Home Blog Page 1882

ਬਟਾਲਾ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਬੱਬਲੂ ਨੂੰ ਕੀਤਾ ਗ੍ਰਿਫਤਾਰ

0

ਬਟਾਲਾ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਅੱਜ ਬਟਾਲਾ ‘ਚ ਗੈਂਗਸਟਰ ਬੱਬਲੂ ਤੇ ਪੁਲਿਸ ਵਿਚਾਲੇ ਲਗਾਤਾਰ ਫਾਇਰਿੰਗ ਹੋਈ। ਪੁਲਿਸ ਉਸ ਨੂੰ  ਗ੍ਰਿਫਤਾਰ ਕਰਨ ਗਈ ਸੀ। ਇਸੇ ਵਿਚਾਲੇ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ ਸ਼ੁਰੂ ਹੋ ਗਈ। ਇਸ ਦੌਰਾਨ ਗੈਂਗਸਟਰ ਦੇ ਗੋਲੀ ਵੀ ਵੱਜੀ। ਜਿਸ ਨਾਲ ਗੈਂਗਸਟਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ ਉਸਦੀ ਪਤਨੀ ਤੇ ਬੱਚੇ ਨੂੰ ਵੀ ਗ੍ਰਿਫਤ ‘ਚ ਲੈ ਲਿਆ ਸੀ। ਗੈਂਗਸਟਰ ਬੱਬਲੂ ਪੁਲਿਸ ਤੋਂ ਬਚਣ ਲਈ ਖੇਤਾਂ ਵੱਲ ਨੂੰ ਭੱਜ ਗਿਆ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਕੈਪਟਨ ਸੰਦੀਪ ਸੰਧੂ ਦੇ ਘਰ ਕੀਤੀ ਛਾਪੇਮਾਰੀ

ਦੱਸ ਦਈਏ ਕਿ ਇਹ ਮੁਕਾਬਲਾ ਪਿੰਡ ਕੋਟਲਾ ਬੋਝਾ ‘ਚ ਚੱਲ ਰਿਹਾ ਸੀ। ਇਸ ਮੁਕਾਬਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਗੈਂਗਸਟਰ ਰਣਜੋਤ ਬੱਬਲੂ ਨੂੰ ਜ਼ਿੰਦਾ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਉਸ ਕੋਲੋਂ 2 ਪਿਸਤੌਲਾਂ ਵੀ ਬਰਾਮਦ ਹੋਈਆਂ ਹਨ। ਦੱਸ ਦਈਏ ਕਿ ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ ਇਹ ਗ੍ਰਿਫਤਾਰੀ ਹੋਈ ਹੈ। ਪੁਲਿਸ ਅਨੁਸਾਰ ਇਸ ਦੌਰਾਨ ਮੁਲਜ਼ਮ ਨੇ 25 ਤੋਂ 30 ਦੇ ਕਰੀਬ ਰਾਊਂਡ ਫਾਇਰ ਕੀਤੇ। ਦੋਵਾਂ ਤਰਫ ਤੋਂ 60 ਦੇ ਕਰੀਬ ਰਾਊਂਡ ਫਾਇਰ ਹੋਏ। SSP ਬਟਾਲਾ ਅਨੁਸਾਰ ਗੈਂਗਸਟਰ ‘ਤੇ 6 ਮਾਮਲੇ ਦਰਜ ਹਨ।

ਪੰਜਾਬ ਦੇ ਉਦਯੋਗਾਂ ਨੂੰ ਵੱਡਾ ਝਟਕਾ! ਕੇਂਦਰ ਨੇ ਨਿਰਯਾਤ ਲਈ ਬਰਾਮਦ ਮਾਲ ਭਾੜੇ ‘ਤੇ 18 ਫੀਸਦੀ GST ਛੋਟ ਲਈ ਵਾਪਸ

0

ਕੇਂਦਰ ਨੇ ਨਿਰਯਾਤ ਲਈ ਬਰਾਮਦ ਮਾਲ ਭਾੜੇ ‘ਤੇ 18 ਫੀਸਦੀ ਜੀਐਸਟੀ ਛੋਟ ਵਾਪਸ ਲੈ ਲਈ ਹੈ। ਇਸ ਨਾਲ ਪੰਜਾਬ ਦੇ ਉਦਯੋਗਾਂ ਨੂੰ ਵੱਡਾ ਝਟਕਾ ਲੱਗਾ ਹੈ, ਜੋ ਇੱਥੋਂ ਵੱਡੀ ਮਾਤਰਾ ਵਿੱਚ ਮਾਲ ਬਰਾਮਦ ਕਰਦੇ ਹਨ। ਉਦਯੋਗਾਂ ਨੂੰ ਇਹ ਛੋਟ ਅਸਲ ਵਿੱਚ 30 ਸਤੰਬਰ 2021 ਤੱਕ ਸੀ, ਜਿਸ ਨੂੰ ਪਿਛਲੇ ਸਾਲ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ। ਇਸ ਨੂੰ 30 ਸਤੰਬਰ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਸ ਛੋਟ ਨੂੰ ਖਤਮ ਕਰਨ ਨਾਲ ਨਿਰਯਾਤ ਵਸਤਾਂ ਦੀ ਲਾਗਤ ਵਧੇਗੀ ਅਤੇ ਉਨ੍ਹਾਂ ਦੇ ਮੁਨਾਫੇ ‘ਤੇ ਅਸਰ ਪਵੇਗਾ। ਬਰਾਮਦਕਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਛੋਟ ਨੂੰ ਜਾਰੀ ਰੱਖਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਅਪੈਰਲ ਟੈਕਨਾਲੋਜੀ ਅਤੇ ਕਾਮਨ ਫੈਸਿਲਿਟੀ ਸੈਂਟਰ ਦੇ ਪ੍ਰਧਾਨ ਵਿਨੋਦ ਥਾਪਰ ਦਾ ਕਹਿਣਾ ਹੈ ਕਿ ਬਰਾਮਦ ‘ਤੇ ਜੀਐੱਸਟੀ ‘ਚ ਛੋਟ ਨੂੰ ਬੰਦ ਕਰਨਾ ਮੰਦਭਾਗਾ ਹੈ। ਇਹ ਉਨ੍ਹਾਂ ਬਰਾਮਦਕਾਰਾਂ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ ਜੋ ਪਹਿਲਾਂ ਹੀ ਮਜ਼ਦੂਰਾਂ ਦੀ ਵਧਦੀ ਲਾਗਤ, ਕੱਚੇ ਮਾਲ ਅਤੇ ਵਿਦੇਸ਼ਾਂ ਵਿੱਚ ਸਪੁਰਦਗੀ ਵਿੱਚ ਦੇਰੀ ਵਰਗੀਆਂ ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਛੋਟ ਨੂੰ ਘੱਟੋ-ਘੱਟ ਦੋ ਸਾਲ ਹੋਰ ਵਧਾਉਣ ਦੀ ਅਪੀਲ ਕੀਤੀ ਗਈ ਹੈ। ਨਹੀਂ ਤਾਂ ਭਾਰਤੀ ਬਰਾਮਦਕਾਰ ਵਿਸ਼ਵ ਪੱਧਰ ‘ਤੇ ਮੁਕਾਬਲੇ ਤੋਂ ਬਾਹਰ ਹੋ ਜਾਣਗੇ, ਜਿਸ ਦਾ ਸਿੱਧਾ ਅਸਰ ਕਾਰੋਬਾਰ ‘ਤੇ ਪਵੇਗਾ। ਇਸ ਦੇ ਨਾਲ ਹੀ ਲੁਧਿਆਣਾ ਦੇ ਹੈੱਡ ਸੀਏ ਵਿਕਾਸ ਗੋਇਲ ਨੇ ਕਿਹਾ ਕਿ ਇਸ ਨਾਲ ਵਪਾਰੀਆਂ ਲਈ ਭਾੜੇ ਦਾ ਖਰਚਾ ਵਧੇਗਾ ਅਤੇ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਸਕਦਾ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ! CNG ਤੇ PNG ਦੀਆਂ ਕੀਮਤਾਂ ‘ਚ ਹੋਇਆ ਵਾਧਾ

ਇੰਪੋਰਟਰ ਐਂਡ ਐਕਸਪੋਰਟਰ ਕਲੱਬ ਪੰਜਾਬ ਦੇ ਪ੍ਰਧਾਨ ਰੋਹਿਤ ਗੁਪਤਾ ਦਾ ਕਹਿਣਾ ਹੈ ਕਿ ਵਸਤੂਆਂ ਦੀ ਬਰਾਮਦ ‘ਤੇ 18 ਫੀਸਦੀ ਸਬਸਿਡੀ ਖਤਮ ਕਰਨ ਨਾਲ ਬਰਾਮਦ ‘ਤੇ ਬੁਰਾ ਅਸਰ ਪਵੇਗਾ ਕਿਉਂਕਿ ਮਾਲ ਢੁਆਈ ‘ਤੇ ਵਾਧੂ ਖਰਚਾ ਲਾਭਅੰਸ਼ ਨੂੰ ਘਟਾ ਦੇਵੇਗਾ। ਕੇਂਦਰ ਸਰਕਾਰ ਨੂੰ ਇਸ ਛੋਟ ਨੂੰ ਮੁੜ ਲਾਗੂ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ, ਕਿਉਂਕਿ ਪਹਿਲਾਂ ਹੀ ਸਬਸਿਡੀਆਂ ਜਾਂ ਤਾਂ ਵਾਪਸ ਲੈ ਲਏ ਗਏ ਹਨ ਜਾਂ ਸਾਲਾਂ ਦੌਰਾਨ ਉਨ੍ਹਾਂ ਦੇ ਲਾਭ ਘੱਟ ਗਏ ਹਨ. ਸਰਕਾਰ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਵੱਡੀ ਮਾਤਰਾ ਵਿੱਚ ਅਨਾਜ, ਕੱਪੜਾ, ਧਾਗਾ ਅਤੇ ਹੋਰ ਵਸਤਾਂ ਵਿਦੇਸ਼ਾਂ ਨੂੰ ਬਰਾਮਦ ਕੀਤੀਆਂ ਜਾਂਦੀਆਂ ਹਨ।

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਕਰਨ ਦੀ ਸਮਾਂ ਹੱਦ ਕੀਤੀ ਖਤਮ

0

ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪੱਖ ‘ਚ ਕੈਨੇਡਾ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਕੈਨੇਡਾ ਸਰਕਾਰ ਨੇ 20 ਘੰਟੇ ਕੰਮ ਕਰਨ ਦੀ ਲਿਮਟ ‘ਤੇ ਰੋਕ ਲਾ ਦਿੱਤੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਸ਼ੁੱਕਰਵਾਰ ਐਲਾਨ ਕੀਤਾ ਕਿ ਦੇਸ਼ ’ਚ ਮਜ਼ਦੂਰਾਂ ਦੀ ਘਾਟ ਵਿਚਾਲੇ ਫਰਕ ਨੂੰ ਪੂਰਾ ਕਰਨ ’ਚ ਮਦਦ ਲਈ ਕੈਨੇਡਾ ’ਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲਾਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 15 ਨਵੰਬਰ ਤੋਂ ਸ਼ੁਰੂ ਹੋ ਕੇ 2023 ਦੇ ਅੰਤ ਤੱਕ ਸਰਕਾਰ ਯੋਗ ਵਿਦਿਆਰਥੀਆਂ ਲਈ ਪੜ੍ਹਾਈ ਦੌਰਾਨ ਕੈਂਪਸ ਤੋਂ ਬਾਹਰ ਕੰਮ ਕਰਨ ਲਈ 20 ਘੰਟੇ ਕੰਮ ਪ੍ਰਤੀ ਹਫ਼ਤੇ ਦੀ ਸ਼ਰਤ ਨੂੰ ਹਟਾ ਰਹੀ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ! CNG ਤੇ PNG ਦੀਆਂ ਕੀਮਤਾਂ ‘ਚ ਹੋਇਆ ਵਾਧਾ

ਫਰੇਜ਼ਰ ਨੇ ਕਿਹਾ, ‘‘ਇਹ ਬਦਲਾਅ ਆਉਣ ਵਾਲੇ ਛੁੱਟੀਆਂ ਦੇ ਸੀਜ਼ਨ ਲਈ ਆਪਣੇ ਸਟਾਫ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਜ਼ਾਰਾਂ ਮਾਲਕਾਂ ਨੂੰ ਹੁਲਾਰਾ ਦੇਵੇਗਾ।’’ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਪੂਰਾ ਕੰਮ ਕਰਨ ਦੀ ਖੁੱਲ੍ਹ ਹੋ ਜਾਣ ’ਤੇ ਕੁਝ ਮਾਲਕਾਂ ਵੱਲੋਂ ਕੀਤੀ ਜਾਂਦੀ ਲੁੱਟ-ਖਸੁੱਟ ਵੀ ਘਟ ਜਾਵੇਗੀ। ਇਹ ਪ੍ਰਾਜੈਕਟ 15 ਨਵੰਬਰ 2022 ਤੋਂ ਸ਼ੁਰੂ ਹੋ ਕੇ 31 ਦਸੰਬਰ 2023 ਤੱਕ ਚੱਲੇਗਾ।

ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0

ਪੰਜਾਬੀ ਅਦਾਕਾਰਾ ਅਤੇ ਮਾਡਲ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਦੇਰ ਰਾਤ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਦੋਸ਼ੀ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਗੱਲ ਕਹੀ ਹੈ। ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ‘ਤੇ ਜੰਡਿਆਲਾ ਗੁਰੂ ਖੇਤਰ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਫਾਇਰਿੰਗ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਤੋਖ ਗਿੱਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਆਪਣੀ ਕਾਰ ਵਿਚ ਸਵਾਰ ਹੋ ਕੇ ਤਰਨਤਾਰਨ ਜਾ ਰਹੇ ਸਨ। ਇਸ ਵਿਚਾਲੇ ਉਨ੍ਹਾਂ ਦੇ ਮੋਬਾਈਲ ‘ਤੇ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ। ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਜਾਨ ਤੋਂ ਮਾਰ ਦੇਵੇਗਾ।ਇਸਦੇ ਨਾਲ ਹੀ ਕਾਲ ਕਰਨ ਵਾਲੇ ਨੇ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਗੋਲੀ ਨਾਲ ਨਹੀਂ ਸਗੋਂ ਟੁਕੜੇ-ਟੁਕੜੇ ਕਰਕੇ ਮਾਰੇਗਾ।

ਦੂਜੇ ਪਾਸੇ SSP ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਸਬੰਧਤ ਸਬੂਤ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

ਮਹਿੰਗਾਈ ਦਾ ਵੱਡਾ ਝਟਕਾ! CNG ਤੇ PNG ਦੀਆਂ ਕੀਮਤਾਂ ‘ਚ ਹੋਇਆ ਵਾਧਾ

0

ਤਿਉਹਾਰਾਂ ਦੌਰਾਨ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਦਿੱਲੀ-ਐਨਸੀਆਰ ਵਿੱਚ ਅੱਜ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀਐਨਜੀ) ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ CNG ਦੀ ਕੀਮਤ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਅੱਜ ਸਵੇਰੇ 8 ਅਕਤੂਬਰ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੀਐਨਜੀ ਦੀ ਕੀਮਤ ਵਿੱਚ ਵੀ 3 ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਸਮੇਤ ਕਈ ਉੱਤਰੀ ਭਾਰਤ ਦੇ ਸ਼ਹਿਰਾਂ ਵਿੱਚ ਅੱਜ ਤੋਂ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਕਰਨਾਲ, ਕਾਨਪੁਰ ਅਤੇ ਮੁਜ਼ੱਫਰਨਗਰ ਵਰਗੇ ਸ਼ਹਿਰਾਂ ਵਿੱਚ ਵੀ ਕੀਮਤਾਂ ਵਧੀਆਂ ਹਨ।

ਤਾਜ਼ਾ CNG ਦਰਾਂ
75.61 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ 78.61 ਰੁਪਏ ਪ੍ਰਤੀ ਕਿਲੋਗ੍ਰਾਮ।
ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ: 78.17 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 81.17 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।
ਗੁਰੂਗ੍ਰਾਮ: 83.94 ਰੁਪਏ ਪ੍ਰਤੀ ਕਿਲੋ ਤੋਂ 89.07 ਰੁਪਏ ਪ੍ਰਤੀ ਕਿਲੋਗ੍ਰਾਮ।
ਰੇਵਾੜੀ: 86.07 ਰੁਪਏ ਪ੍ਰਤੀ ਕਿਲੋ ਤੋਂ 89.07 ਰੁਪਏ ਪ੍ਰਤੀ ਕਿਲੋਗ੍ਰਾਮ।
ਕਰਨਾਲ ਅਤੇ ਕੈਥਲ: 84.29 ਰੁਪਏ ਪ੍ਰਤੀ ਕਿਲੋ ਤੋਂ 87.27 ਰੁਪਏ ਪ੍ਰਤੀ ਕਿਲੋਗ੍ਰਾਮ।
ਮੁਜ਼ੱਫਰਨਗਰ: 82.84 ਰੁਪਏ ਪ੍ਰਤੀ ਕਿਲੋ ਤੋਂ 85.84 ਰੁਪਏ ਪ੍ਰਤੀ ਕਿਲੋਗ੍ਰਾਮ।
ਕਾਨਪੁਰ: 87.40 ਰੁਪਏ ਪ੍ਰਤੀ ਕਿਲੋ ਤੋਂ 89.81 ਰੁਪਏ ਪ੍ਰਤੀ ਕਿਲੋਗ੍ਰਾਮ।

ਇਹ ਵੀ ਪੜ੍ਹੋ: ਬਟਾਲਾ ‘ਚ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ

ਤਾਜ਼ਾ PNG ਦਰਾਂ

ਦਿੱਲੀ ਵਿੱਚ PNG ਦੀ ਕੀਮਤ 53.59 ਪ੍ਰਤੀ ਸਟੈਂਡਰਡ ਕਿਊਬਿਕ ਮੀਟਰ (SCM) ਤੱਕ ਵਧ ਗਈ ਹੈ।ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਕੀਮਤ 53.46 ਹੋ ਗਈ ਹੈ। ਇਸ ਦੇ ਨਾਲ ਹੀ ਮੁਜ਼ੱਫਰਨਗਰ, ਸ਼ਾਮਲੀ ਅਤੇ ਮੇਰਠ ‘ਚ ਕੀਮਤ 56.97 ਪ੍ਰਤੀ ਸਟੈਂਡਰਡ ਕਿਊਬਿਕ ਮੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕਾਨਪੁਰ, ਫਤਿਹਪੁਰ ਅਤੇ ਹਮੀਰਪੁਰ ‘ਚ PNG ਦੀ ਕੀਮਤ ਵਧਾ ਕੇ 56.10 ਕਰ ਦਿੱਤੀ ਗਈ ਹੈ।

ਵਿਜੀਲੈਂਸ ਬਿਊਰੋ ਨੇ ਕੈਪਟਨ ਸੰਦੀਪ ਸੰਧੂ ਦੇ ਘਰ ਕੀਤੀ ਛਾਪੇਮਾਰੀ

0

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਲਾਂਪੁਰ ਹਲਕੇ ਦੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੀ ਮੋਹਾਲੀ ਸਥਿਤ ਕੋਠੀ ਵਿਚ ਛਾਪੇਮਾਰੀ ਕੀਤੀ ਹੈ। ਮੀਡੀਆ ਰਿਪੋਰਟ ਅਨੁਸਾਰ 65 ਲੱਖ ਦੇ ਸਟਰੀਟ ਲਾਈਟਾਂ ਦੇ ਘੋਟਾਲੇ ਨੂੰ ਲੈ ਕੇ ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਦੇ ਘਰ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ: ਬਟਾਲਾ ‘ਚ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ

ਦੱਸ ਦਈਏ ਕਿ ਵਿਜੀਲੈਂਸ ਵਲੋਂ ਸਟਰੀਟ ਲਾਈਟਾਂ ਦੇ ਘੋਟਾਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਕੈਪਟਨ ਸੰਦੀਪ ਸੰਧੂ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਇਸ ਘੋਟਾਲੇ ‘ਚ ਕਿਸੇ ਵੀ ਸਮੇਂ ਵਿਜੀਲੈਂਸ ਵਲੋਂ ਕੈਪਟਨ ਸੰਦੀਪ ਸੰਧੂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਬਟਾਲਾ ‘ਚ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ

0

ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਟਾਲਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਰਿਹਾ ਹੈ।ਪਿੰਡ ਕੋਟਲਾ ਬੋਝਾ ‘ਚ ਗੈਂਗਸਟਰਾਂ ਵਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਨੂੰ ਕਾਬੂ ਕਰਨ ਗਈ ਪੁਲਿਸ ‘ਤੇ ਫਾਇਰਿੰਗ ਕੀਤੀ ਗਈ ਹੈ।

ਪੁਲਿਸ ਵਲੋਂ ਵੀ ਜਵਾਬੀ ਕਾਰਵਾਈ ‘ਚ ਫਾਇਰਿੰਗ ਕੀਤੀ ਜਾ ਰਹੀ ਹੈ। ਗੈਂਗਸਟਰ ਬੱਬਲੂ ਦੀ ਪਤਨੀ ‘ਤੇ ਬੱਚੇ ਨੂੰ ਪੁਲਿਸ ਨੇ ਗ੍ਰਿਫਤ ‘ਚ ਲੈ ਲਿਆ ਹੈ।ਗੈਂਗਸਟਰ ਬੱਬਲੂ ਨੂੰ ਪੁਲਿਸ ਨੇ ਘੇਰਾ ਪਾ ਲਿਆ ਹੈ। ਦੱਸ ਦਈਏ ਕਿ ਪੁਲਿਸ ਤੇ ਗੈਂਗਸਟਰ ਬੱਬਲੂ ਵਿਚਾਲੇ ਮੁਕਾਬਲਾ ਜਾਰੀ ਹੈ।ਗੈਂਗਸਟਰ ਬੱਬਲੂ ਤੇ ਉਸਦੇ ਸਾਥੀਆਂ ਵਲੋਂ ਫਾਇਰਿੰਗ ਕੀਤੀ ਜਾ ਰਹੀ ਹੈ।

CM ਭਗਵੰਤ ਮਾਨ ਨੇ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਸੈਨਿਕਾਂ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਸੈਨਿਕਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਲਿ ਖਿਆ ਹੈ ਕਿ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਹਵਾਈ ਸੈਨਾ ‘ਚ ਦੇਸ਼ ਤੇ ਲੋਕ ਹਿੱਤ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਬਹਾਦਰ ਸੈਨਿਕਾਂ ਨੂੰ ਬਹੁਤ-ਬਹੁਤ ਵਧਾਈਆਂ…

ਦੇਸ਼ ਵਿਰੋਧੀ ਤਾਕਤਾਂ ਤੇ ਕੁਦਰਤੀ ਆਫ਼ਤਾਂ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਹਰ ਵਕਤ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਜਾਂਬਾਜ਼ ਜਵਾਨਾਂ ਦੀ ਬਹਾਦਰੀ ਤੇ ਦਲੇਰੀ ਨੂੰ ਸਲਾਮ ਕਰਦਾ ਹਾਂ…

ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਕੀਤਾ ਪੂਰਾ : ਹਰਜੋਤ ਸਿੰਘ ਬੈਂਸ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ ‘ਪਾਲਿਸੀ ਫਾਰ ਵੈਲਫੇਅਰ ਆਫ਼ ਐਡਹਾਕ, ਕੰਟਰੈਕਚੂਅਲ, ਟੈਪਰੈਰੀ ਟੀਚਰ (ਨੇਸ਼ਨ ਬਿਲਡਰ) ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਮੈਟ’ ਜਾਰੀ ਕਰ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੀਤਾ ਵਾਅਦਾ ਛੇ ਮਹੀਨੇ ਵਿੱਚ ਪੂਰਾ ਕਰ ਦਿੱਤਾ ਹੈ ਇਹ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਇਹ ਵੀ ਪੜ੍ਹੋ: ਮਹਾਰਾਸ਼ਟਰ ‘ਚ ਵਾਪਰਿਆ ਭਿਆਨਕ ਹਾਦਸਾ, 11 ਲੋਕਾਂ ਦੀ ਮੌਤ

ਇਸ ਨੋਟੀਫਿਕੇਸ਼ਨ ਨਾਲ ਸਿੱਖਿਆ ਵਿਭਾਗ ਵਿੱਚ 8736 ਅਧਿਆਪਕ ਅਤੇ ਨਾਨ ਟੀਚਿੰਗ ਦੀਆਂ ਸੇਵਾਵਾਂ ਰੈਗੂਲਰ ਹੋ ਜਾਣਗੀਆਂ।

ਸ. ਬੈਂਸ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਸਰਕਾਰ ਬਣਨ ਉਪਰੰਤ ਕੱਚੇ ਮੁਲਾਜ਼ਮਾਂ ਨੂੰ ਛੇ ਮਹੀਨਿਆਂ ਵਿਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਸਾਢੇ ਪੰਜ ਮਹੀਨਿਆਂ ਵਿਚ ਹੀ ਪੂਰਾ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਦੀ ਲੋੜ ਸੀ ਤਾਂ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀ ਭਰਤੀ ਕੀਤੀ ਸੀ ਅਤੇ ਲੰਮਾ ਸਮਾਂ ਇਨ੍ਹਾਂ ਦਾ ਸ਼ੋਸਣ ਕੀਤਾ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਹਵਾਈ ਸੈਨਾ ਦਿਵਸ ‘ਤੇ ਏਅਰ ਸ਼ੋਅ ਅੱਜ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹੋਣਗੇ ਸ਼ਾਮਲ

ਉਨ੍ਹਾਂ ਕਿਹਾ ਸਾਡੀ ਪਾਰਟੀ ਦੇ ਆਗੂ ਜਿਨ੍ਹਾਂ ਵਿਚ ਸ.ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਨ੍ਹਾ ਅਧਿਆਪਕਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕਈ ਧਰਨਿਆਂ ਵਿੱਚ ਸ਼ਾਮਲ ਹੋਏ ਸਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸਾਡੀ ਪਾਰਟੀ ਨੇ ਗਾਰੰਟੀ ਦਿੱਤੀ ਸੀ ਕਿ ਇਨ੍ਹਾਂ ਅਧਿਆਪਕਾਂ ਨੂੰ ਪਹਿਲ ਦੇ ਆਧਾਰ ਤੇ ਪੱਕੇ ਕੀਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਅਸੀਂ ਅਪਣਾ ਵਾਅਦਾ ਛੇ ਮਹੀਨੇ ਵਿੱਚ ਪੂਰਾ ਕਰ ਦਿੱਤਾ ਹੈ ਅਤੇ ਇਹ ਮਹਿਕਮਾ ਮੈਨੂੰ ਤਿੰਨ ਮਹੀਨੇ ਪਹਿਲਾਂ ਹੀ ਮਿਲਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰਾ ਸਭ ਤੋਂ ਵੱਡਾ ਮਸਲਾ ਹੱਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਲਾਰੇ ਲਗਾਉਂਦਿਆਂ ਦੋ ਵਾਰ ਪੱਕੇ ਕਰਨ ਦਾ ਐਲਾਨ ਕੀਤਾ ਕੀਤਾ ਪਰ ਜ਼ਮੀਨੀ ਪੱਧਰ ਤੇ ਕੁਝ ਨਾ ਹੋਇਆ।

ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਕਾਨੂੰਨੀ ਪ੍ਰੀਕਿਰਿਆ ਨੂੰ ਨੇਪਰੇ ਚਾੜ੍ਹ ਕੇ ਅੱਜ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਇਸ ਫ਼ੈਸਲੇ ਨੂੰ ਜੇਕਰ ਕੋਈ ਕੋਰਟ ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ ਨੂੰ ਬਚਾਉਣ ਲਈ ਸਿਖਰਲੀ ਅਦਾਲਤ ਤੱਕ ਲੜਾਈ ਲੜਾਂਗੇ।

ਉਨ੍ਹਾਂ ਕਿਹਾ ਕਿ ਹੁਣ ਅਸੀਂ ਜਲਦ ਕੰਪਿਊਟਰ ਅਧਿਆਪਕਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਾਂ।

ਇਸ ਤੋਂ ਅਧਿਆਪਕ ਪੱਖੀ ਟਰਾਂਸਫਰ ਪਾਲਿਸੀ ਤਿਆਰ ਹੋ ਚੁਕੀ ਹੈ ਅਤੇ ਜਲਦ ਹੀ ਪੋਰਟਲ ਖੋਲ੍ਹ ਰਹੇਂ ਹਾਂ ।

ਮਹਾਰਾਸ਼ਟਰ ‘ਚ ਵਾਪਰਿਆ ਭਿਆਨਕ ਹਾਦਸਾ, 11 ਲੋਕਾਂ ਦੀ ਮੌਤ

0

ਮਹਾਰਾਸ਼ਟਰ ਦੇ ਨਾਸਿਕ ‘ਚ ਅੱਜ ਸਵੇਰੇ ਇਕ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 11 ਲੋਕ ਜ਼ਿੰਦਾ ਸੜ ਗਏ। ਇਨ੍ਹਾਂ ਤੋਂ ਇਲਾਵਾ 38 ਯਾਤਰੀ ਜ਼ਖਮੀ ਹੋਏ ਹਨ। ਬੱਸ ਯਵਤਮਾਲ ਤੋਂ ਮੁੰਬਈ ਜਾ ਰਹੀ ਸੀ। ਹਾਦਸਾ ਸਵੇਰੇ 5:15 ਵਜੇ ਵਾਪਰਿਆ। ਕੁਝ ਯਾਤਰੀਆਂ ਨੇ ਖਿੜਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਹਵਾਈ ਸੈਨਾ ਦਿਵਸ ‘ਤੇ ਏਅਰ ਸ਼ੋਅ ਅੱਜ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹੋਣਗੇ ਸ਼ਾਮਲ

ਇਹ ਹਾਦਸਾ ਨਾਸਿਕ-ਔਰੰਗਾਬਾਦ ਮਾਰਗ ‘ਤੇ ਨੰਦੂਰਨਾਕਾ ਨੇੜੇ ਵਾਪਰਿਆ। ਬਸ ਚਿੰਤਾਮਣੀ ਟਰੈਵਲਜ਼ ਨਾਲ ਸਬੰਧਤ ਸੀ। ਇਸ ਵਿੱਚ 45-50 ਲੋਕ ਸਵਾਰ ਸਨ। ਪੁਲਿਸ ਅਧਿਕਾਰੀ ਅਮੋਲ ਟਾਂਬੇ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਸਭ ਤੋਂ ਵੱਧ ਜਾਨੀ ਨੁਕਸਾਨ ਬੱਸ ਦੇ ਅਗਲੇ ਹਿੱਸੇ ਵਿੱਚ ਹੋਇਆ। ਮ੍ਰਿਤਕਾਂ ਵਿੱਚ ਬੱਸ ਦਾ ਡਰਾਈਵਰ ਅਤੇ ਕੁਝ ਬੱਚੇ ਵੀ ਸ਼ਾਮਲ ਹਨ। ਮੁੱਢਲੀ ਜਾਣਕਾਰੀ ਅਨੁਸਾਰ ਬੱਸ ਦੀ ਡੀਜ਼ਲ ਟੈਂਕ ‘ਚ ਧਮਾਕਾ ਹੋਇਆ।