ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ 17 ਅਕਤੂਬਰ ਨੂੰ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। 7 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜੱਗੂ ਭਗਵਾਨਪੁਰੀਆ ‘ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ।
ਹਰਿਆਣਾ ਸਰਕਾਰ ਵੱਲੋਂ IAS ਅਧਿਕਾਰੀਆਂ ਦਾ ਤਬਾਦਲਾ
ਹਰਿਆਣਾ ਸਰਕਾਰ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। 6 IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ CM ਮਾਨ ਨੂੰ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਨੇ ਆਪਣੇ ਜਨਮ ਦਿਨ ਮੌਕੇ ਆਪਣੇ ਮਾਤਾ-ਪਿਤਾ ਨਾਲ ਆਪਣੀ ਬਚਪਨ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ ਹੋਵੇ ਪੰਜਾਬ…
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ।
Happy Birthday to the most honest CM Punjab ever had. Happy Birthday sir @BhagwantMann ji. pic.twitter.com/OQf0cAKHh5
— Harjot Singh Bains (@harjotbains) October 17, 2022
ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵੀ ਇਸ ਮੌਕੇ CM ਮਾਨ ਨੂੰ ਵਧਾਈ ਦਿੱਤੀ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਸਰਦਾਰ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਵਾਲੇ ਸਾਡੇ ਹਰਮਨ ਪਿਆਰੇ ਨੇਤਾ, ਪੰਜਾਬ ਦੀ ਆਨ ਬਾਨ ਅਤੇ ਸ਼ਾਨ ਮਾਣਯੋਗ ਮੁੱਖਮੰਤਰੀ ਸ਼੍ਰੀ ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਇਸੇ ਤਰ੍ਹਾਂ ਤੁਹਾਡੇ ਉੱਤੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਲਈ ਆਪਣਾ ਮਿਹਰ ਭਰਿਆ ਹੱਥ ਬਣਾਏ ਰੱਖਣ।

ਗੁਜਰਾਤ ਚੋਣ ਪ੍ਰਚਾਰ ਤੋਂ ਰੋਕਣ ਲਈ ਸਿਸੋਦੀਆ ਨੂੰ ਕਰਨਗੇ ਗ੍ਰਿਫਤਾਰ : CM ਅਰਵਿੰਦ ਕੇਜਰੀਵਾਲ
ਮਨੀਸ਼ ਸਿਸੋਦੀਆਂ ਨੂੰ ਅੱਜ CBI ਵੱਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੇ 11 ਵਜੇ CBI ਦੇ ਦਫਤਰ ‘ਚ ਪੇਸ਼ ਹੋਣਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਮੇਰੇ ਖ਼ਿਲਾਫ ਫਰਜ਼ੀ ਕੇਸ ਬਣਾ ਕੇ ਇਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ। ਮੈਂ ਆਉਣ ਵਾਲੇ ਦਿਨਾਂ ‘ਚ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸੀ। ਇਹ ਲੋਕ ਗੁਜਰਾਤ’ਚ ਬੁਰੀ ਤਰ੍ਹਾਂ ਹਾਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਮਕਸਦ ਮੈਂਨੂੰ ਗੁਜਰਾਤ ਚੋਣ ਪ੍ਰਚਾਰ ਕਰਨ ਜਾਣ ਤੋਂ ਰੋਕਣਾ ਹੈ।
ਇਸਦੇ ਨਾਲ ਹੀ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਕਿਹਾ ਕਿ ਮਨੀਸ਼ ਦੇ ਘਰ ਵਿੱਚ ਕੁਝ ਨਹੀਂ ਮਿਲਿਆ , ਬੈਂਕ ਲਾਕਰ ਵਿੱਚ ਵੀ ਕੁਝ ਨਹੀਂ ਮਿਲਿਆ। ਉਨ੍ਹਾਂ ਨੇ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸੀ। ਉਸਨੂੰ ਰੋਕਣ ਲਈ ਉਨ੍ਹਾਂ ਨੂੰ ਗਿਰਫ਼ਤਾਰ ਕਰ ਰਹੇ ਹਨ ਪਰ ਚੋਣ ਪ੍ਰਚਾਰ ਰੁਕੇਗਾ ਨਹੀਂ। ਗੁਜਰਾਤ ਦਾ ਹਰ ਵਿਅਕਤੀ ਅੱਜ “ਆਪ” ਦਾ ਪ੍ਰਚਾਰ ਕਰ ਰਿਹਾ ਹੈ।
मनीष के घर रेड में कुछ नहीं मिला, बैंक लॉकर में कुछ नहीं मिला। उन पर केस बिलकुल फ़र्ज़ी है
उन्हें चुनाव प्रचार के लिए गुजरात जाना था। उसे रोकने के लिए उन्हें गिरफ़्तार कर रहे हैं
पर चुनाव प्रचार रुकेगा नहीं। गुजरात का हर व्यक्ति आज “आप” का प्रचार कर रहा है।
— Arvind Kejriwal (@ArvindKejriwal) October 17, 2022
ਮੇਰੇ ਖ਼ਿਲਾਫ ਫਰਜ਼ੀ ਕੇਸ ਬਣਾ ਕੇ ਮੈਨੂੰ ਗ੍ਰਿਫਤਾਰ ਕਰਨ ਦੀ ਤਿਆਰੀ: ਮਨੀਸ਼ ਸਿਸੋਦੀਆ
ਆਬਕਾਰੀ ਨੀਤੀ ਮਾਮਲੇ ’ਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਪੁੱਛ-ਪੜਤਾਲ ਲਈ ਤਲਬ ਕੀਤਾ ਹੈ। ਅਧਿਕਾਰੀਆਂ ਮੁਤਾਬਕ ‘ਆਪ’ ਆਗੂ ਨੂੰ ਸੋਮਵਾਰ ਸਵੇਰੇ 11 ਵਜੇ ਸੀਬੀਆਈ ਦੇ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿਸੋਦੀਆ ਨੇ ਐਤਵਾਰ ਨੂੰ ਟਵੀਟ ਕਰਕੇ ਕਿਹਾ,‘‘ਸੀਬੀਆਈ ਨੇ 14 ਘੰਟਿਆਂ ਤੱਕ ਮੇਰੇ ਘਰ ਛਾਪਾ ਮਾਰਿਆ ਪਰ ਕੁਝ ਵੀ ਨਹੀਂ ਮਿਲਿਆ। ਮੇਰੇ ਬੈਂਕ ਲਾਕਰ ਖੰਗਾਲੇ ਗਏ ਪਰ ਕੁਝ ਨਹੀਂ ਨਿਕਲਿਆ। ਮੇਰੇ ਪਿੰਡ ’ਚੋਂ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਮੈਨੂੰ ਸੀਬੀਆਈ ਹੈੱਡਕੁਆਰਟਰ ’ਤੇ ਸੱਦਿਆ ਹੈ। ਮੈਂ ਉਥੇ ਜਾਵਾਂਗਾ ਅਤੇ ਪੂਰਾ ਸਹਿਯੋਗ ਦੇਵਾਂਗਾ। ਸੱਤਿਆਮੇਵ ਜਯਤੇ।’’
ਅੱਜ ਵੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਮੇਰੇ ਖ਼ਿਲਾਫ ਫਰਜ਼ੀ ਕੇਸ ਬਣਾ ਕੇ ਇਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ। ਮੈਂ ਆਉਣ ਵਾਲੇ ਦਿਨਾਂ ‘ਚ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸੀ। ਇਹ ਲੋਕ ਗੁਜਰਾਤ’ਚ ਬੁਰੀ ਤਰ੍ਹਾਂ ਹਾਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਮਕਸਦ ਮੈਂਨੂੰ ਗੁਜਰਾਤ ਚੋਣ ਪ੍ਰਚਾਰ ਕਰਨ ਜਾਣ ਤੋਂ ਰੋਕਣਾ ਹੈ।
मेरे ख़िलाफ़ पूरी तरह से फ़र्ज़ी केस बनाकर इनकी तैयारी मुझे गिरफ़्तार करने की है. मुझे आने वाले दिनों में चुनाव प्रचार के लिए गुजरात जाना था। ये लोग गुजरात बुरी तरह से हार रहे हैं। इनका मक़सद मुझे गुजरात चुनाव प्रचार में जाने से रोकना है। 1/N
— Manish Sisodia (@msisodia) October 17, 2022
ਦੋ ਮਹੀਨਿਆਂ ‘ਚ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ: ਜੌੜਾਮਾਜਰਾ
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਕੇਵਲ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦਿੱਤੀ।
ਇਹ ਵੀ ਪੜ੍ਹੋ: ਰੁਪਈਆ ਨਹੀਂ ਡਿੱਗਿਆ ਡਾਲਰ ਮਜ਼ਬੂਤ ਹੋ ਰਿਹਾ ਹੈ : ਵਿੱਤ ਮੰਤਰੀ
ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਆਮ ਆਦਮੀ ਕਲੀਨਿਕਾਂ ‘ਤੇ ਰੋਜ਼ਾਨਾ ਸੱਤ ਹਜ਼ਾਰ ਤੋਂ ਵੱਧ ਆਮ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਮਰੀਜ਼ਾਂ, ਵਿਸ਼ੇਸ਼ ਤੌਰ ‘ਤੇ ਓ.ਪੀ.ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ ਜੋ ਹੁਣ ਤੱਕ ਲੰਬੀ ਕਤਾਰ ਵਿੱਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਨਹੀਂ ਕਰ ਰਹੇ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ 15 ਅਗਸਤ ਤੋਂ 15 ਅਕਤੂਬਰ 2022 ਤੱਕ ਮਰੀਜ਼ਾਂ ਦੀ ਗਿਣਤੀ 347193 ਤੱਕ ਜਾ ਅੱਪੜੀ ਹੈ ਅਤੇ ਹੁਣ ਤੱਕ 45570 ਕਲੀਨਿਕਲ ਟੈਸਟ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਇਹ ਉਪਰਾਲਾ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਰਿਹਾ ਹੈ। ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਹਸਪਤਾਲਾਂ ’ਤੇ ਬੋਝ ਘਟਿਆ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ 100 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੀਆਂ ਬੁਨਿਆਦੀ ਲੈਬ ਟੈਸਟਿੰਗ ਸਹੂਲਤਾਂ ਇਨ੍ਹਾਂ ਕਲੀਨਿਕਾਂ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਨ ਪੱਖੋਂ ਐਸ.ਏ.ਐਸ.ਨਗਰ ਸਮੂਹ ਜ਼ਿਲ੍ਹਿਆਂ ਵਿੱਚੋਂ ਅੱਗੇ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਾਜੇ ਪ੍ਰਾਪਤ ਅੰਕੜਿਆਂ ਅਨੁਸਾਰ ਐਸ.ਏ.ਐਸ.ਨਗਰ ਵਿੱਚ ਹੁਣ ਤੱਕ ਕੁੱਲ 51000 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 6442 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲ੍ਹਾ ਲੁਧਿਆਣਾ ਨੇ 41792 ਮਰੀਜਾਂ ਅਤੇ 4435 ਕਲੀਨਿਕਲ ਟੈਸਟਾਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 29440 ਮਰੀਜਾਂ ਅਤੇ 3622 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ: CBI ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਸੰਮਨ
ਸ. ਜੌੜਾਮਾਜਰਾ ਨੇ ਦੱਸਿਆ ਕਿ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿੱਚ ਅਤੇ 35 ਪੇਂਡੂ ਖੇਤਰਾਂ ਵਿੱਚ) ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਸਰਕਾਰ ਸੂਬੇ ‘ਚ ਛੇਤੀ ਹੀ ਅਜਿਹੇ ਹੋਰ ਕਲੀਨਿਕਾਂ ਦਾ ਨੈੱਟਵਰਕ ਸਥਾਪਤ ਕਰੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਫਤ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਜਾਂ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਨਾਲ ਡਾਕਟਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਦੇਸ਼ ਦਾ ਇੱਕ ਅਜਿਹਾ ਪਿੰਡ, ਜਿੱਥੇ ਬਾਂਦਰ 32 ਏਕੜ ਜ਼ਮੀਨ ਦੇ ਮਾਲਕ
ਮਹਾਰਾਸ਼ਟਰ ‘ਚ ਬਾਂਦਰਾਂ ਨਾਲ ਸੰਬੰਧਤ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ ਉਸਮਾਨਾਬਾਦ ਜ਼ਿਲ੍ਹੇ ਦੇ ਇੱਕ ਪਿੰਡ ’ਚ 32 ਏਕੜ ਜ਼ਮੀਨ ਬਾਂਦਰਾਂ ਦੇ ਨਾਂ ਰਜਿਸਟਰਡ ਹੋਣ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਰਿਪੋਰਟ ਅਨੁਸਾਰ ਉਸਮਾਨਾਬਾਦ ਦੇ ਉਪਲਾ ਪਿੰਡ ’ਚ ਲੋਕ ਬਾਂਦਰਾਂ ਦਾ ਖ਼ਾਸ ਸਨਮਾਨ ਕਰਦੇ ਹਨ। ਉਹ ਉਨ੍ਹਾਂ ਨੂੰ ਦਰਵਾਜ਼ੇ ’ਤੇ ਆਉਣ ’ਤੇ ਖਾਣਾ ਦਿੰਦੇ ਹਨ ਅਤੇ ਕਈ ਵਾਰ ਵਿਆਹ ਸਮਾਰੋਹ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਪਲਾ ਗ੍ਰਾਮ ਪੰਚਾਇਤ ਦੇ ਜ਼ਮੀਨੀ ਰਿਕਾਰਡ ਮੁਤਾਬਕ 32 ਏਕੜ ਜ਼ਮੀਨ ਪਿੰਡ ’ਚ ਰਹਿਣ ਵਾਲੇ ਸਾਰੇ ਬਾਂਦਰਾਂ ਦੇ ਨਾਂ ਹੈ।
ਇਹ ਵੀ ਪੜ੍ਹੋ: ਕੇਂਦਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦੀਵਾਲੀ ਤੋਹਫਾ, DA ‘ਚ 9 ਫੀਸਦੀ ਵਾਧਾ
ਪਿੰਡ ਦੇ ਸਰਪੰਚ ਬੱਪਾ ਪਡਵਾਲ ਨੇ ਦੱਸਿਆ ਕਿ ਦਸਤਾਵੇਜ਼ ਵਿਚ ਸਪੱਸ਼ਟ ਰੂਪ ਨਾਲ ਜ਼ਿਕਰ ਹੈ ਕਿ ਜ਼ਮੀਨ ਬਾਂਦਰਾਂ ਦੀ ਹੈ ਹਾਲਾਂਕਿ ਜਾਨਵਰਾਂ ਲਈ ਇਹ ਵਿਵਸਥਾ ਕਿਸ ਨੇ ਅਤੇ ਕਦੋ ਕੀਤੀ ਸੀ, ਇਸ ਦਾ ਕੁਝ ਪਤਾ ਨਹੀਂ ਹੈ। ਸਰਪੰਚ ਮੁਤਾਬਕ ਪਹਿਲੇ ਬਾਂਦਰ ਪਿੰਡ ’ਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਰਸਮਾਂ ਦਾ ਹਿੱਸਾ ਹੁੰਦੇ ਸਨ। ਪਿੰਡ ’ਚ ਹੁਣ ਤੱਕ ਕਰੀਬ 100 ਬਾਂਦਰ ਹਨ ਅਤੇ ਪਿਛਲੇ ਕੁਝ ਸਾਲਾਂ ਵਿਚ ਉਨ੍ਹਾਂ ਦੀ ਗਿਣਤੀ ਘੱਟ ਹੋ ਰਹੀ ਹੈ ਕਿਉਂਕਿ ਜਾਨਵਰ ਇਕ ਥਾਂ ’ਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੇ।
ਇਹ ਵੀ ਪੜ੍ਹੋ: ਰੁਪਈਆ ਨਹੀਂ ਡਿੱਗਿਆ ਡਾਲਰ ਮਜ਼ਬੂਤ ਹੋ ਰਿਹਾ ਹੈ : ਵਿੱਤ ਮੰਤਰੀ
ਜਾਣਕਾਰੀ ਦਿੰਦਿਆਂ ਸਰਪੰਚ ਨੇ ਕਿਹਾ ਕਿ ਪਹਿਲਾਂ ਜਦੋਂ ਵੀ ਪਿੰਡ ’ਚ ਵਿਆਹ ਹੁੰਦੇ ਸਨ ਤਾਂ ਬਾਂਦਰਾਂ ਨੂੰ ਪਹਿਲਾਂ ਭੇਟ ਦਿੱਤੀ ਜਾਂਦੀ ਸੀ ਅਤੇ ਉਸ ਤੋਂ ਬਾਅਦ ਹੀ ਸਮਾਰੋਹ ਸ਼ੁਰੂ ਹੁੰਦਾ ਸੀ। ਹਾਲਾਂਕਿ ਹੁਣ ਹਰ ਕੋਈ ਇਸ ਪ੍ਰਥਾ ਦਾ ਪਾਲਣ ਨਹੀਂ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਵੀ ਬਾਂਦਰ ਬੂਹੇ ’ਤੇ ਆਉਂਦੇ ਹਨ ਤਾਂ ਪਿੰਡ ਵਾਸੀ ਉਨ੍ਹਾਂ ਨੂੰ ਖਾਣਾ ਖੁਆਉਂਦੇ ਹਨ। ਕੋਈ ਵੀ ਉਨ੍ਹਾਂ ਨੂੰ ਖਾਣ ਲਈ ਮਨ੍ਹਾ ਨਹੀਂ ਕਰਦਾ।
ਰੁਪਈਆ ਨਹੀਂ ਡਿੱਗਿਆ ਡਾਲਰ ਮਜ਼ਬੂਤ ਹੋ ਰਿਹਾ ਹੈ : ਵਿੱਤ ਮੰਤਰੀ
ਵਧਦੀ ਮਹਿੰਗਾਈ ਅਤੇ ਬਾਜ਼ਾਰ ‘ਚ ਚੱਲ ਰਹੀ ਉਤਰਾਅ-ਚੜ੍ਹਾਅ ਕਾਰਨ ਭਾਰਤ ਦੇ ਲੋਕ ਚਿੰਤਤ ਹਨ। ਇਸ ਦੌਰਾਨ ਡਾਲਰ ਦੇ ਮੁਕਾਬਲੇ ਰੁਪਏ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਰੁਪਿਆ ਡਿੱਗ ਕੇ 82.69 ਰੁਪਏ ਪ੍ਰਤੀ ਡਾਲਰ ‘ਤੇ ਆ ਗਿਆ ਹੈ। ਯਾਨੀ ਇੱਕ ਡਾਲਰ ਲਈ ਤੁਹਾਨੂੰ 82.69 ਰੁਪਏ ਖਰਚ ਕਰਨੇ ਪੈਣਗੇ। ਅਰਥਸ਼ਾਸਤਰੀਆਂ ਮੁਤਾਬਕ ਡਾਲਰ ਦੇ ਮੁਕਾਬਲੇ ਰੁਪਏ ਦੀ ਲਗਾਤਾਰ ਕਮਜ਼ੋਰੀ ਆਰਥਿਕ ਵਿਕਾਸ ਦਰ ਅਤੇ ਸਾਡੀ ਅਰਥਵਿਵਸਥਾ ਲਈ ਠੀਕ ਨਹੀਂ ਹੈ। ਪਰ ਅਮਰੀਕਾ ਦੌਰੇ ਦੌਰਾਨ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਬੰਧ ਵਿੱਚ ਆਪਣਾ ਤਰਕ ਦਿੱਤਾ ਹੈ।
ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੇਕਰ ਦੁਨੀਆ ਦੇ ਹੋਰ ਦੇਸ਼ਾਂ ਦੀ ਕਰੰਸੀ ‘ਤੇ ਨਜ਼ਰ ਮਾਰੋ ਤਾਂ ਉਸ ਦੇ ਮੁਕਾਬਲੇ ਰੁਪਿਆ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ‘ਉਭਰਦੀ ਬਜ਼ਾਰ ਦੀ ਮੁਦਰਾ’ ਬਾਰੇ ਗੱਲ ਕੀਤੀ। ਇਸ ਦਾ ਮਤਲਬ ਹੈ ਕਿ ਜਿਹੜੇ ਦੇਸ਼ ਵਿਕਾਸ ਵੱਲ ਵਧ ਰਹੇ ਹਨ, ਉਨ੍ਹਾਂ ਦਾ ਰੁਪਿਆ ਉਨ੍ਹਾਂ ਸਾਰੇ ਦੇਸ਼ਾਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ।
ਪ੍ਰੈੱਸ ਬ੍ਰੀਫਿੰਗ ‘ਚ ਨਿਰਮਲਾ ਸੀਤਾਰਮਨ ਨੇ ਗਿਰਾਵਟ ‘ਤੇ ਆਪਣਾ ਤਰਕ ਦਿੰਦਿਆਂ ਕਿਹਾ ਕਿ ਰੁਪਿਆ ਇਸ ਲਈ ਡਿੱਗ ਰਿਹਾ ਹੈ ਕਿਉਂਕਿ ਡਾਲਰ ਦਿਨ-ਬ-ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁਪਿਆ ਕਮਜ਼ੋਰ ਨਹੀਂ ਹੋ ਰਿਹਾ ਪਰ ਡਾਲਰ ਮਜ਼ਬੂਤ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੁਪਏ ਦੀ ਗਿਰਾਵਟ ਨੂੰ ਲੈ ਕੇ ਇਹ ਗੱਲ ਅਜਿਹੇ ਸਮੇਂ ਕਹੀ ਹੈ ਜਦੋਂ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 82.69 ‘ਤੇ ਪਹੁੰਚ ਗਿਆ ਹੈ। ਇਹ ਹੁਣ ਤੱਕ ਦਾ ਸਭ ਤੋਂ ਨੀਵਾਂ ਪੱਧਰ ਹੈ।
ਅਦਾਲਤ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭੇਜਿਆ ਰਿਮਾਂਡ ‘ਤੇ
ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਸ਼ਾਮ ਸੁੰਦਰ ਅਰੋੜਾ ਨੂੰ 19 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਉੱਥੇ ਹੀ ਪੇਸ਼ੀ ਦੌਰਾਨ ਸ਼ਾਮ ਸੁੰਦਰ ਅਰੋੜਾ ਪਰਿਵਾਰ ਨੂੰ ਮਿਲ ਕੇ ਭਾਵੁਕ ਹੁੰਦੇ ਨਜ਼ਰ ਆਏ। ਇੰਨਾ ਹੀ ਨਹੀਂ ਸ਼ਾਮ ਸੁੰਦਰ ਅਰੋੜਾ ਇਸ ਮੌਕੇ ਖ਼ੁਦ ਨੂੰ ਬੇਕਸੂਰ ਦੱਸਦੇ ਹੋਏ ਨਜ਼ਰ ਆਏ ਅਤੇ ਇਹ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ। ਇਥੇ ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਕਾਂਗਰਸ ਦੀ ਪਾਰਟੀ ’ਚ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ’ਚ ਉਨ੍ਹਾਂ ਨੇ ਕਾਂਗਰਸ ਦੀ ਪਾਰਟੀ ਨੂੰ ਛੱਡ ਕੇ ਭਾਜਪਾ ਪਾਰਟੀ ਜੁਆਇੰਨ ਕਰ ਲਈ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਨੇ ਸਿੰਜਾਈ ਘੁਟਾਲੇ ‘ਚ ਕਾਰਵਾਈ ਕੀਤੀ ਤੇਜ਼, ਇਹ ਸਾਬਕਾ ਅਫ਼ਸਰ ਤੇ ਮੰਤਰੀ ਰਡਾਰ…
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਮ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੇ ਅਧਿਕਾਰੀ ਨੂੰ ਇਕ ਕਰੋੜ ਦੀ ਰਿਸ਼ਵਤ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਐਡਵਾਂਸ ’ਚ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇਕ ਸਹਾਇਕ ਇੰਸਪੈਕਟਰ (ਏ. ਆਈ. ਜੀ) ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹਨ। ਵਿਜੀਲੈਂਸ ਬਿਊਰੋ ਦੇ ਮੁੱਖ ਨਿਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਸਾਬਕਾ ਮੰਤਰੀ ਖ਼ਿਲਾਫ਼ ਮਨਮੋਹਨ ਕੁੁਮਾਰ ਦੇ ਬਿਆਨ ’ਤੇ ਭ੍ਰਿਸ਼ਟਾਚਾਰ ਨਿਵਾਰਣ ਐਕਟ ਦੀ ਧਾਰਾ 8 ਦੇ ਤਹਿਤ ਐੱਫ਼. ਆਈ. ਆਰ. 15 ਅਕਤੂਬਰ ਨੂੰ ਦਰਜ ਕੀਤੀ ਗਈ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਦਾਲਤ ਨੇ ਸੰਮਨ ਭੇਜਿਆ ਹੈ। ਮੋਗਾ ਦੀ ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਹੈ। ਦਰਅਸਲ ਹਰਜੋਤ ਕਮਲ ਨੇ ਹਰਪਾਲ ਚੀਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕੀ ਹਰਪਾਲ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਆਖਿਆ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ’ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ।
ਇਹ ਵੀ ਪੜ੍ਹੋ : CBI ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਸੰਮਨ
ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਚੀਮਾ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।















