Home Blog Page 1884

CM ਭਗਵੰਤ ਮਾਨ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਵਾਅਦਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਦਿੱਲੀ ਦੀ ਸ਼ਰਾਬ ਪਾਲਿਸੀ ‘ਚ ਕਥਿਤ ਘੁਟਾਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ,…

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਲੋਡਿੰਗ/ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਐਕਟ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫ਼ਤੇ ਵਿੱਚ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦੀ ਚਿਤਾਵਨੀ, ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਵਿਸਤ੍ਰਿਤ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਪਸ਼ੂ ਧਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਯਤਨ ਕੀਤੇ ਜਾ ਰਹੇ ਹਨ।

ਇਕ ਹੋਰ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕਈ ਕੇਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੇਸ ਵੀ ਜਲਦੀ ਹੀ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕੁੱਲ 624 ਕਿਸਾਨਾਂ ਵਿੱਚੋਂ 326 ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੁੱਕੀਆਂ ਹਨ ਅਤੇ ਬਾਕੀਆਂ ਨੂੰ ਵੀ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ ‘ਤੇ ਯਾਦਗਾਰ ਉਸਾਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਲਈ ਅਗਾਊਂ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਐਫ.ਆਈ.ਆਰਜ਼. ਦਾ ਮੁੱਦਾ ਰੇਲਵੇ ਮੰਤਰਾਲੇ ਕੋਲ ਵੀ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸ਼ੂ ਮੇਲੇ ਮੁੜ ਸ਼ੁਰੂ ਹੋਣਗੇ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਸਾਨਾਂ ਨੇ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਮਿੱਲਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦਖ਼ਲ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਖੰਡ ਮਿੱਲਾਂ ਵਿੱਚ ਪਿੜਾਈ ਸੀਜ਼ਨ 5 ਨਵੰਬਰ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 11 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਕਾਰਜ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਦਿੱਲੀ ਦੀ ਸ਼ਰਾਬ ਪਾਲਿਸੀ ‘ਚ ਕਥਿਤ ਘੁਟਾਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ, ਪੰਜਾਬ ਤੇ ਦਿੱਲੀ ਸਮੇਤ 35 ਥਾਵਾਂ ‘ਤੇ ਛਾਪੇਮਾਰੀ

0

ਦਿੱਲੀ ਦੀ ਨਵੀਂ ਆਬਕਾਰੀ ਨੀਤੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਕਥਿਤ ਘੁਟਾਲੇ ਨੂੰ ਲੈ ਕੇ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਲਗਾਤਾਰ ਛਾਪੇਮਾਰੀ ਕਰ ਰਹੇ ਹਨ। ਇਸ ਨੀਤੀ ਨਾਲ ਅਸਿੱਧੇ ਅਤੇ ਅਸਿੱਧੇ ਤੌਰ ‘ਤੇ ਜੁੜੇ ਹੋਏ ਕਈ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਹਨ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਅਤੇ ਦਫਤਰਾਂ ‘ਤੇ ਵੀ ਸੀਬੀਆਈ ਦੇ ਛਾਪੇ ਮਾਰੇ ਗਏ ਹਨ। ਹੁਣ ਈਡੀ ਨੇ ਇਸ ਨਾਲ ਜੁੜੇ ਲੋਕਾਂ ‘ਤੇ ਛਾਪੇਮਾਰੀ ਕਰਕੇ ਸਬੂਤ ਇਕੱਠੇ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਅੱਜ ਦਿੱਲੀ, ਪੰਜਾਬ ਅਤੇ ਆਂਧਰਾ ਪ੍ਰਦੇਸ਼ ‘ਚ ਕਰੀਬ 35 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਈਡੀ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਸਦੇ ਨਾਲ ਹੀ ਦੱਸ ਦਈਏ ਕਿ ਫਰੀਦਕੋਟ ‘ਚ ਵੀ ED ਵੱਲੋਂ ਰੇਡ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ‘ਤੇ ED ਦੀ ਰੇਡ ਪਈ ਹੈ। ਉਨ੍ਹਾਂ ਦੇ ਦਫਤਰ ਤੇ ਹੋਰ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦੌਰਾਨ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਦੋਸ਼ੀ ਵਿਜੇ ਨਾਇਰ ਨੂੰ 20 ਅਕਤੂਬਰ 2022 ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਨਿਆਂਇਕ ਹਿਰਾਸਤ 6 ਅਕਤੂਬਰ ਤੱਕ ਸੀ। ਨਾਇਰ ਆਮ ਆਦਮੀ ਪਾਰਟੀ (ਆਪ) ਦੇ ਸੰਚਾਰ ਇੰਚਾਰਜ ਹਨ। ਉਸ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨਾਲ ਸਬੰਧਤ ਬੇਨਿਯਮੀਆਂ ਵਿੱਚ ਭੂਮਿਕਾ ਲਈ ਗ੍ਰਿਫਤਾਰ ਕੀਤਾ ਗਿਆ ਸੀ।

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਈਵੈਂਟ ਕੰਪਨੀ ਓਨਲੀ ਮਚ ਲਾਊਡਰ (ਓਐਮਐਲ) ਦੇ ਸਾਬਕਾ ਸੀਈਓ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੌਜੂਦਾ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਦਿੱਲੀ ਆਬਕਾਰੀ ਨੀਤੀ ਦੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਜਾਂਚ ਏਜੰਸੀ ਵੱਲੋਂ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਵਿੱਚ ਵਿਜੇ ਨਾਇਰ ਦੀ ਸ਼ਮੂਲੀਅਤ ਪਾਏ ਜਾਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦੇਈਏ ਕਿ ਸੀਬੀਆਈ ਨੇ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਵਿੱਚ ਗ੍ਰਿਫ਼ਤਾਰ ਵਿਜੇ ਨਾਇਰ ਦਾ ਸੱਤ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੀ ਅਦਾਲਤ ਨੇ ਸਿਰਫ਼ ਪੰਜ ਦਿਨ ਦਾ ਰਿਮਾਂਡ ਦਿੱਤਾ ਹੈ। ਸੀਬੀਆਈ ਨੇ ਚਾਰ ਦਿਨ ਦੇ ਹੋਰ ਹਿਰਾਸਤੀ ਰਿਮਾਂਡ ਦੀ ਮੰਗ ਕੀਤੀ ਸੀ।

ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦੀ ਚਿਤਾਵਨੀ, ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ

0

ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਖੇਤਰਾਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਉੱਤਰ ਤੋਂ ਦੱਖਣ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮਾਨਸੂਨ ਤੋਂ ਬਾਅਦ ਵੀ ਬਾਰਸ਼ ਜਾਰੀ ਹੈ। ਰਾਜਧਾਨੀ ਦਿੱਲੀ, ਯੂਪੀ, ਉੱਤਰਾਖੰਡ ਅਤੇ ਆਸਪਾਸ ਦੇ ਰਾਜਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਰਾਤ ਵੀ ਮੀਂਹ ਪਿਆ ਜੋ ਅੱਜ ਸਵੇਰੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਮੀਂਹ ਲਈ ਯੈਲੋ, ਔਂਰਜ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੀ ਭਵਿੱਖਬਾਣੀ ਮੁਤਾਬਕ 10 ਅਕਤੂਬਰ ਤੱਕ ਦਿੱਲੀ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਯੂਪੀ ਵਿੱਚ ਮੀਂਹ ਦਾ ਇਹ ਸਿਲਸਿਲਾ ਅੱਜ ਅਤੇ ਕੱਲ੍ਹ ਜਾਰੀ ਰਹਿਣ ਵਾਲਾ ਹੈ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਤੋਂ ਆ ਰਹੀਆਂ ਨਮੀ ਵਾਲੀਆਂ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਮੌਸਮ ਦੀਆਂ ਅਜਿਹੀਆਂ ਗਤੀਵਿਧੀਆਂ ਪੈਦਾ ਹੋਈਆਂ ਹਨ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਅਰੁਣ ਬਾਲੀ ਦਾ ਹੋਇਆ ਦਿਹਾਂਤ

ਆਈਐਮਡੀ ਨੇ ਉੱਤਰਾਖੰਡ ਦੇ ਕੁਮਾਉਂ ਅਤੇ ਗੜ੍ਹਵਾਲ ਖੇਤਰ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਮਾਉਂ ਖੇਤਰ ਵਿੱਚ ਰੈੱਡ ਅਲਰਟ ਅਤੇ ਗੜ੍ਹਵਾਲ ਖੇਤਰ ਵਿੱਚ ਔਂਰਜ ਅਲਰਟ ਜਾਰੀ ਕੀਤਾ ਗਿਆ ਹੈ। 5 ਜ਼ਿਲ੍ਹਿਆਂ ਕੁਮਾਉਂ, ਨੈਨੀਤਾਲ, ਚੰਪਾਵਤ, ਅਲਮੋੜਾ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਸ਼ੁੱਕਰਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੜ੍ਹਵਾਲ ਦੇ ਟਿਹਰੀ ਅਤੇ ਪੌੜੀ ਦੇ ਸਕੂਲ ਵੀ ਅੱਜ ਬੰਦ ਰਹਿਣਗੇ।

ਮੌਸਮ ਏਜੰਸੀ ਸਕਾਈਮੇਟ ਮੌਸਮ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਦੇ ਬਰੇਲੀ, ਮੁਰਾਦਾਬਾਦ, ਰਾਮਪੁਰ, ਬਹਿਰਾਇਚ, ਲਖੀਮਪੁਰ ਖੀਰੀ, ਲਖਨਊ, ਕਾਨਪੁਰ, ਉਨਾਓ, ਪ੍ਰਤਾਪਗੜ੍ਹ, ਫੈਜ਼ਾਬਾਦ, ਗੋਰਖਪੁਰ, ਗੋਂਡਾ, ਬਸਤੀ ਸਮੇਤ ਪੂਰਵਾਂਚਲ ਦੇ ਹੋਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਜਾਰੀ ਰਹੇਗੀ।

ਇਹ ਵੀ ਪੜ੍ਹੋ: CBI ਤੇ ED ਦੀ ਛਾਪੇਮਾਰੀ ਨੂੰ ਲੈ ਕੇ CM ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ…

ਪੱਛਮੀ ਯੂਪੀ ਦੇ ਜ਼ਿਲ੍ਹਿਆਂ ਵਿੱਚ ਵੀ 9 ਅਕਤੂਬਰ ਤੱਕ ਮੀਂਹ ਪਵੇਗਾ। ਆਈਐਮਡੀ ਨੇ ਯੂਪੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਉੱਤਰ-ਪੱਛਮੀ ਯੂਪੀ ਵਿੱਚ 7 ​​ਅਕਤੂਬਰ ਲਈ ਰੈੱਡ ਅਲਰਟ ਜਾਰੀ ਹੈ।

ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਮੀਂਹ ਦਾ ਅਲਰਟ

ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਛੱਤੀਸਗੜ੍ਹ, ਮਹਾਰਾਸ਼ਟਰ, ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਕੇਰਲ ਵਿੱਚ ਭਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੰਗਾ ਦੇ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

CBI ਤੇ ED ਦੀ ਛਾਪੇਮਾਰੀ ਨੂੰ ਲੈ ਕੇ CM ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਸਬੂਤ ਲੱਭਣ ਲਈ CBI ਤੇ ED ਦੀ ਛਾਪੇਮਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੀਬੀਆਈ ਅਤੇ ਈਡੀ ਵਲੋਂ 500 ਤੋਂ ਵੱਧ ਛਾਪੇਮਾਰੀ ਅਤੇ 3 ਮਹੀਨੇ ਤੋਂ 300 ਤੋਂ ਵੱਧ ਅਧਿਕਾਰੀ 24 ਘੰਟੇ ਲੱਗੇ ਹੋਏ ਹਨ ਪਰ ਮਿਲਿਆ ਕੁੱਝ ਨਹੀਂਂ ਹੈ। ਕੇਜਰੀਵਾਲ ਨੇ ਕਿਹਾ ਕਿ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਦਾ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ। ਇਸ ਨਾਲ ਦੇਸ਼ ਦੀ ਤਰੱਕੀ ਕੀ ਹੋਵੇਗੀ?

ਮਸ਼ਹੂਰ ਅਦਾਕਾਰ ਅਰੁਣ ਬਾਲੀ ਦਾ ਹੋਇਆ ਦਿਹਾਂਤ

0

ਬਾਲੀਵੁੱਡ ਜਗਤ ਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ (Arun Bali) ਨੇ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ 79 ਸਾਲਾਂ ਅਦਾਕਾਰ ਦਾ ਮੁੰਬਈ ਵਿੱਚ ਦਿਹਾਂਤ ਹੋਇਆ। ਅਭਿਨੇਤਾ ਨੂੰ ਆਖਰੀ ਵਾਰ ਆਮਿਰ ਖਾਨ ਅਤੇ ਕਰੀਨਾ ਕਪੂਰ ਸਟਾਰਰ ਲਾਲ ਸਿੰਘ ਚੱਢਾ ਵਿੱਚ ਦੇਖਿਆ ਗਿਆ ਸੀ।

ਅਦਾਕਾਰ ਅਰੁਣ ਬਾਲੀ ਨੇ ਆਪਣੇ ਟੀਵੀ ਕਰੀਅਰ ਦੀ ਸ਼ੁਰੂਆਤ ਸਾਲ 1989 ਵਿੱਚ ‘ਦੂਸਰਾ ਕੇਵਲ’ ਨਾਲ ਕੀਤੀ ਸੀ। ਉਹ ‘3 ਇਡੀਅਟਸ’, ‘ਕੇਦਾਰਨਾਥ’, ‘ਪਾਨੀਪਤ’ ਵਰਗੀਆਂ ਕਈ ਹੋਰ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਉਸਨੇ ਹਿੰਦੀ ਸੀਰੀਅਲ, ਕੁਮਕੁਮ ਪਿਆਰਾ ਸਾ ਬੰਧਨ ਵਿੱਚ ਪ੍ਰਦਰਸ਼ਿਤ ਹੋਣ ਤੋਂ ਬਾਅਦ ਪ੍ਰਸਿੱਧੀ ਪ੍ਰਾਪਤ ਕੀਤੀ।

ਬਾਲੀ ਨੇ ਅਨੇਕਾਂ ਪੰਜਾਬੀ ਫਿਲਮਾਂ ਵਿਚ ਵੀ ਅਹਿਮ ਭੂਮਿਕਾਵਾਂ ਅਦਾ ਕੀਤੀਆਂ। ਪੰਜਾਬ 1984 ਉਹਨਾਂ ਦੀ ਇਕ ਚਰਚਿਤ ਫਿਲਮ ਸੀ। ਉਹ 1991 ਵਿਚ ਚਾਣਕਯਾ ਵਿਚ ਰਾਜਾ ਪੋਰਸ ਬਣੇ ਸਨ। ਉਹਨਾਂ ’3 ਈਡੀਟਸ’, ’ਕੇਦਾਰਨਾਥ’, ’ਰਾਮ ਜਾਨੇ’ ਸਮੇਤ ਅਨੇਕਾਂ ਫਿਲਮਾਂ ਕੀਤੀਆਂ। ਉਹ ਪੰਜਾਬੀ ਬ੍ਰਾਹਮਣ ਪਰਿਵਾਰ ਨਾਲ ਸੰਬੰਧ ਰੱਖਦੇ ਸਨ।

ਗੁਣਾਂ ਨਾਲ ਭਰਪੂਰ ਹੁੰਦਾ ਹੈ ਆਂਵਲਾ, ਇਸਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਮਿਲਦੀ ਹੈ ਨਿਜ਼ਾਤ

0

ਆਂਵਲਾ ਸਿਹਤ ਲਈ ਬਹੁਤ ਹੀ ਗੁਣਕਾਰੀ ਮੰਨਿਆ ਜਾਂਦਾ ਹੈ। ਆਂਵਲੇ ਦਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ। ਆਂਵਲਾ ਇਕ ਅਜਿਹਾ ਫਲ ਹੈ, ਜਿਸ ‘ਚ ਭਰਪੂਰ ਮਾਤਰਾ ‘ਚ ਐਂਟੀਆਕਸੀਡੈਂਟ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਵਿਟਾਮਿਨ, ਮੈਗਨੀਸ਼ੀਅਮ, ਆਇਰਨ ਆਦਿ ਪਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਆਂਵਲੇ ਦਾ ਸੇਵਨ ਕਰਨ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ….

ਅੱਖਾਂ ਲਈ ਫ਼ਾਇਦੇਮੰਦ
ਆਂਵਲੇ ਦਾ ਰਸ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਇਸ ਨਾਲ ਮੋਤੀਆਬਿੰਦ ਸਮੇਤ ਅੱਖਾਂ ਦੀਆਂ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ।

ਪਾਚਨ ਕਿਰਿਆ ਕਰੇ ਮਜ਼ਬੂਤ
ਆਂਵਲੇ ਦੀ ਵਰਤੋਂ ਕਰਨ ਨਾਲ ਖਾਣਾ ਸੌਖੇ ਤਰੀਕੇ ਨਾਲ ਹਜ਼ਮ ਹੋ ਜਾਂਦਾ ਹੈ। ਇਸ ਲਈ ਖਾਣੇ ‘ਚ ਆਂਵਲੇ ਦੀ ਚਟਨੀ, ਮੁੱਰਬਾ, ਅਚਾਰ, ਰਸ ਅਤੇ ਚੂਰਨ ਦੀ ਵਰਤੋਂ ਕਰਨੀ ਚਾਹੀਦੀ ਹੈ।

ਸ਼ੂਗਰ ਨੂੰ ਰੱਖੇ ਕੰਟਰੋਲ ‘ਚ
ਆਂਵਲਾ ਸ਼ੂਗਰ ਨੂੰ ਕੰਟਰੋਲ ਰੱਖਣ ‘ਚ ਮਦਦਗਾਰ ਸਾਬਤ ਹੁੰਦੇ ਹਨ। ਆਂਵਲੇ ‘ਚ ਕ੍ਰੋਮਿਯਮ ਤੱਤ ਹੁੰਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਆਂਵਲੇ ਦੀ ਵਰਤੋਂ ਕਰਨ ਨਾਲ ਖੂਨ ‘ਚ ਸ਼ੂਗਰ ਦੀ ਮਾਤਰਾ ਕੰਟਰੋਲ ‘ਚ ਰਹਿੰਦੀ ਹੈ।

ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਛੁਟਕਾਰਾ
ਆਂਵਲਾ ਪੀਰੀਅਡ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਨਿਜ਼ਾਤ ਦਿਵਾਉਂਦਾ ਹੈ। ਪੀਰੀਅਡ ਦੇ ਦਿਨਾਂ ‘ਚ ਰੋਜ਼ਾਨਾ ਇਕ ਆਂਵਲੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਦਰਦ ਨਹੀਂ ਹੁੰਦੀ।

ਹੱਡੀਆਂ ਕਰੇ ਮਜ਼ਬੂਤ
ਆਂਵਲੇ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਥਕਾਵਟ ਕਰੇ ਦੂਰ
ਰੋਜ਼ਾਨਾ ਆਂਵਲੇ ਦਾ ਸੇਵਨ ਕਰਨ ਨਾਲ ਥਕਾਵਟ ਦੂਰ ਹੁੰਦੀ ਹੈ। ਤਣਾਅ ਘੱਟ ਹੋਣ ਦੇ ਨਾਲ-ਨਾਲ ਨੀਂਦ ਵੀ ਚੰਗੀ ਆਉਂਦੀ ਹੈ।

ਪੱਥਰੀ ਦੀ ਸਮੱਸਿਆ ਤੋਂ ਦੇਵੇ ਛੁਟਕਾਰਾ
ਅੱਜਕਲ ਬਹੁਤ ਸਾਰੇ ਲੋਕਾਂ ਨੂੰ ਪੱਥਰੀ ਦੀ ਸ਼ਿਕਾਇਤ ਰਹਿੰਦੀ ਹੈ। ਇਸ ਤੋਂ ਨਿਜ਼ਾਤ ਪਾਉਣ ਲਈ ਆਂਵਲੇ ਦੇ ਚੂਰਨ ਨੂੰ ਮੂਲੀ ਦੇ ਰਸ ‘ਚ ਮਿਲਾ ਕੇ 40 ਦਿਨਾਂ ਤੱਕ ਪੀਓ। ਇਸ ਨਾਲ ਪੱਥਰੀ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ।

ਬਵਾਸੀਰ ਤੋਂ ਦੇਵੇ ਛੁਟਕਾਰਾ
ਬਵਾਸੀਰ ਦੇ ਮਰੀਜ਼ ਸੁੱਕੇ ਆਂਵਲੇ ਨੂੰ ਪੀਸ ਕੇ ਇਸ ਦੇ ਪਾਊਡਰ ਦਾ ਸੇਵਨ ਦੁੱਧ ਨਾਲ ਕਰੋ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਨਿਜ਼ਾਤ ਮਿਲਦੀ ਹੈ।

ਪਹਿਲਵਾਨ ਨੂੰ ਮੁਕਾਬਲੇ ‘ਚ ਜਿੱਤ ਮਗਰੋਂ ਪਿਆ ਦਿਲ ਦਾ ਦੌਰਾ, ਹੋਈ ਮੌਤ

0

ਮਹਾਰਾਸ਼ਟਰ ਦੇ ਕੋਹਲਾਪੁਲ ਵਿਚ ਇਕ 22 ਸਾਲਾ ਪਹਿਲਵਾਨ ਨੇ ਮੁਕਾਬਲੇ ਵਿਚ ਆਪਣੇ ਵਿਰੋਧੀ ਨੂੰ ਹਰਾਉਣ ਦੇ ਕੁੱਝ ਘੰਟਿਆਂ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਦਮ ਤੋੜ ਦਿੱਤਾ। ਮਾਰੂਤੀ ਸੁਰਵਾਸੇ ਪਿਛਲੇ ਕੁੱਝ ਮਹੀਨਿਆਂ ਤੋਂ ਰਾਸ਼ਟਰਕੁਲ ਕੁਸ਼ਤੀ ਸੰਕੁਲ ਅਕੈਡਮੀ ਵਿਚ ਸਿਖਲਾਈ ਲੈ ਰਿਹਾ ਸੀ। ਉਹ ਸੋਲਾਪੁਰ ਜ਼ਿਲ੍ਹੇ ਦੇ ਪੰਢਰਪੁਰ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਅਰੁਣਾਚਲ ਪ੍ਰਦੇਸ਼ ‘ਚ ਸੈਨਾ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਪਾਇਲਟ ਦੀ ਮੌਤ

ਅਕੈਡਮੀ ਦੇ ਸੰਚਾਲਕ ਰਾਮ ਸਾਰੰਗ ਨੇ ਕਿਹਾ, ‘ਕੋਹਲਾਪੁਲ ਜ਼ਿਲ੍ਹੇ ਵਿਚ ਇਕ ਕੁਸ਼ਤੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਸੀ। ਸੁਰਵਾਸੇ ਨੇ ਇਕ ਵਰਗ ਵਿਚ ਜਿੱਤ ਦਰਜ ਕੀਤੀ ਅਤੇ ਦੂਜੇ ਪਹਿਲਵਾਨਾਂ ਨਾਲ ਅਕੈਡਮੀ ਪਰਤ ਰਿਹਾ ਸੀ। ਉਸ ਨੂੰ ਰਾਤ ਨੂੰ ਛਾਤੀ ਵਿਚ ਦਰਦ ਹੋਇਆ।’ ਉਨ੍ਹਾਂ ਕਿਹਾ, ‘ਇਕ ਸਾਥੀ ਪਹਿਲਵਾਨ ਸੁਰਵਾਸੇ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਦਵਾਈ ਲੈਣ ਗਿਆ ਪਰ ਸੁਰਵਾਸੇ ਡਿੱਗ ਗਿਆ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।’ ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਵਿਚ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਗਿਆ ਹੈ।

ਦੁਬਈ ‘ਚ ਸ਼ਾਨਦਾਰ ਤੇ ਵਿਸ਼ਾਲ ਮੰਦਿਰ ਦਾ ਕੀਤਾ ਉਦਘਾਟਨ

0

ਦੁਬਈ ਵਿੱਚ ਭਾਰਤੀ ਅਤੇ ਅਰਬੀ ਇਮਾਰਤਸਾਜ਼ੀ ਦੇ ਸੁਮੇਲ ਨਾਲ ਤਿਆਰ ਵਿਸ਼ਾਲ ਹਿੰਦੂ ਮੰਦਿਰ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਨੂੰ ਸਹਿਣਸ਼ੀਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਮਜ਼ਬੂਤ ​​ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਸੰਯੁਕਤ ਅਰਬ ਅਮੀਰਾਤ ਦੇ ਸ਼ਰਧਾਲੂਆਂ ਲਈ ਮੰਗਲਵਾਰ ਨੂੰ ਮੰਦਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ। ਯੂਏਈ ਦੇ ਮੰਤਰੀ ਸ਼ੇਖ ਨਾਹਯਾਨ ਬਿਨ ਮੁਬਾਰਕ ਅਲ ਨਾਹਯਾਨ ਅਤੇ ਭਾਰਤੀ ਰਾਜਦੂਤ ਸੰਜੇ ਸੁਧੀਰ ਨੇ ਦੁਬਈ ਵਿੱਚ ਨਵੇਂ ਮੰਦਰ ਦਾ ਉਦਘਾਟਨ ਕੀਤਾ। ਜੇਬੇਲ ਅਲੀ ਪਿੰਡ ਵੱਖ-ਵੱਖ ਧਾਰਮਿਕ ਸਥਾਨਾਂ ਲਈ ਮਸ਼ਹੂਰ ਹੈ ਅਤੇ ਇੱਥੇ ਸੱਤ ਗਿਰਜਾਘਰ, ਗੁਰਦੁਆਰਾ ਅਤੇ ਮੰਦਿਰ ਹੈ।

ਇਹ ਵੀ ਪੜ੍ਹੋ: ਅਰੁਣਾਚਲ ਪ੍ਰਦੇਸ਼ ‘ਚ ਸੈਨਾ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਪਾਇਲਟ ਦੀ ਮੌਤ

ਇਹ ਮੰਦਿਰ 3 ਸਾਲ ‘ਚ ਬਣ ਕੇ ਤਿਆਰ ਹੋਇਆ ਹੈ। ਸਾਰੇ ਧਰਮਾਂ ਦੇ ਲੋਕ ਇਸ ਮੰਦਿਰ ਦੇ ਦਰਸ਼ਨ ਕਰ ਸਕਦੇ ਹਨ। ਮੰਦਿਰ ਦੇ ਟਰੱਸਟੀ ਰਾਜੂ ਸ਼ਰਾਫ ਨੇ ਦੱਸਿਆ ਕਿ 1958 ‘ਚ ਬੁਰ ਦੁਬਈ ‘ਚ ਇਕ ਮੰਦਰ ਬਣਾਇਆ ਗਿਆ ਸੀ। 2019 ਵਿੱਚ ਸਰਕਾਰ ਨੇ ਸਾਨੂੰ ਨਵੀਂ ਜ਼ਮੀਨ ਦਿੱਤੀ ਅਤੇ ਅਲ ਜੁਬੇਲ ਖੇਤਰ ਵਿੱਚ ਇੱਕ ਹੋਰ ਮੰਦਿਰ ਬਣਾਉਣ ਦੀ ਇਜਾਜ਼ਤ ਦਿੱਤੀ। ਅਸੀਂ ਇੱਕ ਅਜਿਹਾ ਮੰਦਿਰ ਬਣਾਇਆ ਹੈ ਜਿੱਥੇ ਹਰ ਹਿੰਦੂ ਆਪਣੇ ਧਰਮ ਦਾ ਪਾਲਣ ਕਰ ਸਕਦਾ ਹੈ, ਇਸ ਵਿੱਚ 16 ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਅਤੇ ਇੱਕ ਗੁਰੂ ਦਾ ਦਰਬਾਰ ਵੀ ਹੈ।

ਅਰੁਣਾਚਲ ਪ੍ਰਦੇਸ਼ ‘ਚ ਸੈਨਾ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਪਾਇਲਟ ਦੀ ਮੌਤ

0

ਅਰੁਣਾਚਲ ਪ੍ਰਦੇਸ਼ ਵਿੱਚ ਸੈਨਾ ਦੇ ਇੱਕ ਹੈਲੀਕਾਪਟਰ ਦੇ ਕ੍ਰੈਸ਼ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਥਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਤੇ ਇਸ ਵਿੱਚ ਪਾਇਲਟ ਦੀ ਮੌਤ ਹੋ ਗਈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਚੀਨ ਨਾਲ ਲੱਗਦੀ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ ਵਿੱਚ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਦੋ ਪਾਇਲਟਾਂ ਵਿੱਚੋਂ ਇੱਕ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ GST ‘ਚ 22.6 ਪ੍ਰਤੀਸ਼ਤ ਵਾਧਾ ਕੀਤਾ…

ਰੱਖਿਆ ਬੁਲਾਰੇ ਕਰਨਲ ਏਐੱਸ ਵਾਲੀਆ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਨਿਯਮਤ ਉਡਾਣ ਵੇਲੇ ਵਾਪਰੀ। ਪਾਇਲਟਾਂ ਨੂੰ ਨਜ਼ਦੀਕੀ ਫੌਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਪਾਇਲਟ ‘ਚੋਂ ਇਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ।

ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ GST ‘ਚ 22.6 ਪ੍ਰਤੀਸ਼ਤ ਵਾਧਾ ਕੀਤਾ ਦਰਜ

0

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ।

ਸਤੰਬਰ 2022 ਦੇ ਜੀਐਸਟੀ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ 1402 ਰੁਪਏ ਦੀ ਕੁਲੈਕਸ਼ਨ ਦੇ ਮੁਕਾਬਲੇ ਇਸ ਸਾਲ ਸਤੰਬਰ ਵਿੱਚ ਜੀਐਸਟੀ ਕੁਲੈਕਸ਼ਨ 1710 ਕਰੋੜ ਰੁਪਏ ਰਹੀ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ ਜੀ.ਐਸ.ਟੀ ਉਗਰਾਹੀ ਦਾ ਅਨੁਮਾਨ ਲਗਾਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿੱਚ ਚੰਗੇ ਵਾਧੇ ਦੀ ਉਮੀਦ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਆਪਣੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।