Home Blog Page 1879

ਵਿਜੀਲੈਂਸ ਵੱਲੋਂ ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ 3 ਚੌਲ ਮਿੱਲ ਮਾਲਕਾਂ ਖਿਲਾਫ ਮਾਮਲਾ ਦਰਜ, ਦੋ ਮਿੱਲ ਮਾਲਕ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਿੰਨ ਚੌਲ ਮਿੱਲ ਮਾਲਕਾਂ ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖਿਲਾਫ ਆਈਪੀਸੀ ਦੀ ਧਾਰਾ 409, 420, 120-ਬੀ ਤਹਿਤ ਐਫਆਈਆਰ ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਕਾਲੀ ਮਿਰਚ ਨਾਲ ਦੂਰ ਹੁੰਦੀਆਂ ਹਨ ਇਹ ਖਤਰਨਾਕ ਬੀਮਾਰੀਆਂ

0

ਕਾਲੀ ਮਿਰਚ ਅਜਿਹੀ ਔਸ਼ਧੀ ਹੈ, ਜੋ ਤੁਹਾਡੀ ਰਸੋਈ ਵਿਚ ਹਮੇਸ਼ਾ ਮੌਜੂਦ ਹੁੰਦੀ ਹੈ। ਜੇਕਰ ਸਵੇਰੇ ਖਾਲੀ ਢਿੱਡ ਗਰਮ ਪਾਣੀ ਦੇ ਨਾਲ ਕਾਲੀ ਮਿਰਚ ਦਾ ਸੇਵਨ ਕੀਤਾ ਜਾਵੇ ਤਾਂ ਇਹ ਸਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਪਹੁੰਚਾ ਸਕਦੀ ਹੈ। ਆਯੁਰਵੇਦ ਵਿਚ ਦੱਸਿਆ ਗਿਆ ਹੈ ਕਿ ਸਵੇਰੇ ਗਰਮ ਪਾਣੀ ਦੇ ਨਾਲ ਕਾਲੀ ਮਿਰਚ ਦਾ ਸੇਵਨ ਕਰਨ ਨਾਲ ਇਹ ਸਰੀਰ ਨੂੰ ਤੰਦਰੁਸਤ ਰੱਖਦੀ ਹੈ। ਨਾਲ ਹੀ ਬਾਡੀ ਸੈੱਲ ਨੂੰ ਵੀ ਪੋਸ਼ਣ ਦੇਣ ਦਾ ਕੰਮ ਵੀ ਕਰਦੀ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ।

ਡੀਹਾਈਡ੍ਰੇਸ਼ਨ- ਜੇਕਰ ਤੁਹਾਨੂੰ ਡੀਹਾਈਡ੍ਰੇਸ਼ਨ ਦੀ ਪ੍ਰੇਸ਼ਾਨੀ ਹੈ ਅਜਿਹੇ ਵਿਚ ਤੁਹਾਨੂੰ ਕਾਲੀ ਮਿਰਚ ਦਾ ਸੇਵਨ ਕਰਨਾ ਚਾਹੀਦਾ ਹੈ। ਕਾਲੀ ਮਿਰਚ ਦਾ ਗਰਮ ਪਾਣੀ ਦੇ ਨਾਲ ਸੇਵਨ ਕਰਨ ਨਾਲ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੁੰਦੀ। ਸਰੀਰ ਵਿਚ ਪਾਣੀ ਦੀ ਕਮੀ ਨਾ ਹੋਣ ਨਾਲ ਥਕਾਣ ਦਾ ਅਨੁਭਵ ਵੀ ਨਹੀਂ ਹੁੰਦਾ ਹੈ। ਇਸ ਦੇ ਨਾਲ ਹੀ ਸਕਿਨ ਵਿਚ ਵੀ ਰੁੱਖਾਪਣ ਨਹੀਂ ਆਉਂਦਾ।

ਐਸਿਡਿਟੀ ਦੀ ਸਮੱਸਿਆ  – ਪਾਣੀ ਦੀ ਬਰਾਬਰ ਮਾਤਰਾ ਹੋਣ ਨਾਲ ਸਰੀਰਕ ਸ਼ਕਤੀ ਵੱਧਦੀ ਹੈ, ਇਸ ਦੇ ਨਾਲ ਹੀ ਸਰੀਰ ਦੀ ਪਾਚਣ ਸ਼ਕਤੀ ਵੀ ਵੱਧਦੀ ਹੈ। ਕਬਜ ਦੇ ਰੋਗੀਆਂ ਲਈ ਪਾਣੀ ਅਤੇ ਕਾਲੀ ਮਿਰਚ ਫਾਇਦੇਮੰਦ ਸਾਬਤ ਹੁੰਦੀ ਹੈ। ਕਿਉਂਕਿ ਸਰੀਰ ਦੇ ਅੰਦਰ ਮੌਜੂਦ ਵਿਸ਼ਾਣੁਆਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ। ਨਾਲ ਹੀ ਐਸਿਡਿਟੀ ਦੀ ਸਮੱਸਿਆ ਨੂੰ ਵੀ ਖਤਮ ਕਰਦਾ ਹੈ।

ਫੈਟ ਘੱਟ ਕਰੇ – ਕਾਲੀ ਮਿਰਚ ਅਤੇ ਗਰਮ ਪਾਣੀ ਸਰੀਰ ਵਿਚ ਵਧਿਆ ਹੋਇਆ ਫੈਟ ਘੱਟ ਕਰਦਾ ਹੈ।

ਕਬ‍ਜ਼ ਦੂਰ ਕਰੇ – ਅੱਜ ਬਹੁਤ ਸਾਰੇ ਲੋਕਾਂ ਨੂੰ ਗੈਸ ਦੀ ਸ਼ਿਕਾਇਤ ਹੁੰਦੀ ਹੈ, ਅਜਿਹੇ ਵਿਚ ਕਾਲੀ ਮਿਰਚ ਦਾ ਸੇਵਨ ਉਨ੍ਹਾਂ ਦੇ ਲਈ ਬਹੁਤ ਲਾਭਦਾਇਕ ਹੈ। ਇਕ ਕਪ ਪਾਣੀ ਵਿਚ ਅੱਧੇ ਨਿੰਬੂ ਦਾ ਰਸ ਪਾ ਕੇ ਅੱਧਾ ਚਮਚ ਕਾਲੀ ਮਿਰਚ ਦਾ ਪਾਊਡਰ ਅਤੇ ਅੱਧਾ ਚਮਚ ਕਾਲਾ ਲੂਣ ਮਿਲਾ ਕੇ ਕੁੱਝ ਦਿਨਾਂ ਤੱਕ ਸੇਵਨ ਕਰਨ ਨਾਲ ਗੈਸ ਦੀ ਸ਼ਿਕਾਇਤ ਦੂਰ ਹੋ ਜਾਂਦੀ ਹੈ।

ਗਲੇ ਲਈ ਹੈ ਲਾਭਕਾਰੀ – ਕਾਲੀ ਮਿਰਚ ਨੂੰ ਘਿਓ ਅਤੇ ਮਿਸ਼ਰੀ ਦੇ ਨਾਲ ਮਿਲਾ ਕੇ ਖਾਣ ਨਾਲ ਬੰਦ ਗਲਾ ਖੁੱਲ ਜਾਂਦਾ ਹੈ ਅਤੇ ਆਵਾਜ ਸੁਰੀਲੀ ਹੋ ਜਾਂਦੀ ਹੈ। ਅੱਠ – ਦਸ ਕਾਲੀ ਮਿਰਚ ਪਾਣੀ ਵਿਚ ਉਬਾਲ ਕੇ ਪਾਣੀ ਨਾਲ ਗਰਾਰੇ ਕਰੋ, ਗਲੇ ਦਾ ਸੰਕਰਮਣ ਖਤਮ ਹੋ ਜਾਵੇਗਾ। ਨਾਲ ਹੀ ਖੰਘ ਵਿਚ ਅੱਧਾ ਚਮਚ ਕਾਲੀ ਮਿਰਚ ਦਾ ਚੂਰਣ ਸ਼ਹਿਦ ਵਿਚ ਮਿਲਾ ਕੇ ਦਿਨ ਵਿਚ 3 – 4 ਵਾਰ ਸੇਵਨ ਕਰੋ, ਖੰਘ ਦੂਰ ਹੋ ਜਾਵੇਗੀ। ਕਾਲੀ ਮਿਰਚ ਨੂੰ ਘਿਓ ਵਿਚ ਬਰੀਕ ਪੀਹ ਕੇ ਲੇਪ ਕਰਨ ਨਾਲ ਦਾਦ – ਫੋੜਾ, ਫਿਨਸੀ ਆਦਿ ਰੋਗ ਦੂਰ ਹੋ ਜਾਂਦੇ ਹਨ।

 

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ।

ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿਚਾਰਾਂ ਕਰਦਿਆਂ ਸਿੱਖ ਪੰਥ ਦੇ ਉੱਘੇ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੇ ਉਪਦੇਸ਼ਾਂ ਅਨੁਸਾਰ ਚੱਲ ਕੇ ਜੀਵਨ ਨੂੰ ਖੁਸ਼ਮਈ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ।

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਵੀ ਗੁਰੂ ਸਾਹਿਬ ਜੀ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਨਮਾਨਤ ਕੀਤਾ ਗਿਆ।
ਇਸ ਤੋਂ ਪਹਿਲਾਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਵਿੱਚੋਂ ਰਾਗ ਅਧਾਰਤ ਕੀਰਤਨ ਸਰਵਣ ਕਰਵਾਇਆ।

ਪ੍ਰਕਾਸ਼ ਪੁਰਬ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮੋਹਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਕੁਲਵੰਤ ਸਿੰਘ ਮੰਨਣ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏਂ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਬਘੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕਰੇਗੀ ਗਠਨ: ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ। ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਸ ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਪੂਰੀ ਦੁਨੀਆਂ ਵਿਚ ਵੱਸੇ ਹੋਏ ਹਨ ਅਤੇ ਇਹ ਰੁਝਾਨ ਹੋਰ ਤੇਜ਼ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਿਸ਼ਵ ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਆਪਣੇ ਦਫ਼ਤਰ ਵੀ ਬਣਾਏਗੀ, ਤਾਂ ਜੋ ਸਥਾਨਕ ਪੱਧਰ ’ਤੇ ਸਿੱਖ ਸੰਗਤਾਂ ਨਾਲ ਸਿੱਧੇ ਤੌਰ ’ਤੇ ਸੌਖਿਆਂ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਸਥਾਪਤ ਕਰਕੇ ਉਨ੍ਹਾਂ ’ਚ ਉੱਪ ਦਫ਼ਤਰ ਬਣਾਏਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਸਮੇਂ ’ਚ ਯੂਬਾ ਸਿਟੀ ਅਮਰੀਕਾ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ, ਜਿਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹੋਰਨਾਂ ਦੇਸ਼ਾਂ ’ਚ ਵੀ ਉੱਪ ਦਫ਼ਤਰ ਸਥਾਪਤ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਬਣਾ ਕੇ ਉਥੇ ਵੀ ਉੱਪ ਦਫ਼ਤਰ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਦਿੱਲੀ ਅੰਦਰ ਇਕ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ, ਜਿਸ ਵਿਚ ਸਰਾਂਵਾਂ ਦਾ ਵੀ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਸਿੱਖ ਮਸਲਿਆਂ ਨੂੰ ਕੇਂਦਰ ਸਰਕਾਰ ਤੱਕ ਪੁਖਤਗੀ ਨਾਲ ਪਹੁੰਚਾਉਣ ਲਈ ਸਥਾਨਕ ਪੱਧਰ ’ਤੇ ਬਣਾਇਆ ਜਾਣ ਵਾਲਾ ਦਫ਼ਤਰ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਸਿੱਖ ਮਿਸ਼ਨ ਕਾਰਜਸ਼ੀਲ ਹੈ, ਜੋ ਸਿੱਖੀ ਪ੍ਰਚਾਰ ਦੇ ਕਾਰਜ ਕਰ ਰਿਹਾ ਹੈ।

ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਸਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਜੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ, ਪਰੰਤੂ ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਹੈ। ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੇ ਸਝਾਅ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਨਾਂ ਬਦਲਣ ਲਈ ਆਖੇਗੀ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਅਦਾਰਿਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ. ਪਾਲ ਸਿੰਘ ਪੁਰੇਵਾਲ ਅਤੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਤੇ ਕੱਲ੍ਹ ਕੱਥੂਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਨੇ ਸਥਾਨਕ ਪੁਲਿਸ ਥਾਣੇ ਵਿਚ ਐਫਆਈਆਰ ਦਰਜ਼ ਕਰਵਾ ਦਿੱਤੀ ਹੈ, ਜਿਸ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਦਿਆਂ ਬੇਅਦਬੀ ਦੇ ਯਤਨ ਕਰਨ ਵਾਲੇ ਲੋਕਾਂ ਖਿਲਾਫ ਕਰੜੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕੰਮ ਕਰਦੇ ਅਸਲ ਦੋਸ਼ੀਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਨਿਰਵੈਲ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਜਵੰਤ ਸਿੰਘ, ਸ. ਤਰਸੇਮ ਸਿੰਘ, ਐਸਡੀਓ ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਆਸਕਰ ਨਾਮੀਨੇਟ ਫ਼ਿਲਮ Chhello Show ਦੇ ਬਾਲ ਕਲਾਕਾਰ ਰਾਹੁਲ ਕੋਲੀ ਦਾ ਹੋਇਆ ਦਿਹਾਂਤ

0

ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਗੁਜਰਾਤੀ ਫਿਲਮ ‘ਛੇਲੋ ਸ਼ੋਅ’ ਦੇ ਬਾਲ ਕਲਾਕਾਰ ਰਾਹੁਲ ਕੋਲੀ ਦਾ ਦਿਹਾਂਤ ਹੋ ਗਿਆ ਹੈ। ਰਾਹੁਲ ਸਿਰਫ 15 ਸਾਲ ਦੇ ਸਨ। ਰਾਹੁਲ ਦੀ ਮੌਤ ਦੀ ਵਜ੍ਹਾ ਕੈਂਸਰ ਦੱਸੀ ਜਾ ਰਹੀ ਹੈ।

15 ਸਾਲ ਦੇ ਰਾਹੁਲ ਕੋਲੀ ਭਾਰਤ ਵਲੋਂ ਇਸ ਸਾਲ ਆਸਕਰ ’ਚ ਐਂਟਰੀ ਕਰਨ ਵਾਲੀ ਗੁਜਰਾਤੀ ਫ਼ਿਲਮ ‘ਛੇਲੋ ਸ਼ੋਅ’ ਦੇ ਚਾਈਲਡ ਐਕਟਰ ਸਨ। ਰਾਹੁਲ ਨੇ ‘ਛੇਲੋ ਸ਼ੋਅ’ ਫ਼ਿਲਮ ’ਚ ਸ਼ਾਨਦਾਰ ਕੰਮ ਕਰਕੇ ਨਿੱਕੀ ਉਮਰ ’ਚ ਹੀ ਖ਼ਾਸ ਪਛਾਣ ਬਣਾ ਲਈ ਸੀ। ਰਾਹੁਲ ਨੇ ਅਜੇ ਆਪਣੇ ਸੁਪਨਿਆਂ ਦੀ ਉਡਾਣ ਭਰਨੀ ਸ਼ੁਰੂ ਹੀ ਕੀਤੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਂਸਰ ਕਾਰਨ ਉਸ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਰਾਹੁਲ ਨੂੰ ਲਿਊਕੇਮੀਆ ਨਾਂ ਦਾ ਕੈਂਸਰ ਸੀ। ਫਿਲਮ ‘ਚ ਭਾਵੀਨ ਰਾਬਾਰੀ ਨੇ ਮੁੱਖ ਭੂਮਿਕਾ ਨਿਭਾਈ ਹੈ, ਜਦਕਿ ਰਾਹੁਲ ਉਨ੍ਹਾਂ ਦੇ ਦੋਸਤ ਦੀ ਭੂਮਿਕਾ ‘ਚ ਸਨ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਬਹੁਤ ਦੁਖੀ ਹੈ। ਇਸ ਖਬਰ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਰਿਪੋਰਟ ਮੁਤਾਬਕ ਰਾਹੁਲ ਦੇ ਪਿਤਾ ਇਕ ਆਟੋ ਰਿਕਸ਼ਾ ਡਰਾਈਵਰ ਹਨ। ਰਾਹੁਲ ਦੇ ਪਰਿਵਾਰ ਨੇ ਸੋਮਵਾਰ ਨੂੰ ਆਪਣੇ ਜੱਦੀ ਪਿੰਡ ਹਾਪਾ ’ਚ ਪ੍ਰੇਅਰ ਮੀਟ ਰੱਖੀ ਸੀ। ਰਾਹੁਲ ਦੇ ਪਿਤਾ ਨੇ ਕਿਹਾ, ‘‘ਉਹ ਬਹੁਤ ਖ਼ੁਸ਼ ਸੀ ਤੇ ਹਮੇਸ਼ਾ ਮੈਨੂੰ ਕਹਿੰਦਾ ਸੀ ਕਿ 14 ਅਕਤੂਬਰ (ਫ਼ਿਲਮ ਦੀ ਰਿਲੀਜ਼ ਡੇਟ) ਤੋਂ ਬਾਅਦ ਸਾਡੀ ਜ਼ਿੰਦਗੀ ਬਦਲ ਜਾਵੇਗੀ ਪਰ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਰਾਹੁਲ ਦਾ ਦਿਹਾਂਤ ਹੋ ਗਿਆ।’’ ਰਾਹੁਲ ਦਾ ਪਰਿਵਾਰ ਉਸ ਦੇ ਦਿਹਾਂਤ ਦੀ ਖ਼ਬਰ ਕਾਰਨ ਸਦਮੇ ’ਚ ਹੈ।

28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਜਲਦ ਹੋਣਗੀਆਂ ਰੈਗੂਲਰ : CM ਭਗਵੰਤ ਮਾਨ

0

ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਠੇਕੇ ‘ਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਵਿਚ ਪੀ.ਐਸ.ਪੀ.ਸੀ.ਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਨਵਜੋਤ ਸਿੱਧੂ ਦੇ ਕਰੀਬੀ ਨੂੰ ਪਾਰਟੀ ‘ਚੋਂ 6 ਸਾਲ ਲਈ ਕੀਤਾ…

ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬ ਸਰਕਾਰ ਨੇ ਠੇਕੇ ਉਤੇ ਕੰਮ ਕਰ ਰਹੇ 36000 ਮੁਲਾਜ਼ਮਾਂ ਵਿੱਚੋਂ 8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਵਿੱਚ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸ਼ਿੱਦਤ ਨਾਲ ਯਤਨ ਕੀਤੇ ਜਾ ਰਹੇ ਹਨ।

ਭਗਵੰਤ ਮਾਨ ਨੇ ਕਿਹਾ, “ਅਸੀਂ ਕੱਚੇ ਮੁਲਾਜ਼ਮਾਂ ਨੂੰ ਛੇਤੀ ਤੋਂ ਛੇਤੀ ਪੱਕੇ ਕਰਨਾ ਚਾਹੁੰਦਾ ਹਾਂ ਪਰ ਅਸੀਂ ਸਮੁੱਚੀ ਪ੍ਰਕਿਰਿਆ ਨੂੰ ਕਾਨੂੰਨੀ ਨਜ਼ਰੀਏ ਤੋਂ ਘੋਖ ਰਹੇ ਹਾਂ। ਅਸੀਂ ਕਾਹਲੀ ਵਿਚ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਾਂਗੇ ਜੋ ਅੱਗੇ ਜਾ ਕੇ ਇਨ੍ਹਾਂ ਮੁਲਾਜ਼ਮਾਂ ਦੇ ਰਾਹ ਵਿਚ ਕਾਨੂੰਨੀ ਅੜਿੱਕਾ ਪੈਦਾ ਕਰੇ। ਮੈਂ ਤਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ, ਅਸੀਂ ਪੱਕੇ ਪੈਰੀਂ ਤੁਹਾਡੀਆਂ ਸੇਵਾਵਾਂ ਰੈਗੂਲਰ ਕਰਾਂਗੇ।”

ਠੇਕੇਦਾਰੀ ਪ੍ਰਥਾ ਨੂੰ ਨੌਜਵਾਨਾਂ ਦਾ ਸ਼ੋਸ਼ਣ ਦੱਸਦੇ ਹੋਏ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਆਪਣੇ ਨਜ਼ਦੀਕੀਆਂ ਨੂੰ ਲਾਭ ਪਹੁੰਚਾਉਣ ਲਈ ਆਊਟਸੋਰਸਿੰਗ ਨੀਤੀ ਰਾਹੀਂ ਨੌਜਵਾਨਾਂ ਨੂੰ ਆਰਥਿਕ ਤੌਰ ਉਤੇ ਲੁੱਟਿਆ ਜਾਂਦਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਖਜ਼ਾਨੇ ਵਿੱਚੋਂ ਆਊਟਸੋਰਸਿੰਗ ਉਤੇ ਰੱਖੇ ਮੁਲਾਜ਼ਮ ਦੀ 25000 ਰੁਪਏ ਤਨਖਾਹ ਲੈ ਲਈ ਜਾਂਦੀ ਸੀ ਪਰ ਉਸ ਮੁਲਾਜ਼ਮ ਨੂੰ ਸਿਰਫ 5000 ਤੋਂ 7000 ਰੁਪਏ ਹੀ ਦਿੱਤੇ ਜਾਂਦੇ ਸਨ ਅਤੇ ਅਜਿਹੇ ਵਰਤਾਰਿਆਂ ਨੇ ਹੀ ਕਾਬਲ ਤੇ ਹੁਨਰਮੰਦ ਨੌਜਵਾਨਾਂ ਨੂੰ ਨਿਰਾਸ਼ਾ ਦੇ ਆਲਮ ਵਿਚ ਧੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਸਹੀ ਸਮੇਂ ਉਤੇ ਸਾਕਾਰਤਮਕ ਪਾਸੇ ਨਾ ਲਾਈ ਜਾਵੇ ਤਾਂ ਉਹ ਆਪਣੇ ਰਾਹ ਤੋਂ ਭਟਕ ਜਾਂਦੇ ਹਨ।

ਇਹ ਵੀ ਪੜ੍ਹੋ: SYL ਦੇ ਮੁੱਦੇ ‘ਤੇ ਪੰਜਾਬ ‘ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇਸ ਦਿਨ ਹੋਵੇਗੀ…

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਵਿਚ ਐਸਿਸਟੈਂਟ ਲਾਈਨਮੈਨਜ਼ ਦੀਆਂ 2100 ਅਸਾਮੀਆਂ ਦੀ ਭਰਤੀ ਵੀ ਛੇਤੀ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਜਲੀ ਦੀਆਂ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਉਤੇ ਛੇਤੀ ਤੋਂ ਛੇਤੀ ਭਰਤੀ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ 16 ਮਾਰਚ ਨੂੰ ਸੱਤਾ ਸੰਭਾਲੀ ਸੀ ਅਤੇ ਮੈਨੂੰ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 18543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ। 8736 ਕੱਚੇ ਅਧਿਆਪਕ ਪੱਕੇ ਕਰ ਚੁੱਕੇ ਹਾਂ। ਅਕਤੂਬਰ ਮਹੀਨੇ ਵਿਚ ਪੁਲੀਸ ਮਹਿਕਮੇ ਵਿਚ 2500 ਹੋਰ ਮੁਲਾਜ਼ਮਾਂ ਦੀ ਪ੍ਰੀਖਿਆ ਹੋ ਰਹੀ ਹੈ। ਮੈਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਭਰਨ ਦੇ ਪ੍ਰਸਤਾਵ ਨੂੰ ਪਹਿਲ ਦੇ ਆਧਾਰ ਉਤੇ ਮਨਜ਼ੂਰ ਕਰਦਾਂ ਹਾਂ ਤਾਂ ਕਿ ਸਾਡੇ ਕਾਬਲ ਨੌਜਵਾਨ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਠਾ ਸਕਣ। ਮੈਂ ਵਾਅਦਾ ਕਰਦਾ ਹਾਂ ਕਿ ਅਸੀਂ ਬੇਰੋਜ਼ਗਾਰੀ ਦੀ ਆਲਮਤ ਨੂੰ ਖਤਮ ਕਰਕੇ ਰਹਾਂਗੇ।”

ਨਵ-ਨਿਯੁਕਤ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ, “ਮੈਨੂੰ ਵਿਸ਼ੇਸ਼ ਕਰਕੇ ਇਸ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਵਿਦੇਸ਼ਾਂ ਵਿਚ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਨੂੰ ਸੁਪਨਿਆਂ ਦੀ ਧਰਤੀ ਵਜੋਂ ਪਹਿਲ ਦਿੱਤੀ ਹੈ। ਅੱਜ ਤੁਸੀਂ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਗਏ ਹੋ ਅਤੇ ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਦਿਆਨਤਦਾਰੀ ਨਾਲ ਨਿਭਾਓਗੇ ਅਤੇ ਤੁਹਾਡੀ ਕਲਮ ਹਮੇਸ਼ਾ ਗਰੀਬਾਂ ਅਤੇ ਲੋੜਵੰਦ ਦੇ ਭਲੇ ਲਈ ਕੰਮ ਕਰੇਗੀ।”

ਪੰਜਾਬ ਵਿਚ ਨਵੇਂ ਉਦਯੋਗਿਕ ਮਾਹੌਲ ਪ੍ਰਤੀ ਉਦਯੋਗਪਤੀਆਂ ਦੇ ਸਾਕਾਰਤਮਕ ਹੁੰਗਾਰੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਡਾ ਉਦਯੋਗਿਕ ਗਰੁੱਪ ਟਾਟਾ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਵਰਬੀਓ ਕੰਪਨੀ ਨੇ ਸੰਗਰੂਰ ਵਿਖੇ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤਾ ਹੈ ਜਿਸ ਦਾ 18 ਅਕਤੂਬਰ ਨੂੰ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਪ੍ਰਾਜੈਕਟ ਇਕ ਦਿਨ ਵਿਚ 33 ਟਨ ਪਰਾਲੀ ਖਪਤ ਕਰਨ ਦੀ ਸਮਰੱਥਾ ਰੱਖਦਾ ਹੈ।

ਇਸੇ ਤਰ੍ਹਾਂ ਐਗਰੋ ਪ੍ਰੋਸੈਸਿੰਗ ਇੰਡਸਟਰੀ ਵੀ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਕਿਸਾਨਾਂ ਦੇ ਪੈਦਾਵਾਰ ਦੀਆਂ ਵਸਤਾਂ ਤਿਆਰ ਕਰਕੇ ਵੇਚੀਆਂ ਜਾ ਸਕਣ ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਮਾਰਚ, 2023 ਵਿਚ ਹੋ ਰਹੇ ਜੀ-20 ਸੰਮੇਲਨ ਵਿਚ ਦੁਨੀਆਂ ਦੇ 20 ਚੋਟੀ ਦੇ ਮੁਲਕਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਜਿਸ ਨਾਲ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਪਛਾਣ ਮਿਲੇਗੀ।

ਇਸ ਮੌਕੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਸਦਕਾ ਅੱਜ ਸੂਬੇ ਵਿਚ ਕੁੱਲ 72 ਲੱਖ ਪਰਿਵਾਰਾਂ ਵਿੱਚੋਂ 50 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ.ਐਲ. ਦੀ ਟਰਾਂਸਮਿਸ਼ਨ ਸਮਰੱਥਾ ਵਿਚ ਵੀ ਵਾਧਾ ਹੋਇਆ ਹੈ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿਚ ਹੋਰ ਮਦਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਿਚ ਤਰਸ ਦੇ ਆਧਾਰ ਉਤੇ ਨੌਕਰੀ ਦੇਣ ਦੇ ਸਾਰੇ ਕੇਸ ਨਿਪਟਾਏ ਜਾ ਚੁੱਕੇ ਹਨ ਅਤੇ ਇਕ ਵੀ ਕੇਸ ਵਿਭਾਗ ਕੋਲ ਬਕਾਇਆ ਨਹੀਂ ਹੈ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਬਿਜਲੀ ਮਹਿਕਮੇ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਐਮ.ਡੀ. ਬਲਦੇਵ ਸਿੰਘ ਸਰਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਰਾਜਾ ਵੜਿੰਗ ਨੇ ਨਵਜੋਤ ਸਿੱਧੂ ਦੇ ਕਰੀਬੀ ਨੂੰ ਪਾਰਟੀ ‘ਚੋਂ 6 ਸਾਲ ਲਈ ਕੀਤਾ ਬਾਹਰ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵ‌ੜਿੰਗ ਨੇ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਨਰਿੰਦਰ ਲਾਲੀ ਨੂੰ ਨਵਜੋਤ ਸਿੱਧੂ ਦਾ ਕਰੀਬੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ :ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਤੇ SC ‘ਚ 1 ਨਵੰਬਰ ਨੂੰ ਹੋਵੇਗੀ ਸੁਣਵਾਈ

ਦੱਸਣਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਲੈ ਕੇ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿਚ ਧਰਨੇ ਦਿੱਤੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿਖੇ ਧਰਨਾ ਦਿੱਤਾ ਸੀ। ਇਸ ਧਰਨੇ ਦੇ ਬਰਾਬਰ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੱਖਰਾ ਧਰਨਾ ਦਿੱਤਾ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਤੇ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ ਵੱਡੀ ਕਾਰਵਾਈ ਕਰਦੇ ਹੋਏ ਨਰਿੰਦਰ ਸਿੰਘ ਲਾਲੀ ਨੂੰ 6 ਸਾਲਾਂ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ।

 

 

ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਤੇ SC ‘ਚ 1 ਨਵੰਬਰ ਨੂੰ ਹੋਵੇਗੀ ਸੁਣਵਾਈ

0

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ਵਿਚ ਬੰਦ ਹੈ। ਜਿਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ।

ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਿਲ ਕੀਤਾ ਹੈ ਅਤੇ ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਦੀ ਵਜ੍ਹਾ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ ਹੈ।

ਹਰਿਆਣਾ ‘ਚ ਪਟਾਕੇ ਚਲਾਉਣ ‘ਤੇ ਲੱਗੀ ਪਾਬੰਦੀ

0

ਦਿੱਲੀ ਤੋਂ ਬਾਅਦ ਇਸ ਵਾਰ ਹਰਿਆਣਾ ‘ਚ ਵੀ ਪਟਾਕਿਆਂ ‘ਤੇ ਪਾਬੰਦੀ ਹੋਵੇਗੀ। ਹਰਿਆਣਾ ‘ਚ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕਿਆਂ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਇਸ ਵਾਰ ਬੋਰਡ ਨੇ ਦੋ ਘੰਟੇ ਵੀ ਪਟਾਕੇ ਨਾ ਚਲਾਉਣ ਦੀ ਇਜਾਜ਼ਤ ਦੇ ਕੇ ਸਖ਼ਤ ਰਵੱਈਆ ਅਪਣਾਇਆ ਹੈ। ਹਾਲਾਂਕਿ ਬੋਰਡ ਨੇ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਯਾਦਵ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਹ ਪਾਬੰਦੀ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਦੇ ਆਧਾਰ ‘ਤੇ ਲਗਾਈ ਹੈ। ਪੱਤਰ ‘ਚ ਲਿਖਿਆ ਗਿਆ ਹੈ ਕਿ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰਦੂਸ਼ਣ ਸਿਹਤ ‘ਤੇ ਮਾੜਾ ਪ੍ਰਭਾਵ ਪਾ ਰਿਹਾ ਹੈ ਅਤੇ ਹੁਣ ਭਿਆਨਕ ਸਥਿਤੀ ਪੈਦਾ ਕਰ ਰਿਹਾ ਹੈ।

ਮਾਹਿਰਾਂ ਦਾ ਮੰਨਣਾ ਹੈ ਕਿ ਅਕਤੂਬਰ ਤੋਂ ਜਨਵਰੀ ਦੇ ਮਹੀਨਿਆਂ ਦੌਰਾਨ ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਜਾਂਦਾ ਹੈ। ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਦਾ ਪੱਧਰ PM 2.5 ਤੋਂ PM 10 ਤੱਕ ਪਹੁੰਚ ਜਾਂਦਾ ਹੈ ਜੋ ਕਿ ਬਹੁਤ ਖਤਰਨਾਕ ਹੈ। ਇਸ ਕਾਰਨ ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਬਿਮਾਰ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗਦੀ ਹੈ। ਇਸ ਲਈ ਲੋਕ ਹਿੱਤ ਵਿੱਚ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ।

ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਯਾਦਵ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

0

ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਯਾਦਵ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸੈਫਈ ਮੇਲਾ ਮੈਦਾਨ ਦੇ ਪੰਡਾਲ ‘ਚ ਰੱਖੀ ਗਈ ਹੈ। ਮੁਲਾਇਮ ਸਿੰਘ ਦੀ ਮ੍ਰਿਤਕ ਦੇਹ ਨੂੰ ਦੇਖਣ ਲਈ ਸੈਫਈ ਵਿੱਚ ਯੂਪੀ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ।

ਉਨ੍ਹਾਂ ਦਾ ਅੱਜ ਦੁਪਹਿਰ ਤਿੰਨ ਵਜੇ ਸਸਕਾਰ ਕੀਤਾ ਜਾਵੇਗਾ। ਸਪਾ ਸਰਪ੍ਰਸਤ ਮੁਲਾਇਮ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਕਈ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਵੀ ਸੈਫਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕਈ ਮੁੱਖ ਮੰਤਰੀਆਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਯੋਗੀ ਆਦਿ ਤਿਆਨਾਥ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ-ਨਾਲ ਕਈ ਕੇਂਦਰੀ ਅਤੇ ਰਾਜ ਪੱਧਰੀ ਮੰਤਰੀ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਦੇ ਹਨ।