Home Blog Page 1872

NIA ਦਾ ਵੱਡਾ ਐਕਸ਼ਨ, ਦਿੱਲੀ ਤੋਂ ਲੈ ਕੇ ਪੰਜਾਬ ਤੱਕ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

0

NIA ਲਗਾਤਾਰ ਗੈਂਗਸਟਰਾਂ ਦੇ ਟਿਕਾਣਿਆ ‘ਤੇ ਛਾਪੇਮਾਰੀ ਕਰ ਰਹੀ ਹੈ। NIA ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨ. ਸੀ. ਆਰ. ਖੇਤਰਾਂ ‘ਚ ਛਾਪੇਮਾਰੀ ਕੀਤੀ ਗਈ। ਟੀਮ ਵੱਲੋ ਇਹ ਛਾਪੇਮਾਰੀ ਭਾਰਤ ਅਤੇ ਵਿਦੇਸ਼ਾਂ ‘ਚ ਮੌਜੂਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਚਕਾਰ ਉੱਭਰ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਕੀਤੀ ਗਈ। ਐੱਨ. ਆਈ. ਏ. ਨੇ ਪੰਜਾਬ ‘ਚ ਵੀ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ।

ਮੀਡੀਆ ਰਿਪੋਰਟਾਂ ਮੁਤਾਬਕ ਛਾਪੇਮਾਰੀ ‘ਚ ਹੁਣ ਤੱਕ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਪਿਛਲੇ ਹਫਤੇ NIA ਨੇ ਘਾਟੀ ਦੇ ਸ਼ੋਪੀਆਂ ਅਤੇ ਰਾਜੌਰੀ ਜ਼ਿਲਿਆਂ ‘ਚ ਛਾਪੇਮਾਰੀ ਕੀਤੀ ਸੀ। ਐਨਆਈਏ ਦੇ ਇਹ ਛਾਪੇ ਵੀ ਦਹਿਸ਼ਤਗਰਦੀ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਸਨ। ਇਸ ਪਹਿਲਕਦਮੀ ਕਾਰਨ NIA ਨੂੰ ਵੀ ਟੈਰਰ ਫੰਡਿੰਗ ਨੂੰ ਲੈ ਕੇ ਕਾਰਵਾਈ ਕਰਦੇ ਦੇਖਿਆ ਗਿਆ ਹੈ।

ਐੱਨਆਈਏ ਵੱਲੋਂ ਪੰਜਾਬ ਭਰ ਵਿਚ ਲਗਾਤਾਰ ਰੇਡਾਂ ਕੀਤੀਆਂ ਜਾ ਰਹੀਆਂ ਹਨ। ਝੱਜਰ ‘ਚ ਵੀ ਰੇਡ ਕੀਤੀ ਗਈ ਹੈ। ਗੈਂਗਸਟਰ ਨਰੇਸ਼ ਸੇਠੀ ਦੇ ਟਿਕਾਣਿਆ ‘ਤੇ ਵੀ ਰੇਡ ਕੀਤੀ ਗਈ ਹੈ। ਇਸ ‘ਤੇ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਇਹ ਗੈਂਗਸਟਰ ਤਿਹਾੜ੍ਹ ਜੇਲ੍ਹ ‘ਚ ਬੰਦ ਹੈ। ਸੋਨੀਪਤ ‘ਚ ਵੀ NIA ਵੱਲੋਂ ਰੇਡ ਕੀਤੀ ਗਈ ਹੈ। ਲਾਰੈਂਸ ਬਿਸ਼ਨੋਈ ਦੇ ਸ਼ਾਰਪ ਸ਼ੂਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਰਾਜੂ ਬਸੋਦੀ ਅਤੇ ਅਕਸ਼ੇ ਪੱਲੜਾ ਦੇ ਟਿਕਾਣਿਆਂ ‘ਤੇ ਰੇਡ ਕੀਤੀ ਗਈ ਹੈ। ਬਠਿੰਡਾ ‘ਚ ਕਬੱਡੀ ਪ੍ਰਮੋਟਰ ਜੱਗਾ ਦੇ ਘਰ ‘ਤੇ ਵੀ ਰੇਡ ਕੀਤੀ ਗਈ ਹੈ। ਪਿੰਡ ਝੰਡੀਆਂ ‘ਚ ਪਹੁੰਚੀ NIA ਦੀ ਟੀਮ, ਗੈਂਗਸਟਰਵਾਦ ਦੇ ਨੈਕਸਸ ਨੂੰ ਤੋੜਣ ਲਈ ਉਨ੍ਹਾਂ ਦੇ ਸਬੰਧਤ ਟਿਕਾਣਿਆਂ ਦੇ ਉੱਪਰ ਛਾਪੇਮਾਰੀ ਕੀਤੀਆਂ ਜਾ ਰਹੀਆ ਹਨ ਕਿਉਂਕਿ ਪੰਜਾਬ ਵਿੱਚ ਗੈਂਗਸਟਰਵਾਦ ਲਗਾਤਾਰ ਫੈਲ ਰਿਹਾ ਹੈ।

ਹੜ੍ਹ ਦੀ ਲਪੇਟ ‘ਚ Australia, ਵਿਕਟੋਰੀਆ ਸੂਬੇ ‘ਚ ਐਮਰਜੈਂਸੀ ਦਾ ਕੀਤਾ ਐਲਾਨ

0

ਆਸਟ੍ਰੇਲੀਆ ‘ਚ ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ ਹਨ। ਇਸ ਦੌਰਾਨ ਆਸਟਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਿਕਟੋਰੀਆ ਰਾਜ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੂਬੇ ਦੀ ਰਾਜਧਾਨੀ ਮੈਲਬੌਰਨ ਦੇ ਕੁਝ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ: PM ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਕੀਤੀ ਜਾਰੀ

ਮੀਡੀਆ ਰਿਪੋਰਟਾਂ ਅਨੁਸਾਰ ਆਸਟ੍ਰੇਲੀਅਨ ਸਰਕਾਰ ਨੇ ਵੀ ਤਿੰਨ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਖੇਤਰੀ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਕੁਝ ਇਲਾਕਿਆਂ ‘ਚ 24 ਘੰਟਿਆਂ ਦੀ ਬਾਰਿਸ਼ ਕਾਰਨ ਅਚਾਨਕ ਹੜ੍ਹ ਦਾ ਪਾਣੀ ਵਧ ਗਿਆ ਹੈ। ਭਾਰੀ ਮੀਂਹ ਦਾ ਪਾਣੀ ਕਈ ਘਰਾਂ ਵਿੱਚ ਦਾਖਲ ਹੋ ਗਿਆ। ਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹੁਣ ਤੱਕ 20 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ।

ਰਿਪੋਰਟਾਂ ਅਨੁਸਾਰ ਵਿਕਟੋਰੀਆ ਰਾਜ ਵਿੱਚ 500 ਘਰ ਪਾਣੀ ਵਿੱਚ ਡੁੱਬ ਗਏ ਹਨ ਜਦੋਂ ਕਿ 500 ਤੋਂ ਵੱਧ ਜਾਇਦਾਦਾਂ ਹੜ੍ਹ ਵਿੱਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਹੋਰ ਘਰ ਹੜ੍ਹ ਦੀ ਲਪੇਟ ਵਿੱਚ ਆ ਸਕਦੇ ਹਨ।

ਪੰਜਾਬ ਵਿਧਾਨ ਸਭਾ ‘ਚ ਵਿਸ਼ਵਾਸ ਮਤੇ ’ਤੇ ‘ਆਪ’ ਨੂੰ 93 ਨਹੀਂ, ਸਗੋਂ 91 ਵੋਟਾਂ ਪਈਆਂ ਸਨ, ਰਿਕਾਰਡ ਕੀਤਾ ਦਰੁੱਸਤ

0

ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਵਿਸ਼ਵਾਸ ਮਤੇ ‘ਤੇ ਜੋ ਵੋਟਿੰਗ ਹੋਈ ਸੀ, ਉਸ ਨਾਲ ਜੁੜੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਵੋਟਿੰਗ ਦੇ ਮਾਮਲੇ ਵਿਚ ਵਿਧਾਨ ਸਭਾ ਵਿਚ ਰਿਕਾਰਡ ਦਰੁੱਸਤ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਮਤੇ ‘ਤੇ ਵੋਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਸੀ ਕਿ ਕੁੱਲ 93 ਵਿਧਾਇਕ ਵੋਟਿੰਗ ਵੇਲੇ ਹਾਜ਼ਰ ਸਨ ਜਿਨ੍ਹਾਂ ਸਭ ਨੇ ਮਤੇ ਦੇ ਹੱਕ ਵਿਚ ਵੋਟਾਂ ਪਾਈਆਂ ਹਨ। ਇਸ ‘ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਦੇ ਵਿਧਾਇਕ ਡਾ. ਨਛੱਤਰਪਾਲ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ।

ਇਸ ’ਤੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਦੇ ਵਿਧਾਇਕ ਡਾ. ਨਛੱਤਰਪਾਲ ਨੇ ਲਿਖਤੀ ਬੇਨਤੀ ਕਰ ਕੇ ਸਪੀਕਰ ਨੂੰ ਕਿਹਾ ਸੀ ਕਿ ਰਿਕਾਰਡ ਦਰੁੱਸਤ ਕੀਤਾ ਜਾਵੇ, ਉਨ੍ਹਾਂ ਨੇ ਮਤੇ ਦੇ ਹੱਕ ਵਿਚ ਵੋਟਾਂ ਨਹੀਂ ਪਾਈਆਂ। ਹੁਣ ਵਿਧਾਨ ਸਭਾ ਨੇ ਇਸ ਲਿਖਤੀ ਬੇਨਤੀ ਉਤੇ ਰਿਕਾਰਡ ਦਰੁੱਸਤ ਕਰ ਲਿਆ ਹੈ ਜਿਸ ਮੁਤਾਬਕ ਮਤੇ ਦੇ ਹੱਕ ਵਿਚ 91 ਵੋਟਾਂ ਹੀ ਪਈਆਂ ਹਨ।

PM ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਕੀਤੀ ਜਾਰੀ

0

PM ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀਐੱੱਮ-ਕਿਸਾਨ) ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: ਨਾਗਪੁਰ ਜ਼ਿਲ੍ਹੇ ‘ਚ BJP ਨੂੰ ਵੱਡਾ ਝਟਕਾ! ਕਾਂਗਰਸ ਨੂੰ ਮਿਲੀ ਜਿੱਤ

ਇਸ ਸਕੀਮ ਦੀ ਸ਼ੁਰੂਆਤ ਫਰਵਰੀ 2019 ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ ਰੋਜ਼ਾ ‘ਪੀਐੱਮ ਕਿਸਾਨ ਸੰਮਾਨ ਸੰਮੇਲਨ 2022’ ਦੌਰਾਨ ਜਾਰੀ ਕੀਤੀ ਹੈ। ਇਸ ਮੌਕੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੈਮੀਕਲਜ਼ ਤੇ ਫਰਟੀਲਾਈਜ਼ਰ ਮੰਤਰੀ ਮਨਸੁਖ ਮੰਡਾਵੀਆ ਵੀ ਮੌਜੂਦ ਸਨ। ਸਮਾਗਮ ਵਿੱਚ ਦੇਸ਼ ਭਰ ਤੋਂ 13,500 ਕਿਸਾਨ ਤੇ 1500 ਐਗਰੀ-ਸਟਾਰਟਅੱਪਸ ਵੀ ਸ਼ਮੂਲੀਅਤ ਕਰ ਰਹੇ ਹਨ।

ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨਗੀ ਲਈ ਵੋਟਿੰਗ : ਪ੍ਰਤਾਪ ਸਿੰਘ ਬਾਜਵਾ ਨੇ ਪਾਈ ਵੋਟ

0

ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲਈ ਪੰਜਾਬ ਕਾਂਗਰਸ ਭਵਨ ਵਿਖੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਵੋਟ ਪਾਈ। ਇਸ ਚੋਣ ਲਈ ਉਮੀਦਵਾਰ ਮਲਿਕਅਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਚੋਣ ਮੈਦਾਨ ਵਿਚ ਹਨ।

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਗੈਂਗਸਟਰ ਨੇ ਜੇਲ੍ਹ ਸਹਾਇਕ ਸੁਪਰਡੈਂਟ ‘ਤੇ ਕੀਤਾ ਜਾਨਲੇਵਾ ਹਮਲਾ !

0

ਫਿਰੋਜ਼ਪੁਰ ਕੇਂਦਰੀ ਜੇਲ੍ਹ ਤੋਂ ਹਵਾਲਾਤੀਆਂ ਕੋਲੋਂ ਇੱਕ ਵਾਰ ਮੁੜ ਤੋਂ ਮੋਬਾਇਲ ਫੋਨ ਮਿਲਣ ਦੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕੇਂਦਰੀ ਜੇਲ੍ਹ ਲਗਾਤਾਰ ਵਿਵਾਦਾਂ ‘ਚ ਹੈ। ਜੇਲ੍ਹ ‘ਚ ਗੈਂਗਸਟਰਾਂ ਕੋਲੋਂ ਲਗਾਤਾਰ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ। ਬੀਤੇ ਦਿਨ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਇੱਕ ਗੈਂਗਸਟਰ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।

ਇਹ ਵੀ ਪੜ੍ਹੋ: ਨਾਗਪੁਰ ਜ਼ਿਲ੍ਹੇ ‘ਚ BJP ਨੂੰ ਵੱਡਾ ਝਟਕਾ! ਕਾਂਗਰਸ ਨੂੰ ਮਿਲੀ ਜਿੱਤ

ਇਸ ਦੌਰਾਨ ਗੈਂਗਸਟਰ ਧਰਮਿੰਦਰ ਸਿੰਘ ਨੇ ਜੇਲ੍ਹ ਦੀ ਤਲਾਸ਼ੀ ਕਰ ਰਹੇ ਸਹਾਇਕ ਸੁਪਰਡੈਂਟ ‘ਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਪਰ ਸਹਾਇਕ ਜੇਲ੍ਹ ਸੁਪਰਡੈਂਟ ਇਸ ਹਮਲੇ ‘ਚ ਵਾਲ-ਵਾਲ ਬਚ ਗਿਆ। ਜੇਲ੍ਹ ਪੁਲਿਸ ਪ੍ਰਸ਼ਾਸਨ ਨੇ ਗੈਂਗਸਟਰਾਂ ਅਤੇ ਹਵਾਲਾਤੀਆਂ ਕੋਲੋਂ 4 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਕੈਦੀ ਗੈਂਗਸਟਰ ਧਰਮਿੰਦਰ ਸਿੰਘ ਉਰਫ਼ ਰਾਜੀ ਅਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਨਾਗਪੁਰ ਜ਼ਿਲ੍ਹੇ ‘ਚ BJP ਨੂੰ ਵੱਡਾ ਝਟਕਾ! ਕਾਂਗਰਸ ਨੂੰ ਮਿਲੀ ਜਿੱਤ

0

ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ‘ਚ BJP ਨੂੰ ਵੱਡਾ ਝਟਕਾ ਲੱਗਾ ਹੈ। ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਪੰਚਾਇਤ ਸਮਿਤੀ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਅਹੁਦਿਆਂ ਲਈ ਹੋਈਆਂ ਚੋਣਾਂ ਦੇ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਝਟਕਾ ਲੱਗਾ ਹੈ।

ਕਾਂਗਰਸ ਪਾਰਟੀ ਨੇ ਜ਼ਿਆਦਾਤਰ ਪੰਚਾਇਤ ਸੰਮਤੀ ਸੀਟਾਂ ਉਤੇ ਜਿੱਤ ਹਾਸਲ ਕੀਤੀ ਹੈ। ਅਧਿਕਾਰਤ ਜਾਣਕਾਰੀ ਅਨੁਸਾਰ ਭਾਜਪਾ ਪੰਚਾਇਤ ਸਮਿਤੀ ਦੇ ਪ੍ਰਧਾਨ ਦਾ ਇੱਕ ਵੀ ਅਹੁਦਾ ਨਹੀਂ ਜਿੱਤ ਸਕੀ। ਇਨ੍ਹਾਂ ਚੋਣਾਂ ਵਿਚ ਉਹ ਸਿਰਫ ਤਿੰਨ ਉਪ-ਪ੍ਰਧਾਨ ਸੀਟਾਂ ਹੀ ਹਾਸਲ ਕਰ ਸਕੀ। ਇਸ ਦੇ ਨਤੀਜੇ ਸ਼ਨੀਵਾਰ ਨੂੰ ਐਲਾਨੇ ਗਏ ਸਨ।

ਇਹ ਵੀ ਪੜ੍ਹੋ:ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਸ਼ੁਰੂ

ਨਾਗਪੁਰ ਜ਼ਿਲ੍ਹਾ ਭਾਜਪਾ ਦੀ ਮਹਾਰਾਸ਼ਟਰ ਇਕਾਈ ਦੇ ਮੌਜੂਦਾ ਮੁਖੀ ਚੰਦਰਸ਼ੇਖਰ ਬਾਵਨਕੁਲੇ, ਰਾਜ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਗ੍ਰਹਿ ਹਲਕਾ ਹੈ। ਕਾਂਗਰਸ ਨੇ ਜ਼ਿਲ੍ਹੇ ਵਿੱਚ ਪ੍ਰਧਾਨ ਦੇ 13 ਵਿੱਚੋਂ 9 ਅਤੇ ਮੀਤ ਪ੍ਰਧਾਨ ਦੇ 13 ਵਿੱਚੋਂ ਅੱਠ ਅਹੁਦਿਆਂ ’ਤੇ ਜਿੱਤ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਗੁਜਰਾਤ ਚੋਣ ਪ੍ਰਚਾਰ ਤੋਂ ਰੋਕਣ ਲਈ ਸਿਸੋਦੀਆ ਨੂੰ ਕਰਨਗੇ ਗ੍ਰਿਫਤਾਰ : CM ਅਰਵਿੰਦ ਕੇਜਰੀਵਾਲ

ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ‘ਐਨਸੀਪੀ’ ਨੇ ਤਿੰਨ ਪ੍ਰਧਾਨ ਅਹੁਦੇ ਜਿੱਤੇ ਹਨ, ਜਦੋਂ ਕਿ ਸ਼ਿਵ ਸੈਨਾ ਇਕ ਪ੍ਰਧਾਨ ਦਾ ਅਹੁਦਾ ਜਿੱਤਣ ਵਿਚ ਕਾਮਯਾਬ ਰਹੀ ਹੈ।

ਕਾਂਗਰਸ ਨੇ ਸੌਨੇਰ, ਕਲਮੇਸ਼ਵਰ, ਪਾਰਸੀਵਨੀ, ਮੌਦਾ, ਕੇਮਪਟੀ, ਉਮਰੇਡ, ਭੀਵਾਪੁਰ, ਕੁਹੀ ਅਤੇ ਨਾਗਪੁਰ ਦਿਹਾਤੀ ਵਿੱਚ ਪ੍ਰਧਾਨ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਟੋਲ, ਨਰਖੇੜ ਅਤੇ ਹਿੰਗਨਾ ਵਿੱਚ ਐਨਸੀਪੀ ਨੇ ਜਿੱਤ ਹਾਸਲ ਕੀਤੀ ਜਦਕਿ ਰਾਮਟੇਕ ਪ੍ਰਧਾਨ ਦਾ ਅਹੁਦਾ ਸ਼ਿਵ ਸੈਨਾ ਨੇ ਜਿੱਤਿਆ।

BSF ਨੇ ਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰਕੇ ਸੁੱਟਿਆ ਹੇਠਾਂ, 2 ਕਿਲੋ ਹੈਰੋਇਨ ਕੀਤੀ ਜ਼ਬਤ

0

ਅੰਮ੍ਰਿਤਸਰ: ਬੀ. ਓ. ਪੀ. ਰਾਣੀਆਂ ਦੇ ਇਲਾਕੇ ’ਚ ਬੀ. ਐੱਸ. ਐੱਫ. ਦੀ ਟੀਮ ਵੱਲੋਂ ਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰਕੇ ਹੇਠਾਂ ਸੁੱਟ ਦਿੱਤਾ ਗਿਆ ਹੈ। ਡਰੋਨ ਦੇ ਨਾਲ ਬੀ. ਐੱਸ. ਐੱਫ. ਨੇ ਦੋ ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ, ਹਾਲਾਂਕਿ ਪੂਰੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਅਨੁਸਾਰ ਰਾਤ ਦੇ ਹਨੇਰੇ ’ਚ ਡਰੋਨ ਦੀ ਆਵਾਜ਼ ਸੁਣ ਕੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤਕਰੀਬਨ 32 ਰਾਊਂਡ ਫਾਇਰ ਕੀਤੇ, ਜਿਸ ਕਾਰਨ ਪਾਕਿਸਤਾਨੀ ਡਰੋਨ ਗੋਲੀਆਂ ਲੱਗਣ ਕਾਰਨ ਹੇਠਾਂ ਡਿੱਗ ਗਿਆ।

ਇਹ ਵੀ ਪੜ੍ਹੋ : ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਸ਼ੁਰੂ

ਪਾਕਿਸਤਾਨੀ ਡਰੋਨ ਦਾ ਭਾਰ 12 ਕਿਲੋਗ੍ਰਾਮ ਹੈ ਅਤੇ ਇਹ ਲੱਗਭਗ 10 ਕਿਲੋ ਭਾਰ ਚੁੱਕ ਸਕਦਾ ਹੈ। ਅਧਿਕਾਰੀਆਂ ਅਨੁਸਾਰ ਇਸ ਸਮੇਂ ਸਰਹੱਦੀ ਕੰਡਿਆਲੀ ਤਾਰ ਦੇ ਦੋਵੇਂ ਪਾਸੇ ਝੋਨੇ ਦੀ ਫ਼ਸਲ ਖੜ੍ਹੀ ਹੈ ਅਤੇ ਇਸ ਦੀ ਕਟਾਈ ਵੀ ਚੱਲ ਰਹੀ ਹੈ, ਇਸ ਲਈ ਪਾਕਿਸਤਾਨੀ ਸਮੱਗਲਰ ਖੜ੍ਹੀ ਫ਼ਸਲ ਦੀ ਆੜ ’ਚ ਆਪਣੀਆਂ ਗਤੀਵਿਧੀਆਂ ਤੇਜ਼ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਏਜੰਸੀਆਂ ਵੀ ਹਥਿਆਰਾਂ ਦੀ ਵੱਡੀ ਖੇਪ ਭੇਜਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ISSF World Championship: ਭਾਰਤੀ ਨਿਸ਼ਾਨੇਬਾਜ਼ਾਂ ਨੇ ਜਿੱਤਿਆ ਪੰਜਵਾਂ Gold Medal

0

ISSF World Championship ਵਿੱਚ ਭਾਰਤ ਦੇ ਰੁਦਰਕਸ਼ ਬਾਲਾਸਾਹਿਬ ਪਾਟਿਲ, ਕਿਰਨ ਅੰਕੁਸ਼ ਜਾਧਵ ਅਤੇ ਅਰਜੁਨ ਬਬੂਤਾ ਦੀ ਤਿੱਕੜੀ ਨੇ ਪੁਰਸ਼ 10 ਮੀਟਰ ਏਅਰ ਰਾਈਫਲ ਮੁਕਾਬਲੇ ਦੇ ਫਾਈਨਲ ਵਿੱਚ ਚੀਨ ਨੂੰ 16-10 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ। ਚੈਂਪੀਅਨਸ਼ਿਪ ਵਿੱਚ ਭਾਰਤ ਦਾ ਇਹ ਪੰਜਵਾਂ ਸੋਨ ਤਗ਼ਮਾ ਹੈ। ਫਾਈਨਲ ’ਚ ਭਾਰਤੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕਰਦਿਆਂ 14-2 ਲੀਡ ਹਾਸਲ ਕੀਤੀ।

ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਅਦਾਲਤ ‘ਚ ਪੇਸ਼ੀ

ਚੀਨ ਦੀ ਟੀਮ ਨੇ ਵਾਪਸੀ ਕਰਦਿਆਂ ਅਗਲੀਆਂ ਚਾਰ ਸੀਰੀਜ਼ ਜਿੱਤ ਕੇ ਸਕੋਰ 10-14 ਕਰ ਦਿੱਤਾ ਪਰ ਭਾਰਤੀ ਨਿਸ਼ਾਨੇਬਾਜ਼ਾਂ ਨੇ ਅਗਲੀ ਸੀਰੀਜ਼ ਜਿੱਤ ਕੇ ਸੋਨ ਤਗ਼ਮਾ ਆਪਣੇ ਨਾਂ ਕਰ ਲਿਆ। ਰੁਦਰਕਸ਼ ਦਾ ਸੀਨੀਅਰ ਪੱਧਰ ’ਤੇ ਆਪਣੀ ਪਹਿਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਹੀ ਇਹ ਦੂਜਾ ਸੋਨ ਤਗ਼ਮਾ ਹੈ। ਉਸ ਨੇ ਪਹਿਲਾਂ 10 ਮੀਟਰ ਰਾਈਫਲ ਵਿੱਚ ਵਿਅਕਤੀਗਤ ਮੁਕਾਬਲੇ ਵਿੱਚ ਵੀ ਸੋਨ ਤਗ਼ਮਾ ਜਿੱਤਿਆ ਸੀ। ਇਸੇ ਦੌਰਾਨ ਮਹਿਲਾ 10 ਮੀਟਰ ਏਅਰ ਪਿਸਟਲ ਟੀਮ ਨੇ ਵੀ ਸੋਨ ਤਗ਼ਮੇ ਲਈ ਮੁਕਾਬਲੇ ਵਿੱਚ ਜਗ੍ਹਾ ਬਣਾ ਲਈ ਹੈ ਜਿਸ ਨਾਲ ਭਾਰਤ ਦਾ ਇੱਕ ਹੋਰ ਤਗ਼ਮਾ ਪੱਕਾ ਹੋ ਗਿਆ ਹੈ।

ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਸ਼ੁਰੂ

0

ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਅੱਜ ਵੋਟਿੰਗ ਹੋ ਰਹੀ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਵਾਸਤੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਆਪਣੀ ਵੋਟ ਪਾਈ।

ਕਾਂਗਰਸ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਮੱਲਿਕਾਰਜੁਨ ਖੜਗੇ ਨੇ ਬੈਂਗਲੁਰੂ ਵਿੱਚ ਆਪਣੀ ਵੋਟ ਪਾਈ। ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿੱਚ ਆਪਣੀ ਵੋਟ ਪਾਈ।

ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ। ਪਾਰਟੀ ਦੇ ਸੀਨੀਅਰ ਆਗੂਆਂ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਕਾਰ ਮੁਕਾਬਲਾ ਹੈ। ਕਰੀਬ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਆਗੂ ਕਾਂਗਰਸ ਦੀ ਕਮਾਨ ਸੰਭਾਲੇਗਾ। 9 ਹਜ਼ਾਰ ਤੋਂ ਜ਼ਿਆਦਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਪਾਰਟੀ ਪ੍ਰਧਾਨ ਦੀ ਚੋਣ ਲਈ ਵੋਟਾਂ ਪਾਉਣਗੇ। ਨਤੀਜਾ 19 ਅਕਤੂਬਰ ਨੂੰ ਐਲਾਨਿਆ ਜਾਵੇਗਾ।

ਇਸ ਚੋਣ ਵਿੱਚ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੂੰ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦਾ ਮੁਕਾਬਲਾ ਸ਼ਸ਼ੀ ਥਰੂਰ ਨਾਲ ਹੈ, ਜੋ 2008 ‘ਚ ਕਾਂਗਰਸ ‘ਚ ਸ਼ਾਮਲ ਹੋਏ ਸਨ। ਨਾਮਜ਼ਦਗੀ ਦੇ ਪ੍ਰਸਤਾਵਕਾਂ ਦੀ ਗਿਣਤੀ ਅਤੇ ਚੋਣ ਪ੍ਰਚਾਰ ‘ਚ ਹਿੱਸਾ ਲੈਣ ਵਾਲੇ ਨੇਤਾਵਾਂ ‘ਤੇ ਨਜ਼ਰ ਮਾਰੀਏ ਤਾਂ ਥਰੂਰ ਇਸ ‘ਚ ਕਮਜ਼ੋਰ ਨਜ਼ਰ ਆ ਰਹੇ ਹਨ ਪਰ ਉਨ੍ਹਾਂ ਦਾ ਦਾਅਵਾ ਹੈ ਕਿ ਇਸ ਵਾਰ ਖੇਡ ‘ਚ ਮੋੜ ਆਵੇਗਾ। ਥਰੂਰ ਇਸ ਵਾਰ ਬਦਲਾਅ ਦੀ ਗੱਲ ਕਰਦੇ ਹਨ।

ਸ਼ਸ਼ੀ ਥਰੂਰ ਕਾਂਗਰਸ ਦੇ ਡੈਲੀਗੇਟਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ‘ਤੇ ਵੋਟ ਪਾਉਣ ਅਤੇ ਚੋਣਾਂ ਜਿੱਤਣ ਦੇ ਆਪਣੇ ਪੁਰਾਣੇ ਰਿਕਾਰਡ ਨੂੰ ਯਾਦ ਕਰਨ ਲਈ ਕਹਿ ਰਹੇ ਹਨ। ਥਰੂਰ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਵਿੱਚ ਉਲਟਫੇਰ ਦਾ ਭਰੋਸਾ ਹੈ। ਸ਼ਸ਼ੀ ਥਰੂਰ 14 ਸਾਲ ਪਹਿਲਾਂ ਹੀ ਕਾਂਗਰਸ ‘ਚ ਸ਼ਾਮਲ ਹੋਏ ਸਨ। ਉਦੋਂ ਤੋਂ ਉਹ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਦੋ ਵਾਰ ਕੇਂਦਰੀ ਰਾਜ ਮੰਤਰੀ ਬਣ ਚੁੱਕੇ ਹਨ।