Home Blog Page 1885

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਵੱਡੀ ਰਾਹਤ

0

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਿੱਲੀ ’ਚ ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ ਜੁਰਮਾਨਾ ਨਹੀਂ ਲੱਗੇਗਾ। ਕੋਵਿਡ-19 ਦੇ ਮਾਮਲਿਆਂ ’ਚ ਲਗਾਤਾਰ ਹੋ ਰਹੀ ਕਮੀ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ- Solar Light Scam ਮਾਮਲੇ ‘ਚ ਕੈਪਟਨ ਸੰਦੀਪ ਸੰਧੂ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ!

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਮਾਸਕ ਨਾ ਪਹਿਨਣ ’ਤੇ ਲੱਗਣ ਵਾਲੇ 500 ਰੁਪਏ ਦੇ ਜੁਰਮਾਨੇ ਨੂੰ ਖ਼ਤਮ ਕਰ ਦਿੱਤਾ ਹੈ। DDMA ਦੀ ਬੈਠਕ ’ਚ ਲਏ ਗਏ ਫ਼ੈਸਲਿਆਂ ’ਤੇ ਜਾਰੀ ਹੋਏ ਅਧਿਕਾਰਤ ਦਸਤਾਵੇਜ਼ਾਂ ਮੁਤਾਬਕ 3 ਕੋਵਿਡ ਕੇਅਰ ਸੈਂਟਰ ਦੀ ਜ਼ਮੀਨ ਮੂਲ ਸੰਸਥਾ ਨੂੰ ਵਾਪਸ ਕਰ ਦਿੱਤੀ ਜਾਵੇਗੀ। ਜੋ ਰਾਧਾ ਸੁਆਮੀ ਸਤਿਸੰਗ, ਛਤਰਪੁਰ, ਸਾਵਨ ਕਿਰਪਾਲ, ਬੁਰਾੜੀ ਅਤੇ ਸੰਤ ਨਿਰੰਕਾਰੀ, ਬੁਰਾੜੀ ਹੈ। ਇਸ ਦੇ ਨਾਲ ਹੀ ਕੋਵਿਡ ਹਸਪਤਾਲਾਂ ਵਿਚ ਠੇਕਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸਾਲ ਦੇ ਅਖ਼ੀਰ ਤੱਕ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ- ਅੱਗ ਨਾਲ ਸੜੀਆਂ 10 ਝੁੱਗੀਆਂ, ਗਰੀਬਾਂ ਦਾ ਆਸ਼ਿਆਨਾ ਹੋਇਆ ਤਬਾਹ

ਦੱਸਣਯੋਗ ਹੈ ਕਿ ਦਿੱਲੀ ’ਚ ਅਗਸਤ ’ਚ ਮੁੜ ਮਾਸਕ ਲਾਉਣਾ ਜ਼ਰੂਰੀ ਕੀਤਾ ਗਿਆ ਸੀ। ਦਿੱਲੀ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਸਰਕਾਰ ਨੇ ਇਹ ਫ਼ੈਸਲਾ ਲਿਆ ਸੀ। ਦਿੱਲੀ ਸਰਕਾਰ ਨੇ ਸਾਰੀਆਂ ਜਨਤਕ ਥਾਵਾਂ ’ਤੇ ਮਾਸਕ ਜ਼ਰੂਰੀ ਕਰ ਦਿੱਤਾ ਸੀ। ਇੰਨਾ ਹੀ ਨਹੀਂ ਮਾਸਕ ਨਾ ਪਹਿਨਣ ’ਤੇ ਫੜੇ ਜਾਣ ’ਤੇ 500 ਰੁਪਏ ਦਾ ਜੁਰਮਾਨਾ ਦੇਣ ਦੀ ਵੀ ਵਿਵਸਥਾ ਸੀ। ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ ਜੁਰਮਾਨਾ ਨਹੀਂ ਦੇਣਾ ਹੋਵੇਗਾ।

Solar Light Scam ਮਾਮਲੇ ‘ਚ ਕੈਪਟਨ ਸੰਦੀਪ ਸੰਧੂ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ!

0

ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਤੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੇ ਸਿਰ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਕਿ ਸਟਰੀਟ ਲਾਈਟਾਂ ਦੇ 65 ਲੱਖ ਰੁਪਏ ਦੇ ਘੁਟਾਲੇ ਦੀ ਚੱਲ ਰਹੀ ਜਾਂਚ ਵਿੱਚ ਕਾਂਗਰਸ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਾਅਵਾ ਕੀਤਾ ਹੈ ਕਿ ਸੰਧੂ ਨੇ ਇਸ ਸੌਦੇ ਨੂੰ ਪ੍ਰਭਾਵਤ ਕਰਕੇ ਸਟਰੀਟ ਲਾਈਟਾਂ ਦੁੱਗਣੇ ਤੋਂ ਵੀ ਵੱਧ ਰੇਟ ‘ਤੇ ਖਰੀਦੀਆਂ ਸਨ ਅਤੇ ਉਸ ਨੇ ਕਥਿਤ ਤੌਰ ‘ਤੇ ਕਈ ਲੱਖ ਰੁਪਏ ਦਾ ਵਿੱਤੀ ਲਾਭ ਪ੍ਰਾਪਤ ਕੀਤਾ ਸੀ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਦਵਾਈਆਂ ਦੀ ਘਾਟ ਨੂੰ ਲੈ ਕੇ ਸਿਹਤ ਮੰਤਰੀ ਜੋੜਾਮਾਜਰਾ ‘ਤੇ ਕੀਤਾ…

ਵਿਜੀਲੈਂਸ ਵੱਲੋਂ ਕੇਸ ਵਿੱਚ ਨਾਂਅ ਦਰਜ ਕਰਨ ਸਬੰਧੀ ਜਾਣਕਾਰੀ ਅਦਾਲਤ ਨੂੰ ਭੇਜ ਦਿੱਤੀ ਗਈ ਹੈ, ਜਿਥੋਂ ਇਸ ਗੱਲ ਦਾ ਖੁਲਾਸਾ ਹੋਇਆ ਹੈ, ਜਿਸ ਪਿੱਛੋਂ ਹੁਣ ਇੱਕ ਹੋਰ ਕਾਂਗਰਸੀ ਆਗੂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਲੁਧਿਆਣਾ ਤੋਂ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਕੈਪਟਨ ਸੰਧੂ ‘ਤੇ ਕੀ ਹਨ ਦੋਸ਼

ਕੈਪਟਨ ਸੰਧੂ ‘ਤੇ ਦੋਸ਼ ਹਨ ਕਿ ਮੁੱਲਾਂਪੁਰ ਨਾਲ ਜਗਰਾਓ ਤੇ ਰਾਏਕੋਟ ਵਿਚਕਾਰ ਸੋਲਡਰ ਲਾਈਟਾਂ ਦੀ ਸਪਲਾਈ ਉਨ੍ਹਾਂ ਦੇ ਰਿਸ਼ਤੇਦਾਰ ਨੇ ਕੀਤੀ ਸੀ, ਜਿਸ ਵਿੱਚ ਜਾਅਲੀ ਕੰਪਨੀ ਬਣਾ ਕੇ ਸਰਕਾਰੀ ਰੇਟਾਂ ਤੋਂ ਵੱਧ ਕੀਮਤਾਂ ‘ਤੇ ਸੋਲਰ ਲਾਈਟਾ ਦੀ ਖਰੀਦ ਕਰਕੇ ਸਰਪੰਚਾਂ ਨੂੰ ਭੇਜੀਆਂ ਗਈਆਂ ਸਨ। ਭ੍ਰਿਸ਼ਟਾਚਾਰ ਦੇ ਇਸ ਘਪਲੇ ਵਿੱਚ ਵਿਜੀਲੈਂਸ ਵਲੋਂ ਪਹਿਲਾਂ ਬਲਾਕ ਚੇਅਰਮੈਨ ਲਖਵਿੰਦਰ ਸਿੰਘ ਅਤੇ ਬੀਡੀਪੀਓ ਤਲਵਿੰਦਰ ਸਿੰਘ ਕੰਗ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਕੀ ਹੈ ਮਾਮਲਾ

ਮਾਮਲਾ ਇਸ ਤਰ੍ਹਾਂ ਹੈ ਕਿ ਪਿਛਲੀ ਕਾਗਰਸ ਸਰਕਾਰ ਸਮੇਂ ਕੈਪਟਨ ਸੰਦੀਪ ਸੰਧੂ ਦੇ ਰਿਸ਼ਤਵੇਾਰ ਹਰਪ੍ਰੀਤ ਸਿੰਘ (ਸਾਲੇ) ਨੇ ਸਿੱਧਵਾਂ ਬੇਟ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨਾਲ ਮਿਲ ਕੇ ਬੀਡੀਪੀਓ ਨੂੰ ਵੀ ਨਾਲ ਰਲਾ ਲਿਆ, ਜਿਸ ਪਿੱਛੋਂ ਮੈਸਰਜ ਅਮਰ ਇਲੈਕਟੀ੍ਰਕਲ ਇੰਟਰਪ੍ਰਾੲਜਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲੀਭੁਗਤ ਕਰਕੇ ਮਨਜੂਰਸ਼ੁਦਾ 3325 ਰੁਪਏ ਦੇ ਮੁਕਾਬਲੇ 7288 ਰੁਪਏ ਪ੍ਰਤੀ ਲਾਈਟ ਦੀ ਦਰ ਨਾਲ ਲਾਈਟਾਂ ਖਰੀਦੀਆਂ । ਇਸ ਲਈ 65 ਲੱਖ ਦਾ ਚੈਕ ਉਕਤ ਫਰਮ ਦੇ ਨਾਂਅ ਕਰਵਾਇਆ ਗਿਆ। ਇਥੋਂ ਤੱਕ ਕਿ 26 ਪਿੰਡਾਂ ਵਿੱਚ ਲਾਈਟਾਂ ਵੀ ਨਹੀਂ ਲਗਾਈਆਂ ਗਈਆਂ, ਪਰੰਤੂ ਠੇਕੇਦਾਰ ਨੂੰ ਕੰਪਲੀਸ਼ਨ ਸਰਟੀਫਿਕੇਟ ਵੀ ਜਾਰੀ ਕਰ ਦਿੱਤਾ ਗਿਆ।

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਚਾਰ ਦਹਿਸ਼ਤਗਰਦ ਕੀਤੇ ਢੇਰ

0

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਹਨ। ਸ਼ੋਪੀਆਂ ਦੇ ਦਰਾਸ ਇਲਾਕੇ ‘ਚ ਮੰਗਲਵਾਰ ਰਾਤ ਤੋਂ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਸ਼ੋਪੀਆਂ ਦੇ ਮੂਲੂ ਇਲਾਕੇ ‘ਚ ਹੋਏ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਮੂਲੂ ‘ਚ ਮੁਕਾਬਲਾ ਜਾਰੀ ਹੈ।

ਇਹ ਵੀ ਪੜ੍ਹੋ: ਉਤਰਾਖੰਡ ‘ਚ ਬਰਾਤੀਆਂ ਨਾਲ ਭਰੀ ਬੱਸ ਡਿੱਗੀ ਖੱਡ ‘ਚ, 25 ਲੋਕਾਂ ਦੀ ਮੌਤ

ਦਰਾਸ ਇਲਾਕੇ ‘ਚ ਮਾਰੇ ਗਏ ਦੋ ਅੱਤਵਾਦੀ ਹਨਾਨ ਬਿਨ ਯਾਕੂਬ ਅਤੇ ਜਮਸ਼ੇਦ ਪੁਲਵਾਮਾ ਦੇ ਪਿੰਗਲਾਨਾ ‘ਚ ਐੱਸਪੀਓ ਜਾਵੇਦ ਡਾਰ ਦੀ ਹੱਤਿਆ ਅਤੇ ਪੁਲਵਾਮਾ ‘ਚ ਪੱਛਮੀ ਬੰਗਾਲ ਦੇ ਮਜ਼ਦੂਰ ਦੀ ਹੱਤਿਆ ‘ਚ ਸ਼ਾਮਲ ਸਨ। ਪੁਲਸ ਮੁਤਾਬਕ ਦਰਾਸ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਅੱਗ ਨਾਲ ਸੜੀਆਂ 10 ਝੁੱਗੀਆਂ, ਗਰੀਬਾਂ ਦਾ ਆਸ਼ਿਆਨਾ ਹੋਇਆ ਤਬਾਹ

0

ਅੱਜ ਦੇਸ਼ ਭਰ ‘ਚ ਜਿੱਥੇ ਦੁਸਹਿਰੇ ਦੇ ਤਿਉਹਾਰ ਦੀਆਂ ਰੌਣਕਾਂ ਲੱਗੀਆਂ ਹਨ, ਉੱਥੇ ਹੀ ਰੂਪਨਗਰ ਤੋਂ ਇੱਕ ਮਾੜੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬੀਤੀ ਰਾਤ ਰੂਪਨਗਰ ‘ਚ ਝੁੱਗੀਆਂ ਨੂੰ ਅੱਗ ਲੱਗ ਜਾਣ ਨਾਲ ਕਈ ਪਰਿਵਾਰ ਬੇਘਰ ਹੋ ਗਏ ਹਨ। ਜਿੱਥੇ ਇਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੇ ਵੀ ਤਿਉਹਰ ਦੀਆਂ ਖੁਸ਼ੀਆਂ ਮਨਾਉਣੀਆਂ ਸਨ, ਉੱਥੇ ਹੀ ਇਨ੍ਹਾਂ ਦੀਆਂ ਇਹ ਖੁਸ਼ੀਆਂ ਗਮੀ ‘ਚ ਬਦਲ ਗਈਆਂ ਹਨ। ਇਨ੍ਹਾਂ ਦੇ ਸਿਰ ‘ਤੇ ਹੁਣ ਛੱਤ ਨਹੀਂ ਰਹੀ। ਇਹ ਪਰਿਵਾਰ ਇਸ ਘਟਨਾ ਕਾਰਨ ਬੇਘਰ ਹੋ ਗਏ ਹਨ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਦਵਾਈਆਂ ਦੀ ਘਾਟ ਨੂੰ ਲੈ ਕੇ ਸਿਹਤ ਮੰਤਰੀ ਜੋੜਾਮਾਜਰਾ ‘ਤੇ ਕੀਤਾ…

ਜਾਣਕਾਰੀ ਅਨੁਸਾਰ ਰੂਪਨਗਰ ਥਰਮਲ ਪਲਾਂਟ ਦੇ ਅੰਦਰ ਝੁੱਗੀਆਂ ਵਿੱਚ ਅੱਗ ਲੱਗਣ ਨਾਲ 10 ਦੇ ਲਗਭਗ ਝੁੱਗੀਆਂ ਸੜ ਗਈਆਂ। ਮੰਗਲਵਾਰ ਦੇਰ ਰਾਤ ਨੂੰ ਲੱਗੀ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ । ਇਸ ਦੌਰਾਨ  ਇਕ ਸਵਿੱਫਟ ਕਾਰ ਤੇ ਮੋਟਰਸਾਈਕਲ ਸਮੇਤ ਕਈ ਸਾਈਕਲ ਵੀ ਸੜ ਗਏ। ਜਾਣਕਾਰੀ ਅਨੁਸਾਰ ਇੰਨਾਂ ਝੁੱਗੀਆਂ ਵਿੱਚ ਰਹਿ ਰਹੇ ਪਰਿਵਾਰ ਕੇਵਲ ਆਪਣੀ ਤੇ ਆਪਣੇ ਬੱਚਿਆਂ ਦੀ ਜਾਨ ਹੀ ਬਚਾ ਪਾਏ ਜਦਕਿ ਇੰਨਾਂ ਦਾ ਸਾਰਾ ਸਮਾਨ ਜਲ ਕੇ ਸੜ ਗਿਆ।

ਰਾਜਾ ਵੜਿੰਗ ਨੇ ਦਵਾਈਆਂ ਦੀ ਘਾਟ ਨੂੰ ਲੈ ਕੇ ਸਿਹਤ ਮੰਤਰੀ ਜੋੜਾਮਾਜਰਾ ‘ਤੇ ਕੀਤਾ ਵਿਅੰਗ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਘਾਟ ਨੂੰ ਲੈ ਕੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਅਖਬਾਰਾਂ ਵਿਚ ਲਗਤਾਰ ਖਬਰਾਂ ਆ ਰਹੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਨਹੀਂ ਮਿਲ ਰਹੀਆਂ। ਜਦੋਂ ਕਿ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਸਰਕਾਰੀ ਹਸਪਤਾਲਾਂ ਵਿਚ ਛਾਪੇਮਾਰੀ ਕਰ ਰਹੇ ਹਨ। ਅਜਿਹੇ ‘ਚ ਸੂਬੇ ਦੀ ਸਿਹਤ ਪ੍ਰਣਾਲ਼ੀ ‘ਚ ਸੁਧਾਰ ਨਹੀਂ ਹੋਵੇਗਾ। ਬੁਨਿਆਦੀ ਢਾਂਚੇ ਵਿਚ ਸੁਧਾਰ ਦੀ ਜ਼ਰੂਰਤ ਹੈ।

ਉਤਰਾਖੰਡ ‘ਚ ਬਰਾਤੀਆਂ ਨਾਲ ਭਰੀ ਬੱਸ ਡਿੱਗੀ ਖੱਡ ‘ਚ, 25 ਲੋਕਾਂ ਦੀ ਮੌਤ

0

ਉਤਰਾਖੰਡ ‘ਚ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਸਿਮਦੀ ਪਿੰਡ ਨੇੜੇ ਕਰੀਬ 45 ਤੋਂ 50 ਬਰਾਤੀ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਰਾਤ ਭਰ ਚੱਲੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ 21 ਲੋਕਾਂ ਨੂੰ ਬਚਾਇਆ ਗਿਆ ਹੈ, ਜਦੋਂ ਕਿ 25 ਬਰਾਤੀਆਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਰਾਤੀਆਂ ਨਾਲ ਭਰੀ ਇਹ ਬੱਸ ਲਾਲਧਾਂਗ ਤੋਂ ਕਾਰਾ ਟੱਲਾ ਜਾ ਰਹੀ ਸੀ। ਫਿਰ ਰਸਤੇ ‘ਚ ਬੀਰੋਖਾਲ ਦੇ ਸੀ.ਐੱਮ.ਡੀ ਬੈਂਡ ਨੇੜੇ ਬੇਕਾਬੂ ਹੋ ਕੇ ਖੱਡ ‘ਚ ਜਾ ਡਿੱਗੀ। ਮੁਸ਼ਕਲ ਇਲਾਕਾ ਹੋਣ ਕਾਰਨ ਤਲਾਸ਼ੀ ਮੁਹਿੰਮ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਲੈਕਟਰ ਅਤੇ ਐਸਐਸਪੀ ਨੇ ਨਿੱਜੀ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਵਾਪਰੇ ਇਸ ਭਿਆਨਕ ਬੱਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਜ ਆਫ਼ਤ ਪ੍ਰਬੰਧਨ ਕੇਂਦਰ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ‘ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਦੀਆਂ ਟੀਮਾਂ ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਅਸੀਂ ਹਾਦਸੇ ਵਾਲੀ ਥਾਂ ‘ਤੇ ਸਾਰੀਆਂ ਸਹੂਲਤਾਂ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਸਥਾਨਕ ਪਿੰਡ ਵਾਸੀ ਵੀ ਬਚਾਅ ਕਾਰਜ ‘ਚ ਮਦਦ ਕਰ ਰਹੇ ਹਨ।

ਇਸ ਤੋਂ ਪਹਿਲਾਂ ਹਰਿਦੁਆਰ ਦੇ ਐਸਪੀ (ਸਿਟੀ) ਸਵਤੰਤਰ ਕੁਮਾਰ ਸਿੰਘ ਨੇ ਦੱਸਿਆ ਸੀ ਕਿ ਬੱਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਦਰਜਨਾਂ ਲੋਕ ਸਵਾਰ ਸਨ। ਹੁਣ ਤੱਕ ਕਰੀਬ 18 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਪੁਲਿਸ ਪੌੜੀ ਪੁਲਿਸ ਅਤੇ ਪਿੰਡ ਵਾਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕ ਵਿਆਹ ਸਮਾਗਮ ਲਈ ਬੱਸ ਵਿੱਚ ਸਵਾਰ ਹੋ ਕੇ ਰਵਾਨਾ ਹੋਏ ਸਨ ਪਰ ਰਸਤੇ ਵਿੱਚ ਹੀ ਹਾਦਸਾ ਵਾਪਰ ਗਿਆ। ਇਸ ਸਬੰਧੀ ਪੀੜਤ ਪਰਿਵਾਰਾਂ ਤੋਂ ਵੀ ਲੋੜੀਂਦੀ ਜਾਣਕਾਰੀ ਲਈ ਗਈ ਹੈ।

CM ਭਗਵੰਤ ਮਾਨ ਨੇ ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਦਿੱਤੀ ਵਧਾਈ

0

ਅੱਜ ਭਾਰਤ ਦੇ ਕੋਨੇ -ਕੋਨੇ ‘ਚ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਰੌਣਕਾਂ ਲੱਗੀਆਂ ਹਨ। ਅੱਜ ਦੇਸ਼ ਭਰ ਦੇ ਲੋਕ ਦੁਸਹਿਰੇ ਦਾ ਤਿਉਹਾਰ ਮਨਾਉਣਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ… ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ…

ਗਾਇਕ ਅਲਫ਼ਾਜ਼ ‘ਤੇ ਹੋਏ ਹਮਲੇ ਨੂੰ ਲੈ ਕੇ ਬੋਲੇ ਇੰਦਰਜੀਤ ਨਿੱਕੂ- ਕੀ ਸੁੱਤੀਆਂ ਪਈਆਂ ਸਰਕਾਰਾਂ….

0

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦੇ ਗਮ ਤੋਂ ਹਾਲੇ ਤੱਕ ਪੰਜਾਬੀ ਇੰਡਸਟਰੀ ਬਾਹਰ ਨਹੀਂ ਆਈ ਕਿ ਅਲਫ਼ਾਜ ਸਿੰਘ ਵੀ ਇੱਕ ਹਮਲੇ ਦੇ ਸ਼ਿਕਾਰ ਹੋ ਗਏ। ਖਬਰਾਂ ਮੁਤਾਬਿਕ ਅਲਫਾਜ਼ ‘ਤੇ ਇਹ ਹਮਲਾ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਜ਼ਖਮੀ ਹੋਏ ਅਲਫਾਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਯੋ ਯੋ ਹਨੀ ਸਿੰਘ ਆਪਣੇ ਭਰਾ ਦੇ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਨ।

ਇਸਦੇ ਨਾਲ ਹੀ ਸਿਨੇਮਾ ਜਗਤ ਦੇ ਸਿਤਾਰੇ ਇਸ ਹਮਲੇ ਤੋਂ ਬੇਹੱਦ ਹੈਰਾਨ ਅਤੇ ਦੁੱਖੀ ਹਨ। ਉਹ ਇਸ ਤੇ ਸਖਤ ਰੋਸ ਦਿਖਾ ਰਹੇ ਹਨ। ਪੰਜਾਬੀ ਕਲਾਕਾਰ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟਾਂ ਪਾ ਕੇ ਅਲਫ਼ਾਜ਼ ਤੇ ਹੋਏ ਹਮਲੇ ਦੀ ਨਿੰਦਾ ਕਰ ਰਹੇ ਹਨ। ਇਸ ਦੌਰਾਨ ਗਾਇਕ ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਲਿਖਿਆ, “ਮੇਰੇ ਭਰਾ ਅਲਫ਼ਾਜ਼ ਲਈ ਪ੍ਰਾਰਥਨਾ ਕਰੋ। ਆਰਟਿਸਟ ਲੋਕਾਂ ਦੇ ਘਰ ਖੁਸ਼ੀਆਂ ਵੰਡਦੇ ਨੇ, ਤੇ ਆ ਕਿਹੜੇ ਲੋਕ ਨੇ ਜੋ ਆਰਟਿਸਟਾਂ ਨੂੰ ਆਰਸਿਟ ਤਾਂ ਛੱਡੋ, ਬੰਦਾ ਵੀ ਸਮਝਣੋ ਹਟ ਗਏ ਨੇ। ਪਹਿਲਾਂ ਕਿਵੇਂ ਸਿੱਧੂ ਭਰਾ ਨਾਲ ਕੀਤਾ, ਕਦੇ ਕਿਸੇ ਆਰਟਿਸਟ ਤੇ ਅਟੈਕ, ਕਦੇ ਪਰਮੀਸ਼ ਵਰਮਾ, ਕਦੇ ਸੰਦੀਪ ਅੰਬੀਆਂ ਤੇ ਸਿੱਧੀਆਂ ਗੋਲੀਆਂ ਤੇ ਅੱਜ ਅਲਫ਼ਾਜ਼, ਕੀ ਸਰਕਾਰਾਂ ਸੁੱਤੀਆਂ ਪਈਆਂ? ਐਨਾ ਟੈਕਸ ਭਰਦੇ ਆ ਆਰਟਿਸਟ, ਇਸ ਦੇ ਬਾਵਜੂਦ ਨਾ ਕੋਈ ਆਰਥਿਕ ਸਮਰਥਨ ਤੇ ਨਾ ਹੀ ਕੋਈ ਸਕਿਉਰਟੀ। ਫ਼ਿਰ ਕਹਿੰਦੇ ਨੇ ਆਰਟਿਸਟ ਬਾਹਰ ਨੂੰ ਭੱਜਦੇ ਨੇ। ਸੋਚੋ ਮਾਨ ਸਾਹਿਬ ਆਰਟਿਸਟਾਂ ਬਾਰੇ ਵੀ।”

ਜ਼ਿਕਰਯੋਗ ਹੈ ਕਿ ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਜਗਤ ਦੇ ਵੀ ਕਈ ਸਿਤਾਰਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਤਾਂ ਪੰਜਾਬ `ਚ ਗੈਂਗਸਟਰਾਂ ਉੱਪਰ ਨਕੇਲ ਕੱਸਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਫਿਲਹਾਲ ਇਸ ਤੇ ਕਦੋਂ ਪੂਰੀ ਤਰ੍ਹਾਂ ਪਾਬੰਦੀ ਲੱਗ ਸਕੇਗੀ ਇਹ ਤਾਂ ਸਮਾਂ ਹੀ ਦੱਸੇਗਾ।

ਹਸਪਤਾਲ ਤੋਂ ਕੈਦੀ ਫਰਾਰ ਮਾਮਲੇ ‘ਚ ਜੇਲ੍ਹ ਵਾਰਡਨ ਸਸਪੈਂਡ

0

ਪਟਿਆਲਾ ‘ਚ ਕੁੱਝ ਦਿਨ ਪਹਿਲਾਂ ਰਾਜਿੰਦਰਾ ਹਸਪਤਾਲ ਤੋਂ ਇਲਾਜ ਲਈ ਲਿਆਂਦਾ ਇੱਕ ਕੈਦੀ ਫਰਾਰ ਹੋ ਗਿਆ ਸੀ। ਇਸ ਮਾਮਲੇ ‘ਚ ਪਟਿਆਲਾ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹਵਾਲਾਤੀ ਅਮਰੀਕ ਸਿੰਘ ਰਾਜਿੰਦਰਾ ਹਸਪਤਾਲ ਤੋਂ ਫਰਾਰ ਹੋ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ DSP ਖਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

ਇਸ ਮਾਮਲੇ ‘ਚ ਜੇਲ੍ਹ ਵਾਰਡਨ ਨਵਦੀਪ ਤੇ ਸਤਪਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ। ਇਸਦੇ ਨਾਲ ਹੀ ਡਿਪਟੀ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ।

ਇਸ ਸ਼ਹਿਰ ਦੇ ਸੁੰਦਰੀਕਰਨ ਤੇ ਵਿਕਾਸ ਲਈ ਖਰਚ ਕੀਤੇ ਜਾਣਗੇ 151.83 ਲੱਖ ਰੁਪਏ : ਡਾ: ਇੰਦਰਬੀਰ ਸਿੰਘ ਨਿੱਜਰ

0

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭੋਗਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਵਿਭਾਗ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਰੋਪੜ ਜ਼ਿਲ੍ਹਾ Consumer Commissioner ਨੂੰ ਮਿਲੀ ਧਮਕੀ, ਗੋਲਡੀ ਬਰਾੜ ਦੇ ਨਾਂ ‘ਤੇ ਮੰਗੀ ਫਿਰੌਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਕਈ ਥਾਵਾਂ ‘ਤੇ ਗਲੀਆਂ ਅਤੇ ਨਾਲੀਆਂ ਦੀ ਵੀ ਮੁਰੰਮਤ ਕੀਤੀ ਜਾਵੇਗੀ। ਇਸੇ ਤਰ੍ਹਾਂ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਲਈ ਡਰਾਈਵਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਹੋਰ ਅਸਾਮੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਸਹੀ ਢੰਗ ਨਾਲ ਨਿਪਟਾਇਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ DSP ਖਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

ਡਾ: ਨਿੱਜਰ ਨੇ ਇਹ ਵੀ ਕਿਹਾ ਕਿ ਸਾਰੇ ਟਿਊਬਵੈੱਲਾਂ ਦੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਭੋਗਪੁਰ ਵਾਸੀਆਂ ਨੂੰ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ, ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੰਮਾਂ ਲਈ ਟੈਂਡਰ 17 ਅਕਤੂਬਰ 2022 ਨੂੰ ਖੋਲ੍ਹੇ ਜਾਣਗੇ।