Home Blog Page 1876

ਇਜ਼ਰਾਈਲ ਵੱਲੋਂ ਜੇਨਿਨ ਸ਼ਹਿਰ ‘ਤੇ ਕੀਤੇ ਹਮਲੇ ‘ਚ ਇੱਕ ਡਾਕਟਰ ਸਮੇਤ 2 ਲੋਕਾਂ ਦੀ ਮੌਤ

0

ਇਜ਼ਰਾਇਲ ਵੱਲੋਂ ਜੇਨਿਨ ਸ਼ਹਿਰ ‘ਤੇ ਹਮਲਾ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਇਜ਼ਰਾਇਲ ਵੱਲੋਂ ਜੇਨਿਨ ਸ਼ਹਿਰ ਉੱਤੇ ਹਮਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਫਿਲਸਤੀਨ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੱਛਮੀ ਬੈਂਕ ਦੇ ਫਲੈਸ਼ਪੁਆਇੰਟ ਸ਼ਹਿਰ ਜੇਨਿਨ ਵਿੱਚ ਇਜ਼ਰਾਈਲ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਡਾਕਟਰ ਸਮੇਤ ਦੋ ਫਿਲਸਤੀਨ ਦੇ ਨਾਗਰਿਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪੁਲਿਸ ਇੰਸਪੈਕਟਰ ਰਣਬੀਰ ਸਿੰਘ ਦੇ ਕਾਤਲ ਨੂੰ ਸੁਣਾਈ ਮੌਤ ਦੀ ਸਜ਼ਾ

ਇਜ਼ਰਾਇਲ ਦੀ ਫੌਜ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਡਾਕਟਰ ਜਿਸ ਦਾ ਨਾਮ ਅਬਦੁੱਲਾ ਅਲ-ਅਹਿਮਦ ਸੀ ਉਸ ਦੇ ਸਿਰ ਨੂੰ ਗੋਲੀ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ ।ਫਿਲਸਤੀਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਏਐਫਪੀ ਨੂੰ ਦੱਸਿਆ ਕਿ ਸ਼ਹਿਰ ਦੇ ਸ਼ਰਨਾਰਥੀ ਕੈਂਪ ‘ਤੇ ਹੋਏ ਹਮਲੇ ਵਿੱਚ ਇੱਕ ਹੋਰ ਫਿਲਸਤੀਨੀ ਮਤੀਨ ਦੇਬਾਯਾ ਦੀ ਵੀ ਮੌਤ ਹੋ ਗਈ ਜਦਕਿ ਪੰਜ ਹੋਰ ਲੋਕ ਜ਼ਖਮੀ ਗੰਭੀਰ ਜ਼ਖਮੀਂ ਹੋ ਗਏ। ਫਿਲਸਤੀਨੀ ਸਮਾਚਾਰ ਏਜੰਸੀ ਮੁਤਾਬਕ ਫਿਲਸਤੀਨੀ ਪ੍ਰਧਾਨ ਮੰਤਰੀ ਮੁਹੰਮਦ ਸ਼ਤਾਯੇਹ ਨੇ ਡਾਕਟਰ ਦੀ ਮੌਤ ‘ਤੇ ਦੁਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਡਾਕਟਰ ਨੂੰ ਉਸ ਵੇਲੇ ਮੌਤ ਦੇ ਘਾਟ ਉਤਾਰ ਦਿੱਤਾ ਜਦੋਂ ਉਹ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਇਹ ਵੀ ਪੜ੍ਹੋ: ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ‘ਚੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ

ਇਸਦੇ ਨਾਲ ਹੀ ਇਜ਼ਰਾਇਲੀ ਫੌਜ ਨੇ ਮਾਰੇ ਗਏ ਲੋਕਾਂ ‘ਤੇ ਕੋਈ ਟਿੱਪਣੀ ਨਹੀਂ ਕੀਤੀ।ਹਾਲਾਂਕਿ ਇੱਕ ਬਿਆਨ ਵਿੱਚ ਫੌਜ ਨੇ ਕਿਹਾ, ਸੁਰੱਖਿਆ ਬਲਾਂ ‘ਤੇ ਹਥਿਆਰਬੰਦ ਸ਼ੱਕੀ ਵਿਅਕਤੀਆਂ ਵੱਲੋਂ ਵਿਸਫੋਟਕ ਉਪਕਰਣ ਅਤੇ ਵੱਡੀ ਗਿਣਤੀ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ।ਫ਼ੌਜ ਨੇ ਹਥਿਆਰਬੰਦ ਸ਼ੱਕੀਆਂ ਨੂੰ ਮੌਕੇ ਉੱਤੇ ਗੋਲੀ ਨਾਲ ਜਵਾਬ ਦਿੱਤਾ।ਜਦਕਿ ਹਮਾਸ ਦੇ ਇੱਕ ਕਥਿਤ ਮੈਂਬਰ ਸਮੇਤ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ ਸੀ।

Harry Potter ਸੀਰੀਜ਼ ‘ਚ ਹੈਗਰਿਡ ਦਾ ਰੋਲ ਪਲੇਅ ਕਰਨ ਵਾਲੇ Robbie Coltrane ਦਾ ਹੋਇਆ ਦਿਹਾਂਤ

0

ਹਾਲੀਵੁੱਡ ਤੋਂ ਇੱਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਹਾਲੀਵੁੱਡ ਦੀ ਹੈਰੀ ਪੋਟਰ ਸੀਰੀਜ਼ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਫਿਲਮ ਵਿੱਚ ਹੈਗ੍ਰਿਡ  ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਰੌਬੀ ਕੋਲਟ੍ਰੇਨ (Robbie Coltrane) ਦਾ ਦਿਹਾਂਤ ਹੋ ਗਿਆ ਹੈ। ਰੌਬੀ ਨੇ 72 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਸਕਾਟਲੈਂਡ ਦੇ ਇੱਕ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋਈ।

ਰੌਬੀ ਕੋਲਟ੍ਰੇਨ 1990 ਦੇ ਦਹਾਕੇ ਦੀ ਸੀਰੀਜ਼ ਕਰੈਕਰ ਤੋਂ ਲਾਈਮਲਾਈਟ ਵਿੱਚ ਆਏ ਸੀ। ਇਸ ਸੀਰੀਜ਼ ‘ਚ ਉਨ੍ਹਾਂ ਨੇ ਇੱਕ ਜਾਸੂਸ ਦੀ ਭੂਮਿਕਾ ਨਿਭਾਈ। ਇਸਦੇ ਲਈ ਉਸਨੂੰ ਬ੍ਰਿਟਿਸ਼ ਅਕੈਡਮੀ ਟੈਲੀਵਿਜ਼ਨ ਅਵਾਰਡਸ (BAFTA) ਵਿੱਚ ਬੇਸਟ ਐਕਟਰ ਦਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਹੈਰੀ ਪੋਟਰ ਦੀ ਗੱਲ ਕਰੀਏ ਤਾਂ ਇਸ ਸੀਰੀਜ਼ ‘ਚ ਰੌਬੀ ਨੇ ਹੈਗ੍ਰਿਡ ਦਾ ਕਿਰਦਾਰ ਨਿਭਾਇਆ ਸੀ। ਇਸ ਰੋਲ ਤੋਂ ਬਾਅਦ ਦੁਨੀਆ ਭਰ ‘ਚ ਉਨ੍ਹਾਂ ਦੀ ਫੈਨ ਫੋਲੋਇੰਗ ਵਧ ਗਈ ਸੀ। ਅਜਿਹੇ ‘ਚ ਦੁਨੀਆ ਭਰ ‘ਚ ਮੌਜੂਦ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਮੌਤ ਤੋਂ ਕਾਫੀ ਦੁਖੀ ਹੈ।

ਹੈਰੀ ਪੋਟਰ ਲਿਖਣ ਵਾਲੇ ਮਸ਼ਹੂਰ ਲੇਖਕ JK Rowling ਨੇ ਵੀ ਰੌਬੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਉੱਤਰੀ ਤੁਰਕੀ ‘ਚ ਕੋਲੇ ਦੀ ਖਾਨ ‘ਚ ਹੋਇਆ ਜ਼ਬਰਦਸਤ ਧਮਾਕਾ, 25 ਲੋਕਾਂ ਦੀ ਮੌਤ

0

ਉੱਤਰੀ ਤੁਰਕੀ ਦੇ ‘ਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਤੁਰਕੀ ‘ਚ ਕੋਲੇ ਦੀ ਇੱਕ ਖਾਨ ਵਿੱਚ ਰਾਤ ਦੇ ਸਮੇਂ ਜ਼ਬਰਦਸਤ ਧਮਾਕਾ ਹੋ ਗਿਆ । ਇਸ ਧਮਾਕੇ ਵਿੱਚ ਤਕਰੀਬਨ 25 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸਥਾਨਕ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਦੂਜੇ ਪਾਸੇ ਬਚਾਅ ਕਰਮੀਆਂ ਨੇ ਕੋਲੇ ਦੀ ਖਾਨ ਵਿੱਚ ਫਸੇ ਬਾਕੀ ਲੋਕਾਂ ਨੂੰ ਬਚਾਉਣ ਲਈ ਰਾਤ ਭਰ ਕੰਮ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਧਮਾਕਾ ਸ਼ੁੱਕਰਵਾਰ ਸ਼ਾਮ ਕਰੀਬ 6.45 ਵਜੇ ਕਾਲੇ ਸਾਗਰ ਤੱਟੀ ਸੂਬੇ ਬਾਰਟਿਨ ਦੇ ਅਮਾਸਾਰਾ ਕਸਬੇ ਵਿੱਚ ਸਰਕਾਰੀ ਸੰਚਾਲਿਤ ਟੀਟੀਕੇ ਅਮਾਸਾਰਾ ਮੁਸੇਸੇ ਮੁਦੁਰਲੁਗੂ ਖਾਨ ਦੇ ਵਿੱਚ ਹੋਇਆ ਸੀ।

ਤੁਰਕੀ ਦੇ ਊਰਜਾ ਮੰਤਰੀ ਫਤਿਹ ਡੋਨਮੇਜ਼ ਨੇ ਇਸ ਹਾਦਸੇ ਬਾਰੇ ਬੋਲਦਿਆਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਇਹ ਕਿ ਧਮਾਕਾ ਕੋਲੇ ਦੀਆਂ ਖਾਣਾਂ ‘ਚ ਮਿਲੀਆਂ ਜਲਣਸ਼ੀਲ ਗੈਸਾਂ ਕਾਰਨ ਹੋਇਆ ਹੈ। ਉੱਧਰ ਦੂਜੇ ਪਾਸੇ ਤੁਰਕੀ ਦੇ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਮੀਡੀਆ ਨੂੰ ਦੱਸਿਆ ਕਿ ਜਿਸ ਵੇਲੇ ਧਮਾਕਾ ਹੋਇਆ ਉਸ ਵੇਲੇ ਖਾਨ ਵਿੱਚ 110 ਲੋਕ ਮੌਜੂਦ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਧਮਾਕੇ ਤੋਂ ਬਾਅਦ ਜ਼ਿਆਦਾਤਰ ਮਜ਼ਦੂਰਾਂ ਨੂੰ ਬਚਾ ਲਿਆ ਗਿਆ ਸੀ ਪਰ 49 ਮਜ਼ਦੂਰ ਖਾਨ ਦੇ ਉੱਚ ਜੋਖਮ ਵਾਲੇ ਖੇਤਰ ਵਿੱਚ ਫਸ ਗਏ ਸਨ।

ਉਨ੍ਹਾਂ ਨੇ ਦੱਸਿਆ ਹੈ ਕਿ ਖਾਨ ਵਿੱਚੋਂ ਤਕਰੀਬਨ 49 ਮਜ਼ਦੂਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਬਾਰਟਿਨ ਦੇ ਗਵਰਨਰ ਦਫਤਰ ਦੇ ਮੁਤਾਬਕ ਧਮਾਕੇ ਵਿੱਚ 25 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰੀ ਫਹਰਤਿਨ ਕੋਕਾ ਦੇ ਮੁਤਾਬਕ ਇਸ ਧਮਾਨੇ ਵਿੱਚ ਘੱਟ ਤੋਂ ਘੱਟ 17 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ’ਚੋਂ 8 ਦਾ ਇਲਾਜ ਆਈਸੀਯੂ ਵਿੱਚ ਚੱਲ ਰਿਹਾ ਹੈ।

ਤੁਰਕੀ ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਮੁਤਾਬਜ ਕਈ ਬਚਾਅ ਟੀਮਾਂ ਨੂੰ ਹਾਦਸੇ ਵਾਲੀ ਥਾਂ ‘ਤੇ ਭੇਜਿਆ ਗਿਆ ਹੈ। ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਦੱਖਣ-ਪੂਰਬੀ ਸ਼ਹਿਰ ਦੀਆਬਾਕਿਰ ਦੀ ਆਪਣੀ ਤੈਅ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਬਚਾਅ ਕਾਰਜ ਦਾ ਜਾਇਜ਼ਾ ਲੈਣ ਲਈ ਅਮਾਸਾਰਾ ਜਾਣਗੇ। ਇਸ ਹਾਦਸੇ ਦੀ ਜਾਂਚ ਲਈ ਤਿੰਨ ਸਰਕਾਰੀ ਵਕੀਲਾਂ ਦੀ ਨਿਯੁਕਤੀ ਕੀਤੀ ਗਈ ਹੈ।

ਪੁਲਿਸ ਇੰਸਪੈਕਟਰ ਰਣਬੀਰ ਸਿੰਘ ਦੇ ਕਾਤਲ ਨੂੰ ਸੁਣਾਈ ਮੌਤ ਦੀ ਸਜ਼ਾ

0

ਹਰਿਆਣਾ ‘ਚ ਅਦਾਲਤ ਨੇ ਇੱਕ ਕਾਤਲ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ਦੀ ਰੇਵਾੜੀ ਜ਼ਿਲ੍ਹਾ ਅਦਾਲਤ ਨੇ ਇੱਕ ਕਤਲ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਕਾਤਲ ਨਰੇਸ਼ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਸਬ ਇੰਸਪੈਕਟਰ ਕਤਲ ਕੇਸ ਵਿੱਚ ਸੁਣਾਈ ਗਈ ਹੈ। 15 ਨਵੰਬਰ 2018 ਨੂੰ ਨਰੇਸ਼ ਨੇ ਸੀਆਈਏ ਧਾਰੂਹੇੜਾ ਦੇ ਇੰਚਾਰਜ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਕਰੀਬ ਚਾਰ ਸਾਲਾਂ ਬਾਅਦ ਵਧੀਕ ਸੈਸ਼ਨ ਜੱਜ ਨੇ ਉਸ ਨੂੰ ਦੋਸ਼ੀ ਮੰਨਦਿਆਂ ਮੌਤ ਦੀ ਸਜ਼ਾ ਸੁਣਾਈ ਹੈ।

ਦਰਅਸਲ 15 ਨਵੰਬਰ 2018 ਨੂੰ ਇੱਕ ਕਤਲ ਕੇਸ ਵਿੱਚ ਸੀਆਈਏ ਧਾਰੂਹੇੜਾ ਦੇ ਇੰਚਾਰਜ ਸਬ-ਇੰਸਪੈਕਟਰ ਰਹੇ ਰਣਬੀਰ ਸਿੰਘ ਸੂਚਨਾ ਦੇ ਆਧਾਰ ‘ਤੇ ਨਰੇਸ਼ ਖਰਖੜਾ ਨੂੰ ਧਾਰੂਹੇੜਾ ਦੇ ਭਿਵਾੜੀ ਬਾਇਪਾਸ ਨੇੜੇ ਫੜਨ ਗਏ ਸਨ। ਜਿੱਥੇ ਨਰੇਸ਼ ਨੇ ਨਾਜਾਇਜ਼ ਹਥਿਆਰਾਂ ਨਾਲ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਗੋਲੀ ਲੱਗਣ ਕਾਰਨ ਐਸਆਈ ਰਣਬੀਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਵਿੱਚ ਨਰੇਸ਼ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਬਾਅਦ ‘ਚ ਪੁਲਿਸ ਵੱਲੋਂ ਗਵਾਹਾਂ ਅਤੇ ਸਬੂਤਾਂ ਨੂੰ ਇਕੱਠਾ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਹੁਣ ਸਾਰੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ: ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਨੇ ਨਰੇਸ਼ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਦੋ ਸਾਥੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ‘ਚੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ

0

ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਹੁਣ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਰਾਮ ਰਹੀਮ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਹੋ ਕੇ ਅੱਜ ਸ਼ਨੀਵਾਰ ਸਵੇਰੇ 6:55 ਵਜੇ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਾਗਪਤ ਲਈ ਰਵਾਨਾ ਹੋਇਆ।

ਦਰਅਸਲ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਦੀ ਅਰਜ਼ੀ ਸ਼ੁੱਕਰਵਾਰ ਨੂੰ ਸਵੀਕਾਰ ਕਰ ਲਈ ਗਈ।

ਦਰਅਸਲ ਇਹ ਕਦਮ ਆਦਮਪੁਰ ਵਿਧਾਨ ਸਭਾ ਉਪ ਚੋਣ ਤੋਂ ਠੀਕ ਪਹਿਲਾਂ ਚੁੱਕਿਆ ਗਿਆ ਹੈ। ਆਦਮਪੁਰ ਵਿੱਚ 3 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ ਜੂਨ ‘ਚ ਇਕ ਮਹੀਨੇ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ ਅਤੇ ਫਰਵਰੀ ‘ਚ ਤਿੰਨ ਹਫਤਿਆਂ ਦੀ ਫਰਲੋ ਦਿੱਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਰਾਮ ਰਹੀਮ ਬਾਗਪਤ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਰੁਕੇਗਾ।

ਗੁਰਮੀਤ ਰਾਮ ਰਹੀਮ ਸਿਰਸਾ ਸਥਿਤ ਡੇਰੇ ਦੇ ਹੈੱਡਕੁਆਰਟਰ ਵਿਚ ਆਪਣੇ ਆਸ਼ਰਮ ਵਿੱਚ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਅਗਸਤ 2017 ਵਿੱਚ ਪੰਚਕੂਲਾ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ।

 

Punjab: ਮੈਡੀਕਲ ਕਾਲਜਾਂ ‘ਚ 85% ਸੀਟਾਂ ਸਿਰਫ਼ ਪੰਜਾਬੀਆਂ ਲਈ ਰਾਖਵੀਆਂ, ਜਾਣੋ ਯੋਗਤਾ ਦੇ ਨਵੇਂ ਨਿਯਮ

0

ਫਰੀਦਕੋਟ:ਪੰਜਾਬ ਵਿੱਚ ਐਮਬੀਬੀਐਸ ਅਤੇ ਬੀਡੀਐਸ ਕੋਰਸਾਂ ਵਿੱਚ ਦਾਖਲੇ ਲਈ ਯੋਗਤਾ ਨਿਯਮ ਬਦਲ ਗਏ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਅਨੁਸਾਰ ਪੰਜਾਬ ਵਿੱਚੋਂ 12ਵੀਂ ਪਾਸ ਕਰਨ ਵਾਲੇ ਜਾਂ ਪੰਜਾਬ ਵਿੱਚ ਪੈਦਾ ਹੋਏ ਅਤੇ ਪੱਕੇ ਤੌਰ ’ਤੇ ਰਿਹਾਇਸ਼ ਦੀ ਜਾਣਕਾਰੀ ਦੇਣ ਵਾਲੇ ਹੀ ਰਾਜ ਵਿੱਚ ਕੋਟੇ ਦੀਆਂ 85 ਫ਼ੀਸਦੀ ਸੀਟਾਂ ’ਤੇ ਦਾਖ਼ਲੇ ਲਈ ਯੋਗ ਹੋਣਗੇ। ਇਸ ਫੈਸਲੇ ਤੋਂ ਬਾਅਦ ਉਮੀਦਵਾਰਾਂ ਦੇ ਆਨਲਾਈਨ ਬਿਨੈ ਪੱਤਰ ਪ੍ਰਾਪਤ ਕਰਨ ਦੀ ਆਖਰੀ ਮਿਤੀ 13 ਅਕਤੂਬਰ ਤੋਂ ਵਧਾ ਕੇ 15 ਅਕਤੂਬਰ ਕਰ ਦਿੱਤੀ ਗਈ ਹੈ। ਸੂਬੇ ਦੇ ਸਾਰੇ ਮੈਡੀਕਲ ਕਾਲਜ ਬਾਬਾ ਫ਼ਰੀਦ ਯੂਨੀਵਰਸਿਟੀ ਨਾਲ ਸਬੰਧਤ ਹਨ। ਰਾਜ ਦੇ 26 ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਲਈ 1500 ਐਮਬੀਬੀਐਸ ਅਤੇ 13590 ਬੀਡੀਐਸ ਸੀਟਾਂ ਹਨ।

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਨਿਰਮਲ ਓਸੇਪਚਾਨ ਨੇ ਪੁਸ਼ਟੀ ਕੀਤੀ ਕਿ ਸ਼ੁੱਕਰਵਾਰ ਨੂੰ ਸਾਰੇ ਮੈਡੀਕਲ ਅਤੇ ਡੈਂਟਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਹੋਈ ਮੀਟਿੰਗ ਵਿੱਚ ਦਾਖ਼ਲੇ ਲਈ ਯੋਗਤਾ ਸ਼ਰਤਾਂ ਵਿੱਚ ਤਬਦੀਲੀ ਕੀਤੀ ਗਈ ਹੈ। ਪਹਿਲਾਂ ਦਾਖਲਾ ਨਿਯਮਾਂ ਨੂੰ ਲੈ ਕੇ ਭੰਬਲਭੂਸਾ ਸੀ, ਜਿਸ ਕਾਰਨ ਵਿਵਾਦ ਦੀ ਸਥਿਤੀ ਬਣੀ ਹੋਈ ਸੀ। ਇਹ ਵਿਵਾਦ ਕੁਝ ਦਿਨ ਪਹਿਲਾਂ ਉਦੋਂ ਸ਼ੁਰੂ ਹੋਇਆ ਸੀ ਜਦੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ (ਡੀ.ਐੱਮ.ਈ.ਆਰ.) ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਜਿਨ੍ਹਾਂ ਉਮੀਦਵਾਰਾਂ ਨੇ NEET-UG ਦਾਖਲਾ ਪ੍ਰੀਖਿਆ ਫਾਰਮ ਵਿੱਚ ਆਪਣੀ ਰਿਹਾਇਸ਼ ਅਤੇ ਸਥਾਈ ਰਿਹਾਇਸ਼ ਵਿੱਚ ਪੰਜਾਬ ਦਾ ਜ਼ਿਕਰ ਕੀਤਾ ਹੈ, ਉਹ 85 ਪ੍ਰਤੀਸ਼ਤ ਰਾਜ ਕੋਟੇ ਦੀਆਂ MBBS ਅਤੇ BDS ਸੀਟਾਂ ਲਈ ਯੋਗ ਹੋਣਗੇ।
ਹੁਣ ਇਹ ਸਾਰੇ ਯੋਗ ਹੋਣਗੇ

ਬਦਲੇ ਹੋਏ ਨਿਯਮ ਤੋਂ ਬਾਅਦ ਹੁਣ ਉਹ ਸਾਰੇ ਉਮੀਦਵਾਰ ਜਿਨ੍ਹਾਂ ਨੇ ਪੰਜਾਬ ਵਿੱਚ ਪੰਜ ਸਾਲ ਦੀ ਪੜ੍ਹਾਈ ਕੀਤੀ ਹੈ ਜਾਂ
ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਯੂਜੀ ਤੋਂ ਤੁਰੰਤ ਪਹਿਲਾਂ ਦੋ ਸਾਲ ਤੱਕ ਪੰਜਾਬ ਵਿੱਚ ਪੜ੍ਹਾਈ ਕੀਤੀ ਹੈ, ਉਨ੍ਹਾਂ ਵਿਅਕਤੀਆਂ ਦੇ ਬੱਚੇ ਜਿਨ੍ਹਾਂ ਦੀ ਪੰਜਾਬ ਵਿੱਚ ਅਚੱਲ ਜਾਇਦਾਦ ਹੈ। ਪੰਜ ਸਾਲ ਅਤੇ ਜੋ ਪੰਜਾਬ ਵਿੱਚ ਪੈਦਾ ਹੋਏ ਸਨ। ਅਜਿਹਾ ਸਰਟੀਫਿਕੇਟ ਤਿਆਰ ਕਰਨ ਵਾਲੇ ਰਾਜ ਕੋਟੇ ਦੀਆਂ ਸੀਟਾਂ ਲਈ ਯੋਗ ਹੋਣਗੇ।

ਪੰਜਾਬ ਤੋਂ ਬਾਹਰ ਜਾਂ ਤਿੰਨ ਸਾਲਾਂ ਤੋਂ ਡੈਪੂਟੇਸ਼ਨ ‘ਤੇ ਸੇਵਾ ਕਰ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੋਂ ਇਲਾਵਾ, ਤਿੰਨ ਸਾਲ ਦੀ ਸੇਵਾ ਮਿਆਦ ਵਾਲੇ ਪੰਜਾਬ ਜਾਂ ਚੰਡੀਗੜ੍ਹ ਵਿੱਚ ਤਾਇਨਾਤ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬੱਚੇ ਵੀ ਇਸ ਕੋਟੇ ਲਈ ਯੋਗ ਹਨ। ਉਹਨਾਂ ਵਿਅਕਤੀਆਂ ਦੇ ਬੱਚੇ ਜੋ ਘੱਟੋ-ਘੱਟ ਪੰਜ ਸਾਲ ਦੀ ਮਿਆਦ ਲਈ ਬਿਨੈ-ਪੱਤਰ ਜਮ੍ਹਾ ਕਰਨ ਦੀ ਮਿਤੀ ਤੋਂ ਪਹਿਲਾਂ ਕਿਸੇ ਵੀ ਸਮੇਂ ਪੰਜਾਬ ਵਿੱਚ ਵਸ ਗਏ ਸਨ ਜਾਂ ਕਿੱਤੇ ਦੀ ਭਾਲ ਵਿੱਚ ਸਨ ਜਾਂ ਪੰਜਾਬ ਵਿੱਚ ਨੌਕਰੀ ਕਰਦੇ ਸਨ ਵੀ ਯੋਗ ਹਨ।
ਉਨ੍ਹਾਂ ਵਿਅਕਤੀਆਂ ਦੇ ਬੱਚੇ ਜਿਨ੍ਹਾਂ ਦੀ ਪੰਜ ਸਾਲ ਤੋਂ ਪੰਜਾਬ ਵਿੱਚ ਅਚੱਲ ਜਾਇਦਾਦ ਹੈ। ਜੋ ਪੰਜਾਬ ਵਿੱਚ ਪੈਦਾ ਹੋਏ ਸਨ। ਅਜਿਹਾ ਸਰਟੀਫਿਕੇਟ ਪੇਸ਼ ਕਰਨ ਵਾਲੇ ਉਮੀਦਵਾਰ ਰਾਜ ਕੋਟੇ ਦੀਆਂ ਸੀਟਾਂ ਲਈ ਯੋਗ ਹੋਣਗੇ।

ਦੀਪਕ ਟੀਨੂੰ ਦੀ ਮਹਿਲਾ ਮਿੱਤਰ ਤੇ ਜਗਤਾਰ ਸਿੰਘ ਨੂੰ ਭੇਜਿਆ ਪੁਲਿਸ ਰਿਮਾਂਡ ‘ਤੇ

0

ਦੀਪਕ ਟੀਨੂੰ ਫਰਾਰ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਉਰਫ ਜੋਤੀ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਕਰਦਿਆਂ ਜਤਿੰਦਰ ਕੌਰ ਉਰਫ ਜੋਤੀ ਨੂੰ 18 ਅਕਤੂਬਰ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਚੋਣ ਕਮਿਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ‘ਚ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

ਉੱਧਰ ਬੀਤੇ ਦਿਨੀਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੇ ਜਗਤਾਰ ਸਿੰਘ ਨੂੰ ਮਾਨਸਾ ਪੁਲਿਸ ਵੱਲੋਂ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਸਨੂੰ ਵੀ 18 ਅਕਤੂਬਰ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਭਾਰਤ ‘ਚ ਲਾਂਚ ਹੋਈ ਨਵੀਂ Keeway SR 125, ਜਾਣੋ ਇਸਦੀ ਕੀਮਤ ਤੇ ਫੀਚਰਜ਼

0

Keeway ਨੇ ਭਾਰਤੀ ਬਾਜ਼ਾਰ ‘ਚ ਸਭ ਤੋਂ ਨਵੀਂ SR 125 ਲਾਂਚ ਕਰ ਦਿੱਤੀ ਹੈ। ਇਸ ਬਾਈਕ ਦੀ ਸ਼ੁਰੂਆਤੀ ਕੀਮਤ 1.19 ਲੱਖ ਰੁਪਏ ਰੱਖੀ ਗਈ ਹੈ। ਫਿਲਹਾਲ ਕੰਪਨੀ ਦੇ 6 ਮਾਡਲ ਭਾਰਤੀ ਬਾਜ਼ਾਰ ‘ਚ ਵਿਕਰੀ ਲਈ ਉਪਲੱਬਧ ਹਨ। ਕੰਪਨੀ ਨੇ ਨਵੇਂ SR 125 ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਗਾਹਕ ਇਸ ਬਾਈਕ ਨੂੰ ਕੰਪਨੀ ਦੀ ਵੈੱਬਸਾਈਟ ‘ਤੇ ਜਾਂ ਨਜ਼ਦੀਕੀ ਡੀਲਰਸ਼ਿਪ ‘ਤੇ ਜਾ ਕੇ ਬੁੱਕ ਕਰਵਾ ਸਕਦੇ ਹਨ।

ਡਿਜ਼ਾਈਨ ਦੀ ਗੱਲ ਕਰੀਏ ਤਾਂ SR125 ਨੂੰ ਰੈਟਰੋ ਲੁੱਕ ‘ਚ ਡਿਜ਼ਾਈਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ‘ਚ ਰਾਊਂਡ LED ਹੈੱਡਲਾਈਟ, ਡਿਜੀਟਲ ਇੰਸਟਰੂਮੈਂਟ ਕਲੱਸਟਰ ਅਤੇ ਹਾਈ ਮਾਊਂਟਡ ਹੈਂਡਲਬਾਰ ਦਿੱਤੇ ਗਏ ਹਨ। ਨਵਾਂ SR 125 ਤਿੰਨ ਰੰਗਾਂ ਦੇ ਵਿਕਲਪਾਂ – ਚਿੱਟੇ, ਕਾਲੇ ਅਤੇ ਲਾਲ ਵਿੱਚ ਪੇਸ਼ ਕੀਤਾ ਗਿਆ ਹੈ।

Keeway SR 125cc ਦਾ ਇੰਜਣ ਦਿੱਤਾ ਗਿਆ ਹੈ ਜੋ 9000 rpm ‘ਤੇ 9.7 bhp ਦੀ ਪਾਵਰ ਅਤੇ 75,000 rpm ‘ਤੇ 8.2 Nm ਟਾਰਕ ਜਨਰੇਟ ਕਰ ਸਕਦਾ ਹੈ। ਟਰਾਂਸਮਿਸ਼ਨ ਲਈ ਇਸ ਦੇ ਇੰਜਣ ਨੂੰ 5-ਸਪੀਡ ਗਿਅਰਬਾਕਸ ਨਾਲ ਜੋੜਿਆ ਗਿਆ ਹੈ।

ਬਿਹਤਰ ਰਾਈਡਿੰਗ ਅਨੁਭਵ ਲਈ ਇਸ ਬਾਈਕ ਵਿੱਚ ਕਈ ਸ਼ਾਨਦਾਰ ਵਿਸ਼ੇਸ਼ਤਾਵਾਂ ਸ਼ਾਮਲ ਹਨ ਜਿਵੇਂ ਕਿ ਸਿੰਗਲ-ਚੈਨਲ ABS ਸਿਸਟਮ, ਰਿਅਰ ਅਤੇ ਡਿਊਲ ਸ਼ਾਕ ਐਬਜ਼ੋਰਬਰ ਅਤੇ ਫਰੰਟ ਫੋਰਕਸ ਅਤੇ ਫਰੰਟ ‘ਤੇ ਰਵਾਇਤੀ ਫੋਰਕਸ ਅਤੇ ਟਰਨ ਇੰਡੀਕੇਟਰ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਕੋਲ ਆਪਣੀ ਪੂਰਤੀ ਲਈ ਹੀ ਘੱਟ ਹੈ ਪਾਣੀ, ਇਸ ਲਈ ਨਹੀਂ ਬਣੇਗੀ SYL ਨਹਿਰ: CM ਮਾਨ

0

SYL ਦੇ ਵਿਵਾਦ ‘ਤੇ ਅੱਜ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਮੀਟਿੰਗ ਦੇ ਖਤਮ ਹੋਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਉੱਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਮੀਟਿੰਗ ‘ਚ ਮਜ਼ਬੂਤੀ ਨਾਲ ਪੰਜਾਬ ਦਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਕਿ ਮੈਂ ਕਈ ਦਿਨ ਇਸ ਲਈ ਹੋਮਵਰਕ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਪਾਣੀ ਹੈ ਹੀ ਨਹੀਂ ਤਾਂ ਹਰਿਆਣਾ ਨੂੰ ਕਿੱਥੋਂ ਦੇ ਦਈਏ। ਪੰਜਾਬ ਨਦੀਆਂ ਤੋਂ 27% ਤੇ ਧਰਤੀ ਹੇਠਲਾ 73% ਪਾਣੀ ਵਰਤ ਰਿਹਾ ਹੈ।

ਇਸਦੇ ਨਾਲ ਹੀ CM ਮਾਨ ਨੇ ਕਿਹਾ ਕਿ ਅਸੀਂ ਨਹਿਰ ਨਹੀਂ ਬਣਾ ਸਕਦੇ। ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡਿਆ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਮੀਟਿੰਗ ਵਿਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ ਅਤੇ ਸਪਸ਼ਟ ਕਰ ਦਿਤਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਇਸ ਲਈ ਐੱਸ.ਵਾਈ.ਐੱਲ. ਨਹਿਰ ਦੀ ਉਸਾਰੀ ਨਹੀਂ ਕੀਤੀ ਜਾ ਸਕਦੀ।

ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਕੋਲ ਆਪਣੀ ਪੂਰਤੀ ਲਈ ਹੀ ਪਾਣੀ ਦੀ ਘਾਟ ਹੈ ਇਸ ਲਈ ਹਰਿਆਣਾ ਨੂੰ ਪਾਣੀ ਨਹੀਂ ਦਿਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਛੋਟਾ ਭਰਾ ਹੈ ਪਰ ਹਰਿਆਣਾ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਨਹੀਂ ਹੈ। ਜਦੋਂ ਪਾਣੀ ਹੀ ਨਹੀਂ ਹੈ ਤਾਂ ਇਹ ਨਹਿਰ ਵੀ ਨਹੀਂ ਬਣਾਈ ਜਾ ਸਕਦੀ। ਇਸ ਲਈ ਮੀਟਿੰਗ ਵਿਚ ਐੱਸ.ਵਾਈ.ਐੱਲ. ਨਹਿਰ ਬਣਾਉਣ ਨੂੰ ਲੈ ਕੇ ਪੰਜਾਬ ਨੇ ਸਹਿਮਤੀ ਨਹੀਂ ਦਿਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜਦੋਂ 1981 ਵਿਚ ਜਦੋਂ ਸਮਝੌਤਾ ਹੋਇਆ ਸੀ ਤਾਂ ਜਿਨ੍ਹਾਂ ਪਾਣੀ ਪੰਜਾਬ ਵਿਚ ਸੀ ਉਹ ਹੁਣ ਨਹੀਂ ਹੈ ਸਗੋਂ। ਇਸ ਸਮੇਂ ਹਰਿਆਣਾ ਕੋਲ ਪੰਜਾਬ ਤੋਂ ਵੱਧ ਪਾਣੀ ਹੈ।

ਪੰਜਾਬ ਵਿਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਪੰਜਾਬ ਕੋਲ ਕੁੱਲ 12.24 MAF ਪਾਣੀ ਹੈ ਜਦਕਿ ਹਰਿਆਣਾ ਕੋਲ 14.10 MAF ਪਾਣੀ ਹੈ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਜੇਕਰ ਹਰਿਆਣਾ ਕੋਲ ਪਾਣੀ ਦੀ ਘਾਟ ਹੈ ਤਾਂ ਦੋਵੇਂ ਸੂਬੇ ਪ੍ਰਧਾਨ ਮੰਤਰੀ ਕੋਲ ਚਲਦੇ ਹਾਂ ਤਾਂ ਜੋ ਉਹ ਕੋਈ ਹੋਰ ਹੀਲਾ ਕਰ ਕੇ ਯਮੁਨਾ ਤੋਂ ਹਰਿਆਣਾ ਨੂੰ ਪਾਣੀ ਦੇ ਦੇਣ ਅਤੇ ਮਸਲਾ ਹੱਲ ਹੋ ਜਾਵੇ ਪਰ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਹੁਣ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਕੋਲ ਚੁੱਕਿਆ ਜਾਵੇਗਾ।

ਚੋਣ ਕਮਿਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ‘ਚ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

0

ਚੋਣ ਕਮਿਸ਼ਨ ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਵਿੱਚ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਇਕ  ਪੜਾਅ ਵਿੱਚ 12 ਨਵੰਬਰ ਨੂੰ ਪੈਣਗੀਆਂ ਤੇ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

17 ਅਕਤੂਬਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। 68 ਵਿਧਾਨ ਸਭਾ ਸੀਟਾਂ ‘ਤੇ ਹੋਵੇਗੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਪ੍ਰੋਟੋਕਾਲ ਨਾਲ ਚੋਣਾਂ ਹੋਣਗੀਆਂ। ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ। ਪੋਲਿੰਗ ਸਟੇਸ਼ਨ ‘ਤੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾਣਗੇ। ਚੋਣਾਂ ‘ਚ ਲੋਕਾਂ ਦੀ ਹਿੱਸੇਦਾਰੀ ਵਧੀ ਹੈ। ਵੋਟਿੰਗ ਦੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ।

ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 18 ਫਰਵਰੀ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 8 ਜਨਵਰੀ ਨੂੰ ਖ਼ਤਮ ਹੋਵੇਗਾ। ਕਮਿਸ਼ਨ ਨੇ ਚੋਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਾਲ ਹੀ ‘ਚ ਦੋਹਾਂ ਸੂਬਿਆਂ ਦਾ ਦੌਰਾ ਕੀਤਾ ਸੀ।