮਾਰਵਿਨ ਤੋਂ ਰਾਜਿੰਦਰ ਗਰਗ, ਬਿਲਾਸਪੁਰ ਤੋਂ ਤ੍ਰਿਲੋਕ ਝੰਬਲ, ਨੈਨਾ ਦੇਵੀਜੀ ਤੋਂ ਰਣਧੀਰ ਸ਼ਰਮਾ, ਅਰਕੀ ਤੋਂ ਗੋਵਿੰਦ ਰਾਮ ਸ਼ਰਮਾ, ਨਾਲਾਗੜ੍ਹ ਤੋਂ ਲਖਵਿੰਦਰ ਰਾਣ ਚੋਣ ਲੜਨਗੇ, ਸਰਾਂ ਤੋਂ ਡਾ. ਸੋਲਨ ਤੋਂ ਪਰਮਜੀਤ ਸਿੰਘ, ਸੋਲਨ ਤੋਂ ਰਾਜੇਸ਼ ਕਸ਼ਯਪ, ਕਸੌਲੀ ਤੋਂ ਰਾਜੀਵ ਸੈਜਲ, ਪਛੜ ਤੋਂ ਰੀਨਾ ਕਸ਼ਯਪ ਨੂੰ ਪਾਰਟੀ ਨੇ ਮੌਕਾ ਦਿੱਤਾ ਹੈ, ਨਾਹਨ ਤੋਂ ਰਾਜੀਵਨ ਬਿੰਦਲ, ਰੇਣੁਕਾਜੀ ਤੋਂ ਨਰਾਇਣ ਸਿੰਘ, ਪੰਬਾਟਾ ਸਾਹਿਬ ਤੋਂ ਸੁਖਰਾਮ ਚੌਧਰੀ, ਸ਼ਿਲਈ ਤੋਂ ਬਾਦਲਦੇਵ ਤੋਮਰ, ਚੌਪਾਲ ਤੋਂ ਬਲਬੀਰ ਵਰਮਾ, ਚੌਪਾਲ ਤੋਂ ਅਜੇ ਸ਼ਿਆਮ, ਕਸੁੰਮਤੀ ਤੋਂ ਸੁਰੇਸ਼ ਭਾਰਦਵਾਜ, ਸ਼ਿਮਲਾ ਤੋਂ ਸੰਜੇ ਸੂਦ ਨੂੰ ਟਿਕਟ ਦਿੱਤੀ ਗਈ ਹੈ। ਸ਼ਿਮਲਾ ਦਿਹਾਤੀ ਤੋਂ ਰਵੀ ਮਹਿਤਾ, ਜੁਬਲ-ਕੋਟਖਾਈ ਤੋਂ ਚੇਤਨ ਬਰਗਟਾ, ਰੋਹੜੂ ਤੋਂ ਸ਼ਸ਼ੀ ਬਾਲਾ, ਕਿਨੌਰ ਤੋਂ ਸੂਰਤ ਨੇਗੀ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅੱਜ ਹੋਵੇਗੀ ਵੋਟਾਂ ਦੀ ਗਿਣਤੀ

0

ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ 17 ਅਕਤੂਬਰ ਨੂੰ ਵੋਟਿੰਗ ਹੋਈ ਸੀ ਤੇ ਅੱਜ 19 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਚ ਵੋਟਾਂ ਦੀ ਗਿਣਤੀ ਹੋਵੇਗੀ।

ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ : BJP ਨੇ 62 ਉਮੀਦਵਾਰਾਂ ਦੀ ਸੂਚੀ ਕੀਤੀ…

ਪ੍ਰਧਾਨ ਦੀ ਚੋਣ ਲਈ ਮਲਿਕਾਅਰੁਜਨ ਖੜਗੇ ਅਤੇ ਸ਼ਸ਼ੀ ਥਰੂਰ ਉਮੀਦਵਾਰ ਸਨ। ਕੁੱਲ 9500 ਵੋਟਾਂ ਦੀ ਗਿਣਤੀ ਅੱਜ 19 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ।

ਨਵਜੋਤ ਸਿੱਧੂ ਦੀ ਅਦਾਲਤ ‘ਚ ਪੇਸ਼ੀ ਸਬੰਧੀ ਪ੍ਰੋਡਕਸ਼ਨ ਵਾਰੰਟ ਜਾਰੀ

0

ਨਵਜੋਤ ਸਿੰਘ ਸਿੱਧੂ ਨੂੰ ਮੁੱਖ ਨਿਆਇਕ ਸਜ਼ਾ ਅਧਿਕਾਰੀ ਸੁਮਿਤ ਮੱਕੜ ਨੇ ਇਕ ਮਾਮਲੇ ’ਚ ਬਤੌਰ ਗਵਾਹ ਪੇਸ਼ ਹੋਣ ਲਈ ਉਨ੍ਹਾਂ ਦੇ 21 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਮੇਂ ਸਿੱਧੂ ਪਟਿਆਲਾ ਜੇਲ੍ਹ ’ਚ ਇਕ ਮਾਮਲੇ ’ਚ ਸਜ਼ਾ ਕੱਟ ਰਹੇ ਹਨ। ਸੁਰੱਖਿਆ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ 2 ਵਾਰ ਅਦਾਲਤ ਤੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਅਪੀਲ ਕੀਤੀ ਸੀ, ਜਿਸ ਸਬੰਧੀ ਮੁੜ ਨਿਰੀਖਣ ਪਟੀਸ਼ਨ ਵੀ ਖਾਰਜ ਕਰ ਦਿੱਤੀ ਗਈ ਸੀ। ਸਿੱਧੂ ਨੇ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕੇਸ ’ਚ ਗਵਾਹ ਵਜੋਂ ਲੁਧਿਆਣਾ ਦੀ ਅਦਾਲਤ ’ਚ ਪੇਸ਼ ਹੋਣ ਤੋਂ ਵਾਰ-ਵਾਰ ਇਨਕਾਰ ਕੀਤਾ ਹੈ।

ਗ੍ਰੈਂਡ ਮੈਨਰ ਹੋਮਜ਼ ਸੀ. ਐੱਲ. ਯੂ. ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਬਰਖ਼ਾਸਤ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੇ ਆਸ਼ੂ ਖ਼ਿਲਾਫ਼ ਮੁਕੱਦਮਾ ਦਾਇਰ ਕਰ ਰੱਖਿਆ ਹੈ। ਸਿੱਧੂ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਮਾਮਲੇ ’ਚ ਗਵਾਹ ਵਜੋਂ ਨਹੀਂ ਬੁਲਾਇਆ ਜਾ ਸਕਦਾ। ਬਰਖ਼ਾਸਤ ਡੀ. ਐੱਸ. ਪੀ. ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਸਿੱਧੂ ਨੂੰ ਮਾਮਲੇ ’ਚ ਗਵਾਹ ਦੇ ਤੌਰ ’ਤੇ ਬੁਲਾਇਆ ਜਾਣਾ ਚਾਹੀਦਾ ਹੈ ਕਿਉਂਕਿ 2019 ‘ਚ ਸਥਾਨਕ ਸਰਕਾਰਾਂ ਮੰਤਰੀ ਦੇ ਰੂਪ ’ਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਆਸ਼ੂ ਦਾ ਨਾਮ ਸੀ. ਐੱਲ. ਯੂ. ਘਪਲੇ ਦੀ ਜਾਂਚ ਰਿਪੋਰਟ ’ਚ ਪ੍ਰਮੁੱਖਤਾ ਨਾਲ ਆਇਆ ਸੀ।

ਅਧਿਕਾਰੀ ਵੱਲੋਂ ਮਾਮਲੇ ਦੀ ਫ਼ਾਈਲ ਸਿੱਧੂ ਦੇ ਦਫ਼ਤਰ ’ਚ ਜਮ੍ਹਾਂ ਕੀਤੀ ਗਈ ਸੀ, ਜੋ ਹੁਣ ਕਥਿਤ ਤੌਰ ’ਤੇ ਗਾਇਬ ਹੈ। ਅਦਾਲਤ ਨੇ ਪਾਇਆ ਕਿ ਪਿਛਲੀਆਂ ਅਰਜ਼ੀਆਂ ਦਾ ਨਿਪਟਾਰਾ ਕਰਦੇ ਸਮੇਂ ਇਹ ਖ਼ਾਸ ਤੌਰ ’ਤੇ ਦੇਖਿਆ ਗਿਆ ਸੀ ਕਿ ਸ਼ਿਕਾਇਤਕਰਤਾ ਨੂੰ ਤਤਕਾਲੀ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਜਾਂਚ ਦਾ ਕੰਮ ਸੌਂਪਿਆ ਗਿਆ ਸੀ।

ਇਹ ਵੀ ਪੜ੍ਹੋ : ਕੈਨੇਡਾ ‘ਚ ਗੈਂਗਵਾਰ, ਪੰਜਾਬ ਦੇ ਗੈਂਗਸਟਰਾਂ ਵਿਚਾਲੇ ਫਾਇਰਿੰਗ

ਅਦਾਲਤ ਨੇ ਕਿਹਾ ਕਿ ਤੱਥਾਂ ਦਾ ਪਤਾ ਲਗਾਉਣ ਲਈ ਕਿ ਕੀ ਸ਼ਿਕਾਇਤਕਰਤਾ ਜਾਂਚ ਦੇ ਲਈ ਅਧਿਕਾਰਤ ਕੀਤਾ ਗਿਆ ਸੀ? ਕੀ ਸ਼ਿਕਾਇਤਕਰਤਾ ਵੱਲੋਂ ਜਾਂਚ ਰਿਪੋਰਟ ਗਵਾਹ/ਅਰਜ਼ੀਕਰਤਾ ਦੇ ਦਫ਼ਤਰ ਨੂੰ ਪੇਸ਼ ਕੀਤੀ ਗਈ ਸੀ? ਕੀ ਫ਼ਾਈਲ ਮੁੜ ਬਣਾਉਣ ਲਈ ਤਤਕਾਲੀ ਸਥਾਨਕ ਸਰਕਾਰਾਂ ਮੰਤਰੀ ਰਹਿੰਦੇ ਹੋਏ ਉਨ੍ਹਾਂ ਵੱਲੋਂ ਕੋਈ ਹੁਕਮ ਪਾਸ ਕੀਤਾ ਗਿਆ ਸੀ? ਅਦਾਲਤ ਨੇ ਇਹ ਵੀ ਠਹਿਰਾਇਆ ਕਿ ਜੇਕਰ ਸਿੱਧੂ ਨੂੰ ਆਪਣੀ ਜਾਨ ਨੂੰ ਲੈ ਕੇ ਕੋਈ ਖ਼ਤਰਾ ਹੈ ਤਾਂ ਜੇਲ੍ਹ ਸੁਪਰੀਡੈਂਟ ਪਟਿਆਲਾ ਆਪਣੇ ਪੱਧਰ ’ਤੇ ਪਟਿਆਲਾ ਦੇ ਪੁਲਸ ਮੁਖੀ ਨੂੰ ਇਸ ਸਬੰਧੀ ਲਿਖ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਵਾ ਸਕਦੇ ਹਨ ਪਰ ਗਵਾਹ ਦਾ ਅਦਾਲਤ ’ਚ ਪੇਸ਼ ਕਰਨਾ ਜ਼ਰੂਰੀ ਹੈ। ਅਦਾਲਤ ਦੇ ਉਕਤ ਹੁਕਮਾਂ ਤੋਂ ਬਾਅਦ ਸਿੱਧੂ ਨੂੰ ਪਟਿਆਲਾ ਜੇਲ੍ਹ ਸੁਪਰੀਡੈਂਟ ਵੱਲੋਂ ਗਵਾਹੀ ਲਈ ਲੁਧਿਆਣਾ ਦੀ ਅਦਾਲਤ ’ਚ 21 ਅਕਤੂਬਰ ਨੂੰ ਪੇਸ਼ ਕੀਤਾ ਜਾ ਸਕਦਾ ਹੈ।

ਕੈਨੇਡਾ ‘ਚ ਗੈਂਗਵਾਰ, ਪੰਜਾਬ ਦੇ ਗੈਂਗਸਟਰਾਂ ਵਿਚਾਲੇ ਫਾਇਰਿੰਗ

0

ਵਿਦੇਸ਼ਾਂ ‘ਚ ਗੈਂਗਵਾਰ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਹੁਣ ਕੈਨੇਡਾ ਤੋਂ ਸਾਹਮਣੇ ਆਇਆ ਹੈ।ਕੈਨੇਡਾ ‘ਚ ਗੈਂਗਵਾਰ ਹੋਈ ਹੈ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕੈਨੇਡਾ ‘ਚ ਪੰਜਾਬ ਦੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ।

ਜਾਣਕਾਰੀ ਅਨੁਸਾਰ ਗੈਂਗਸਟਰ ਵਿਸ਼ਾਲ ਵਾਲੀਆ ਦਾ ਕਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਹਮਲਾਵਾਰਾਂ ਨੇ ਵਾਰਦਾਤ ਤੋਂ ਬਾਅਦ ਕਾਰ ਨੂੰ ਅੱਗ ਲਗਾ ਦਿੱਤੀ। ਇਹ ਵੀ ਸਾਹਮਣੇ ਆਇਆ ਹੈ ਕਿ ਵਾਲੀਆ ਦੇ ਕਤਲ ਤੋਂ ਬਾਅਦ ਵਿਰੋਧੀ ਗੈਂਗਸਟਰ ਗਰੁੱਪ ਨੇ ਅਪਰਾਧ ਵਿਚ ਵਰਤੀ ਕਾਰ ਨੂੰ ਅੱਗ ਲਗਾ ਦਿੱਤੀ ਤੇ ਆਪ ਮੌਕੇ ਤੋਂ ਭੱਜ ਗਏ।ਵਿਸ਼ਾਲ ਵਾਲੀਆ ਦਾ ਨਾਂ ਪੁਲਿਸ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਿਲ ਸੀ। ਦੱਸਿਆ ਜਾ ਰਿਹਾ ਹੈ ਕਿ ਵਿਸ਼ਾਲ ਵਾਲੀਆ ਨਸ਼ਾ ਤਸਕਰੀ ‘ਚ ਵੀ ਸ਼ਾਮਿਲ ਸੀ। ਫਿਲਹਾਲ ਇਸ ਮਾਮਲੇ ‘ਚ ਕਿਸੇ ਵੀ ਗ੍ਰਿਫਤਾਰੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਚੁਣੇ ਜਾਂਦੇ ਹਨ, ਜਿਸ ਤਹਿਤ ਇਸ ਵਾਰ 9 ਨਵੰਬਰ ਨੂੰ ਇਜਲਾਸ ਹੋਵੇਗਾ।
ਇਸ ਮੌਕੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਪੰਥਕ ਮਰਯਾਦਾ ਅਨੁਸਾਰ ਕਰਨ ਦੇ ਨਾਲ-ਨਾਲ ਕੌਮੀ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਅਤੇ ਇਸ ਤਹਿਤ ਆਪਣੇ ਫ਼ਰਜ਼ ਬਾਖੂਬੀ ਨਿਭਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦਾ ਅਤਿ ਅਹਿਮ ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸੰਜੀਦਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਇਕ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਸਾਰੇ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਅੱਗੇ ਵਧਾਉਣ ਲਈ ਕਾਰਜ ਕਰੇਗੀ। ਇਸ ਦੇ ਨਾਲ ਹੀ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਬੈਠਕ ਵੀ ਜਲਦ ਸੱਦੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਵੀ ਵਿਦਵਾਨਾਂ ਅਤੇ ਵਕੀਲਾਂ ਦੀ ਬੈਠਕ ਵਿਚ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਅੰਦਰ ਬੀਤੇ ਕੱਲ੍ਹ ਨਜ਼ਰਸਾਨੀ ਪਟੀਸ਼ਨ ਦਰਜ਼ ਕਰ ਦਿੱਤੀ ਗਈ ਹੈ ਅਤੇ ਹਰਿਆਣਾ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਵੱਲੋਂ ਵੀ ਇਕ ਰੀਵਿਊ ਪਟੀਸ਼ਨ ਅੱਜ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਕੀਤੇ ਜਾ ਰਹੇ ਹਨ, ਜਿਸ ਵਿਚ ਪੰਥਕ ਇਕੱਠ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਇਸ ਇਕੱਠ ਵਿਚ ਵੱਧ ਤੋਂ ਵੱਧ ਜਥੇਬੰਦੀਆਂ ਅਤੇ ਪੰਥ ਦਰਦੀ ਸ਼ਾਮਲ ਹੋਣ, ਤਾਂ ਜੋ ਅਗਲੇ ਪ੍ਰੋਗਰਾਮ ਐਲਾਨੇ ਜਾ ਸਕਣ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਤਕ ਕੀਤੇ ਸਹਾਇਤਾ ਦੇ ਵੇਰਵੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖਰਚੇ ਗਏ ਹਨ। ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2.85 ਕਰੋੜ ਰੁਪਏ, ਧਰਮੀ ਫ਼ੌਜੀਆਂ ਨੂੰ 8.85 ਕਰੋੜ ਰੁਪਏ, ਕੈਂਸਰ ਪੀੜਤਾਂ ਨੂੰ 31.91 ਕਰੋੜ ਰੁਪਏ, ਜੋਧਪੁਰ ਨਜ਼ਰਬੰਦ ਰਹੇ ਸਿੰਘਾਂ ਲਈ 2.42 ਕਰੋੜ ਰੁਪਏ, ਜੰਮੂ ਕਸ਼ਮੀਰ ਹੜ੍ਹ ਪੀੜਤਾਂ ਨੂੰ 1.15 ਕਰੋੜ ਰੁਪਏ, ਧਰਮ ਅਰਥ ਫੰਡ ਤਹਿਤ ਲੋੜਵੰਦਾਂ ਨੂੰ 14.79 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਸਾਲ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ, ਧਾਰਮਿਕ ਪ੍ਰੀਖਿਆ ਤੇ ਸਿਕਲੀਗਰ ਵਣਜਾਰੇ ਸਿੱਖਾਂ ਆਦਿ ਨੂੰ ਵੱਡੀ ਸਹਾਇਤਾ ਦਿੱਤੀ ਗਈ ਹੈ। ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲ 2021-2022 ਦੌਰਾਨ 2.10 ਕਰੋੜ ਰੁਪਏ ਦੇ ਵਜ਼ੀਫੇ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 52.35 ਲੱਖ ਰੁਪਏ, ਸਿਕਲੀਗਰ ਦੇ ਵਣਜਾਰੇ ਸਿੱਖਾਂ ਲਈ 43.48 ਲੱਖ ਰੁਪਏ, ਧਾਰਮਿਕ ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ 23.87 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਚਨਬਧ ਹੈ ਅਤੇ ਰਹੇਗੀ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਵੱਲੋਂ ਜਿੱਤੀ ਗਈ ਐਸਐਨਬੀਪੀ ਆਲ ਇੰਡੀਆ ਚੈਂਪੀਅਨਸ਼ਿਪ ਅਤੇ ਸੂਬਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਸ਼੍ਰੋਮਣੀ ਕਮੇਟੀ ਟੀਮ ਵੱਲੋਂ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਸਨਮਾਨ ਕਰਨ ਦਾ ਫੈਸਲਾ ਕੀਤਾ।

ਇਸ ਮੌਕੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਪਰਮਜੀਤ ਸਿੰਘ ਦੁਨੀਆਮਾਜਰਾ, ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਵਰਿੰਦਰ ਸਿੰਘ ਠਰੂ, ਸ. ਬਿਕਰਮਜੀਤ ਸਿੰਘ, ਸ. ਹਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।

Australia ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰ

0

ਆਸਟ੍ਰੇਲੀਆਈ ਸਰਕਾਰ ਨੇ ਮੰਗਲਵਾਰ ਨੂੰ ਇੱਕ ਵੱਡਾ ਫ਼ੈਸਲਾ ਲਿਆ। ਜਿਸ ਵਿੱਚ ਉਸਨੇ ਪੱਛਮੀ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਮਾਨਤਾ ਵਾਪਸ ਲੈ ਲਈ। ਸਰਕਾਰ ਨੇ ਇਸ ਫ਼ੈਸਲੇ ਨੂੰ ਇਜ਼ਰਾਈਲ ਅਤੇ ਫਲਸਤੀਨ ਵਿਚਾਲੇ ਸ਼ਾਂਤੀ ਵਾਰਤਾ ਦਾ ਹਿੱਸਾ ਦੱਸਿਆ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸਾਲ 2018 ਵਿੱਚ ਪੱਛਮੀ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦਿੱਤੀ ਸੀ, ਪਰ ਹੁਣ ਨਵੇਂ ਪ੍ਰਧਾਨ ਮੰਤਰੀ ਨੇ ਪਿਛਲੀ ਸਰਕਾਰ ਦੇ ਇਸ ਫ਼ੈਸਲੇ ਨੂੰ ਬਦਲ ਦਿੱਤਾ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ! ਹਾੜੀ ਦੀਆਂ ਫਸਲਾਂ ਦੀ MSP…

ਉੱਥੇ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਵੋਂਗ ਨੇ ਪਿਛਲੀ ਸਰਕਾਰ ਵੱਲੋਂ ਕੀਤੇ ਫ਼ੈਸਲੇ ਨੂੰ ਪਲਟਣ ਦੀਆਂ ਗੱਲਾਂ ਤੋਂ ਇਨਕਾਰ ਕੀਤਾ ਹੈ। ਵੋਂਗ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਯੇਰੂਸ਼ਲਮ ਦੀ ਅੰਤਿਮ ਸਥਿਤੀ ਨੂੰ ਕਿਸੇ ਵੀ ਸ਼ਾਂਤੀ ਵਾਰਤਾ ਦੇ ਹਿੱਸੇ ਵਜੋਂ ਸੁਲਝਾਉਣ ਦੇ ਮਾਮਲੇ ‘ਤੇ ਵਿਚਾਰ ਕਰਨਾ ਚਾਹੁੰਦੀ ਹੈ। ਸਾਡੇ ਲਈ ਸ਼ਾਂਤੀ ਅਤੇ ਸੁਰੱਖਿਆ ਜ਼ਰੂਰੀ ਹੈ। ਅਸੀਂ ਅਜਿਹੀ ਪਹੁੰਚ ਦਾ ਸਮਰਥਨ ਨਹੀਂ ਕਰਾਂਗੇ ਜੋ ਸ਼ਾਂਤੀ ਦੀ ਸੰਭਾਵਨਾ ਨੂੰ ਕਮਜ਼ੋਰ ਕਰੇ। ਪਿਛਲੀ ਸਰਕਾਰ ਨੇ ਪੱਛਮੀ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਦਾ ਫ਼ੈਸਲਾ ਕੀਤਾ ਸੀ, ਇਹ ਸਹੀ ਹੈ ਪਰ ਅਸੀਂ ਇਸ ਦੀ ਰਾਜਧਾਨੀ ਬਦਲਣ ਨਹੀਂ ਜਾ ਰਹੇ, ਸਗੋਂ ਇਸ ‘ਤੇ ਵਿਚਾਰ ਕਰਾਂਗੇ।

ਪਬਲਿਕ ਕਾਲਜ ਸਮਾਣਾ ਜਲਦ ਬਣੇਗਾ ਸਰਕਾਰੀ ਕਾਲਜ: ਮੀਤ ਹੇਅਰ

0

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਹੁਤ ਜਲਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਪ੍ਰਦਾਨ ਕਰੇਗੀ। ਉਹ ਅੱਜ ਇਥੇ ਪਬਲਿਕ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ, ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਬਾਰੇ ਵਿਭਾਗਾਂ ਦੇ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਵਾਦ ਦੀ ਰਾਜਨੀਤੀ ਤੋਂ ਦੁਖੀ ਨੌਜਵਾਨਾਂ ਨੇ ਰਾਜ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ ਜਿਸ ਲਈ ਸਾਡੀ ਸਰਕਾਰ ਨੇ ਪਹਿਲੇ ਚਾਰ ਮਹੀਨਿਆਂ ਵਿਚ ਹੀ ਸਾਢੇ 18 ਹਜ਼ਾਰ ਨੌਕਰੀਆਂ, ਕੱਚੇ ਮੁਲਾਜਮ ਪੱਕੇ ਅਤੇ ਸੂਬੇ ਵਿਚ ਨਿਵੇਸ਼ ਲਈ ਸੁਖਾਵਾਂ ਮਾਹੌਲ ਸਿਰਜਿਆ, ਜਿਸ ਕਰਕੇ ਟਾਟਾ ਨੇ ਵੀ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ, ਜਿਸ ਨਾਲ ਸਾਡੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਜਿਹੇ ਮੇਲਿਆਂ ਵਿਚ ਦਿਖਾਏ ਆਪਣੀ ਪ੍ਰਤਿਭਾ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਮੇਲੇ ਅਜਿਹੇ ਪਲੇਟਫਾਰਮ ਹੁੰਦੇ ਹਨ ਜੋ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਕਰਦੇ ਹਨ। ਮੀਤ ਹੇਅਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁਵਕ ਮੇਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ਏਕਤਾ, ਮਿਲਵਰਤਣ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ, ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣਾ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਹੁੰਦਾ ਹੈ। ਉਨ੍ਹਾਂ ਨੇ ਆਪਣੀ ਸਰਕਾਰ ਦੀ ਸਿੱਖਿਆ ਤੇ ਖੇਡ ਵਿਭਾਗ ਵਿਚਲੀ ਕਾਰਜ਼ਗੁਜ਼ਾਰੀ ਬਾਰੇ ਚਾਨਣਾ ਪਾਉਂਦਿਆਂ ਦਸਿਆ ਕਿ ਪਹਿਲੀ ਵਾਰ ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ ਤੇ ਰਾਜ ਵਿਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ।

ਉਹਨਾਂ ਨੇ ਪਬਲਿਕ ਕਾਲਜ ਵਿੱਚ ਕਰਵਾਏ ਜਾ ਰਹੇ ਇਸ ਮੇਲੇ ਲਈ ਕਾਲਜ ਨੂੰ ਵਧਾਈ ਦਿੱਤੀ ਤੇ ਭਰੋਸਾ ਦਿੱਤਾ ਕਿ ਜਿੰਨੀ ਛੇਤੀ ਸੰਭਵ ਹੋ ਸਕਿਆ ਇਸ ਕਾਲਜ ਨੂੰ ਸਰਕਾਰੀ ਕਾਲਜ ਦਾ ਦਰਜ਼ਾ ਦਿਵਾਇਆ ਜਾਵੇਗਾ।

ਕਾਲਜ ਪ੍ਰਿੰਸੀਪਲ ਡਾ.ਜਤਿੰਦਰ ਦੇਵ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਯੁਵਕ ਮੇਲਿਆਂ ਵਿੱਚ ਵਿਦਿਆਰਥੀਆਂ ਦੇ ਘੱਟ ਰਹੇ ਰੁਝਾਨ ਬਾਰੇ ਚਿੰਤਾ ਪ੍ਰਗਟ ਕੀਤੀ ਤੇ ਇਸੇ ਰੁਝਾਨ ਨੂੰ ਪ੍ਰਫੁਲਤ ਕਰਨ ਲਈ ਮੰਤਰੀ ਸਾਹਿਬ ਨੂੰ ਬੇਨਤੀ ਵੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਦਾ ਪ੍ਰਗਟਾਵਾ ਕਰਦੀਆਂ ਤੇ ਕਾਲਜ ਵਿੱਚ ਬਣਾਈਆਂ ਗਈਆਂ ਤਿੰਨ ਸਟੇਜਾਂ ਉੱਪਰ ਵੱਖੋ-ਵੱਖਰੇ ਰੰਗ ਵੇਖਣ ਨੂੰ ਮਿਲੇ। ਜਿਸ ਵਿਚ ਥੀਏਟਰ ਦੀਆਂ ਆਈਟਮਾਂ ਇਕਾਂਗੀ ਨਾਟਕ, ਮਿਮਿਕਰੀ ਨੇ ਸਭ ਦਾ ਧਿਆਨ ਖਿੱਚਿਆ ਉਥੇ ਲੋਕ ਗੀਤ, ਲੋਕ ਸਾਜ਼ ਤੇ ਫੋਕ ਆਰਕੈਸਟਰਾਂ ਨੇ ਕਾਲਜ ਦੇ ਮਾਹੌਲ ਨੂੰ ਹੋਰ ਝੂੰਮਣ ਲਾ ਦਿੱਤਾ। ਸਾਹਿਤਕ ਵੰਨਗੀਆਂ ਵਿੱਚ ਵਾਦ ਵਿਵਾਦ, ਭਾਸ਼ਣ ਕਲਾ ਤੇ ਕਾਵਿ ਉਚਾਰਨ ਨੂੰ ਮਾਨਣ ਦਾ ਵੀ ਵੱਖਰਾ ਆਨੰਦ ਵੇਖਣ ਨੂੰ ਮਿਲਿਆ। ਹਰ ਵੰਨਗੀ ਨੂੰ ਬੜੀ ਨੀਝ ਨਾਲ ਵੇਖਦਿਆਂ ਜੱਜਾਂ ਨੇ ਅਪਣਾ ਨਿਰਣਾ ਵੀ ਨਿਰਪੱਖ ਹੋ ਕੇ ਦਿੱਤਾ।

ਦੂਜੇ ਦਿਨ ਕਰਵਾਏ ਗਏ ਮੁਕਾਬਲਿਆਂ ਅਨੁਸਾਰ ਲੁੱਡੀ ਲੋਕ ਨਾਚ ਲੜਕੀਆਂ ਵਿੱਚ ਪਹਿਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੂਜਾ ਸਰਕਾਰੀ ਮਹਿੰਦਰਾ ਕਾਲਜ, ਝੁੰਮਰ ਲੋਕ ਨਾਚ ਲੜਕੇ ਵਿੱਚ ਪਹਿਲਾ ਸਰਕਾਰੀ ਮਹਿੰਦਰਾ ਕਾਲਜ ਦੂਜਾ ਖਾਲਸਾ ਕਾਲਜ ਪਟਿਆਲਾ,ਭੰਡ ਵਿੱਚ ਪਹਿਲਾ ਖ਼ਾਲਸਾ ਕਾਲਜ ਪਟਿਆਲਾ ਦੂਜਾ ਪਬਲਿਕ ਸਕੂਲ ਸਮਾਣਾ, ਨੁੱਕੜ ਨਾਟਕ ਵਿੱਚ ਪਹਿਲਾ ਸਰਕਾਰੀ ਮਹਿੰਦਰਾ ਕਾਲਜ ਦੂਜਾ ਖ਼ਾਲਸਾ ਕਾਲਜ ਪਟਿਆਲਾ,ਪੰਜਾਬੀ ਲੋਕਧਾਰਾ ਤੇ ਸਭਿਆਚਾਰ ਲਘੂ ਫਿਲਮ ਵਿੱਚ ਪਹਿਲਾ ਪਬਲਿਕ ਕਾਲਜ ਸਮਾਣਾ ਦੂਜਾ ਖ਼ਾਲਸਾ ਕਾਲਜ ਪਟਿਆਲਾ,ਪੱਛਮੀ ਸਾਜ਼ ( ਏਕਲ) ਵਿੱਚ ਪਹਿਲਾ ਖਾਲਸਾ ਕਾਲਜ ਪਟਿਆਲਾ ਦੂਜਾ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਪਟਿਆਲਾ, ਪੱਛਮੀ ਸਮੂਹ ਗਾਇਨ ਵਿੱਚ ਪਹਿਲਾ ਖ਼ਾਲਸਾ ਕਾਲਜ ਪਟਿਆਲਾ ਦੂਜਾ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ,ਪੱਛਮੀ ਗਾਇਨ ( ਏਕਲ) ਵਿੱਚ ਪਹਿਲਾ ਖ਼ਾਲਸਾ ਕਾਲਜ ਪਟਿਆਲਾ ਦੂਜਾ ਸਰਕਾਰੀ ਮਹਿੰਦਰਾ ਕਾਲਜ, ਰੰਗੋਲੀ ਵਿਚ ਪਹਿਲਾ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦੂਜਾ ਸਰਕਾਰੀ ਮਹਿੰਦਰਾ ਕਾਲਜ,ਕਲੇਅ ਮੋਡਲਿੰਗ ਵਿਚ ਪਹਿਲਾ ਸਰਕਾਰੀ ਕਾਲਜ ਕੁੜੀਆਂ ਪਟਿਆਲਾ ਦੂਜਾ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ, ਮੌਕੇ ‘ਤੇ ਚਿੱਤਰਕਾਰੀ ਵਿੱਚ ਪਹਿਲਾ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਦੂਜਾ ਯੂਨੀਵਰਸਿਟੀ ਕਾਲਜ ਘਨੌਰ,ਫੋਟੋਗ੍ਰਾਫੀ ਵਿੱਚ ਪਹਿਲਾ ਸਰਕਾਰੀ ਕਾਲਜ ਕੁੜੀਆਂ ਪਟਿਆਲਾ ਦੂਜਾ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਸਰਕਾਰੀ ਕਾਲਜ ਕੁੜੀਆਂ ਪਟਿਆਲਾ, ਪੋਸਟਰ ਮੇਕਿੰਗ ਵਿੱਚ ਪਹਿਲਾ ਮੁਲਤਾਨੀ ਮੱਲ ਮੋਦੀ ਕਾਲਜ ਦੂਜਾ ਖਾਲਸਾ ਕਾਲਜ ਪਟਿਆਲਾ, ਕਾਰਟੂਨਿੰਗ ਵਿੱਚ ਪਹਿਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੂਜਾ ਸਰਕਾਰੀ ਮਹਿੰਦਰਾ ਕਾਲਜ, ਕਲਾਜ ਬਨਾਉਣ ਵਿੱਚ ਪਹਿਲਾ ਸਰਕਾਰੀ ਕਾਲਜ ਕੁੜੀਆਂ ਪਟਿਆਲਾ ਦੂਜਾ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ, ਇੰਸਟਾਲੇਸ਼ਨ ਪਹਿਲਾ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੂਜਾ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਧਾਮੋ ਮਾਜਰਾ ਪਟਿਆਲਾ ਨੇ ਪ੍ਰਾਪਤ ਕੀਤਾ।

ਇਸ ਮੌਕੇ ਗੁਰਦੀਪ ਸਿੰਘ ਟਿਵਾਣਾ, ਗੁਲਜ਼ਾਰ ਸਿੰਘ, ਮਦਨ ਮਿੱਤਲ, ਐਸ.ਡੀ.ਐਮ ਕਮ ਉਪ ਚੇਅਰਮੈਨ ਕਾਲਜ ਮਨੈਜਿੰਗ ਕਮੇਟੀ ਚਰਨਜੀਤ ਸਿੰਘ, ਸਕੱਤਰ ਇੰਦਰਜੀਤ ਵੜੈਚ, ਸਤਪਾਲ ਜੌਹਰੀ, ਡਾ. ਸ਼ਮਸ਼ੇਰ ਸਿੰਘ ਕਾਲਜ ਯੂਥ ਕੋਆਰਡੀਨੇਟਰ, ਪ੍ਰੋ ਰਤਨ ਕੁਮਾਰ, ਡਾ. ਹਰਕੀਰਤਨ ਕੌਰ, ਡਾ. ਹਰਕੀਰਤ ਸਿੰਘ, ਪ੍ਰੋਫੈਸਰ ਹਰਪ੍ਰੀਤ ਕੌਰ ਆਦਿ ਵੀ ਮੌਜੂਦ ਸਨ।

ਦੀਪਕ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਨੂੰ ਭੇਜਿਆ ਜੇਲ੍ਹ, ਜਗਤਾਰ ਸਿੰਘ ਵੀ ਰਿਮਾਂਡ ‘ਤੇ

0

ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਉਸਦੀ ਮਹਿਲਾ ਮਿੱਤਰ ਜਤਿੰਦਰ ਕੌਰ ਉਰਫ ਜੋਤੀ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਥਾਨਕ ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਜਤਿੰਦਰ ਕੌਰ ਉਰਫ ਜੋਤੀ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਨਸ਼ੇ ਦਾ ਕਹਿਰ, ਦੋ ਸਕੇ ਭਰਾਵਾਂ ਦੀ ਹੋਈ ਮੌਤ

ਉਥੇ ਹੀ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਜਗਤਾਰ ਸਿੰਘ ਨੂੰ ਵੀ ਰਿਮਾਂਡ ਖਤਮ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ।ਅਦਾਲਤ ਨੇ ਉਸਦਾ ਮੁੜ 2 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਦੋਵਾਂ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਵੱਖੋ-ਵੱਖਰੇ ਤੌਰ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਵੀ ਕਰਵਾਇਆ ਗਿਆ।

ਨਸ਼ੇ ਦਾ ਕਹਿਰ, ਦੋ ਸਕੇ ਭਰਾਵਾਂ ਦੀ ਹੋਈ ਮੌਤ

0

ਨਸ਼ੇ ਨੇ ਹੁਣ ਤੱਕ ਅਨੇਕਾਂ ਹੀ ਘਰਾਂ ਦੇ ਚਿਰਾਗ ਬੁਝਾ ਦਿੱਤੇ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਕਟੜਾ ਬੱਗੀ ਇਲਾਕੇ ’ਚ ਉਸ ਸਮੇਂ ਸੋਗ ਪੈਦਾ ਹੋ ਗਿਆ, ਜਦੋਂ ਨਸ਼ੇ ਦੇ ਕਹਿਰ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਨ (21) ਅਤੇ ਕਾਲੂ (18) ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ‘ਚ ਵਾਪਰੀ ਵੱਡੀ ਘਟਨਾ, ਬੇਰਹਿਮ ਵਿਅਕਤੀ ਨੇ ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ…

ਮਿਲੀ ਜਾਣਕਾਰੀ ਅਨੁਸਾਰ ਵੱਡੇ ਭਰਾ ਰੋਹਨ ਨੂੰ ਨਸ਼ਾ ਕਰਨ ਦੀ ਆਦਤ ਪੈ ਗਈ ਸੀ। ਨਸ਼ੇ ਦੀ ਪੂਰਤੀ ਲਈ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਪਿਛਲੇ ਕੁਝ ਦਿਨ ਪਹਿਲਾਂ ਹੀ ਨਸ਼ੇ ਦੇ ਮਾਮਲੇ ’ਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਜੇਲ੍ਹ ’ਚ ਸਿਹਤ ਖ਼ਰਾਬ ਹੋਣ ’ਤੇ ਉਸ ਨੂੰ ਜੇਲ੍ਹ ਸਥਿਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਰ ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਦੂਜੇ ਪਾਸੇ ਵੱਡੇ ਭਰਾ ਦੇ ਮੌਤ ਦੀ ਖ਼ਬਰ ਸੁਣਦਿਆਂ ਸਾਰ ਛੋਟੇ ਭਰਾ ਕਾਲੂ ਨੇ ਵੀ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਵੱਡੇ ਪੁੱਤਰ ਦੀ ਮੌਤ ਤੋਂ ਪੰਜ ਘੰਟੇ ਬਾਅਦ ਛੋਟੇ ਪੁੱਤਰ ਦੀ ਮੌਤ ਦੀ ਖ਼ਬਰ ਜਦੋਂ ਪਰਿਵਾਰ ਤੱਕ ਪਹੁੰਚੀ ਤਾਂ ਉਨ੍ਹਾਂ ‘ਤੇ ਦੁੱਖ ਦਾ ਪਹਾੜ ਟੁੱਟ ਪਿਆ। ਪਰਿਵਾਰ ਦੇ ਦੋ ਚਿਰਾਗ ਨਸ਼ੇ ਕਾਰਨ ਬੁਝ ਗਏ।

ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ! ਹਾੜੀ ਦੀਆਂ ਫਸਲਾਂ ਦੀ MSP ‘ਚ ਕੀਤਾ ਵਾਧਾ

0

ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ, ਦਾਲਾਂ, ਜੌਂ ਅਤੇ ਛੋਲਿਆਂ ਸਮੇਤ ਹੋਰ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ‘ਚ ਵਾਪਰੀ ਵੱਡੀ ਘਟਨਾ, ਬੇਰਹਿਮ ਵਿਅਕਤੀ ਨੇ ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ…

ਕਣਕ ਦੇ ਭਾਅ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਮਸੂਰ ਦਾਲ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਹਨਾਂ ਤੋਂ ਇਲਾਵਾ ਰਾਈ ਅਤੇ ਸਰ੍ਹੋਂ ‘ਤੇ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਸੂਰਜਮੁਖੀ ‘ਤੇ 209 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

ਦੱਸ ਦੇਈਏ ਕਿ MSP ਕਮੇਟੀ ਨੇ ਹਾੜੀ ਦੀਆਂ 6 ਫਸਲਾਂ ਲਈ MSP ਨੂੰ 9 ਫੀਸਦੀ ਤੱਕ ਵਧਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਖੇਤੀਬਾੜੀ ਮੰਤਰਾਲੇ ਨੇ ਵੀ ਇਨ੍ਹਾਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਕੇਂਦਰੀ ਮੰਤਰੀ ਮੰਡਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਇਹ ਵੱਡਾ ਕਦਮ ਚੁੱਕਿਆ ਹੈ। ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫੈਸਲਾ 2018-19 ਦੇ ਬਜਟ ਦੇ ਐਲਾਨ ਨੂੰ ਪੂਰਾ ਕਰਨ ਲਈ ਲਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਪੂਰੇ ਭਾਰਤ ਵਿੱਚ ਉਤਪਾਦਨ ਲਾਗਤ ਦਾ 1.5 ਗੁਣਾ ਤੈਅ ਕੀਤਾ ਜਾਣਾ ਹੈ। ਸਰਕਾਰ ਨੇ ਕਿਹਾ ਕਿ ਖਾਣ ਵਾਲੇ ਤੇਲ ‘ਤੇ 11,040 ਕਰੋੜ ਰੁਪਏ ਦਾ ਰਾਸ਼ਟਰੀ ਮਿਸ਼ਨ- ਪਾਮ ਆਇਲ (NMEO-OP) ਖਾਣ ਵਾਲੇ ਤੇਲ ਦੇ ਘਰੇਲੂ ਉਤਪਾਦਨ ਨੂੰ ਵਧਾਉਣ ਅਤੇ ਆਯਾਤ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਕਰੇਗਾ।