ਭਾਰਤ ਦੇ ਚੀਫ ਜਸਟਿਸ ਯੂ.ਯੂ ਲਲਿਤ 8 ਨਵੰਬਰ ਨੂੰ ਸੇਵਾਮੁਕਤ ਹੋ ਜਾਣਗੇ ਅਤੇ ਜਸਟਿਸ ਡੀ.ਵਾਈ ਚੰਦਰਚੂੜ ਦੇਸ਼ ਦੇ 50 ਵੇਂ ਚੀਫ ਜਸਟਿਸ ਹੋਣਗੇ। ਦੱਸ ਦਈਏ ਕਿ ਜਸਟਿਸ ਡੀ.ਵਾਈ ਚੰਦਰਚੂੜ 9 ਨਵੰਬਰ ਨੂੰ ਨਵਾਂ ਅਹੁਦਾ ਸੰਭਾਲਣਗੇ। ਉਨ੍ਹਾਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ ਅਤੇ ਉਹ 10 ਨਵੰਬਰ 2024 ਨੂੰ ਸੇਵਾਮੁਕਤ ਹੋਣਗੇ।
ਮੁੱਖ ਸਕੱਤਰ ਨੇ ਪਰਾਲੀ ਪ੍ਰਬੰਧਨ ਬਾਰੇ ਪੰਜਾਬ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਜ਼ਿਲ੍ਹਿਆਂ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਵਿਚ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਜ਼ਿਆਦਾ ਤੋਂ ਜ਼ਿਆਦਾ ਗਿਰਾਵਟ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ: ਉੱਚ ਮਿਆਰੀ ਫ਼ਲਾਂ ਦੀ ਪੈਦਾਵਾਰ ਲਈ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਬਾਗਬਾਨੀ ਅਸਟੇਟਾਂ ਸਥਾਪਿਤ…
ਇਸ ਤੋਂ ਪਹਿਲਾਂ 22 ਸਤੰਬਰ ਨੂੰ ਵੀ ਮੁੱਖ ਸਕੱਤਰ ਨੇ ਮੀਟਿੰਗ ਕੀਤੀ ਸੀ ਅਤੇ ਇਸ ਵਕਫੇ ਦੌਰਾਨ ਹਰੇਕ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਬਾਰੇ ਇਕੱਲੇ ਇਕੱਲੇ ਡਿਪਟੀ ਕਮਿਸ਼ਨਰ ਤੋਂ ਮੁੱਖ ਸਕੱਤਰ ਨੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਡੀ.ਸੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਪਰਾਲੀ ਅਤੇ ਨਾੜ ਸਾੜਨ ਤੋਂ ਰੋਕਣ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਭਗੌੜੇ ਜੇਲ੍ਹ ਵਾਰਡਰ ਤੇ ਨਿੱਜੀ ਬੱਸ ਦਾ…
ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਖਾਸ ਤੌਰ ‘ਤੇ ਹਵਾ ਅਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਸਮਝਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਧ ਅਕਤੂਬਰ ਤੋਂ ਲੈ ਕੇ ਅੱਧ ਨਵੰਬਰ ਤੱਕ ਪਰਾਲੀ ਸਾੜਨ ਨਾਲ ਹਰ ਸਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ ਜਿਸ ਦਾ ਲੋਕਾਂ ਦੀ ਸਿਹਤ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਹਰ ਹਾਲ ਵਿਚ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਕਰਕੇ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿਚ ਵੱਡੀ ਕਮੀ ਆਉਣ ਦੀ ਸੰਭਾਵਨਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਮਾਧਿਆਮਾਂ ਖਾਸ ਤੌਰ ‘ਤੇ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾ ਕੇ ਅਤੇ ਐਨ.ਜੀ.ਓਜ਼ ਰਾਹੀਂ ਕਿਸਾਨਾਂ ਵਿਚ ਹੋਰ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਪਰਾਲੀ ਅਤੇ ਨਾੜ ਸਾੜਨ ਦਾ ਨਿੱਜੀ ਅਤੇ ਸਮਾਜਕ ਪੱਧਰ ‘ਤੇ ਬਹੁਤ ਜ਼ਿਆਦਾ ਨੁਕਸਾਨ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਬਾਬਤ ਕੋਤਾਹੀ ਨਾ ਬਰਦਾਸ਼ਤਯੋਗ ਹੋਵੇਗੀ।
ਰੂਸ ਵੱਲੋਂ ਕੀਵ ਤੇ ਕਈ ਹੋਰ ਸ਼ਹਿਰਾਂ ’ਤੇ ਮਿਜ਼ਾਈਲ ਹਮਲੇ, 14 ਹਲਾਕ
ਰੂਸ ਵੱਲੋਂ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਹੋਰਨਾਂ ਕਈ ਸ਼ਹਿਰਾਂ ’ਤੇ ਕੀਤੇ ਮਿਜ਼ਾਈਲ ਹਮਲਿਆਂ ਵਿੱਚ ਘੱਟੋ-ਘੱਟ 14 ਵਿਅਕਤੀ ਹਲਾਕ ਹੋ ਗਏ। ਰੂਸ ਨੇ ਉਪਰੋਥੱਲੀ ਮਿਜ਼ਾਈਲਾਂ ਦਾਗ਼ ਕੇ ਕੀਵ ਦੇ ਕੇਂਦਰੀ ਇਲਾਕੇ ਸਣੇ ਆਮ ਵਸੋਂ ਵਾਲੇ ਹੋਰਨਾਂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਮੀਡੀਆ ਰਿਪੋਰਟ ਅਨੁਸਾਰ ਮਿਜ਼ਾਈਲ ਹਮਲੇ ਵਿੱਚ ਘੱਟੋ-ਘੱਟ 14 ਵਿਅਕਤੀਆਂ ਦੇ ਹਲਾਕ ਹੋਣ ਤੇ 94 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਯੂਕਰੇਨ ’ਤੇ ਹਮਲੇ ਕੀਵ ਦੀਆਂ ਦਹਿਸ਼ਤੀ ਸਰਗਰਮੀਆਂ ਦੇ ਜਵਾਬ ਵਿੱਚ ਕੀਤੇ ਗਏ ਹਨ।
ਇਹ ਵੀ ਪੜ੍ਹੋ:ਉੱਚ ਮਿਆਰੀ ਫ਼ਲਾਂ ਦੀ ਪੈਦਾਵਾਰ ਲਈ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਬਾਗਬਾਨੀ ਅਸਟੇਟਾਂ ਸਥਾਪਿਤ…
ਉਨ੍ਹਾਂ ਚਿਤਾਵਨੀ ਦਿੱਤੀ ਕਿ ਯੂਕਰੇਨ ਜੇਕਰ ਰੂਸ ’ਤੇ ‘ਦਹਿਸ਼ਤੀ ਹਮਲੇ’ ਜਾਰੀ ਰੱਖਦਾ ਹੈ ਤਾਂ ਮਾਸਕੋ ਵੱਲੋਂ ਇਸ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਕਾਬਿਲੇਗੌਰ ਹੈ ਕਿ ਯੂਕਰੇਨੀ ਫੌਜ ਨੇ ਸ਼ਨਿੱਚਰਵਾਰ ਨੂੰ ਰੂਸ ਤੇ ਕ੍ਰੀਮਿਆਈ ਪ੍ਰਾਇਦੀਪ ਨੂੰ ਜੋੜਦੇ ਪੁਲ ਨੂੰ ਉਡਾ ਦਿੱਤਾ ਸੀ। ਪੂਤਿਨ ਨੇ ਇਸ਼ਾਰਾ ਕੀਤਾ ਕਿ ਅੱਜ ਕੀਤੇ ਗਏ ਹਮਲੇ ਉਸੇ ਦਾ ਨਤੀਜਾ ਹੈ।
ਉਧਰ ਯੂਕਰੇਨ ਦੇ ਗ੍ਰਹਿ ਮੰਤਰਾਲੇ ਦੇ ਸਲਾਹਕਾਰ ਰੋਸਤਿਸਲਾਵ ਸਮਿਰਨੋਵ ਨੇ ਕਿਹਾ ਕਿ ਕੀਵ ਵਿੱਚ ਹੋਏ ਹਮਲੇ ਵਿੱਚ ਘੱਟੋ-ਘੱਟ ਅੱਠ ਵਿਅਕਤੀ ਮਾਰੇ ਗਏ ਜਦਕਿ 24 ਹੋਰ ਜ਼ਖ਼ਮੀ ਹੋਏ ਹਨ। ਮੇਅਰ ਵਿਤਾਲੀ ਕਲਿਤਸਕੋ ਨੇ ਦੱਸਿਆ ਕਿ ਰਾਜਧਾਨੀ ਦੇ ਸ਼ੇਵਚੈਂਕੋ ਜ਼ਿਲ੍ਹੇ ਵਿੱਚ ਧਮਾਕੇ ਹੋਏ। ਇਹ ਕੀਵ ਦੇ ਕੇਂਦਰ ਵਿੱਚ ਇੱਕ ਵੱਡਾ ਇਲਾਕਾ ਹੈ, ਜਿੱਥੇ ਇਤਿਹਾਸਕ ਪੁਰਾਣਾ ਸ਼ਹਿਰ ਅਤੇ ਕਈ ਸਰਕਾਰੀ ਦਫ਼ਤਰ ਸਥਿਤ ਹਨ। ਇਸ ਤੋਂ ਇਲਾਵਾ ਸਰਕਾਰੀ ਕੁਆਰਟਰਾਂ, ਸੰਸਦ ਭਵਨ ਅਤੇ ਕਈ ਹੋਰ ਅਹਿਮ ਇਮਾਰਤਾਂ ਨੇੜੇ ਵੀ ਧਮਾਕੇ ਹੋਏ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਭਗੌੜੇ ਜੇਲ੍ਹ ਵਾਰਡਰ ਤੇ ਨਿੱਜੀ ਬੱਸ ਦਾ…
ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸੀ ਫ਼ੌਜ ਨੇ ਯੂਕਰੇਨ ਖ਼ਿਲਾਫ਼ ਦਰਜਨਾਂ ਮਿਜ਼ਾਈਲਾਂ ਅਤੇ ਇਰਾਨ ਦੇ ਬਣੇ ਡਰੋਨ ਦਾਗੇ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ‘‘10 ਸ਼ਹਿਰਾਂ ਵਿੱਚ ਆਮ ਵਸੋਂ ਵਾਲੇ ਖੇਤਰਾਂ ਅਤੇ ਊਰਜਾ ਸਹੂਲਤਾਂ ਨੂੰ ਨਿਸ਼ਾਨਾ ਬਣਾਇਆ ਗਿਆ। ਰੂਸ ਨੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਜਾਣਬੁੱਝ ਕੇ ਅਜਿਹਾ ਸਮਾਂ ਅਤੇ ਟੀਚੇ ਚੁਣੇ।’’ ਯੂਕਰੇਨੀ ਫ਼ੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਯੂਕਰੇਨ ’ਤੇ 75 ਮਿਜ਼ਾਈਲਾਂ ਦਾਗੀਆਂ ਗਈਆਂ, ਜਿਨ੍ਹਾਂ ’ਚੋਂ 41 ਨੂੰ ਹਵਾ ਵਿੱਚ ਬੇਅਸਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਹੋਏ ਹਮਲਿਆਂ ਮਗਰੋਂ ਕੀਵ ਦੇ ਲੋਕ ਮੁੜ ਰੈਣਬਸੇਰਿਆਂ ਵਿੱਚ ਜਾਣ ਲੱਗੇ ਹਨ।
ਉੱਚ ਮਿਆਰੀ ਫ਼ਲਾਂ ਦੀ ਪੈਦਾਵਾਰ ਲਈ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਬਾਗਬਾਨੀ ਅਸਟੇਟਾਂ ਸਥਾਪਿਤ ਹੋਣਗੀਆਂ- ਫੌਜਾ ਸਿੰਘ ਸਰਾਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਰਾਹੀਂ ਇਸ ਸਾਲ ਪੰਜਾਬ ਦੇ 4 ਜ਼ਿਲ੍ਹਿਆਂ ਫਿਰੋਜ਼ਪੁਰ, ਗੁਰਦਾਸਪੁਰ, ਫਰੀਦਕੋਟ ਅਤੇ ਲੁਧਿਆਣਾ ’ਚ ਬਾਗਬਾਨੀ ਅਸਟੇਟਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਉਥੋਂ ਦੇ ਬਾਗਬਾਨਾਂ ਨੂੰ ਨਵੀਨਤਮ ਤਕਨੀਕ ਦੀ ਜਾਣਕਾਰੀ ਅਤੇ ਮਸ਼ੀਨਰੀ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀ ਫਸਲ ਪੈਦਾਵਾਰ ਦੇ ਖਰਚੇ ਘਟਣ ਦੇ ਨਾਲ-ਨਾਲ ਉੱਚ ਮਿਆਰੀ ਫਲਾਂ ਦੀ ਪੈਦਾਵਾਰ ਕਰਨ ’ਚ ਮਦਦ ਮਿਲੇਗੀ।
ਫੌਜਾ ਸਿੰਘ ਸਰਾਰੀ, ਬਾਗਬਾਨੀ, ਫੂਡ ਪ੍ਰੋਸੈਸਿੰਗ, ਸੈਨਿਕ ਸੇਵਾਵਾਂ ਅਤੇ ਸੁਤੰਤਰਤਾ ਸੈਨਾਨੀ, ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਜਿਲ੍ਹਿਆਂ ਦੇ ਮੁੱਖੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਵੱਲੋਂ ਮੌਜੂਦਾ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਵੱਧ ਤੋਂ ਵੱਧ ਰਕਬਾ ਬਾਗਬਾਨੀ ਫਸਲਾਂ ਹੇਠ ਲਿਆਉਣ ਦੀ ਹਦਾਇਤ ਕੀਤੀ। ਉਹਨਾਂ ਵੱਲੋਂ ਬਾਗਬਾਨੀ ਅਧਿਕਾਰੀਆਂ ਨੂੰ ਪੰਜਾਬ ਵਿੱਚ ਦਿਨੋਂ ਦਿਨ ਹੇਠਾਂ ਜਾ ਰਹੇ ਜਮੀਨੀ ਪਾਣੀ ਦੀ ਬਚਤ ਕਰਨ ਬਾਰੇ ਕਿਹਾ ਗਿਆ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਭਗੌੜੇ ਜੇਲ੍ਹ ਵਾਰਡਰ ਤੇ ਨਿੱਜੀ ਬੱਸ ਦਾ…
ਉਹਨਾਂ ਵੱਲੋਂ ਇਹ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਉਗਾਈਆਂ ਜਾ ਰਹੀਆਂ ਕਣਕ ਅਤੇ ਝੋਨੇ ਦੀ ਫਸਲ ਪੈਦਾ ਕਰਨ ਲਈ ਕ੍ਰਮਵਾਰ 40.00 ਲੱਖ ਅਤੇ 64.00 ਲੱਖ ਲੀਟਰ ਪ੍ਰਤੀ ਏਕੜ ਪਾਣੀ ਦੀ ਖਪਤ ਹੁੰਦੀ ਹੈ, ਜਦੋਂ ਕਿ ਬਾਗਬਾਨੀ ਫਸਲਾਂ ਦੀ ਪੈਦਾਵਾਰ ਲਈ ਸਿਰਫ 17.00 ਲੱਖ ਲੀਟਰ ਪ੍ਰਤੀ ਏਕੜ ਪਾਣੀ ਵਰਤਿਆ ਜਾਂਦਾ ਹੈ। ਇਸ ਤਰ੍ਹਾਂ 86 ਲੱਖ ਲੀਟਰ ਪਾਣੀ ਦੀ ਪ੍ਰਤੀ ਏਕੜ ਬਚਤ ਹੁੰਦੀ ਹੈ। ਬਾਗਬਾਨੀ ਅਧਿਕਾਰੀਆਂ ਨੂੰ ਇਸ ਤਰਾਂ ਹੋਣ ਵਾਲੀ ਪਾਣੀ ਦੀ ਬਚਤ ਸਬੰਧੀ ਬਾਗਬਾਨੀ ਫਸਲਾਂ ਹੇਠ ਰਕਬਾ ਲਿਆਉਣ ਵਾਲੇ ਜਿਮੀਦਾਰਾਂ ਨੂੰ ਵਿਤੀ ਸਹਾਇਤਾ ਦੇਣ ਲਈ ਇੱਕ ਤਜਵੀਜ ਬਣਾ ਕੇ ਭੇਜਣ ਬਾਰੇ ਹਦਾਇਤ ਕੀਤੀ ਗਈ।
ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਦੇ 57 ਬਲਾਕਾਂ ਵਿੱਚ ਹੋਣ ਵਾਲੇ ਪਾਣੀ ਰਿਚਾਰਜ ਦੀ ਤੁਲਨਾ ਵਿੱਚ 200 ਪ੍ਰਤੀਸ਼ਤ ਤੱਕ ਪਾਣੀ ਧਰਤੀ ਵਿੱਚੋਂ ਕੱਢ ਕੇ ਫਸਲ ਪੈਦਾਵਾਰ ਲਈ ਵਰਤਿਆ ਜਾ ਰਿਹਾ ਹੈ, ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਯੋਗ ਉਪਰਾਲੇ ਕਰਨ ਦੀ ਸਖਤ ਲੋੜ ਹੈ।
ਬਾਗਬਾਨੀ ਮੰਤਰੀ ਜੀ ਵੱਲੋਂ ਬਾਗਬਾਨੀ ਵਿਭਾਗ ਦੀਆਂ ਫਲਦਾਰ ਨਰਸਰੀਆਂ ਵਿਚ ਕੁਆਲਿਟੀ ਫਲਦਾਰ ਬੂਟੇ ਪੈਦਾ ਕਰਨ ਲਈ ਬਾਗਬਾਨੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ |
ਬਾਗਬਾਨੀ ਮੰਤਰੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਗਲੇ 5 ਸਾਲਾਂ ਦੌਰਾਨ 1.5 ਲੱਖ ਹੈਕਟੇਅਰ ਬਾਗਬਾਨੀ ਫਸਲਾਂ ਹੇਠ ਰਕਬਾ ਲਿਆਉਣ ਨਾਲ 39772 ਕਰੋੜ ਰੁਪਏ ਪੰਜਾਬ ਦੀ ਜੀ.ਡੀ.ਪੀ. ਵਿੱਚ ਵਾਧਾ ਹੋਵੇਗਾ। ਵਿਭਾਗ ਵਿੱਚ ਚਲਾਈ ਜਾ ਰਹੀ ਸਕੀਮ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਤਹਿਤ 22 ਜੁਲਾਈ, 2022 ਤੋਂ ਬਾਅਦ ਪੰਜਾਬ ਵਿੱਚ 1600 ਕਰੋੜ ਦੇ ਨਵੇਂ ਪ੍ਰੋਜੈਕਟ ਲੱਗਣ ਨਾਲ 365 ਕਰੋੜ ਰੁਪਏ ਇਸ ਸਕੀਮ ਤਹਿਤ ਮੰਨਜੂਰ ਹੋਏ ਹਨ। ਬਾਗਬਾਨੀ ਵਿਭਾਗ ਵੱਲੋਂ ਇਸ ਸਾਲ ਪੰਜਾਬ ਦੇ 4 ਜ਼ਿਲ੍ਹਆਂ ਫਿਰੋਜਪੁਰ, ਗੁਰਦਾਸਪੁਰ, ਫਰੀਦਕੋਟ ਅਤੇ ਲੁਧਿਆਣਾ ਵਿੱਚ ਬਾਗਬਾਨੀ ਅਸਟੇਟਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਉਥੋਂ ਦੇ ਬਾਗਬਾਨਾਂ ਨੂੰ ਨਵੀਨਤਮ ਤਕਨੀਕ ਦੀ ਜਾਣਕਾਰੀ ਅਤੇ ਮਸ਼ੀਨਰੀ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਉਹਨਾਂ ਦੇ ਫਸਲ ਪੈਦਾਵਾਰ ਦੇ ਖਰਚੇ ਘੱਟਣ ਦੇ ਨਾਲ-ਨਾਲ ਵਧੀਆਂ ਕੁਆਲਟੀ ਪੈਦਾਵਾਰ ਵਿੱਚ ਮਦਦ ਮਿਲੇਗੀ।
ਬਾਗਬਾਨੀ ਮੰਤਰੀ ਜੀ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਆਲੂ ਬੀਜ ਦੇਸ਼ ਵਿੱਚ ਸਭ ਤੋਂ ਵੱਧ ਪੈਦਾ ਹੁੰਦਾ ਹੈ ਅਤੇ ਭਵਿੱਖ ਵਿੱਚ ਮੰਗ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਬਜਟ ਵਿੱਚ ਪਾਸ ਕੀਤੇ 10 ਕਰੋੜ ਰੁਪਏ ਨਾਲ ਜਲੰਧਰ ਵਿੱਚ ਸਥਾਪਿਤ ਹੋਣ ਵਾਲੇ ਐਰੋਪਾਨਿਕ ਯੂਨਿਟ ਅਤੇ ਟਿਸ਼ੂ ਕਲਚਰ ਲੈਬ ਨੂੰ ਜਲਦ ਤੋਂ ਜਲਦ ਬਨਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਇਸ ਮੀਟਿੰਗ ਵਿੱਚ ਸ. ਸਰਵਜੀਤ ਸਿੰਘ, ਆਈ.ਏ.ਐਸ. ਵਧੀਕ ਮੁੱਖ ਸਕੱਤਰ, ਖੇਤੀਬਾੜੀ ਅਤੇ ਬਾਗਬਾਨੀ, ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਤੋਂ ਇਲਾਵਾ ਸੰਯੁਕਤ ਡਾਇਰੈਕਟਰ ਬਾਗਬਾਨੀ, ਸ਼੍ਰੀ ਦਿਨੇਸ਼ ਕੁਮਾਰ ਅਤੇ ਸਮੂਹ ਜਿਲਿਆਂ ਦੇ ਮੁੱਖੀ ਵੀ ਹਾਜ਼ਰ ਸਨ।
ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ CM ਭਗਵੰਤ ਮਾਨ ਨੇ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ ‘ਚ ਵੀ ਮਨੁੱਖਤਾ ਨੂੰ ਪਿਆਰ, ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ।
ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ…ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ ‘ਚ ਵੀ ਮਨੁੱਖਤਾ ਨੂੰ ਪਿਆਰ, ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ… pic.twitter.com/gL7Jlb39gN
— Bhagwant Mann (@BhagwantMann) October 11, 2022
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਭਗੌੜੇ ਜੇਲ੍ਹ ਵਾਰਡਰ ਤੇ ਨਿੱਜੀ ਬੱਸ ਦਾ ਹਾਕਰ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਭਗੌੜੇ ਚਲੇ ਆ ਰਹੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ (ਨੰਬਰ 4611) ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ ਜਿਸ ਨੇ ਉਕਤ ਜੇਲ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਦੀ ਬ੍ਰਾਮਦਗੀ ਉਪਰੰਤ ਉਸ ਖਿਲਾਫ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਨ ਦੇ ਦਰਜ ਮੁਕੱਦਮੇ ਵਿੱਚ ਭਗੌੜਾ ਸੀ।
ਉੱਧਰ ਇੱਕ ਵੱਖਰੇ ਕੇਸ ਵਿੱਚ ਬੱਸ ਅੱਡਾ ਜਲੰਧਰ ਵਿਖੇ ਨਿੱਜੀ ਬੱਸ ਦੇ ਹਾਕਰ ਜਸਬੀਰ ਸਿੰਘ ਵਾਸੀ ਪਿੰਡ ਕੁਰੇਸ਼ੀਆ ਜਿਲਾ ਜਲੰਧਰ ਨੂੰ ਵੀ ਗ੍ਰਿਫਤਾਰ ਕੀਤਾ ਹੈ ਜੋ ਪੰਜਾਬ ਰੋਡਵੇਜ ਦੇ ਕਰਮਚਾਰੀਆ ਨਾਲ ਮਿਲੀਭੁਗਤ ਕਰਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਪ੍ਰਾਈਵੇਟ ਬੱਸਾਂ ਵਾਲਿਆ ਪਾਸੋਂ ਰਿਸ਼ਵਤ ਇੱਕਠੀ ਕਰਨ ਦੇ ਦੋਸ਼ ਸਬੰਧੀ ਦਰਜ ਕੇਸ ਵਿੱਚ ਭਗੌੜਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਾਰਡਰ ਹਰਪ੍ਰੀਤ ਸਿੰਘ ਵਾਸੀ ਪਿੰਡ ਵੈਰੋਵਾਲ ਦਾਰਾਪੁਰ, ਜਿਲਾ ਤਰਨਤਾਰਨ ਉਪਰ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਬ੍ਰਾਮਦ ਕਰਨ ਬਦਲੇ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਲੱਗੇ ਸਨ।
ਉਨਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪਹਿਲਾਂ ਹੀ ਥਾਣਾ ਇਸਲਾਮਾਬਾਦ, ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 42, 52-ਏ ਜੇਲ ਕਾਨੂੰਨ ਦੇ ਤਹਿਤ ਐਫ.ਆਈ.ਆਰ ਨੰਬਰ 152, ਮਿਤੀ 07-04-2022 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਸੀ ਅਤੇ ਇਸ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਰਾਵਾਂ ਲੱਗੀਆਂ ਹੋਣ ਕਰਕੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੂੰ ਤਬਦੀਲ ਕੀਤਾ ਗਿਆ ਸੀ। ਉਕਤ ਮੁਲਜ਼ਮ ਦੀ ਗ੍ਰਿਫਤਾਰੀ ਉਪਰੰਤ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਸੁਪਰਵਾਈਜ਼ਰ ਦੀ ਸਿਲੈਕਸ਼ਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਵਿੱਚ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਤੇ ਵਿਚਾਰ ਨਹੀ ਕੀਤਾ ਜਾਵੇਗਾ।
ਕੇਂਦਰੀ ਜੇਲ੍ਹ ਫਿਰੋਜ਼ਪੁਰ ਮੁੜ ਵਿਵਾਦਾਂ ‘ਚ, ਗੈਂਗਸਟਰ ਮਨਪ੍ਰੀਤ ਮੰਨਾ ਕੋਲੋਂ ਮੋਬਾਇਲ ਫੋਨ ਬਰਾਮਦ
ਜੇਲ੍ਹਾਂ ‘ਚ ਲਗਾਤਾਰ ਮੋਬਾਇਲ ਫੋਨ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਡੀ. ਆਈ. ਜੀ. ਫਿਰੋਜ਼ਪੁਰ ਸਰਕਲ ਤੇਜਿੰਦਰ ਸਿੰਘ ਮੌੜ ਅਤੇ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਮੰਨਾ ਕੋਲੋਂ ਮੋਬਾਇਲ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ।
ਦੱਸ ਦੇਈਏ ਕਿ ਸਹਾਇਕ ਸੁਪਰਡੈਂਟਾਂ ਨਿਰਮਲ ਸਿੰਘ ਅਤੇ ਗੁਰਤੇਜ ਸਿੰਘ ਦੀ ਅਗਵਾਈ ‘ਚ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀਆਂ ਕੋਲੋਂ 13 ਮੋਬਾਇਲ ਬਰਾਮਦ ਕੀਤੇ ਗਏ ਹਨ, ਜਿਸ ਵਿੱਚ ਗੈਂਗਸਟਰ ਮਨਪ੍ਰੀਤ ਮੰਨਾ ਦਾ ਨਾਮ ਵੀ ਸ਼ਾਮਲ ਹੈ। ਪੁਲਿਸ ਨੇ 4 ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:ਮੁਹਾਲੀ ‘ਚ ਵਾਪਰੇ ਹਾਦਸੇ ‘ਚ ਪੁਲਿਸ ਨੇ FIR ਕੀਤੀ ਦਰਜ, ਕੁੱਝ ਵਿਅਕਤੀਆਂ ਨੂੰ ਲਿਆ…
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੇ ਮੌਕੇ ’ਤੇ ਪੁੱਜੇ ਡਿਪਟੀ ਸੁਪਰਡੈਂਟ ਯੋਗੇਸ਼ ਜੈਨ ਦੀ ਹਾਜ਼ਰੀ ਵਿੱਚ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਖ਼ੁਦ ਨੂੰ ਜ਼ਖ਼ਮੀ ਕਰਨ ਦੀ ਵੀ ਕੋਸ਼ਿਸ਼ ਕੀਤੀ।
ਸਹਾਇਕ ਸੁਪਰਡੈਂਟ ਅਨੁਸਾਰ ਜਦੋਂ ਉਨ੍ਹਾਂ ਦੀ ਟੀਮ ਨੇ ਬਲਾਕ ਨੰਬਰ 3 ਦੀ ਚੱਕੀ ਨੰਬਰ 1 ‘ਚ ਬੰਦ ਹਵਾਲਾਤੀ ਦੀ ਚੈਕਿੰਗ ਕੀਤਾ ਤਾਂ ਗੈਂਗਸਟਰ ਮਨਪ੍ਰੀਤ ਮੰਨਾ ਨੇ ਆਪਣਾ ਮੋਬਾਇਲ ਕੰਧ ਵਿੱਚ ਮਾਰ ਕੇ ਤੋੜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੋਬਾਇਲ ਥੋੜ੍ਹਾ ਟੁੱਟ ਗਿਆ ਪਰ ਪੁਲਿਸ ਨੇ ਉਸ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ । ਜਿਸ ਤੋਂ ਬਾਅਦ ਗੈਂਗਸਟਰ ਮੰਨਾ ਨੇ ਕੰਧ ਵਿੱਚ ਸਿਰ ਮਾਰ ਕੇ ਖ਼ੁਦ ਨੂੰ ਜ਼ਖ਼ਮੀ ਵੀ ਕਰਨਾ ਚਾਹਿਆ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਇੰਸਪੈਕਟਰ ਅਜਮੇਰ ਸਿੰਘ ਨੂੰ ਸੌਂਪੀ ਗਈ ਹੈ ਅਤੇ ਪੁਲਿਸ ਕਾਰਵਾਈ ਕਰ ਰਹੀ ਹੈ ਕਿ ਇਹ ਮੋਬਾਇਲ ਕਿੱਥੋਂ ਅਤੇ ਕਿਸ ਰਾਹੀਂ ਉਸ ਕੋਲ ਪਹੁੰਚਿਆ ਹੈ।
ਮੁਹਾਲੀ ‘ਚ ਵਾਪਰੇ ਹਾਦਸੇ ‘ਚ ਪੁਲਿਸ ਨੇ FIR ਕੀਤੀ ਦਰਜ, ਕੁੱਝ ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ
ਮੁਹਾਲੀ ‘ਚ ਦੇਰ ਸ਼ਾਮ ਇੱਕ ਉਸਾਰੀ ਅਧੀਨ ਇਮਾਰਤ ਦੀ ਬੇਸਮੈਂਟ ਪੁੱਟਦੇ ਸਮੇਂ ਅਚਾਨਕ ਮਿੱਟੀ ਦੀ ਇੱਕ ਢਿੱਗ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਇਸ ਇਮਾਰਤ ਦੀ ਉਸਾਰੀ ਕਰਦੇ ਸਮੇਂ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਿਸ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ‘ਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਨੇ ਇਸ ਮਾਮਲੇ ‘ਚ FIR ਦਰਜ ਕਰ ਲਈ ਹੈ। ਇਸਦੇ ਨਾਲ ਹੀ ਕੁੱਝ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ਨੇੜੇ ਮੁਹਾਲੀ ਸਿਟੀ ਸੈਂਟਰ ਪ੍ਰਾਜੈਕਟ ਤਹਿਤ ਉਸਾਰੀ ਅਧੀਨ ਇਮਾਰਤ ਦੀ ਬੇਸਮੈਂਟ ਪੁੱਟਦੇ ਸਮੇਂ ਅਚਾਨਕ ਮਿੱਟੀ ਦੀ ਇੱਕ ਢਿੱਗ ਡਿੱਗਣ ਕਾਰਨ ਪੰਜ ਮਜ਼ਦੂਰ ਮਲਬੇ ਹੇਠ ਦੱਬ ਗਏ। ਮੌਕੇ ’ਤੇ ਆਰੰਭੇ ਗਏ ਬਚਾਲ ਕਾਰਜਾਂ ਦੌਰਾਨ ਪੰਜੇ ਮਜ਼ਦੂਰਾਂ ਨੂੰ ਮਲਬੇ ਹੇਠੋਂ ਕੱਢ ਲਿਆ ਗਿਆ ਹੈ, ਜਿਨ੍ਹਾਂ ’ਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।
ਮ੍ਰਿਤਕਾਂ ਦੀ ਪਛਾਣ ਰਵਿੰਦਰ ਸਾਹੀ (28) ਤੇ ਸ਼ੰਕਰ ਮਾਝੀ (30) ਵਜੋਂ ਹੋਈ ਹੈ। ਦੋਵੇਂ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਇਸ ਸਮੇਂ ਉਕਤ ਸਥਾਨ ’ਤੇ ਕੰਮ ਕਰ ਰਹੇ ਸਨ।
36th National Games: ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡ ਨਾਲ ਜਿੱਤੇ ਮੈਡਲ
ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿੱਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ ਉੱਤੇ ਉਭਾਰਿਆ ਹੈ। ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਹਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਾਹਤ ਅਰੋੜਾ ਦੀ ਸੁਨਹਿਰੀ ਪ੍ਰਾਪਤੀ ਨਾਲ ਪੰਜਾਬ ਵਿੱਚ ਤੈਰਾਕੀ ਖੇਡ ਨੂੰ ਬਹੁਤ ਪ੍ਰਫੁੱਲਿਤਾਂ ਮਿਲੇਗੀ। ਇਸ ਨਾਲ ਨਵੀਂ ਉਮਰ ਦੇ ਤੈਰਾਕਾਂ ਨੂੰ ਪ੍ਰੇਰਨਾ ਮਿਲੇਗੀ। ਖੇਡ ਮੰਤਰੀ ਨੇ ਦੂਜੇ ਜੇਤੂਆਂ ਨੂੰ ਵੀ ਮੁਬਾਰਕਬਾਦ ਦਿੱਤੀ
ਇਹ ਵੀ ਪੜ੍ਹੋ:ਅਨੰਤਨਾਗ ‘ਚ ਸੁਰੱਖਿਆ ਬਲਾਂ ਨੇ 2 ਦਹਿਸ਼ਤਗਰਦ ਕੀਤੇ ਢੇਰ, ਮੁਕਾਬਲਾ ਜਾਰੀ
ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ 200 ਮੀਟਰ ਬਰੈਸਟ ਸਟਰੋਕ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਇਸ ਦੇ ਨਾਲ ਹੀ ਚਾਹਤ ਦੀ ਦਸੰਬਰ ਮਹੀਨੇ ਮੈਲਬਰਨ ਵਿਖੇ ਹੋਣ ਵਾਲੀ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ।
ਇਸ ਤੋਂ ਇਲਾਵਾ ਜੂਡੋ ਵਿੱਚ ਪੰਜਾਬ ਨੇ ਇਕ ਸੋਨੇ ਤੇ ਪੰਜ ਚਾਂਦੀ ਦੇ ਤਮਗ਼ੇ ਜਿੱਤੇ। ਅਵਤਾਰ ਸਿੰਘ ਨੇ 100 ਕਿਲੋ ਤੋਂ ਘੱਟ ਵਰਗ ਵਿੱਚ ਸੋਨੇ ਅਤੇ ਰਣਜੀਤਾ, ਕੰਵਰਪ੍ਰੀਤ ਕੌਰ, ਰਵਨੀਤ ਕੌਰ, ਸੋਨਮ ਤੇ ਹਰਸ਼ਪ੍ਰੀਤ ਸਿੰਘ ਨੇ ਚਾਂਦੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਸਾਈਕਲਿੰਗ ਵਿੱਚ ਪੰਜਾਬ ਦੇ ਹਰਸ਼ਵੀਰ ਸਿੰਘ ਨੇ 120 ਕਿੱਲੋਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।















