Home Blog Page 1878

ਅਦਾਲਤ ਨੇ ਬਰਖ਼ਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਭੇਜਿਆ ਨਿਆਇਕ ਹਿਰਾਸਤ ‘ਚ

0

ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਪ੍ਰਿਤਪਾਲ ਸਿੰਘ ਨੂੰ ਜੁਡੀਸ਼ਲ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪਰਾਲੀ ਦੇ ਪ੍ਰਬੰਧਨ ਲਈ ਕੇਂਦਰ ਸਰਕਾਰ ਰਾਜਾਂ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਵੇ: ਮੀਤ…

ਉੱਧਰ ਬੀਤੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਵੀ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਦਾਲਤ ਨੇ 19 ਅਕਤੂਬਰ ਤੱਕ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਮੋਗਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਰਿਮਾਂਡ ‘ਤੇ

0

ਲਾਰੈਂਸ ਬਿਸ਼ਨੋਈ ਨੂੰ 14 ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੋਗਾ ਪੁਲਿਸ ਨੂੰ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ। ਜਿਸਤੋਂ ਬਾਅਦ ਮੋਗਾ ਪੁਲਿਸ ਨੇ ਲਾਰੈਂਸ ਨੂੰ ਮੋਗਾ ਦੀ ਅਦਾਲਤ ‘ਚ ਪੇਸ਼ ਕੀਤਾ। ਮੋਗਾ ਅਦਾਲਤ ਨੇ ਲਾਰੈਂਸ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

ਮੋਗਾ ਪੁਲਿਸ ਨੂੰ ਲਾਰੈਂਸ ਦਾ 10 ਦਿਨਾਂ ਦਾ ਰਿਮਾਂਡ ਮਿਲ ਗਿਆ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ਗੈਂਗਸਟਰ ਹਰਜੀਤ ਸਿੰਘ ਉਰਫ ਪਿੰਟਾ ਦੇ ਕਤਲ ਮਾਮਲੇ ‘ਚ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਸੂਤਰਾਂ ਅਨੁਸਾਰ ਗੈਂਗਸਟਰ ਹਰਜੀਤ ਸਿੰਘ ਉਰਫ ਪਿੰਟਾ ਬੰਬੀਹਾ ਗੈਂਗ ਦਾ ਮੈਂਬਰ ਸੀ।

ਪਰਾਲੀ ਦੇ ਪ੍ਰਬੰਧਨ ਲਈ ਕੇਂਦਰ ਸਰਕਾਰ ਰਾਜਾਂ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਵੇ: ਮੀਤ ਹੇਅਰ

0

ਪਰਾਲੀ ਸਾੜਨ ਨਾਲ ਹੋਣ ਵਾਲਾ ਪ੍ਰਦੂਸ਼ਣ ਸਿਰਫ਼ ਇੱਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਪੂਰੇ ਦੇਸ਼ ਦੀ ਸਮੱਸਿਆ ਹੈ। ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਹੁਲਾਰਾ ਮਿਲ ਸਕਦਾ ਹੈ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਆਰਥਿਕ ਮਦਦ ਦੇਵੇ। ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਰਾਜ ਦੇ ਵਾਤਾਵਰਣ ਮੰਤਰੀਆਂ ਦੀ ਮੀਟਿੰਗ ਦੌਰਾਨ ਕਹੀ।

ਅੱਜ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿੱਚ ਵੀ.ਸੀ. ਮੀਟਿੰਗ ਵਿੱਚ ਹਾਜ਼ਰੀ ਭਰਦੇ ਹੋਏ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਬਿਜਾਈ ਮੌਕੇ ਕੇਂਦਰ ਸਰਕਾਰ ਅੱਗੇ ਪਰਾਲੀ ਪ੍ਰਬੰਧਨ ਲਈ ਵਿੱਤੀ ਸਹਾਇਤਾ ਦੀ ਮੰਗ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ 90 ਹਜ਼ਾਰ ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਕਿਸਾਨਾਂ ਨੂੰ 32 ਹਜ਼ਾਰ ਤੋਂ ਵੱਧ ਹੋਰ ਮਸ਼ੀਨਾਂ ਦੇਣ ਦਾ ਟੀਚਾ ਮਿਥਿਆ ਗਿਆ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਬਿਜਲੀ, ਬਾਇਓਗੈਸ ਆਦਿ ਪਲਾਂਟ ਲਗਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇੱਟਾਂ ਦੇ ਭੱਠਿਆਂ ਲਈ 20% ਬਾਲਣ ਵਜੋਂ ਪਰਾਲੀ ਦੀ ਵਰਤੋਂ ਕਰਨੀ ਲਾਜ਼ਮੀ ਕੀਤੀ ਜਾ ਰਹੀ ਹੈ।

ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਰੋਕਣ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ, ਜਿਸ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਆਰਜ਼ੀ ਪ੍ਰਬੰਧਾਂ ਤੋਂ ਇਲਾਵਾ ਠੋਸ ਪ੍ਰਬੰਧਾਂ ‘ਤੇ ਵੀ ਕੰਮ ਕਰ ਰਹੀ ਹੈ।

EW School Ranking 2022: ਦੇਸ਼ ਦੇ TOP 10 ਸਕੂਲਾਂ ਦੀ ਲਿਸਟ ਜਾਰੀ, ਦੇਖੋ ਪੰਜਾਬ ਦੇ ਕਿੰਨੇ ਸਕੂਲ ਲਿਸਟ ‘ਚ ਸ਼ਾਮਿਲ

0

ਦੇਸ਼ ਦੇ ਟੌਪ 10 ਸਕੂਲਾਂ ਦੀ ਲਿਸਟ ਜਾਰੀ ਹੋ ਗਈ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਦੁਆਰਾ ਸੰਚਾਲਿਤ ਸਕੂਲਾਂ ਦੀ ਤਾਜ਼ਾ ਰੈਂਕਿੰਗ ਲਿਸਟ ਜਾਰੀ ਹੋਈ ਹੈ। ਇਸ ‘ਚ ਦਿੱਲੀ ਨੇ ਬਾਜ਼ੀ ਮਾਰੀ ਹੈ। ਇਸ ‘ਚ ਦਿੱਲੀ ਦੇ 5 ਸਕੂਲ ਟੌਪ ‘ਤੇ ਆਏ ਹਨ। ਈ.ਡਬਲਿਊ. ਵੱਲੋਂ ਜਾਰੀ ਕੀਤੀ ਗਈ ਰੈਂਕਿੰਗ ‘ਚ ਦਿੱਲੀ ਸਰਕਾਰ ਵਲੋਂ ਚਲਾਏ ਜਾ ਰਹੇ ਦਵਾਰਕਾ ਦੇ ਸੈਕਟਰ-10 ਸਥਿਤ ਰਾਜਕੀਯ ਪ੍ਰਤਿਭਾ ਵਿਕਾਸ ਸਕੂਲ ਨੇ ਪਹਿਲਾ ਸਥਾਨ ਅਤੇ ਯਮੁਨਾ ਵਿਹਾਰ ਸਥਿਤ ਰਾਜਕੀਯ ਪ੍ਰਤਿਭਾ ਵਿਕਾਸ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ ਹੈ।

ਈ.ਡਬਲਿਊ. ਅਧਿਆਪਕਾਂ ਅਤੇ ਮਾਪਿਆਂ ਲਈ ਇਕ ਪੋਰਟਲ ਹੈ, ਜੋ ਹਰ ਸਾਲ ਸਕੂਲਾਂ ਦੀ ਰੈਂਕਿੰਗ ਜਾਰੀ ਕਰਦਾ ਹੈ। ਕੇਜਰੀਵਾਲ ਨੇ ਦੱਸਿਆ ਕਿ ਟਾਪ 10 ‘ਚ ਦਿੱਲੀ ਦੇ 5 ਸਕੂਲ ਹਨ। ਉਨ੍ਹਾਂ ਨੇ ਦਿੱਲੀ ਸਰਕਾਰ ਦੀ ਸਿੱਖਿਆ ਟੀਮ ਨੂੰ ਵਧਾਈ ਦਿੰਦਿਆਂ ਇਸ ਨੂੰ ਇਕ ‘ਸ਼ਾਨਦਾਰ ਉਪਲੱਬਧੀ’ ਦੱਸਿਆ।

ਵੱਖ- ਵੱਖ ਰਾਜਾਂ ਦੀਆਂ ਸਰਕਾਰਾਂ ਦੁਆਰਾ ਚਲਾਏ ਜਾ ਰਹੇ ਸਕੂਲਾਂ ਦੀ ਕੈਟਾਗਿਰੀ ‘ਚ ਪਹਿਲੇ 2 ਸਥਾਨਾਂ ਦੇ ਨਾਲ-ਨਾਲ ਟੌਪ 10 ‘ਚ ਦਿੱਲੀ ਦੇ ਕੁੱਲ 5 ਸਕੂਲ਼ਾਂ ਨੂੰ ਰੈਂਕ ਮਿਲਣ ‘ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸਿੱਖਿਆ ਵਿਭਾਗ ਦੇ ਕਰਮਚਾਰੀਆ ਨੂੰ ਵਧਾਈ ਦਿੱਤੀ ਹੈ।

ਇਸਦੇ ਨਾਲ ਹੀ ਪੰਜਾਬ ਦੇ ਇੱਕ ਸਕੂਲ ਦਾ ਵੀ ਇਸ ਲਿਸਟ ‘ਚ ਨਾਂ ਸ਼ਾਮਿਲ ਹੈ। ਮਨੀਮਾਜਰਾ ਦਾ ਸਰਕਾਰੀ ਸਕੂਲ ਤੇ ਇੱਕ ਹਰਿਆਣਾ ਦਾ ਸਕੂਲ ਵੀ ਇਸ ‘ਚ ਸ਼ਾਮਿਲ ਹੈ।

 

1 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ: CM ਭਗਵੰਤ ਮਾਨ

0

ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਵੱਡੇ ਪੱਧਰ ਉਤੇ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਖੇਡ ਵਿਭਾਗ ਦੀ ਮੀਟਿੰਗ ਦੌਰਾਨ ਕੀਤਾ। ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਮੁੱਖ ਮੰਤਰੀ ਵੱਲੋਂ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਹੋਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੁਜਰਾਤ ਵਿਖੇ ਚੱਲ ਰਹੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੇਡ ਨੀਤੀ ਤਹਿਤ ਸਨਮਾਨਿਤ ਰਾਸ਼ੀ ਜਾਰੀ ਕਰ ਦੇਵਾਂਗੇ, ਖੇਡਾਂ ਵਤਨ ਪੰਜਾਬ ਦੀਆਂ ਦੀ Closing Ceremony ਵੀ 1 ਨਵੰਬਰ ਨੂੰ ਹੋਵੇਗੀ, ਉੱਥੇ ਵੀ ਜੇਤੂਆਂ ਨੂੰ ਸਨਮਾਨਿਤ ਕਰਾਂਗੇ

ਇਹ ਵੀ ਪੜ੍ਹੋ – HC ਤੋਂ ਕੁਮਾਰ ਵਿਸ਼ਵਾਸ ਤੇ BJP ਆਗੂ ਤਜਿੰਦਰ ਪਾਲ ਬੱਗਾ ਨੂੰ ਮਿਲੀ ਵੱਡੀ ਰਾਹਤ

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸਫਲਤਾ ਤੋਂ ਬਾਅਦ ਹੁਣ 14 ਤੋਂ 28 ਅਕਤੂਬਰ ਤੱਕ ਵੱਖ-ਵੱਖ 9 ਥਾਵਾਂ ‘ਤੇ 29 ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਮੀਟਿੰਗ ‘ਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

 

ਗੋਆ ‘ਚ MIG 29K ਜਹਾਜ਼ ਹੋਇਆ ਕਰੈਸ਼

0

ਗੋਆ ‘ਚ ਇੱਕ ਜਹਾਜ਼ ਕ੍ਰੈਸ਼ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੋਆ ’ਚ ਲੜਾਕੂ ਜਹਾਜ਼ ਮਿਗ-29 ਕਰੈਸ਼ ਹੋ ਗਿਆ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਜਹਾਜ਼ ਗੋਆ ਦੇ ਤੱਟ ਤੋਂ ਨਿਯਮਤ ਉਡਾਣ ਭਰ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ’ਚ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਰੋਹਤਕ ‘ਚ ਵਾਪਰਿਆ ਵੱਡਾ ਹਾਦਸਾ, ਘਰ ‘ਚ ਸਿਲੰਡਰ ਫੱਟਣ ਨਾਲ 7 ਲੋਕ ਝੁਲਸੇ

ਦੱਸ ਦੇਈਏ ਕਿ ਹਾਦਸਾ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਹੈ। ਮਿਗ-29 ਦੇ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇੰਡੀਅਨ ਨੇਵੀ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਲੜਾਕੂ ਜਹਾਜ਼ ਬੇਸ ਵੱਲ ਵਾਪਿਸ ਪਰਤ ਰਿਹਾ ਸੀ।

ਲਾਰੈਂਸ ਬਿਸ਼ਨੋਈ ਦੀ ਅੱਜ ਲੁਧਿਆਣਾ ਅਦਾਲਤ ‘ਚ ਹੋਵੇਗੀ ਪੇਸ਼ੀ

0

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੁਲਿਸ ਜਲੰਧਰ ਲੈ ਕੇ ਆਵੇਗੀ। ਲਾਰੈਂਸ ਦੀ ਅੱਜ ਲੁਧਿਆਣਾ ‘ਚ ਪੇਸ਼ੀ ਹੈ, ਉਸ ਤੋਂ ਬਾਅਦ ਜਲੰਧਰ ਪੁਲਿਸ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਜਾਵੇਗੀ। ਇਸ ਤੋਂ ਬਾਅਦ ਪੁਲਿਸ ਉਸ ਨੂੰ ਜਲੰਧਰ ਲੈ ਕੇ ਆਵੇਗੀ ਅਤੇ ਪੁਰਾਣੇ ਕੇਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।

ਇਹ ਵੀ ਪੜ੍ਹੋ: ਰੋਹਤਕ ‘ਚ ਵਾਪਰਿਆ ਵੱਡਾ ਹਾਦਸਾ, ਘਰ ‘ਚ ਸਿਲੰਡਰ ਫੱਟਣ ਨਾਲ 7 ਲੋਕ ਝੁਲਸੇ

ਲਾਰੈਂਸ ਥਾਣਾ ਡਵੀਜ਼ਨ ਨੰਬਰ ਪੰਜ ਵਿੱਚ ਦਰਜ ਇੱਕ ਪੁਰਾਣੇ ਕਤਲ ਅਤੇ ਹਥਿਆਰਾਂ ਦੇ ਕੇਸ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਪਿਛਲੀ ਵਾਰ ਵੀ ਬਠਿੰਡਾ ਵਿੱਚ ਪੇਸ਼ੀ ਦੌਰਾਨ ਸੀਆਈਏ ਸਟਾਫ ਜਲੰਧਰ ਤੋਂ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆਉਣ ਲਈ ਗਿਆ ਸੀ ਪਰ ਅਦਾਲਤ ਨੇ ਲਾਰੈਂਸ ਨੂੰ ਜਲੰਧਰ ਪੁਲਿਸ ਹਵਾਲੇ ਕਰਨ ਦੀ ਬਜਾਏ ਸਿੱਧੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਰੋਹਤਕ ‘ਚ ਵਾਪਰਿਆ ਵੱਡਾ ਹਾਦਸਾ, ਘਰ ‘ਚ ਸਿਲੰਡਰ ਫੱਟਣ ਨਾਲ 7 ਲੋਕ ਝੁਲਸੇ

0

ਹਰਿਆਣਾ ਦੇ ਰੋਹਤਕ ‘ਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਘਰ ਵਿਚ ਗੈਸ ਸਿਲੰਡਰ ਫੱਟਣ ਨਾਲ 5 ਬੱਚਿਆਂ ਸਮੇਤ 7 ਲੋਕ ਝੁਲਸ ਗਏ।

ਇਹ ਵੀ ਪੜ੍ਹੋ: ਕੋਟਕਪੁਰਾ ਮਾਮਲੇ ‘ਚ SIT ਅੱਜ ਪ੍ਰਕਾਸ਼ ਸਿੰਘ ਬਾਦਲ ਤੋਂ ਕਰੇਗੀ ਪੁੱਛਗਿੱਛ

ਰੋਹਤਕ ਦੀ ਏਕਤਾ ਕਲੋਨੀ ‘ਚ ਇਹ ਹਾਦਸਾ ਵਾਪਰਿਆ ਹੈ। ਮੀਡੀਆ ਰਿਪੋਰਟ ਅਨੁਸਾਰ ਇਹ ਹਾਦਸਾ ਸਵੇਰ ਸਮੇਂ ਵਾਪਰਿਆ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਲੋਕਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

HC ਤੋਂ ਕੁਮਾਰ ਵਿਸ਼ਵਾਸ ਤੇ BJP ਆਗੂ ਤਜਿੰਦਰ ਪਾਲ ਬੱਗਾ ਨੂੰ ਮਿਲੀ ਵੱਡੀ ਰਾਹਤ

0

ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਐਂਡ ਹਰਿਆਣਾ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲੀ ਦੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਦੋਵਾਂ ਦੇ ਖਿਲਾਫ ਦਰਜ ਐਫ.ਆਈ.ਆਰ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੋਟਕਪੁਰਾ ਮਾਮਲੇ ‘ਚ SIT ਅੱਜ ਪ੍ਰਕਾਸ਼ ਸਿੰਘ ਬਾਦਲ ਤੋਂ ਕਰੇਗੀ ਪੁੱਛਗਿੱਛ

ਹਾਈਕੋਰਟ ਨੇ ਇਹ ਫੈਸਲਾ ਅੱਜ ਬੁੱਧਵਾਰ ਨੂੰ ਸੁਣਵਾਈ ਦੌਰਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ ਨੇ ਰੂਪਨਗਰ ਵਿਚਚ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਸੰਬੰਧੀ ਪਟੀਸ਼ਨ ਦਾਇਰ ਕੀਤੀ ਸੀ ਹਾਈ ਕੋਰਟ ਨੇ ਕੁਮਾਰ ਵਿਸ਼ਵਾਸ਼ ਅਤੇ ਤਜਿੰਦਰ ਪਾਲ ਸਿੰਘ ਬੱਗਾ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਇੱਕ ਟਿਪਣੀ ਕਰਨ ਦੇ ਦੋਸ਼ ਤਹਿਤ ਕੁਮਾਰ ਵਿਸ਼ਵਾਸ ਅਤੇ ਦਿੱਲ਼ੀ ਦੇ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਕੋਟਕਪੁਰਾ ਮਾਮਲੇ ‘ਚ SIT ਅੱਜ ਪ੍ਰਕਾਸ਼ ਸਿੰਘ ਬਾਦਲ ਤੋਂ ਕਰੇਗੀ ਪੁੱਛਗਿੱਛ

0

ਕੋਟਕਪੂਰਾ ਗੋਲੀਕਾਂਡ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਐਲ.ਕੇ. ਯਾਦਵ ਦੀ ਅਗਵਾਈ ‘ਚ SIT ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ: ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਅਧਿਕਾਰੀ ਸਾਬਕਾ ਸੀਐਮ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਕੁੱਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਵੀ ਭੇਜਿਆ ਗਿਆ ਸੀ।