Home Blog Page 1886

ਅਮਰੀਕਾ ‘ਚ ਇੱਕ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਨੂੰ ਕੀਤਾ ਅਗਵਾ

0

ਅਮਰੀਕਾ ‘ਚ ਇੱਕ ਪੰਜਾਬੀ ਪਰਿਵਾਰ ਦੇ ਮੈਂਬਰਾਂ ਨੂੰ ਅਗਵਾ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਵਿੱਚ ਅੱਜ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ  ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ।

ਇਹ ਵੀ ਪੜ੍ਹੋ: ਗੈਂਗਸਟਰ ਰਣਜੀਤ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ, ਹੋਈ ਮੌਤ

ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ਵਿੱਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਤੇ ਖ਼ਤਰਨਾਕ ਕਰਾਰ ਦਿੰਦਿਆਂ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ।

‘ਪੈੱਗ ਦੀ ਵਾਸ਼ਨਾ’ ਵਾਇਰਲ ਵੀਡੀਓ ‘ਤੇ ਕਿਰਨ ਖੇਰ ਦੀ ਸਫਾਈ! ਕਿਹਾ-ਖਰਾਬ ਸਿਹਤ ਕਾਰਨ ਲਾਇਆ ਸੀ ਮਾਸਕ

0

ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਤੇ ਲੋਕਾਂ ਵਲੋਂ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕੀਤੇ ਜਾ ਰਹੇ ਹਨ।

ਹੁਣ ਕਿਰਨ ਖੇਰ ਨੇ ਇਸ ਬਾਰੇ ਸਫਾਈ ਦਿੱਤੀ ਹੈ ਕਿ ਉਨ੍ਹਾਂ ਨੇ ਮਾਸਕ ਆਪਣੀ ਸਿਹਤ ਨੂੰ ਵੇਖਦੇ ਹੋਏ ਪਾਇਆ ਸੀ। ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਕੁਮੈਂਟ ਬੜੀ ਮਾੜੀ ਗੱਲ ਹੈ। ਦੱਸ ਦਈਏ ਕਿ ਇਹ ਵੀਡੀਓ ਵਾਇਰਲ ਕਰਕੇ ਇਹ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿਰਨ ਖੇਰ ਨੇ ਭਗਵੰਤ ਮਾਨ ਦੇ ਮੂੰਹੋਂ ਸ਼ਰਾਬ ਦੀ ਮੁਸ਼ਕ ਆਉਣ ਕਾਰਨ ਮਾਸਕ ਪਾ ਲਿਆ ਸੀ।

ਇਸਨੂੰ ਲੈ ਕੇ ਕਿਰਨ ਖੇਰ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਮਜ਼ੋਰ ਇਮੀਊਨ ਸਿਸਟਮ ਦੇ ਕਾਰਨ ਮੈਂ ਆਪਣੀ ਸਿਹਤ ਨੂੰ ਦੇਖਦੇ ਹੋਏ ਮਾਸਕ ਦੀ ਵਰਤੋਂ ਕੀਤੀ ਸੀ। ਕਿਰਪਾ ਕਰਕੇ ਮਾਨਯੋਗ @CMOPb ਦਾ ਮਜ਼ਾਕ ਉਡਾਉਣ ਲਈ ਇਸ ਦੀ ਗਲਤ ਵਰਤੋਂ ਨਾ ਕਰੋ। ਕੋਈ ਜਿਸ ਵੀ ਪਾਰਟੀ ਦਾ ਹੋਵੇ ਸਾਨੂੰ ਉਨ੍ਹਾਂ ਨੂੰ ਮਾਣ-ਸਨਮਾਨ ਦੇਣਾ ਚਾਹੀਦਾ ਹੈ। ਕਿਰਨ ਖੇਰ ਨੇ ਇਸ ਸਬੰਧੀ ਪੋਸਟ ਸ਼ੇਅਰ ਕਰਦੇ ਹੋਏ ਕਰਦੇ ਹੋਏ ਲਿਖਿਆ ਹੈ-ਗਲਤ ਟਿੱਪਣੀਆਂ ਨਾਲ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਬਹੁਤ ਦੁੱਖ ਹੋਇਆ।

 

ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵਾਹਨਾਂ ਸੰਬੰਧੀ ਦਿੱਤੇ ਇਹ ਹੁਕਮ

0

ਭਾਰਤ ਸਰਕਾਰ ਨੇ ਵਾਹਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਹੁਣ ਕੋਈ ਵੀ ਸਰਕਾਰੀ ਵਿਭਾਗ ਦਾ ਮੁਲਾਜ਼ਮ ਆਪਣੇ ਕਿਸੇ ਵੀ ਵਾਹਨ ਫਿਰ ਭਾਵੇਂ ਉਹ ਉਸਦਾ ਆਪਣਾ ਨਿੱਜੀ ਵਾਹਨ ਹੋਵੇ ‘ਤੇ ਭਾਰਤ ਸਰਕਾਰ ਨਹੀਂ ਲਿਖਵਾ ਸਕੇਗਾ।

ਜ਼ਿਕਰਯੋਗ ਹੈ ਕਿ ਜਿਹੜੇ ਵਾਹਨਾਂ ਉੱਪਰ ‘ਭਾਰਤ ਸਰਕਾਰ’ ਲਿਖਿਆ ਹੁੰਦਾ ਸੀ ਉਨ੍ਹਾਂ ਵਾਹਨਾਂ ਕਾਰਨ ਆਮ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਭੀੜ-ਭਾੜ ਵਾਲੇ ਇਲਾਕਿਆਂ ਵਿਚ ਵੀ ਇਨ੍ਹਾਂ ਵਾਹਨਾਂ ਨੂੰ ਪਹਿਲ ਦੇ ਆਧਾਰ ‘ਤੇ ਰਸਤਾ ਦਿੱਤਾ ਜਾਂਦਾ ਸੀ। ਇਸ ਦੇ ਨਾਲ ਹੀ ਇਹ ਸਟੇਟ ਸਿੰਬਲ ਵੀ ਬਣਦੇ ਸਨ। ਇਸ ਫ਼ੈਸਲੇ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲਣ ਦੀ ਸੰਭਾਵਨਾ ਹੈ।

ਗੈਂਗਸਟਰ ਰਣਜੀਤ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ, ਹੋਈ ਮੌਤ

0

ਝਾਰਖੰਡ ਦੇ ਜਮਸ਼ੇਦਪੁਰ ਵਿੱਚ ਦਿਨ-ਦਿਹਾੜੇ ਇੱਕ ਗੈਂਗਸਟਰ ਦਾ ਕਤਲ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀਆਂ ਨੇ ਰਣਜੀਤ ਸਿੰਘ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਵਿੱਚ ਰਣਜੀਤ ਨੂੰ ਤਿੰਨ ਗੋਲੀਆਂ ਲੱਗੀਆਂ। ਰਣਜੀਤ ਨੂੰ ਤੁਰੰਤ ਟੀਐਮਐਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: CDS ਜਨਰਲ ਅਨਿਲ ਚੌਹਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਜਾਣਕਾਰੀ ਅਨੁਸਾਰ ਰਣਜੀਤ ਸਿੰਘ 20 ਸਤੰਬਰ ਨੂੰ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਰਣਜੀਤ ਗੋਲਮੁਰੀ ਦਾ ਰਹਿਣ ਵਾਲਾ ਹੈ। ਪੰਡਾਲ ਦੇ ਅੰਦਰ ਉਹ ਸਬੂਜ ਸੰਘ ਦੇ ਕੁਝ ਨੌਜਵਾਨਾਂ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਬਦਮਾਸ਼ਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਐਸਪੀ (ਸਿਟੀ) ਵਿਜੇ ਸ਼ੰਕਰ ਨੇ ਦੱਸਿਆ ਕਿ ਰਣਜੀਤ ਸਿੰਘ ਕਰੀਬ 15 ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਸੀ। ਰਣਜੀਤ ਸਿੰਘ ਟੈਲਕੋ ਏਰੀਏ ਵਿੱਚ ਇੱਕ ਪੰਡਾਲ ਵਿੱਚ ਸੀ ਅਤੇ ਉਸ ਦੀ 12 ਸਾਲਾ ਧੀ ਨੇੜੇ ਹੀ ਇੱਕ ਕਾਰ ਵਿੱਚ ਬੈਠੀ ਸੀ ਜਦੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਕੁਝ ਨਕਾਬਪੋਸ਼ ਵਿਅਕਤੀ ਉਸ ਕੋਲ ਆਏ ਅਤੇ ਉਸ ਦੇ ਪਿਤਾ ਬਾਰੇ ਪੁੱਛਿਆ ਅਤੇ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਉਸ ਨੇ ਰੌਲਾ ਪਾਇਆ ਤਾਂ ਰਣਜੀਤ ਸਿੰਘ ਕਾਰ ਦੇ ਨੇੜੇ ਪਹੁੰਚ ਗਿਆ ਅਤੇ ਉਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: ਜੰਮੂ ਕਸ਼ਮੀਰ ਦੇ DGP ਜੇਲ੍ਹਾਂ ਦੀ ਸ਼ੱਕੀ ਹਾਲਾਤ ‘ਚ ਮੌਤ

ਉਸ ਨੂੰ ਜ਼ਖਮੀ ਹਾਲਤ ਵਿਚ ਟਾਟਾ ਮੇਨ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੇ ਸਰੀਰ ‘ਤੇ ਤਿੰਨ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਸ ਹਮਲੇ ‘ਚ ਉਸ ਦੀ ਬੇਟੀ ਵਾਲ-ਵਾਲ ਬਚ ਗਈ।

ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਸ਼ੂਟਰਾਂ ਨੂੰ ਗੋਲੀਬਾਰੀ ਕਰਦੇ ਹੋਏ ਦੇਖਿਆ ਪਰ ਡਰ ਕਾਰਨ ਕੋਈ ਵੀ ਪੁਲਿਸ ਦੇ ਸਾਹਮਣੇ ਨਹੀਂ ਆ ਰਿਹਾ। ਕਮੇਟੀ ਵੱਲੋਂ ਧਾਰਮਿਕ ਸਥਾਨਾਂ ਦੇ ਅੰਦਰ ਅਤੇ ਆਲੇ-ਦੁਆਲੇ 16 ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਇਸ ਤੋਂ ਇਲਾਵਾ ਭੀੜ ਅਤੇ ਅਮਨ-ਕਾਨੂੰਨ ਨੂੰ ਕੰਟਰੋਲ ਕਰਨ ਲਈ ਸਥਾਨਕ ਪੁਲਿਸ ਸਟੇਸ਼ਨ ਵੱਲੋਂ ਪੂਜਾ ਸਥਾਨ ’ਤੇ ਅੱਧੀ ਦਰਜਨ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

 

BJP ਦੇ ਸਾਬਕਾ ਬੁਲਾਰੇ ਨੂੰ ਭਗਵੰਤ ਮਾਨ ਨਾਲ ਸੈਲਫੀ ਪਈ ਮਹਿੰਗੀ, ਪਾਰਟੀ ਤੋਂ ਕੀਤਾ ਬਰਖਾਸਤ

0

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਸਾਬਕਾ ਬੁਲਾਰੇ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਸੋਲੰਕੀ ਦੇ ਖਿਲਾਫ ਪਾਰਟੀ ਦੀ ਕਾਰਵਾਈ ਉਸ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਭਗਵੰਤ ਮਾਨ ਨਾਲ ਇੱਕ ‘ਸੈਲਫੀ’ (ਮੋਬਾਈਲ ਫੋਨ ਤੋਂ ਲਈ ਗਈ ਤਸਵੀਰ) ਸਾਂਝੀ ਕਰਨ ਤੋਂ ਘੰਟੇ ਬਾਅਦ ਕੀਤੀ।

ਇਹ ਵੀ ਪੜ੍ਹੋ: ਹਰਿਆਣਾ ਕਮੇਟੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਐਕਸ਼ਨ ਮੋਡ ’ਚ, ਅੰਮ੍ਰਿਤਸਰ ’ਚ ਵਿਸ਼ਾਲ ਪ੍ਰਦਰਸ਼ਨ

ਸੋਲੰਕੀ ਨੇ ਐਤਵਾਰ ਰਾਤ ਨੂੰ ਆਪਣੇ ਫੇਸਬੁੱਕ ਪੇਜ ‘ਤੇ ਮਾਨ ਨਾਲ ਆਪਣੀ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ਦੇ ਕੈਪਸ਼ਨ ਦੇ ਨਾਲ, ‘ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਭਗਵੰਤ ਮਾਨ ਜੀ।’

ਭਾਜਪਾ ਦੀ ਗੁਜਰਾਤ ਇਕਾਈ ਦੇ ਇਕ ਬਿਆਨ ਅਨੁਸਾਰ ਅਹਿਮਦਾਬਾਦ ਤੋਂ ਭਾਜਪਾ ਆਗੂ ਸੋਲੰਕੀ ਕਰੀਬ ਛੇ ਮਹੀਨੇ ਪਹਿਲਾਂ ਤੱਕ ਪਾਰਟੀ ਦੇ ਬੁਲਾਰੇ ਵਜੋਂ ਸੇਵਾ ਨਿਭਾਅ ਰਹੇ ਸਨ। ਉਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: CDS ਜਨਰਲ ਅਨਿਲ ਚੌਹਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਬਿਆਨ ਵਿੱਚ ਕਿਹਾ ਗਿਆ ਹੈ, “ਅਹਿਮਦਾਬਾਦ ਜ਼ਿਲ੍ਹੇ ਦੇ ਭਾਜਪਾ ਆਗੂ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸੂਬਾ ਭਾਜਪਾ ਪ੍ਰਧਾਨ ਸੀਆਰ ਪਾਟਿਲ ਦੇ ਹੁਕਮਾਂ ‘ਤੇ ਅੱਜ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।”

ਇਹ ਵੀ ਪੜ੍ਹੋ: ਜੰਮੂ ਕਸ਼ਮੀਰ ਦੇ DGP ਜੇਲ੍ਹਾਂ ਦੀ ਸ਼ੱਕੀ ਹਾਲਾਤ ‘ਚ ਮੌਤ

ਭਾਜਪਾ ਦੀ ਗੁਜਰਾਤ ਇਕਾਈ ਦੇ ਬੁਲਾਰੇ ਯਜਨੇਸ਼ ਦਵੇ ਨੇ ਕਿਹਾ ਕਿ ਸੋਲੰਕੀ ਸੂਬਾ ਭਾਜਪਾ ਮੀਡੀਆ ਟੀਮ ਦਾ ਹਿੱਸਾ ਸੀ ਅਤੇ ਬੁਲਾਰੇ ਵਜੋਂ ਕੰਮ ਕਰਦਾ ਸੀ, ਪਰ ਹੁਣ ਕੋਈ ਅਹੁਦਾ ਨਹੀਂ ਸੰਭਾਲ ਰਿਹਾ ਹੈ। ਸੋਲੰਕੀ ਦੇ ਫੇਸਬੁੱਕ ਪੇਜ ਅਨੁਸਾਰ ਉਹ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਸੂਬੇ (ਗੁਜਰਾਤ) ਦਾ ਦੌਰਾ ਕੀਤਾ ਸੀ।

ਹਰਿਆਣਾ ਕਮੇਟੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਐਕਸ਼ਨ ਮੋਡ ’ਚ, ਅੰਮ੍ਰਿਤਸਰ ’ਚ ਵਿਸ਼ਾਲ ਪ੍ਰਦਰਸ਼ਨ

0

ਅੰਮ੍ਰਿਤਸਰ: ਹਰਿਆਣਾ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਵਿਸ਼ਾਲ ਖਾਲਸਾ ਮਾਰਚ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ: ਭਾਰਤ-ਪਾਕਿ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ, ਸਰਚ ਮੁਹਿੰਮ ਜਾਰੀ

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਵਿਚ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਨੂੰ ਆਪਸ ਵਿਚ ਪਾੜਨ ਵਾਸਤੇ ਸਾਜ਼ਿਸ਼ਾਂ ਰਚ ਰਹੀ ਹੈ ਤੇ ਇਸੇ ਤਹਿਤ ਇਹ ਫੈਸਲਾ ਆਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਗਠਨ ਆਲ ਇੰਡੀਆ ਐਕਟ ਤਹਿਤ 1925 ਵਿਚ ਕੀਤਾ ਗਿਆ ਸੀ ਤੇ ਕਿਸੇ ਵੀ ਸੂਬੇ ਨੂੰ ਆਲ ਇੰਡੀਆ ਐਕਟ ਦੇ ਖਿਲਾਫ ਆਪਣਾ ਵੱਖਰਾ ਕਾਨੂੰਨ ਬਣਾਉਣ ਦਾ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਜਿਹਨਾਂ ਦਾ ਮਕਸਦ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ।

ਰੋਪੜ ਜ਼ਿਲ੍ਹਾ Consumer Commissioner ਨੂੰ ਮਿਲੀ ਧਮਕੀ, ਗੋਲਡੀ ਬਰਾੜ ਦੇ ਨਾਂ ‘ਤੇ ਮੰਗੀ ਫਿਰੌਤੀ

0

ਰੋਪੜ ਜ਼ਿਲ੍ਹਾ Consumer Commissioner ਨੂੰ ਇੱਕ ਧਮਕੀ ਭਰੀ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੋਲਡੀ ਬਰਾੜ ਦੇ ਨਾਂ ‘ਤੇ ਫਿਰੌਤੀ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਤੇ ਉਨ੍ਹਾਂ ਤੋਂ 25 ਲੱਖ ਰੁਪਏ ਦੀ ਰੰਗਦਾਰੀ ਮੰਗੀ ਗਈ।

ਇਹ ਫੋਨ ਕਾਲ ਅਮਰੀਕਾ ਦੇ ਨੰਬਰ ਤੋਂ ਆਈ ਹੈ। ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲੇ ਨੇ ਖੁਦ ਨੂੰ ਗੋਲਡੀ ਦਾ PA ਦੱਸਿਆ ਹੈ। ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਭਾਰਤ-ਪਾਕਿ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ, ਸਰਚ ਮੁਹਿੰਮ ਜਾਰੀ

0

ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 113 ਬਟਾਲੀਅਨ ਦੇ ਜਵਾਨਾਂ ਵੱਲੋਂ ਸੋਮਵਾਰ ਦੀ ਰਾਤ ਪਾਕਿਸਤਾਨੀ ਡ੍ਰੋਨ ‘ਤੇ ਫਾਇਰਿੰਗ ਕੀਤੀ ਗਈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਡੀਆਈਜੀ ਪ੍ਰਭਾਕਰ ਜੋਸ਼ੀ ਘਟਨਾ ਵਾਲੀ ਸਥਾਨ ‘ਤੇ ਪੁੱਜੇ ਅਤੇ ਏਰੀਏ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਲੀਗਲ ਮੀਟਰੋਲੋਜੀ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐੱਸਐੱਫ ਦੀ ਬੀਓਪੀ ਦੀ ਅਬਾਦ ਵਾਲੇ ਖੇਤਰ ਵਿੱਚ ਸੋਮਵਾਰ ਦੀ ਰਾਤ 10:22 ਤੋਂ 3:00 ਵਜੇ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦਾਂ ਦੀ ਉਲੰਘਣਾ ਕੀਤੀ। ਇਸ ਦੌਰਾਨ ਬਹਾਦਰ ਜਵਾਨਾਂ ਨੇ 37 ਰਾਉਂਡ ਅਤੇ 12 ਰੋਸ਼ਨੀ ਛੱਡਣ ਵਾਲੇ ਬੰਬ ਦਾਗੇ।

ਇਹ ਵੀ ਪੜ੍ਹੋ: CDS ਜਨਰਲ ਅਨਿਲ ਚੌਹਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਇਸ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀਆਈਜੀ ਪ੍ਰਭਾਕਰ ਜੋਸ਼ੀ ਬੀਐਸਐਫ਼ ਜਵਾਨਾਂ ਤੇ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਪਾਕਿਸਤਾਨੀ ਪੋਸਟ ਖੋਖਰ ਬੀਓਪੀ ਅਬਾਦ ਦੇ ਸਾਹਮਣੇ ਹੈ।

ਵਿਜੀਲੈਂਸ ਬਿਊਰੋ ਨੇ ਲੀਗਲ ਮੀਟਰੋਲੋਜੀ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੀਟਰੋਲੋਜੀ (ਵਜ਼ਨ ਅਤੇ ਮਾਪ) ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਵਿੰਦਰ ਸਿੰਘ ਨੂੰ ਅਕਾਲ ਪਰਿਵਾਰ ਪੈਟਰੋਲ ਪੰਪ ਬਠਿੰਡਾ ਦੇ ਮਾਲਕ ਕੰਵਰ ਯਾਦਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ DGP ਜੇਲ੍ਹਾਂ ਦੀ ਸ਼ੱਕੀ ਹਾਲਾਤ ‘ਚ ਮੌਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਸਾਲਾਨਾ ਵਜ਼ਨ ਅਤੇ ਮਾਪ ਦੇ ਨਿਰੀਖਣ ਸਬੰਧੀ ਪੈਟਰੋਲ ਪੰਪ ’ਤੇ ਮਸ਼ੀਨਾਂ ਦੀ ਸਟੈਂਪਿੰਗ ਕਰਨ ਬਦਲੇ 9000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਪੰਪ ਦੇ ਕਰਮਚਾਰੀ ਨੂੰ ਆਪਣੀ ਗੱਡੀ ’ਚ 15 ਲੀਟਰ ਪੈਟਰੋਲ ਭਰਨ ਲਈ ਵੀ ਕਿਹਾ ਪਰ ਉਸ ਲਈ ਕੋਈ ਰਕਮ ਅਦਾ ਨਹੀਂ ਕੀਤੀ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

CDS ਜਨਰਲ ਅਨਿਲ ਚੌਹਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

0

ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲਾ ਦੇ ਹੁਕਮ ’ਤੇ ਚੀਫ ਆਫ ਡਿਫੈਂਸ ਸਟਾਫ਼ (CDS) ਜਨਰਲ ਅਨਿਲ ਚੌਹਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਦੱਸ ਦੇਈਏ ਕਿ ਅਨਿਲ ਚੌਹਾਨ ਨੇ ਭਾਰਤ ਦੇ ਦੂਜੇ CDS ਦੇ ਤੌਰ ’ਤੇ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਿਆ ਸੀ। ਸਰਕਾਰ ਨੇ ਨਵੇਂ ਚੁਣੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਸ ਦਾ ਜ਼ੈੱਡ ਸ਼੍ਰੇਣੀ ਦਾ ਹਥਿਆਰਬੰਦ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਹੈ। ਚੌਹਾਨ ਸ਼ੁੱਕਰਵਾਰ ਨੂੰ ਭਾਰਤ ਦੇ ਨਵੇਂ ਚੀਫ਼ ਆਫ਼ ਡਿਫੈਂਸ ਸਟਾਫ ਬਣ ਗਏ ਹਨ, ਜਿਸ ਦਾ ਉਦੇਸ਼ ਤਿੰਨ-ਸੇਵਾਵਾਂ ਦੇ ਤਾਲਮੇਲ ਨੂੰ ਯਕੀਨੀ ਬਣਾਉਣਾ ਅਤੇ ਦੇਸ਼ ਨੂੰ ਦਰਪੇਸ਼ ਭਵਿੱਖ ਦੀਆਂ ਸੁਰੱਖਿਆ ਚੁਣੌਤੀਆਂ ਲਈ ਹਥਿਆਰਬੰਦ ਬਲਾਂ ਨੂੰ ਤਿਆਰ ਕਰਨਾ ਹੈ।

ਇਹ ਵੀ ਪੜ੍ਹੋ: ਜੰਮੂ ਕਸ਼ਮੀਰ ਦੇ DGP ਜੇਲ੍ਹਾਂ ਦੀ ਸ਼ੱਕੀ ਹਾਲਾਤ ‘ਚ ਮੌਤ

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਦੇ ਹੁਕਮ ’ਤੇ CDS ਜਨਰਲ ਅਨਿਲ ਚੌਹਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਨਰਲ ਅਨਿਲ ਫ਼ੌਜੀ ਦੀ ਪੂਰਬੀ ਕਮਾਨ ਦੇ ਮੁਖੀ ਰਹਿ ਚੁੱਕੇ ਹਨ। ਤਾਮਿਲਨਾਡੂ ’ਚ ਹੈਲੀਕਾਪਟਰ ਹਾਦਸੇ ’ਚ ਭਾਰਤ ਦੇ ਪਹਿਲੇ CDS ਜਨਰਲ ਬਿਪਿਨ ਰਾਵਤ ਦੇ ਦਿਹਾਂਤ ਦੇ 9 ਮਹੀਨੇ ਤੋਂ ਜ਼ਿਆਦਾ ਸਮੇਂ ਬਾਅਦ ਜਨਰਲ ਅਨਿਲ ਚੌਹਾਨ ਨੇ ਸੀਨੀਅਰ ਫ਼ੌਜੀ ਕਮਾਂਡਰ ਵਜੋਂ ਜ਼ਿੰਮੇਵਾਰੀ ਸੰਭਾਲੀ ਹੈ।